ਜਿਨ੍ਹਾਂ ਕੌਰਵਾਂ ਦੇ ਦੁਰਜੋਧਨ ਵਰਗੇ (ਬਲੀ) ਭਰਾ ਸਨ, ਉਹ ਭੀ (ਇਹ ਮਾਣ ਕਰਦੇ ਰਹੇ ਕਿ) ਅਸਾਡੀ (ਪਾਤਸ਼ਾਹੀ) ਅਸਾਡੀ (ਪਾਤਸ਼ਾਹੀ), (ਪਾਂਡੋ ਕੀਹ ਲੱਗਦੇ ਹਨ ਇਸ ਧਰਤੀ ਦੇ?)
The Kaurvas, who had brothers like Duryodhan, used to proclaim, "This is ours! This is ours!"
(ਕੁਰਖੇਤਰ ਦੇ ਜੰਗ ਵੇਲੇ) ਅਠਤਾਲੀਆਂ ਕੋਹਾਂ ਵਿਚ ਉਹਨਾਂ ਦੀ ਸੈਨਾ ਦਾ ਖਿਲਾਰ ਸੀ (ਪਰ ਕਿੱਧਰ ਗਈ ਬਾਦਸ਼ਾਹੀ ਤੇ ਕਿੱਧਰ ਗਿਆ ਉਹ ਛਤਰ? ਕੁਰਖੇਤਰ ਦੇ ਜੰਗ ਵਿਚ) ਗਿਰਝਾਂ ਨੇ ਉਹਨਾਂ ਦੀਆਂ ਲੋਥਾਂ ਖਾਧੀਆਂ ।੨।
Their royal procession extended over sixty miles, and yet their bodies were eaten by vultures. ||2||
ਰਾਵਣ ਵਰਗੇ ਵੱਡੇ ਬਲੀ ਰਾਜੇ ਦੀ ਲੰਕਾ ਸਾਰੀ ਦੀ ਸਾਰੀ ਸੋਨੇ ਦੀ ਸੀ,
Sri Lanka was totally rich with gold; was anyone greater than its ruler Raavan?
(ਉਸ ਦੇ ਮਹਿਲਾਂ ਦੇ) ਦਰਵਾਜ਼ੇ ਤੇ ਹਾਥੀ ਬੱਝੇ ਖਲੋਤੇ ਸਨ, ਪਰ ਆਖ਼ਰ ਕੀਹ ਬਣਿਆ? ਇਕ ਪਲ ਵਿਚ ਸਭ ਕੁਝ ਪਰਾਇਆ ਹੋ ਗਿਆ ।੩।
What happened to the elephants, tethered at his gate? In an instant, it all belonged to someone else. ||3||
(ਸੋ, ਅਹੰਕਾਰ ਕਿਸੇ ਚੀਜ਼ ਦਾ ਭੀ ਹੋਵੇ ਉਹ ਮਾੜਾ ਹੈ; ਅਹੰਕਾਰ ਵਿਚ ਹੀ ਆ ਕੇ) ਜਾਦਵਾਂ ਨੇ ਦੁਰਬਾਸਾ ਨਾਲ ਮਸਖ਼ਰੀ ਕੀਤੀ ਤੇ ਇਹ ਫਲ ਪਾਇਓ ਨੇ (ਕਿ ਸਾਰੀ ਕੁਲ ਹੀ ਮੁੱਕ ਗਈ) ।
The Yaadvas deceived Durbaasaa, and received their rewards.
(ਪਰ ਸ਼ੁਕਰ ਹੈ) ਆਪਣੇ ਦਾਸ ਨਾਮਦੇਵ ਉੱਤੇ ਪਰਮਾਤਮਾ ਨੇ ਕਿਰਪਾ ਕੀਤੀ ਹੈ ਤੇ ਨਾਮਦੇਵ (ਮਾਣ ਤਿਆਗ ਕੇ) ਪਰਮਾਤਮਾ ਦੇ ਗੁਣ ਗਾਉਂਦਾ ਹੈ ।੪।੧।
The Lord has shown mercy to His humble servant, and now Naam Dayv sings the Glorious Praises of the Lord. ||4||1||
:—(ਪ੍ਰਭੂ ਦੇ ਨਾਮ ਦਾ ਵੈਰਾਗੀ ਬਣ ਕੇ) ਮੈਂ ਆਪਣੀਆਂ ਦਸੇ ਵੈਰਾਗਣ ਇੰਦ੍ਰੀਆਂ ਨੂੰ ਆਪਣੇ ਵੱਸ ਵਿਚ ਕਰ ਲਿਆ ਹੈ, (ਮੇਰੇ ਅੰਦਰੋਂ ਹੁਣ) ਪੰਜ ਕਾਮਾਦਿਕਾਂ ਦਾ ਖੁਰਾ-ਖੋਜ ਹੀ ਮਿਟ ਗਿਆ ਹੈ (ਭਾਵ, ਮੇਰੇ ਉੱਤੇ ਇਹ ਆਪਣਾ ਜ਼ੋਰ ਨਹੀਂ ਪਾ ਸਕਦੇ);
I have brought the ten sensory organs under my control, and erased every trace of the five thieves.
ਮੈਂ ਆਪਣੀ ਰਗ-ਰਗ ਨੂੰ ਨਾਮ ਅੰਮ੍ਰਿਤ ਦੇ ਸਰੋਵਰ ਨਾਲ ਭਰ ਲਿਆ ਹੈ ਤੇ (ਮਾਇਆ ਦੇ) ਜ਼ਹਿਰ ਦਾ ਪੂਰਨ ਤੌਰ ਤੇ ਨਾਸ ਕਰ ਦਿੱਤਾ ਹੈ ।੧।
I have filled the seventy-two thousand nerve channels with Ambrosial Nectar, and drained out the poison. ||1||
ਹੁਣ ਮੈਂ ਮੁੜ ਮੁੜ ਜਨਮ ਮਰਨ ਵਿਚ ਨਹੀਂ ਆਵਾਂਗਾ
I shall not come into the world again.
(ਕਿਉਂਕਿ) ਮੈਂ ਚਿੱਤ ਜੋੜ ਕੇ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਹਾਂ ਤੇ ਆਪਣੇ ਆਤਮਾ ਨੂੰ (ਸਹੀ ਜੀਵਨ ਦੀ) ਸਿੱਖਿਆ ਦੇਂਦਾ ਰਹਿੰਦਾ ਹਾਂ ।੧।ਰਹਾਉ।
I chant the Ambrosial Bani of the Word from the depths of my heart, and I have instructed my soul. ||1||Pause||
ਆਪਣੇ ਸਤਗੁਰੂ ਦੀ ਚਰਨੀਂ ਲੱਗ ਕੇ, ਗੁਰੂ ਅੱਗੇ ਅਰਜ਼ੋਈ ਕਰ ਕੇ (ਕਾਲ ਦੇ ਹੱਥੋਂ) ਮੈਂ (ਉਸ ਦਾ) ਭਿਆਨਕ ਕੁਹਾੜਾ ਖੋਹ ਲਿਆ ਹੈ ।
I fell at the Guru's feet and begged of Him; with the mighty axe, I have chopped off emotional attachment.
(ਕਾਲ ਪਾਸੋਂ ਡਰਨ ਦੇ ਥਾਂ) ਮੈਂ ਉਲਟਾ ਭਗਤ ਜਨਾਂ ਤੋਂ ਡਰਦਾ ਹਾਂ (ਭਾਵ, ਅਦਬ ਕਰਦਾ ਹਾਂ) ਤੇ ਉਹਨਾਂ ਦਾ ਹੀ ਸੇਵਕ ਬਣ ਗਿਆ ਹਾਂ ।੨।
Turning away from the world, I have become the servant of the Saints; I fear no one except the Lord's devotees. ||2||
ਇਸ ਸੰਸਾਰ ਦੇ ਬੰਧਨਾਂ ਤੋਂ ਮੇਰੀ ਤਦੋਂ ਹੀ ਖ਼ਲਾਸੀ ਹੋ ਸਕਦੀ ਹੈ ਜੇ ਮੈਂ ਮਾਇਆ ਦੇ ਮੋਹ ਵਿਚ ਨਾ ਫਸਾਂ
I shall be released from this world, when I stop clinging to Maya.
ਮਾਇਆ (ਦਾ ਮੋਹ) ਹੀ ਜਨਮ ਮਰਨ ਦੇ ਗੇੜ ਵਿਚ ਪੈਣ ਦਾ ਮੂਲ ਹੈ, ਇਸ ਨੂੰ ਤਿਆਗ ਕੇ ਹੀ ਪ੍ਰਭੂ ਦਾ ਦੀਦਾਰ ਹੋ ਸਕਦਾ ਹੈ ।੩।
Maya is the name of the power which causes us to be born; renouncing it, we obtain the Blessed Vision of the Lord's Darshan. ||3||
ਇਸ ਤਰੀਕੇ ਨਾਲ ਜੋ ਮਨੁੱਖ ਪ੍ਰਭੂ ਦੀ ਭਗਤੀ ਕਰਦੇ ਹਨ; ਉਹਨਾਂ ਦਾ ਹਰੇਕ ਕਿਸਮ ਦਾ ਸਹਿਮ ਦੂਰ ਹੋ ਜਾਂਦਾ ਹੈ ।
That humble being, who performs devotional worship in this way, is rid of all fear.
ਨਾਮਦੇਵ ਆਖਦੇ ਹਨ—(ਹੇ ਭਾਈ! ਭੇਖੀ ਬੈਰਾਗੀ ਬਣ ਕੇ) ਬਾਹਰ ਭਟਕਣ ਦਾ ਕੋਈ ਲਾਭ ਨਹੀਂ; (ਜਿਹੜੇ ਸੰਜਮ ਅਸਾਂ ਦੱਸੇ ਹਨ) ਇਹਨਾਂ ਸੰਜਮਾਂ ਦੀ ਰਾਹੀਂ ਪਰਮਾਤਮਾ ਦੀ ਪ੍ਰਾਪਤੀ ਹੋ ਸਕਦੀ ਹੈ ।੪।੨।
Says Naam Dayv, why are you wandering around out there? This is the way to find the Lord. ||4||2||
ਜਿਵੇਂ ਮਾਰਵਾੜ (ਦੇਸ) ਵਿਚ ਪਾਣੀ ਪਿਆਰਾ ਲੱਗਦਾ ਹੈ, ਜਿਵੇਂ ਊਠ ਨੂੰ ਵੇਲ ਪਿਆਰੀ ਲੱਗਦੀ ਹੈ
As water is very precious in the desert, and the creeper weeds are dear to the camel,
ਜਿਵੇਂ ਹਰਨ ਨੂੰ ਰਾਤ ਵੇਲੇ (ਘੰਡੇਹੇੜੇ ਦੀ) ਅਵਾਜ਼ ਪਿਆਰੀ ਲੱਗਦੀ ਹੈ, ਜਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਲੱਗਦਾ ਹੈ ।੧।
and the tune of the hunter's bell at night is enticing to the deer, so is the Lord to my mind. ||1||
ਹੇ ਮੇਰੇ ਸੋਹਣੇ ਰਾਮ! ਤੇਰਾ ਨਾਮ ਸੋਹਣਾ ਹੈ, ਤੇਰਾ ਰੂਪ ਸੋਹਣਾ ਹੈ ਅਤੇ ਤੇਰਾ ਰੰਗ ਬਹੁਤ ਸੋਹਣਾ ਹੈ ।੧।ਰਹਾਉ।
Your Name is so beautiful! Your form is so beautiful! Your Love is so very beautiful, O my Lord. ||1||Pause||
ਜਿਵੇਂ ਧਰਤੀ ਨੂੰ ਮੀਂਹ ਪਿਆਰਾ ਲੱਗਦਾ ਹੈ, ਜਿਵੇਂ ਭੌਰੇ ਨੂੰ ਫੁੱਲ ਦੀ ਸੁਗੰਧੀ ਪਿਆਰੀ ਲੱਗਦੀ ਹੈ
As rain is dear to the earth, and the flower's fragrance is dear to the bumble bee,
ਤਿਵੇਂ ਕੋਇਲ ਨੂੰ ਅੰਬ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੨।
and the mango is dear to the cuckoo, so is the Lord to my mind. ||2||
ਜਿਵੇਂ ਚਕਵੀ ਨੂੰ ਸੂਰਜ ਪਿਆਰਾ ਲੱਗਦਾ ਹੈ; ਜਿਵੇਂ ਹੰਸ ਨੂੰ ਮਾਨਸਰੋਵਰ ਪਿਆਰਾ ਲੱਗਦਾ ਹ
As the sun is dear to the chakvi duck, and the lake of Man Sarovar is dear to the swan,
ਜਿਵੇਂ ਜੁਆਨ ਇਸਤ੍ਰੀ ਨੂੰ (ਆਪਣਾ) ਖਸਮ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੩।
and the husband is dear to his wife, so is the Lord to my mind. ||3||
ਜਿਵੇਂ ਬਾਲਕ ਨੂੰ ਦੁੱਧ ਪਿਆਰਾ ਲੱਗਦਾ ਹੈ, ਜਿਵੇਂ ਪਪੀਹੇ ਦੇ ਮੂੰਹ ਨੂੰ ਬੱਦਲ ਪਿਆਰਾ ਲੱਗਦਾ ਹੈ
As milk is dear to the baby, and the raindrop is dear to the mouth of the rainbird,
ਮੱਛੀ ਨੂੰ ਜਿਵੇਂ ਪਾਣੀ ਪਿਆਰਾ ਲੱਗਦਾ ਹੈ, ਤਿਵੇਂ ਮੇਰੇ ਮਨ ਵਿਚ ਸੋਹਣਾ ਰਾਮ ਪਿਆਰਾ ਲੱਗਦਾ ਹੈ ।੪।
and as water is dear to the fish, so is the Lord to my mind. ||4||
(ਜੋਗ) ਸਾਧਨਾ ਕਰਨ ਵਾਲੇ, (ਜੋਗ-ਸਾਧਨਾਂ ਵਿਚ) ਪੁੱਗੇ ਹੋਏ ਜੋਗੀ ਤੇ ਸਾਰੇ ਮੁਨੀ (ਸੋਹਣੇ ਰਾਮ ਦਾ ਦਰਸ਼ਨ ਕਰਨਾ) ਚਾਹੁੰਦੇ ਹਨ, ਪਰ ਕਿਸੇ ਵਿਰਲੇ ਨੂੰ ਦੀਦਾਰ ਹੁੰਦਾ ਹੈ
All the seekers, Siddhas and silent sages seek Him, but only a rare few behold Him.
(ਹੇ ਮੇਰੇ ਸੋਹਣੇ ਰਾਮ! ਜਿਵੇਂ) ਸਾਰੇ ਭਵਨਾਂ (ਦੇ ਜੀਵਾਂ) ਨੂੰ ਤੇਰਾ ਨਾਮ ਪਿਆਰਾ ਹੈ, ਤਿਵੇਂ ਹੀ ਮੈਂ ਨਾਮੇ ਦੇ ਮਨ ਵਿਚ ਭੀ ਤੂੰ ਬੀਠੁਲ ਪਿਆਰਾ ਹੈਂ ।੫।੩।
Just as Your Name is dear to all the Universe, so is the Lord dear to Naam Dayv's mind. ||5||3||
ਪਹਿਲਾਂ ਪਹਿਲ (ਜੋ ਜਗਤ ਬਣਿਆ ਹੈ ਉਹ, ਮਾਨੋ) ਕੌਲ ਫੁੱਲਾਂ ਦਾ ਖੇਤ ਹੈ,
First of all, the lotuses bloomed in the woods;
ਸਾਰੇ ਜੀਅ ਜੰਤ ਉਸ (ਕੌਲ ਫੁੱਲਾਂ ਦੇ ਖੇਤ) ਦੇ ਹੰਸ ਹਨ ।
from them, all the swan-souls came into being.
ਪਰਮਾਤਮਾ ਦੀ ਇਹ ਰਚਨਾ ਨਾਚ ਕਰ ਰਹੀ ਹੈ । ਇਹ ਪ੍ਰਭੂ ਦੀ ਮਾਇਆ (ਦੀ ਪ੍ਰੇਰਨਾ) ਤੋਂ ਸਮਝੋ ।੧।
Know that, through Krishna, the Lord, Har, Har, the dance of creation dances. ||1||
ਪਹਿਲਾਂ ਪੁਰਸ਼ (ਅਕਾਲ ਪੁਰਖ) ਪਰਗਟ ਹੋਇਆ {“ਆਪੀਨੈੑ ਆਪੁ ਸਾਜਿਓ, ਆਪੀਨੈੑ ਰਚਿਓ ਨਾਉ”} ।
First of all, there was only the Primal Being.
ਫਿਰ ਅਕਾਲ ਪੁਰਖ ਤੋਂ ਮਾਇਆ (ਬਣੀ) (“ਦੁਯੀ ਕੁਦਰਤਿ ਸਾਜੀਐ”) ।
From that Primal Being, Maya was produced.
ਇਸ ਮਾਇਆ ਦਾ ਅਤੇ ਉਸ ਅਕਾਲ ਪੁਰਖ ਦਾ (ਮੇਲ ਹੋਇਆ) (“ਕਰਿ ਆਸਣੁ ਡਿਠੋ ਚਾਉ”) ।
All that is, is His.
(ਇਸ ਤਰ੍ਹਾਂ ਇਹ ਸੰਸਾਰ) ਪਰਮਾਤਮਾ ਦਾ ਇਕ ਸੋਹਣਾ ਜਿਹਾ ਬਾਗ਼ (ਬਣ ਗਿਆ ਹੈ, ਜੋ) ਇਉਂ ਨੱਚ ਰਿਹਾ ਹੈ ਜਿਵੇਂ (ਖੂਹ ਦੀਆਂ) ਟਿੰਡਾਂ ਵਿਚ ਪਾਣੀ ਨੱਚਦਾ ਹੈ (ਭਾਵ, ਸੰਸਾਰ ਦੇ ਜੀਵ ਮਾਇਆ ਵਿਚ ਮੋਹਿਤ ਹੋ ਕੇ ਦੌੜ-ਭੱਜ ਕਰ ਰਹੇ ਹਨ, ਮਾਇਆ ਦੇ ਹੱਥਾਂ ਉੱਤੇ ਨੱਚ ਰਹੇ ਹਨ) ।੧।ਰਹਾਉ।
In this Garden of the Lord, we all dance, like water in the pots of the Persian wheel. ||1||Pause||
ਇਸਤ੍ਰੀਆਂ ਮਰਦ ਸਭ ਨੱਚ ਰਹੇ ਹਨ
Women and men both dance.
(ਪਰ ਇਹਨਾਂ ਸਭਨਾਂ ਵਿਚ) ਪਰਮਾਤਮਾ ਤੋਂ ਬਿਨਾ ਕੋਈ ਹੋਰ ਨਹੀਂ ਹੈ ।
There is no other than the Lord.
(ਹੇ ਭਾਈ! ਇਸ ਵਿਚ) ਸ਼ੱਕ ਨਾ ਕਰ
Don't dispute this,
(ਇਸ ਸੰਬੰਧੀ) ਭਰਮ ਦੂਰ ਕਰ ਦੇਹ ।
and don't doubt this.
ਹਰੇਕ ਇਸਤ੍ਰੀ-ਮਰਦ ਵਿਚ ਪਰਮਾਤਮਾ ਦੇ ਬਚਨ ਹੀ ਇੱਕ-ਰਸ ਹੋ ਰਹੇ ਹਨ (ਭਾਵ, ਹਰੇਕ ਜੀਵ ਵਿਚ ਪਰਮਾਤਮਾ ਆਪ ਹੀ ਬੋਲ ਰਿਹਾ ਹੈ) ।੨।
The Lord says, "This creation and I are one and the same."||2||