Jaitsree, Fifth Mehl, Third House:
 
One Universal Creator God. By The Grace Of The True Guru:
 
ਹੇ ਭਾਈ! ਕੋਈ ਵਿਰਲਾ ਮਨੁੱਖ ਜਾਣਦਾ ਹੈ (ਕਿ) ਇਥੇ ਜਗਤ ਵਿਚ (ਅਸਲੀ) ਮਿੱਤਰ ਕੌਣ ਹੈ ।
Does anyone know, who is our friend in this world?
 
ਜਿਸ ਮਨੁੱਖ ਉੱਤੇ (ਪਰਮਾਤਮਾ) ਦਇਆਵਾਨ ਹੁੰਦਾ ਹੈ, ਉਹੀ ਮਨੁੱਖ ਇਸ ਗੱਲ ਨੂੰ ਸਮਝਦਾ ਹੈ, (ਫਿਰ) ਉਸ ਮਨੁੱਖ ਦੀ ਜੀਵਨਿ-ਜੁਗਤਿ ਪਵਿੱਤ੍ਰ ਹੋ ਜਾਂਦੀ ਹੈ ।੧।
He alone understands this, whom the Lord blesses with His Mercy. Immaculate and unstained is his way of life. ||1||Pause||
 
ਹੇ ਭਾਈ! ਮਾਂ ਪਿਉ, ਇਸਤ੍ਰੀ, ਪੁੱਤਰ, ਰਿਸ਼ਤੇਦਾਰ, ਪਿਆਰੇ ਮਿੱਤਰ ਅਤੇ ਭਰਾ—ਇਹ ਸਾਰੇ ਪਹਿਲੇ ਜਨਮਾਂ ਦੇ ਸੰਜੋਗਾਂ ਕਰਕੇ (ਇਥੇ) ਮਿਲ ਪਏ ਹਨ । ਅਖ਼ੀਰ ਵੇਲੇ ਇਹਨਾਂ ਵਿਚੋਂ ਕੋਈ ਭੀ ਸਾਥੀ ਨਹੀਂ ਬਣਦਾ ।੧।
Mother, father, spouse, children, relatives, lovers, friends and siblings meet, having been associated in previous lives; but none of them will be your companion and support in the end. ||1||
 
ਹੇ ਭਾਈ! ਮੋਤੀਆਂ ਦੀ ਮਾਲਾ, ਸੋਨਾ, ਲਾਲ, ਹੀਰੇ, ਮਨ ਨੂੰ ਖ਼ੁਸ਼ ਕਰਨ ਵਾਲੀ ਮਾਇਆ
Pearl necklaces, gold, rubies and diamonds please the mind, but they are only Maya.
 
ਇਹਨਾਂ ਵਿਚ (ਲੱਗਿਆਂ) ਸਾਰੀ ਉਮਰ ‘ਹਾਇ, ਹਾਇ’ ਕਰਦਿਆਂ ਗੁਜ਼ਰ ਜਾਂਦੀ ਹੈ, ਮਨ ਨਹੀਂ ਰੱਜਦਾ ।੨।
Possessing them, one passes his life in agony; he obtains no contentment from them. ||2||
 
ਹੇ ਭਾਈ! ਹਾਥੀ, ਰਥ, ਹਵਾ ਦੇ ਵੇਗ ਵਰਗੇ ਘੋੜੇ (ਹੋਣ), ਧਨਾਢ ਹੋਵੇ, ਜ਼ਿਮੀ ਦਾ ਮਾਲਕ ਹੋਵੇ, ਚਾਰ ਕਿਸਮ ਦੀ ਫ਼ੌਜ ਦਾ ਮਾਲਕ ਹੋਵੇ
Elephants, chariots, horses as fast as the wind, wealth, land, and armies of four kinds
 
ਇਹਨਾਂ ਵਿਚੋਂ (ਭੀ) ਕੋਈ ਚੀਜ਼ ਭੀ ਨਾਲ ਨਹੀਂ ਜਾਂਦੀ, (ਇਹਨਾਂ ਦਾ ਮਾਲਕ ਮਨੁੱਖ ਇਥੋਂ) ਨੰਗਾ ਹੀ ਉੱਠ ਕੇ ਤੁਰ ਪੈਂਦਾ ਹੈ ।੩।
- none of these will go with him; he must get up and depart, naked. ||3||
 
ਹੇ ਨਾਨਕ! ਪਰਮਾਤਮਾ ਦੇ ਸੰਤ ਜਨ ਪਰਮਾਤਮਾ ਦੇ ਪਿਆਰੇ ਹੁੰਦੇ ਹਨ, ਉਹਨਾਂ ਦੀ ਸੰਗਤਿ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ
The Lord's Saints are the beloved lovers of God; sing of the Lord, Har, Har, with them.
 
ਇਸ ਲੋਕ ਵਿਚ ਸੁਖ ਮਿਲਦਾ ਹੈ, ਪਰਲੋਕ ਵਿਚ ਸੁਰਖ਼-ਰੂ ਹੋ ਜਾਈਦਾ ਹੈ । (ਪਰ ਇਹ ਦਾਤਿ) ਸੰਤ ਜਨਾਂ ਦੀ ਸੰਗਤਿ ਵਿਚ ਹੀ ਮਿਲਦੀ ਹੈ ।
O Nanak, in the Society of the Saints, you shall obtain peace in this world, and in the next world, your face shall be radiant and bright. ||4||1||
 
Jaitsree, Fifth Mehl, Third House, Du-Padas:
 
One Universal Creator God. By The Grace Of The True Guru:
 
ਹੇ ਸੁਹਾਗਵਤੀ ਸਹੇਲੀਹੋ! (ਹੇ ਗੁਰ-ਸਿੱਖੋ!) ਮੈਨੂੰ ਪਿਆਰੇ ਪ੍ਰਭੂ ਦਾ ਮਿੱਠਾ ਜਿਹਾ ਸਨੇਹਾ ਦਿਹੋ, ਦੱਸੋ
Give me a message from my Beloved - tell me, tell me!
 
(ਉਸ ਪਿਆਰੇ ਦੀ ਬਾਬਤ) ਕਈ ਕਿਸਮਾਂ (ਦੀਆਂ ਗੱਲਾਂ) ਸੁਣ ਸੁਣ ਕੇ ਹੈਰਾਨ ਹੋ ਰਹੀ ਹਾਂ ।੧।ਰਹਾਉ।
I am wonder-struck, hearing the many reports of Him; tell them to me, O my happy sister soul-brides. ||1||Pause||
 
ਕੋਈ ਆਖਦਾ ਹੈ, ਉਹ ਸਭਨਾਂ ਤੋਂ ਬਾਹਰ ਹੀ ਵੱਸਦਾ ਹੈ, ਕੋਈ ਆਖਦਾ ਹੈ, ਉਹ ਸਭਨਾਂ ਦੇ ਵਿੱਚ ਵੱਸਦਾ ਹੈ । ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।
Some say that He is beyond the world - totally beyond it, while others say that He is totally within it.
 
ਉਸ ਦਾ ਰੰਗ ਨਹੀਂ ਦਿੱਸਦਾ, ਉਸ ਦਾ ਕੋਈ ਲੱਛਣ ਨਜ਼ਰ ਨਹੀਂ ਆਉਂਦਾ । ਹੇ ਸੁਗਾਗਣੋ! ਤੁਸੀ ਮੈਨੂੰ ਸੱਚੀ ਗੱਲ ਸਮਝਾਓ ।੧।
His color cannot be seen, and His pattern cannot be discerned. O happy soul-brides, tell me the truth! ||1||
 
ਨਾਨਕ ਆਖਦੇ ਹਨ—ਹੇ ਲੋਕੋ! ਸੁਣੋ । ਉਹ ਪਰਮਾਤਮਾ ਸਾਰਿਆਂ ਵਿਚ ਨਿਵਾਸ ਰੱਖਣ ਵਾਲਾ ਹੈ, ਹਰੇਕ ਸਰੀਰ ਵਿਚ ਵੱਸਣ ਵਾਲਾ ਹੈ (ਫਿਰ ਭੀ, ਉਸ ਨੂੰ ਮਾਇਆ ਦਾ) ਰਤਾ ਭੀ ਲੇਪ ਨਹੀਂ ਹੈ ।
He is pervading everywhere, and He dwells in each and every heart; He is not stained - He is unstained.
 
ਉਹ ਪ੍ਰਭੂ ਸੰਤ ਜਨਾਂ ਦੀ ਜੀਭ ਉਤੇ ਵੱਸਦਾ ਹੈ (ਸੰਤ ਜਨ ਹਰ ਵੇਲੇ ਉਸ ਦਾ ਨਾਮ ਜਪਦੇ ਹਨ) ।
Says Nanak, listen, O people: He dwells upon the tongues of the Saints. ||2||1||2||
 
Jaitsree, Fifth Mehl:
 
ਹੇ ਭਾਈ! ਮੈਂ ਪ੍ਰਭੂ (ਦੀਆਂ ਗੱਲਾਂ) ਨੂੰ ਸੁਣ ਸੁਣ ਕੇ (ਆਪਣੇ ਮਨ ਵਿਚ) ਸਦਾ ਧੀਰਜ ਹਾਸਲ ਕਰਦਾ ਰਹਿੰਦਾ ਹਾਂ ।
I am calmed, calmed and soothed, hearing of God. ||1||Pause||
 
ਹੇ ਭਾਈ! ਪ੍ਰਭੂ ਨੂੰ ਹਰ ਵੇਲੇ (ਆਪਣੇ) ਨੇੜੇ ਵੇਖ ਵੇਖ ਕੇ ਮੈਂ ਆਪਣੀ ਜਿੰਦ-ਪ੍ਰਾਣ, ਆਪਣਾ ਮਨ ਤਨ ਸਭ ਕੁਝ ਉਸ ਦੀ ਭੇਟ ਕਰਦਾ ਰਹਿੰਦਾ ਹਾਂ
I dedicate my soul, my breath of life, my mind, body and everything to Him: I behold God near, very near. ||1||
 
ਹੇ ਭਾਈ! ਉਹ ਪ੍ਰਭੂ ਵੱਡਾ ਦਾਤਾ ਹੈ, ਬੇਅੰਤ ਹੈ, ਉਸ ਦੇ ਗੁਣਾਂ ਦਾ ਲੇਖਾ ਨਹੀਂ ਹੋ ਸਕਦਾ । ਉਸ ਪ੍ਰਭੂ ਨੂੰ (ਹਰ ਥਾਂ) ਵੇਖ ਕੇ ਮੈਂ ਉਸ ਨੂੰ ਆਪਣੇ ਮਨ ਵਿਚ ਟਿਕਾਈ ਰੱਖਦਾ ਹਾਂ ।੨
Beholding God, the inestimable, infinite and Great Giver, I cherish Him in my mind. ||2||
 
ਹੇ ਭਾਈ! ਮੈਂ (ਜੇਹੜੀ ਜੇਹੜੀ ਚੀਜ਼) ਚਾਹੁੰਦਾ ਹਾਂ, ਉਹੀ ਉਹੀ (ਉਸ ਪ੍ਰਭੂ ਪਾਸੋਂ) ਪ੍ਰਾਪਤ ਕਰ ਲੈਂਦਾ ਹਾਂ । ਪ੍ਰਭੂ (ਦੇ ਨਾਮ) ਨੂੰ ਜਪ ਜਪ ਕੇ ਮੈਂ ਆਪਣੀ ਹਰੇਕ ਆਸ ਹਰੇਕ ਮੁਰਾਦ (ਉਸ ਦੇ ਦਰ ਤੋਂ) ਪੂਰੀ ਕਰ ਲੈਂਦਾ ਹਾਂ ।੩।
Whatever I wish for, I receive; my hopes and desires are fulfilled, meditating on God. ||3||
 
ਹੇ ਨਾਨਕ! (ਆਖ—ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਉਹ ਪ੍ਰਭੂ ਮੇਰੇ) ਮਨ ਵਿਚ ਆ ਵੱਸਿਆ ਹੈ, ਹੁਣ ਮੈਂ ਪ੍ਰਭੂ (ਦੀ ਉਦਾਰਤਾ) ਨੂੰ ਸਮਝ ਕੇ ਕਿਸੇ ਭੀ ਦੁੱਖ ਵਿਚ ਚਿੰਤਾਤੁਰ ਨਹੀਂ ਹੁੰਦਾ ।੪।
By Guru's Grace, God dwells in Nanak's mind; he never suffers or grieves, having realized God. ||4||2||3||
 
Jaitsree, Fifth Mehl:
 
ਹੇ ਭਾਈ! ਮੇਰਾ ਸੱਜਣ ਪ੍ਰਭੂ ਐਸਾ ਹੈ ਜਿਸ ਨੂੰ ਹਰੇਕ ਜੀਵ ਮਿਲਣਾ ਚਾਹੁੰਦਾ ਹੈ
I seek my Friend the Lord.
 
ਹੇ ਭਾਈ! ਹਰੇਕ ਗਿਆਨ-ਇੰਦ੍ਰੇ ਦੀ ਰਾਹੀਂ ਉਸ ਦੀ ਸਿਫ਼ਤਿ-ਸਾਲਾਹ ਦੇ ਸੋਹਣੇ ਗੀਤ ਗਾਇਆ ਕਰੋ । ਹਰੇਕ ਸਰੀਰ ਵਿਚ ਉਸ ਦਾ ਹੀ ਨਿਵਾਸ ਹੈ ।੧।ਰਹਾਉ।
In each and every home, sing the sublime songs of rejoicing; He abides in each and every heart. ||1||Pause||
 
ਹੇ ਭਾਈ! ਸੁਖ ਵਿਚ (ਭੀ ਉਸ ਪਰਮਾਤਮਾ ਦਾ) ਸਿਮਰਨ ਕਰਨਾ ਚਾਹੀਦਾ ਹੈ, ਦੁਖ ਵਿਚ (ਉਸ ਦਾ ਹੀ) ਸਿਮਰਨ ਕਰਨਾ ਚਾਹੀਦਾ ਹੈ, ਉਹ ਪਰਮਾਤਮਾ ਕਿਸੇ ਭੀ ਵੇਲੇ ਸਾਨੂੰ ਨਾਹ ਭੁੱਲੇ ।
In good times, worship and adore Him; in bad times, worship and adore Him; do not ever forget Him.
 
ਉਸ ਪਰਮਾਤਮਾ ਦਾ ਨਾਮ ਜਪਦਿਆਂ (ਮਨੁੱਖ ਦੇ ਮਨ ਵਿਚ, ਮਾਨੋ) ਕੋ੍ਰੜਾਂ ਸੂਰਜਾਂ ਦਾ ਚਾਨਣ ਹੋ ਜਾਂਦਾ ਹੈ (ਮਨ ਵਿਚੋਂ) ਮਾਇਆ ਵਾਲੀ ਭਟਕਣਾ ਮੁੱਕ ਜਾਂਦੀ ਹੈ, (ਆਤਮਕ ਜੀਵਨ ਵਲੋਂ ਬੇ-ਸਮਝੀ ਦਾ) ਹਨੇਰਾ ਦੂਰ ਹੋ ਜਾਂਦਾ ਹੈ
Chanting the Naam, the Name of the Lord, the light of millions of suns shines forth, and the darkness of doubt is dispelled. ||1||
 
ਹੇ ਨਾਨਕ! (ਆਖ—ਹੇ ਪ੍ਰਭੂ!) ਹਰੇਕ ਥਾਂ ਵਿਚ, ਸਭਨਾਂ ਥਾਵਾਂ ਵਿਚ (ਤੂੰ ਵੱਸ ਰਿਹਾ ਹੈਂ) ਜੋ ਕੁਝ ਦਿੱਸ ਰਿਹਾ ਹੈ, ਉਹ ਸਭ ਕੁਝ ਤੇਰਾ ਹੀ ਸਰੂਪ ਹੈ ।
In all the spaces and interspaces, everywhere, whatever we see is Yours.
 
ਸਾਧ ਸੰਗਤਿ ਵਿਚ ਰਹਿ ਕੇ ਜੇਹੜਾ ਮਨੁੱਖ ਤੈਨੂੰ ਲੱਭ ਲੈਂਦਾ ਹੈ ਉਸ ਨੂੰ ਮੁੜ ਜਨਮ ਮਰਨ ਦਾ ਗੇੜ ਨਹੀਂ ਵਿਆਪਦਾ ।੨।੩।
One who finds the Society of the Saints, O Nanak, is not consigned to reincarnation again. ||2||3||4||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by