ਹੇ ਹਰੀ! ਤੇਰੇ ਸੰਤ ਜਨ ਬੜੇ ਭਾਗਾਂ ਵਾਲੇ ਹਨ ਕਿਉਂਕਿ ਉਹਨਾਂ ਦੇ ਹਿਰਦੇ-ਘਰ ਵਿਚ ਤੇਰਾ ਨਾਮ-ਧਨ ਵੱਸਦਾ ਹੈ
Your Saints are very fortunate; their homes are filled with the wealth of the Lord's Name.
ਮੈਂ ਸਮਝਦਾ ਹਾਂ ਕਿ ਉਹਨਾਂ ਦਾ ਹੀ ਜਗਤ ਵਿਚ ਆਉਣਾ ਤੇਰੀਆਂ ਨਜ਼ਰਾਂ ਵਿਚ ਕਬੂਲ ਹੈ, ਉਹਨਾਂ ਸੰਤ ਜਨਾਂ ਦਾ ਸਾਰੇ (ਸੰਸਾਰਕ) ਕੰਮ (ਭੀ) ਸਿਰੇ ਚੜ੍ਹ ਜਾਂਦੇ ਹਨ ।੧।
Their birth is approved, and their actions are fruitful. ||1||
ਹੇ ਮੇਰੇ ਰਾਮ! (ਜੇ ਤੇਰੀ ਮੇਹਰ ਹੋਵੇ, ਤਾਂ) ਮੈਂ ਤੇਰੇ ਸੇਵਕਾਂ ਤੋਂ ਸਦਕੇ ਜਾਵਾਂ (ਆਪਣਾ ਸਭ ਕੁਝ ਵਾਰ ਦਿਆਂ)
O my Lord, I am a sacrifice to the humble servants of the Lord.
ਮੈਂ ਆਪਣੇ ਕੇਸਾਂ ਦਾ ਚੌਰ ਬਣਾ ਕੇ ਉਹਨਾਂ ਉਤੇ ਝੁਲਾਵਾਂ, ਮੈਂ ਉਹਨਾਂ ਦੇ ਚਰਨਾਂ ਦੀ ਧੂੜ ਲੈ ਕੇ ਆਪਣੇ ਮੱਥੇ ਉਤੇ ਲਾਵਾਂ ।੧।ਰਹਾਉ।
I make my hair into a fan, and wave it over them; I apply the dust of their feet to my face. ||1||Pause||
ਹੇ ਭਾਈ! ਸੰਤ ਜਨ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦੇ, ਉਹ ਤਾਂ ਜਗਤ ਵਿਚ ਦੂਜਿਆਂ ਦੀ ਭਲਾਈ ਕਰਨ ਵਾਸਤੇ ਆਉਂਦੇ ਹਨ
Those generous, humble beings are above both birth and death.
ਸੰਤ ਜਨ (ਹੋਰਨਾਂ ਨੂੰ) ਆਤਮਕ ਜੀਵਨ ਦੀ ਦਾਤਿ ਦੇ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਦੇ ਹਨ, ਅਤੇ ਉਹਨਾਂ ਨੂੰ ਪਰਮਾਤਮਾ ਨਾਲ ਮਿਲਾ ਦੇਂਦੇ ਹਨ ।੨।
They give the gift of the soul, and practice devotional worship; they inspire others to meet the Lord. ||2||
ਹੇ ਭਾਈ! ਸੰਤ ਜਨ ਸਦਾ-ਥਿਰ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਹੁਕਮ ਸਦਾ ਕਾਇਮ ਰਹਿੰਦਾ ਹੈ, ਉਹਨਾਂ ਦੀ ਪਾਤਿਸ਼ਾਹੀ ਭੀ ਅਟੱਲ ਰਹਿੰਦੀ ਹੈ
True are their commands, and true are their empires; they are attuned to the Truth.
ਉਹਨਾਂ ਨੂੰ ਸਦਾ ਕਾਇਮ ਰਹਿਣ ਵਾਲਾ ਆਨੰਦ ਪ੍ਰਾਪਤ ਰਹਿੰਦਾ ਹੈ, ਉਹਨਾਂ ਦੀ ਸੋਭਾ ਸਦਾ ਲਈ ਟਿਕੀ ਰਹਿੰਦੀ ਹੈ । ਜਿਸ ਪਰਮਾਤਮਾ ਦੇ ਉਹ ਸੇਵਕ ਬਣੇ ਰਹਿੰਦੇ ਹਨ, ਉਹ ਪਰਮਾਤਮਾ ਹੀ ਉਹਨਾਂ ਦੀ ਕਦਰ ਜਾਣਦਾ ਹੈ ।੩।
True is their happiness, and true is their greatness. They know the Lord, to whom they belong. ||3||
ਹੇ ਭਾਈ! ਮੈਂ ਉਹਨਾਂ ਨੂੰ ਪੱਖਾ ਝੱਲਦਾ ਰਹਾਂ, ਉਹਨਾਂ ਵਾਸਤੇ ਪਾਣੀ ਢੋਂਦਾ ਰਹਾਂ ਤੇ ਉਹਨਾਂ ਦੇ ਦਰ ਤੇ ਚੱਕੀ ਪੀਹ ਕੇ ਸੇਵਾ ਕਰਦਾ ਰਹਾਂ
I wave the fan over them, carry water for them, and grind corn for the humble servants of the Lord.
ਨਾਨਕ ਦੀ ਪਰਮਾਤਮਾ ਅੱਗੇ ਸਦਾ ਇਹੀ ਬੇਨਤੀ ਹੈ ਕਿ—ਹੇ ਪ੍ਰਭੂ! ਮੈਂ ਤੇਰੇ ਸੰਤ ਜਨਾਂ ਦਾ ਦਰਸਨ ਕਰਦਾ ਰਹਾਂ ।੪।੭।੫੪।
Nanak offers this prayer to God - please, grant me the sight of Your humble servants. ||4||7||54||
Soohee, Fifth Mehl:
ਹੇ ਪਰਮਾਤਮਾ! ਹੇ ਪਰਮੇਸਰ! ਹੇ ਸਤਿਗੁਰ! ਤੂੰ ਆਪ ਹੀ ਸਭ ਕੁਝ ਕਰਨ ਦੇ ਸਮਰਥ ਹੈਂ
The True Guru is the Transcendent Lord, the Supreme Lord God; He Himself is the Creator Lord.
(ਤੇਰਾ) ਦਾਸ (ਤੇਰੇ ਪਾਸੋਂ) ਤੇਰੇ ਚਰਨਾਂ ਦੀ ਧੂੜ ਮੰਗਦਾ ਹੈ, ਤੇਰੇ ਦਰਸਨ ਤੋਂ ਸਦਕੇ ਜਾਂਦਾ ਹੈ ।੧।
Your servant begs for the dust of Your feet. I am a sacrifice to the Blessed Vision of Your Darshan. ||1||
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ ਜਿਵੇਂ (ਅਸਾਂ ਜੀਵਾਂ ਨੂੰ) ਰੱਖਦਾ ਹੈਂ, ਤਿਵੇਂ ਹੀ ਰਿਹਾ ਜਾ ਸਕਦਾ ਹੈ
O my Sovereign Lord, as You keep me, so do I remain.
ਜੇ ਤੈਨੂੰ ਚੰਗਾ ਲੱਗੇ ਤਾਂ ਤੂੰ (ਅਸਾਂ ਜੀਵਾਂ ਪਾਸੋਂ ਆਪਣਾ) ਨਾਮ ਜਪਾਂਦਾ ਹੈਂ, ਤੇਰਾ ਹੀ ਬਖ਼ਸ਼ਿਆ ਹੋਇਆ ਸੁਖ ਅਸੀ ਲੈ ਸਕਦੇ ਹਾਂ ।੧।ਰਹਾਉ।
When it pleases You, I chant Your Name. You alone can grant me peace. ||1||Pause||
ਹੇ ਪ੍ਰਭੂ! ਤੇਰੀ ਸੇਵਾ-ਭਗਤੀ ਵਿਚ ਹੀ (ਵਿਕਾਰਾਂ ਤੋਂ) ਖ਼ਲਾਸੀ ਹੈ, ਸੰਸਾਰ ਦੇ ਸੁਖ ਹਨ, ਸੁਚੱਜੀ ਜੀਵਨ-ਜਾਚ ਹੈ (ਪਰ ਤੇਰੀ ਭਗਤੀ ਉਹੀ ਕਰਦਾ ਹੈ) ਜਿਸ ਪਾਸੋਂ ਤੂੰ ਆਪ ਕਰਾਂਦਾ ਹੈਂ
Liberation, comfort and proper lifestyle come from serving You; You alone cause us to serve You.
ਹੇ ਪ੍ਰਭੂ! ਜਿਸ ਥਾਂ ਤੇਰੀ ਸਿਫ਼ਤਿ-ਸਾਲਾਹ ਹੋ ਰਹੀ ਹੋਵੇ, (ਮੇਰੇ ਵਾਸਤੇ) ਉਹੀ ਥਾਂ ਬੈਕੁੰਠ ਹੈ, ਤੰੰੂ ਆਪ ਹੀ (ਸਿਫ਼ਤਿ-ਸਾਲਾਹ ਕਰਨ ਦੀ) ਸਰਧਾ (ਸਾਡੇ ਅੰਦਰ) ਪੈਦਾ ਕਰਦਾ ਹੈਂ ।੨।
That place is heaven, where the Kirtan of the Lord's Praises are sung. You Yourself instill faith into us. ||2||
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਸਤਿਗੁਰ! (ਮੇਹਰ ਕਰ) ਮੈਂ ਤੇਰਾ ਨਾਮ ਜਪ ਜਪ ਕੇ ਆਤਮਕ ਜੀਵਨ ਹਾਸਲ ਕਰਦਾ ਰਹਾਂ, ਮੇਰਾ ਮਨ ਮੇਰਾ ਤਨ (ਤੇਰੇ ਨਾਮ ਦੀ ਬਰਕਤਿ ਨਾਲ) ਖਿੜਿਆ ਰਹੇ
Meditating, meditating, meditating in remembrance on the Naam, I live; my mind and body are enraptured.
ਮੇਹਰ ਕਰ) ਮੈਂ ਸਦਾ ਤੇਰੇ ਸੋਹਣੇ ਚਰਨ ਧੋ ਧੋ ਕੇ ਪੀਂਦਾ ਰਹਾਂ ।੩।
I wash Your Lotus Feet, and drink in this water, O my True Guru, O Merciful to the meek. ||3||
(ਹੇ ਸਤਿਗੁਰੂ!) ਮੈਂ ਉਸ ਸੋਹਣੀ ਘੜੀ ਤੋਂ ਸਦਕੇ ਜਾਂਦਾ ਹਾਂ, ਜਦੋਂ ਮੈਂ ਤੇਰੇ ਦਰ ਤੇ ਆ ਡਿੱਗਾ
I am a sacrifice to that most wonderful time when I came to Your Door.
ਹੇ ਭਾਈ! ਜਦੋਂ (ਦਾਸ) ਨਾਨਕ ਉਤੇ ਪ੍ਰਭੂ ਜੀ ਦਇਆਵਾਨ ਹੋਏ, ਤਦੋਂ (ਨਾਨਕ ਨੂੰ) ਪੂਰਾ ਗੁਰੂ ਮਿਲ ਪਿਆ ।੪।੮।੫੫।
God has become compassionate to Nanak; I have found the Perfect True Guru. ||4||8||55||
Soohee, Fifth Mehl:
ਹੇ ਪ੍ਰ੍ਰਭੂ! ਜੇ ਤੂੰ ਚਿੱਤ ਵਿਚ ਆ ਵੱਸੇਂ, ਤਾਂ ਬੜਾ ਸੁਖ ਮਿਲਦਾ ਹੈ । ਜਿਸ ਮਨੁੱਖ ਨੂੰ ਤੂੰ ਵਿਸਰ ਜਾਂਦਾ ਹੈਂ, ਉਹ ਮਨੁੱਖ ਆਤਮਕ ਮੌਤ ਸਹੇੜ ਲੈਂਦਾ ਹੈ
When You come to mind, I am totally in bliss. One who forgets You might just as well be dead.
ਹੇ ਕਰਤਾਰ! ਜਿਸ ਮਨੁੱਖ ਉਤੇ ਤੂੰ ਦਇਆਵਾਨ ਹੁੰਦਾ ਹੈਂ, ਉਹ ਸਦਾ ਤੈਨੂੰ ਯਾਦ ਕਰਦਾ ਰਹਿੰਦਾ ਹੈ ।੧।
That being, whom You bless with Your Mercy, O Creator Lord, constantly meditates on You. ||1||
ਹੇ ਮੇਰੇ ਮਾਲਕ-ਪ੍ਰਭੂ! ਮੇਰਾ ਨਿਮਾਣੀ ਦਾ ਤੂੰ ਹੀ ਮਾਣ ਹੈਂ
O my Lord and Master, You are the honor of the dishonored such as me.
ਹੇ ਪ੍ਰਭੂ! ਮੈਂ ਤੇਰੇ ਅੱਗੇ ਅਰਜ਼ੋਈ ਕਰਦਾ ਹਾਂ, (ਮੇਹਰ ਕਰ) ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਸੁਣ ਸੁਣ ਕੇ ਮੈਂ ਆਤਮਕ ਜੀਵਨ ਹਾਸਲ ਕਰਦਾ ਰਹਾਂ ।੧।ਰਹਾਉ।
I offer my prayer to You, God; listening, listening to the Word of Your Bani, I live. ||1||Pause||
ਹੇ ਪ੍ਰਭੂ! ਮੈਂ ਤੇਰੇ ਦਰਸਨ ਤੋਂ ਸਦਕੇ ਜਾਂਦਾ ਹਾਂ, (ਮੇਹਰ ਕਰ) ਮੈਂ ਤੇਰੇ ਸੇਵਕ ਦੇ ਚਰਨਾਂ ਦੀ ਧੂੜ ਬਣਿਆ ਰਹਾਂ
May I become the dust of the feet of Your humble servants. I am a sacrifice to the Blessed Vision of Your Darshan.
ਤੇਰੇ ਸੇਵਕ ਦੇ) ਆਤਮਕ ਜੀਵਨ ਦੇਣ ਵਾਲੇ ਬਚਨ ਮੈਂ ਆਪਣੇ ਦਿਲ ਵਿਚ ਹਿਰਦੇ ਵਿਚ ਵਸਾਈ ਰੱਖਾਂ, ਤੇਰੀ ਕਿਰਪਾ ਨਾਲ ਮੈਂ (ਤੇਰੇ ਸੇਵਕ ਦੀ) ਸੰਗਤਿ ਪ੍ਰਾਪਤ ਕਰਾਂ ।੨।
I enshrine Your Ambrosial Word within my heart. By Your Grace, I have found the Company of the Holy. ||2||
ਹੇ ਭਾਈ! ਆਪਣੇ ਦਿਲ ਦੀ ਹਾਲਤ ਤੇਰੇ ਅੱਗੇ ਖੋਲ੍ਹ ਕੇ ਰੱਖ ਦਿੱਤੀ ਹੈ । ਮੈਨੂੰ ਤੇਰੇ ਬਰਾਬਰ ਦਾ ਹੋਰ ਕੋਈ ਨਹੀਂ ਦਿੱਸਦਾ
I place the state of my inner being before You; there is no other as great as You.
ਜਿਸ ਮਨੁੱਖ ਨੂੰ ਤੂੰ (ਆਪਣੇ ਚਰਨਾਂ ਵਿਚ) ਜੋੜ ਲੈਂਦਾ ਹੈਂ, ਉਹ (ਤੇਰੇ ਚਰਨਾਂ ਵਿਚ) ਜੁੜਿਆ ਰਹਿੰਦਾ ਹੈ । ਉਹੀ ਤੇਰਾ (ਅਸਲ) ਭਗਤ ਹੈ ।੩।
He alone is attached, whom You attach; he alone is Your devotee. ||3||
ਹੇ ਪ੍ਰਭੂ! ਮੈਂ (ਆਪਣੇ) ਦੋਵੇਂ ਹੱਥ ਜੋੜ ਕੇ (ਤੇਰੇ ਪਾਸੋਂ) ਇਕ ਦਾਨ ਮੰਗਦਾ ਹਾਂ । ਹੇ ਸਾਹਿਬ! ਤੇਰੇ ਤ੍ਰੁੱਠਣ ਨਾਲ ਹੀ ਮੈਂ (ਇਹ ਦਾਨ) ਲੈ ਸਕਦਾ ਹਾਂ
With my palms pressed together, I beg for this one gift; O my Lord and Master, if it pleases You, I shall obtain it.
(ਮੇਹਰ ਕਰ) ਨਾਨਕ ਹਰੇਕ ਸਾਹ ਦੇ ਨਾਲ ਤੇਰਾ ਅਰਾਧਨ ਕਰਦਾ ਰਹੇ, ਮੈਂ ਅੱਠੇ ਪਹਰ ਤੇਰੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਾਂ ।੪।੯।੫੬।
With each and every breath, Nanak adores You; twenty-four hours a day, I sing Your Glorious Praises. ||4||9||56||
Soohee, Fifth Mehl:
ਹੇ ਮੇਰੇ ਮਾਲਕ ਪ੍ਰਭੂ! ਜਿਸ ਮਨੁੱਖ ਦੇ ਸਿਰ ਉੱਤੇ ਤੂੰ (ਹੱਥ ਰੱਖੇਂ) ਉਸ ਨੂੰ ਕੋਈ ਦੁੱਖ ਨਹੀਂ ਵਿਆਪਦਾ ।
When You stand over our heads, O Lord and Master, how can we suffer in pain?
ਉਹ ਮਨੁੱਖ ਮਾਇਆ ਦੇ ਨਸ਼ੇ ਵਿਚ ਮਸਤ ਹੋ ਕੇ ਤਾਂ ਬੋਲਣਾ ਹੀ ਨਹੀਂ ਜਾਣਦਾ, ਮੌਤ ਦਾ ਸਹਿਮ ਭੀ ਉਸ ਦੇ ਚਿੱਤ ਵਿਚ ਨਹੀਂ ਪੈਦਾ ਹੁੰਦਾ ।੧।
The mortal being does not know how to chant Your Name - he is intoxicated with the wine of Maya, and the thought of death does not even enter his mind. ||1||
ਹੇ ਮੇਰੇ ਪ੍ਰਭੂ-ਪਾਤਿਸ਼ਾਹ! ਤੂੰ (ਆਪਣੇ) ਸੰਤਾਂ ਦਾ (ਰਾਖਾ) ਹੈਂ, (ਤੇਰੇ) ਸੰਤ ਤੇਰੇ (ਆਸਰੇ ਰਹਿੰਦੇ ਹਨ) ।
O my Sovereign Lord, You belong to the Saints, and the Saints belong to You.