ਹੇ ਭਾਈ! ਉਹੀ ਮਨੁੱਖ ਪ੍ਰਭੂ (ਦੇ ਚਰਨਾਂ) ਵਿਚ ਲੀਨ ਹੁੰਦਾ ਹੈ, ਜਿਸ ਨੂੰ ਪ੍ਰਭੂ ਆਪ (ਆਪਣੇ ਚਰਨਾਂ ਵਿਚ) ਜੋੜਦਾ ਹੈ ।
He alone is attached, whom the Lord Himself attaches.
 
ਉਸ ਮਨੁੱਖ ਦੇ ਅੰਦਰ ਰਤਨ (ਵਰਗੀ ਕੀਮਤੀ) ਆਤਮਕ ਜੀਵਨ ਦੀ ਸੂਝ ਉੱਘੜ ਪੈਂਦੀ ਹੈ ।
The jewel of spiritual wisdom is awakened deep within.
 
ਖੋਟੀ ਮਤਿ ਦੂਰ ਹੋ ਜਾਂਦੀ ਹੈ, ਉਹ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲੈਂਦਾ ਹੈ ।
Evil-mindedness is eradicated, and the supreme status is attained.
 
ਗੁਰੂ ਦੀ ਕਿਰਪਾ ਨਾਲ ਉਹ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੩।
By Guru's Grace, meditate on the Naam, the Name of the Lord. ||3||
 
ਹੇ ਦਾਸ ਨਾਨਕ! (ਆਖ—ਹੇ ਪ੍ਰਭੂ!) ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਦਰ ਤੇ) ਅਰਦਾਸ ਕਰਦਾ ਹਾਂ ।
Pressing my palms together, I offer my prayer;
 
ਜਦੋਂ ਤੈਨੂੰ ਚੰਗਾ ਲੱਗੇ (ਤੇਰੀ ਰਜ਼ਾ ਹੋਵੇ) ਤਦੋਂ ਹੀ ਤੂੰ ਉਸ ਅਰਦਾਸ ਨੂੰ ਸਫਲ ਕਰਦਾ ਹੈਂ ।
if it pleases You, Lord, please bless me and fulfill me.
 
ਹੇ ਭਾਈ! ਕਿਰਪਾ ਕਰ ਕੇ ਪਰਮਾਤਮਾ (ਜਿਸ ਮਨੁੱਖ ਨੂੰ) ਆਪਣੀ ਭਗਤੀ ਵਿਚ ਜੋੜਦਾ ਹੈ,
Grant Your Mercy, Lord, and bless me with devotion.
 
ਹੇ ਦਾਸ ਨਾਨਕ! ਉਹ ਉਸ ਨੂੰ ਸਦਾ ਸਿਮਰਦਾ ਰਹਿੰਦਾ ਹੈ ।੪।੨।
Servant Nanak meditates on God forever. ||4||2||
 
Soohee, Fifth Mehl:
 
ਹੇ ਸਹੇਲੀਏ! ਉਹ ਜੀਵ-ਇਸਤ੍ਰੀ ਸਲਾਹੁਣ-ਜੋਗ ਹੈ, ਸੁਹਾਗ-ਭਾਗ ਵਾਲੀ ਹੈ, ਜੇਹੜੀ ਪ੍ਰਭੂ-ਪਤੀ ਨਾਲ ਸਾਂਝ ਬਣਾਂਦੀ ਹੈ
Blessed is that soul-bride, who realizes God.
 
ਜੇਹੜੀ ਅਹੰਕਾਰ ਛੱਡ ਕੇ ਪ੍ਰਭੂ-ਪਤੀ ਦਾ ਹੁਕਮ ਮੰਨਦੀ ਰਹਿੰਦੀ ਹੈ
She obeys the Hukam of His Order, and abandons her self-conceit.
 
ਉਹ ਜੀਵ-ਇਸਤ੍ਰੀ ਪਭੂ-ਪਤੀ (ਦੇ ਪਿਆਰ-ਰੰਗ) ਵਿਚ ਰੰਗੀ ਹੋਈ ਉਸ ਦੇ ਮਿਲਾਪ ਦਾ ਆਤਮਕ ਆਨੰਦ ਮਾਣਦੀ ਰਹਿੰਦੀ ਹੈ ।੧।
Imbued with her Beloved, she celebrates in delight. ||1||
 
ਹੇ ਸਹੇਲੀਏ! ਪਰਮਾਤਮਾ ਨੂੰ ਮਿਲਣ ਦੀ ਨਿਸ਼ਾਨੀ (ਮੈਥੋਂ) ਸੁਣ ਲੈ
Listen, O my companions - these are the signs on the Path to meet God.
 
ਉਹ ਨਿਸ਼ਾਨੀ ਉਹ ਤਰੀਕਾ ਇਹ ਹੈ ਕਿ) ਲੋਕ-ਲਾਜ ਦੀ ਖ਼ਾਤਰ ਕੰਮ ਕਰਨੇ ਛੱਡ ਕੇ ਆਪਣਾ ਮਨ ਆਪਣਾ ਸਰੀਰ ਪਰਮਾਤਮਾ ਦੇ ਹਵਾਲੇ ਕਰ ਦੇਹ ।੧।ਰਹਾਉ।
Dedicate your mind and body to Him; stop living to please others. ||1||Pause||
 
(ਇਕ ਸਤਸੰਗੀ) ਸਹੇਲੀ (ਦੂਜੇ ਸਤਸੰਗੀ) ਸਹੇਲੀ ਨੂੰ (ਪ੍ਰਭੂ-ਪਤੀ ਦੇ ਮਿਲਾਪ ਦੇ ਤਰੀਕੇ ਬਾਰੇ) ਸਮਝਾਂਦੀ ਹੈ (ਤੇ ਆਖਦੀ ਹੈ ਕਿ)
One soul-bride counsels another,
 
ਜੇਹੜੀ ਜੀਵ-ਇਸਤ੍ਰੀ ਉਹੀ ਕੁਝ ਕਰਦੀ ਹੈ ਜੋ ਪ੍ਰਭੂ-ਪਤੀ ਨੂੰ ਪਸੰਦ ਆ ਜਾਂਦਾ ਹੈ
to do only that which pleases God.
 
ਉਹ ਸੁਹਾਗ-ਭਾਗ ਵਾਲੀ ਜੀਵ-ਇਸਤ੍ਰੀ ਉਸ ਪ੍ਰਭੂ ਦੇ ਚਰਨਾਂ ਵਿਚ ਲੀਨ ਰਹਿੰਦੀ ਹੈ ।੨।
Such a soul-bride merges into the Being of God. ||2||
 
(ਪਰ) ਜੇਹੜੀ ਜੀਵ-ਇਸਤ੍ਰੀ ਅਹੰਕਾਰ ਵਿਚ ਫਸੀ ਰਹਿੰਦੀ ਹੈ, ਉਹ ਪ੍ਰਭੂ-ਪਤੀ ਦੇ ਚਰਨਾਂ ਵਿਚ ਥਾਂ ਪ੍ਰਾਪਤ ਨਹੀਂ ਕਰ ਸਕਦੀ
One who is in the grip of pride does not obtain the Mansion of the Lord's Presence.
 
ਜਦੋਂ (ਜ਼ਿੰਦਗੀ ਦੀ) ਰਾਤ ਬੀਤ ਜਾਂਦੀ ਹੈ, ਤਦੋਂ ਉਹ ਪਛੁਤਾਂਦੀ ਹੈ
She regrets and repents, when her life-night passes away.
 
ਆਪਣੇ ਹੀ ਮਨ ਦੇ ਪਿੱਛੇ ਤੁਰਨ ਵਾਲੀ ਉਹ ਮੰਦ-ਭਾਗਣ ਜੀਵ-ਇਸਤ੍ਰੀ ਸਦਾ ਦੁੱਖ ਪਾਂਦੀ ਰਹਿੰਦੀ ਹੈ ।੩।
The unfortunate self-willed manmukhs suffer in pain. ||3||
 
ਹੇ ਭਾਈ! (ਲੋਕ-ਲਾਜ ਦੀ ਖ਼ਾਤਰ ਮੈਂ ਤਾਂ ਹੀ ਪਰਮਾਤਮਾ ਦੇ ਦਰ ਤੇ) ਅਰਦਾਸ ਕਰਾਂ, ਜੇ ਮੈਂ ਉਸ ਨੂੰ ਕਿਤੇ ਦੂਰ ਵੱਸਦਾ ਸਮਝਾਂ
I pray to God, but I think that He is far away.
 
ਉਹ ਨਾਸ-ਰਹਿਤ ਪਰਮਾਤਮਾ ਤਾਂ ਹਰ ਥਾਂ ਵਿਆਪਕ ਹੈ
God is imperishable and eternal; He is pervading and permeating everywhere.
 
ਦਾਸ ਨਾਨਕ (ਤਾਂ ਉਸ ਨੂੰ ਆਪਣੇ) ਅੰਗ-ਸੰਗ (ਵੱਸਦਾ) ਵੇਖ ਕੇ ਉਸ ਦੀ ਸਿਫ਼ਤਿ-ਸਾਲਾਹ ਕਰਦਾ ਹੈ ।੪।੩।
Servant Nanak sings of Him; I see Him Ever-present everywhere. ||4||3||
 
Soohee, Fifth Mehl:
 
(ਹੇ ਸਖੀ!) ਉਸ ਖਸਮ-ਪ੍ਰਭੂ ਨੇ ਗੁਰੂ ਦੀ ਰਾਹੀਂ (ਮੇਰਾ) ਸਰੀਰ-ਘਰ (ਮੇਰੇ) ਵੱਸ ਵਿਚ ਕਰ ਦਿੱਤਾ ਹੈ (ਹੁਣ) ਮੈਂ (ਉਸ ਦੀ ਕਿਰਪਾ ਨਾਲ ਇਸ) ਘਰ ਦੀ ਮਾਲਕਾ ਬਣ ਗਈ ਹਾਂ ।
The Giver has put this household of my being under my own control. I am now the mistress of the Lord's Home.
 
ਉਸ ਖਸਮ ਨੇ ਦਸਾਂ ਹੀ ਇੰਦ੍ਰਿਆਂ ਨੂੰ ਮੇਰੀਆਂ ਦਾਸੀਆਂ ਬਣਾ ਦਿੱਤਾ ਹੈ
My Husband Lord has made the ten senses and organs of actions my slaves.
 
ਉੱਚੇ ਆਤਮਕ ਗੁਣਾਂ ਦਾ) ਮੈਂ ਆਪਣੇ ਸਰੀਰ-ਘਰ ਦਾ ਸਾਰਾ ਸਾਮਾਨ ਜੋੜ ਕੇ (ਸਜਾ ਕੇ) ਰੱਖ ਦਿੱਤਾ ਹੈ
I have gathered together all the faculties and facilities of this house.
 
ਹੁਣ ਮੈਂ ਪ੍ਰਭੂ-ਪਤੀ ਦੇ ਦਰਸਨ ਦੀ ਆਸ ਤੇ ਤਾਂਘ ਵਿਚ ਉਸ ਦੀ ਉਡੀਕ ਕਰ ਰਹੀ ਹਾਂ ।੧।
I am thirsty with desire and longing for my Husband Lord. ||1||
 
ਪ੍ਰਭੂ-ਕੰਤ ਦੇ ਮੈਂ ਕੇਹੜੇ ਕੇਹੜੇ ਗੁਣ ਦੱਸਾਂ?
What Glorious Virtues of my Beloved Husband Lord should I describe?
 
(ਹੇ ਸਖੀ!) ਸੁਚੱਜੇ, ਦਇਆਵਾਨ।੧।ਰਹਾਉ।
He is All-knowing, totally beautiful and merciful; He is the Destroyer of ego. ||1||Pause||
 
(ਹੇ ਸਖੀ! ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਸੁੱਚੇ ਆਚਰਨ ਨੂੰ ਮੈਂ (ਆਪਣੇ ਜੀਵਨ ਦਾ) ਸਿੰਗਾਰ ਬਣਾ ਲਿਆ ਹੈ, ਉਸ ਦੇ ਡਰ-ਅਦਬ (ਦਾ) ਮੈਂ (ਅੱਖਾਂ ਵਿਚ) ਸੁਰਮਾ ਪਾ ਲਿਆ ਹੈ
I am adorned with Truth, and I have applied the mascara of the Fear of God to my eyes.
 
(ਉਸ ਦੀ ਮੇਹਰ ਨਾਲ ਹੀ) ਆਤਮਕ ਜੀਵਨ ਦੇਣ ਵਾਲਾ ਨਾਮ-ਪਾਨ ਮੈਂ ਮੂੰਹ ਨਾਲ ਖਾਧਾ ਹੈ
I have chewed the betel-leaf of the Ambrosial Naam, the Name of the Lord.
 
ਹੇ ਸਖੀ! ਜਦੋਂ ਪ੍ਰਭੂ-ਪਤੀ ਹਿਰਦੇ-ਘਰ ਵਿਚ ਆ ਵੱਸਦਾ ਹੈ, ਤਦੋਂ ਜੀਵ-ਇਸਤ੍ਰੀ ਸਾਰੇ ਸੁਖ ਹਾਸਲ ਕਰ ਲੈਂਦੀ ਹੈ, ਉਸ ਦੇ ਕੰਗਣ, ਕੱਪੜੇ, ਗਹਿਣੇ ਸੋਹਣੇ ਲੱਗਣ ਲੱਗ ਪੈਂਦੇ ਹਨ
My bracelets, robes and ornaments beautifully adorn me.
 
(ਸਾਰੇ ਧਾਰਮਿਕ ਉੱਦਮ ਸਫਲ ਹੋ ਜਾਂਦੇ ਹਨ) ।੨।
The soul-bride becomes totally happy, when her Husband Lord comes to her home. ||2||
 
ਹੇ ਸਖੀ! ਗੁਰੂ ਨੇ (ਜਿਸ ਜੀਵ-ਇਸਤ੍ਰੀ ਦੀ) ਭਟਕਣਾ ਦੂਰ ਕਰ ਦਿੱਤੀ, ਉਸ ਨੇ ਪ੍ਰਭੂ-ਪਤੀ ਨੂੰ ਆਪਣੇ ਵੱਸ ਵਿਚ ਕਰ ਲਿਆ, ਗੁਣਾਂ ਦੇ ਟੂਣੇ ਬਣਾ ਕੇ ਉਸ ਨੇ ਪ੍ਰਭੂ-ਪਤੀ ਨੂੰ ਖ਼ੁਸ਼ ਕਰ ਲਿਆ
By the charms of virtue, I have enticed and fascinated my Husband Lord.
 
(ਹੇ ਸਖੀ! ਉਸ ਖਸਮ-ਪ੍ਰਭੂ ਦੀ ਕਿਰਪਾ ਨਾਲ ਹੀ) ਮੇਰਾ ਹਿਰਦਾ
He is under my power - the Guru has dispelled my doubts.
 
ਘਰ ਸਭ (ਵਾਸਨਾਵਾਂ) ਤੋਂ ਉੱਚਾ ਹੋ ਗਿਆ ਹੈ ।
My mansion is lofty and elevated.
 
ਹੋਰ ਸਾਰੀਆਂ ਇਸਤ੍ਰੀਆਂ ਨੂੰ ਛੱਡ ਕੇ ਉਹ ਪ੍ਰੀਤਮ ਮੇਰਾ ਪਿਆਰਾ ਬਣ ਗਿਆ ਹੈ ।੩।
Renouncing all other brides, my Beloved has become my lover. ||3||
 
ਹੇ ਸਖੀ! (ਉਸ ਕੰਤ ਦੀ ਕਿਰਪਾ ਨਾਲ ਮੇਰੇ ਅੰਦਰ ਆਤਮਕ ਜੀਵਨ ਦਾ) ਸੂਰਜ ਚੜ੍ਹ ਪਿਆ ਹੈ, (ਆਤਮਕ ਜੀਵਨ ਦੀ) ਜੋਤਿ ਜਗ ਪਈ ਹੈ
The sun has risen, and its light shines brightly.
 
ਬੇਅੰਤ ਪ੍ਰਭੂ ਦੀ ਸਰਧਾ ਦੀ ਸੇਜ ਮੈਂ ਵਿਛਾ ਦਿੱਤੀ ਹੈ (ਮੇਰੇ ਹਿਰਦੇ ਵਿਚ ਪ੍ਰਭੂ ਵਾਸਤੇ ਪੂਰੀ ਸਰਧਾ ਬਣ ਗਈ ਹੈ),
I have prepared my bed with infinite care and faith.
 
ਹੁਣ ਆਪਣੀ ਮੇਹਰ ਨਾਲ ਹੀ) ਉਹ ਨਿੱਤ ਨਵੇਂ ਪਿਆਰ ਵਾਲਾ ਪ੍ਰੀਤਮ ਮੇਰੇ ਹਿਰਦੇ ਦੀ ਸੇਜ ਉਤੇ ਆ ਬੈਠਾ ਹੈ
My Darling Beloved is new and fresh; He has come to my bed to enjoy me.
 
ਹੇ ਦਾਸ ਨਾਨਕ! (ਆਖ—) ਪ੍ਰਭੂ-ਪਤੀ ਨੂੰ ਮਿਲ ਕੇ ਜੀਵ-ਇਸਤ੍ਰੀ ਆਤਮਕ ਆਨੰਦ ਮਾਣਦੀ ਹੈ ।੪।੪।
O Servant Nanak, my Husband Lord has come; the soul-bride has found peace. ||4||4||
 
Soohee, Fifth Mehl:
 
ਮੇਰਾ ਹਿਰਦਾ ਪ੍ਰਭੂ ਨੂੰ ਮਿਲਣ ਵਾਸਤੇ ਖ਼ੁਸ਼ੀ ਨਾਲ ਨੱਚ ਪਿਆ,
An intense yearning to meet God has welled up in my heart.
 
ਲੱਭਣ ਚੜ੍ਹ ਪਿਆ (ਕਿ) ਮੈਂ ਪਿਆਰੇ ਦੇ ਰਹਿਣ ਦੀ ਥਾਂ (ਕਿਤੇ) ਵੇਖਾਂ ।
I have gone out searching to find my Beloved Husband Lord.
 
ਹੇ ਸਖੀ! ਪਿਆਰੇ ਦਾ ਸਨੇਹਾ ਸੁਣਦਿਆਂ ਮੈਂ ਹਿਰਦੇ-ਘਰ ਵਿਚ ਸੇਜ ਵਿਛਾ ਦਿੱਤੀ ।
Hearing news of my Beloved, I have laid out my bed in my home.
 
ਭਟਕ ਭਟਕ ਕੇ ਮੁੜ ਆਇਆ, ਤਦੋਂ (ਪ੍ਰਭੂ ਦੀ ਮੇਹਰ ਦੀ) ਨਿਗਾਹ ਹਾਸਲ ਨਾਹ ਹੋਈ ।੧।
Wandering, wandering all around, I came, but I did not even see Him. ||1||
 
ਮੇਰਾ ਇਹ ਨਿਮਾਣਾ ਦਿਲ ਕਿਵੇਂ ਧੀਰਜ ਫੜੇ?
How can this poor heart be comforted?
 
ਹੇ ਸੱਜਣ ਪ੍ਰਭੂ! (ਮੈਨੂੰ) ਮਿਲ, ਮੈਂ ਤੈਥੋਂ ਸਦਕੇ ਜਾਂਦੀ ਹਾਂ । ੧।ਰਹਾਉ।
Come and meet me, O Friend; I am a sacrifice to You. ||1||Pause||
 
ਹੇ ਸਖੀ! ਜੀਵ-ਇਸਤ੍ਰੀ ਅਤੇ ਪ੍ਰਭੂ-ਪਤੀ ਦੀ ਇਕੋ ਹੀ ਸੇਜ (ਜੀਵ-ਇਸਤ੍ਰੀ ਦੇ ਹਿਰਦੇ ਵਿਚ) ਵਿਛੀ ਹੋਈ ਹੈ;
One bed is spread out for the bride and her Husband Lord.
 
ਪਰ ਜੀਵ-ਇਸਤ੍ਰੀ (ਸਦਾ ਮਾਇਆ ਦੇ ਮੋਹ ਦੀ ਨੀਂਦ ਵਿਚ) ਸੁੱਤੀ ਰਹਿੰਦੀ ਹੈ, ਪ੍ਰਭੂ-ਪਤੀ ਸਦਾ ਜਾਗਦਾ ਰਹਿੰਦਾ ਹੈ ।
The bride is asleep, while her Husband Lord is always awake.
 
ਜੀਵ-ਇਸਤ੍ਰੀ ਇਉਂ ਮਸਤ ਰਹਿੰਦੀ ਹੈ ਜਿਵੇਂ ਇਸ ਨੇ ਸ਼ਰਾਬ ਪੀਤੀ ਹੋਈ ਹੈ ।
The bride is intoxicated, as if she has drunk wine.
 
ਜੀਵ-ਇਸਤ੍ਰੀ ਜਾਗ ਭੀ ਸਕਦੀ ਹੈ, ਜੇ ਪ੍ਰਭੂ-ਪਤੀ (ਆਪ) ਜਗਾਏ ।੨।
The soul-bride only awakens when her Husband Lord calls to her. ||2||
 
ਹੇ ਸਖੀ! (ਉਮਰ ਦੇ) ਬਹੁਤ ਸਾਰੇ ਦਿਨ ਬੀਤ ਗਏ ਹਨ,
She has lost hope - so many days have passed.
 
ਮੈਂ (ਬਾਹਰ) ਹੋਰ ਹੋਰ ਸਾਰੇ ਦੇਸ ਭਾਲ ਵੇਖੇ ਹਨ (ਪਰ ਬਾਹਰ ਪ੍ਰਭੂ-ਪਤੀ ਕਿਤੇ ਲੱਭਾ ਨਹੀਂ । ਹੁਣ) ਮੈਂ (ਬਾਹਰ ਭਾਲ ਭਾਲ ਕੇ) ਨਿਰਾਸ ਹੋ ਗਈ ਹਾਂ ।
I have travelled through all the lands and the countries.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by