ਕੋਈ ਵਿਰਲਾ ਮਨੁੱਖ ਗੁਰੂ ਦੀ ਕਿਰਪਾ ਨਾਲ (ਇਸ ਹਉਮੈ ਰੋਗ ਤੋਂ) ਖ਼ਲਾਸੀ ਪਾਂਦਾ ਹੈ । ਮੈਂ (ਅਜੇਹੇ) ਉਸ ਮਨੁੱਖ ਤੋਂ ਸਦਕੇ ਜਾਂਦਾ ਹਾਂ ।੩।
By Guru's Grace, a few rare ones are saved; I am a sacrifice to those humble beings. ||3||
 
ਹੇ ਭਾਈ! ਜਿਸ ਪਰਮਾਤਮਾ ਨੇ ਇਹ ਸਾਰੀ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹ ਆਪ ਹੀ (ਇਸ ਦੇ ਰੋਗ ਨੂੰ) ਜਾਣਦਾ ਹੈ (ਤੇ, ਦੂਰ ਕਰਦਾ ਹੈ) । ਉਸ ਪਰਮਾਤਮਾ ਦਾ ਸਰੂਪ ਹੱਦ ਬੰਨੇ ਤੋਂ ਪਰੇ ਹੈ ।
The One who created the Universe, that Lord alone knows. His beauty is incomparable.
 
ਹੇ ਨਾਨਕ! ਉਹ ਪਰਮਾਤਮਾ ਆਪ ਹੀ (ਆਪਣੀ ਰਚੀ ਸ੍ਰਿਸ਼ਟੀ ਨੂੰ) ਵੇਖ ਕੇ ਖ਼ੁਸ਼ ਹੁੰਦਾ ਹੈ । ਗੁਰੂ ਦੀ ਸਰਨ ਪੈ ਕੇ ਹੀ ਪਰਮਾਤਮਾ ਦੇ ਗੁਣਾਂ ਦੀ ਸੂਝ ਆਉਂਦੀ ਹੈ ।੪।੩।੧੪।
O Nanak, the Lord Himself gazes upon it, and is pleased. The Gurmukh contemplates God. ||4||3||14||
 
Soohee, Fourth Mehl:
 
ਹੇ ਭਾਈ! ਜੋ ਕੁਝ ਜਗਤ ਵਿਚ ਬਣਿਆ ਹੈ ਜੋ ਕੁਝ ਕਰ ਰਿਹਾ ਹੈ, ਇਹ ਸਭ ਰਜ਼ਾ ਦਾ ਮਾਲਕ ਪਰਮਾਤਮਾ ਕਰ ਰਿਹਾ ਹੈ । ਅਸੀ ਜੀਵ (ਤਾਂ ਹੀ) ਕੁਝ ਕਰੀਏ, ਜੇ ਕਰ ਸਕਦੇ ਹੋਵੀਏ ।
All that happens, and all that will happen, is by His Will. If we could do something by ourselves, we would.
 
ਅਸਾਂ ਜੀਵਾਂ ਦਾ ਕੀਤਾ ਕੁਝ ਨਹੀਂ ਹੋ ਸਕਦਾ । ਜਿਵੇਂ ਪਰਮਾਤਮਾ ਨੂੰ ਚੰਗਾ ਲੱਗਦਾ ਹੈ, ਤਿਵੇਂ ਜੀਵਾਂ ਨੂੰ ਰੱਖਦਾ ਹੈ ।੧।
By ourselves, we cannot do anything at all. As it pleases the Lord, He preserves us. ||1||
 
ਹੇ ਮੇਰੇ ਪ੍ਰਭੂ ਜੀ! ਹਰੇਕ ਜੀਵ ਤੇਰੇ ਵੱਸ ਵਿਚ ਹੈ ।
O my Dear Lord, everything is in Your power.
 
ਅਸਾਂ ਜੀਵਾਂ ਵਿਚ ਕੋਈ ਸਮਰਥਾ ਨਹੀਂ ਹੈ ਕਿ (ਤੈਥੋਂ ਬਾਹਰਾ) ਕੁਝ ਕਰ ਸਕੀਏ । ਹੇ ਪ੍ਰਭੂ! ਜਿਵੇਂ ਤੈਨੂੰ ਚੰਗਾ ਲੱਗੇ, ਸਾਡੇ ਉਤੇ ਮੇਹਰ ਕਰ ।੧।ਰਹਾਉ।
I have no power to do anything at all. As it pleases You, You forgive us. ||1||Pause||
 
ਹੇ ਪ੍ਰਭੂ! ਇਹ ਜਿੰਦ, ਇਹ ਸਰੀਰ, ਸਭ ਕੁਝ (ਹਰੇਕ ਜੀਵ ਨੂੰ) ਤੂੰ ਆਪ ਹੀ ਦਿੱਤਾ ਹੈ, ਤੂੰ ਆਪ ਹੀ (ਹਰੇਕ ਜੀਵ ­ਨੂੰ) ਕੰਮ ਵਿਚ ਲਾਇਆ ਹੋਇਆ ਹੈ ।
You Yourself bless us with soul, body and everything. You Yourself cause us to act.
 
ਜਿਹੋ ਜਿਹਾ ਹੁਕਮ ਤੂੰ ਕਰਦਾ ਹੈਂ, ਜੀਵ ਉਹੋ ਜਿਹਾ ਹੀ ਕੰਮ ਕਰਦਾ ਹੈ (ਜੀਵ ਉਹੋ ਜਿਹਾ ਬਣਦਾ ਹੈ) ਜਿਹੋ ਜਿਹਾ ਤੂੰ ਧੁਰ ਦਰਗਾਹ ਤੋਂ (ਉਸ ਦੇ ਮੱਥੇ ਉਤੇ) ਲੇਖ ਲਿਖ ਕੇ ਰੱਖ ਦਿੱਤਾ ਹੈ ।੨।
As You issue Your Commands, so do we act, according to our pre-ordained destiny. ||2||
 
ਹੇ ਪ੍ਰਭੂ! ਤੂੰ ਪੰਜ ਤੱਤ ਬਣਾ ਕੇ ਸਾਰੀ ਦੁਨੀਆ ਪੈਦਾ ਕੀਤੀ ਹੈ । ਜੇ (ਤੈਥੋਂ ਬਾਹਰਾ) ਜੀਵ ਪਾਸੋਂ ਕੁਝ ਹੋ ਸਕਦਾ ਹੋਵੇ, ਤਾਂ ਉਹ ਬੇਸ਼ੱਕ ਛੇਵਾਂ ਤੱਤ ਬਣਾ ਕੇ ਵਿਖਾ ਦੇਵੇ ।
You created the entire Universe out of the five elements; if anyone can create a sixth, let him.
 
ਹੇ ਪ੍ਰਭੂ! ਕਈ ਜੀਵਾਂ ਨੂੰ ਤੂੰ ਗੁਰੂ ਮਿਲਾ ਕੇ ਆਤਮਕ ਜੀਵਨ ਦੀ ਸੂਝ ਬਖ਼ਸ਼ਦਾ ਹੈਂ । ਕਈ ਜੀਵਾਂ ਨੂੰ ਤੂੰ ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲਾ ਬਣਾ ਦੇਂਦਾ ਹੈਂ । ਫਿਰ ਉਹ (ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ) ਦੁੱਖੀ ਹੁੰਦਾ ਰਹਿੰਦਾ ਹੈ ।੩।
You unite some with the True Guru, and cause them to understand, while others, the self-willed manmukhs, do their deeds and cry out in pain. ||3||
 
ਹੇ ਭਾਈ! ਮੈਂ (ਤਾਂ) ਮੂਰਖ ਹਾਂ, ਨੀਵੇਂ ਜੀਵਨ ਵਾਲਾ ਹਾਂ, ਮੈਂ ਪਰਮਾਤਮਾ ਦੀ ਬਜ਼ੁਰਗੀ ਬਿਆਨ ਨਹੀਂ ਕਰ ਸਕਦਾ ।
I cannot describe the glorious greatness of the Lord; I am foolish, thoughtless, idiotic and lowly.
 
ਹੇ ਹਰੀ! ਦਾਸ ਨਾਨਕ ਉਤੇ ਮੇਹਰ ਕਰ, (ਇਹ) ਅੰਞਾਣ ਦਾਸ ਤੇਰੀ ਸਰਨ ਆ ਪਿਆ ਹੈ ।੪।੪।੧੫।੨੪।
Please, forgive servant Nanak, O my Lord and Master; I am ignorant, but I have entered Your Sanctuary. ||4||4||15||24||
 
Raag Soohee, Fifth Mehl, First House:
 
One Universal Creator God. By The Grace Of The True Guru:
 
ਹੇ ਭਾਈ! ਜਿਵੇਂ ਕਿਸੇ ਬਾਜ਼ੀਗਰ ਨੇ (ਕਦੇ) ਬਾਜ਼ੀ ਪਾ ਕੇ ਵਿਖਾਈ ਹੋਵੇ
The actor stages the play,
 
ਉਹ ਕਈ ਕਿਸਮਾਂ ਦੇ ਰੂਪ ਤੇ ਭੇਖ ਵਿਖਾਂਦਾ ਹੈ (ਇਸੇ ਤਰ੍ਹਾਂ ਪਰਮਾਤਮਾ ਨੇ ਇਹ ਜਗਤ-ਤਮਾਸ਼ਾ ਰਚਿਆ ਹੋਇਆ ਹੈ
playing the many characters in different costumes;
 
ਇਸ ਵਿਚ ਅਨੇਕਾਂ ਰੂਪ ਭੇਖ ਵਿਖਾ ਰਿਹਾ ਹੈ)
but when the play ends, he takes off the costumes,
 
ਜਦੋਂ ਪ੍ਰਭੂ ਆਪਣੀ ਇਹ (ਜਗਤ-ਰੂਪ) ਨਕਲੀ ਸ਼ਕਲ ਲਾਹ ਕੇ ਖੇਡ ਦਾ ਖਿਲਾਰਾ ਰੋਕ ਦੇਂਦਾ ਹੈ, ਤਦੋਂ ਇਕ ਆਪ ਹੀ ਆਪ ਰਹਿ ਜਾਂਦਾ ਹੈ ।੧।
and then he is one, and only one. ||1||
 
ਹੇ ਭਾਈ! (ਪਰਮਾਤਮਾ ਦੇ) ਅਨੇਕਾਂ ਹੀ ਰੂਪ ਦਿੱਸਦੇ ਰਹਿੰਦੇ ਹਨ, ਅਨੇਕਾਂ ਹੀ ਰੂਪ ਨਾਸ ਹੁੰਦੇ ਰਹਿੰਦੇ ਹਨ
How many forms and images appeared and disappeared?
 
(ਕੋਈ ਨਹੀਂ ਦੱਸ ਸਕਦਾ ਕਿ) ਜੀਵ ਕਿੱਥੋਂ ਆਇਆ ਸੀ, ਤੇ, ਕਿੱਥੇ ਚਲਾ ਜਾਂਦਾ ਹੈ ।੧।ਰਹਾਉ।
Where have they gone? Where did they come from? ||1||Pause||
 
ਹੇ ਭਾਈ! ਪਾਣੀ ਤੋਂ ਅਨੇਕਾਂ ਲਹਿਰਾਂ ਉਠਦੀਆਂ ਹਨ (ਮੁੜ ਪਾਣੀ ਵਿਚ ਰਲ ਜਾਂਦੀਆਂ ਹਨ)
Countless waves rise up from the water.
 
। ਸੋਨੇ ਤੋਂ ਕਈ ਕਿਸਮਾਂ ਦੇ ਗਹਿਣੇ ਘੜੇ ਜਾਂਦੇ ਹਨ (ਉਹ ਅਸਲ ਵਿਚ ਸੋਨਾ ਹੀ ਹੁੰਦੇ ਹਨ)
Jewels and ornaments of many different forms are fashioned from gold.
 
ਕਿਸੇ ਰੁੱਖ ਦਾ) ਬੀ ਬੀਜ ਕੇ (ਸ਼ਾਖ਼ਾਂ ਪੱਤੇ ਆਦਿਕ ਉਸ ਦਾ) ਕਈ ਕਿਸਮਾਂ ਦਾ ਸਰੂਪ ਵੇਖਣ ਵਿਚ ਆ ਜਾਂਦਾ ਹੈ ।
I have seen seeds of all kinds being planted
 
(ਰੁੱਖ ਦੇ) ਫਲ ਪੱਕਣ ਤੇ (ਉਹੀ ਪਹਿਲੀ ਕਿਸਮ ਦੇ ਬੀਜ ਬਣ ਜਾਂਦੇ ਹਨ) (ਤਿਵੇਂ ਇਸ ਬਹੁ-ਰੰਗੀ ਸੰਸਾਰ ਦਾ ਅਸਲਾ) ਇਕ ਪਰਮਾਤਮਾ ਹੀ ਹੈ ।੨।
- when the fruit ripens, the seeds appear in the same form as the original. ||2||
 
ਹੇ ਭਾਈ! ਇਕੋ ਆਕਾਸ਼ (ਪਾਣੀ ਨਾਲ ਭਰੇ ਹੋਏ) ਹਜ਼ਾਰਾਂ ਘੜਿਆਂ ਵਿਚ (ਵਖ ਵਖ ਦਿੱਸਦਾ ਹੈ) ।
The one sky is reflected in thousands of water jugs,
 
ਜਦੋਂ ਘੜੇ ਟੁੱਟ ਜਾਂਦੇ ਹਨ, ਤਾਂ ਉਹ (ਆਕਾਸ਼) ਹੀ ਦਿੱਸਦਾ ਰਹਿ ਜਾਂਦਾ ਹੈ
but when the jugs are broken, only the sky remains.
 
ਮਾਇਆ ਦੇ ਭ੍ਰਮ ਦੇ ਕਾਰਨ (ਪਰਮਾਤਮਾ ਦੀ ਅੰਸ਼ ਜੀਵਾਤਮਾ ਵਿਚ) ਭਟਕਣਾ, ਲੋਭ ਮੋਹ ਆਦਿਕ ਵਿਕਾਰ ਉੱਠਦੇ ਹਨ
Doubt comes from greed, emotional attachment and the corruption of Maya.
 
ਭ੍ਰਮ ਮਿਟ ਜਾਣ ਨਾਲ ਇਕ ਪਰਮਾਤਮਾ ਦਾ ਹੀ ਰੂਪ ਹੋ ਜਾਂਦਾ ਹੈ ।੩।
Freed from doubt, one realizes the One Lord alone. ||3||
 
ਹੇ ਭਾਈ! ਉਹ ਪਰਮਾਤਮਾ ਨਾਸ-ਰਹਿਤ ਹੈ, ਉਸ ਕਦੇ ਨਾਸ ਨਹੀਂ ਹੁੰਦਾ
He is imperishable; He will never pass away.
 
ਉਹ ਪ੍ਰਭੂ ਜੀਵਾਤਮਾ ਰੂਪ ਹੋ ਕੇ ਭੀ) ਨਾਹ ਕੋਈ ਆਤਮਾ ਜੰਮਦਾ ਹੈ
He does not come, and He does not go.
 
, ਨਾਹ ਕੋਈ ਆਤਮਾ ਮਰਦਾ ਹੈ
The Perfect Guru has washed away the filth of ego.
 
ਹੇ ਨਾਨਕ! ਆਖ—ਪੂਰੇ ਗੁਰੂ ਨੇ (ਮੇਰੇ ਅੰਦਰੋਂ) ਹਉਮੈ ਦੀ ਮੈਲ ਧੋ ਦਿੱਤੀ ਹੈ, ਹੁਣ ਮੇਰੀ ਉੱਚੀ ਆਤਮਕ ਅਵਸਥਾ ਬਣ ਗਈ ਹੈ (ਤੇ, ਮੈਨੂੰ ਇਹ ਜਗਤ ਉਸ ਪਰਮਾਤਮਾ ਦਾ ਆਪਣਾ ਹੀ ਰੂਪ ਦਿੱਸ ਰਿਹਾ ਹੈ) ।੪।੧।
Says Nanak, I have obtained the supreme status. ||4||1||
 
Soohee, Fifth Mehl:
 
ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ । (ਜਗਤ ਵਿਚ) ਉਹੀ ਕੁਝ ਹੁੰਦਾ ਹੈ,
Whatever God wills, that alone happens.
 
ਤੈਥੋਂ ਬਿਨਾ (ਕੁਝ ਕਰ ਸਕਣ ਵਾਲਾ) ਹੋਰ ਕੋਈ ਨਹੀਂ ਹੈ ।
Without You, there is no other at all.
 
ਜੇਹੜਾ ਸੇਵਕ ਤੇਰੀ ਸਰਨ ਆਉਂਦਾ ਹੈ, ਉਸ ਦੇ ਸਾਰੇ ਕੰਮ ਸਫਲ ਹੋ ਜਾਂਦੇ ਹਨ ।
The humble being serves Him, and so all his works are perfectly successful.
 
ਤੂੰ ਆਪਣੇ ਸੇਵਕ ਦੀ ਇੱਜ਼ਤ ਆਪ ਰੱਖਦਾ ਹੈਂ ।੧।
O Lord, please preserve the honor of Your slaves. ||1||
 
ਹੇ ਸਦਾ ਦਇਆਵਾਨ ਰਹਿਣ ਵਾਲੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।
I seek Your Sanctuary, O Perfect, Merciful Lord.
 
ਤੈਥੋਂ ਬਿਨਾ ਅਸਾਂ ਜੀਵਾਂ ਦੀ ਪਾਲਣਾ ਹੋਰ ਕੋਈ ਨਹੀਂ ਕਰ ਸਕਦਾ ।੧।ਰਹਾਉ।
Without You, who would cherish and love me? ||1||Pause||
 
ਹੇ ਭਾਈ! ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ, ਹਰ ਥਾਂ ਪਰਮਾਤਮਾ ਮੌਜੂਦ ਹੈ ।
He is permeating and pervading the water, the land and the sky.
 
ਨੇੜੇ ਵੱਸਦਾ ਹੈ (ਕਿਸੇ ਤੋਂ ਭੀ) ਪ੍ਰਭੂ ਦੂਰ ਨਹੀਂ ਹੈ ।
God dwells near at hand; He is not far away.
 
ਪਰ ਨਿਰਾ ਲੋਕਾਂ ਦੀਆਂ ਨਜ਼ਰਾਂ ਵਿਚ ਚੰਗਾ ਬਣਨ ਨਾਲ (ਉਸ ਪਰਮਾਤਮਾ ਦੇ ਦਰ ਤੋਂ ਆਤਮਕ ਜੀਵਨ ਦੀ ਦਾਤਿ ਦਾ) ਕੁਝ ਭੀ ਨਹੀਂ ਮਿਲਦਾ ।
By trying to please other people, nothing is accomplished.
 
ਜਦੋਂ ਮਨੁੱਖ ਉਸ ਸਦਾ-ਥਿਰ ਪ੍ਰਭੂ ਵਿਚ ਲੀਨ ਹੁੰਦਾ ਹੈ, ਤਦੋਂ (ਇਸ ਦੇ ਅੰਦਰੋਂ) ਹਉਮੈ ਦੂਰ ਹੋ ਜਾਂਦੀ ਹੈ ।੨।
When someone is attached to the True Lord, his ego is taken away. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by