ਦਿਨਾਂ ਤੋਂ ਪਹਿਰ ਤੇ ਪਹਿਰਾਂ ਤੋਂ ਘੜੀਆਂ (ਗਿਣ ਲਉ, ਇਸੇ ਤਰ੍ਹਾਂ ਥੋੜਾ ਥੋੜਾ ਸਮਾ ਕਰ ਕੇ) ਉਮਰ ਘਟਦੀ ਜਾਂਦੀ ਹੈ, ਤੇ ਸਰੀਰ ਕਮਜ਼ੋਰ ਹੁੰਦਾ ਜਾਂਦਾ ਹੈ
Day by day, hour by hour, life runs its course, and the body withers away.
 
(ਸਭ ਜੀਵਾਂ ਦੇ ਸਿਰ ਉੱਤੇ) ਕਾਲ-ਰੂਪ ਸ਼ਿਕਾਰੀ ਇਉਂ ਫਿਰਦਾ ਹੈ ਜਿਵੇਂ (ਹਿਰਨ ਆਦਿਕਾਂ ਦਾ ਸ਼ਿਕਾਰ ਕਰਨ ਵਾਲੇ) ਸ਼ਿਕਾਰੀ । ਦੱਸੋ, (ਇਸ ਸ਼ਿਕਾਰੀ ਤੋਂ ਬਚਣ ਲਈ ਕਿਹੜਾ ਜਤਨ ਕੀਤਾ ਜਾ ਸਕਦਾ ਹੈ? ।੧।
Death, like a hunter, a butcher, is on the prowl; tell me, what can we do? ||1||
 
(ਹਰ ਇਕ ਜੀਵ ਦੇ ਸਿਰ ਉੱਤੇ) ਉਹ ਦਿਨ ਆਉਂਦਾ ਜਾਂਦਾ ਹੈ (ਜਦੋਂ ਕਾਲ-ਸ਼ਿਕਾਰੀ ਆ ਪਕੜਦਾ ਹੈ)
That day is rapidly approaching.
 
ਮਾਂ, ਪਿਉ, ਭਰਾ, ਪੁੱਤਰ, ਵਹੁਟੀ—ਇਹਨਾਂ ਵਿਚੋਂ ਕੋਈ (ਉਸ ਕਾਲ ਦੇ ਅੱਗੇ) ਕਿਸੇ ਦੀ ਸਹਾਇਤਾ ਨਹੀਂ ਕਰ ਸਕਦਾ ।੧।ਰਹਾਉ।
Mother, father, siblings, children and spouse - tell me, who belongs to whom? ||1||Pause||
 
ਜਦ ਤਕ ਸਰੀਰ ਵਿਚ ਆਤਮਾ ਮੌਜੂਦ ਰਹਿੰਦਾ ਹੈ, ਪਸ਼ੂ-(ਮਨੁੱਖ) ਆਪਣੇ ਅਸਲੇ ਨੂੰ ਸਮਝਦਾ ਨਹੀਂ,
As long as the light remains in the body, the beast does not understand himself.
 
ਹੋਰ ਹੋਰ ਜੀਊਣ ਲਈ ਲਾਲਚ ਕਰਦਾ ਹੈ, ਇਸ ਨੂੰ ਅੱਖੀਂ (ਇਹ) ਨਹੀਂ ਦਿੱਸਦਾ (ਕਿ ਕਾਲ-ਅਹੇਰੀ ਤੋਂ ਛੁਟਕਾਰਾ ਨਹੀਂ ਹੋ ਸਕੇਗਾ) ।੨।
He acts in greed to maintain his life and status, and sees nothing with his eyes. ||2||
 
ਕਬੀਰ ਜੀ ਆਖਦੇ ਹਨ—ਹੇ ਭਾਈ! ਸੁਣੋ, ਮਨ ਦੇ (ਇਹ) ਭੁਲੇਖੇ ਦੂਰ ਕਰ ਦਿਉ (ਕਿ ਸਦਾ ਇੱਥੇ ਬਹਿ ਰਹਿਣਾ ਹੈ) ।
Says Kabeer, listen, O mortal: Renounce the doubts of your mind.
 
। ਹੇ ਜੀਵ? (ਹੋਰ ਲਾਲਸਾ ਛੱਡ ਕੇ) ਸਿਰਫ਼ ਪ੍ਰਭੂ ਨਾਮ ਸਿਮਰੋ, ਤੇ ਉਸ ਇੱਕ ਦੀ ਸ਼ਰਨ ਆਓ ।੩।੨।
Chant only the One Naam, the Name of the Lord, O mortal, and seek the Sanctuary of the One Lord. ||3||2||
 
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ-ਪ੍ਰੇਮ ਤੇ ਪ੍ਰਭੂ-ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ-ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ
That humble being, who knows even a little about loving devotional worship - what surprises are there for him?
 
ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ, ਤਿਵੇਂ (ਕਬੀਰ) ਜੁਲਾਹ (ਭੀ) ਆਪਾ-ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ ।੧।
Like water, dripping into water, which cannot be separated out again, so is the weaver Kabeer, with softened heart, merged into the Lord. ||1||
 
ਹੇ ਸੰਤ ਜਨੋ! (ਲੋਕਾਂ ਦੇ ਭਾਣੇ) ਮੈਂ ਮੱਤ ਦਾ ਕਮਲਾ ਹੀ ਸਹੀ (ਭਾਵ, ਲੋਕ ਮੈਨੂੰ ਪਏ ਮੂਰਖ ਆਖਣ ਕਿ ਮੈਂ ਕਾਂਸ਼ੀ ਛੱਡ ਕੇ ਮਗਹਰ ਆ ਗਿਆ ਹਾਂ) ।
O people of the Lord, I am just a simple-minded fool.
 
(ਪਰ,) ਹੇ ਕਬੀਰ! ਜੇ ਤੂੰ ਕਾਂਸ਼ੀ ਵਿਚ (ਰਹਿੰਦਾ ਹੋਇਆ) ਸਰੀਰ ਛੱਡੇਂ (ਤੇ ਮੁਕਤੀ ਮਿਲ ਜਾਏ) ਤਾਂ ਪਰਮਾਤਮਾ ਦਾ ਇਸ ਵਿਚ ਕੀਹ ਉਪਕਾਰ ਸਮਝਿਆ ਜਾਇਗਾ? ਕਿਉਂਕਿ ਕਾਂਸ਼ੀ ਵਿਚ ਤਾਂ ਉਂਞ ਹੀ ਇਹਨਾਂ ਲੋਕਾਂ ਦੇ ਖ਼ਿਆਲ ਅਨੁਸਾਰ ਮਰਨ ਲੱਗਿਆਂ ਮੁਕਤੀ ਮਿਲ ਜਾਂਦੀ ਹੈ, ਤਾਂ ਫਿਰ ਸਿਮਰਨ ਦਾ ਕੀਹ ਲਾਭ? ।੧।ਰਹਾਉ।
If Kabeer were to leave his body at Benares, and so liberate himself, what obligation would he have to the Lord? ||1||Pause||
 
(ਪਰ) ਕਬੀਰ ਜੀ ਆਖਦੇ ਹਨ—ਹੇ ਲੋਕੋ! ਸੁਣੋ, ਕੋਈ ਮਨੁੱਖ ਕਿਸੇ ਭੁਲੇਖੇ ਵਿਚ ਨਾਹ ਪੈ ਜਾਏ (ਕਿ ਕਾਂਸ਼ੀ ਵਿਚ ਮੁਕਤੀ ਮਿਲਦੀ ਹੈ, ਤੇ ਮਗਹਰ ਵਿਚ ਨਹੀਂ ਮਿਲਦੀ)
Says Kabeer, listen, O people - do not be deluded by doubt.
 
ਜੇ ਪਰਮਾਤਮਾ (ਦਾ ਨਾਮ) ਹਿਰਦੇ ਵਿਚ ਹੋਵੇ, ਤਾਂ ਕਾਂਸ਼ੀ ਕੀਹ ਤੇ ਕਲਰਾਠਾ ਮਗਹਰ ਕੀਹ (ਦੋਹੀਂ ਥਾਈਂ ਪ੍ਰਭੂ ਵਿਚ ਲੀਨ ਹੋ ਸਕੀਦਾ ਹੈ) ।੨।੩।
What is the difference between Benares and the barren land of Maghar, if the Lord is within one's heart? ||2||3||
 
ਜੇ ਮਨੁੱਖ ਤਪ ਆਦਿਕ ਹੌਲੇ ਮੇਲ ਦੇ ਕੰਮ ਕਰ ਕੇ ਇੰਦਰ-ਪੁਰੀ ਜਾਂ ਸ਼ਿਵ-ਪੁਰੀ ਵਿਚ ਭੀ ਅੱਪੜ ਜਾਇਗਾ
Mortals may go to the Realm of Indra, or the Realm of Shiva,
 
ਤਾਂ ਭੀ ਉੱਥੋਂ ਮੁੜ ਵਾਪਸ ਆਵੇਗਾ (ਭਾਵ, ਸ਼ਾਸਤ੍ਰ ਦੇ ਆਪਣੇ ਹੀ ਲਿਖੇ ਅਨੁਸਾਰ ਇਹਨੀਂ ਥਾਈਂ ਭੀ ਸਦਾ ਨਹੀਂ ਟਿਕੇ ਰਹਿ ਸਕੀਦਾ) ।੧।
but because of their hypocrisy and false prayers, they must leave again. ||1||
 
(ਮੈਂ ਆਪਣੇ ਪ੍ਰਭੂ ਪਾਸੋਂ ‘ਨਾਮ’ ਤੋਂ ਬਿਨਾ ਹੋਰ) ਕੀਹ ਮੰਗਾਂ? ਕੋਈ ਚੀਜ਼ ਸਦਾ ਕਾਇਮ ਰਹਿਣ ਵਾਲੀ ਨਹੀਂ (ਦਿੱਸਦੀ)
What should I ask for? Nothing lasts forever.
 
Enshrine the Lord's Name within your mind. ||1||Pause||
 
ਵਿਚ ਨਾਮਣਾ, ਰਾਜ, ਐਸ਼੍ਵਰਜ, ਵਡਿਆਈ
Fame and glory, power, wealth and glorious greatness
 
ਵਿਚੋਂ ਭੀ ਕੋਈ ਅੰਤ ਵੇਲੇ ਸੰਗੀ-ਸਾਥੀ ਨਹੀਂ ਬਣ ਸਕਦਾ ।੨।
- none of these will go with you or help you in the end. ||2||
 
ਪੱੁਤਰ ਵਹੁਟੀ, ਧਨ ਪਦਾਰਥ
Children, spouse, wealth and Maya
 
ਦੱਸ, (ਹੇ ਭਾਈ!) ਇਹਨਾਂ ਤੋਂ ਭੀ ਕਿਸੇ ਨੇ ਕਦੇ ਸੁਖ ਲੱਭਾ ਹੈ? ।੩।
- who has ever obtained peace from these? ||3||
 
ਕਬੀਰ ਜੀ ਆਖਦੇ ਹਨ—(ਪ੍ਰਭੂ ਦੇ ਨਾਮ ਤੋਂ ਖੁੰਝ ਕੇ) ਹੋਰ ਕੋਈ ਕੰਮ ਕਿਸੇ ਅਰਥ ਨਹੀਂ ।
Says Kabeer, nothing else is of any use.
 
ਮੇਰੇ ਮਨ ਨੂੰ ਤਾਂ ਪਰਮਾਤਮਾ ਦਾ ਨਾਮ ਹੀ (ਸਦਾ ਕਾਇਮ ਰਹਿਣ ਵਾਲਾ) ਧਨ ਪ੍ਰਤੀਤ ਹੁੰਦਾ ਹੈ ।੪।੪।
Within my mind is the wealth of the Lord's Name. ||4||4||
 
ਹੇ ਭਾਈ! ਪ੍ਰਭੂ ਦਾ ਸਿਮਰਨ ਕਰ, ਪ੍ਰਭੂ ਦਾ ਸਿਮਰਨ ਕਰ । ਸਦਾ ਰਾਮ ਦਾ ਸਿਮਰਨ ਕਰ ।
Remember the Lord, remember the Lord, remember the Lord in meditation, O Siblings of Destiny.
 
ਪ੍ਰਭੂ ਦਾ ਸਿਮਰਨ ਕਰਨ ਤੋਂ ਬਿਨਾ ਬਹੁਤ ਜੀਵ (ਵਿਕਾਰਾਂ ਵਿਚ) ਡੁੱਬਦੇ ਹਨ ।੧।ਰਹਾਉ।
Without remembering the Lord's Name in meditation, a great many are drowned. ||1||Pause||
 
ਵਹੁਟੀ, ਪੁੱਤਰ, ਸਰੀਰ, ਘਰ, ਦੌਲਤ—ਇਹ ਸਾਰੇ ਸੁਖ ਦੇਣ ਵਾਲੇ ਜਾਪਦੇ ਹਨ
Your spouse, children, body, house and possessions - you think these will give you peace.
 
ਪਰ ਜਦੋਂ ਮੌਤ-ਰੂਪ ਤੇਰਾ ਅਖ਼ੀਰਲਾ ਸਮਾ ਆਇਆ, ਤਾਂ ਇਹਨਾਂ ਵਿਚੋਂ ਕੋਈ ਭੀ ਤੇਰਾ ਆਪਣਾ ਨਹੀਂ ਰਹਿ ਜਾਇਗਾ ।੧।
But none of these shall be yours, when the time of death comes. ||1||
 
ਅਜਾਮਲ, ਗਜ, ਗਨਿਕਾ—ਇਹ ਵਿਕਾਰ ਕਰਦੇ ਰਹੇ, ਪਰ ਜਦੋਂ ਪਰਮਾਤਮਾ ਦਾ ਨਾਮ ਇਹਨਾਂ ਨੇ ਸਿਮਰਿਆ
Ajaamal, the elephant, and the prostitute committed many sins,
 
ਤਾਂ ਇਹ ਭੀ (ਇਹਨਾਂ ਵਿਕਾਰਾਂ ਵਿਚੋਂ) ਪਾਰ ਲੰਘ ਗਏ ।੨।
but still, they crossed over the world-ocean, by chanting the Lord's Name. ||2||
 
(ਹੇ ਸੱਜਣ!) ਤੂੰ ਸੂਰ, ਕੁੱਤੇ ਆਦਿਕ ਦੀਆਂ ਜੂਨੀਆਂ ਵਿਚ ਭਟਕਦਾ ਰਿਹਾ, ਫਿਰ ਭੀ ਤੈਨੂੰ (ਹੁਣ) ਸ਼ਰਮ ਨਹੀਂ ਆਈ (ਤੂੰ ਅਜੇ ਭੀ ਨਾਮ ਨਹੀਂ ਸਿਮਰਦਾ) ।
You have wandered in reincarnation, as pigs and dogs - did you feel no shame?
 
ਪਰਮਾਤਮਾ ਦਾ ਅੰਮ੍ਰਿਤ-ਨਾਮ ਵਿਸਾਰ ਕੇ ਕਿਉਂ (ਵਿਕਾਰਾਂ ਦਾ) ਜ਼ਹਿਰ ਖਾ ਰਿਹਾ ਹੈਂ? ।੩।
Forsaking the Ambrosial Name of the Lord, why do you eat poison? ||3||
 
(ਹੇ ਭਾਈ!) ਸ਼ਾਸਤ੍ਰਾਂ ਅਨੁਸਾਰ ਕੀਤੇ ਜਾਣ ਵਾਲੇ ਕਿਹੜੇ ਕੰਮ ਹਨ, ਤੇ ਸ਼ਾਸਤ੍ਰਾਂ ਵਿਚ ਕਿਨ੍ਹਾਂ ਕੰਮਾਂ ਬਾਰੇ ਮਨਾਹੀ ਹੈ—ਇਹ ਵਹਿਮ ਛੱਡ ਦੇਹ, ਤੇ ਪਰਮਾਤਮਾ ਦਾ ਨਾਮ ਸਿਮਰ ।
Abandon your doubts about do's and dont's, and take to the Lord's Name.
 
ਹੇ ਦਾਸ ਕਬੀਰ! ਤੂੰ ਆਪਣੇ ਗੁਰੂ ਦੀ ਕਿਰਪਾ ਨਾਲ ਆਪਣੇ ਪਰਮਾਤਮਾ ਨੂੰ ਹੀ ਆਪਣਾ ਪਿਆਰਾ (ਸਾਥੀ) ਬਣਾ ।੪।੫।
By Guru's Grace, O servant Kabeer, love the Lord. ||4||5||
 
Dhanaasaree, The Word Of Devotee Naam Dayv Jee:
 
One Universal Creator God. By The Grace Of The True Guru:
 
ਜਿਨ੍ਹਾਂ ਨੇ ਡੂੰਘੀਆਂ ਨੀਹਾਂ ਪੁਟਵਾ ਕੇ ਉੱਤੇ ਮਹਿਲ-ਮਾੜੀਆਂ ਉਸਰਾਏ (ਉਹਨਾਂ ਦੇ ਭੀ ਇੱਥੇ ਹੀ ਰਹਿ ਗਏ; ਤਾਹੀਏਂ ਸਿਆਣੇ ਬੰਦੇ ਇਹਨਾਂ ਮਹਿਲ-ਮਾੜੀਆਂ ਦਾ ਭੀ ਮਾਣ ਨਹੀਂ ਕਰਦੇ; ਵੇਖੋ)
They dig deep foundations, and build lofty palaces.
 
ਮਾਰਕੰਡੇ ਰਿਸ਼ੀ ਨਾਲੋਂ ਕਿਸ ਦੀ ਵੱਡੀ ਉਮਰ ਹੋਣੀ ਏ? ਉਸ ਨੇ ਕੱਖਾਂ ਦੀ ਕੁੱਲੀ ਵਿਚ ਹੀ ਝੱਟ ਲੰਘਾਇਆ ।੧।
Can anyone live longer than Markanda, who passed his days with only a handful of straw upon his head? ||1||
 
; ਅਸਾਡਾ ਅਸਲ ਪਿਆਰਾ (ਜਿਸ ਨੇ ਸਾਥ ਨਿਭਾਉਣਾ ਹੈ) ਤਾਂ ਕਰਤਾਰ ਹੈ, ਪਰਮਾਤਮਾ ਹੈ
The Creator Lord is our only friend.
 
ਹੇ ਬੰਦਿਓ! (ਆਪਣੇ ਸਰੀਰ ਦਾ) ਕਿਉਂ ਮਾਣ ਕਰਦੇ ਹੋ! ਇਹ ਸਰੀਰ ਨਾਸਵੰਤ ਹੈ, ਨਾਸ ਹੋ ਜਾਇਗਾ।੧।ਰਹਾਉ।
O man, why are you so proud? This body is only temporary - it shall pass away. ||1||Pause||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by