Todee, Fifth Mehl:
 
ਹੇ ਭਾਈ! ਪਰਮਾਤਮਾ ਦੇ ਚਰਨ ਸਦਾ ਆਪਣੇ ਹਿਰਦੇ ਵਿਚ ਚੰਗੀ ਤਰ੍ਹਾਂ ਸਾਂਭ ਰੱਖ
I have enshrined the Lord's Feet within my heart.
 
ਆਪਣੇ ਗੁਰੂ ਨੂੰ ਮਾਲਕ ਪ੍ਰਭੂ ਨੂੰ ਸਿਮਰ ਕੇ ਅਸਾਂ ਜੀਵਾਂ ਦੇ ਸਾਰੇ ਕੰਮ ਸਿਰੇ ਚੜ੍ਹ ਸਕਦੇ ਹਨ ।੧।ਰਹਾਉ।
Contemplating my Lord and Master, my True Guru, all my affairs have been resolved. ||1||Pause||
 
ਹੇ ਭਾਈ! ਸਾਰੀਆਂ ਵਿਚਾਰਾਂ ਦਾ ਨਿਚੋੜ ਇਹ ਹੈ ਕਿ ਪਰਮਾਤਮਾ ਦੀ ਸਿਫ਼ਤਿ-ਸਾਲਾਹ ਹੀ ਪਰਮਾਤਮਾ ਦੀ ਪੂਜਾ ਹੈ, ਤੇ, ਪੁੰਨ-ਦਾਨ ਹੈ
The merits of giving donations to charity and devotional worship come from the Kirtan of the Praises of the Transcendent Lord; this is the true essence of wisdom.
 
ਅਪਹੁੰਚ ਤੇ ਬੇਅੰਤ ਮਾਲਕ-ਪ੍ਰਭੂ ਦੇ ਗੁਣ ਗਾਂਦਿਆਂ ਬੇਅੰਤ ਸੁਖ ਪ੍ਰਾਪਤ ਕਰ ਲਈਦਾ ਹੈ ।੧।
Singing the Praises of the unapproachable, infinite Lord and Master, I have found immeasurable peace. ||1||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ ਪਰਮਾਤਮਾ ਨੇ ਆਪਣੇ (ਸੇਵਕ) ਬਣਾ ਲਿਆ ਉਹਨਾਂ ਦੇ ਕਰਮਾਂ ਦਾ ਲੇਖਾ ਮੁੜ ਨਹੀਂ ਪੁੱਛਦਾ
The Supreme Lord God does not consider the merits and demerits of those humble beings whom He makes His own.
 
ਹੇ ਨਾਨਕ! (ਆਖ—) ਮੈਂ ਭੀ ਪਰਮਾਤਮਾ ਦੇ ਰਤਨ (ਵਰਗੇ ਕੀਮਤੀ) ਨਾਮ ਨੂੰ ਆਪਣੇ ਗਲੇ ਵਿਚ ਪ੍ਰੋ ਲਿਆ ਹੈ, ਨਾਮ ਸੁਣ ਸੁਣ ਕੇ ਜਪ ਜਪ ਕੇ ਮੈਂ ਆਤਮਕ ਜੀਵਨ ਪ੍ਰਾਪਤ ਕਰ ਰਿਹਾ ਹਾਂ ।੨।੧੧।੩੦।
Hearing, chanting and meditating on the jewel of the Naam, I live; Nanak wears the Lord as his necklace. ||2||11||30||
 
Todee, Ninth Mehl:
 
One Universal Creator God. By The Grace Of The True Guru:
 
ਹੇ ਭਾਈ! ਮੈਂ ਆਪਣੀ ਨੀਚਤਾ ਕਿਤਨੀ ਕੁ ਬਿਆਨ ਕਰਾਂ?
What can I say about my base nature?
 
ਮੈਂ (ਕਦੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਨਹੀਂ ਕੀਤੀ, (ਮੇਰਾ ਮਨ) ਧਨ-ਪਦਾਰਥ ਅਤੇ ਇਸਤ੍ਰੀ ਦੇ ਰਸਾਂ ਵਿਚ ਹੀ ਫਸਿਆ ਰਹਿੰਦਾ ਹੈ ।੧।ਰਹਾਉ।
I am entangled in the love of gold and women, and I have not sung the Kirtan of God's Praises. ||1||Pause||
 
ਹੇ ਭਾਈ! ਇਸ ਨਾਸਵੰਤ ਸੰਸਾਰ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਕੇ ਮੈਂ ਇਸ ਸੰਸਾਰ ਨਾਲ ਹੀ ਪ੍ਰੀਤਿ ਬਣਾਈ ਹੋਈ ਹੈ
I judge the false world to be true, and I have fallen in love with it.
 
ਮੈਂ ਉਸ ਪਰਮਾਤਮਾ ਦਾ ਨਾਮ ਕਦੇ ਨਹੀਂ ਸਿਮਰਿਆ ਜੋ ਨਿਮਾਣਿਆਂ ਦਾ ਰਿਸ਼ਤੇਦਾਰ ਹੈ, ਅਤੇ ਜੇਹੜਾ (ਸਦਾ ਸਾਡੇ) ਨਾਲ ਮਦਦਗਾਰ ਹੈ ।੧।
I have never contemplated the friend of the poor, who shall be my companion and helper in the end. ||1||
 
ਹੇ ਭਾਈ! ਮੈਂ ਰਾਤ ਦਿਨ ਮਾਇਆ (ਦੇ ਮੋਹ) ਵਿਚ ਮਸਤ ਰਿਹਾ ਹਾਂ, (ਇਸ ਤਰ੍ਹਾਂ ਮੇਰੇ) ਮਨ ਦੀ ਮੈਲ ਦੂਰ ਨਹੀਂ ਹੋ ਸਕੀ
I remain intoxicated by Maya, night and day, and the filth of my mind will not depart.
 
ਹੇ ਨਾਨਕ! ਆਖ—ਹੁਣ (ਜਦੋਂ ਮੈਂ ਗੁਰੂ ਦੀ ਸਰਨ ਪਿਆ ਹਾਂ, ਤਾਂ ਮੈਨੂੰ ਸਮਝ ਆਈ ਹੈ ਕਿ) ਪ੍ਰਭੂ ਦੀ ਸਰਣ ਪੈਣ ਤੋਂ ਬਿਨਾ ਕਿਸੇ ਭੀ ਹੋਰ ਥਾਂ ਉੱਚੀ ਆਤਮਕ ਅਵਸਥਾ ਪ੍ਰਾਪਤ ਨਹੀਂ ਹੋ ਸਕਦੀ ।੨।੧।੩੧।
Says Nanak, now, without the Lord's Sanctuary, I cannot find salvation in any other way. ||2||1||31||
 
Todee, The Word Of The Devotees:
 
One Universal Creator God. By The Grace Of The True Guru:
 
ਕੋਈ ਮਨੁੱਖ ਆਖਦਾ ਹੈ (ਪਰਮਾਤਮਾ ਅਸਾਡੇ) ਨੇੜੇ (ਵੱਸਦਾ ਹੈ), ਕੋਈ ਆਖਦਾ ਹੈ (ਪ੍ਰਭੂ ਅਸਾਥੋਂ ਕਿਤੇ) ਦੂਰ (ਥਾਂ ਤੇ ਹੈ)
Some say that He is near, and others say that He is far away.
 
ਪਰ ਨਿਰਾ ਬਹਿਸ ਨਾਲ ਨਿਰਣਾ ਕਰ ਲੈਣਾ ਇਉਂ ਹੀ ਅਸੰਭਵ ਹੈ ਜਿਵੇਂ) ਪਾਣੀ ਵਿਚ ਰਹਿਣ ਵਾਲੀ ਮੱਛੀ ਖਜੂਰ ਉੱਤੇ ਚੜ੍ਹਨ ਦਾ ਜਤਨ ਕਰੇ (ਜਿਸ ਉੱਤੇ ਮਨੁੱਖ ਭੀ ਬੜੇ ਔਖੇ ਹੋ ਕੇ ਚੜ੍ਹਦੇ ਹਨ) ।੧।
We might just as well say that the fish climbs out of the water, up the tree. ||1||
 
ਹੇ ਭਾਈ! (ਰੱਬ ਨੇੜੇ ਹੈ ਕਿ ਦੂਰ ਜਿਸ ਬਾਰੇ ਆਪਣੀ ਵਿਦਿਆ ਦਾ ਵਿਖਾਵਾ ਕਰਨ ਲਈ) ਕਿਉਂ ਵਿਅਰਥ ਬਹਿਸ ਕਰਦੇ ਹੋ?
Why do you speak such nonsense?
 
ਜਿਸ ਮਨੁੱਖ ਨੇ ਰੱਬ ਨੂੰ ਲੱਭ ਲਿਆ ਹੈ ਉਸ ਨੇ (ਆਪਣੇ ਆਪ ਨੂੰ) ਲੁਕਾਇਆ ਹੈ (ਭਾਵ, ਉਹ ਇਹਨਾਂ ਬਹਿਸਾਂ ਦੀ ਰਾਹੀਂ ਆਪਣੀ ਵਿੱਦਿਆ ਦਾ ਢੰਢੋਰਾ ਨਹੀਂ ਦੇਂਦਾ ਫਿਰਦਾ) ।੧।ਰਹਾਉ।
One who has found the Lord, keeps quiet about it. ||1||Pause||
 
ਵਿੱਦਿਆ ਹਾਸਲ ਕਰ ਕੇ (ਬ੍ਰਾਹਮਣ ਆਦਿਕ ਤਾਂ) ਵੇਦ (ਆਦਿਕ ਧਰਮ-ਪੁਸਤਕਾਂ) ਦੀ ਵਿਸਥਾਰ ਨਾਲ ਚਰਚਾ ਕਰਦਾ ਫਿਰਦਾ ਹੈ
Those who become Pandits, religious scholars, recite the Vedas,
 
ਪਰ ਮੂਰਖ ਨਾਮਦੇਵ ਸਿਰਫ਼ ਪਰਮਾਤਮਾ ਨੂੰ ਹੀ ਪਛਾਣਦਾ ਹੈ (ਕੇਵਲ ਪਰਮਾਤਮਾ ਨਾਲ ਹੀ ਉਸ ਦੇ ਸਿਮਰਨ ਦੀ ਰਾਹੀਂ ਸਾਂਝ ਪਾਂਦਾ ਹੈ) ।੨।੧।
but foolish Naam Dayv knows only the Lord. ||2||1||
 
ਪਰਮਾਤਮਾ ਦਾ ਨਾਮ ਸਿਮਰਿਆਂ ਕਿਸੇ ਜੀਵ ਦਾ (ਭੀ) ਕੋਈ ਪਾਪ ਨਹੀਂ ਰਹਿ ਜਾਂਦਾ
Whose blemishes remain, when one chants the Lord's Name?
 
ਵਿਕਾਰਾਂ ਵਿੱਚ ਨਿੱਘਰੇ ਹੋਏ ਬੰਦੇ ਭੀ ਪ੍ਰਭੂ ਦਾ ਭਜਨ ਕਰ ਕੇ ਪਵਿੱਤਰ ਹੋ ਜਾਂਦੇ ਹਨ ।੧।ਰਹਾਉ।
Sinners become pure, chanting the Lord's Name. ||1||Pause||
 
ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਦਾਸ ਨਾਮਦੇਵ ਨੂੰ ਇਹ ਨਿਸ਼ਚਾ ਆ ਗਿਆ ਹੈ ਕਿ ਕਿਸੇ ਇਕਾਦਸ਼ੀ (ਆਦਿਕ) ਵਰਤ ਦੀ ਲੋੜ ਨਹੀਂ
With the Lord, servant Naam Dayv has come to have faith.
 
ਤੇ ਮੈਂ ਤੀਰਥਾਂ ਉੱਤੇ (ਭੀ ਕਿਉਂ) ਜਾਵਾਂ? ।੧।
I have stopped fasting on the eleventh day of each month; why should I bother to go on pilgrimages to sacred shrines? ||1||
 
ਨਾਮਦੇਵ ਆਖਦੇ ਹਨ—ਗੁਰੂ ਦੇ ਦੱਸੇ ਰਾਹ ਉੱਤੇ ਤੁਰ ਕੇ, ਪ੍ਰਭੂ ਦਾ ਨਾਮ ਸਿਮਰ ਕੇ ਸਭ ਜੀਵ ਪ੍ਰਭੂ ਦੇ ਦੇਸ ਵਿਚ ਅੱਪੜ ਜਾਂਦੇ ਹਨ
Prays Naam Dayv, I have become a man of good deeds and good thoughts.
 
ਕਿਉਂਕਿ ਨਾਮ ਦੀ ਬਰਕਤਿ ਨਾਲ ਜੀਵ) ਚੰਗੀ ਕਰਣੀ ਵਾਲੇ ਅਤੇ ਚੰਗੀ ਅਕਲ ਵਾਲੇ ਹੋ ਜਾਂਦੇ ਹਨ ।੨।੨।
Chanting the Lord's Name, under Guru's Instructions, who has not gone to heaven? ||2||2||
 
(ਪਰਮਾਤਮਾ ਦਾ ਰਚਿਆ ਹੋਇਆ ਇਹ ਜਗਤ) ਤ੍ਰਿ-ਗੁਣੀ ਸੁਭਾਉ ਦਾ ਤਮਾਸ਼ਾ ਹੈ ।੧।ਰਹਾਉ।
Here is a verse with a three-fold play on words. ||1||Pause||
 
(ਸਾਧਾਰਨ ਤੌਰ ਤੇ) ਘੁਮਿਆਰ ਦੇ ਘਰ ਹਾਂਡੀ (ਹੀ ਮਿਲਦੀ) ਹੈ, ਰਾਜੇ ਦੇ ਘਰ ਸਾਂਢੀ (ਆਦਿਕ ਹੀ) ਹੈ;
In the potter's home there are pots, and in the king's home there are camels.
 
ਤੇ ਬ੍ਰਾਹਮਣ ਦੇ ਘਰ (ਸਗਨ ਮਹੂਰਤ ਆਦਿਕ ਵਿਚਾਰਨ ਲਈ) ਪੱਤ੍ਰੀ (ਆਦਿਕ ਪੁਸਤਕ ਹੀ ਮਿਲਦੀ) ਹੈ । (ਇਹਨਾਂ ਘਰਾਂ ਵਿਚ) ਪੱਤ੍ਰੀ, ਸਾਂਢਨੀ, ਭਾਂਡੇ (ਹਾਂਡੀ) ਹੀ (ਪ੍ਰਧਾਨ ਹਨ) ।੧।
In the Brahmin's home there are widows. So here they are: haandee, saandee, raandee. ||1||
 
ਹਟਵਾਣੀਏ ਦੇ ਘਰ (ਭਾਵ, ਹੱਟੀ ਵਿੱਚ) ਹਿੰਙ (ਆਦਿਕ ਹੀ ਮਿਲਦੀ) ਹੈ, ਭੈਂਸੇ ਦੇ ਮੱਥੇ ਉੱਤੇ (ਉਸ ਦੇ ਸੁਭਾਉ ਅਨੁਸਾਰ) ਸਿੰਗ (ਹੀ) ਹਨ,
In the home of the grocer there is asafoetida; on the forehead of the buffalo there are horns.
 
ਅਤੇ ਦੇਵਾਲੇ (ਦੇਵ-ਅਸਥਾਨ) ਵਿੱਚ ਲਿੰਗ (ਹੀ ਗੱਡਿਆ ਹੋਇਆ ਦਿੱਸਦਾ) ਹੈ । (ਇਹਨੀਂ ਥਾਈਂ) ਹਿੰਙ, ਸਿੰਗ ਅਤੇ ਲਿੰਗ ਹੀ (ਪ੍ਰਧਾਨ ਹਨ) ।੨।
In the temple of Shiva there are lingams. So here they are: heeng, seeng, leeng. ||2||
 
(ਜੇ) ਤੇਲੀ ਦੇ ਘਰ (ਜਾਉ, ਤਾਂ ਉਥੇ ਅੰਦਰ ਬਾਹਰ) ਤੇਲ (ਹੀ ਤੇਲ ਪਿਆ) ਹੈ, ਜੰਗਲਾਂ ਵਿੱਚ ਵੇਲਾਂ (ਹੀ ਵੇਲਾਂ) ਹਨ
In the house of the oil-presser there is oil; in the forest there are vines.
 
ਅਤੇ ਮਾਲੀ ਦੇ ਘਰ ਕੇਲਾ (ਹੀ ਲੱਗਾ ਮਿਲਦਾ) ਹੈ । ਇਹਨੀਂ ਥਾਈਂ ਤੇਲ, ਵੇਲਾਂ ਤੇ ਕੇਲਾ ਹੀ (ਪ੍ਰਧਾਨ ਹਨ) ।੩।
In the gardener's home there are bananas. So here they are: tayl, bayl, kayl. ||3||
 
(ਜਿਵੇਂ) ਗੋਕਲ ਵਿੱਚ ਕ੍ਰਿਸ਼ਨ ਜੀ (ਦੀ ਹੀ ਗੱਲ ਚੱਲ ਰਹੀ) ਹੈ, (ਤਿਵੇਂ ਇਸ ਖੇਲ ਦਾ ਮਾਲਕ) ਗੋਬਿੰਦ ਸੰਤਾਂ ਦੇ ਹਿਰਦੇ ਵਿੱਚ ਵੱਸ ਰਿਹਾ ਹੈ ।
The Lord of the Universe, Govind, is within His Saints; Krishna, Shyaam, is in Gokal.
 
(ਉਹੀ) ਰਾਮ ਨਾਮਦੇਵ ਦੇ (ਭੀ) ਅੰਦਰ (ਪ੍ਰਤੱਖ ਵੱਸ ਰਿਹਾ) ਹੈ । (ਜਿਹਨੀਂ ਥਾਈਂ, ਭਾਵ, ਸੰਤਾਂ ਦੇ ਹਿਰਦੇ ਵਿੱਚ, ਗੋਕਲ ਵਿੱਚ ਅਤੇ ਨਾਮਦੇਵ ਦੇ ਅੰਦਰ) ਗੋਬਿੰਦ ਸ਼ਿਆਮ ਅਤੇ ਰਾਮ ਹੀ (ਗੱਜ ਰਿਹਾ) ਹੈ ।੪।੩।
The Lord, Raam, is in Naam Dayv. So here they are: Raam, Shyaam, Govind. ||4||3||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by