ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ ।੪।੩।੫੦।
One who, as Gurmukh, chants the Naam, the Name of the Lord, is saved. In this Dark Age of Kali Yuga, O Nanak, God is permeating the hearts of each and every being. ||4||3||50||
Soohee, Fifth Mehl:
ਹੇ ਭਾਈ! ਉਹ ਸੰਤ ਜਨ ਪਰਮਾਤਮਾ ਦੇ ਨਾਮ ਦੇ ਰੰਗ ਵਿਚ ਰੰਗੇ ਰਹਿੰਦੇ ਹਨ । ਜੋ ਕੁਝ ਪਰਮਾਤਮਾ ਕਰਦਾ ਹੈ, ਉਸ ਨੂੰ ਉਹ ਪਰਮਾਤਮਾ ਦਾ ਕੀਤਾ ਹੀ ਮੰਨਦੇ ਹਨ
Whatever God causes to happen is accepted, by those who are attuned to the Love of the Lord's Name.
ਹੇ ਭਾਈ! ਜਿਨ੍ਹਾਂ ਪਰਮਾਤਮਾ ਦੇ ਚਰਨਾਂ ਨਾਲ ਸਾਂਝ ਪਾ ਲਈ, ਉਹਨਾਂ ਦੀ ਵਡਿਆਈ ਸਭ ਥਾਵਾਂ ਵਿਚ (ਖਿੱਲਰ ਜਾਂਦੀ ਹੈ) ।੧।
Those who fall at the Feet of God are respected everywhere. ||1||
ਹੇ ਮੇਰੇ ਪ੍ਰਭੂ! ਤੇਰੇ ਸੰਤਾਂ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ
O my Lord, no one is as great as the Lord's Saints.
ਹੇ ਭਾਈ! ਸੰਤ ਜਨਾਂ ਦੀ ਪਰਮਾਤਮਾ ਨਾਲ ਡੂੰਘੀ ਪ੍ਰੀਤਿ ਬਣੀ ਰਹਿੰਦੀ ਹੈ, ਉਹਨਾਂ ਨੂੰ ਪਰਮਾਤਮਾ ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਵੱਸਦਾ ਦਿੱਸਦਾ ਹੈ ।੧।ਰਹਾਉ।
The devotees are in harmony with their God; He is in the water, the land, and the sky. ||1||Pause||
ਹੇ ਭਾਈ! ਕ੍ਰੋੜਾਂ ਅਪਰਾਧ ਕਰਨ ਵਾਲਾ ਮਨੁੱਖ ਭੀ ਸੰਤ ਦੀ ਸੰਗਤਿ ਵਿਚ (ਟਿਕ ਕੇ) ਵਿਕਾਰਾਂ ਤੋਂ ਬਚ ਜਾਂਦਾ ਹੈ, (ਫਿਰ) ਜਮ ਉਸ ਦੇ ਨੇੜੇ ਨਹੀਂ ਆਉਂਦਾ ।
Millions of sinners have been saved in the Saadh Sangat, the Company of the Holy; the Messenger of Death does not even approach them.
ਜੇ ਕੋਈ ਮਨੁੱਖ ਅਨੇਕਾਂ ਜਨਮਾਂ ਤੋਂ ਪਰਮਾਤਮਾ ਨਾਲੋਂ ਵਿਛੁੜਿਆ ਹੋਵੇ—ਸੰਤ ਅਜੇਹੇ ਅਨੇਕਾਂ ਮਨੁੱਖਾਂ ਨੂੰ ਲਿਆ ਕੇ ਪਰਮਾਤਮਾ ਨਾਲ ਮਿਲਾ ਦੇਂਦਾ ਹੈ ।੨।
Those who have been separated from the Lord, for countless incarnations, are reunited with the Lord again. ||2||
ਹੇ ਭਾਈ! ਜੇਹੜਾ ਭੀ ਮਨੁੱਖ ਸੰਤ ਦੀ ਸਰਨ ਆ ਪੈਂਦਾ ਹੈ, ਸੰਤ ਉਸ ਦੇ ਅੰਦਰੋਂ ਮਾਇਆ ਦਾ ਮੋਹ, ਭਟਕਣਾ, ਡਰ ਦੂਰ ਕਰ ਦੇਂਦਾ ਹੈ ।
Attachment to Maya, doubt and fear are eradicated, when one enters the Sanctuary of the Saints.
ਮਨੁੱਖ ਜਿਹੋ ਜਿਹੀ ਵਾਸਨਾ ਧਾਰ ਕੇ ਪ੍ਰਭੂ ਦਾ ਸਿਮਰਨ ਕਰਦਾ ਹੈ ਉਹ ਉਹੀ ਫ਼ਲ ਸੰਤ ਜਨਾਂ ਤੋਂ ਪ੍ਰਾਪਤ ਕਰ ਲੈਂਦਾ ਹੈ ।੩।
Whatever wishes one harbors, are obtained from the Saints. ||3||
ਹੇ ਭਾਈ! ਜੇਹੜੇ ਸੇਵਕ ਆਪਣੇ ਪ੍ਰਭੂ ਨੂੰ ਪਿਆਰੇ ਲੱਗ ਚੁਕੇ ਹਨ, ਮੈਂ ਉਹਨਾਂ ਦੀ ਕਿਤਨੀ ਕੁ ਵਡਿਆਈ ਬਿਆਨ ਕਰਾਂ?
How can I describe the glory of the Lord's humble servants? They are pleasing to their God.
ਹੇ ਨਾਨਕ! ਆਖ—ਜਿਨ੍ਹਾਂ ਮਨੁੱਖਾਂ ਨੂੰ ਗੁਰੂ ਮਿਲ ਪਿਆ, ਉਹ ਸਾਰੀ ਲੁਕਾਈ ਤੋਂ ਬੇ-ਮੁਥਾਜ ਹੋ ਗਏ ।੪।੪।੫੧।
Says Nanak, those who meet the True Guru, become independent of all obligations. ||4||4||51||
Soohee, Fifth Mehl:
ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਸਰਨ ਆ ਪਏ, ਤੂੰ ਉਹਨਾਂ ਨੂੰ ਆਪਣੇ ਹੱਥ ਦੇ ਕੇ (ਤ੍ਰਿਸ਼ਨਾ ਦੀ) ਵੱਡੀ ਅੱਗ ਤੋਂ ਬਚਾ ਲਿਆ
Giving me Your Hand, You saved me from the terrible fire, when I sought Your Sanctuary.
ਉਹਨਾਂ ਨੇ ਕਿਸੇ ਹੋਰ ਦੀ ਮਦਦ ਦੀ ਆਸ ਆਪਣੇ ਦਿਲੋਂ ਮੁਕਾ ਦਿੱਤੀ, ਉਹਨਾਂ ਦੇ ਹਿਰਦੇ ਵਿਚ ਤੇਰਾ ਹੀ ਮਾਣ ਤੇਰਾ ਹੀ ਸਹਾਰਾ ਬਣਿਆ ਰਹਿੰਦਾ ਹੈ ।੧।
Deep within my heart, I respect Your strength; I have abandoned all other hopes. ||1||
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਜੇ ਤੂੰ (ਜੀਵਾਂ ਦੇ) ਚਿੱਤ ਵਿਚ ਆ ਵੱਸੇਂ, ਤਾਂ ਉਹ (ਸੰਸਾਰ-ਸਮੁੰਦਰ ਵਿਚ) ਡੁੱਬਣੋਂ ਬਚ ਜਾਂਦੇ ਹਨ
O my Sovereign Lord, when You enter my consciousness, I am saved.
ਉਹ ਮਨੁੱਖ ਤੇਰਾ ਨਾਮ ਜਪ ਕੇ ਵਿਕਾਰਾਂ ਤੋਂ ਖ਼ਲਾਸੀ ਪਾ ਲੈਂਦੇ ਹਨ, ਉਹਨਾਂ ਨੂੰ (ਹਰ ਗੱਲੇ) ਤੇਰਾ ਹੀ ਆਸਰਾ ਤੇਰੀ ਸਹਾਇਤਾ ਦਾ ਭਰੋਸਾ ਬਣਿਆ ਰਹਿੰਦਾ ਹੈ ।੧।ਰਹਾਉ।
You are my support. I count on You. Meditating on You, I am saved. ||1||Pause||
ਹੇ ਪ੍ਰਭੂ! ਜਿਨ੍ਹਾਂ ਮਨੁੱਖਾਂ ਉਤੇ ਤੂੰ ਆਪ ਦਇਆਵਾਨ ਹੋ ਗਿਆ, ਤੂੰ ਉਹਨਾਂ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਕੱਢ ਲਿਆ,
You pulled me up out of the deep, dark pit. You have become merciful to me.
ਤੂੰ ਉਹਨਾਂ ਦੀ ਸਾਰ ਲੈ ਕੇ, ਉਹਨਾਂ ਦੀ ਸੰਭਾਲ ਕਰ ਕੇ ਉਹਨਾਂ ਨੂੰ ਸਾਰੇ ਸੁਖ ਬਖ਼ਸ਼ੇ । ਹੇ ਭਾਈ! ਪ੍ਰਭੂ ਆਪ ਉਹਨਾਂ ਦੀ ਪਾਲਣਾ ਕਰਦਾ ਹੈ ।੨।
You care for me, and bless me with total peace; You Yourself cherish me. ||2||
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਆਪਣੀ ਮੇਹਰ ਦੀ ਨਿਗਾਹ ਕਰਦਾ ਹੈ, ਉਹਨਾਂ ਦੇ (ਮੋਹ ਦੇ) ਬੰਧਨ ਕੱਟ ਕੇ ਉਹਨਾਂ ਨੂੰ ਵਿਕਾਰਾਂ ਤੋਂ ਛਡਾ ਲੈਂਦਾ ਹੈ
The Transcendent Lord has blessed me with His Glance of Grace; breaking my bonds, He has delivered me.
ਉਹਨਾਂ ਨੂੰ ਆਪ ਹੀ ਆਪਣੀ ਸੇਵਾ-ਭਗਤੀ ਵਿਚ ਜੋੜ ਲੈਂਦਾ ਹੈ । ਹੇ ਭਾਈ! ਪ੍ਰਭੂ ਨੇ ਉਹਨਾਂ ਪਾਸੋਂ ਆਪਣੀ ਭਗਤੀ ਆਪ ਹੀ ਕਰਾ ਲਈ ।੩।
God Himself inspires me to worship Him; He Himself inspires me to serve Him. ||3||
ਉਹਨਾਂ ਦੇ ਅੰਦਰੋਂ ਭਟਕਣਾ ਦੂਰ ਹੋ ਗਈ, ਉਹਨਾਂ ਦੇ ਅੰਦਰੋਂ ਮੋਹ ਅਤੇ ਹੋਰ ਸਾਰੇ ਡਰ ਨਾਸ ਹੋ ਗਏ, ਉਹਨਾਂ ਦਾ ਸਾਰਾ ਚਿੰਤਾ-ਝੋਰਾ ਮੁੱਕ ਗਿਆ
My doubts have gone, my fears and infatuations have been dispelled, and all my sorrows are gone.
ਹੇ ਨਾਨਕ! ਸੁਖ ਦੇਣ ਵਾਲੇ ਪ੍ਰਭੂ ਨੇ ਜਿਨ੍ਹਾਂ ਉਤੇ ਦਇਆ ਕੀਤੀ ਉਹਨਾਂ ਨੂੰ ਪੂਰਾ ਗੁਰੂ ਮਿਲ ਪਿਆ ।੪।੫।੫੨।
O Nanak, the Lord, the Giver of peace has been merciful to me. I have met the Perfect True Guru. ||4||5||52||
Soohee, Fifth Mehl:
ਹੇ ਭਾਈ! ਜਦੋਂ ਅਜੇ ਸੰਸਾਰ ਹੀ ਨਹੀਂ ਸੀ (ਇਹ ਜੀਵ ਭੀ ਨਹੀਂ ਸੀ, ਤਦੋਂ) ਇਹ ਜੀਵ ਕੀਹ ਕਰਦਾ ਸੀ? ਤੇ, ਕੇਹੜੇ ਕਰਮ ਕਰ ਕੇ ਇਹ ਹੋਂਦ ਵਿਚ ਆਇਆ ਹ
When nothing existed, what deeds were being done? And what karma caused anyone to be born at all?
ਅਸਲ ਗੱਲ ਇਹ ਕਿ) ਪਰਮਾਤਮਾ ਨੇ ਆਪ ਹੀ ਜਗਤ-ਰਚਨਾ ਰਚੀ ਹੈ, ਉਹ ਆਪ ਹੀ ਆਪਣਾ ਇਹ ਜਗਤ-ਤਮਾਸ਼ਾ ਰਚ ਕੇ ਆਪ ਹੀ ਇਸ ਤਮਾਸ਼ੇ ਨੂੰ ਵੇਖ ਰਿਹਾ ਹੈ ।੧।
The Lord Himself set His play in motion, and He Himself beholds it. He created the Creation. ||1||
ਹੇ ਮੇਰੇ ਪ੍ਰਭੂ-ਪਾਤਿਸ਼ਾਹ! (ਤੇਰੀ ਪ੍ਰੇਰਨਾ ਸਹਾਇਤਾ ਤੋਂ ਬਿਨਾ) ਮੈਥੋਂ ਕੋਈ ਕੰਮ ਨਹੀਂ ਹੋ ਸਕਦਾ
O my Sovereign Lord, I cannot do anything at all by myself.
ਹੇ ਭਾਈ! ਉਹ ਪਰਮਾਤਮਾ ਹੀ ਸਾਰੇ ਜੀਵਾਂ ਵਿਚ ਇਕ-ਰਸ ਵਿਆਪਕ ਹੈ, ਉਹ ਆਪ ਹੀ (ਜੀਵਾਂ ਵਿਚ ਬੈਠ ਕੇ) ਸਭ ਕੁਝ ਕਰਦਾ ਹੈ, ਉਹ ਆਪ ਹੀ (ਜੀਵਾਂ ਪਾਸੋਂ ਸਭ ਕੁਝ) ਕਰਾਂਦਾ ਹੈ ।੧।ਰਹਾਉ।
He Himself is the Creator, He Himself is the Cause. He is pervading deep within all. ||1||Pause||
ਹੇ ਪ੍ਰਭੂ! ਇਹ ਜੀਵ ਅੰਞਾਣ ਅਕਲ ਵਾਲਾ ਤੇ ਨਾਸਵੰਤ ਸਰੀਰ ਵਾਲਾ ਹੈ । ਜੇ ਇਸ ਦੇ ਕੀਤੇ ਕਰਮਾਂ ਦਾ ਲੇਖਾ ਗਿਣਿਆ ਗਿਆ, ਤਾਂ ਇਹ ਕਿਸੇ ਭੀ ਤਰ੍ਹਾਂ ਸੁਰਖ਼ਰੂ ਨਹੀਂ ਹੋ ਸਕਦਾ
If my account were to be judged, I would never be saved. My body is transitory and ignorant.
ਹੇ ਸਭ ਕੁਝ ਕਰਨ ਦੇ ਸਮਰਥ ਪ੍ਰਭੂ! ਤੂੰ ਆਪ ਹੀ ਮੇਹਰ ਕਰ (ਤੇ ਬਖ਼ਸ਼) । ਤੇਰੀ ਬਖ਼ਸ਼ਸ਼ ਵੱਖਰੀ ਹੀ ਕਿਸਮ ਦੀ ਹੈ ।੨।
Take pity upon me, O Creator Lord God; Your Forgiving Grace is singular and unique. ||2||
ਹੇ ਪ੍ਰਭੂ! (ਜਗਤ ਦੇ) ਸਾਰੇ ਜੀਵ ਤੇਰੇ ਪੈਦਾ ਕੀਤੇ ਹੋਏ ਹਨ, ਹਰੇਕ ਸਰੀਰ ਵਿਚ ਤੇਰਾ ਹੀ ਧਿਆਨ ਧਰਿਆ ਜਾ ਰਿਹਾ ਹੈ
You created all beings and creatures. Each and every heart meditates on You.
ਤੂੰ ਕਿਹੋ ਜਿਹਾ ਹੈਂ, ਤੂੰ ਕੇਡਾ ਵੱਡਾ ਹੈਂ—ਇਹ ਭੇਤ ਤੂੰ ਆਪ ਹੀ ਜਾਣਦਾ ਹੈਂ । ਤੇਰੀ ਕੁਦਰਤਿ ਦਾ ਮੁੱਲ ਨਹੀਂ ਪੈ ਸਕਦਾ ।੩।
Your condition and expanse are known only to You; the value of Your creative omnipotence cannot be estimated. ||3||
ਹੇ ਪ੍ਰਭੂ! ਮੈਂ ਗੁਣ-ਹੀਨ ਹਾਂ, ਮੈਂ ਮੂਰਖ ਹਾਂ, ਮੈਂ ਬੇ-ਸਮਝ ਹਾਂ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ, ਮੈਂ ਕੋਈ ਧਾਰਮਿਕ ਕੰਮ ਕਰਨੇ ਭੀ ਨਹੀਂ ਜਾਣਦਾ (ਜਿਨ੍ਹਾਂ ਨਾਲ ਤੈਨੂੰ ਖ਼ੁਸ਼ ਕਰ ਸਕਾਂ) ।
I am worthless, foolish, thoughtless and ignorant. I know nothing about good actions and righteous living.
ਹੇ ਪ੍ਰਭੂ! ਮੇਹਰ ਕਰ, (ਤੇਰਾ ਦਾਸ) ਨਾਨਕ ਤੇਰੇ ਗੁਣ ਗਾਂਦਾ ਰਹੇ, ਅਤੇ (ਨਾਨਕ ਨੂੰ) ਤੇਰੀ ਰਜ਼ਾ ਮਿੱਠੀ ਲੱਗਦੀ ਰਹੇ ।੪।੬।੫੩।
Take pity on Nanak, that he may sing Your Glorious Praises; and that Your Will may seem sweet to him. ||4||6||53||
Soohee, Fifth Mehl: