ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਦੇ ਚਰਨਾਂ ਵਿਚ ਨਹੀਂ ਪਹੁੰਚ ਸਕਦੀ, ਕਿਉਂਕਿ (ਜਿੰਦ ਦਾ) ਇਹ ਚੋਲਾ (ਇਹ ਸਰੀਰ, ਇਹ ਜੀਵਨ) ਖਸਮ-ਪ੍ਰਭੂ ਨੂੰ ਪਸੰਦ ਨਹੀਂ ਆਉਂਦਾ ।੧।
My Husband Lord is not pleased by these clothes, O Beloved; how can the soul-bride go to His bed? ||1||
ਹੇ ਮਿਹਰਬਾਨ ਪ੍ਰਭੂ! ਮੈਂ ਕੁਰਬਾਨ ਜਾਂਦਾ ਹਾਂ ਮੈਂ ਸਦਕੇ ਜਾਂਦਾ ਹਾਂ,
I am a sacrifice, O Dear Merciful Lord; I am a sacrifice to You.
ਮੈਂ ਵਰਨੇ ਜਾਂਦਾ ਹਾਂ ਉਹਨਾਂ ਤੋਂ ਜੋ ਤੇਰਾ ਨਾਮ ਸਿਮਰਦੇ ਹਨ ।
I am a sacrifice to those who take to Your Name.
ਜੋ ਬੰਦੇ ਤੇਰਾ ਨਾਮ ਲੈਂਦੇ ਹਨ, ਮੈਂ ਉਹਨਾਂ ਤੋਂ ਸਦਾ ਕੁਰਬਾਨ ਜਾਂਦਾ ਹਾਂ ।੧।ਰਹਾਉ।
Unto those who take to Your Name, I am forever a sacrifice. ||1||Pause||
ਜੇ ਇਹ ਸਰੀਰ (ਨੀਲਾਰੀ ਦੀ) ਮੱਟੀ ਬਣ ਜਾਏ, ਤੇ ਹੇ ਸੱਜਣ! ਜੇ ਇਸ ਵਿਚ ਮਜੀਠ ਵਰਗੇ ਪੱਕੇ ਰੰਗ ਵਾਲਾ ਪ੍ਰਭੂ ਦਾ ਨਾਮ-ਰੰਗ ਪਾਇਆ ਜਾਏ,
If the body becomes the dyer's vat, O Beloved, and the Name is placed within it as the dye,
ਫਿਰ ਮਾਲਿਕ-ਪ੍ਰਭੂ ਆਪ ਨੀਲਾਰੀ (ਬਣ ਕੇ ਜੀਵ-ਇਸਤ੍ਰੀ ਦੇ ਮਨ ਨੂੰ) ਰੰਗ (ਦਾ ਡੋਬਾ) ਦੇਵੇ, ਤਾਂ ਅਜੇਹਾ ਰੰਗ ਚੜ੍ਹਦਾ ਹੈ ਜੋ ਕਦੇ ਪਹਿਲਾਂ ਵੇਖਿਆ ਨਾਹ ਹੋਵੇ ।੨।
and if the Dyer who dyes this cloth is the Lord Master - O, such a color has never been seen before! ||2||
ਹੇ ਪਿਆਰੇ (ਸੱਜਣ!) ਜਿਨ੍ਹਾਂ ਜੀਵ-ਇਸਤ੍ਰੀਆਂ ਦੇ (ਸਰੀਰ-) ਚੋਲੇ (ਜੀਵਨ ਨਾਮ-ਰੰਗ ਨਾਲ) ਰੰਗੇ ਗਏ ਹਨ, ਖਸਮ-ਪ੍ਰਭੂ (ਸਦਾ) ਉਹਨਾਂ ਦੇ ਕੋਲ (ਵੱਸਦਾ) ਹੈ ।
Those whose shawls are so dyed, O Beloved, their Husband Lord is always with them.
ਹੇ ਸੱਜਣ! ਨਾਨਕ ਵਲੋਂ ਉਹਨਾਂ ਪਾਸ ਬੇਨਤੀ ਕਰ, ਭਲਾ ਕਿਤੇ ਨਾਨਕ ਨੂੰ ਉਹਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ।੩।
Bless me with the dust of those humble beings, O Dear Lord. Says Nanak, this is my prayer. ||3||
ਜਿਸ ਜੀਵ-ਇਸਤ੍ਰੀ ਉਤੇ ਪ੍ਰਭੂ ਆਪ ਮਿਹਰ ਦੀ ਨਜ਼ਰ ਕਰਦਾ ਹੈ ਉਸ ਨੂੰ ਉਹ ਆਪ ਹੀ ਸੰਵਾਰਦਾ ਹੈ ਆਪ ਹੀ (ਨਾਮ ਦਾ) ਰੰਗ ਚਾੜ੍ਹਦਾ ਹੈ,
He Himself creates, and He Himself imbues us. He Himself bestows His Glance of Grace.
ਹੇ ਨਾਨਕ! ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਪਿਆਰੀ ਲੱਗਦੀ ਹੈ, ਉਸ ਨੂੰ ਪ੍ਰਭੂ ਆਪ ਹੀ ਆਪਣੇ ਚਰਨਾਂ ਵਿਚ ਜੋੜਦਾ ਹੈ ।੪।੧।੩।
O Nanak, if the soul-bride becomes pleasing to her Husband Lord, He Himself enjoys her. ||4||1||3||
Tilang, First Mehl:
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ?
O foolish and ignorant soul-bride, why are you so proud?
ਪਰਮਾਤਮਾ ਤੇਰੇ ਆਪਣੇ ਹੀ ਹਿਰਦੇ-ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ?
Within the home of your own self, why do you not enjoy the Love of your Lord?
ਹੇ ਭੋਲੀ ਜੀਵ-ਇਸਤ੍ਰੀਏ! ਪਤੀ-ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ?
Your Husband Lord is so very near, O foolish bride; why do you search for Him outside?
(ਜੇ ਤੂੰ ਉਸ ਦਾ ਦੀਦਾਰ ਕਰਨਾ ਹੈ, ਤਾਂ ਆਪਣੀਆਂ ਗਿਆਨ ਦੀਆਂ) ਅੱਖਾਂ ਵਿਚ (ਪ੍ਰਭੂ ਦੇ) ਡਰ-ਅਦਬ (ਦੇ ਸੁਰਮੇ) ਦੀਆਂ ਸਲਾਈਆਂ ਪਾ, ਪ੍ਰਭੂ ਦੇ ਪਿਆਰ ਦਾ ਹਾਰ-ਸਿੰਗਾਰ ਕਰ ।
Apply the Fear of God as the maascara to adorn your eyes, and make the Love of the Lord your ornament.
ਜੀਵ-ਇਸਤ੍ਰੀ ਤਦੋਂ ਹੀ ਸੋਹਾਗ ਭਾਗ ਵਾਲੀ ਤੇ ਪ੍ਰਭੂ-ਚਰਨਾਂ ਵਿਚ ਜੁੜੀ ਹੋਈ ਸਮਝੀ ਜਾਂਦੀ ਹੈ, ਜਦੋਂ ਪ੍ਰਭੂ-ਪਤੀ ਉਸ ਨਾਲ ਪਿਆਰ ਕਰੇ ।੧।
Then, you shall be known as a devoted and committed soul-bride, when you enshrine love for your Husband Lord. ||1||
(ਪਰ) ਅੰਞਾਣ ਜੀਵ-ਇਸਤ੍ਰੀ ਭੀ ਕੀਹ ਕਰ ਸਕਦੀ ਹੈ ਜੇ ਉਹ ਜੀਵ-ਇਸਤ੍ਰੀ ਖਸਮ-ਪ੍ਰਭੂ ਨੂੰ ਚੰਗੀ ਹੀ ਨਾਹ ਲੱਗੇ?
What can the silly young bride do, if she is not pleasing to her Husband Lord?
ਅਜੇਹੀ ਜੀਵ-ਇਸਤ੍ਰੀ ਭਾਵੇਂ ਕਿਤਨੇ ਹੀ ਤਰਲੇ ਪਈ ਕਰੇ, ਉਹ ਪਤੀ-ਪ੍ਰਭੂ ਦਾ ਮਹਲ-ਘਰ ਲੱਭ ਹੀ ਨਹੀਂ ਸਕਦੀ ।
She may plead and implore so many times, but still, such a bride shall not obtain the Mansion of the Lord's Presence.
(ਅਸਲ ਗੱਲ ਇਹ ਹੈ ਕਿ) ਜੀਵ-ਇਸਤ੍ਰੀ ਭਾਵੇਂ ਕਿਤਨੀ ਹੀ ਦੌੜ-ਭੱਜ ਕਰੇ, ਪ੍ਰਭੂ ਦੀ ਮੇਹਰ ਦੀ ਨਜ਼ਰ ਤੋਂ ਬਿਨਾ ਕੁਝ ਭੀ ਹਾਸਲ ਨਹੀਂ ਹੁੰਦਾ ।
Without the karma of good deeds, nothing is obtained, although she may run around frantically.
ਜੇ ਜੀਵ-ਇਸਤ੍ਰੀ ਜੀਭ ਦੇ ਚਸਕੇ ਲਾਲਚ ਤੇ ਅਹੰਕਾਰ (ਆਦਿਕ) ਵਿਚ ਹੀ ਮਸਤ ਰਹੇ, ਅਤੇ ਸਦਾ ਮਾਇਆ (ਦੇ ਮੋਹ) ਵਿਚ ਡੁੱਬੀ ਰਹੇ, ਤਾਂ ਇਹਨੀਂ ਗੱਲੀਂ ਖਸਮ ਪ੍ਰਭੂ ਨਹੀਂ ਮਿਲਦਾ ।
She is intoxicated with greed, pride and egotism, and engrossed in Maya.
ਉਹ ਜੀਵ-ਇਸਤ੍ਰੀ ਅੰਞਾਣ ਹੀ ਰਹੀ (ਜੋ ਵਿਕਾਰਾਂ ਵਿਚ ਭੀ ਮਸਤ ਰਹੇ ਤੇ ਫਿਰ ਭੀ ਸਮਝੇ ਕਿ ਉਹ ਪਤੀ-ਪ੍ਰਭੂ ਨੂੰ ਪ੍ਰਸੰਨ ਕਰ ਸਕਦੀ ਹੈ) ।੨।
She cannot obtain her Husband Lord in these ways; the young bride is so foolish! ||2||
(ਜਿਨ੍ਹਾਂ ਨੂੰ ਪਤੀ-ਪ੍ਰਭੂ ਮਿਲ ਪਿਆ ਹੈ, ਬੇਸ਼ਕ) ਉਹਨਾਂ ਸੁਹਾਗ ਭਾਗ ਵਾਲੀਆਂ ਨੂੰ ਜਾ ਕੇ ਪੁੱਛ ਵੇਖੋ ਕਿ ਕਿਹਨੀਂ ਗੱਲੀਂ ਖਸਮ-ਪ੍ਰਭੂ ਮਿਲਦਾ ਹੈ, (ਉਹ ਇਹੀ ਉੱਤਰ ਦੇਂਦੀਆਂ ਹਨ ਕਿ) ਚਲਾਕੀ ਤੇ ਧੱਕਾ ਛੱਡ ਦਿਉ,
Go and ask the happy, pure soul-brides, how did they obtain their Husband Lord?
ਜੋ ਕੁਝ ਪ੍ਰਭੂ ਕਰਦਾ ਹੈ ਉਸ ਨੂੰ ਚੰਗਾ ਸਮਝ ਕੇ (ਸਿਰ ਮੱਥੇ ਤੇ) ਮੰਨੋ,
Whatever the Lord does, accept that as good; do away with your own cleverness and self-will.
ਜਿਸ ਪ੍ਰਭੂ ਦੇ ਪ੍ਰੇਮ ਦਾ ਸਦਕਾ ਨਾਮ-ਵਸਤ ਮਿਲਦੀ ਹੈ ਉਸ ਦੇ ਚਰਨਾਂ ਵਿਚ ਮਨ ਜੋੜੋ,
By His Love, true wealth is obtained; link your consciousness to His lotus feet.
ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ ਕਰੋ, ਆਪਣਾ ਸਰੀਰ ਤੇ ਮਨ ਉਸ ਦੇ ਹਵਾਲੇ ਕਰੋ, ਬੱਸ! ਇਹ ਸੁਗੰਧੀ (ਜਿੰਦ ਵਾਸਤੇ) ਵਰਤੋ ।
As your Husband Lord directs, so you must act; surrender your body and mind to Him, and apply this perfume to yourself.
ਸੋਹਾਗ ਭਾਗ ਵਾਲੀਆਂ ਇਹੀ ਆਖਦੀਆਂ ਹਨ ਕਿ ਹੇ ਭੈਣ! ਇਹਨੀਂ ਗੱਲੀਂ ਹੀ ਖਸਮ-ਪ੍ਰਭੂ ਮਿਲਦਾ ਹੈ ।੩।
So speaks the happy soul-bride, O sister; in this way, the Husband Lord is obtained. ||3||
ਖਸਮ-ਪ੍ਰਭੂ ਤਦੋਂ ਹੀ ਮਿਲਦਾ ਹੈ ਜਦੋਂ ਆਪਾ-ਭਾਵ ਦੂਰ ਕਰੀਏ । ਇਸ ਤੋਂ ਬਿਨਾ ਕੋਈ ਹੋਰ ਉੱਦਮ ਵਿਅਰਥ ਚਲਾਕੀ ਹੈ ।
Give up your selfhood, and so obtain your Husband Lord; what other clever tricks are of any use?
(ਜ਼ਿੰਦਗੀ ਦਾ) ਉਹ ਦਿਨ ਸਫਲ ਜਾਣੋ ਜਦੋਂ ਪਤੀ-ਪ੍ਰਭੂ ਮੇਹਰ ਦੀ ਨਿਹਾਗ ਨਾਲ ਤੱਕੇ, (ਜਿਸ) ਜੀਵ-ਇਸਤ੍ਰੀ (ਵਲ ਮੇਹਰ ਦੀ) ਨਿਗਾਹ ਕਰਦਾ ਹੈ ਉਹ ਮਾਨੋ ਨੌ ਖ਼ਜ਼ਾਨੇ ਲੱਭ ਲੈਂਦੀ ਹੈ ।
When the Husband Lord looks upon the soul-bride with His Gracious Glance, that day is historic - the bride obtains the nine treasures.
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ ਆਪਣੇ ਖਸਮ-ਪ੍ਰਭੂ ਨੂੰ ਪਿਆਰੀ ਹੈ ਉਹ ਸੁਹਾਗ ਭਾਗ ਵਾਲੀ ਹੈ ਉਹ (ਜਗਤ-) ਪਰਵਾਰ ਵਿਚ ਆਦਰ-ਮਾਣ ਪ੍ਰਾਪਤ ਕਰਦੀ ਹੈ ।
She who is loved by her Husband Lord, is the true soul-bride; O Nanak, she is the queen of all.
ਜੇਹੜੀ ਪ੍ਰਭੂ ਦੇ ਪਿਆਰ-ਰੰਗ ਵਿਚ ਰੰਗੀ ਰਹਿੰਦੀ ਹੈ, ਜੇਹੜੀ ਅਡੋਲਤਾ ਵਿਚ ਮਸਤ ਰਹਿੰਦੀ ਹੈ, ਜੇਹੜੀ ਦਿਨ ਰਾਤ ਪ੍ਰਭੂ ਦੇ ਪ੍ਰੇਮ ਵਿਚ ਮਗਨ ਰਹਿੰਦੀ ਹੈ,
Thus she is imbued with His Love, intoxicated with delight; day and night, she is absorbed in His Love.
ਉਹੀ ਸੋਹਣੀ ਹੈ ਸੋਹਣੇ ਰੂਪ ਵਾਲੀ ਹੈ ਅਕਲ ਵਾਲੀ ਹੈ ਤੇ ਸਿਆਣੀ ਕਹੀ ਜਾਂਦੀ ਹੈ ।੪।੨।੪।
She is beautiful, glorious and brilliant; she is known as truly wise. ||4||2||4||
Tilang, First Mehl:
ਹੇ (ਭਾਈ) ਲਾਲੋ! ਮੈਨੂੰ ਜਿਹੋ ਜਿਹੀ ਖਸਮ-ਪ੍ਰਭੂ ਵਲੋਂ ਪ੍ਰੇਰਨਾ ਆਈ ਹੈ ਉਸੇ ਅਨੁਸਾਰ ਮੈਂ ਤੈਨੂੰ (ਉਸ ਦੂਰ-ਘਟਨਾ ਦੀ) ਵਾਕਫ਼ੀਅਤ ਦੇਂਦਾ ਹਾਂ (ਜੋ ਇਸ ਸ਼ਹਿਰ ਸ਼ੈਦਪੁਰ ਵਿਚ ਵਾਪਰੀ ਹੈ) ।
As the Word of the Forgiving Lord comes to me, so do I express it, O Lalo.
(ਬਾਬਰ) ਕਾਬਲ ਤੋਂ (ਫ਼ੌਜ ਜੋ, ਮਾਨੋ) ਪਾਪ-ਜ਼ੁਲਮ ਦੀ ਜੰਞ (ਹੈ) ਇਕੱਠੀ ਕਰ ਕੇ ਆ ਚੜ੍ਹਿਆ ਹੈ, ਅਤੇ ਜ਼ੋਰ-ਧੱਕੇ ਨਾਲ ਹਿੰਦ-ਦੀ-ਹਕੂਮਤ ਰੂਪ ਕੰਨਿਆ-ਦਾਨ ਮੰਗ ਰਿਹਾ ਹੈ ।
Bringing the marriage party of sin, Babar has invaded from Kaabul, demanding our land as his wedding gift, O Lalo.
(ਸੈਦਪੁਰ ਵਿਚੋਂ) ਹਯਾ ਤੇ ਧਰਮ ਦੋਵੇਂ ਲੋਪ ਹੋ ਚੁਕੇ ਹਨ, ਝੂਠ ਹੀ ਝੂਠ ਚੌਧਰੀ ਬਣਿਆ ਫਿਰਦਾ ਹੈ ।
Modesty and righteousness both have vanished, and falsehood struts around like a leader, O Lalo.
(ਬਾਬਰ ਦੇ ਸਿਪਾਹੀਆਂ ਵਲੋਂ ਸੈਦਪੁਰ ਦੀਆਂ ਇਸਤ੍ਰੀਆਂ ਉਤੇ ਇਤਨੇ ਅੱਤਿਆਚਾਰ ਹੋ ਰਹੇ ਹਨ ਕਿ, ਮਾਨੋ) ਸ਼ੈਤਾਨ (ਇਸ ਸ਼ਹਿਰ ਵਿਚ) ਵਿਆਹ ਪੜ੍ਹਾ ਰਿਹਾ ਹੈ ਤੇ ਕਾਜ਼ੀਆਂ ਅਤੇ ਬ੍ਰਾਹਮਣਾਂ ਦੀ (ਸਾਊਆਂ ਵਾਲੀ) ਮਰਯਾਦਾ ਮੁੱਕ ਚੁਕੀ ਹੈ ।
The Qazis and the Brahmins have lost their roles, and Satan now conducts the marriage rites, O Lalo.
ਮੁਸਲਮਾਨ ਔਰਤਾਂ (ਭੀ ਇਸ ਜ਼ੁਲਮ ਦਾ ਸ਼ਿਕਾਰ ਹੋ ਰਹੀਆਂ ਹਨ ਜੋ) ਇਸ ਬਿਪਤਾ ਵਿਚ (ਆਪਣੀ ਧਰਮ-ਪੁਸਤਕ) ਕੁਰਾਨ (ਦੀਆਂ ਆਇਤਾਂ) ਪੜ੍ਹ ਰਹੀਆਂ ਹਨ ਤੇ ਖ਼ੁਦਾ ਅੱਗੇ ਪੁਕਾਰ ਕਰ ਰਹੀਆਂ ਹਨ ।
The Muslim women read the Koran, and in their misery, they call upon God, O Lalo.
ਉੱਚੀਆਂ ਜਾਤਾਂ ਦੀਆਂ, ਨੀਵੀਆਂ ਜਾਤਾਂ ਦੀਆਂ ਅਤੇ ਹੋਰ ਭੀ ਸਭ ਹਿੰਦੂ ਇਸਤ੍ਰੀਆਂ—ਇਹਨਾਂ ਸਾਰੀਆਂ ਉਤੇ ਇਹੀ ਅੱਤਿਆਚਾਰ ਹੋ ਰਹੇ ਹਨ ।
The Hindu women of high social status, and others of lowly status as well, are put into the same category, O Lalo.