ਅੰਗ. ੭੧ 
 
ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਨਹੀਂ ਵੱਸਦਾ ਤਾਂ ਉਹ (ਆਖ਼ਰ) ਲਿਜਾ ਕੇ ਨਰਕ ਵਿਚ ਪਾਇਆ ਜਾਂਦਾ ਹੈ ।੭।
But still, if you do not come to remember the Supreme Lord God, then you shall be taken and consigned to the most hideous hell! ||7||
 
ਜੇ ਕਿਸੇ ਮਨੁੱਖ ਦੇ ਸਰੀਰ ਨੂੰ ਕਦੇ ਕੋਈ ਰੋਗ ਨਾਹ ਲੱਗਾ ਹੋਵੇ, ਕੋਈ ਕਿਸੇ ਤਰ੍ਹਾਂ ਦੀ ਤਕਲੀਫ਼ ਨਾਹ ਆਈ ਹੋਵੇ, ਕਿਸੇ ਤਰ੍ਹਾਂ ਦਾ ਕੋਈ ਚਿੰਤਾ-ਫ਼ਿਕਰ ਉਸ ਨੂੰ ਨਾਹ ਹੋਵੇ
You may have a body free of disease and deformity, and have no worries or grief at all;
 
ਜੇ ਉਸ ਨੂੰ ਕਦੇ ਮੌਤ (ਦਾ ਫ਼ਿਕਰ) ਚੇਤੇ ਨਾਹ ਆਇਆ ਹੋਵੇ, ਜੇ ਉਹ ਦਿਨ ਰਾਤ ਦੁਨੀਆ ਦੇ ਭੋਗ ਭੋਗਦਾ ਰਹਿੰਦਾ ਹੋਵੇ
you may be unmindful of death, and night and day revel in pleasures;
 
ਜੇ ਉਸ ਨੇ ਦੁਨੀਆ ਦੀ ਹਰੇਕ ਚੀਜ਼ ਨੂੰ ਆਪਣੀ ਬਣਾ ਲਿਆ ਹੋਵੇ, ਕਦੇ ਉਸ ਦੇ ਚਿਤ ਵਿਚ (ਆਪਣੀ ਮਲਕੀਅਤ ਬਾਰੇ) ਕੋਈ ਸ਼ੰਕਾ ਨਾਹ ਉਠਿਆ ਹੋਵੇ
you may take everything as your own, and have no fear in your mind at all;
 
ਪਰ ਜੇ ਪਰਮਾਤਮਾ ਉਸ ਦੇ ਚਿੱਤ ਵਿਚ ਕਦੇ ਨਹੀਂ ਆਇਆ ਤਾਂ ਉਹ ਅੰਤ ਜਮਰਾਜ ਦੇ ਦੂਤਾਂ ਦੇ ਵੱਸ ਪੈਂਦਾ ਹੈ ।੮।
but still, if you do not come to remember the Supreme Lord God, you shall fall under the power of the Messenger of Death. ||8||
 
ਜਿਸ (ਵਡ-ਭਾਗੀ) ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਸ ਨੂੰ ਸਤ ਸੰਗ ਪ੍ਰਪਤ ਹੁੰਦਾ ਹੈ
The Supreme Lord showers His Mercy, and we find the Saadh Sangat, the Company of the Holy.
 
(ਤੇ ਇਹ ਇਕ ਕੁਦਰਤੀ ਨਿਯਮ ਹੈ ਕਿ) ਜਿਉਂ ਜਿਉਂ ਉਹ (ਸਤ ਸੰਗ ਵਿਚ ਬੈਠਣਾ) ਵਧਾਇਆ ਜਾਂਦਾ ਹੈ ਤਿਉਂ ਤਿਉਂ ਪਰਮਾਤਮਾ ਨਾਲ ਪਿਆਰ (ਭੀ ਵਧਦਾ ਜਾਂਦਾ ਹੈ)
The more time we spend there, the more we come to love the Lord.
 
(ਪਰ ਦੁਨੀਆ ਦਾ ਮੋਹ ਤੇ ਪ੍ਰਭੂ-ਚਰਨਾਂ ਦਾ ਪਿਆਰ ਇਹਨਾਂ) ਦੋਹਾਂ ਪਾਸਿਆਂ ਦਾ ਮਾਲਕ ਪਰਮਾਤਮਾ ਆਪ ਹੈ (ਕਿਸੇ ਨੂੰ ਮਾਇਆ ਦੇ ਮੋਹ ਵਿਚ ਪਾਈ ਰੱਖਦਾ ਹੈ, ਕਿਸੇ ਨੂੰ ਆਪਣੇ ਚਰਨਾਂ ਦਾ ਪਿਆਰ ਬਖ਼ਸ਼ਦਾ ਹੈ, ਉਸ ਪ੍ਰਭੂ ਤੋਂ ਬਿਨਾ ਜੀਵਾਂ ਵਸਤੇ) ਕੋਈ ਹੋਰ ਦੂਜਾ ਸਹਾਰਾ ਨਹੀਂ ਹੈ
The Lord is the Master of both worlds; there is no other place of rest.
 
ਹੇ ਨਾਨਕ ! (ਜਦੋਂ ਪ੍ਰਭੂ ਦੀ ਮਿਹਰ ਹੋਵੇ, ਤਾਂ ਉਹ ਗੁਰੂ ਮਿਲਾਂਦਾ ਹੈ, ਤੇ) ਗੁਰੂ ਦੇ ਪ੍ਰਸੰਨ ਹੋਇਆਂ ਸਦਾ-ਥਿਰ ਰਹਿਣ ਵਾਲੇ ਪ੍ਰਭੂ ਦਾ ਨਾਮ ਪ੍ਰਾਪਤ ਹੋ ਜਾਂਦਾ ਹੈ ।੯।੧।੨੬।
When the True Guru is pleased and satisfied, O Nanak, the True Name is obtained. ||9||1||26||
 
Siree Raag, Fifth Mehl, Fifth House:
 
ਮੈਨੂੰ ਸਮਝ ਨਹੀਂ ਕਿ ਪਰਮਾਤਮਾ ਨੂੰ ਕੇਹੜੀ ਗੱਲ ਚੰਗੀ ਲੱਗਦੀ ਹੈ
I do not know what pleases my Lord.
 
ਹੇ ਮੇਰੇ ਮਨ ! ਤੂੰ (ਉਹ) ਰਸਤਾ ਲੱਭ (ਜਿਸ ਉਤੇ ਤੁਰਿਆਂ ਪ੍ਰਭੂ ਪ੍ਰਸੰਨ ਹੋ ਜਾਏ) ।੧।ਰਹਾਉ।
O mind, seek out the way! ||1||Pause||
 
ਸਮਾਧੀਆਂ ਲਾਣ ਵਾਲੇ ਲੋਕ ਸਮਾਧੀਆਂ ਲਾਂਦੇ ਹਨ,
The meditatives practice meditation,
 
ਵਿਦਵਾਨ ਲੋਕ ਧਰਮ-ਚਰਚਾ ਕਰਦੇ ਹਨ,
and the wise practice spiritual wisdom,
 
ਪਰ ਪਰਮਾਤਮਾ ਨੂੰ ਕਿਸੇ ਵਿਰਲੇ ਨੇ ਹੀ ਸਮਝਿਆ ਹੈ (ਭਾਵ, ਇਹਨਾਂ ਤਰੀਕਿਆਂ ਨਾਲ ਪਰਮਾਤਮਾ ਨਹੀਂ ਮਿਲਦਾ) ।੧।
but how rare are those who know God! ||1||
 
ਵੈਸ਼ਨਵ ਭਗਤ (ਵਰਤ, ਤੁਲਸੀ ਮਾਲਾ, ਤੀਰਥ ਇਸ਼ਨਾਨ ਆਦਿਕ) ਸੰਜਮਾਂ ਵਿਚ ਰਹਿੰਦੇ ਹਨ
The worshipper of Bhagaauti practices self-discipline,
 
ਜੋਗੀ ਆਖਦੇ ਹਨ ਅਸੀ ਮੁਕਤ ਹੋ ਗਏ ਹਾਂ
the Yogi speaks of liberation,
 
ਤਪ ਕਰਨ ਵਾਲੇ ਸਾਧੂ ਤਪ (ਕਰਨ) ਵਿਚ ਹੀ ਮਸਤ ਰਹਿੰਦੇ ਹਨ ।੨।
and the ascetic is absorbed in asceticism. ||2||
 
ਚੁੱਪ ਸਾਧੀ ਰੱਖਣ ਵਾਲੇ ਸਾਧੂ ਚੁੱਪ ਵੱਟੀ ਰੱਖਦੇ ਹਨ
The men of silence observe silence,
 
ਸੰਨਿਆਸੀ (ਸੰਨਿਆਸ ਵਿਚ) ਬ੍ਰਹਮਚਾਰੀ (ਬ੍ਰਹਮਚਰਜ ਵਿਚ)
the Sanyaasees observe celibacy,
 
ਤੇ ਉਦਾਸੀ ਉਦਾਸ-ਭੇਖ ਵਿਚ ਮਸਤ ਰਹਿੰਦੇ ਹਨ ।੩।
and the Udaasees abide in detachment. ||3||
 
(ਕੋਈ ਆਖਦਾ ਹੈ ਕਿ) ਭਗਤੀ ਨੌਂ ਕਿਸਮਾਂ ਦੀ ਹੈ
There are nine forms of devotional worship.
 
ਪੰਡਿਤ ਵੇਦ ਉੱਚੀ ੳੱੁਚੀ ਪੜ੍ਹਦਾ ਹੈ
The Pandits recite the Vedas.
 
ਗ੍ਰਿਹਸਤੀ ਗ੍ਰਿਹਸਤ-ਧਰਮ ਵਿਚ ਮਸਤ ਰਹਿੰਦਾ ਹੈ ।੪।
The householders assert their faith in family life. ||4||
 
ਅਨੇਕਾਂ ਐਸੇ ਹਨ ਜੋ ‘ਅਲੱਖ ਅਲੱਖ’ ਪੁਕਾਰਦੇ ਹਨ, ਕੋਈ ਬਹੂ-ਰੂਪੀਏ ਹਨ, ਕੋਈ ਨਾਂਗੇ ਹਨ
Those who utter only One Word, those who take many forms, the naked renunciates,
 
ਕੋਈ ਖ਼ਾਸ ਕਿਸਮ ਦਾ ਚੋਲਾ ਆਦਿਕ ਪਹਿਨਣ ਵਾਲੇ ਹਨ । ਕੋਈ ਨਾਟਕ ਚੇਟਕ ਸਾਂਗ ਆਦਿਕ ਬਣਾ ਕੇ ਲੋਕਾਂ ਨੂੰ ਪ੍ਰਸੰਨ ਕਰਦੇ ਹਨ, ਕਈ ਐਸੇ ਹਨ ਜੋ ਰਾਤਾਂ ਜਾਗ ਕੇ ਗੁਜ਼ਾਰਦੇ ਹਨ
the wearers of patched coats, the magicians, those who remain always awake,
 
ਇਕ ਐਸੇ ਹਨ ਜੋ (ਹਰੇਕ) ਤੀਰਥ ਉੱਤੇ ਇਸ਼ਨਾਨ ਕਰਦੇ ਹਨ ।੫।
and those who bathe at holy places of pilgrimage-||5||
 
ਅਨੇਕਾਂ ਐਸੇ ਹਨ ਜੋ ਭੁੱਖੇ ਹੀ ਰਹਿੰਦੇ ਹਨ, ਕਈ ਐਸੇ ਹਨ ਜੋ ਦੂਜਿਆਂ ਨਾਲ ਛੁੰਹਦੇ ਨਹੀਂ ਹਨ (ਤਾ ਕਿ ਕਿਸੇ ਦੀ ਭਿੱਟ ਨਾਹ ਲੱਗ ਜਾਏ)
Those who go without food, those who never touch others,
 
ਅਨੇਕਾਂ ਐਸੇ ਹਨ ਜੋ (ਗੁਫ਼ਾ ਆਦਿ ਵਿਚ) ਲੁਕ ਕੇ (ਰਹਿੰਦੇ ਹਨ ਤੇ ਕਿਸੇ ਨੂੰ) ਦਰਸ਼ਨ ਨਹੀਂ ਦੇਂਦੇ
the hermits who never show themselves,
 
ਕਈ ਐਸੇ ਹਨ ਜੋ ਆਪਣੇ ਮਨ ਵਿਚ ਹੀ ਗਿਆਨਵਾਨ ਬਣੇ ਹੋਏ ਹਨ ।੬।
and those who are wise in their own minds-||6||
 
(ਇਹਨਾਂ ਵਿਚੋਂ) ਕਿਸੇ ਨੇ ਭੀ ਆਪਣੇ ਆਪ ਨੂੰ (ਕਿਸੇ ਹੋਰ ਨਾਲੋਂ) ਘੱਟ ਨਹੀਂ ਅਖਵਾਇਆ
Of these, no one admits to any deficiency;
 
ਸਭ ਇਹੀ ਆਖਦੇ ਹਨ ਕਿ ਅਸਾਂ ਪਰਮਾਤਮਾ ਨੂੰ ਲੱਭ ਲਿਆ ਹੈ
all say that they have found the Lord.
 
ਪਰ (ਪਰਮਾਤਮਾ ਦਾ) ਭਗਤ ਉਹੀ ਹੈ ਜਿਸ ਨੂੰ (ਪਰਮਾਤਮਾ ਨੇ ਆਪ ਆਪਣੇ ਨਾਲ) ਮਿਲਾ ਲਿਆ ਹੈ ।੭।
But he alone is a devotee, whom the Lord has united with Himself. ||7||
 
ਪਰ ਮੈਂ ਤਾਂ ਇਹ ਸਾਰੀਆਂ ਦਲੀਲਾਂ ਤੇ ਸਾਰੇ ਹੀ ਉਪਾਉ ਛੱਡ ਦਿਤੇ ਹਨ ਤੇ ਪ੍ਰਭੂ ਦੀ ਹੀ ਸਰਨ ਪਿਆ ਹਾਂ
Abandoning all devices and contrivances, I have sought His Sanctuary.
 
ਨਾਨਕ ਤਾਂ ਗੁਰੂ ਦੀ ਚਰਨੀਂ ਆ ਡਿੱਗਾ ਹੈ ।੮।੨।੨੭।
Nanak has fallen at the Feet of the Guru. ||8||2||27||
 
One Universal Creator God. By The Grace Of The True Guru:
 
Siree Raag, First Mehl, Third House:
 
(ਹੇ ਪ੍ਰਭੂ !) ਜੋਗੀਆਂ ਦੇ ਅੰਦਰ (ਵਿਆਪਕ ਹੋ ਕੇ ਤੂੰ ਆਪ ਹੀ) ਜੋਗ ਕਮਾ ਰਿਹਾ ਹੈਂ
Among Yogis, You are the Yogi;
 
ਮਾਇਆ ਦੇ ਭੋਗ ਭੋਗਣ ਵਾਲਿਆਂ ਦੇ ਅੰਦਰ ਭੀ ਤੂੰ ਹੀ ਪਦਾਰਥ ਭੋਗ ਰਿਹਾ ਹੈਂ
among pleasure seekers, You are the Pleasure Seeker.
 
ਸੁਰਗ ਲੋਕ ਵਿਚ ਮਾਤ ਲੋਕ ਵਿਚ ਪਾਤਾਲ ਲੋਕ ਵਿਚ (ਵੱਸਦੇ ਕਿਸੇ ਭੀ ਜੀਵ ਨੇ) ਤੇਰੇ ਗੁਣਾਂ ਦਾ ਅੰਤ ਨਹੀਂ ਲੱਭਾ ।੧।
Your limits are not known to any of the beings in the heavens, in this world, or in the nether regions of the underworld. ||1||
 
ਹੇ ਪ੍ਰਭੂ ! ਮੈਂ ਸਦਕੇ ਹਾਂ ਤੇਰੇ ਨਾਮ ਤੋਂ, ਵਾਰਨੇ ਜਾਂਦਾ ਹਾਂ ਤੇਰੇ ਨਾਮ ਤੋਂ, ਕੁਰਬਾਨ ਹਾਂ ਤੇਰੇ ਨਾਮ ਤੋਂ ।੧।ਰਹਾਉ।
I am devoted, dedicated, a sacrifice to Your Name. ||1||Pause||
 
(ਹੇ ਪ੍ਰਭੂ !) ਤੂੰ ਹੀ ਜਗਤ ਪੈਦਾ ਕੀਤਾ ਹੈ
You created the world,
 
ਹਰੇਕ ਜੀਵ ਉੱਤੇ (ਉਹਨਾਂ ਦੇ ਕੀਤੇ ਕਰਮਾਂ ਦੇ ਲੇਖ ਲਿਖ ਕੇ ਜੀਵਾਂ ਨੂੰ ਤੂੰ ਹੀ ਮਾਇਆ ਦੇ) ਧੰਧਿਆਂ ਵਿਚ ਫਸਾਇਆ ਹੋਇਆ ਹੈ
and assigned tasks to one and all.
 
ਤੂੰ ਕੁਦਰਤਿ ਰਚ ਕੇ (ਜਗਤ-ਚਉਪੜ ਦੀਆਂ) ਜੀਵ-ਨਰਦਾਂ ਸੁੱਟ ਕੇ ਤੂੰ ਆਪ ਹੀ ਆਪਣੇ ਰਚੇ ਜਗਤ ਦੀ ਸੰਭਾਲ ਕਰ ਰਿਹਾ ਹੈਂ ।੨।
You watch over Your Creation, and through Your All-powerful Creative Potency, You cast the dice. ||2||
 
(ਹੇ ਭਾਈ !) ਪਰਮਾਤਮਾ ਇਸ ਦਿੱਸਦੇ ਜਗਤ-ਪਸਾਰੇ ਵਿਚ (ਵੱਸਦਾ) ਦਿੱਸ ਰਿਹਾ ਹੈ
You are manifest in the Expanse of Your Workshop.
 
ਹਰੇਕ ਜੀਵ ਉਸ ਪ੍ਰਭੂ ਦੇ ਨਾਮ ਲਈ ਤਾਂਘਦਾ ਹੈ
Everyone longs for Your Name,
 
ਪਰ ਗੁਰੂ ਦੀ ਸਰਨ ਤੋਂ ਬਿਨਾ ਕਿਸੇ ਨੂੰ ਪ੍ਰਭੂ ਦਾ ਨਾਮ ਨਹੀਂ ਮਿਲਿਆ (ਕਿਉਂਕਿ) ਸਾਰੀ ਸ੍ਰਿਸ਼ਟੀ ਮਾਇਆ ਦੇ ਜਾਲ ਵਿਚ ਫਸੀ ਹੋਈ ਹੈ ।੩।
but without the Guru, no one finds You. All are enticed and trapped by Maya. ||3||
 
(ਹੇ ਭਾਈ !) ਗੁਰੂ ਤੋਂ ਕੁਰਬਾਨ ਜਾਣਾ ਚਾਹੀਦਾ ਹੈ
I am a sacrifice to the True Guru.
 
(ਕਿਉਂਕਿ) ਉਸ (ਗੁਰੂ) ਦੇ ਮਿਲਿਆਂ ਹੀ ਸਭ ਤੋਂ ਉੱਚੀ ਆਤਮਕ ਅਵਸਥਾ ਹਾਸਲ ਕਰੀਦੀ ਹੈ
Meeting Him, the supreme status is obtained.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by