Soohee, First Mehl:
ਉਹੀ ਹਿਰਦਾ ਪਵਿੱਤ੍ਰ ਹੈ ਜੇਹੜਾ ਉਸ ਪਰਮਾਤਮਾ ਨੂੰ ਚੰਗਾ ਲੱਗ ਪੈਂਦਾ ਹੈ ।
That vessel alone is pure, which is pleasing to Him.
ਜੇ ਮਨੁੱਖ ਦਾ ਹਿਰਦਾ (ਅੰਦਰੋਂ ਵਿਕਾਰਾਂ ਨਾਲ) ਬਹੁਤ ਗੰਦਾ ਹੋਇਆ ਪਿਆ ਹੈ ਤਾਂ ਬਾਹਰੋਂ ਸਰੀਰ ਨੂੰ ਤੀਰਥ ਆਦਿਕ ਤੇ ਇਸ਼ਨਾਨ ਕਰਾਇਆਂ ਹਿਰਦਾ ਅੰਦਰੋਂ ਸੁੱਧ ਨਹੀਂ ਹੋ ਸਕਦਾ ।
The filthiest vessel does not become pure, simply by being washed.
ਜੇ ਗੁਰੂ ਦੇ ਦਰ ਤੇ (ਆਪਾ-ਭਾਵ ਦੂਰ ਕਰ ਕੇ ਸਵਾਲੀ) ਬਣੀਏ, ਤਾਂ ਹੀ (ਹਿਰਦੇ ਨੂੰ ਪਵਿਤ੍ਰ ਕਰਨ ਦੀ) ਅਕਲ ਮਿਲਦੀ ਹੈ ।
Through the Gurdwara, the Guru's Gate, one obtains understanding.
ਗੁਰੂ ਦੇ ਦਰ ਤੇ ਰਹਿ ਕੇ ਹੀ (ਵਿਕਾਰਾਂ ਦੀ ਮੈਲ) ਧੋਤਿਆਂ ਹਿਰਦਾ ਪਵਿਤ੍ਰ ਹੁੰਦਾ ਹੈ ।
By being washed through this Gate, it becomes pure.
ਪਰਮਾਤਮਾ ਆਪ ਹੀ ਇਹ (ਵਿਚਾਰਨ ਦੀ) ਸਮਝ ਬਖ਼ਸ਼ਦਾ ਹੈ ਕਿ ਅਸੀ ਚੰਗੇ ਹਾਂ ਜਾਂ ਮੰਦੇ ।
The Lord Himself sets the standards to differentiate between the dirty and the pure.
ਕੋਈ ਜੀਵ ਇਹ ਨਾਹ ਸਮਝ ਲਏ ਕਿ (ਇਥੋਂ ਖ਼ਾਲੀ-ਹੱਥ) ਜਾ ਕੇ ਪਰਲੋਕ ਵਿਚ (ਜੀਵਨ ਪਵਿਤ੍ਰ ਕਰਨ ਦੀ ਸੂਝ) ਮਿਲੇਗੀ ।
Do not think that you will automatically find a place of rest hereafter.
ਮਨੁੱਖ ਜੇਹੋ ਜੇਹੇ ਕਰਮ ਕਰਦਾ ਹੈ ਉਹੋ ਜੇਹਾ ਉਹ ਬਣ ਜਾਂਦਾ ਹੈ ।
According to the actions one has committed, so does the mortal become.
ਆਤਮਕ ਜੀਵਨ ਦੇਣ ਵਾਲਾ ਆਪਣਾ ਨਾਮ ਆਪ ਬਖ਼ਸ਼ਦਾ ਹੈ ।
He Himself bestows the Ambrosial Name of the Lord.
ਉਹ ਆਪਣਾ ਮਨੁੱਖਾ ਜਨਮ ਸੁਚੱਜਾ ਬਣਾ ਕੇ ਇੱਜ਼ਤ ਖੱਟ ਕੇ ਇਥੋਂ ਜਾਂਦਾ ਹੈ, ਉਹ ਆਪਣੀ ਸੋਭਾ ਦਾ ਵਾਜਾ (ਇਥੇ) ਵਜਾ ਜਾਂਦਾ ਹੈ ।
Such a mortal departs with honor and renown; his life is embellished and redeemed, and the trumpets resound with his glory.
ਕੋਈ ਇੱਕ ਮਨੁੱਖ ਕੀਹ? ਤਿੰਨਾਂ ਹੀ ਲੋਕਾਂ ਵਿਚ ਪਰਮਾਤਮਾ ਉਸ ਦੀ ਸੋਭਾ ਖਿਲਾਰਦਾ ਹੈ ।
Why speak of poor mortals? His glory shall echo throughout the three worlds.
ਹੇ ਨਾਨਕ! ਉਹ ਮਨੁੱਖ ਆਪ ਸਦਾ ਪ੍ਰਸੰਨ-ਚਿੱਤ ਰਹਿੰਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਹੀ ਤਾਰ ਲੈਂਦਾ ਹੈ (ਸੋਭਾ ਦਿਵਾਂਦਾ ਹੈ) ।੧।੪।੬।
O Nanak, he himself shall be enraptured, and he shall save his entire ancestry. ||1||4||6||
Soohee, First Mehl:
ਜੇਹੜਾ ਮਨੁੱਖ ਜੋਗੀ ਬਣ ਜਾਂਦਾ ਹੈ ਉਹ ਜੋਗ ਹੀ ਕਮਾਂਦਾ ਹੈ (ਜੋਗ ਕਮਾਣ ਨੂੰ ਹੀ ਸਹੀ ਰਸਤਾ ਸਮਝਦਾ ਹੈ), ਜੋ ਮਨੁੱਖ ਗ੍ਰਿਹਸਤੀ ਬਣਦਾ ਹੈ ਉਹ ਭੋਗਾਂ ਵਿਚ ਹੀ ਮਸਤ ਹੈ
The Yogi practices yoga, and the pleasure-seeker practices eating.
ਜੇਹੜਾ ਮਨੁੱਖ ਤਪੀ ਬਣਦਾ ਹੈ ਉਹ (ਸਦਾ) ਤਪ (ਹੀ) ਕਰਦਾ ਹੈ, ਤੇ ਤੀਰਥ ਉਤੇ (ਜਾ ਕੇ) ਮਲ ਮਲ ਕੇ (ਭਾਵ, ਬੜੇ ਸਿਦਕ-ਸਰਧਾ ਨਾਲ) ਇਸ਼ਨਾਨ ਕਰਦਾ ਹੈ ।੧।
The austere practice austerities, bathing and rubbing themselves at sacred shrines of pilgrimage. ||1||
ਪਰ) ਹੇ ਪਿਆਰੇ (ਪ੍ਰਭੂ)! ਮੈਂ ਤਾਂ ਤੇਰੀ ਸਿਫ਼ਤਿ-ਸਾਲਾਹ ਦਾ ਸ਼ਬਦ ਹੀ ਸੁਣਨਾ ਚਾਹੁੰਦਾ ਹਾਂ, ਜੇ ਕੋਈ (ਮੇਰੇ ਕੋਲ) ਬੈਠ ਜਾਏ ਤੇ ਮੈਨੂੰ ਸੁਣਾਵੇ ।੧।ਰਹਾਉ।
Let me hear some news of You, O Beloved; if only someone would come and sit with me, and tell me. ||1||Pause||
(ਮਨੁੱਖ) ਜੇਹੋ ਜੇਹਾ ਬੀਜ ਬੀਜਦਾ ਹੈ ਉਹੋ (ਜੇਹਾ ਫਲ) ਵੱਢਦਾ ਹੈ, ਜੋ ਕੁਝ ਖੱਟੀ-ਕਮਾਈ ਕਰਦਾ ਹੈ, ਉਹੀ ਵਰਤਦਾ ਹੈ (ਜੋਗ ਭੋਗ ਤੇ ਤਪ ਵਿਚ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਕਮਾਈ ਨਹੀਂ ਹੈ ਪਰ ਪ੍ਰਭੂ ਦੀ ਹਜ਼ੂਰੀ ਵਿਚ ਸਿਫ਼ਤਿ-ਸਾਲਾਹ ਹੀ ਪਰਵਾਨ ਹੈ)
As one plants, so does he harvest; whatever he earns, he eats.
ਜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਪਰਵਾਨਾ ਲੈ ਕੇ (ਇਥੋਂ) ਜਾਏ ਤਾਂ ਅਗਾਂਹ (ਪ੍ਰਭੂ ਦੇ ਦਰ ਤੇ) ਉਸ ਨੂੰ ਰੋਕ-ਟੋਕ ਨਹੀਂ ਹੁੰਦੀ ।੨।
In the world hereafter, his account is not called for, if he goes with the insignia of the Lord. ||2||
ਮਨੁੱਖ ਜਿਹੋ ਜੇਹੀ ਕਾਰ ਕਮਾਂਦਾ ਹੈ ਉਹੋ ਜੇਹਾ ਉਸ ਦਾ ਨਾਮ ਪੈ ਜਾਂਦਾ ਹੈ (ਆਤਮਕ ਜੀਵਨ ਦੇ ਪੰਧ ਵਿਚ ਭੀ ਇਹੀ ਨਿਯਮ ਹੈ । ਭਗਤ ਉਹੀ ਜੋ ਭਗਤੀ ਕਰਦਾ ਹੈ । ਜੋਗ ਭੋਗ ਜਾਂ ਤਪ ਵਿਚੋਂ ਭਗਤੀ-ਭਾਵ ਪੈਦਾ ਨਹੀਂ ਹੋ ਸਕਦਾ) ।
According to the actions the mortal commits, so is he proclaimed.
(ਮਨੁੱਖ ਦਾ) ਜੇਹੜਾ ਸੁਆਸ (ਕਿਸੇ ਐਸੇ ਉੱਦਮ ਵਿਚ ਲੰਘਦਾ ਹੈ ਕਿ ਪਰਮਾਤਮਾ) ਉਸ ਦੇ ਮਨ ਵਿਚ ਨਹੀਂ ਵੱਸਦਾ ਤਾਂ ਉਹ ਸੁਆਸ ਵਿਅਰਥ ਹੀ ਜਾਂਦਾ ਹੈ ।੩।
And that breath which is drawn without thinking of the Lord, that breath goes in vain. ||3||
ਹੇ ਨਾਨਕ! ਜਿਸ (ਮਨੁੱਖਾ) ਸਰੀਰ ਵਿਚ ਪਰਮਾਤਮਾ ਦਾ ਸਦਾ-ਥਿਰ ਰਹਿਣ ਵਾਲਾ ਨਾਮ ਨਹੀਂ ਵੱਸਦਾ ਉਹ ਸਰੀਰ ਕਿਸੇ ਕੰਮ ਨਹੀਂ ਆਉਂਦਾ (ਉਹ ਸਰੀਰ ਵਿਅਰਥ ਹੀ ਗਿਆ ਸਮਝੋ
I would sell this body, if someone would only purchase it.
ਇਸ ਵਾਸਤੇ) ਜੇ ਕੋਈ ਮਨੁੱਖ ਮੈਨੂੰ ਪ੍ਰਭੂ ਦਾ ਨਾਮ ਵੱਟੇ ਵਿਚ ਦੇ ਕੇ ਮੇਰਾ ਸਰੀਰ ਲੈਣਾ ਚਾਹੇ ਤਾਂ ਮੈਂ ਇਹ ਸਰੀਰ ਵੇਚਣ ਨੂੰ ਤਿਆਰ ਹਾਂ ਮੁੱਲ ਦੇਣ ਨੂੰ ਤਿਆਰ ਹਾਂ ।੪।੫।੭।
O Nanak, that body is of no use at all, if it does not enshrine the Name of the True Lord. ||4||5||7||
Soohee, First Mehl, Seventh House:
One Universal Creator God. By The Grace Of The True Guru:
ਗੋਦੜੀ ਪਹਿਨ ਲੈਣਾ ਪਰਮਾਤਮਾ ਨਾਲ ਮਿਲਾਪ ਦਾ ਸਾਧਨ ਨਹੀਂ ਹੈ, ਡੰਡਾ ਹੱਥ ਵਿਚ ਫੜ ਲਿਆਂ ਹਰੀ-ਮੇਲ ਨਹੀਂ ਹੋ ਜਾਂਦਾ, ਜੇ ਸਰੀਰ ਉਤੇ ਸੁਆਹ ਮਲ ਲਈਏ ਤਾਂ ਭੀ ਪ੍ਰਭੂ ਦਾ ਮਿਲਾਪ ਨਹੀਂ ਹੁੰਦਾ
Yoga is not the patched coat, Yoga is not the walking stick. Yoga is not smearing the body with ashes.
(ਕੰਨਾਂ ਵਿਚ) ਮੁੰਦ੍ਰਾਂ ਪਾਇਆਂ ਰੱਬ ਦਾ ਮੇਲ ਨਹੀਂ, ਜੇ ਸਿਰ ਮੁਨਾ ਲਈਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੋ ਸਕਦਾ, ਸਿੰਙੀ ਵਜਾਇਆਂ ਭੀ ਜੋਗ ਸਿੱਧ ਨਹੀਂ ਹੋ ਜਾਂਦਾ ।
Yoga is not the ear-rings, and not the shaven head. Yoga is not the blowing of the horn.
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਹਾਸਲ ਹੁੰਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੧।
Remaining unblemished in the midst of the filth of the world - this is the way to attain Yoga. ||1||
ਨਿਰੀਆਂ ਗੱਲਾਂ ਕਰਨ ਨਾਲ ਪ੍ਰਭੂ-ਮਿਲਾਪ ਨਹੀਂ ਹੁੰਦਾ
By mere words, Yoga is not attained.
ਉਹੀ ਮਨੁੱਖ ਜੋਗੀ ਅਖਵਾ ਸਕਦਾ ਹੈ ਜੋ ਇਕੋ ਜੇਹੀ ਨਿਗਾਹ ਨਾਲ ਸਭ (ਜੀਵਾਂ) ਨੂੰ ਬਰਾਬਰ (ਦੇ ਇਨਸਾਨ) ਸਮਝੇ ।੧।ਰਹਾਉ।
One who looks upon all with a single eye, and knows them to be one and the same - he alone is known as a Yogi. ||1||Pause||
(ਘਰੋਂ) ਬਾਹਰ ਮੜ੍ਹੀਆਂ ਵਿਚ ਮਸਾਣਾਂ ਵਿਚ ਰਿਹਾਂ ਪ੍ਰਭੂ-ਮੇਲ ਨਹੀਂ ਹੁੰਦਾ, ਸਮਾਧੀਆਂ ਲਾਇਆਂ ਭੀ ਰੱਬ ਨਹੀਂ ਮਿਲਦਾ
Yoga is not wandering to the tombs of the dead; Yoga is not sitting in trances.
ਜੇ ਦੇਸ ਪਰਦੇਸ ਵਿਚ ਭੌਂਦੇ ਫਿਰੀਏ ਤਾਂ ਭੀ ਪ੍ਰਭੂ-ਮਿਲਾਪ ਨਹੀਂ ਹੁੰਦਾ । ਤੀਰਥ ਉਤੇ ਇਸ਼ਨਾਨ ਕੀਤਿਆਂ ਭੀ ਪ੍ਰਭੂ-ਪ੍ਰਾਪਤੀ ਨਹੀਂ ।
Yoga is not wandering through foreign lands; Yoga is not bathing at sacred shrines of pilgrimage.
ਪਰਮਾਤਮਾ ਨਾਲ ਮਿਲਾਪ ਦਾ ਢੰਗ ਸਿਰਫ਼ ਇਸ ਤਰ੍ਹਾਂ ਹੀ ਆਉਂਦਾ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੨।
Remaining unblemished in the midst of the filth of the world - this is the way to attain Yoga. ||2||
ਜਦੋਂ ਗੁਰੂ ਮਿਲ ਪਏ ਤਾਂ ਮਨ ਦਾ ਸਹਿਮ ਮੁੱਕ ਜਾਂਦਾ ਹੈ, ਵਿਕਾਰਾਂ ਵਲ ਦੌੜਦੇ ਮਨ ਨੂੰ ਰੋਕ ਕੇ ਰੱਖ ਸਕੀਦਾ ਹੈ, (ਮਨ ਵਿਚ ਪ੍ਰਭੂ ਦੇ ਅੰਮ੍ਰਿਤ ਨਾਮ ਦਾ ਇਕ) ਚਸ਼ਮਾ ਚੱਲ ਪੈਂਦਾ ਹੈ,
Meeting with the True Guru, doubt is dispelled, and the wandering mind is restrained.
ਅਡੋਲ ਅਵਸਥਾ ਦੀ ਰੌ ਬਣ ਜਾਂਦੀ ਹੈ; ਹਿਰਦੇ ਦੇ ਅੰਦਰ ਹੀ ਪਰਮਾਤਮਾ ਨਾਲ ਸਾਂਝ ਬਣ ਜਾਂਦੀ ਹੈ ।
Nectar rains down, celestial music resounds, and deep within, wisdom is obtained.
ਪਰਮਾਤਮਾ ਨਾਲ ਮਿਲਾਪ ਦੀ ਜਾਚ ਸਿਰਫ਼ ਇਸੇ ਤਰ੍ਹਾਂ ਆਉਂਦੀ ਹੈ ਕਿ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹੀਏ ।੩।
Remaining unblemished in the midst of the filth of the world - this is the way to attain Yoga. ||3||
ਹੇ ਨਾਨਕ! ਪਰਮਾਤਮਾ ਦੇ ਮਿਲਾਪ ਦਾ ਅੱਭਿਆਸ ਇਉਂ ਕਰਨਾ ਚਾਹੀਦਾ ਹੈ ਕਿ ਦੁਨੀਆ ਦੇ ਕਾਰ-ਵਿਹਾਰ ਕਰਦਿਆਂ ਹੀ ਵਿਕਾਰਾਂ ਵਲੋਂ ਪਰੇ ਹਟੇ ਰਹਿਣਾ ਚਾਹੀਦਾ ਹੈ । (ਜੋਗੀ ਤਾਂ ਸਿੰਙ ਦਾ ਵਾਜਾ ਵਜਾਂਦਾ ਹੈ, ਪਰ ਸਿਮਰਨ-ਅੱਭਿਆਸ ਕਰਨ ਵਾਲੇ ਦੇ ਅੰਦਰ ਇਕ ਅਜੇਹਾ ਸੁਰੀਲਾ ਆਨੰਦ ਬਣਦਾ ਹੈ ਕਿ, ਮਾਨੋ) ਬਿਨਾ ਵਾਜਾ ਵਜਾਇਆਂ ਸਿੰਙ ਦਾ ਵਾਜਾ ਵੱਜ ਰਿਹਾ ਹੈ ।
O Nanak, remain dead while yet alive - practice such a Yoga.
ਜਦੋਂ ਮਨੁੱਖ ਇਸ ਆਤਮਕ ਆਨੰਦ ਨੂੰ ਮਾਣਨ ਲੱਗ ਪੈਂਦਾ ਹੈ) ਤਦੋਂ ਉਹ ਐਸੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ਜਿਸ ਵਿਚ ਕਿਸੇ ਤਰ੍ਹਾਂ ਦਾ ਕੋਈ ਡਰ ਨਹੀਂ ਰਹਿ ਜਾਂਦਾ ।
When the horn is blown without being blown, then you shall attain the state of fearless dignity.
ਜਦੋਂ ਮਾਇਆ ਦੇ ਮੋਹ ਦੀ ਕਾਲਖ ਵਿਚ ਰਹਿੰਦਿਆਂ ਹੀ ਮਾਇਆ ਤੋਂ ਨਿਰਲੇਪ ਪ੍ਰਭੂ ਵਿਚ ਜੁੜੇ ਰਹਿ ਸਕੀਏ, ਤਦੋਂ ਪ੍ਰਭੂ-ਮਿਲਾਪ ਦੀ ਜਾਚ ਆ ਜਾਂਦੀ ਹੈ ।੪।੧।੮।
Remaining unblemished in the midst of the filth of the world - this is the way to attain Yoga. ||4||1||8||
Soohee, First Mehl:
ਹੇ ਪ੍ਰਭੂ! ਕੋਈ ਐਸੀ ਤੱਕੜੀ ਨਹੀਂ ਕੋਈ ਐਸਾ ਵੱਟਾ ਨਹੀਂ (ਜੋ ਤੇਰੇ ਗੁਣਾਂ ਦਾ ਅੰਦਾਜ਼ਾ ਲਾ ਸਕਣ), ਕੋਈ ਐਸਾ ਸਰਾਫ਼ ਨਹੀਂ ਜਿਸ ਨੂੰ ਮੈਂ (ਤੇਰੇ ਗੁਣਾਂ ਦਾ ਅੰਦਾਜ਼ਾ ਲਾਣ ਵਾਸਤੇ) ਸੱਦ ਸਕਾਂ
What scale, what weights, and what assayer shall I call for You, Lord?
ਮੈਨੂੰ ਕੋਈ ਐਸਾ ਉਸਤਾਦ ਨਹੀਂ ਦਿੱਸਦਾ ਜਿਸ ਪਾਸੋਂ ਮੈਂ ਤੇਰਾ ਮੁੱਲ ਪਵਾ ਸਕਾਂ ਜਾਂ ਮੁੱਲ ਪਾਣ ਦੀ ਜਾਚ ਸਿੱਖ ਸਕਾਂ ।੧।
From what guru should I receive instruction? By whom should I have Your value appraised? ||1||