Raag Soohee, Fifth Mehl, Third House:
One Universal Creator God. By The Grace Of The True Guru:
ਨਾਸਵੰਤ ਪਦਾਰਥਾਂ ਦੇ ਮੋਹ; ਤ੍ਰਿਸ਼ਨ ਦੀ ਅੱਗ, ਚਿੰਤਾ ਦੇ ਸਮੁੰਦਰ ਵਿਚੋਂ।
Attachment to sex is an ocean of fire and pain.
ਹੇ ਸੋਹਣੇ ਹਰੀ! ਕਿਰਪਾ ਕਰ ਕੇ (ਸਾਨੂੰ) ਬਚਾ ਲੈ ।੧।
By Your Grace, O Sublime Lord, please save me from it. ||1||
ਹੇ ਨਾਰਾਇਣ! (ਅਸੀ ਜੀਵ) ਤੇਰੇ ਸੋਹਣੇ ਚਰਨਾਂ ਦੀ ਸਰਨ ਵਿਚ ਆਏ ਹਾਂ (ਸਾਨੂੰ ਵਿਕਾਰਾਂ ਤੋਂ ਬਚਾਈ ਰੱਖ) ।
I seek the Sanctuary of the Lotus Feet of the Lord.
ਹੇ ਗਰੀਬਾਂ ਦੇ ਖਸਮ! ਹੇ ਭਗਤਾਂ ਦੇ ਆਸਰੇ।੧।ਰਹਾਉ।
He is the Master of the meek, the Support of His devotees. ||1||Pause||
ਹੇ ਨਿਆਸਰਿਆਂ ਦੇ ਆਸਰੇ! ਹੇ ਭਗਤਾਂ ਦੇ ਸਾਰੇ ਡਰ ਦੂਰ ਕਰਨ ਵਾਲੇ!
Master of the masterless, Patron of the forlorn, Eradicator of fear of His devotees.
ਗੁਰੂ ਦੀ ਸੰਗਤਿ ਵਿਚ ਰਿਹਾਂ ਜਮਦੂਤ (ਭੀ) ਨੇੜੇ ਨਹੀਂ ਢੁਕਦੇ (ਮੌਤ ਦਾ ਡਰ ਪੋਹ ਨਹੀਂ ਸਕਦਾ) ।੨।
In the Saadh Sangat, the Company of the Holy, the Messenger of Death cannot even touch them. ||2||
ਹੇ ਜ਼ਿੰਦਗੀ ਦੇ ਸੋਮੇ! ਹੇ ਅਦੁੱਤੀ ਪ੍ਰਭੂ! ਹੇ ਦਇਆ ਦੇ ਘਰ!
The Merciful, Incomparably Beautiful, Embodiment of Life.
ਤੇਰੇ ਗੁਣਾਂ ਨੂੰ ਯਾਦ ਕੀਤਿਆਂ ਮੌਤ ਦੀ ਫਾਹੀ ਕੱਟੀ ਜਾਂਦੀ ਹੈ ।੩।
Vibrating the Glorious Virtues of the Lord, the noose of the Messenger of Death is cut away. ||3||
ਹੇ ਭਾਈ! ਜੇਹੜਾ ਮਨੁੱਖ ਆਪਣੀ ਜੀਭ ਨਾਲ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪਦਾ ਹੈ,
One who constantly chants the Ambrosial Nectar of the Naam with his tongue,
ਉਸ ਉਤੇ ਇਹ ਮਾਇਆ ਜ਼ੋਰ ਨਹੀਂ ਪਾ ਸਕਦੀ, ਜੇਹੜੀ ਸਾਰੇ ਰੋਗਾਂ ਦਾ ਮੂਲ ਹੈ ।੪।
is not touched or affected by Maya, the embodiment of disease. ||4||
ਹੇ ਭਾਈ! ਸਦਾ ਪਰਾਮਤਮਾ ਦਾ ਨਾਮ ਜਪਿਆ ਕਰ (ਜੇਹੜਾ ਜਪਦਾ ਹੈ) ਉਹ (ਆਪਣੇ) ਸਾਰੇ ਸਾਥੀਆਂ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ
Chant and meditate on God, the Lord of the Universe, and all of your companions shall be carried across;
ਪੰਜੇ ਲੁਟੇਰੇ ਉਸ ਉਤੇ ਦਬਾਉ ਨਹੀਂ ਪਾ ਸਕਦੇ ।੫।
the five thieves will not even approach. ||5||
ਹੇ ਭਾਈ! ਜੇਹੜਾ ਮਨੁੱਖ ਆਪਣੇ ਮਨ ਨਾਲ, ਕੰਮਾਂ ਨਾਲ ਇਕ ਪਰਮਾਤਮਾ ਦਾ ਧਿਆਨ ਧਰੀ ਰੱਖਦਾ ਹੈ,
One who meditates on the One God in thought, word and deed
ਉਹੀ ਮਨੁੱਖ (ਮਨੁੱਖਾ ਜਨਮ ਦੇ) ਸਾਰੇ ਫਲ ਹਾਸਲ ਕਰ ਲੈਂਦਾ ਹੈ ।੬।
- that humble being receives the fruits of all rewards. ||6||
ਹੇ ਭਾਈ! ਪਰਮਾਤਮਾ ਨੇ ਕਿਰਪਾ ਕਰ ਕੇ ਜਿਸ ਮਨੁੱਖ ਨੂੰ ਆਪਣਾ ਬਣਾ ਲਿਆ,
Showering His Mercy, God has made me His own;
ਉਸ ਨੂੰ ਉਸ ਨੇ ਆਪਣਾ ਨਾਮ ਬਖ਼ਸ਼ਿਆ, ਉਸ ਨੂੰ ਆਪਣੀ ਭਗਤੀ ਦਾ ਸੁਆਦ ਦਿੱਤਾ ।੭।
He has blessed me with the unique and singular Naam, and the sublime essence of devotion. ||7||
ਹੇ ਨਾਨਕ! ਉਹ ਪਰਮਾਤਮਾ ਹੀ ਜਗਤ ਦੇ ਸ਼ੁਰੂ ਤੋਂ ਹੈ, ਹੁਣ ਭੀ ਹੈ, ਜਗਤ ਦੇ ਅਖ਼ੀਰ ਵਿਚ ਭੀ ਹੋਵੇਗਾ ।
In the beginning, in the middle, and in the end, He is God.
ਉਸ ਤੋਂ ਬਿਨਾ (ਉਸ ਦੇ ਵਰਗਾ) ਹੋਰ ਕੋਈ ਨਹੀਂ ਹੈ ।੮।੧।੨।
O Nanak, without Him, there is no other at all. ||8||1||2||
Raag Soohee, Fifth Mehl, Ashtapadees, Ninth House:
One Universal Creator God. By The Grace Of The True Guru:
ਹੇ ਪ੍ਰਭੂ! ਉਹਨਾਂ ਗੁਰਮੁਖਾਂ ਦਾ ਸਾਥ ਕਿਵੇਂ ਪ੍ਰਾਪਤ ਹੋਵੇ, ਜਿਨ੍ਹਾਂ ਦਾ ਦਰਸਨ ਕੀਤਿਆਂ ਮਨ ਖਿੜ ਆਉਂਦਾ ਹੈ?
Gazing upon them, my mind is enraptured. How can I join them and be with them?
ਹੇ ਭਾਈ! ਉਹੀ ਮਨੁੱਖ (ਮੇਰੇ ਵਾਸਤੇ) ਸੱਜਣ ਹਨ, ਸੰਤ ਹਨ, ਮੇਰੇ ਅਸਲ ਮੇਲੀ ਹਨ, ਜੇਹੜੇ ਪਰਮਾਤਮਾ ਨਾਲ ਮੇਰਾ ਪਿਆਰ ਜੋੜ ਦੇਣ ।
They are Saints and friends, good friends of my mind, who inspire me and help me tune in to God's Love.
ਹੇ ਪ੍ਰਭੂ! (ਮੇਹਰ ਕਰ) ਉਹਨਾਂ ਨਾਲੋਂ ਮੇਰਾ ਪਿਆਰ ਨਾਹ ਟੁੱਟੇ, ਉਹਨਾਂ ਨਾਲ ਮੇਰਾ ਕਦੇ ਅਜੋੜ ਨਾਹ ਹੋਵੇ ।੧।
My love for them shall never die; it shall never, ever be broken. ||1||
ਹੇ ਪਾਰਬ੍ਰਹਮ! ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੈਂ ਸਦਾ ਤੇਰੇ ਗੁਣ ਗਾਂਦਾ ਰਹਾਂ
O Supreme Lord God, please grant me Your Grace, that I might constantly sing Your Glorious Praises.
ਹੇ ਸੰਤ ਜਨੋ! ਹੇ ਸੱਜਣੋ! ਹੇ ਮੇਰੇ ਮਨ ਦੇ ਮੇਲੀਓ! ਆ ਕੇ ਮਿਲੋ (ਇਕੱਠੇ ਬੈਠੀਏ, ਤੇ,) ਪਰਮਾਤਮਾ ਦਾ ਨਾਮ ਜਪੀਏ ।੧।ਰਹਾਉ।
Come, and meet with me, O Saints, and good friends; let us chant and meditate on the Naam, the Name of the Lord, the Best Friend of my mind. ||1||Pause||
ਹੇ ਭਾਈ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ (ਆਤਮਕ ਜੀਵਨ ਵਲੋਂ) ਅੰਨ੍ਹਾ ਹੋ ਜਾਂਦਾ ਹੈ, ਉਹ (ਅਸਲੀਅਤ ਨੂੰ) ਨਾਹ ਵੇਖ ਸਕਦਾ ਹੈ, ਨਾਹ ਸੁਣ ਸਕਦਾ ਹੈ, ਨਾਹ ਸਮਝ ਸਕਦਾ ਹੈ ।
He does not see, he does not hear, and he does not understand; he is blind, enticed and bewitched by Maya.
ਉਸ ਨੂੰ ਇਹ ਨਹੀਂ ਸੁੱਝਦਾ ਕਿ) ਕੱਚੇ ਘੜੇ ਵਰਗਾ ਇਹ ਸਰੀਰ ਨਾਸ ਹੋਣ ਵਾਲਾ ਹੈ, ਉਹ ਹਰ ਵੇਲੇ ਨਾਸਵੰਤ ਪਦਾਰਥਾਂ ਦੀ ਖ਼ਾਤਰ ਹੀ ਦੌੜ-ਭੱਜ ਕਰਦਾ ਰਹਿੰਦਾ ਹੈ
His body is false and transitory; it shall perish. And still, he entangles himself in false pursuits.
ਹੇ ਭਾਈ! ਜੇਹੜੇ ਮਨੁੱਖ ਪੂਰੇ ਗੁਰੂ ਦਾ ਮਿਲਾਪ (ਹਾਸਲ ਕਰ ਕੇ) ਪਰਮਾਤਮਾ ਦਾ ਨਾਮ ਜਪਦੇ ਹਨ, ਉਹ (ਮਨੁੱਖਾ ਜੀਵਨ ਦੀ ਬਾਜ਼ੀ) ਜਿੱਤ ਕੇ ਇਥੋਂ ਜਾਂਦੇ ਹਨ ।੨।
They alone depart victorious, who have meditated on the Naam; they stick with the Perfect Guru. ||2||
ਹੇ ਭਾਈ! ਪਰਮਾਤਮਾ ਦੇ ਹੁਕਮ ਅਨੁਸਾਰ ਹੀ (ਜੀਵ) ਜਗਤ ਵਿਚ ਆਉਂਦਾ ਹੈ, ਹੁਕਮ ਅਨੁਸਾਰ ਢੋ ਢੁਕਣ ਨਾਲ (ਜੀਵ ਦਾ ਇਥੋਂ) ਕੂਚ ਹੋ ਜਾਂਦਾ ਹੈ
By the Hukam of God's Will, they come into this world, and they leave upon receipt of His Hukam.
ਪ੍ਰਭੂ ਦੀ ਰਜ਼ਾ ਵਿਚ ਹੀ ਜਗਤ-ਖਿਲਾਰਾ ਖਿਲਰਿਆ ਹੈ, ਰਜ਼ਾ ਵਿਚ ਹੀ ਜੀਵ ਇਥੇ ਰਸਾਂ ਦੇ ਭੋਗ ਭੋਗਦਾ ਹੈ
By His Hukam, the Expanse of the Universe is expanded. By His Hukam, they enjoy pleasures.
(ਇਹਨਾਂ ਰਸਾਂ ਵਿਚ ਫਸ ਕੇ) ਜਿਸ ਮਨੁੱਖ ਨੂੰ ਕਰਤਾਰ ਭੁੱਲ ਜਾਂਦਾ ਹੈ, ਇਹ ਵਿਛੋੜਾ ਉਸ ਦੇ ਅੰਦਰ ਚਿੰਤਾ-ਫ਼ਿਕਰ ਪਾਈ ਰੱਖਦਾ ਹੈ ।੩।
One who forgets the Creator Lord, suffers sorrow and separation. ||3||
ਹੇ ਭਾਈ! ਜੇਹੜਾ ਮਨੁੱਖ ਆਪਣੇ ਪ੍ਰਭੂ ਨੂੰ ਚੰਗਾ ਲੱਗਣ ਲੱਗ ਪੈਂਦਾ ਹੈ, ਉਹ ਪ੍ਰਭੂ ਦੀ ਦਰਗਾਹ ਵਿਚ ਇੱਜ਼ਤ ਨਾਲ ਜਾਂਦਾ ਹੈ
One who is pleasing to his God, goes to His Court dressed in robes of honor.
ਉਸ ਨੂੰ ਇਸ ਲੋਕ ਵਿਚ ਸੁਖ ਮਿਲਿਆ ਰਹਿੰਦਾ ਹੈ, ਪਰਲੋਕ ਵਿਚ ਉਹ ਸੁਰਖ਼-ਰੂ ਹੁੰਦਾ ਹੈ (ਕਿਉਂਕਿ ਉਹ) ਪਰਮਾਤਮਾ ਦਾ ਹੀ ਨਾਮ ਸਿਮਰਦਾ ਰਹਿੰਦਾ ਹੈ
One who meditates on the Naam, the One Name, finds peace in this world; his face is radiant and bright.
ਉਸ ਨੇ (ਇਥੇ) ਚੰਗੀ ਭਾਵਨਾ ਨਾਲ ਗੁਰੂ ਦਾ ਆਸਰਾ ਲਈ ਰੱਖਿਆ, (ਇਸ ਵਾਸਤੇ) ਪਰਮਾਤਮਾ ਨੇ ਉਸ ਨੂੰ ਆਦਰ ਬਖ਼ਸ਼ਿਆ ।੪।
The Supreme Lord confers honor and respect on those who serve the Guru with true love. ||4||
ਹੇ ਭਾਈ! ਜੇਹੜਾ ਪਰਮਾਤਮਾ ਹਰੇਕ ਥਾਂ ਵਿਚ ਵਿਆਪਕ ਹੈ, ਜੇਹੜਾ ਸਾਰੇ ਜੀਵਾਂ ਦੀ ਪਾਲਣਾ ਕਰਨ ਵਾਲਾ ਹੈ
He is pervading and permeating the spaces and interspaces; He loves and cherishes all beings.
ਜਦੋਂ ਉਹ ਆਪ ਹੀ ਜਿਸ ਜੀਵ ਉਤੇ ਦਇਆਵਾਨ ਹੁੰਦਾ ਹੈ ਉਸ ਦੇ ਮਨ ਤੋਂ ਉਹ ਕਦੇ ਭੀ ਨਹੀਂ ਭੁੱਲਦਾ ਉਹ ਮਨੁੱਖ ਸਦਾ ਕਾਇਮ ਰਹਿਣ ਵਾਲਾ ਹਰਿ-ਨਾਮ-ਖ਼ਜ਼ਾਨਾ ਇਕੱਠਾ ਕਰਦਾ ਹੈ
I have accumulated the true treasure, the wealth and riches of the One Name.
ਪਰਮਾਤਮਾ ਦੇ ਨਾਮ ਨੂੰ ਹੀ ਉਹ ਆਪਣਾ ਧਨ-ਪਦਾਰਥ ਬਣਾਂਦਾ ਹੈ ।੫।
I shall never forget Him from my mind, since He has been so merciful to me. ||5||