Soohee, Fifth Mehl:
 
ਕੋਈ ਭੀ ਇਥੇ ਸਦਾ ਲਈ ਟਿਕੇ ਨਹੀਂ ਰਹਿ ਸਕਦੇ ।
The angelic beings and demi-gods are not permitted to remain here.
 
ਹੇ ਭਾਈ! (ਅਨੇਕਾਂ ਮਨੁੱਖ ਆਪਣੇ ਆਪ ਨੂੰ) ਦੈਵੀ ਮਨੁੱਖ, ਦੇਵਤੇ (ਅਖਵਾ ਗਏ, ਅਨੇਕਾਂ ਆਪਣੇ ਆਪ ਨੂੰ) ਰਿਸ਼ੀ ਮੁਨੀ (ਅਖਵਾ ਗਏ, ਅਨੇਕਾਂ ਹੀ ਉਹਨਾਂ ਦੀ) ਸੇਵਾ ਕਰ ਕੇ (ਜਗਤ ਤੋਂ ਆਖ਼ਰ ਆਪੋ ਆਪਣੀ ਵਾਰੀ) ਚਲੇ ਜਾਂਦੇ ਰਹੇ,
The silent sages and humble servants also must arise and depart. ||1||
 
ਹੇ ਭਾਈ! ਆਤਮਕ ਜੀਵਨ ਵਾਲੇ (ਸਫਲ ਜੀਵਨ ਵਾਲੇ ਸਿਰਫ਼ ਉਹੀ) ਵੇਖੇ ਜਾਂਦੇ ਹਨ ਜਿਨ੍ਹਾਂ ਨੇ ਪਰਮਾਤਮਾ ਦਾ ਸਿਮਰਨ ਕੀਤਾ ਹੈ,
Only those who meditate on the Lord, Har, Har, are seen to live on.
 
ਉਹਨਾਂ ਨੇ ਹੀ ਸਾਧ ਸੰਗਤਿ ਵਿਚ ਟਿਕ ਕੇ ਪਰਮਾਤਮਾ ਦਾ ਦਰਸਨ ਕੀਤਾ ਹੈ ।੧।ਰਹਾਉ।
In the Saadh Sangat, the Company of the Holy, they obtain the Blessed Vision of the Lord's Darshan. ||1||Pause||
 
ਹੇ ਭਾਈ! ਸ਼ਾਹ, ਵਾਪਾਰੀ, ਬਾਦਸ਼ਾਹ (ਸਭਨਾਂ ਨੇ ਆਖ਼ਰ) ਮਰਨਾ ਹੈ ।
Kings, emperors and merchants must die.
 
ਜੇਹੜਾ ਭੀ ਕੋਈ (ਇਥੇ) ਦਿੱਸਦਾ ਹੈ, ਹਰੇਕ ਨੂੰ ਮੌਤ ਨੇ ਲੈ ਜਾਣਾ ਹੈ ।੨।
Whoever is seen shall be consumed by death. ||2||
 
ਹੇ ਭਾਈ! ਮਨੁੱਖ ਝੂਠੇ ਮੋਹ ਵਿਚ ਸਦਾ ਫਸਿਆ ਰਹਿੰਦਾ ਹੈ (ਤੇ, ਪਰਮਾਤਮਾ ਨੂੰ ਭੁਲਾਈ ਰੱਖਦਾ ਹੈ,
Mortal beings are entangled, clinging to false worldly attachments.
 
ਪਰ ਜਦੋਂ ਦੁਨੀਆ ਦੇ ਪਦਾਰਥ) ਛੱਡ ਕੇ ਤੁਰਦਾ ਹੈ, ਤਾਂ ਤਦੋਂ ਪਛੁਤਾਂਦਾ ਹੈ ।੩।
And when they must leave them behind, then they regret and grieve. ||3||
 
ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! (ਮੈਨੂੰ) ਨਾਨਕ ਨੂੰ (ਇਹ) ਦਾਤਿ ਦੇਹ ।
O Lord, O treasure of mercy, please bless Nanak with this gift,
 
ਮੈਂ (ਨਾਨਕ) ਦਿਨ ਰਾਤ ਤੇਰਾ ਨਾਮ ਜਪਦਾ ਰਹਾਂ ।੪।੮।੧੪।
that he may chant Your Name, day and night. ||4||8||14||
 
Soohee, Fifth Mehl:
 
ਹੇ ਪ੍ਰਭੂ! ਹਰੇਕ ਸਰੀਰ ਵਿਚ ਤੂੰ ਹੀ ਵੱਸਦਾ ਹੈਂ
You dwell deep within the heart of each and every being.
 
(ਦੁਨੀਆ ਦੀਆਂ) ਸਾਰੀਆਂ ਚੀਜ਼ਾਂ ਤੇਰੀ ਹੀ ਮਰਯਾਦਾ ਦੇ ਧਾਗੇ ਵਿਚ (ਪ੍ਰੋਤੀਆਂ ਹੋਈਆਂ) ਹਨ ।੧।
The entire universe is strung on Your Thread. ||1||
 
ਹੇ ਪ੍ਰਭੂ! ਤੂੰ ਸਾਡਾ ਪ੍ਰੀਤਮ ਹੈਂ, ਤੂੰ ਸਾਡੀ ਜਿੰਦ ਦਾ ਆਸਰਾ ਹੈਂ
You are my Beloved, the Support of my breath of life.
 
ਤੈਨੂੰ ਹੀ ਵੇਖ ਵੇਖ ਕੇ (ਸਾਡਾ) ਮਨ ਖ਼ੁਸ਼ ਹੁੰਦਾ ਹੈ ।੧।ਰਹਾਉ।
Beholding You, gazing upon You, my mind blossoms forth. ||1||Pause||
 
ਹੇ ਪ੍ਰਭੂ! (ਤੈਥੋਂ ਵਿਛੁੜ ਕੇ ਜੀਵ) ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਥੱਕ ਜਾਂਦੇ ਹਨ ।
Wandering, wandering, wandering through countless incarnations, I have grown so weary.
 
ਮਨੁੱਖਾ ਜਨਮ ਵਿਚ ਆ ਕੇ (ਤੇਰੀ ਮੇਹਰ ਨਾਲ) ਸਾਧ ਸੰਗਤਿ ਦਾ ਆਸਰਾ ਲੈਂਦੇ ਹਨ ।੨।
Now, I hold tight to the Saadh Sangat, the Company of the Holy. ||2||
 
ਹੇ ਭਾਈ! (ਸਾਧ ਸੰਗਤਿ ਦੀ ਬਰਕਤਿ ਨਾਲ) ਨਾਨਕ ਦਿਨ ਰਾਤ ਉਸ ਪਰਮਾਤਮਾ ਦਾ ਨਾਮ ਸਿਮਰਦਾ ਹੈ ਜੋ ਅਪਹੁੰਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ,
You are inaccessible, incomprehensible, invisible and infinite.
 
ਜੋ ਮਨੁੱਖ ਦੀ ਸਮਝ ਤੋਂ ਪਰੇ ਹੈ, ਅਤੇ ਜੋ ਬੇਅੰਤ ਹੈ ।੩।੯।੧੫।
Nanak remembers You in meditation, day and night. ||3||9||15||
 
Soohee, Fifth Mehl:
 
ਹੇ ਭਾਈ! ਜਿਸ ਮਾਇਆ ਦੇ ਨਾਸ ਹੁੰਦਿਆਂ ਰਤਾ ਚਿਰ ਨਹੀਂ ਲੱਗਦਾ
What is the use of the glory of Maya?
 
ਉਸ ਮਾਇਆ ਦੇ ਕਾਰਨ ਮਿਲੀ ਵਡਿਆਈ ਭੀ ਕਿਸੇ ਕੰਮ ਨਹੀਂ ।੧।
It disappears in no time at all. ||1||
 
ਹੇ ਭਾਈ! ਇਹ (ਜਗਤ ਇਉਂ ਹੈ, ਜਿਵੇਂ) ਸੁਪਨਾ (ਹੁੰਦਾ) ਹੈ, (ਸੁਪਨੇ ਵਿਚ) ਸੁੱਤਾ ਹੋਇਆ ਮਨੁੱਖ (ਇਹ) ਨਹੀਂ ਜਾਣਦਾ (ਕਿ ਮੈਂ ਸੁੱਤਾ ਪਿਆ ਹਾਂ, ਤੇ ਸੁਪਨਾ ਵੇਖ ਰਿਹਾ ਹਾਂ
This is a dream, but the sleeper does not know it.
 
ਇਸੇ ਤਰ੍ਹਾਂ ਮਨੁੱਖ ਜਗਤ ਦੇ ਮੋਹ ਵਾਲੀ) ਗ਼ਾਫ਼ਲ ਹਾਲਤ ਵਿਚ (ਜਗਤ ਦੇ ਮੋਹ ਨਾਲ) ਚੰਬੜਿਆ ਰਹਿੰਦਾ ਹੈ ।੧।ਰਹਾਉ।
In his unconscious state, he clings to it. ||1||Pause||
 
ਹੇ ਭਾਈ! ਮੂਰਖ ਮਨੁੱਖ ਮਾਇਆ ਦੇ ਵੱਡੇ ਮੋਹ ਵਿਚ ਮਸਤ ਰਹਿੰਦਾ ਹੈ
The poor fool is enticed by the great attachments of the world.
 
ਪਰ ਵੇਂਹਦਿਆਂ ਵੇਂਹਦਿਆਂ ਹੀ (ਇਥੋਂ) ਉਠ ਕੇ ਤੁਰ ਪੈਂਦਾ ਹੈ ।੨।
Gazing upon them, watching them, he must still arise and depart. ||2||
 
ਹੇ ਭਾਈ! (ਪਰਮਾਤਮਾ ਦਾ ਨਾਮ ਹੀ ਜਪ) ਉਸ ਦਾ ਦਰਬਾਰ ਉੱਚੇ ਤੋਂ ਉੱਚਾ ਹ
The Royal Court of His Darbaar is the highest of the high.
 
ਉਹ ਅਨੇਕਾਂ ਜੀਵਾਂ ਨੂੰ ਨਾਸ ਭੀ ਕਰਦਾ ਹੈ, ਤੇ, ਪੈਦਾ ਭੀ ਕਰਦਾ ਹੈ ।੩।
He creates and destroys countless beings. ||3||
 
ਹੇ ਨਾਨਕ! ਉਸ ਇਕ ਪਰਮਾਤਮਾ ਦਾ ਨਾਮ ਹੀ ਜਪਿਆ ਕਰ
There has never been any other, and there shall never be.
 
ਜਿਸ ਵਰਗਾ ਹੋਰ ਕੋਈ ਦੂਜਾ ਨਾਹ ਅਜੇ ਤਕ ਕੋਈ ਹੋਇਆ ਹੈ, ਨਾਹ ਹੀ (ਅਗਾਂਹ ਨੂੰ) ਹੋਵੇਗਾ ।੪।੧੦।੧੬।
O Nanak, meditate on the One God. ||4||10||16||
 
Soohee, Fifth Mehl:
 
ਹੇ ਭਾਈ! (ਭਗਤ ਜਨਾਂ ਦੇ ਅੰਗ-ਸੰਗ ਰਹਿਣ ਵਾਲੇ) ਉਸ (ਪ੍ਰਭੂ ਦੇ ਨਾਮ) ਨੂੰ ਮੈਂ ਸਦਾ ਸਿਮਰ ਕੇ ਆਤਮਕ ਜੀਵਨ ਹਾਸਲ ਕਰ ਰਿਹਾ ਹਾਂ
Meditating, meditating in remembrance on Him, I live.
 
ਹੇ ਪ੍ਰਭੂ! ਮੈਂ ਤੇਰੇ ਸੋਹਣੇ ਚਰਨ ਧੋ ਧੋ ਕੇ (ਨਿੱਤ) ਪੀਂਦਾ ਹਾਂ ।੧।
I wash Your Lotus Feet, and drink in the wash water. ||1||
 
ਹੇ ਭਾਈ! ਮਾਲਕ-ਪ੍ਰਭੂ ਆਪਣੇ ਭਗਤ ਜਨਾਂ ਦੇ ਨਾਲ ਵੱਸਦਾ ਹੈ
He is my Lord, the Inner-knower, the Searcher of hearts.
 
ਮੇਰਾ ਉਹ ਹਰੀ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ ।੧।ਰਹਾਉ।
My Lord and Master abides with His humble devotees. ||1||Pause||
 
ਹੇ ਪ੍ਰਭੂ! ਮੁੜ ਮੁੜ (ਇਹ) ਸੁਣ ਕੇ (ਕਿ ਤੇਰਾ) ਨਾਮ ਆਤਮਕ ਜੀਵਨ ਦੇਣ ਵਾਲਾ (ਹੈ,) ਮੈਂ (ਤੇਰਾ ਨਾਮ) ਸਿਮਰਦਾ ਰਹਿੰਦਾ ਹਾਂ,
Hearing, hearing Your Ambrosial Naam, I meditate on it.
 
ਅੱਠੇ ਪਹਰ ਮੈਂ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹਾਂ ।੨।
Twenty-four hours a day, I sing Your Glorious Praises. ||2||
 
ਹੇ ਸਭ ਤੋਂ ਉੱਚੇ ਆਨੰਦ ਦੇ ਮਾਲਕ ਪ੍ਰਭੂ
Beholding, beholding Your divine play, my mind is in bliss.
 
ਤੇਰੇ ਗੁਣ ਬੇਅੰਤ ਹਨ, ਤੇਰੇ ਕੌਤਕ ਵੇਖ ਵੇਖ ਕੇ ਮੇਰੇ ਮਨ ਵਿਚ ਆਨੰਦ ਪੈਦਾ ਹੁੰਦਾ ਹੈ ।
Your Glorious Virtues are infinite, O God, O Lord of supreme bliss. ||3||
 
ਹੇ ਨਾਨਕ! ਤੂੰ ਭੀ ਸਦਾ ਹੀ ਉਸ ਹਰੀ ਦਾ ਨਾਮ ਜਪਿਆ ਕਰ
Meditating in remembrance on Him, fear cannot touch me.
 
ਜਿਸ ਦੇ ਸਿਮਰਨ ਦੀ ਬਰਕਤਿ ਨਾਲ ਕੋਈ ਡਰ ਪੋਹ ਨਹੀਂ ਸਕਦਾ ।੪।੧੧।੧੭।
Forever and ever, Nanak meditates on the Lord. ||4||11||17||
 
Soohee, Fifth Mehl:
 
ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਮੈਂ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਧਿਆਨ ਧਰਦਾ ਹਾਂ
Within my heart, I meditate on the Word of the Guru's Teachings.
 
ਅਤੇ ਆਪਣੀ ਜੀਭ ਨਾਲ ਪਰਮਾਤਮਾ (ਦੇ ਨਾਮ) ਦਾ ਜਾਪ ਜਪਦਾ ਹਾਂ ।੧।
With my tongue, I chant the Chant of the Lord. ||1||
 
ਹੇ ਭਾਈ! ਗੁਰੂ ਦੀ ਹਸਤੀ ਮਨੁੱਖਾ ਜੀਵਨ ਦਾ ਫਲ ਦੇਣ ਵਾਲੀ ਹੈ । ਮੈਂ (ਗੁਰੂ ਦੇ) ਦਰਸਨ ਤੋਂ ਸਦਕੇ ਜਾਂਦਾ ਹਾਂ
The image of His vision is fruitful; I am a sacrifice to it.
 
ਗੁਰੂ ਦੇ ਕੋਮਲ ਚਰਨਾਂ ਨੂੰ ਮੈਂ ਆਪਣੇ ਮਨ ਦਾ ਜਿੰਦ ਦਾ ਆਸਰਾ ਬਣਾਂਦਾ ਹਾਂ ।੧।ਰਹਾਉ।
His Lotus Feet are the Support of the mind, the Support of the very breath of life. ||1||Pause||
 
ਹੇ ਭਾਈ! ਗੁਰੂ ਦੀ ਸੰਗਤਿ ਵਿਚ (ਰਹਿ ਕੇ) ਮੈਂ ਜਨਮ ਮਰਨ ਦਾ ਗੇੜ ਮੁਕਾ ਲਿਆ ਹੈ
In the Saadh Sangat, the Company of the Holy, the cycle of birth and death is ended.
 
ਅਤੇ ਆਤਮਕ ਜੀਵਨ ਦੇਣ ਵਾਲੀ ਸਿਫ਼ਤਿ-ਸਾਲਾਹ ਕੰਨਾਂ ਨਾਲ ਸੁਣ ਕੇ (ਇਸ ਨੂੰ ਮੈਂ ਆਪਣੇ ਜੀਵਨ ਦਾ) ਆਸਰਾ ਬਣਾ ਰਿਹਾ ਹਾਂ ।੨।
To hear the Ambrosial Sermon is the support of my ears. ||2||
 
ਹੇ ਭਾਈ! (ਗੁਰੂ ਦੀ ਬਰਕਤਿ ਨਾਲ) ਮੈਂ ਕਾਮ ਕੋ੍ਰਧ ਲੋਭ ਮੋਹ (ਆਦਿਕ) ਨੂੰ ਤਿਆਗਿਆ ਹੈ
I have renounced sexual desire, anger, greed and emotional attachment.
 
ਹਿਰਦੇ ਵਿਚ ਪ੍ਰਭੂ-ਨਾਮ ਨੂੰ ਪੱਕਾ ਕਰ ਕੇ ਟਿਕਾਣਾ, ਦੂਜਿਆਂ ਦੀ ਸੇਵਾ ਕਰਨੀ, ਆਚਰਨ ਨੂੰ ਪਵਿਤ੍ਰ ਰੱਖਣਾ—ਇਹ ਮੈਂ ਚੰਗੀ ਜੀਵਨ-ਮਰਯਾਦਾ ਬਣਾ ਲਈ ਹੈ ।੩।
I have enshrined the Naam within myself, with charity, true cleansing and righteous conduct. ||3||
 
ਹੇ ਨਾਨਕ! ਆਖ—(ਹੇ ਭਾਈ! ਤੂੰ ਭੀ) ਇਹ ਅਸਲੀਅਤ ਆਪਣੇ ਮਨ ਵਿਚ ਵਸਾ ਲੈ
Says Nanak, I have contemplated this essence of reality;
 
ਅਤੇ ਗੁਰੂ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ (ਆਪਣੇ ਆਪ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈ ।੪।੧੨।੧੮।
chanting the Name of the Lord, I am carried across. ||4||12||18||
 
Soohee, Fifth Mehl:
 
ਹੇ ਪ੍ਰਭੂ! ਅਸੀ ਭੁੱਲਣਹਾਰ ਜੀਵ ਲੋਭ ਵਿਚ ਮੋਹ ਵਿਚ ਮਸਤ ਰਹਿੰਦੇ ਹਾਂ
The sinner is absorbed in greed and emotional attachment.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by