ਜੇਹੜੇ ਮਨੁੱਖ ਆਪਣੇ ਮਨ ਵਿਚ ਸਦਾ ਪਰਮਾਤਮਾ ਦੇ ਗੁਣ ਚੇਤੇ ਕਰਦੇ ਰਹਿੰਦੇ ਹਨ, ਮੈਂ ਉਹਨਾਂ ਤੋਂ ਸਦਕੇ ਜਾਂਦਾ ਹਾਂ ।੧।ਰਹਾਉ।
I am a sacrifice to those who chant the Glorious Praises of the Lord in their minds forever. ||1||Pause||
ਹੇ ਭਾਈ! ਗੁਰੂ ਇਕ ਸੋਹਣਾ ਸਰ ਹੈ, ਮਾਨ-ਸਰੋਵਰ ਹੈ । ਵੱਡੇ ਭਾਗਾਂ ਵਾਲੇ ਮਨੁੱਖ ਉਸ ਨੂੰ ਲੱਭ ਲੈਂਦੇ ਹਨ
The Guru is like the Mansarovar Lake; only the very fortunate beings find Him.
ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਸੇਵਕਾਂ ਨੇ ਭਾਲ ਕੀਤੀ, ਉਹ ਸੋਹਣੇ ਹੰਸ (-ਗੁਰਸਿੱਖ ਉਸ ਗੁਰੂ-ਮਾਨਸਰੋਵਰ ਵਿਚੋਂ) ਨਾਮ (-ਮੋਤੀ) ਲੱਭ ਲੈਂਦੇ ਹਨ ।੨।
The Gurmukhs, the selfless servants, seek out the Guru; the swan-souls feed there on the Naam, the Name of the Lord. ||2||
ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਪ੍ਰੇਮ ਨਾਲ ਪਰਮਾਤਮਾ ਦਾ ਨਾਮ ਸਿਮਰਦੇ ਹਨ, ਅਤੇ ਨਾਮ ਵਿਚ ਜੁੜੇ ਰਹਿੰਦੇ ਹਨ
The Gurmukhs meditate on the Naam, and remain linked to the Naam.
ਜਿਨ੍ਹਾਂ ਮਨੁੱਖਾਂ ਦੇ ਭਾਗਾਂ ਵਿਚ ਧੁਰ ਦਰਗਾਹ ਤੋਂ ਪਹਿਲੇ ਹੀ ਇਹ ਲੇਖ ਲਿਖਿਆ ਹੁੰਦਾ ਹੈ, ਉਹੀ ਗੁਰੂ ਦੀ ਰਜ਼ਾ ਨੂੰ ਮੰਨਦੇ ਹਨ ।੩।
Whatever is pre-ordained, accept it as the Will of the Guru. ||3||
ਹੇ ਭਾਈ! ਜਿਨ੍ਹਾਂ ਵੱਡੇ ਭਾਗਾਂ ਵਾਲੇ ਮਨੁੱਖਾਂ ਨੇ ਆਪਣੇ ਹਿਰਦਾ-ਘਰ ਦੀ ਖੋਜ ਕੀਤੀ, ਉਹਨਾਂ (ਆਪਣੇ ਹਿਰਦੇ ਵਿਚੋਂ ਹੀ) ਪਰਮਾਤਮਾ ਦਾ ਨਾਮ-ਖ਼ਜ਼ਾਨਾ ਲੱਭ ਲਿਆ ।
By great good fortune, I searched my home, and found the treasure of the Naam.
ਪੂਰੇ ਗੁਰੂ ਨੇ (ਉਹਨਾਂ ਨੂੰ ਉਹਨਾਂ ਦੇ ਅੰਦਰ ਹੀ ਉਹ ਨਾਮ-ਖ਼ਜ਼ਾਨਾ) ਵਿਖਾਲ ਦਿੱਤਾ । ਹੇ ਭਾਈ! ਤੂੰ ਭੀ (ਗੁਰੂ ਦੀ ਸਰਨ ਪੈ ਕੇ) ਉਸ ਸਰਬ-ਵਿਆਪਕ ਪਰਮਾਤਮਾ ਨਾਲ ਡੂੰਘੀ ਸਾਂਝ ਪਾ ।੪।
The Perfect Guru has shown God to me; I have realized the Lord, the Supreme Soul. ||4||
ਹੇ ਭਾਈ! ਇਕ ਪਰਮਾਤਮਾ ਹੀ ਸਭ ਜੀਵਾਂ ਦਾ ਮਾਲਕ ਹੈ, ਉਸ ਦੇ ਬਰਾਬਰ ਦਾ ਹੋਰ ਕੋਈ ਨਹੀਂ ਹੈ
There is One God of all; there is no other at all.
ਗੁਰੂ ਦੀ ਕਿਰਪਾ ਨਾਲ (ਜਿਸ) ਮਨ ਵਿਚ ਆ ਵੱਸਦਾ ਹੈ, ਉਸ ਦੇ ਹਿਰਦੇ ਵਿਚ ਉਹ ਪ੍ਰਤੱਖ ਉੱਘੜ ਹੀ ਪੈਂਦਾ ਹੈ (ਉਸ ਮਨੁੱਖ ਦੇ ਜੀਵਨ ਵਿਚ ਸੁਚੱਜੀ ਤਬਦੀਲੀ ਆ ਜਾਂਦੀ ਹੈ) ।੫।
By Guru's Grace, the Lord comes to abide in the mind; in the heart of such a one, He is revealed. ||5||
ਹੇ ਭਾਈ! ਇਹ ਸਾਰਾ ਜਗਤ-ਆਕਾਰ ਉਸ ਅੰਤਰਜਾਮੀ ਪਰਮਾਤਮਾ ਦਾ ਸਰੂਪ ਹੈ । ਹਰੇਕ ਥਾਂ ਵਿਚ ਹੀ ਪਰਮਾਤਮਾ ਵੱਸ ਰਿਹਾ ਹੈ
God is the Inner-knower of all hearts; God dwells in every place.
ਹੇ ਭਾਈ! ਗੁਰੂ ਦੇ ਸ਼ਬਦ ਵਿਚ ਸੁਰਤਿ ਜੋੜ ਕੇ ਵੇਖੋ (ਹਰੇਕ ਥਾਂ ਉਹੀ ਦਿੱਸੇਗਾ । ਜਦੋਂ ਹਰੇਕ ਥਾਂ ਉਹੀ ਦਿੱਸੇ ਪਏ, ਤਾਂ) ਕਿਸੇ ਨੂੰ ਭੈੜਾ ਆਖਿਆ ਨਹੀਂ ਜਾ ਸਕਦਾ ।੬।
So who should we call evil? Behold the Word of the Shabad, and lovingly dwell upon it. ||6||
ਹੇ ਭਾਈ! ਮਨੁੱਖ ਉਤਨਾ ਚਿਰ ਹੀ ਕਿਸੇ ਹੋਰ ਨੂੰ ਚੰਗਾ ਜਾਂ ਮੰਦਾ ਆਖਦਾ ਹੈ ਜਿਤਨਾ ਚਿਰ ਉਹ ਆਪ ਮੇਰ-ਤੇਰ ਵਿਚ ਰਹਿੰਦਾ ਹੈ
He calls others bad and good, as long as he is in duality.
ਜੇਹੜਾ ਮਨੁੱਖ ਗੁਰੂ ਦੇ ਦੱਸੇ ਰਾਹ ਉਤੇ ਤੁਰਦਾ ਹੈ, ਉਹ (ਹਰ ਥਾਂ) ਇਕ ਪ੍ਰਭੂ ਨੂੰ ਹੀ (ਵੱਸਦਾ) ਸਮਝਦਾ ਹੈ, ਉਹ ਇਕ ਪਰਮਾਤਮਾ ਵਿਚ ਹੀ ਲੀਨ ਰਹਿੰਦਾ ਹੈ ।੭।
The Gurmukh understands the One and Only Lord; He is absorbed in the One Lord. ||7||
ਹੇ ਭਾਈ! ਉਹੀ ਸੇਵਾ-ਭਗਤੀ ਪ੍ਰਭੂ ਨੂੰ ਪਸੰਦ ਆਉਂਦੀ ਹੈ, ਜੇਹੜੀ ਪ੍ਰਭੂ ਕਬੂਲ ਕਰਦਾ ਹੈ
That is selfless service, which pleases God, and which is approved by God.
ਹੇ ਦਾਸ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਗੁਰੂ ਦੇ ਚਰਨਾਂ ਵਿਚ ਚਿੱਤ ਜੋੜ ਕੇ ਪਰਮਾਤਮਾ ਦਾ ਆਰਾਧਨ ਕਰਦੇ ਹਨ ।੮।੨।੪।੯।
Servant Nanak worships the Lord in adoration; he focuses his consciousness on the Guru's Feet. ||8||2||4||9||
Raag Soohee, Ashtapadees, Fourth Mehl, Second House:
One Universal Creator God. By The Grace Of The True Guru:
ਹੇ ਭਾਈ! ਜੇ ਕੋਈ (ਸੱਜਣ) ਮੇਰਾ ਪ੍ਰੀਤਮ ਲਿਆ ਕੇ ਮੈਨੂੰ ਮਿਲਾ ਦੇਵੇ, ਤਾਂ ਮੈਂ ਉਸ ਦੇ ਅੱਗੇ ਆਪਣਾ ਆਪ ਵੇਚ ਦਿਆਂ ।੧।
If only someone would come, and lead me to meet my Darling Beloved; I would sell myself to him. ||1||
ਤੇਰਾ ਦਰਸਨ ਕਰਨ ਵਾਸਤੇ,
I long for the Blessed Vision of the Lord's Darshan.
ਹੇ ਪ੍ਰਭੂ! ਜੇ ਤੂੰ (ਮੇਰੇ ਉਤੇ) ਮੇਹਰ ਕਰੇਂ, (ਮੈਨੂੰ) ਗੁਰੂ ਮਿਲਾ ਦੇਵੇਂ, ਤਾਂਮੈਂ ਸਦਾ ਤੇਰਾ ਨਾਮ ਸਿਮਰਦਾ ਰਹਾਂਗਾ ।੧।ਰਹਾਉ।
When the Lord shows Mercy unto me, then I meet the True Guru; I meditate on the Name of the Lord, Har, Har. ||1||Pause||
ਹੇ ਪ੍ਰਭੂ! (ਮੇਹਰ ਕਰ) ਜੇ ਤੂੰ ਮੈਨੂੰ ਸੁਖ ਦੇਵੇਂ, ਤਾਂ ਮੈਂ ਤੈਨੂੰ ਹੀ ਸਿਮਰਦਾ ਰਹਾਂ, ਦੁਖ ਵਿਚ ਭੀ ਮੈਂ ਤੇਰੀ ਹੀ ਆਰਾਧਨਾ ਕਰਦਾ ਰਹਾਂ ।੨।
If You will bless me with happiness, then I will worship and adore You. Even in pain, I will meditate on You. ||2||
ਹੇ ਪ੍ਰਭੂ! ਜੇ ਤੂੰ ਮੈਨੂੰ ਭੁੱਖਾ ਰੱਖੇਂ, ਤਾਂ ਮੈਂ ਇਸ ਭੁਖ ਵਿਚ ਹੀ ਰੱਜਿਆ ਰਹਾਂਗਾ, ਦੁੱਖਾਂ ਵਿਚ ਮੈਂ ਸੁਖ ਪ੍ਰਤੀਤ ਕਰਾਂਗਾ (ਤੇਰੀ ਇਹ ਮੇਹਰ ਜ਼ਰੂਰ ਹੋ ਜਾਏ ਕਿ ਮੈਨੂੰ ਤੇਰਾ ਦਰਸਨ ਹੋ ਜਾਏ) ।੩।
Even if You give me hunger, I will still feel satisfied; I am joyful, even in the midst of sorrow. ||3||
ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ ਜੇ ਲੋੜ ਪਏ ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਕੱਟ ਕੱਟ ਕੇ ਸਾਰਾ ਭੇਟਾ ਕਰ ਦਿਆਂਗਾ, ਅੱਗ ਵਿਚ ਆਪਣੇ ਆਪ ਨੂੰ ਸਾੜ (ਭੀ) ਦਿਆਂਗਾ ।੪।
I would cut my mind and body apart into pieces, and offer them all to You; I would burn myself in fire. ||4||
ਹੇ ਪ੍ਰਭੂ! (ਤੇਰੇ ਦੀਦਾਰ ਦੀ ਖ਼ਾਤਰ, ਤੇਰੀਆਂ ਸੰਗਤਾਂ ਨੂੰ) ਮੈਂ ਪੱਖਾਂ ਝਲਾਂਗਾ, ਪਾਣੀ ਢੋਵਾਂਗਾ, ਜੋ ਕੁਝ ਤੂੰ ਮੈਨੂੰ (ਖਾਣ ਲਈ) ਦੇਵੇਂਗਾ ਉਹੀ (ਖ਼ੁਸ਼ ਹੋ ਕੇ) ਖਾ ਲਵਾਂਗਾ ।੫।
I wave the fan over You, and carry water for You; whatever You give me, I take. ||5||
ਹੇ ਪ੍ਰਭੂ! (ਤੇਰਾ ਦਾਸ) ਗਰੀਬ ਨਾਨਕ ਤੇਰੇ ਦਰ ਤੇ ਆ ਡਿੱਗਾ ਹੈ, ਮੈਨੂੰ ਆਪਣੇ ਚਰਨਾਂ ਵਿਚ ਜੋੜ ਲੈ, ਤੇਰਾ ਇਹ ਉਪਕਾਰ ਹੋਵੇਗਾ ।੬।
Poor Nanak has fallen at the Lord's Door; please, O Lord, unite me with Yourself, by Your Glorious Greatness. ||6||
ਹੇ ਪ੍ਰਭੂ! (ਜੇ ਲੋੜ ਪਏ ਤਾਂ) ਮੈਂ ਆਪਣੀਆਂ ਅੱਖਾਂ ਕੱਢ ਕੇ (ਗੁਰੂ ਦੇ) ਪੈਰਾਂ ਹੇਠ ਰੱਖ ਦਿਆਂ, ਮੈਂ ਸਾਰੀ ਧਰਤੀ ਉਤੇ ਭਾਲ ਕਰਾਂ ਕਿ ਸ਼ਾਇਦ ਕਿਤੇ ਗੁਰੂ ਲੱਭ ਪਏ ।੭।
Taking out my eyes, I place them at Your Feet; after travelling over the entire earth, I have come to understand this. ||7||
ਹੇ ਪ੍ਰਭੂ! ਜੇ ਤੂੰ ਮੈਨੂੰ ਆਪਣੇ ਕੋਲ ਬਿਠਾਲ ਲਏਂ, ਤਾਂ ਤੈਨੂੰ ਆਰਾਧਦਾ ਰਹਾਂ, ਜੇ ਤੂੰ ਮੈਨੂੰ (ਧੱਕੇ) ਮਾਰ ਕੇ (ਆਪਣੇ ਦਰ ਤੋਂ) ਕੱਢ ਦੇਵੇਂ, ਤਾਂ ਭੀ ਮੈਂ ਤੇਰਾ ਹੀ ਧਿਆਨ ਧਰਦਾ ਰਹਾਂਗਾ ।੮।
If You seat me near You, then I worship and adore You. Even if You beat me and drive me out, I will still meditate on You. ||8||
ਹੇ ਪ੍ਰਭੂ! ਜੇ ਜਗਤ ਮੈਨੂੰ ਚੰਗਾ ਆਖੇਗਾ, ਤਾਂ (ਅਸਲ ਵਿਚ) ਇਹ ਤੇਰੀ ਹੀ ਵਡਿਆਈ ਹੋਵੇਗੀ, ਜੇ (ਤੇਰੀ ਸਿਫ਼ਤਿ-ਸਾਲਾਹ ਕਰਨ ਤੇ) ਦੁਨੀਆ ਮੇਰੀ ਨਿੰਦਾ ਕਰੇਗੀ, ਤਾਂ ਭੀ ਮੈਂ (ਤੈਨੂੰ) ਛੱਡ ਕੇ ਨਹੀਂ ਜਾਵਾਂਗਾ ।੯।
If people praise me, the praise is Yours. Even if they slander me, I will not leave You. ||9||
ਹੇ ਪ੍ਰਭੂ! ਜੇ ਮੇਰੀ ਪ੍ਰੀਤਿ ਤੇਰੇ ਪਾਸੇ ਬਣੀ ਰਹੇ, ਤਾਂ ਬੇਸ਼ੱਕ ਕੋਈ ਕੁਝ ਭੀ ਮੈਨੂੰ ਪਿਆ ਆਖੇ । ਪਰ, ਤੇਰੇ ਵਿਸਰਿਆਂ, ਹੇ ਪ੍ਰਭੂ! ਮੈਂ ਆਤਮਕ ਮੌਤੇ ਮਰ ਜਾਵਾਂਗਾ ।੧੦।
If You are on my side, then anyone can say anything. But if I were to forget You, then I would die. ||10||
ਹੇ ਪ੍ਰਭੂ! (ਤੇਰਾ ਦਰਸਨ ਕਰਨ ਦੀ ਖ਼ਾਤਰ) ਮੈਂ ਗੁਰੂ ਉਤੋਂ ਕੁਰਬਾਨ ਕੁਰਬਾਨ ਜਾਵਾਂਗਾ, ਮੈਂ ਸੰਤ-ਗੁਰੂ ਦੀ ਚਰਨੀਂ ਪੈ ਕੇ ਉਸ ਨੂੰ ਪ੍ਰਸੰਨ ਕਰਾਂਗਾ ।੧੧।
I am a sacrifice, a sacrifice to my Guru; falling at His Feet, I surrender to the Saintly Guru. ||11||
ਹੇ ਹਰੀ! ਤੇਰਾ ਦਰਸਨ ਕਰਨ ਦੀ ਖ਼ਾਤਰ (ਤੇਰਾ ਦਾਸ) ਵਿਚਾਰਾ ਨਾਨਕ ਕਮਲਾ ਹੋਇਆ ਫਿਰਦਾ ਹੈ ।੧੨।
Poor Nanak has gone insane, longing for the Blessed Vision of the Lord's Darshan. ||12||
ਹੇ ਪ੍ਰਭੂ! (ਤੇਰਾ ਮਿਲਾਪ ਪ੍ਰਾਪਤ ਕਰਨ ਦੀ ਖ਼ਾਤਰ) ਮੈਂ ਗੁਰੂ ਦਾ ਦਰਸਨ ਕਰਨ ਲਈ ਝੱਖੜ-ਹਨੇਰੀ (ਆਪਣੇ ਸਿਰ ਉਤੇ) ਝੱਲਣ ਨੂੰ ਭੀ ਤਿਆਰ ਹਾਂ, ਜੇ ਮੀਂਹ ਵਰ੍ਹਨ ਲੱਗ ਪਏ ਤਾਂ ਭੀ (ਵਰ੍ਹਦੇ ਮੀਂਹ ਵਿਚ ਹੀ) ਮੈਂ ਗੁਰੂ ਨੂੰ ਵੇਖਣ ਲਈ ਜਾਣ ਨੂੰ ਤਿਆਰ ਹਾਂ ।੧੩।
Even in violent storms and torrential rain, I go out to catch a glimpse of my Guru. ||13||
ਹੇ ਭਾਈ! ਖਾਰਾ ਸਮੁੰਦਰ ਭੀ ਲੰਘਣਾ ਪਏ, ਤਾਂ ਭੀ ਉਸ ਨੂੰ ਲੰਘ ਕੇ ਗੁਰੂ ਦਾ ਸਿੱਖ ਗੁਰੂ ਦੇ ਕੋਲ ਪਹੁੰਚਦਾ ਹੈ ।੧੪।
Even though the oceans and the salty seas are very vast, the GurSikh will cross over it to get to his Guru. ||14||
ਜਿਵੇਂ ਪ੍ਰਾਣੀ ਪਾਣੀ ਤੋਂ ਮਿਲਣ ਤੋਂ ਬਿਨਾ ਮਰਨ ਲੱਗ ਪੈਂਦਾ ਹੈ, ਤਿਵੇਂ ਸਿੱਖ ਗੁਰੂ ਨੂੰ ਮਿਲਣ ਤੋਂ ਬਿਨਾ ਆਪਣੀ ਆਤਮਕ ਮੌਤ ਆ ਗਈ ਸਮਝਦਾ ਹੈ ।੧੫।
Just as the mortal dies without water, so does the Sikh die without the Guru. ||15||