Soohee, Fifth Mehl:
ਹੇ ਗੁਰੂ! ਤੇਰਾ ਦਰਸਨ ਕਰ ਕੇ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ ।
Gazing upon the Blessed Vision of Your Darshan, I live.
ਹੇ ਮੇਰੇ ਪ੍ਰਭੂ! ਤੇਰੀ ਪੂਰਨ ਬਖ਼ਸ਼ਸ਼ ਹੋਏ (ਤੇ, ਮੈਨੂੰ ਗੁਰੂ ਮਿਲ ਜਾਵੇ) ।੧।
My karma is perfect, O my God. ||1||
ਹੇ ਮੇਰੇ ਪ੍ਰਭੂ (ਮੇਰੀ) ਇਹ ਅਰਜ਼ੋਈ ਸੁਣ,
Please, listen to this prayer, O my God.
ਮੈਨੂੰ ਆਪਣਾ ਸੇਵਕ ਬਣਾ ਕੇ (ਆਪਣਾ) ਨਾਮ ਬਖ਼ਸ਼ ।੧।ਰਹਾਉ।
Please bless me with Your Name, and make me Your chaylaa, Your disciple. ||1||Pause||
ਹੇ ਸਭ ਦਾਤਾਂ ਦੇਣ ਵਾਲੇ ਪ੍ਰਭੂ! ਮੈਨੂੰ ਆਪਣੀ ਸਰਨ ਵਿਚ ਰੱਖ ।
Please keep me under Your Protection, O God, O Great Giver.
ਹੇ ਪ੍ਰਭੂ! ਗੁਰੂ ਦੀ ਕਿਰਪਾ ਨਾਲ ਕਿਸੇ ਵਿਰਲੇ ਮਨੁੱਖ ਨੇ ਤੇਰੇ ਨਾਲ ਡੂੰਘੀ ਸਾਂਝ ਪਾਈ ਹੈ ।੨।
By Guru's Grace, a few people understand this. ||2||
ਹੇ ਮੇਰੇ ਮਿੱਤਰ ਪ੍ਰਭੂ! ਮੇਰੀ ਅਰਜ਼ੋਈ ਸੁਣ
Please hear my prayer, O God, my Friend.
ਸੋਹਣੇ ਚਰਨ ਮੇਰੇ ਚਿੱਤ ਵਿਚ ਵੱਸ ਪੈਣ ।੩।
May Your Lotus Feet abide within my consciousness. ||3||
ਨਾਨਕ (ਤੇਰੇ ਦਰ ਤੇ) ਇਕ ਅਰਜ਼ ਕਰਦਾ ਹੈ ।
Nanak makes one prayer:
ਹੇ ਪੂਰਨ ਪ੍ਰਭੂ! ਸਭ ਗੁਣਾਂ ਦੇ ਖ਼ਜ਼ਾਨੇ ਪ੍ਰਭੂ!(ਕਿਰਪਾ ਕਰ, ਮੈਨੂੰ ਨਾਨਕ ਨੂੰ ਕਦੇ) ਨਾਹ ਭੁੱਲ ।੪।੧੮।੨੪।
may I never forget You, O perfect treasure of virtue. ||4||18||24||
Soohee, Fifth Mehl:
ਹੇ ਭਾਈ! ਮੈਂ ਜਿਧਰ ਕਿਧਰ ਵੇਖਦਾ ਹਾਂ, ਪਰਮਾਤਮਾ ਮੇਰੇ ਨਾਲ ਮਦਦਗਾਰ ਹੈ
He is my friend, companion, child, relative and sibling.
ਪਰਮਾਤਮਾ ਹੀ ਮੇਰਾ ਮਿੱਤਰ ਹੈ, ਸੱਜਣ ਹੈ, ਪਰਮਾਤਮਾ ਹੀ (ਮੇਰੇ ਵਾਸਤੇ) ਪੁੱਤਰ ਰਿਸ਼ਤੇਦਾਰ ਭਰਾ ਹੈ ।੧।
Wherever I look, I see the Lord as my companion and helper. ||1||
ਹੇ ਭਾਈ! ਪਰਮਾਤਮਾ ਦਾ ਨਾਮ ਮੇਰੀ (ਉੱਚੀ) ਜਾਤਿ ਹੈ, ਮੇਰੀ ਇੱਜ਼ਤ ਹੈ, ਮੇਰਾ ਧਨ ਹੈ
The Lord's Name is my social status, my honor and wealth.
(ਇਸ ਦੀ ਬਰਕਤਿ ਨਾਲ ਮੇਰੇ ਅੰਦਰ) ਆਨੰਦ ਹੈ ਸ਼ਾਂਤੀ ਹੈ, ਆਤਮਕ ਅਡੋਲਤਾ ਦੇ ਸੁਖ ਹਨ ।੧।ਰਹਾਉ।
He is my pleasure, poise, bliss and peace. ||1||Pause||
ਹੇ ਭਾਈ! (ਸਦਾ) ਪਰਮਾਤਮਾ (ਦਾ ਨਾਮ) ਜਪਿਆ ਕਰ, (ਹਰਿ-ਨਾਮ ਦੀ) ਸੰਜੋਅ ਪਹਿਨੀ ਰੱਖ
I have strapped on the armor of meditation on the Supreme Lord God.
ੲਸ (ਸੰਜੋਅ) ਨੂੰ (ਕਾਮਾਦਿਕ) ਕੋ੍ਰੜਾਂ ਹਥਿਆਰ ਵਿੰਨ੍ਹ ਨਹੀਂ ਸਕਦੇ ।੨।
It cannot be pierced, even by millions of weapons. ||2||
ਹੇ ਭਾਈ! ਮੇਰੇ ਵਾਸਤੇ (ਤਾਂ) ਪਰਮਾਤਮਾ ਦੇ ਚਰਨਾਂ ਦੀ ਸਰਨ ਅਨੇਕਾਂ ਕਿਲ੍ਹੇ ਹੈ
The Sanctuary of the Lord's Feet is my fortress and battlement.
ਇਸ (ਕਿਲ੍ਹੇ) ਨੂੰ ਦੁਖਦਾਈ ਮੌਤ (ਦਾ ਡਰ) ਨਾਸ ਨਹੀਂ ਕਰ ਸਕਦਾ ।੩।
The Messenger of Death, the torturer, cannot demolish it. ||3||
ਹੇ ਨਾਨਕ! (ਆਖ—) ਹੇ ਪ੍ਰਭੂ-ਪਾਤਿਸ਼ਾਹ! ਹੇ ਮੁਰਾਰੀ!
Slave Nanak is forever a sacrifice
ਮੈਂ ਤੇਰੇ ਸੇਵਕਾਂ ਸੰਤਾਂ ਤੋਂ ਸਦਾ ਸਦਕੇ ਜਾਂਦਾ ਹਾਂ (ਜਿਨ੍ਹਾਂ ਦੀ ਸੰਗਤਿ ਵਿਚ ਤੇਰਾ ਨਾਮ ਪ੍ਰਾਪਤ ਹੁੰਦਾ ਹੈ) ।੪।੧੯।੨੫।
to the selfless servants and Saints of the Sovereign Lord, the Destroyer of ego. ||4||19||25||
Soohee, Fifth Mehl:
ਹੇ ਸਹੇਲੀਏ! ਗੋਪਾਲ ਪ੍ਰਭੂ ਦੇ ਗੁਣ ਸਦਾ ਗਾਂਦੇ ਰਹੀਏ
Where the Glorious Praises of God, the Lord of the world are continually sung,
(ਜੇਹੜੇ ਗਾਂਦੇ ਹਨ) ਉਹਨਾਂ ਨੂੰ ਸੁਖ ਆਨੰਦ ਚਾਉ ਖ਼ੁਸ਼ੀਆਂ ਬਣੀਆਂ ਰਹਿੰਦੀਆਂ ਹਨ ।੧।
there is bliss, joy, happiness and peace. ||1||
ਹੇ ਸਹੇਲੀਏ! ਉੱਠ
Come, O my companions - let us go and enjoy God.
ਪ੍ਰਭੂ ਦਾ ਸਿਮਰਨ ਕਰਨ ਚੱਲੀਏ, ਸੰਤ ਜਨਾਂ ਦੇ ਚਰਨਾਂ ਵਿਚ ਜਾ ਪਈਏ ।੧।ਰਹਾਉ।
Let us fall at the feet of the holy, humble beings. ||1||Pause||
ਹੇ ਸਹੇਲੀਏ! (ਪ੍ਰਭੂ ਅੱਗੇ) ਬੇਨਤੀ ਕਰ ਕੇ (ਉਸ ਪਾਸੋਂ) ਸੰਤ ਜਨਾਂ ਦੀ ਚਰਨ-ਧੂੜ ਮੰਗੀੲ
I pray for the dust of the feet of the humble.
ਅਤੇ ਆਪਣੇ) ਅਨੇਕਾਂ ਜਨਮਾਂ ਦੇ ਪਾਪ ਦੂਰ ਕਰ ਲਈਏ ।੨।
It shall wash away the sins of countless incarnations. ||2||
ਹੇ ਸਹੇਲੀਏ! ਆਪਣਾ ਮਨ ਤਨ ਜਿੰਦ ਜਾਨ ਭੇਟਾ ਕਰ ਦੇਈਏ
I dedicate my mind, body, breath of life and soul to God.
ਹਰ ਵੇਲੇ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ (ਆਪਣੇ ਅੰਦਰੋਂ) ਅਹੰਕਾਰ ਤੇ ਮੋਹ ਦੂਰ ਕਰ ਲਈਏ ।੩।
Remembering the Lord in meditation, I have eradicated pride and emotional attachment. ||3||
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ ਹਰੀ
O Lord, O Merciful to the meek, please give me faith and confidence,
ਮੇਰੇ ਅੰਦਰ) ਚਾਉ ਪੈਦਾ ਕਰ (ਕਿ) ਮੈਂ ਤੇਰੇ ਦਾਸਾਂ ਦੀ ਸਰਨ ਪਿਆ ਰਹਾਂ ।੪।੨੦।੨੬।
so that slave Nanak may remain absorbed in Your Sanctuary. ||4||20||26||
Soohee, Fifth Mehl:
ਹੇ ਭਾਈ! ਜਿਸ ਥਾਂ (ਪਰਮਾਤਮਾ ਦੇ) ਸੰਤ ਜਨ ਵੱਸਦੇ ਹੋਣ, ਉਹੀ ਹੈ (ਅਸਲ) ਬੈਕੁੰਠ ਦਾ ਸ਼ਹਰ
The city of heaven is where the Saints dwell.
ਸੰਤ ਜਨਾਂ ਦੀ ਸੰਗਤਿ ਵਿਚ ਰਹਿ ਕੇ) ਪ੍ਰਭੂ ਦੇ ਸੋਹਣੇ ਚਰਨ ਹਿਰਦੇ ਵਿਚ ਆ ਵੱਸਦੇ ਹਨ ।੧।
They enshrine the Lotus Feet of God within their hearts. ||1||
ਹੇ ਭਾਈ! (ਮੇਰੀ ਗੱਲ) ਸੁਣ, (ਆ,) ਮੈਂ (ਤੇਰੇ) ਮਨ ਨੂੰ (ਤੇਰੇ) ਤਨ ਨੂੰ ਆਤਮਕ ਆਨੰਦ ਵਿਖਾ ਦਿਆਂ
Listen, O my mind and body, and let me show you the way to find peace,
ਪ੍ਰਭੂ ਦਾ ਨਾਮ (ਮਾਨੋ) ਅਨੇਕਾਂ ਸੁਆਦਲੇ ਭੋਜਨ ਹੈ, (ਆ, ਸਾਧ ਸੰਗਤਿ ਵਿਚ) ਮੈਂ ਤੈਨੂੰ ਉਹ ਸੁਆਦਲੇ ਭੋਜ ਖਵਾਵਾਂ ।੧।ਰਹਾਉ।
so that you may eat and enjoy the various delicacies of the Lord||1||Pause||
ਹੇ ਭਾਈ! (ਸਾਧ ਸੰਗਤਿ ਵਿਚ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ (-ਭੋਜਨ) ਆਪਣੇ ਮਨ ਵਿਚ ਖਾਇਆ ਕਰ
Taste the Ambrosial Nectar of the Naam, the Name of the Lord, within your mind.
ਇਸ ਭੋਜਨ ਦੇ ਹੈਰਾਨ ਕਰਨ ਵਾਲੇ ਸੁਆਦ ਹਨ, ਬਿਆਨ ਨਹੀਂ ਕੀਤੇ ਜਾ ਸਕਦੇ ।੨।
Its taste is wondrous - it cannot be described. ||2||
ਹੇ ਭਾਈ! ਜਿਨ੍ਹਾਂ ਸੰਤ ਜਨਾਂ ਨੇ (ਸਾਧ ਸੰਗਤਿ-ਬੈਕੁੰਠ ਵਿਚ ਆ ਕੇ) ਪਰਮਾਤਮਾ ਦਾ ਆਸਰਾ ਤੱਕ ਲਿਆ (ਉਹਨਾਂ ਦੇ ਅੰਦਰੋਂ) ਲੋਭ ਮੁੱਕ ਜਾਂਦਾ ਹੈ
Your greed shall die, and your thirst shall be quenched.
ਤ੍ਰਿਸ਼ਨਾ ਦੀ ਅੱਗ ਬੁੱਝ ਕੇ ਖ਼ਤਮ ਹੋ ਜਾਂਦੀ ਹੈ ।੩।
The humble beings seek the Sanctuary of the Supreme Lord God. ||3||
ਹੇ ਨਾਨਕ! (ਆਖ—ਹੇ ਭਾਈ!) ਪ੍ਰਭੂ ਆਪਣੇ ਦਾਸਾਂ ਉਤੇ ਮੇਹਰ ਕਰਦਾ ਹੈ
The Lord dispels the fears and attachments of countless incarnations.
ਅਤੇ, ਉਹਨਾਂ ਦੇ ਅਨੇਕਾਂ ਜਨਮਾਂ ਦੇ ਡਰ ਮੋਹ ਦੂਰ ਕਰ ਦੇਂਦਾ ਹੈ ।੪।੨੧।੨੭।
God has showered His Mercy and Grace upon slave Nanak. ||4||21||27||
Soohee, Fifth Mehl:
ਹੇ ਭਾਈ! ਪ੍ਰਭੂ ਨੇ ਆਪਣੇ ਸੇਵਕ ਦੇ ਅਨੇਕਾਂ ਵਿੰਗ ਦੂਰ ਕਰ ਦਿੱਤੇ
God covers the many shortcomings of His slaves.
ਤੇ ਕਿਰਪਾ ਕਰ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।੧।
Granting His Mercy, God makes them His own. ||1||
ਹੇ ਪ੍ਰਭੂ! ਸੁਪਨੇ ਵਰਗੇ ਜਗਤ (ਦਾ ਮੋਹ-) ਜਾਲ (ਤੇਰੇ ਸੇਵਕ ਦੇ ਦੁਆਲੇ) ਚੀੜ੍ਹਾ ਹੋ ਗਿਆ ਸੀ
You emancipate Your humble servant,
ਪਰ ਤੂੰ ਆਪਣੇ ਸੇਵਕ ਨੂੰ (ਉਸ ਵਿਚੋਂ) ਆਪ ਕੱਢ ਲਿਆ ।੧।ਰਹਾਉ।
and rescue him from the noose of the world, which is just a dream. ||1||Pause||
ਹੇ ਭਾਈ! (ਸਰਨ ਆਏ ਮਨੁੱਖ ਦੇ) ਪਹਾੜਾਂ ਜੇਡੇ ਵੱਡੇ ਤੇ ਭਿਆਨਕ ਐਬ ਦੀਨਾਂ
Even huge mountains of sin and corruption
ਉਤੇ ਦਇਆ ਕਰਨ ਵਾਲੇ ਪਰਮਾਤਮਾ ਨੇ ਇਕ ਛਿਨ ਵਿਚ ਦੂਰ ਕਰ ਦਿੱਤੇ ।੨।
are removed in an instant by the Merciful Lord. ||2||
ਹੇ ਭਾਈ! (ਸੇਵਕ ਦੇ) ਅਨੇਕਾਂ ਗ਼ਮ ਤੇ ਰੋਗ ਵੱਡੀਆਂ ਭਾਰੀਆਂ
Sorrow, disease and the most terrible calamities
ਮੁਸੀਬਤਾਂ ਪਰਮਾਤਮਾ ਦਾ ਨਾਮ ਜਪ ਕੇ ਦੂਰ ਹੋ ਗਈਆਂ ।੩।
are removed by meditating on the Naam, the Name of the Lord. ||3||
ਹੇ ਨਾਨਕ! (ਆਖ—ਹੇ ਭਾਈ!) ਜਿਸ ਮਨੁੱਖ ਨੇ ਪਰਮਾਤਮਾ ਦੇ ਚਰਨ ਫੜ ਲਏ, ਜੋ ਮਨੁੱਖ ਪ੍ਰਭੂ ਦੀ ਸਰਨ ਆ ਪਿਆ
Bestowing His Glance of Grace, He attaches us to the hem of His robe.