ਹੇ ਪ੍ਰਭੂ! ਤੇਰੇ ਸੇਵਕ ਨੂੰ ਕੋਈ ਡਰ ਪੋਹ ਨਹੀਂ ਸਕਦਾ, ਮੌਤ ਦਾ ਡਰ ਉਸ ਦੇ ਨੇੜੇ ਨਹੀਂ ਢੁਕਦਾ ।੧।ਰਹਾਉ।
Your servant is not afraid of anything; the Messenger of Death cannot even approach him. ||1||Pause||
 
ਹੇ ਮੇਰੇ ਮਾਲਕ! ਜੇਹੜੇ ਮਨੁੱਖ ਤੇਰੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ, ਉਹਨਾਂ ਦਾ ਜੰਮਣ ਮਰਨ (ਦੇ ਗੇੜ) ਦਾ ਦੁੱਖ ਦੂਰ ਹੋ ਜਾਂਦਾ ਹੈ,
Those who are attuned to Your Love, O my Lord and Master, are released from the pains of birth and death.
 
ਉਹਨਾਂ ਨੂੰ ਗੁਰੂ ਦਾ (ਦਿੱਤਾ ਹੋਇਆ ਇਹ) ਭਰੋਸਾ (ਚੇਤੇ ਰਹਿੰਦਾ ਹੈ ਕਿ ਉਹਨਾਂ ਉਤੇ ਹੋਈ) ਤੇਰੀ ਬਖ਼ਸ਼ਸ਼ ਨੂੰ ਕੋਈ ਮਿਟਾ ਨਹੀਂ ਸਕਦਾ ।੨।
No one can erase Your Blessings; the True Guru has given me this assurance. ||2||
 
ਹੇ ਪ੍ਰਭੂ! (ਤੇਰੇ ਸੰਤ ਤੇਰਾ) ਨਾਮ ਸਿਮਰਦੇ ਰਹਿੰਦੇ ਹਨ, ਆਤਮਕ ਆਨੰਦ ਮਾਣਦੇ ਰਹਿੰਦੇ ਹਨ, ਅੱਠੇ ਪਹਰ ਤੇਰਾ ਆਰਾਧਨ ਕਰਦੇ ਹਨ ।
Those who meditate on the Naam, the Name of the Lord, obtain the fruits of peace. Twenty-four hours a day, they worship and adore You.
 
ਤੇਰੀ ਸਰਨ ਵਿਚ ਆ ਕੇ, ਤੇਰੇ ਆਸਰੇ ਰਹਿ ਕੇ ਉਹ (ਕਾਮਾਦਿਕ) ਪੰਜੇ ਵੈਰੀਆਂ ਨੂੰ ਫੜ ਕੇ ਵੱਸ ਵਿਚ ਕਰ ਲੈਂਦੇ ਹਨ ।੩।
In Your Sanctuary, with Your Support, they subdue the five villains. ||3||
 
ਹੇ ਮੇਰੇ ਮਾਲਕ-ਪ੍ਰਭੂ! ਮੈਂ (ਭੀ) ਤੇਰੇ (ਬਖ਼ਸ਼ਸ਼ ਦੀ) ਕਦਰ ਨਹੀਂ ਸਾਂ ਜਾਣਦਾ, ਮੈਨੂੰ ਆਤਮਕ ਜੀਵਨ ਦੀ ਸੂਝ ਨਹੀਂ ਸੀ, ਤੇਰੇ ਚਰਨਾਂ ਵਿਚ ਸੁਰਤਿ ਟਿਕਾਣੀ ਭੀ ਨਹੀਂ ਜਾਣਦਾ ਸਾਂ, ਕਿਸੇ ਹੋਰ ਧਾਰਮਿਕ ਕੰੰਮ ਦੀ ਭੀ ਮੈਨੂੰ ਸੂਝ ਨਹੀਂ ਸੀ ।
I know nothing about wisdom, meditation and good deeds; I know nothing about Your excellence.
 
ਪਰ (ਤੇਰੀ ਮੇਹਰ ਨਾਲ) ਮੈਨੂੰ ਸਭ ਤੋਂ ਵੱਡਾ ਗੁਰੂ ਨਾਨਕ ਮਿਲ ਪਿਆ, ਜਿਸ ਨੇ ਮੇਰੀ ਲਾਜ ਰੱਖ ਲਈ (ਤੇ ਮੈਨੂੰ ਤੇਰੇ ਚਰਨਾਂ ਵਿਚ ਜੋੜ ਦਿੱਤਾ) ।੪।੧੦।੫੭।
Guru Nanak is the greatest of all; He saved my honor in this Dark Age of Kali Yuga. ||4||10||57||
 
Soohee, Fifth Mehl:
 
ਹੇ ਰੱਖਿਆ ਕਰਨ ਦੇ ਸਮਰਥ ਪ੍ਰਭੂ! ਮੇਰੀ ਰੱਖਿਆ ਕਰ । ਮੈਂ ਸਾਰੇ (ਆਸਰੇ) ਛੱਡ ਕੇ ਗੁਰੂ ਦੀ ਸਰਨ ਆ ਪਿਆ ਹਾਂ
Renouncing everything, I have come to the Guru's Sanctuary; save me, O my Savior Lord!
 
ਹੇ ਪ੍ਰਭੂ! ਇਹਨਾਂ ਜੀਵਾਂ ਵਿਚਾਰਿਆਂ ਦੀ ਕੀਹ ਪਾਂਇਆਂ ਹੈ? ਤੂੰ ਜਿਸ ਕੰੰਮ ਵਿਚ ਅਸਾਂ ਜੀਵਾਂ ਨੂੰ ਲਾ ਦੇਂਦਾ ਹੈਂ, ਅਸੀ ਉਸ ਕੰਮ ਵਿਚ ਲੱਗ ਪੈਂਦੇ ਹਾਂ ।੧।
Whatever You link me to, to that I am linked; what can this poor creature do? ||1||
 
ਹੇ ਮੇਰੇ ਰਾਮ ਜੀ! ਹੇ ਮੇਰੇ ਪ੍ਰਭੂ! ਤੂੰ (ਮੇਰੇ) ਦਿਲ ਦੀ ਜਾਣਨ ਵਾਲਾ ਹੈਂ
O my Dear Lord God, You are the Inner-knower, the Searcher of hearts.
 
ਹੇ ਦਇਆ ਦੇ ਘਰ ਗੁਰਦੇਵ! ਹੇ ਸੁਆਮੀ! ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ ।੧।ਰਹਾਉ।
Be Merciful to me, O Divine, Compassionate Guru, that I may constantly sing the Glorious Praises of my Lord and Master. ||1||Pause||
 
ਹੇ ਭਾਈ! ਅੱਠੇ ਪਹਰ ਆਪਣੇ ਮਾਲਕ-ਪ੍ਰਭੂ ਦਾ ਧਿਆਨ ਧਰਨਾ ਚਾਹੀਦਾ ਹੈ, (ਇਸ ਤਰ੍ਹਾਂ) ਗੁਰੂ ਦੀ ਕਿਰਪਾ ਨਾਲ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ
Twenty-four hours a day, I meditate on my God; by Guru's Grace, I cross over the terrifying world-ocean.
 
ਹੇ ਭਾਈ! ਆਪਾ-ਭਾਵ ਛੱਡ ਕੇ ਗੁਰੂ ਦੇ ਚਰਨਾਂ ਦੀ ਧੂੜ ਬਣ ਜਾਣਾ ਚਾਹੀਦਾ ਹੈ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਨਿਰਮੋਹ ਹੋ ਜਾਈਦਾ ਹੈ ।੨।
Renouncing self-conceit, I have become the dust of all men's feet; in this way, I die, while I am still alive. ||2||
 
ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ ਰਹਿ ਕੇ ਪਰਮਾਤਮਾ ਦਾ ਨਾਮ ਜਪਦਾ ਹੈ, ਜਗਤ ਵਿਚ ਉਸ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ
How fruitful is the life of that being in this world, who chants the Name in the Saadh Sangat, the Company of the Holy.
 
ਹੇ ਭਾਈ! ਜਿਸ ਮਨੁੱਖ ਉਤੇ ਪਰਮਾਤਮਾ ਆਪ ਹੀ ਕਿਰਪਾ ਕਰਦਾ ਹੈ, ਉਸ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ।੩।
All desires are fulfilled, for the one who is blessed with God's Kindness and Mercy. ||3||
 
ਹੇ ਨਾਨਕ! (ਆਖ—) ਹੇ ਦੀਨਾਂ ਉਤੇ ਦਇਆ ਕਰਨ ਵਾਲੇ! ਹੇ ਕ੍ਰਿਪਾਲ! ਹੇ ਮਾਲਕ-ਪ੍ਰਭੂ! ਹੇ ਦਇਆ ਦੇ ਸੋਮੇ! ਮੈਂ ਤੇਰੀ ਸਰਨ ਆਇਆ ਹਾਂ!
O Merciful to the meek, Kind and Compassionate Lord God, I seek Your Sanctuary.
 
ਮੇਹਰ ਕਰ, ਮੈਨੂੰ ਆਪਣਾ ਨਾਮ ਬਖ਼ਸ਼, ਗੁਰੂ ਦੇ ਚਰਨਾਂ ਦੀ ਧੂੜ ਦੇਹ ।੪।੧੧।੫੮।
Take pity upon me, and bless me with Your Name. Nanak is the dust of the feet of the Holy. ||4||11||58||
 
Raag Soohee, Ashtapadee, First Mehl, First House:
 
One Universal Creator God. By The Grace Of The True Guru:
 
ਮੇਰੇ ਅੰਦਰ ਸਾਰੇ ਔਗੁਣ ਹੀ ਹਨ ਗੁਣ ਇੱਕ ਭੀ ਨਹੀਂ
I am totally without virtue; I have no virtue at all.
 
(ਇਸ ਹਾਲਤ ਵਿਚ) ਮੈਨੂੰ ਖਸਮ-ਪ੍ਰਭੂ ਦਾ ਮਿਲਾਪ ਕਿਵੇਂ ਹੋ ਸਕਦਾ ਹੈ? ।੧।
How can I meet my Husband Lord? ||1||
 
ਨਾਹ ਮੇਰੀ (ਸੋਹਣੀ) ਸ਼ਕਲ ਹੈ, ਨਾਹ ਮੇਰੀਆਂ ਸੋਹਣੀਆਂ ਅੱਖਾਂ ਹਨ,
I have no beauty, no enticing eyes.
 
ਨਾਹ ਹੀ ਚੰਗੀ ਕੁਲ ਵਾਲਿਆਂ ਵਾਲਾ ਮੇਰਾ ਚੱਜ-ਆਚਾਰ ਹੈ ਨਾਹ ਹੀ ਮੇਰੀ ਬੋਲੀ ਮਿੱਠੀ ਹੈ (ਮੈਂ ਫਿਰ ਕਿਵੇਂ ਪਤੀ-ਪ੍ਰਭੂ ਨੂੰ ਖ਼ੁਸ਼ ਕਰ ਸਕਾਂਗੀ?) ।੧।ਰਹਾਉ।
I do not have a noble family, good manners or a sweet voice. ||1||Pause||
 
ਜੇਹੜੀ ਜੀਵ-ਇਸਤ੍ਰੀ ਅਡੋਲ ਆਤਮਕ ਅਵਸਥਾ ਵਿਚ (ਟਿਕਦੀ ਹੈ, ਤੇ ਇਹ) ਹਾਰ ਸਿੰਗਾਰ ਕਰ ਕੇ (ਪ੍ਰਭੂ-ਪਤੀ ਦੇ ਦਰ ਤੇ) ਆਉਂਦੀ ਹੈ
The soul-bride adorns herself with peace and poise.
 
ਉਹ ਪਤੀ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਤੇ) ਤਦੋਂ ਹੀ ਜੀਵ-ਇਸਤ੍ਰੀ ਭਾਗਾਂ ਵਾਲੀ ਹੈ ਜਦੋਂ ਉਹ ਕੰਤ-ਪ੍ਰਭੂ ਨੂੰ ਪਸੰਦ ਆਉਂਦੀ ਹੈ ।੨।
But she is a happy soul-bride, only if her Husband Lord is pleased with her. ||2||
 
ਉਸ ਪਤੀ-ਪ੍ਰਭੂ ਦੀ (ਇਹਨੀਂ ਅੱਖੀਂ ਦਿੱਸਣ ਵਾਲੀ ਕੋਈ) ਸ਼ਕਲ ਨਹੀਂ ਹੈ ਉਸ ਦਾ ਕੋਈ ਚਿੰਨ੍ਹ ਭੀ ਨਹੀਂ (ਜਿਸ ਨੂੰ ਵੇਖ ਸਕੀਏ, ਤੇ ਉਸ ਦਾ ਸਿਮਰਨ ਕਰ ਸਕੀਏ
He has no form or feature;
 
ਪਰ ਜੇ ਸਾਰੀ ਉਮਰ ਉਸ ਨੂੰ ਵਿਸਾਰੀ ਹੀ ਰੱਖਿਆ, ਤਾਂ) ਅੰਤ ਸਮੇ ਉਹ ਮਾਲਕ ਸਿਮਰਿਆ ਨਹੀਂ ਜਾ ਸਕਦਾ ।੩।
at the very last instant, he cannot suddenly be contemplated. ||3||
 
ਹੇ ਪ੍ਰਭੂ! (ਮੇਰੀ ਉੱਚੀ) ਸੁਰਤਿ ਨਹੀਂ, (ਮੇਰੇ ਵਿਚ ਕੋਈ) ਅਕਲ ਨਹੀਂ (ਕੋਈ) ਸਿਆਣਪ ਨਹੀਂ
I have no understanding, intellect or cleverness.
 
ਤੂੰ ਆਪ ਹੀ) ਮੇਹਰ ਕਰ ਕੇ ਮੈਨੂੰ ਆਪਣੀ ਚਰਨੀਂ ਲਾ ਲੈ ।੪।
Have Mercy upon me, God, and attach me to Your Feet. ||4||
 
ਉਹ (ਦੁਨੀਆ ਦੇ ਕਾਰ-ਵਿਹਾਰ ਵਿਚ ਭਾਵੇਂ) ਬਹੁਤ ਸਿਆਣੀ (ਭੀ ਹੋਵੇ, ਪਰ) ਉਹ ਕੰਤ-ਪ੍ਰਭੂ ਨੂੰ ਚੰਗੀ ਨਹੀਂ ਲੱਗਦੀ
She may be very clever, but this does not please her Husband Lord.
 
ਜੇਹੜੀ ਜੀਵ-ਇਸਤ੍ਰੀ ਮਾਇਆ (ਦੇ ਮੋਹ) ਵਿਚ ਫਸੀ ਰਹੇ, ਭਟਕਣਾ ਵਿਚ ਪੈ ਕੇ ਜੀਵਨ-ਰਾਹ ਤੋਂ ਖੁੰਝੀ ਰਹੇ ।੫।
Attached to Maya, she is deluded by doubt. ||5||
 
ਹੇ ਕੰਤ ਪ੍ਰਭੂ! ਜਦੋਂ ਹਉਮੈ ਦੂਰ ਹੋਵੇ ਤਦੋਂ ਹੀ (ਤੇਰੇ ਚਰਨਾਂ ਵਿਚ) ਲੀਨਤਾ ਹੋ ਸਕਦੀ ਹੈ, ਤਦੋਂ ਹੀ,
But if she gets rid of her ego, then she merges in her Husband Lord.
 
ਹੇ ਪਿਆਰੇ! ਜੀਵ-ਇਸਤ੍ਰੀ ਤੈਨੂੰ—ਨੌ ਖ਼ਜ਼ਾਨਿਆਂ ਦੇ ਸੋਮੇ ਨੂੰ—ਮਿਲ ਸਕਦੀ ਹੈ ।੬।
Only then can the soul-bride obtain the nine treasures of her Beloved. ||6||
 
ਤੈਥੋਂ ਵਿਛੁੜ ਕੇ ਅਨੇਕਾਂ ਜੂਨਾਂ ਵਿਚ ਭਟਕ ਭਟਕ ਕੇ ਮੈਂ ਦੁੱਖ ਸਹਾਰਿਆ ਹੈ,
Separated from You for countless incarnations, I have suffered in pain.
 
ਹੇ ਪ੍ਰਭੂ ਰਾਇ! ਹੇ ਪ੍ਰੀਤਮ! ਹੁਣ ਤੂੰ ਮੇਰਾ ਹੱਥ ਫੜ ਲੈ ।੭।
Please take my hand, O my Beloved Sovereign Lord God. ||7||
 
ਨਾਨਕ ਬੇਨਤੀ ਕਰਦਾ ਹੈ—ਖਸਮ-ਪ੍ਰਭੂ (ਸਚ-ਮੁਚ ਮੌਜੂਦ) ਹੈ, ਸਦਾ ਹੀ ਰਹੇਗਾ
Prays Nanak, the Lord is, and shall always be.
 
ਜੇਹੜੀ ਜੀਵ-ਇਸਤ੍ਰੀ ਉਸ ਨੂੰ ਭਾਉਂਦੀ ਹੈ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ ।੮।੧।
She alone is ravished and enjoyed, with whom the Beloved Lord is pleased. ||8||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by