ਹੇ ਮੇਰੇ ਸੋਹਣੇ ਪ੍ਰਭੂ ਜੀ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ (ਮੈਨੂੰ ਇਹ ਸਮਝ ਨਹੀਂ ਆ ਸਕਦੀ ਕਿ ਤੇਰੇ ਵਿਚ ਕਿਤਨੀਆਂ ਕੁ ਸਿਫ਼ਤਾਂ ਹਨ) ।
O my Dear Beloved Lord, Your limits are not known.
ਤੂੰ ਪਾਣੀ ਵਿਚ ਭਰਪੂਰ ਹੈਂ, ਤੂੰ ਧਰਤੀ ਦੇ ਅੰਦਰ ਵਿਆਪਕ ਹੈਂ, ਤੂੰ ਆਕਾਸ਼ ਵਿਚ ਹਰ ਥਾਂ ਮੌਜੂਦ ਹੈਂ, ਤੂੰ ਆਪ ਹੀ ਸਭ ਜੀਵਾਂ ਵਿਚ ਸਭ ਥਾਵਾਂ ਵਿਚ ਸਮਾਇਆ ਹੋਇਆ ਹੈਂ ।੧।ਰਹਾਉ।
You pervade the water, the land, and the sky; You Yourself are All-pervading. ||1||Pause||
ਹੇ ਪ੍ਰਭੂ! ਜੇ ਮੇਰਾ ਮਨ ਤੱਕੜੀ ਬਣ ਜਾਏ, ਜੇ ਮੇਰਾ ਚਿੱਤ ਤੋਲਣ ਵਾਲਾ ਵੱਟਾ ਬਣ ਜਾਏ, ਜੇ ਮੈਂ ਤੇਰੀ ਸੇਵਾ ਕਰ ਸਕਾਂ, ਤੇਰਾ ਸਿਮਰਨ ਕਰ ਸਕਾਂ (ਜੇ ਇਹ ਸੇਵਾ-ਸਿਮਰਨ ਮੇਰੇ ਵਾਸਤੇ) ਸਰਾਫ਼ ਬਣ ਜਾਏ (ਤੇਰੇ ਗੁਣਾਂ ਦਾ ਮੈਂ ਅੰਤ ਤਾਂ ਨਹੀਂ ਪਾ ਸਕਾਂਗਾ, ਪਰ)
Mind is the scale, consciousness the weights, and the performance of Your service is the appraiser.
ਇਹਨਾਂ ਤਰੀਕਿਆਂ ਨਾਲ ਮੈਂ ਆਪਣੇ ਚਿੱਤ ਨੂੰ ਤੇਰੇ ਚਰਨਾਂ ਵਿਚ ਟਿਕਾ ਕੇ ਰੱਖ ਸਕਾਂਗਾ । (ਹੇ ਭਾਈ!) ਮੈਂ ਆਪਣੇ ਹਿਰਦੇ ਵਿਚ ਹੀ ਉਸ ਖਸਮ-ਪ੍ਰਭੂ ਨੂੰ ਬੈਠਾ ਜਾਚ ਸਕਾਂਗਾ ।੨।
Deep within my heart, I weigh my Husband Lord; in this way I focus my consciousness. ||2||
(ਹੇ ਭਾਈ! ਪ੍ਰਭੂ ਹਰੇਕ ਥਾਂ ਵਿਆਪਕ ਹੈ, ਆਪਣੀ ਵਡਿਆਈ ਭੀ ਉਹ ਆਪ ਹੀ ਜਾਣਦਾ ਹੈ ਤੇ ਜਾਚ ਸਕਦਾ ਹੈ ਉਹ) ਆਪ ਹੀ ਤੱਕੜੀ ਹੈ, ਤੱਕੜੀ ਦਾ ਵੱਟਾ ਹੈ, ਤੱਕੜੀ ਦੀ ਬੋਦੀ ਹੈ, ਉਹ ਆਪ ਹੀ (ਆਪਣੇ ਗੁਣਾਂ ਨੂੰ) ਤੋਲਣ ਵਾਲਾ ਹੈ
You Yourself are the balance, the weights and the scale; You Yourself are the weigher.
ਉਹ ਆਪ ਹੀ ਸਭ ਜੀਵਾਂ ਦੀ ਸੰਭਾਲ ਕਰਦਾ ਹੈ, ਆਪ ਹੀ ਸਭ ਦੇ ਦਿਲਾਂ ਦੀ ਸਮਝਦਾ ਹੈ, ਆਪ ਹੀ ਜੀਵ-ਰੂਪ ਹੋ ਕੇ ਜਗਤ ਵਿਚ (ਨਾਮ) ਵਣਜ ਕਰ ਰਿਹਾ ਹੈ ।੩।
You Yourself see, and You Yourself understand; You Yourself are the trader. ||3||
ਅੰਞਾਣ ਨਾਨਕ ਪਰਮਾਤਮਾ ਦੇ ਗੁਣਾਂ ਦੀ ਕਦਰ ਨਹੀਂ ਪਾ ਸਕਦਾ, ਕਿਉਂਕਿ ਇਸ ਦੀ ਸੰਗਤਿ ਸਦਾ ਉਸ ਮਨ ਨਾਲ ਹੈ ਜੋ (ਮਾਇਆ ਦੇ ਮੋਹ ਵਿਚ) ਅੰਨ੍ਹਾ ਹੋਇਆ ਪਿਆ ਹੈ ਜੋ (ਜਨਮਾਂ ਜਨਮਾਂਤਰਾਂ ਦੇ ਵਿਕਾਰਾਂ ਦੀ ਮੈਲ ਨਾਲ) ਨੀਵੀਂ ਜਾਤਿ ਦਾ ਬਣਿਆ ਹੋਇਆ ਹੈ
The blind, low class wandering soul, comes for a moment, and departs in an instant.
ਜੋ ਸਦਾ ਭਟਕਦਾ ਰਹਿੰਦਾ ਹੈ, ਰਤਾ ਮਾਤ੍ਰ ਭੀ ਕਿਤੇ ਇਕ ਥਾਂ ਟਿਕ ਨਹੀਂ ਸਕਦਾ ।੪।੨।੯।
In its company, Nanak dwells; how can the fool attain the Lord? ||4||2||9||
Raag Soohee, Fourth Mehl, First House:
One Universal Creator God. By The Grace Of The True Guru:
ਜਿਸ ਮਨੁੱਖ ਨੇ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ,
My mind worships and adores the Lord's Name, through the Guru, and the Word of the Guru's Shabad.
ਉਸ ਦੇ ਮਨ ਵਿਚ ਤਨ ਵਿਚ (ਉਪਜੀਆਂ) ਸਾਰੀਆਂ ਇੱਛਾਂ ਪੂਰੀਆਂ ਹੋ ਜਾਂਦੀਆਂ ਹਨ, ਉਸ ਦੇ ਦਿਲ ਵਿਚੋਂ) ਜਮ ਦਾ ਭੀ ਸਾਰਾ ਡਰ ਲਹਿ ਜਾਂਦਾ ਹੈ ।੧।
All the desires of my mind and body have been fulfilled; all fear of death has been dispelled. ||1||
ਹੇ ਮੇਰੇ ਮਨ! ਪਰਮਾਤਮਾ ਦੇ ਨਾਮ ਦੇ ਗੁਣ ਗਾਇਆ ਕਰ
O my mind, sing the Glorious Praises of the Lord's Name.
ਜੇ (ਕਿਸੇ ਮਨੁੱਖ ਉਤੇ) ਗੁਰੂ ਦਇਆਵਾਨ ਹੋ ਜਾਏ, ਤਾਂ (ਉਸ ਦਾ) ਮਨ (ਮਾਇਆ ਦੇ ਮੋਹ ਦੀ ਨੀਂਦ ਵਿਚੋਂ) ਜਾਗ ਪੈਂਦਾ ਹੈ, ਉਹ ਮਨੁੱਖ ਪਰਮਾਤਮਾ ਦੇ ਨਾਮ ਦਾ ਰਸ ਸੁਆਦ ਨਾਲ ਪੀਂਦਾ ਹੈ ।੧।ਰਹਾਉ।
And when the Guru is pleased and satisfied, the mind is instructed; it then joyfully drinks in the subtle essence of the Lord. ||1||Pause||
ਹੇ ਭਾਈ! ਗੁਰੂ ਦੀ ਸਾਧ ਸੰਗਤਿ ਬੜਾ ਸ੍ਰੇਸ਼ਟ ਥਾਂ ਹੈ (ਸਾਧ ਸੰਗਤਿ ਵਿਚ ਮਨੁੱਖ) ਹਰਿ-ਪ੍ਰਭੂ ਦੇ ਗੁਣ ਗਾਂਦਾ ਹੈ
The Sat Sangat, the True Congregation of the True Guru, is sublime and exalted. They sing the Glorious Praises of the Lord God.
ਹੇ ਹਰੀ! ਮੇਹਰ ਕਰ, ਮੈਨੂੰ ਸਾਧ ਸੰਗਤਿ ਮਿਲਾ (ਉਥੇ) ਮੈਂ ਤੇਰੇ ਸੰਤ ਜਨਾਂ ਦੇ ਪੈਰ ਧੋਵਾਂਗਾ ।੨।
Bless me with Your Mercy, Lord, and unite me with the Sat Sangat; I wash the feet of Your humble servants. ||2||
ਹੇ ਭਾਈ! ਪਰਮਾਤਮਾ ਦਾ ਨਾਮ ਹਰੇਕ ਸੁਖ ਦੇਣ ਵਾਲਾ ਹੈ । (ਪਰ) ਗੁਰੂ ਦੀ ਮਤਿ ਉਤੇ ਤੁਰ ਕੇ ਹੀ ਹਰਿ-ਨਾਮ ਦਾ ਰਸ ਸੁਆਦ ਨਾਲ ਲਿਆ ਜਾ ਸਕਦਾ ਹੈ ।
The Lord's Name is all. The Lord's Name is the essence of the Guru's Teachings, the juice, the sweetness of it.
ਜਿਸ ਮਨੁੱਖ ਨੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪ੍ਰਾਪਤ ਕਰ ਲਿਆ, ਉਸ ਦੀ (ਮਾਇਆ ਦੀ) ਸਾਰੀ ਤੇ੍ਰਹ ਲਹਿ ਗਈ ।੩।
I have found the Ambrosial Nectar, the Divine Water of the Lord's Name, and all my thirst for it is quenched. ||3||
ਹੇ ਭਾਈ! ਗੁਰੂ ਹੀ ਮੇਰੀ ਜਾਤਿ ਹੈ, ਗੁਰੂ ਹੀ ਮੇਰੀ ਇੱਜ਼ਤ ਹੈ, ਮੈਂ ਆਪਣਾ ਸਿਰ ਗੁਰੂ ਦੇ ਪਾਸ ਵੇਚ ਦਿੱਤਾ ਹੈ
The Guru, the True Guru, is my social status and honor; I have sold my head to the Guru.
ਹੇ ਦਾਸ ਨਾਨਕ! (ਆਖ—) ਹੇ ਗੁਰੂ! ਮੇਰਾ ਨਾਮ ‘ਗੁਰੂ ਕਾ ਸਿੱਖ’ ਪੈ ਗਿਆ ਹੈ, ਹੁਣ ਤੂੰ ਆਪਣੇ ਇਸ ਸੇਵਕ ਦੀ ਇੱਜ਼ਤ ਰੱਖ ਲੈ (ਤੇ, ਹਰਿ-ਨਾਮ ਦੀ ਦਾਤਿ ਬਖ਼ਸ਼ੀ ਰੱਖ) ।੪।੧।
Servant Nanak is called the chaylaa, the disciple of the Guru; O Guru, save the honor of Your servant. ||4||1||
Soohee, Fourth Mehl:
ਹੇ ਭਾਈ! ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ
I chant and vibrate the Name of the Lord God, the Supreme Being, Har, Har; my poverty and problems have all been eradicated.
ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ । ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ ।੧।
The fear of birth and death has been erased, through the Word of the Guru's Shabad; serving the Unmoving, Unchanging Lord, I am absorbed in peace. ||1||
ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ । ਹੇ ਭਾਈ! ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ
O my mind, vibrate the Name of the most Beloved, Darling Lord.
ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ (ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ।੧।ਰਹਾਉ।
I have dedicated my mind and body, and placed them in offering before the Guru; I have sold my head to the Guru, for a very dear price. ||1||Pause||
ਹੇ ਭਾਈ! ਦੁਨੀਆ ਦੇ ਰਾਜੇ ਮਹਾਰਾਜੇ (ਮਾਇਆ ਦੇ) ਰੰਗ ਰਸ ਮਾਣਦੇ ਰਹਿੰਦੇ ਹਨ, ਨਾਮ ਤੋਂ ਸੱਖਣੇ ਰਹਿੰਦੇ ਹਨ, ਉਹਨਾਂ ਸਭਨਾਂ ਨੂੰ ਆਤਮਕ ਮੌਤ ਫੜ ਕੇ ਅੱਗੇ ਲਾ ਲੈਂਦੀ ਹੈ
The kings and the rulers of men enjoy pleasures and delights, but without the Name of the Lord, death seizes and dispatches them all.
ਜਦੋਂ ਉਹਨਾਂ ਨੂੰ ਕੀਤੇ ਕਰਮਾਂ ਦਾ ਫਲ ਮਿਲਦਾ ਹੈ, ਜਦੋਂ ਉਹਨਾਂ ਦੇ ਸਿਰ ਉਤੇ ਪਰਮਾਤਮਾ ਦਾ ਡੰਡਾ ਵੱਜਦਾ ਹੈ, ਤਦੋਂ ਪਛਤਾਂਦੇ ਹਨ ।੨।
The Righteous Judge of Dharma strikes them over the heads with his staff, and when the fruits of their actions come into their hands, then they regret and repent. ||2||
ਹੇ ਹਰੀ! ਹੇ ਪਾਲਣਹਾਰ ਸਰਬ-ਵਿਆਪਕ! ਅਸੀ ਤੇਰੇ (ਪੈਦਾ ਕੀਤੇ) ਨਿਮਾਣੇ ਜੀਵ ਹਾਂ, ਅਸੀ ਤੇਰੀ ਸਰਨ ਆਏ ਹਾਂ, ਤੂੰ ਆਪ (ਆਪਣੇ) ਸੇਵਕਾਂ ਦੀ ਰੱਖਿਆ ਕਰ ।
Save me, save me, Lord; I am Your humble servant, a mere worm. I seek the Protection of Your Sanctuary, O Primal Lord, Cherisher and Nourisher.
ਹੇ ਪ੍ਰਭੂ! ਮੈਂ ਤੇਰਾ ਦਾਸ ਹਾਂ, ਦਾਸ ਦੀ ਤਾਂਘ ਪੂਰੀ ਕਰ, ਇਸ ਦਾਸ ਨੂੰ ਸੰਤ ਜਨਾਂ ਦਾ ਦਰਸਨ ਬਖ਼ਸ਼ (ਤਾ ਕਿ ਇਹ ਦਾਸ) ਆਤਮਕ ਆਨੰਦ ਪ੍ਰਾਪਤ ਕਰ ਸਕੇ ।੩।
Please bless me with the Blessed Vision of the Saint's Darshan, that I may find peace. O God, please fulfill the desires of Your humble servant. ||3||
ਹੇ ਪ੍ਰਭੂ! ਹੇ ਸਭ ਤੋਂ ਵੱਡੇ ਮਾਲਕ! ਤੂੰ ਸਾਰੀਆਂ ਤਾਕਤਾਂ ਦਾ ਮਾਲਕ ਪੁਰਖ ਹੈਂ
You are the All-powerful, Great, Primal God, my Lord and Master. O Lord, please bless me with the gift of humility.
ਮੈਨੂੰ ਇਕ ਛਿਨ ਵਾਸਤੇ ਹੀ ਆਪਣੇ ਨਾਮ ਦਾ ਦਾਨ ਦੇਹ । ਹੇ ਦਾਸ ਨਾਨਕ! (ਆਖ—) ਜਿਸ ਨੂੰ ਪ੍ਰਭੂ ਦਾ ਨਾਮ ਪ੍ਰਾਪਤ ਹੁੰਦਾ ਹੈ, ਉਹ ਆਨੰਦ ਮਾਣਦਾ ਹੈ । ਮੈਂ ਸਦਾ ਹਰਿ-ਨਾਮ ਤੋਂ ਸਦਕੇ ਹਾਂ ।੪।੨।
Servant Nanak has found the Naam, the Name of the Lord, and is at peace; I am forever a sacrifice to the Naam. ||4||2||
Soohee, Fourth Mehl:
ਹੇ ਭਾਈ! ਹਰਿ-ਨਾਮ ਦਾ ਸਿਮਰਨ (ਮਨੁੱਖ ਦੇ ਮਨ ਵਿਚ) ਹਰੀ ਦਾ ਪਿਆਰ ਪੈਦਾ ਕਰਦਾ ਹੈ, ਤੇ, ਇਹ ਹਰੀ-ਨਾਲ-ਪਿਆਰ ਮਜੀਠ ਦੇ ਰੰਗ ਵਰਗਾ ਪੱਕਾ ਪਿਆਰ ਹੁੰਦਾ ਹੈ ।
The Lord's Name is the Love of the Lord. The Lord's Love is the permanent color.
ਜੇ (ਕਿਸੇ ਮਨੁੱਖ ਉਤੇ) ਗੁਰੂ ਤੱੁ੍ਰਠ ਕੇ ਉਸ ਨੂੰ ਹਰਿ-ਨਾਮ ਦਾ ਰੰਗ ਚਾੜ੍ਹ ਦੇਵੇ ਤਾਂ ਮੁੜ ਉਸ ਰੰਗ (ਪਿਆਰ) ਦਾ ਕਦੇ ਨਾਸ ਨਹੀਂ ਹੁੰਦਾ ।੧।
When the Guru is totally satisfied and pleased, He colors us with the Lord's Love; this color shall never fade away. ||1||