One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
Raag Soohee, First Mehl, Chau-Padas, First House:
ਤੁਸੀ (ਪਹਿਲਾਂ) ਭਾਂਡਾ ਧੋ ਕੇ ਬੈਠ ਕੇ (ਉਸ ਭਾਂਡੇ ਨੂੰ) ਧੂਪ ਦੇ ਕੇ ਤਦੋਂ ਦੁੱਧ ਲੈਣ ਜਾਂਦੇ ਹੋ (ਫਿਰ ਜਾਗ ਲਾ ਕੇ ਉਸ ਨੂੰ ਜਮਾਂਦੇ ਹੋ । ਇਸੇ ਤਰ੍ਹਾਂ ਜੇ ਨਾਮ-ਅੰਮ੍ਰਿਤ ਪ੍ਰਾਪਤ ਕਰਨਾ ਹੈ, ਤਾਂ) ਹਿਰਦੇ ਨੂੰ ਪਵਿਤ੍ਰ ਕਰ ਕੇ ਮਨ ਨੂੰ ਰੋਕੋ—ਇਹ ਇਸ ਹਿਰਦਾ-ਭਾਂਡੇ ਨੂੰ ਧੂਪ ਦਿਉ । ਤਦੋਂ ਦੁੱਧ ਲੈਣ ਜਾਵੋ ।
Wash the vessel, sit down and anoint it with fragrance; then, go out and get the milk.
ਰੋਜ਼ਾਨਾ ਕਿਰਤ-ਕਾਰ ਦੁੱਧ ਹੈ, ਪ੍ਰਭੂ-ਚਰਨਾਂ ਵਿਚ (ਹਰ ਵੇਲੇ) ਸੁਰਤਿ ਜੋੜੀ ਰੱਖਣੀ (ਰੋਜ਼ਾਨਾ ਕਿਰਤ-ਕਾਰ ਵਿੱਚ) ਜਾਗ ਲਾਣੀ ਹੈ, (ਜੁੜੀ ਸੁਰਤਿ ਦੀ ਬਰਕਤਿ ਨਾਲ) ਦੁਨੀਆਂ ਦੀਆਂ ਆਸਾਂ ਤੋਂ ਉਤਾਂਹ ਉੱਠੋ, ਇਸ ਤਰ੍ਹਾਂ ਇਹ ਦੁੱਧ ਜਮਾਵੋ
Add the rennet of clear consciousness to the milk of good deeds, and then, free of desire, let it curdle. ||1||
(ਹੇ ਭਾਈ! ਜੇ ਪ੍ਰਭੂ ਨੂੰ ਪ੍ਰਸੰਨ ਕਰਨਾ ਹੈ) ਤਾਂ ਸਿਰਫ਼ ਪ੍ਰਭੂ-ਨਾਮ ਹੀ ਜਪੋ ।
Chant the Name of the One Lord.
(ਸਿਮਰਨ ਛੱਡ ਕੇ ਪ੍ਰਭੂ ਨੂੰ ਪ੍ਰਸੰਨ ਕਰਨ ਦੇ) ਹੋਰ ਸਾਰੇ ਉੱਦਮ ਵਿਅਰਥ ਹਨ ।੧।ਰਹਾਉ।
All other actions are fruitless. ||1||Pause||
ਆਪਣੇ ਇਸ ਮਨ ਨੂੰ ਵੱਸ ਵਿਚ ਕਰੋ (ਆਤਮਕ ਜੀਵਨ ਦੇ ਵਾਸਤੇ ਇਸ ਤਰ੍ਹਾਂ ਇਹ ਮਨ-ਰੂਪ) ਈਟੀਆਂ ਹੱਥ ਵਿਚ ਫੜੋ । ਮਾਇਆ ਦੇ ਮੋਹ ਦੀ ਨੀਂਦ (ਮਨ ਉੱਤੇ) ਪ੍ਰਭਾਵ ਨ ਪਾਏ—ਇਹ ਹੈ ਨੇਤ੍ਰਾ ।
Let your mind be the handles, and then churn it, without sleeping.
ਜੀਭ ਨਾਲ ਪਰਮਾਤਮਾ ਦਾ ਨਾਮ ਜਪੋ (ਜਿਉਂ ਜਿਉਂ ਨਾਮ ਜਪੋਗੇ,) ਤਿਉਂ ਤਿਉਂ (ਇਹ ਰੋਜ਼ਾਨਾ ਕਿਰਤ-ਕਾਰ-ਰੂਪ ਦੁੱਧ) ਰਿੜਕੀਂਦਾ ਰਹੇਗਾ, ਇਹਨਾਂ ਤਰੀਕਿਆਂ ਨਾਲ (ਰੋਜ਼ਾਨਾ ਕਿਰਤ-ਕਾਰ ਕਰਦੇ ਹੋਏ ਹੀ) ਨਾਮ-ਅੰਮ੍ਰਿਤ ਪ੍ਰਾਪਤ ਕਰ ਲਵੋਗੇ ।੨।
If you chant the Naam, the Name of the Lord ,with your tongue, then the curd will be churned. In this way, the Ambrosial Nectar is obtained. ||2||
ਆਪਣੇ ਮਨ ਨੂੰ ਡੱਬਾ ਬਣਾਏ (ਉਸ ਵਿਚ ਪਰਮਾਤਮਾ ਦਾ ਨਾਮ ਟਿਕਾ ਕੇ ਰੱਖੇ) ਉਸ ਨਾਮ ਦੀ ਰਾਹੀਂ ਸਾਧ ਸੰਗਤਿ ਸਰੋਵਰ ਵਿਚ ਇਸ਼ਨਾਨ ਕਰੇ,
Wash your mind in the pool of Truth, and let it be the vessel of the Lord; let this be your offering to please Him.
ਸਰਧਾ ਦੇ ਪੱਤਰਾਂ ਨਾਲ ਪ੍ਰਸੰਨ ਕਰੇ, ਜੇ ਜੀਵ ਸੇਵਕ ਬਣ ਕੇ ਆਪਾ-ਭਾਵ ਛੱਡ ਕੇ (ਅੰਦਰ-ਵੱਸਦੇ ਠਾਕੁਰ-ਪ੍ਰਭੂ ਦੀ) ਸੇਵਾ (ਸਿਮਰਨ) ਕਰੇ, ਤਾਂ ਇਹਨਾਂ ਤਰੀਕਿਆਂ ਨਾਲ ਉਹ ਜੀਵ ਮਾਲਕ-ਪ੍ਰਭੂ ਨੂੰ ਸਦਾ ਮਿਲਿਆ ਰਹਿੰਦਾ ਹੈ ।੩।
That humble servant who dedicates and offers his life, and who serves in this way, remains absorbed in his Lord and Master. ||3||
ਦੱਸਣ ਵਾਲੇ ਬੰਦੇ ਜੋ ਜੋ ਭੀ ਹੋਰ ਹੋਰ ਉੱਦਮ ਦੱਸਦੇ ਹਨ, ਉਹ ਦੱਸ ਦੱਸ ਕੇ ਆਪਣਾ ਜੀਵਨ-ਸਮਾ ਵਿਅਰਥ ਗਵਾ ਜਾਂਦੇ ਹਨ (ਕਿਉਂਕਿ) ਹੇ ਪ੍ਰਭੂ! ਤੇਰੇ ਸਿਮਰਨ ਵਰਗਾ ਹੋਰ ਕੋਈ ਉੱਦਮ ਨਹੀਂ ਹੈ ।
The speakers speak and speak and speak, and then they depart. There is no other to compare to You.
ਦਾਸ ਭਗਤੀ ਤੋਂ ਸੱਖਣਾ (ਹੀ ਹੈ ਫਿਰ ਭੀ ਇਹ ਇਹੀ) ਬੇਨਤੀ ਕਰਦਾ ਹੈ ਕਿ ਮੈਂ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦੀ ਸਦਾ ਸਿਫ਼ਤਿ-ਸਾਲਾਹ ਕਰਦਾ ਰਹਾਂ ।੪।੧।
Servant Nanak, lacking devotion, humbly prays: may I sing the Praises of the True Lord. ||4||1||
Soohee, First Mehl, Second House:
One Universal Creator God. By The Grace Of The True Guru:
(ਸੇਵਕ ਉਹ ਹੈ ਜਿਸ ਦਾ ਮਨ) ਦੁਨੀਆ ਦੇ ਰਸਾਂ ਪਦਾਰਥਾਂ ਵਲ ਨਹੀਂ ਦੌੜਦਾ
Deep within the self, the Lord abides; do not go outside looking for Him.
ਤੇ ਆਪਣੇ ਅੰਤਰ ਆਤਮੇ ਹੀ (ਪ੍ਰਭੂ-ਚਰਨਾਂ ਵਿਚ) ਟਿਕਿਆ ਰਹਿੰਦਾ ਹੈ; ਪਰਮਾਤਮਾ ਦਾ ਨਾਮ-ਅੰਮ੍ਰਿਤ ਛੱਡ ਕੇ ਉਹ ਵਿਸ਼ਿਆਂ ਦਾ ਜ਼ਹਿਰ ਨਹੀਂ ਖਾਂਦਾ ।੧।
You have renounced the Ambrosial Nectar - why are you eating poison? ||1||
ਹੇ ਮਨ! ਪਰਮਾਤਮਾ ਨਾਲ ਅਜੇਹੀ ਡੰੂਘੀ ਸਾਂਝ ਪੱਕੀ ਕਰ
Meditate on such spiritual wisdom, O my mind,
(ਜਿਸ ਦੀ ਬਰਕਤਿ ਨਾਲ) ਤੂੰ ਉਸ ਸਦਾ ਕਾਇਮ ਰਹਿਣ ਵਾਲੇ ਪ੍ਰਭੂ ਦਾ (ਸੱਚਾ) ਸੇਵਕ ਬਣ ਸਕੇਂ ।੧।ਰਹਾਉ।
and become the slave of the True Lord. ||1||Pause||
ਜ਼ਬਾਨੀ ਜ਼ਬਾਨੀ ਤਾਂ ਹਰ ਕੋਈ ਆਖਦਾ ਹੈ ਕਿ ਮੈਨੂੰ ਗਿਆਨ ਪ੍ਰਾਪਤ ਹੋ ਗਿਆ ਹ
Everyone speaks of wisdom and meditation;
ਮੇਰੀ ਸੁਰਤਿ ਜੁੜੀ ਹੋਈ ਹੈ, ਪਰ (ਵੇਖਣ ਵਿਚ ਇਹ ਆਉਂਦਾ ਹੈ ਕਿ) ਸਾਰਾ ਜਗਤ ਮਾਇਆ ਦੇ ਮੋਹ ਦੀ ਫਾਹੀ ਵਿਚ ਬੱਝਾ ਹੋਇਆ ਭਟਕ ਰਿਹਾ ਹੈ (ਜ਼ਬਾਨੀ ਆਖਿਆਂ ਪ੍ਰਭੂ ਦਾ ਸੇਵਕ ਬਣ ਨਹੀਂ ਸਕੀਦਾ) ।੨।
but bound in bondage, the whole world is wandering around in confusion. ||2||
ਜੋ ਮਨੁੱਖ (ਮਨ ਨੂੰ ਬਾਹਰ ਭਟਕਣੋਂ ਹਟਾ ਕੇ ਪ੍ਰਭੂ ਦਾ) ਸਿਮਰਨ ਕਰਦਾ ਹੈ ਉਹੀ (ਪ੍ਰਭੂ ਦਾ) ਸੇਵਕ ਬਣਦਾ ਹੈ
One who serves the Lord is His servant.
ਉਸ ਸੇਵਕ ਨੂੰ ਪ੍ਰਭੂ ਜਲ ਵਿਚ ਧਰਤੀ ਦੇ ਅੰਦਰ ਆਕਾਸ਼ ਵਿਚ ਹਰ ਥਾਂ ਵਿਆਪਕ ਦਿੱਸਦਾ ਹੈ ।੩।
The Lord is pervading and permeating the water, the land, and the sky. ||3||
ਨਾਨਕ ਬੇਨਤੀ ਕਰਦਾ ਹੈ—ਜੋ ਮਨੁੱਖ (ਹਉਮੈ ਦਾ ਤਿਆਗ ਕਰਦਾ ਹੈ ਤੇ) ਸਮਝਦਾ ਹੈ ਕਿ ਮੈਂ ਹੋਰਨਾਂ ਨਾਲੋਂ ਚੰਗਾ ਨਹੀਂ ਤੇ ਕੋਈ ਮੈਥੋਂ ਮਾੜਾ ਨਹੀਂ
I am not good; no one is bad.
ਅਜੇਹੇ ਸੇਵਕ ਨੂੰ ਪਰਮਾਤਮਾ (ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਤੋਂ) ਪਾਰ ਲੰਘਾ ਲੈਂਦਾ ਹੈ ।੪।੧।੨।
Prays Nanak, He alone saves us! ||4||1||2||