ਕਿਰਪਾ ਕਰ ਕੇ ਮੈਨੂੰ ਗੁਰਮੁਖਾਂ ਦੀ ਸੰਗਤਿ ਬਖ਼ਸ਼ ।੪।
Have Mercy upon me, and bless me with the Saadh Sangat, the Company of the Holy. ||4||
ਹੇ ਭਾਈ! (ਸਾਧ ਸੰਗਤਿ ਵਿਚੋਂ ਭੀ) ਤਦੋਂ ਹੀ ਕੁਝ ਹਾਸਲ ਕਰ ਸਕੀਦਾ ਹੈ, ਜਦੋਂ ਗੁਰਮੁਖਾਂ ਦੇ ਚਰਨਾਂ ਦੀ ਧੂੜ ਬਣ ਜਾਈਏ
He alone obtains something, who becomes the dust under the feet of all.
ਹੇ ਭਾਈ! ਜਿਸ ਮਨੁੱਖ ਨੂੰ ਪਰਮਾਤਮਾ (ਚਰਨ-ਧੂੜ ਹੋਣ ਦੀ) ਸੂਝ ਬਖ਼ਸ਼ਦਾ ਹੈ, ਓਹ (ਸਾਧ ਸੰਗਤਿ ਵਿਚ ਟਿਕ ਕੇ ਓਸ ਦਾ) ਨਾਮ ਸਿਮਰਦਾ ਹੈ ।੧।ਰਹਾਉ।੨।੮।
And he alone repeats the Naam, whom God causes to understand. ||1||Pause||2||8||
Soohee, Fifth Mehl:
(ਸਾਕਤ ਨੂੰ ਆਪਣੇ) ਹਿਰਦੇ-ਘਰ ਵਿਚ ਮਾਲਕ-ਪ੍ਰਭੂ (ਵੱਸਦਾ)
Within the home of his own self, he does not even come to see his Lord and Master.
ਨਹੀਂ ਦਿੱਸਦਾ ਪੱਥਰ (ਦੀ ਮੂਰਤੀ) ਲੈ ਕੇ ਆਪਣੇ ਗਲ ਵਿਚ ਲਟਕਾਈ ਫਿਰਦਾ ਹੈ ।੧।
And yet, around his neck, he hangs a stone god. ||1||
ਹੇ ਭਾਈ! ਪਰਮਾਤਮਾ ਨਾਲੋਂ ਟੱੁਟਾ ਹੋਇਆ ਮਨੁੱਖ ਭਟਕਣਾ ਵਿਚ ਪੈ ਕੇ ਕੁਰਾਹੇ ਤੁਰਿਆ ਫਿਰਦਾ ਹੈ
The faithless cynic wanders around, deluded by doubt.
(ਮੂਰਤੀ ਪੂਜਾ ਕਰ ਕੇ) ਪਾਣੀ (ਹੀ) ਰਿੜਕਦਾ ਹੈ, ਇਹ ਵਿਅਰਥ ਮੇਹਨਤ ਕਰ ਕੇ ਆਤਮਕ ਮੌਤ ਸਹੇੜਦਾ ਰਹਿੰਦਾ ਹੈ ।੧।ਰਹਾਉ।
He churns water, and after wasting his life away, he dies. ||1||Pause||
ਹੇ ਭਾਈ! ਸਾਕਤ ਮਨੁੱਖ ਜਿਸ ਪੱਥਰ ਨੂੰ ਪਰਮਾਤਮਾ ਆਖਦਾ (ਸਮਝਦਾ) ਰਹਿੰਦਾ ਹ
That stone, which he calls his god,
ਉਹ ਪੱਥਰ (ਆਪਣੇ) ਉਸ (ਪੁਜਾਰੀ) ਨੂੰ ਭੀ ਲੈ ਕੇ (ਪਾਣੀ ਵਿਚ) ਡੁੱਬ ਜਾਂਦਾ ਹੈ ।੨।
that stone pulls him down and drowns him. ||2||
ਹੇ ਪਾਪੀ! ਹੇ ਅਕਿਰਤਘਣ! ਪੱਥਰ ਦੀ ਬੇੜੀ (ਨਦੀ ਤੋਂ) ਪਾਰ ਨਹੀਂ ਲੰਘ ਸਕਦੀ
O sinner, you are untrue to your own self;
(ਪੱਥਰ ਦੀ ਮੂਰਤੀ ਦੀ ਪੂਜਾ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਾ ਸਕਦੀ) ।੩।
a boat of stone will not carry you across. ||3||
ਹੇ ਨਾਨਕ! ਜਿਸ ਮਨੁੱਖ ਨੇ ਗੁਰੂ ਨੂੰ ਮਿਲ ਕੇ ਮਾਲਕ-ਪ੍ਰਭੂ ਨਾਲ ਡੂੰਘੀ ਸਾਂਝ ਪਾਈ ਹੈ
Meeting the Guru, O Nanak, I know my Lord and Master.
ਉਸ ਨੂੰ ਉਹ ਕਰਤਾਰ ਪਾਣੀ ਵਿਚ ਧਰਤੀ ਵਿਚ ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ।੪।੩।੯।
The Perfect Architect of Destiny is pervading and permeating the water, the land and the sky. ||4||3||9||
Soohee, Fifth Mehl:
ਹੇ ਸਖੀ! ਤੂੰ ਕਿਸ ਤਰੀਕੇ ਨਾਲ ਸੋਹਣੇ ਲਾਲ ਦਾ ਮਿਲਾਪ ਪ੍ਰਾਪਤ ਕੀਤਾ ਹੈ?
How have you enjoyed your Dear Beloved?
ਹੇ ਸਖੀ! ਮੈਨੂੰ ਭੀ ਉਹ ਅਕਲ ਦੱਸ ।੧।
O sister, please teach me, please show me. ||1||
ਹੇ ਸਖੀ! ਤੇਰੇ ਮੂੰਹ ਉਤੇ ਲਾਲੀ ਭਖ ਰਹੀ ਹੈ, ਤੂੰ ਆਪਣੇ ਪਿਆਰੇ ਦੇ ਪ੍ਰੇਮ-ਰੰਗ ਵਿਚ ਰੰਗੀ ਹੋਈ ਹੈਂ ।੧।ਰਹਾਉ।
Crimson, crimson, crimson - this is the color of the soul-bride who is imbued with the Love of her Beloved. ||1||Pause||
ਹੇ ਸਖੀ! (ਮੈਨੂੰ ਭੀ ਦੱਸ) ਮੈਂ ਤੇਰੇ ਪੈਰ ਆਪਣੀਆਂ ਅੱਖਾਂ ਦੀਆਂ ਪੁਤਲੀਆਂ ਨਾਲ ਮਲਾਂਗੀ
I wash Your Feet with my eye-lashes.
ਤੂੰ ਮੈਨੂੰ ਜਿਥੇ ਭੀ (ਕਿਸੇ ਕੰਮ) ਭੇਜੇਂਗੀ ਮੈਂ ਉਥੇ ਹੀ (ਖ਼ੁਸ਼ੀ ਨਾਲ) ਜਾਵਾਂਗੀ ।੨।
Wherever You send me, there I will go. ||2||
ਹੇ ਸਖੀ! ਅੱਖ ਝਮਕਣ ਜਿਤਨੇ ਸਮੇ ਵਾਸਤੇ ਹੀ ਤੂੰ ਮੈਨੂੰ ਜਿੰਦ ਦਾ ਮਾਲਕ ਪ੍ਰਭੂ ਮਿਲਾ ਦੇ
I would trade meditation, austerity, self-discipline and celibacy,
ਮੈਂ ਉਸ ਦੇ ਇਵਜ਼ ਵਿਚ ਸਾਰੇ ਜਪ ਤਪ ਸੰਜਮ ਦੇ ਦਿਆਂਗੀ ।੩।
if I could only meet the Lord of my life, for even an instant. ||3||
ਹੇ ਨਾਨਕ! ਜੇਹੜੀ ਜੀਵ-ਇਸਤ੍ਰੀ (ਕਿਸੇ ਭੀ ਆਪਣੇ ਮਿਥੇ ਹੋਏ ਪਦਾਰਥ ਜਾਂ ਉੱਦਮ ਆਦਿਕ ਦਾ) ਮਾਣ ਤੇ ਆਸਰਾ ਛੱਡ ਦੇਂਦੀ ਹੈ
She who eradicates her self-conceit, power and arrogant intellect,
ਹਉਮੈ ਵਾਲੀ ਅਕਲ ਤਿਆਗ ਦੇਂਦੀ ਹੈ, ਉਹ ਸੁਹਾਗ-ਭਾਗ ਵਾਲੀ ਹੋ ਜਾਂਦੀ ਹੈ ।੪।੪।੧੦।
O Nanak, is the true soul-bride. ||4||4||10||
Soohee, Fifth Mehl:
ਹੇ ਪ੍ਰਭੂ! ਤੂੰ ਹੀ ਮੇਰੀ ਜਿੰਦ ਹੈਂ, ਤੂੰ ਹੀ ਮੇਰੀ ਜਿੰਦ ਦਾ ਸਹਾਰਾ ਹੈਂ
You are my Life, the very Support of my breath of life.
ਤੈਨੂੰ ਹੀ ਵੇਖ ਕੇ ਮੇਰਾ ਮਨ ਧੀਰਜ ਫੜਦਾ ਹੈ ।੧।
Gazing upon You, beholding You, my mind is soothed and comforted. ||1||
ਹੇ ਪ੍ਰਭੂ! ਤੂੰ ਹੀ ਮੇਰਾ ਸੱਜਣ ਹੈਂ ਤੂੰ ਹੀ ਮੇਰਾ ਪਿਆਰਾ ਹੈਂ (ਮੇਹਰ ਕਰ)
You are my Friend, You are my Beloved.
ਕਿਸੇ ਭੀ ਵੇਲੇ ਮਨ ਤੋਂ ਨਾਹ ਵਿੱਸਰ ।੧।ਰਹਾਉ।
I shall never forget You. ||1||Pause||
ਹੇ ਪ੍ਰਭੂ! ਮੈਂ ਮੁੱਲ ਖ਼ਰੀਦਿਆ ਹੋਇਆ ਤੇਰਾ ਨਿਮਾਣਾ ਜਿਹਾ ਸੇਵਕ ਹਾਂ, ਤੂੰ ਮੇਰਾ ਵੱਡਾ ਮਾਲਕ ਹੈਂ
I am Your indentured servant; I am Your slave.
ਤੂੰ ਸਾਰੇ ਗੁਣਾਂ ਨਾਲ ਭਰਪੂਰ ਹੈਂ, ਤੂੰ ਡੂੰਘੇ ਜਿਗਰੇ ਵਾਲਾ ਹੈਂ ।੨।
You are my Great Lord and Master, the treasure of excellence. ||2||
ਹੇ ਭਾਈ! ਉਹ ਪ੍ਰਭੂ ਐਸਾ ਹੈ ਕਿ ਕੋ੍ਰੜਾਂ ਸੇਵਕ ਉਸ ਦੇ ਦਰ ਤੇ (ਡਿੱਗੇ ਰਹਿੰਦੇ ਹਨ)
There are millions of servants in Your Court - Your Royal Darbaar.
ਉਹ ਹਰ ਵੇਲੇ ਉਹਨਾਂ ਦੇ ਨਾਲ ਵੱਸਦਾ ਹੈ ।੩।
Each and every instant, You dwell with them. ||3||
ਹੇ ਨਾਨਕ! (ਆਖ—ਹੇ ਪ੍ਰਭੂ!) ਮੇਰੀ ਆਪਣੀ ਪਾਂਇਆਂ ਕੁਝ ਭੀ ਨਹੀਂ, (ਮੇਰੇ ਪਾਸ ਜੋ ਕੁਝ ਭੀ ਹੈ) ਸਭ ਕੁਝ ਤੇਰਾ ਬਖ਼ਸ਼ਿਆ ਹੋਇਆ ਹੈ
I am nothing; everything is Yours.
ਤਾਣੇ ਪੇਟੇ ਵਾਂਗ ਤੂੰ ਹੀ ਮੇਰੇ ਨਾਲ ਵੱਸਦਾ ਹੈਂ ।੪।੫।੧੧।
Through and through, You abide with Nanak. ||4||5||11||
Soohee, Fifth Mehl:
ਹੇ ਭਾਈ! ਉਸ (ਆਤਮਕ ਅਡੋਲਤਾ ਪੈਦਾ ਕਰਨ ਵਾਲੀ ਸਿਫ਼ਤਿ-ਸਾਲਾਹ) ਵਿਚ ਉਸ ਪਰਮਾਤਮਾ ਦੇ ਪਿਆਰੇ ਭਗਤ (ਹੀ) ਵੱਸਦੇ ਹਨ ਜਿਸ ਪਰਮਾਤਮਾ ਦੇ ਮਹਲ ਆਨੰਦ-ਭਰਪੂਰ ਹਨ
His Mansions are so comfortable, and His gates are so lofty.
ਤੇ ਜਿਸ ਦੇ ਦਰਵਾਜ਼ੇ ਉੱਚੇ ਹਨ (ਭਾਵ, ਉਥੇ ਆਤਮਕ ਆਨੰਦ ਤੋਂ ਬਿਨਾ ਹੋਰ ਕਿਸੇ ਵਿਕਾਰ ਆਦਿਕ ਦੀ ਪਹੁੰਚ ਨਹੀਂ ਹੈ) ।੧।
Within them, His beloved devotees dwell. ||1||
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਪ੍ਰਭੂ ਦੀ ਸਿਫ਼ਤਿ-ਸਾਲਾਹ ਬੜੀ ਹੀ ਸੁਆਦਲੀ ਹੈ
The Natural Speech of God is so very sweet.
ਪਰ ਕਿਸੇ ਵਿਰਲੇ ਹੀ ਮਨੁੱਖ ਨੇ ਉਸ ਨੂੰ ਅੱਖੀਂ ਵੇਖਿਆ ਹੈ (ਮਾਣਿਆ ਹੈ) ।੧।ਰਹਾਉ।
How rare is that person, who sees it with his eyes. ||1||Pause||
ਹੇ ਭਾਈ! ਆਤਮਕ ਅਡੋਲਤਾ ਪੈਦਾ ਕਰਨ ਵਾਲੀ ਉਸ ਸਿਫ਼ਤਿ-ਸਾਲਾਹ ਵਿਚ (ਮਾਨੋ) ਗੀਤ ਤੇ ਰਾਗ ਹੋ ਰਹੇ ਹੁੰਦੇ ਹਨ (ਉਸ ਵਿਚ, ਮਾਨੋ) ਪਿੜ ਬੱਝੇ ਹੁੰਦੇ ਹਨ (ਜਿੱਥੇ ਕਾਮਾਦਿਕ ਪਹਿਲਵਾਨਾਂ ਨਾਲ ਟਾਕਰਾ ਕਰਨ ਦੀ ਜਾਚ ਸਿੱਖੀਦੀ ਹੈ)
There, in the arena of the congregation, the divine music of the Naad, the sound current, is sung.
ਉਸ ਸਿਫ਼ਤਿ-ਸਾਲਾਹ ਵਿਚ ਜੁੜ ਕੇ ਸੰਤ ਜਨ ਪਰਮਾਤਮਾ ਦੇ ਮਿਲਾਪ ਦਾ ਆਨੰਦ ਮਾਣਦੇ ਹਨ ।੨।
There, the Saints celebrate with their Lord. ||2||
ਹੇ ਭਾਈ! ਸਿਫ਼ਤਿ-ਸਾਲਾਹ ਵਿਚ ਜੁੜਿਆਂ ਜਨਮ ਮਰਨ ਦਾ ਗੇੜ ਨਹੀਂ ਰਹਿੰਦਾ, ਖ਼ੁਸ਼ੀ ਗ਼ਮੀ ਨਹੀਂ ਪੋਹ ਸਕਦੀ
Neither birth nor death is there, neither pain nor pleasure.
ਉਸ ਅਵਸਥਾ ਵਿਚ ਸਦਾ-ਥਿਰ ਪ੍ਰਭੂ ਦੇ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੀ ਵਰਖਾ ਹੁੰਦੀ ਰਹਿੰਦੀ ਹੈ ।੩।
The Ambrosial Nectar of the True Name rains down there. ||3||
ਹੇ ਭਾਈ! (ਸਿਫ਼ਤਿ-ਸਾਲਾਹ ਬਾਰੇ) ਇਹ ਭੇਤ ਦੀ ਗੱਲ (ਨਾਨਕ ਨੇ) ਗੁਰੂ ਪਾਸੋਂ ਸਮਝੀ ਹੈ (ਤਾਹੀਏਂ)
From the Guru, I have come to know the mystery of this speech.
ਨਾਨਕ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਬਾਣੀ ਉਚਾਰਦਾ ਰਹਿੰਦਾ ਹੈ ।੪।੬।੧੨।
Nanak speaks the Bani of the Lord, Har, Har. ||4||6||12||
Soohee, Fifth Mehl:
ਹੇ ਭਾਈ! (ਉਹ ਸੰਤ ਜਨ ਹੀ ਮੇਰੇ ਪਿਆਰੇ ਮਿੱਤਰ ਹਨ) ਜਿਨ੍ਹਾਂ ਦੇ ਦਰਸਨ ਨਾਲ ਕੋ੍ਰੜਾਂ ਪਾਪ ਲਹਿ ਜਾਂਦੇ ਹਨ
By the Blessed Vision of their Darshan, millions of sins are erased.
ਜਿਨ੍ਹਾਂ ਦੇ ਚਰਨਾਂ) ਨਾਲ ਛੁਹਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ ।੧।
Meeting with them, this terrifying world-ocean is crossed over||1||
ਹੇ ਭਾਈ! ਜੇਹੜੇ (ਸੰਤ ਜਨ) ਮੈਨੂੰ ਪਰਮਾਤਮਾ ਦਾ ਨਾਮ ਚੇਤੇ ਕਰਾਂਦੇ ਹਨ ਉਹ (ਹੀ) ਮੇਰੇ ਸੱਜਣ ਹਨ
They are my companions, and they are my dear friends,
ਉਹ (ਹੀ) ਮੇਰੇ ਪਿਆਰੇ ਮਿੱਤਰ ਹਨ ।੧।ਰਹਾਉ।
who inspire me to remember the Lord's Name. ||1||Pause||
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦਾ ਬਚਨ ਸੁਣਦਿਆਂ ਸਾਰੇ ਸੁਖ ਪ੍ਰਾਪਤ ਹੋ ਜਾਂਦੇ ਹਨ
Hearing the Word of His Shabad, I am totally at peace.
ਜਿਨ੍ਹਾਂ ਦੀ ਟਹਲ ਕੀਤਿਆਂ ਜਮਦੂਤ (ਭੀ) ਨਾਸ ਹੋ ਜਾਂਦੇ ਹਨ ।੨।
When I serve Him, the Messenger of Death is chased away. ||2||
ਹੇ ਭਾਈ! (ਉਹੀ ਹਨ ਮੇਰੇ ਮਿੱਤਰ) ਜਿਨ੍ਹਾਂ ਦੀ (ਦਿੱਤੀ ਹੋਈ) ਧੀਰਜ (ਮੇਰੇ) ਇਸ ਮਨ ਨੂੰ ਸਹਾਰਾ ਦੇਂਦੀ ਹੈ
His comfort and consolation soothes and supports my mind.
ਜਿਨ੍ਹਾਂ (ਦੇ ਦਿੱਤੇ ਹੋਏ ਹਰਿ-ਨਾਮ) ਦੇ ਸਿਮਰਨ ਨਾਲ (ਲੋਕ ਪਰਲੋਕ ਵਿਚ) ਮੂੰਹ ਉਜਲਾ ਹੁੰਦਾ ਹੈ ।੩।
Remembering Him in meditation, my face is radiant and bright. ||3||
ਹੇ ਨਾਨਕ! ਪ੍ਰਭੂ ਨੇ ਆਪ ਹੀ ਆਪਣੇ ਸੇਵਕਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੈ
God embellishes and supports His servants.
ਹੇ ਭਾਈ! ਉਹਨਾਂ ਸੇਵਕਾਂ ਦੀ ਸਰਨ ਪੈਣਾ ਚਾਹੀਦਾ ਹੈ, ਉਹਨਾਂ ਤੋਂ ਸਦਾ ਕੁਰਬਾਨ ਹੋਣਾ ਚਾਹੀਦਾ ਹੈ ।੪।੭।੧੩।
Nanak seeks the Protection of their Sanctuary; he is forever a sacrifice to them. ||4||7||13||