ਅੰਗ. ੭੭ 
 
ਇਹ ਧਨ-ਪਦਾਰਥ ਇਹ ਮਾਇਆ ਸਦਾ ਸਾਥ ਨਿਬਾਹੁਣ ਵਾਲੇ ਨਹੀਂ ਹਨ, ਅਤੇ ਸਮਾ ਆਉਣ ਤੇ ਪਛੁਤਾਂਦਾ ਹੋਇਆ ਇਹਨਾਂ ਨੂੰ ਛੱਡ ਕੇ ਜਾਂਦਾ ਹੈ ।
This wealth, property and Maya are false. In the end, you must leave these, and depart in sorrow.
 
ਜਿਸ ਮਨੁੱਖ ੳੱੁਤੇ ਪਰਮਾਤਮਾ ਮਿਹਰ ਕਰਦਾ ਹੈ ਉਸ ਨੂੰ ਗੁਰੂ ਮਿਲਾਂਦਾ ਹੈ, ਤੇ ਉਹ ਸਦਾ ਪਰਮਾਤਮਾ ਦਾ ਨਾਮ ਹਿਰਦੇ ਵਿਚ ਸੰਭਾਲਦਾ ਹੈ
Those whom the Lord, in His Mercy, unites with the Guru, reflect upon the Name of the Lord, Har, Har.
 
ਹੇ ਨਾਨਕ ! ਆਖ—ਜੇਹੜੇ ਪ੍ਰਾਣੀ ਹਰਿ ਨਾਮ ਸੰਭਾਲਦੇ ਹਨ, ਉਹ ਪਰਮਾਤਮਾ ਵਿਚ ਜਾ ਮਿਲਦੇ ਹਨ ।੩।
Says Nanak, in the third watch of the night, O mortal, they go, and are united with the Lord. ||3||
 
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ ਰਾਤ ਦੇ) ਚੌਥੇ ਪਹਰ ਪਰਮਾਤਮਾ (ਜੀਵ ਦੇ ਇੱਥੋਂ) ਤੁਰਨ ਦਾ ਸਮਾ ਲੈ (ਹੀ) ਆਉਂਦਾ ਹੈ
In the fourth watch of the night, O my merchant friend, the Lord announces the time of departure.
 
ਹੇ ਵਣਜਾਰੇ ਜੀਵ-ਮਿਤ੍ਰ ! ਗੁਰੂ ਨੂੰ ਅਭੁੱਲ ਜਾਣ ਕੇ ਗੁਰੂ ਦੀ ਸਰਨ ਪਵੋ, (ਜ਼ਿੰਦਗੀ ਦੀ) ਸਾਰੀ ਰਾਤ ਬੀਤਦੀ ਜਾ ਰਹੀ ਹੈ
Serve the Perfect True Guru, O my merchant friend; your entire life-night is passing away.
 
(ਹੇ ਜੀਵ-ਮਿਤ੍ਰ !) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰੋ, (ਇਸ ਕੰਮ ਵਿਚ) ਬਿਲਕੁਲ ਆਲਸ ਨਾਹ ਕਰੋ, ਸਿਮਰਨ ਦੀ ਬਰਕਤਿ ਨਾਲ ਹੀ ਸਦਾ ਵਾਸਤੇ ਅਟੱਲ ਆਤਮਕ ਜੀਵਨ ਵਾਲੇ ਬਣ ਸਕੋਗੇ ।
Serve the Lord each and every instant-do not delay! You shall become eternal throughout the ages.
 
(ਹੇ ਜੀਵ-ਮਿਤ੍ਰ ! ਸਿਮਰਨ ਦੀ ਬਰਕਤਿ ਨਾਲ ਹੀ) ਪਰਮਾਤਮਾ ਦੇ ਮਿਲਾਪ ਦਾ ਆਨੰਦ ਸਦਾ ਮਾਣੋਗੇ ਤੇ ਜਨਮ ਮਰਨ ਦੇ ਗੇੜ ਵਿੱਚ ਪਾਣ ਵਾਲੇ ਦੁਖਾਂ ਨੂੰ ਮੁਕਾ ਸਕੇਗਾ
Enjoy ecstasy forever with the Lord, and do away with the pains of birth and death.
 
(ਹੇ ਜੀਵ-ਮਿਤ੍ਰ !) ਗੁਰੂ ਤੇ ਪਰਮਾਤਮਾ ਵਿਚ (ਰਤਾ ਭੀ) ਫ਼ਰਕ ਨਾਹ ਸਮਝੋ ਗੁਰੂ (ਦੇ ਚਰਨਾਂ) ਵਿੱਚ ਜੁੜ ਕੇ ਹੀ ਪਰਮਾਤਮਾ ਦੀ ਭਗਤੀ ਪਿਆਰੀ ਲੱਗਦੀ ਹੈ ।
Know that there is no difference between the Guru, the True Guru, and your Lord and Master. Meeting with Him, take pleasure in the Lord's devotional service.
 
ਹੇ ਨਾਨਕ ! ਆਖ—ਜੇਹੜੇ ਪ੍ਰਾਣੀ (ਜ਼ਿੰਦਗੀ ਦੀ ਰਾਤ ਦੇ) ਚੌਥੇ ਪਹਰ ਵਿਚ ਭੀ (ਪਰਮਾਤਮਾ ਦੀ ਭਗਤੀ ਕਰਦੇ ਰਹਿੰਦੇ ਹਨ ਉਹਨਾਂ) ਭਗਤਾਂ ਦੀ (ਜ਼ਿੰਦਗੀ ਦੀ ਸਾਰੀ) ਰਾਤ ਕਾਮਯਾਬ ਰਹਿੰਦੀ ਹੈ ।੪।੧।੩।
Says Nanak, O mortal, in the fourth watch of the night, the life-night of the devotee is fruitful. ||4||1||3||
 
Siree Raag, Fifth Mehl:
 
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਮਨੁੱਖਾ ਜ਼ਿੰਦਗੀ ਦੀ) ਰਾਤ ਦੇ ਪਹਿਲੇ ਪਹਰ ਪਰਮਾਤਮਾ ਮਾਂ ਦੇ ਪੇਟ ਵਿਚ (ਜੀਵ ਦਾ) ਪੈਂਤੜਾ ਰੱਖਦਾ ਹੈ
In the first watch of the night, O my merchant friend, the Lord placed your soul in the womb.
 
ਹੇ ਵਣਜਾਰੇ ਮਿਤ੍ਰ ! (ਫਿਰ) ਦਸਾਂ ਮਹੀਨਿਆਂ ਵਿਚ ਪ੍ਰਭੂ ਮਨੱੁਖ (ਦਾ ਸਾਬਤ ਬੁੱਤ) ਬਣਾ ਦੇਂਦਾ ਹੈ । (ਜੀਵਾਂ ਨੂੰ ਜਿੰਦਗੀ ਦਾ) ਮੁਕਰਰ ਸਮਾ ਦੇਂਦਾ ਹੈ (ਜਿਸ ਵਿਚ ਜੀਵ ਚੰਗੇ ਮੰਦੇ) ਕਰਮ ਕਮਾਂਦੇ ਹਨ
In the tenth month, you were made into a human being, O my merchant friend, and you were given your allotted time to perform good deeds.
 
ਪਰਮਾਤਮਾ ਜੀਵ ਲਈ ਜ਼ਿੰਦਗੀ ਦਾ ਸਮਾ ਮੁਕਰਰ ਕਰ ਦੇਂਦਾ ਹੈ । ਪਿੱਛੇ ਕੀਤੇ ਕਰਮਾਂ ਦੇ ਸੰਸਕਾਰਾਂ ਅਨੁਸਾਰ ਪ੍ਰਭੂ ਜੀਵ ਦੇ ਮੱਥੇ ਤੇ ਧੁਰੋਂ ਜਿਹੋ ਜਿਹਾ ਲੇਖ ਲਿਖ ਦੇਂਦਾ ਹੈ, ਉਹੋ ਜਿਹੇ ਕਰਮ ਜੀਵ ਕਮਾਂਦੇ ਹਨ
You were given this time to perform good deeds, according to your pre-ordained destiny.
 
ਮਾਂ ਪਿਓ ਭਰਾ ਪੁੱਤਰ ਇਸਤ੍ਰੀ (ਆਦਿਕ) ਇਹਨਾਂ ਸੰਬੰਧੀਆਂ ਵਿਚ ਪ੍ਰਭੂ ਜੀਵ ਨੂੰ ਰਚਾ-ਮਚਾ ਦੇਂਦਾ ਹੈ ।
God placed you with your mother, father, brothers, sons and wife.
 
ਇਸ ਜੀਵ ਦੇ ਇਖ਼ਤਿਆਰ ਵਿਚ ਕੁਝ ਨਹੀਂ, ਪਰਮਾਤਮਾ ਆਪ ਹੀ ਇਸ ਪਾਸੋਂ ਚੰਗੇ ਮੰਦੇ ਕਰਮ ਕਰਾਂਦਾ ਹੈ
God Himself is the Cause of causes, good and bad-no one has control over these things.
 
ਇਸ ਜੀਵ ਦੇ ਇਖ਼ਤਿਆਰ ਵਿਚ ਕੁਝ ਨਹੀਂ, ਪਰਮਾਤਮਾ ਆਪ ਹੀ ਇਸ ਪਾਸੋਂ ਚੰਗੇ ਮੰਦੇ ਕਰਮ ਕਰਾਂਦਾ ਹੈ
Says Nanak, O mortal, in the first watch of the night, the soul is placed in the womb. ||1||
 
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ) ਰਾਤ ਦੇ ਦੂਜੇ ਪਹਰ ਸਿਖਰ ਤੇ ਪਹੰੁਚੀ ਹੋਈ ਜੁਆਨੀ (ਜੀਵ ਦੇ ਅੰਦਰ) ਉਛਾਲੇ ਮਾਰਦੀ ਹੈ
In the second watch of the night, O my merchant friend, the fullness of youth rises in you like waves.
 
ਹੇ ਵਣਜਾਰੇ ਮਿਤ੍ਰ ! ਤਦੋਂ ਜੀਵ ਦਾ ਮਨ ਹਉਮੈ ਅਹੰਕਾਰ ਵਿਚ ਮਸਤ ਰਹਿੰਦਾ ਹੈ, ਤੇ ਉਹ ਚੰਗੇ ਮੰਦੇ ਕੰਮ ਵਿਚ ਤਮੀਜ਼ ਨਹੀਂ ਕਰਦਾ
You do not distinguish between good and evil, O my merchant friend-your mind is intoxicated with ego.
 
(ਜੁਆਨੀ ਦੇ ਮਦ ਵਿਚ) ਪ੍ਰਾਣੀ ਇਹ ਨਹੀਂ ਪਛਾਣਦਾ, ਕਿ ਜੋ ਕੁਝ ਮੈਂ ਕਰ ਰਿਹਾ ਹਾਂ ਚੰਗਾ ਹੈ ਜਾਂ ਮੰਦਾ (ਵਿਕਾਰਾਂ ਵਿਚ ਪੈ ਜਾਂਦਾ ਹੈ, ਤੇ) ਪਰਲੋਕ ਵਿਚ ਔਖਾ ਪੈਂਡਾ ਝਾਗਦਾ ਹ
Mortal beings do not distinguish between good and evil, and the road ahead is treacherous.
 
(ਹਉਮੈ ਵਿਚ ਮਸਤ ਮਨੁੱਖ) ਪੂਰੇ ਗੁਰੂ ਦੀ ਸਰਨ ਨਹੀਂ ਪੈਂਦਾ, (ਇਸ ਵਾਸਤੇ ਉਸ ਦੇ) ਸਿਰ ਉੱਤੇ ਜ਼ਾਲਮ ਜਮ ਆ ਖਲੋਂਦੇ ਹਨ ।
They never serve the Perfect True Guru, and the cruel tyrant Death stands over their heads.
 
(ਜੁਆਨੀ ਦੇ ਨਸ਼ੇ ਵਿਚ ਮਨੁੱਖ ਕਦੇ ਨਹੀਂ ਸੋਚਦਾ ਕਿ ਹਉਮੈ ਵਿਚ) ਝੱਲੇ ਹੋ ਚੁਕੇ ਨੂੰ ਜਦੋਂ ਧਰਮਰਾਜ ਆ ਫੜੇਗਾ, ਤਦੋਂ (ਆਪਣੀਆਂ ਮੰਦੀਆਂ ਕਰਤੂਤਾਂ ਬਾਰੇ) ਉਸ ਨੂੰ ਕੀਹ ਜਵਾਬ ਦੇਵੇਗਾ ?
When the Righteous Judge seizes you and interrogates you, O madman, what answer will you give him then?
 
ਹੇ ਨਾਨਕ ! ਆਖ—ਜ਼ਿੰਦਗੀ ਦੀ) ਰਾਤ ਦੇ ਦੂਜੇ ਪਹਰ ਸਿਖਰ ਤੇ ਪੁੰਹਚਿਆ ਹੋਇਆ ਜੋਬਨ (ਮਨੁੱਖ ਦੇ ਅੰਦਰ) ਉਛਾਲੇ ਮਾਰਦਾ ਹੈ ।੨।
Says Nanak, in the second watch of the night, O mortal, the fullness of youth tosses you about like waves in the storm. ||2||
 
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੇ) ਰਾਤ ਦੇ ਤੀਜੇ ਪਹਰ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਹੋਇਆ ਤੇ ਗਿਆਨ ਤੋਂ ਸੱਖਣਾ ਮਨੁੱਖ (ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲਾ ਧਨ-ਰੂਪ) ਜ਼ਹਰ ਇਕੱਠਾ ਕਰਦਾ ਰਹਿੰਦਾ ਹੈ
In the third watch of the night, O my merchant friend, the blind and ignorant person gathers poison.
 
ਹੇ ਵਣਜਾਰੇ ਮਿਤ੍ਰ ! ਤਦੋਂ ਮਨੁੱਖ ਮਾਇਆ ਦਾ ਲੋਭੀ ਹੋ ਜਾਂਦਾ ਹੈ ।ਇਸ ਦੇ ਅੰਦਰ (ਲੋਭ ਦੀਆਂ) ਲਹਿਰ ਉੱਠਦੀਆਂ ਹਨ, ਮਨੁੱਖ ਪੁੱਤਰ (ਦੇ ਮੋਹ) ਵਿਚ, ਇਸਤ੍ਰੀ (ਦੇ ਮੋਹ) ਵਿਚ, (ਮਾਇਆ ਦੇ) ਮੋਹ ਵਿਚ ਫਸਿਆ ਰਹਿੰਦਾ ਹੈ
He is entangled in emotional attachment to his wife and sons, O my merchant friend, and deep within him, the waves of greed are rising up.
 
ਪ੍ਰਾਣੀ ਦੇ ਅੰਦਰ (ਲੋਭ ਦੀਆਂ) ਲਹਿਰਾਂ ਉੱਠਦੀਆਂ ਹਨ, ਮਨੁੱਖ ਲੋਭੀ ਹੋਇਆ ਰਹਿੰਦਾ ਹੈ, ਉਹ ਪਰਮਾਤਮਾ ਕਦੇ ਇਸ ਦੇ ਚਿੱਤ ਵਿਚ ਨਹੀਂ ਆਉਂਦਾ
The waves of greed are rising up within him, and he does not remember God.
 
ਮਨੁੱਖ ਤਦੋਂ ਸਾਧ ਸੰਗਤਿ ਨਾਲ ਮੇਲ-ਮਿਲਾਪ ਨਹੀਂ ਰੱਖਦਾ, (ਆਖ਼ਰ) ਕਈ ਜੂਨਾਂ ਵਿਚ (ਭਟਕਦਾ) ਦੁੱਖ ਸਹਾਰਦਾ ਹੈ
He does not join the Saadh Sangat, the Company of the Holy, and he suffers in terrible pain through countless incarnations.
 
ਮਨੱੁਖ (ਆਪਣੇ) ਸਿਰਜਨਹਾਰ ਮਾਲਕ ਨੂੰ ਭੁਲਾ ਦੇਂਦਾ ਹੈ, ਅੱਖ ਝਮਕਣ ਦੇ ਸਮੇਂ ਜਿਤਨਾ ਸਮਾ ਭੀ ਪਰਮਾਤਮਾ ਵਿਚ ਸੁਰਤਿ ਨਹੀਂ ਜੋੜਦਾ
He has forgotten the Creator, his Lord and Master, and he does not meditate on Him, even for an instant.
 
ਹੇ ਨਾਨਕ ! ਆਖ—(ਜ਼ਿੰਦਗੀ ਦੀ) ਰਾਤ ਦੇ ਤੀਜੇ ਪਹਰ ਅੰਨ੍ਹਾ ਗਿਆਨ-ਹੀਨ ਮਨੁੱਖ (ਆਤਮਕ ਮੌਤ ਲਿਆਉਣ ਵਾਲਾ ਧਨ-ਰੂਪ) ਜ਼ਹਰ (ਹੀ) ਇਕੱਠਾ ਕਰਦਾ ਰਹਿੰਦਾ ਹੈ।੩।
Says Nanak, in the third watch of the night, the blind and ignorant person gathers poison. ||3||
 
ਹਰਿ-ਨਾਮ ਦਾ ਵਣਜ ਕਰਨ ਆਏ ਹੇ ਜੀਵ-ਮਿਤ੍ਰ ! (ਜ਼ਿੰਦਗੀ ਦੀ ਰਾਤ ਦੇ ਚੌਥੇ ਪਹਰ ਉਹ ਦਿਨ ਨੇੜੇ ਆ ਜਾਂਦਾ ਹੈ, (ਜਦੋਂ ਇੱਥੋਂ ਕੂਚ ਕਰਨਾ ਹੰੁਦਾ ਹੈ)
In the fourth watch of the night, O my merchant friend, that day is drawing near.
 
ਹੇ ਵਣਜਹਾਰੇ ਮਿਤ੍ਰ ! ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾ, ਨਾਮ ਹੀ ਪ੍ਰਭੂ ਦੀ ਦਰਗਾਹ ਵਿਚ ਤੇਰਾ ਮਦਦਗਾਰ ਬਣੇਗਾ
As Gurmukh, remember the Naam, O my merchant friend. It shall be your Friend in the Court of the Lord.
 
ਹੇ ਪ੍ਰਾਣੀ ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖ, ਨਾਮ ਹੀ ਅਖ਼ੀਰ ਸਮੇ ਸਾਥੀ ਬਣਦਾ ਹੈ
As Gurmukh, remember the Naam, O mortal; in the end, it shall be your only companion.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by