ਹੇ ਭਾਈ! (ਹਰਿ-ਨਾਮ-ਸਰਮਾਏ ਦਾ ਮਾਲਕ) ਸ਼ਾਹ-ਪ੍ਰਭੂ ਸਦਾ ਕਾਇਮ ਰਹਿਣ ਵਾਲਾ ਹੈ, ਉਸ ਦੇ ਨਾਮ ਦਾ ਵਣਜ ਕਰਨ ਵਾਲੇ ਭੀ ਅਟੱਲ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ । ਪਰ ਉਸ ਸ਼ਾਹ ਦੇ ਦਰਬਾਰ ਵਿਚ ਕੂੜੀ ਦੁਨੀਆ ਦੇ ਵਣਜਾਰੇ ਨਹੀਂ ਟਿਕ ਸਕਦੇ ।
True is the Banker, and True are His traders. The false ones cannot remain there.
ਉਹਨਾਂ ਨੂੰ ਸਦਾ-ਥਿਰ ਪ੍ਰਭੂ ਦਾ ਨਾਮ ਪਸੰਦ ਨਹੀਂ ਆਉਂਦਾ, ਤੇ, ਉਹ ਸਦਾ ਦੁੱਖ ਵਿਚ ਹੀ ਖ਼ੁਆਰ ਹੁੰਦੇ ਰਹਿੰਦੇ ਹਨ ।੧੮।
They do not love the Truth - they are consumed by their pain. ||18||
ਹੇ ਭਾਈ! ਹਉਮੈ (ਦੀ ਮੈਲ) ਨਾਲ ਮੈਲਾ ਹੋਇਆ ਹੋਇਆ ਜਗਤ ਭਟਕ ਰਿਹਾ ਹੈ, ਮੁੜ ਮੁੜ ਜਨਮ ਮਰਨ ਦੇ ਗੇੜ ਵਿਚ ਰਹਿੰਦਾ ਹੈ,
The world wanders around in the filth of egotism; it dies, and is re-born, over and again.
ਪਿਛਲੇ ਜਨਮਾਂ ਦੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਓਹੋ ਜਿਹੇ ਹੀ ਹੋਰ ਕਰਮ ਕਰੀ ਜਾਂਦਾ ਹੈ । (ਕਰਮਾਂ ਦੀ ਬਣੀ ਇਸ ਫਾਹੀ ਨੂੰ) ਕੋਈ ਮਿਟਾ ਨਹੀਂ ਸਕਦਾ ।੧੯।
He acts in accordance with the karma of his past actions, which no one can erase. ||19||
ਹੇ ਭਾਈ! ਜੇ ਮਨੁੱਖ ਸਾਧ ਸੰਗਤਿ ਵਿਚ ਟਿਕਿਆ ਰਹੇ, ਤਾਂ ਇਸ ਦਾ ਪਿਆਰ ਸਦਾ-ਥਿਰ ਪ੍ਰਭੂ ਵਿਚ ਬਣ ਜਾਂਦਾ ਹੈ ।
But if he joins the Society of the Saints, then he comes to embrace love for the Truth.
ਹੇ ਭਾਈ! ਤੂੰ (ਸਾਧ ਸੰਗਤਿ ਵਿਚ ਟਿਕ ਕੇ) ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਿਆ ਕਰ, ਸਦਾ-ਥਿਰ ਪ੍ਰਭੂ ਨੂੰ ਆਪਣੇ ਮਨ ਵਿਚ ਵਸਾ ਲੈ, (ਇਸ ਤਰ੍ਹਾਂ) ਸਦਾ-ਥਿਰ ਪ੍ਰਭੂ ਦੇ ਦਰ ਤੇ ਸੁਰਖ਼-ਰੂ ਹੋਵੇਂਗਾ ।੨੦।
Praising the True Lord with a truthful mind, he becomes true in the Court of the True Lord. ||20||
ਹੇ ਭਾਈ! ਪੂਰੇ ਗੁਰੂ ਦੀ ਮਤਿ ਉਕਾਈ-ਹੀਣ ਹੈ । (ਜੇਹੜਾ ਮਨੁੱਖ ਗੁਰੂ ਦੀ ਪੂਰੀ ਮਤਿ ਲੈ ਕੇ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ,
The Teachings of the Perfect Guru are perfect; meditate on the Naam, the Name of the Lord, day and night.
ਉਹ ਮਨੁੱਖ ਹਉਮੈ ਅਤੇ ਮਮਤਾ ਦੇ ਵੱਡੇ ਰੋਗ ਨੂੰ ਆਪਣੇ ਅੰਦਰੋਂ ਰੋਕ ਦੇਂਦਾ ਹੈ ।੨੧।
Egotism and self-conceit are terrible diseases; tranquility and stillness come from within. ||21||
ਹੇ ਭਾਈ! (ਜੇ ਪ੍ਰਭੂ ਮੇਹਰ ਕਰੇ, ਤਾਂ) ਮੈਂ ਆਪਣੇ ਗੁਰੂ ਦੀ ਵਡਿਆਈ ਕਰਾਂ, ਨਿਊਂ ਨਿਊਂ ਕੇ ਮੈਂ ਗੁਰੂ ਦੀ ਚਰਨੀਂ ਲੱਗਾਂ,
I praise my Guru; bowing down to Him again and again, I fall at His Feet.
ਆਪਣੇ ਅੰਦਰੋਂ ਹਉਮੈ ਦੂਰ ਕਰ ਕੇ ਆਪਣਾ ਮਨ ਆਪਣਾ ਤਨ ਗੁਰੂ ਦੇ ਹਵਾਲੇ ਕਰ ਦਿਆਂ, ਗੁਰੂ ਦੇ ਅੱਗੇ ਰੱਖ ਦਿਆਂ ।੨੨।
I place my body and mind in offering unto Him, eradicating self-conceit from within. ||22||
ਹੇ ਭਾਈ! ਡਾਂਵਾਂ-ਡੋਲ ਹਾਲਤ ਵਿਚ ਰਿਹਾਂ ਖ਼ੁਆਰ ਹੋਈਦਾ ਹੈ । ਇਕ ਪਰਮਾਤਮਾ ਨਾਲ ਹੀ ਸੁਰਤਿ ਜੋੜੀ ਰੱਖ ।
Indecision leads to ruin; focus your attention on the One Lord.
ਆਪਣੇ ਅੰਦਰੋਂ ਹਉਮੈ ਦੂਰ ਕਰ, ਮਮਤਾ ਦੂਰ ਕਰ । ਤਦੋਂ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਵਿਚ ਲੀਨ ਹੋਇਆ ਰਹਿੰਦਾ ਹੈ ।੨੩।
Renounce egotism and self-conceit, and remain merged in Truth. ||23||
ਹੇ ਭਾਈ! (ਮੇਰੇ) ਉਹ ਮਨੁੱਖ ਭਰਾ ਹਨ, ਜੇਹੜੇ ਗੁਰੂ ਦੀ ਸਰਨ ਵਿਚ ਆ ਪਏ ਹਨ, ਅਤੇ ਸਦਾ-ਥਿਰ ਪ੍ਰਭੂ ਦੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚ ਚਿੱਤ ਜੋੜਦੇ ਹਨ ।
Those who meet with the True Guru are my Siblings of Destiny; they are committed to the True Word of the Shabad.
ਜੇਹੜੇ ਮਨੁੱਖ ਸਦਾ-ਥਿਰ ਪ੍ਰਭੂ ਵਿਚ ਲੀਨ ਹੋ ਜਾਂਦੇ ਹਨ, ਉਹ (ਫਿਰ ਪ੍ਰਭੂ ਨਾਲੋਂ) ਨਹੀਂ ਵਿਛੁੜਦੇ । ਉਹ ਸਦਾ-ਥਿਰ ਪ੍ਰਭੂ ਦੇ ਦਰ ਤੇ (ਟਿਕੇ ਹੋਏ) ਦਿੱਸਦੇ ਹਨ ।੨੪।
Those who merge with the True Lord shall not be separated again; they are judged to be True in the Court of the Lord. ||24||
ਹੇ ਭਾਈ! ਮੇਰੇ ਉਹ ਮਨੁੱਖ ਭਰਾ ਹਨ ਸੱਜਣ ਹਨ, ਜੇਹੜੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦੀ ਸੇਵਾ-ਭਗਤੀ ਕਰਦੇ ਹਨ ।
They are my Siblings of Destiny, and they are my friends, who serve the True Lord.
ਅਉਗਣ ਵਿਕ ਜਾਣ ਨਾਲ (ਦੂਰ ਹੋ ਜਾਣ ਨਾਲ) ਉਹ ਮਨੁੱਖ (ਆਤਮਕ ਜੀਵਨ ਵਿਚ) ਪ੍ਰਫੁਲਤ ਹੁੰਦੇ ਹਨ, ਉਹ ਮਨੁੱਖ ਪਰਮਾਤਮਾ ਦੇ ਗੁਣਾਂ ਨਾਲ ਸਾਂਝ ਪਾਂਦੇ ਹਨ ।੨੫।
They sell off their sins and demerits like straw, and enter into the partnership of virtue. ||25||
ਹੇ ਭਾਈ! ਗੁਰੂ ਨਾਲ (ਆਤਮਕ) ਸਾਂਝ ਦੀ ਬਰਕਤਿ ਨਾਲ (ਉਹਨਾਂ ਦੇ ਅੰਦਰ ਆਤਮਕ ਆਨੰਦ ਪੈਦਾ ਹੁੰਦਾ ਹੈ, ਉਹ ਪਰਮਾਤਮਾ ਦੀ ਅਟੱਲ ਰਹਿਣ ਵਾਲੀ ਭਗਤੀ ਕਰਦੇ ਰਹਿੰਦੇ ਹਨ ।
In the partnership of virtue, peace wells up, and they perform true devotional worship service.
ਉਹ ਮਨੁੱਖ ਗੁਰੂ ਦੇ ਸ਼ਬਦ ਨਾਲ ਸਦਾ-ਥਿਰ ਪ੍ਰਭੂ ਦਾ ਨਾਮ ਵਿਹਾਝਦੇ ਹਨ ਅਤੇ ਹਰਿ-ਨਾਮ (ਦਾ) ਲਾਭ ਖੱਟਦੇ ਹਨ ।੨੬।
They deal in Truth, through the Word of the Guru's Shabad, and they earn the profit of the Naam. ||26||
ਹੇ ਭਾਈ! (ਕਈ ਕਿਸਮ ਦੇ) ਪਾਪ ਕਰ ਕਰ ਕੇ ਸੋਨਾ ਚਾਂਦੀ (ਆਦਿਕ ਧਨ) ਇਕੱਠਾ ਕਰੀਦਾ ਹੈ, ਪਰ (ਜਗਤ ਤੋਂ) ਤੁਰਨ ਵੇਲੇ (ਉਹ ਧਨ ਮਨੁੱਖ ਦੇ) ਨਾਲ ਨਹੀਂ ਜਾਂਦਾ ।
Gold and silver may be earned by committing sins, but they will not go with you when you die.
ਪਰਮਾਤਮਾ ਦੇ ਨਾਮ ਤੋਂ ਬਿਨਾ ਹੋਰ ਕੋਈ ਭੀ ਚੀਜ਼ ਮਨੁੱਖ ਦੇ ਨਾਲ ਨਹੀਂ ਜਾਵੇਗੀ । ਨਾਮ ਤੋਂ ਸੁੰਞੀ ਸਾਰੀ ਲੁਕਾਈ ਆਤਮਕ ਮੌਤ ਦੀ ਹੱਥੀ ਲੱੁਟੀ ਜਾਂਦੀ ਹੈ (ਆਪਣਾ ਆਤਮਕ ਜੀਵਨ ਲੁਟਾ ਬੈਠਦੀ ਹੈ) ।੨੭।
Nothing will go with you in the end, except the Name; all are plundered by the Messenger of Death. ||27||
ਹੇ ਭਾਈ! ਮਨੁੱਖ ਦੇ ਮਨ ਵਾਸਤੇ ਪਰਮਾਤਮਾ ਦਾ ਨਾਮ ਹੀ (ਜੀਵਨ-ਸਫ਼ਰ ਦਾ) ਖ਼ਰਚ ਹੈ । ਇਸ ਸਫ਼ਰ-ਖ਼ਰਚ ਨੂੰ ਆਪਣੇ ਹਿਰਦੇ ਵਿਚ ਸਾਂਭ ਕੇ ਰੱਖੋ ।
The Lord's Name is the nourishment of the mind; cherish it, and preserve it carefully within your heart.
ਇਹ ਖ਼ਰਚ ਕਦੇ ਮੁੱਕਣ ਵਾਲਾ ਨਹੀਂ ਹੈ । ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰਦਾ ਹੈ, ਉਸ ਦੇ ਨਾਲ ਇਹ ਸਦਾ ਲਈ ਸਾਥ ਬਣਾਂਦਾ ਹੈ ।੨੮।
This nourishment is inexhaustible; it is always with the Gurmukhs. ||28||
ਜਗਤ ਦੇ ਮੂਲ ਪਰਮਾਤਮਾ ਤੋਂ ਖੁੰਝੇ ਹੋਏ ਹੇ ਮਨ! (ਜੇ ਤੂੰ ਇਸੇ ਤਰ੍ਹਾਂ ਖੁੰਝਿਆ ਹੀ ਰਿਹਾ, ਤਾਂ) ਆਪਣੀ ਇੱਜ਼ਤ ਗਵਾ ਕੇ (ਇਥੋਂ) ਜਾਵੇਂਗਾ ।
O mind, if you forget the Primal Lord, you shall depart, having lost your honor.
ਇਹ ਜਗਤ ਤਾਂ ਮਾਇਆ ਦੇ ਮੋਹ ਵਿਚ ਫਸਿਆ ਪਿਆ ਹੈ (ਤੂੰ ਇਸ ਨਾਲ ਆਪਣਾ ਮੋਹ ਛੱਡ, ਅਤੇ) ਗੁਰੂ ਦੀ ਮਤਿ ਉਤੇ ਤੁਰ ਕੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਨਾਮ ਸਿਮਰਿਆ ਕਰ ।੨੯।
This world is engrossed in the love of duality; follow the Guru's Teachings, and meditate on the True Lord. ||29||
ਹੇ ਭਾਈ! ਪਰਮਾਤਮਾ ਕਿਸੇ ਮੁੱਲ ਤੋਂ ਨਹੀਂ ਮਿਲ ਸਕਦਾ । ਪਰਮਾਤਮਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
The Lord's value cannot be estimated; the Lord's Praises cannot be written down.
ਜਿਸ ਮਨੁੱਖ ਦਾ ਮਨ ਅਤੇ ਤਨ ਗੁਰੂ ਦੇ ਸ਼ਬਦ ਵਿਚ ਰੰਗਿਆ ਜਾਂਦਾ ਹੈ, ਉਹ ਸਦਾ ਪਰਮਾਤਮਾ ਵਿਚ ਲੀਨ ਰਹਿੰਦਾ ਹੈ ।੩੦।
When one's mind and body are attuned to the Word of the Guru's Shabad, one remains merged in the Lord. ||30||
ਹੇ ਭਾਈ! ਮੇਰਾ ਉਹ ਖਸਮ-ਪ੍ਰਭੂ ਆਨੰਦ-ਸਰੂਪ ਹੈ (ਜੇਹੜਾ ਮਨੁੱਖ ਉਸ ਦੇ ਚਰਨਾਂ ਵਿਚ ਆ ਜੁੜਦਾ ਹੈ) ਉਸ ਨੂੰ ਉਹ ਆਤਮਕ ਅਡੋਲਤਾ ਵਿਚ, ਪ੍ਰੇਮ-ਰੰਗ ਵਿਚ ਰੰਗ ਦੇਂਦਾ ਹੈ ।
My Husband Lord is playful; He has imbued me with His Love, with natural ease.
ਜਦੋਂ ਕੋਈ ਜੀਵ-ਇਸਤ੍ਰੀ ਉਸ ਖਸਮ-ਪ੍ਰਭੂ ਦੇ ਚਰਨਾਂ ਵਿਚ ਲੀਨ ਹੋ ਜਾਂਦੀ ਹੈ, ਤਦੋਂ ਉਸ (ਦੀ ਜਿੰਦ) ਨੂੰ ਪੇ੍ਰਮ-ਰੰਗ ਚੜ੍ਹ ਜਾਂਦਾ ਹੈ ।੩੧।
The soul-bride is imbued with His Love, when her Husband Lord merges her into His Being. ||31||
ਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹ (ਪ੍ਰਭੂ ਨਾਲੋਂ) ਚਿਰ ਦੇ ਵਿਛੁੜੇ ਹੋਏ ਭੀ (ਪ੍ਰਭੂ ਨੂੰ) ਆ ਮਿਲਦੇ ਹਨ ।
Even those who have been separated for so very long, are reunited with Him, when they serve the True Guru.
ਪਰਮਾਤਮਾ ਦਾ ਨਾਮ (ਜੋ, ਮਾਨੋ, ਧਰਤੀ ਦੇ ਸਾਰੇ) ਨੌ ਖ਼ਜ਼ਾਨੇ (ਹੈ, ਉਹਨਾਂ ਨੂੰ) ਆਪਣੇ ਅੰਦਰ ਹੀ ਲੱਭ ਪੈਂਦਾ ਹੈ । ਉਸ ਨਾਮ-ਖ਼ਜ਼ਾਨੇ ਨੂੰ ਉਹ ਆਪ ਵਰਤਦੇ ਹਨ, ਹੋਰਨਾਂ ਨੂੰ ਵੰਡਦੇ ਹਨ, ਉਹ ਫਿਰ ਭੀ ਨਹੀਂ ਮੁੱਕਦਾ । ਆਤਮਕ ਅਡੋਲਤਾ ਵਿਚ ਟਿਕ ਕੇ ਉਹ ਮਨੁੱਖ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ।੩੨।
The nine treasures of the Naam, the Name of the Lord, are deep within the nucleus of the self; consuming them, they are still never exhausted. Chant the Glorious Praises of the Lord, with natural ease. ||32||
ਹੇ ਭਾਈ! (ਗੁਰੂ ਦੀ ਸਰਨ ਆ ਪਏ) ਉਹ ਮਨੁੱਖ ਨਾਹ ਜੰਮਦੇ ਹਨ ਨਾਹ ਮਰਦੇ ਹਨ, ਨਾਹ ਹੀ ਉਹ (ਜਨਮ ਮਰਨ ਦੇ ਗੇੜ ਦੇ) ਦੁੱਖ ਸਹਾਰਦੇ ਹਨ ।
They are not born, and they do not die; they do not suffer in pain.
ਜਿਨ੍ਹਾਂ ਦੀ ਰੱਖਿਆ ਗੁਰੂ ਨੇ ਕਰ ਦਿੱਤੀ ਹੈ, ਉਹ (ਜਨਮ ਮਰਨ ਦੇ ਗੇੜ ਤੋਂ) ਬਚ ਗਏ । ਉਹ ਸਦਾ ਪ੍ਰਭੂ ਦੇ ਚਰਨਾਂ ਵਿਚ ਜੁੜ ਕੇ ਆਤਮਕ ਆਨੰਦ ਮਾਣਦੇ ਹਨ ।੩੩।
Those who are protected by the Guru are saved. They celebrate with the Lord. ||33||
ਹੇ ਭਾਈ! ਜੇਹੜੇ ਭਲੇ ਮਨੁੱਖ ਹਰ ਵੇਲੇ ਪ੍ਰਭੂ-ਚਰਨਾਂ ਵਿਚ ਜੁੜੇ ਰਹਿੰਦੇ ਹਨ, ਉਹ ਪ੍ਰਭੂ-ਚਰਨਾਂ ਵਿਚ ਮਿਲ ਕੇ ਮੁੜ ਕਦੇ ਨਹੀਂ ਵਿਛੁੜਦੇ ।
Those who are united with the Lord, the True Friend, are not separated again; night and day, they remain blended with Him.
ਪਰ, ਹੇ ਨਾਨਕ! ਇਸ ਜਗਤ ਵਿਚ ਅਜੇਹੇ ਵਿਰਲੇ ਬੰਦੇ ਹੀ ਉੱਘੜਦੇ ਹਨ, ਜੇਹੜੇ ਸਦਾ-ਥਿਰ ਰਹਿਣ ਵਾਲੇ ਪਰਮਾਤਮਾ ਦਾ ਮਿਲਾਪ ਪ੍ਰਾਪਤ ਕਰਦੇ ਹਨ ।੩੪।੧।੩।
In this world, only a rare few are known, O Nanak, to have obtained the True Lord. ||34||1||3||
Soohee, Third Mehl:
ਹੇ ਭਾਈ! ਪਰਮਾਤਮਾ ਅਦ੍ਰਿਸ਼ਟ ਹੈ ਅਪਹੁੰਚ ਹੈ, (ਫਿਰ) ਉਸ ਨੂੰ ਕਿਸ ਤਰੀਕੇ ਨਾਲ ਮਿਲਿਆ ਜਾ ਸਕਦਾ ਹੈ
The Dear Lord is subtle and inaccessible; how can we ever meet Him?
ਹੇ ਭਾਈ! ਜਦੋਂ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਨੁੱਖ ਦੇ ਅੰਦਰੋਂ ਉਸ ਦੇ ਮਨ ਦੀ) ਭਟਕਣਾ ਕੱਟੀ ਜਾਂਦੀ ਹੈ, ਤਦੋਂ ਪਰਮਾਤਮਾ ਸਹਜ ਸੁਭਾਇ (ਆਪ ਹੀ ਮਨੁੱਖ ਦੇ) ਮਨ ਵਿਚ ਆ ਵੱਸਦਾ ਹੈ ।੧।
Through the Word of the Guru's Shabad, doubt is dispelled, and the Carefree Lord comes to abide in the mind. ||1||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਸਦਾ ਪਰਮਾਤਮਾ ਦਾ ਨਾਮ ਜਪਦੇ ਹਨ
The Gurmukhs chant the Name of the Lord, Har, Har.