Raag Soohee, Fourth Mehl, Chhant, First House:
 
One Universal Creator God. By The Grace Of The True Guru:
 
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । ਮੈਨੂੰ ਗੁਰੂ-ਪੁਰਖ ਮਿਲਾ (ਜਿਸ ਦੀ ਰਾਹੀਂ) ਮੈਂ (ਤੇਰੇ) ਗੁਣ ਯਾਦ ਕਰਾਂ, ਅਤੇ (ਇਹਨਾਂ ਗੁਣਾਂ ਦੇ ਵੱਟੇ) ਔਗੁਣ ਵੇਚ ਦਿਆਂ (ਦੂਰ ਕਰ ਦਿਆਂ) ।
If only I could meet the True Guru, the Primal Being. Discarding my faults and sins, I would chant the Lord's Glorious Praises.
 
ਹੇ ਹਰੀ! ਤੇਰਾ ਨਾਮ ਸਿਮਰ ਸਿਮਰ ਕੇ ਮੈਂ ਸਦਾ ਹੀ ਗੁਰੂ ਦੀ ਬਾਣੀ ਉਚਾਰਾਂ ।
I meditate on the Naam, the Name of the Lord, Har, Har. Continuously, continually, I chant the Word of the Guru's Bani.
 
ਜਿਸ ਜੀਵ-ਇਸਤ੍ਰੀ ਨੂੰ ਗੁਰੂ ਦੀ ਬਾਣੀ ਸਦਾ ਪਿਆਰੀ ਲੱਗਦੀ ਹੈ, ਉਹ (ਆਪਣੇ ਅੰਦਰੋਂ) ਪਾਪ ਵਿਕਾਰ ਦੂਰ ਕਰ ਲੈਂਦੀ ਹੈ,
Gurbani always seems so sweet; I have eradicated the sins from within.
 
ਉਸ ਦਾ ਹਉਮੈ ਦਾ ਰੋਗ ਮੁੱਕ ਜਾਂਦਾ ਹੈ, ਹਰੇਕ ਕਿਸਮ ਦਾ ਡਰ-ਸਹਿਮ ਭੱਜ ਜਾਂਦਾ ਹੈ, ਉਹ ਸਦਾ ਸਦਾ ਹੀ ਆਤਮਕ ਅਡੋਲਤਾ ਵਿਚ ਟਿਕੀ ਰਹਿੰਦੀ ਹੈ ।
The disease of egotism is gone, fear has left, and I am absorbed in celestial peace.
 
ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਸ ਦੇ ਹਿਰਦੇ ਵਿਚ ਸੇਜ ਸੁਖ ਨਾਲ ਭਰਪੂਰ ਹੋ ਜਾਂਦੀ ਹੈ (ਸੁਖ ਦਾ ਘਰ ਬਣ ਜਾਂਦੀ ਹੈ), ਆਤਮਕ ਜੀਵਨ ਦੀ ਸੂਝ ਦੇ ਮੂਲ-ਪ੍ਰਭੂ ਵਿਚ ਜੁੜ ਕੇ ਉਹ ਪ੍ਰਭੂ ਦੇ ਮਿਲਾਪ ਦਾ ਸੁਖ ਮਾਣਦੀ ਹੈ ।
Through the Word of the Guru's Shabad, the bed of my body has become cozy and beautiful, and I enjoy the essence of spiritual wisdom.
 
ਹੇ ਨਾਨਕ! ਧੁਰ ਦਰਗਾਹ ਤੋਂ ਜਿਸ ਦੇ ਭਾਗਾਂ ਵਿਚ ਸੰਜੋਗ ਲਿਖਿਆ ਹੁੰਦਾ ਹੈ, ਉਹ ਹਰ ਵੇਲੇ ਆਨੰਦ ਵਿਚ ਟਿਕੀ ਰਹਿ ਕੇ ਸਦਾ (ਪ੍ਰਭੂ-ਮਿਲਾਪ ਦਾ) ਸੁਖ ਮਾਣਦੀ ਹੈ ।੧।
Night and day, I continually enjoy peace and pleasure. O Nanak, this is my pre-ordained destiny. ||1||
 
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ ਵਿਚੋਲਾ-ਗੁਰੂ ਆ ਕੇ ਮਿਲ ਪਿਆ (ਉਸ ਦੇ ਹਿਰਦੇ ਵਿਚ) ਸੇਵਾ ਸੰਤੋਖ ਪ੍ਰੇਮ ਆਦਿਕ ਗੁਣ ਪੈਦਾ ਕਰ ਕੇ,
The soul-bride is lovingly embellished with truth and contentment; her Father, the Guru, has come to engage her in marriage to her Husband Lord.
 
ਸਾਧਸੰਗਤਿ ਦਾ (ਉਸ ਨਾਲ) ਮੇਲ ਕਰ ਕੇ ਗੁਰੂ ਨੇ (ਉਸ ਨੂੰ) ਸਿਫ਼ਤਿ-ਸਾਲਾਹ ਦੀ ਬਾਣੀ ਗਾਵਣ ਦੀ ਪ੍ਰੇਰਨਾ ਕੀਤੀ ।
Joining with the humble Saints, I sing Gurbani.
 
ਜਦੋਂ ਜੀਵ-ਇਸਤ੍ਰੀ ਨੇ ਗੁਰੂ ਦੀ ਉਚਾਰੀ ਹੋਈ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਗਾਣੀ ਸ਼ੁਰੂ ਕੀਤੀ, ਉਸ ਨੇ ਸਭ ਤੋਂ ਉੱਚੀ ਆਤਮਕ ਅਵਸਥਾ ਪ੍ਰਾਪਤ ਕਰ ਲਈ, ਉਸ ਦੇ ਗਿਆਨ-ਇੰਦ੍ਰੇ (ਵਿਕਾਰਾਂ ਵਲ ਦੌੜਨ ਦੇ ਥਾਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਿਚ) ਮਿਲ ਬੈਠੇ, ਤੇ ਸੋਹਣੇ ਲੱਗਣ ਲੱਗ ਪਏ ।
Singing the Guru's Bani, I have obtained the supreme status; meeting with the Saints, the self-elect, I am blessed and adorned.
 
ਉਸ ਦੇ ਅੰਦਰੋਂ ਕੋ੍ਰਧ ਦੂਰ ਹੋ ਗਿਆ, ਉਸ ਦੇ ਸਰੀਰ ਵਿਚ ਵੱਸਦੀ ਮਮਤਾ ਨੱਸ ਗਈ, ਉਸ ਦਾ ਪਖੰਡ ਦੂਰ ਹੋ ਗਿਆ, ਭਟਕਣਾ ਦੂਰ ਹੋ ਗਈ ।
Anger and attachment have left my body and run away; I have eradicated hypocrisy and doubt.
 
(ਉਸ ਦੇ ਅੰਦਰੋਂ) ਹਉਮੈ ਦੀ ਪੀੜ ਚਲੀ ਗਈ, ਉਸ ਦਾ ਸਾਰਾ ਸਰੀਰ ਨਿਰੋਆ ਹੋ ਗਿਆ, ਤੇ ਉਸ ਨੂੰ ਆਤਮਕ ਆਨੰਦ ਪ੍ਰਾਪਤ ਹੋ ਗਿਆ ।
The pain of egotism is gone, and I have found peace; my body has become healthy and free of disease.
 
ਹੇ ਨਾਨਕ! ਗੁਰੂ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੇ ਗੁਣਾਂ ਦੇ ਮਾਲਕ ਡੰੂਘੇ ਜਿਗਰੇ ਵਾਲੇ ਪਰਮਾਤਮਾ ਨਾਲ ਸਾਂਝ ਪਾ ਲਈ ।੨।
By Guru's Grace, O Nanak, I have realized God, the ocean of virtue. ||2||
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਪ੍ਰਭੂ-ਪਤੀ ਨਾਲੋਂ ਵਿਛੁੜੀ ਰਹਿੰਦੀ ਹੈ, (ਉਸ ਦੇ ਚਰਨਾਂ ਤੋਂ) ਦੂਰ ਰਹਿੰਦੀ ਹੈ, ਉਸ ਦੀ ਹਜ਼ੂਰੀ ਪ੍ਰਾਪਤ ਨਹੀਂ ਕਰ ਸਕਦੀ, (ਤ੍ਰਿਸ਼ਨਾ ਦੀ ਅੱਗ ਵਿਚ) ਸੜੀ ਰਹਿੰਦੀ ਹੈ ।
The self-willed manmukh is separated, far away from God; she does not obtain the Mansion of His Presence, and she burns.
 
ਉਸ ਦੇ ਅੰਦਰ ਝੂਠੀ ਮਮਤਾ ਬਣੀ ਰਹਿੰਦੀ ਹੈ, ਉਹ ਸਦਾ ਨਾਸਵੰਤ ਮਾਇਆ ਹੀ ਇਕੱਠੀ ਕਰਦੀ ਹੈ, ਮਾਇਆ ਉਸ ਨੂੰ ਸਦਾ ਗ੍ਰਸੀ ਰੱਖਦੀ ਹੈ ।
Egotism and falsehood are deep within her; deluded by falsehood, she deals only in falsehood.
 
ਉਹ ਜੀਵ-ਇਸਤ੍ਰੀ (ਮਾਇਆ ਦੀ ਖ਼ਾਤਰ ਸਦਾ) ਝੂਠ ਠੱਗੀ (ਆਦਿਕ ਦੀ) ਕਾਰ ਕਰਦੀ ਹੈ, ਬੜਾ ਦੁੱਖ ਸਹਾਰਦੀ ਰਹਿੰਦੀ ਹੈ, ਗੁਰੂ ਦੀ ਸਰਨ ਪੈਣ ਤੋਂ ਬਿਨਾ ਉਸ ਨੂੰ (ਜ਼ਿੰਦਗੀ ਦਾ ਸਹੀ) ਰਸਤਾ ਨਹੀਂ ਲੱਭਦਾ ।
Practicing fraud and falsehood, she suffers terrible pain; without the True Guru, she does not find the way.
 
ਉਹ ਮੂਰਖ ਜੀਵ-ਇਸਤ੍ਰੀ ਉਜਾੜ ਦੇ ਰਸਤੇ ਵਿਚ (ਜਿਥੇ ਕਾਮਾਦਿਕ ਲੁਟੇਰੇ ਲੁੱਟ ਲੈਂਦੇ ਹਨ) ਭਟਕਦੀ ਫਿਰਦੀ ਹੈ, ਤੇ ਹਰ ਵੇਲੇ ਧੱਕੇ ਖਾਂਦੀ ਹੈ ।
The foolish soul-bride wanders along dismal pathways; each and every moment, she is bumped and pushed.
 
ਜਿਨ੍ਹਾਂ ਮਨੁੱਖਾਂ ਉਤੇ ਦਾਤਾਰ ਪ੍ਰਭੂ ਆਪ ਹੀ ਦਇਆ ਕਰਦਾ ਹੈ, ਉਹਨਾਂ ਨੂੰ ਸਮਰੱਥ ਗੁਰੂ ਮਿਲਾ ਦੇਂਦਾ ਹੈ
God, the Great Giver, shows His Mercy, and leads her to meet the True Guru, the Primal Being.
 
ਹੇ ਨਾਨਕ! ਗੁਰੂ ਉਹਨਾਂ ਅਨੇਕਾਂ ਜਨਮਾਂ ਦੇ ਵਿਛੁੜੇ ਹੋਇਆਂ ਨੂੰ ਆਤਮਕ ਅਡੋਲਤਾ ਵਿਚ ਪ੍ਰੇਮ ਵਿਚ ਟਿਕਾ ਕੇ ਪ੍ਰਭੂ ਨਾਲ ਮਿਲਾ ਦੇਂਦਾ ਹੈ ।੩।
Those beings who have been separated for countless incarnations, O Nanak, are reunited with the Lord, with intuitive ease. ||3||
 
(ਜਿਵੇਂ ਜਦੋਂ ਲਾੜਾ) ਮੁਹੂਰਤ ਕਢਾ ਕੇ (ਜੰਞ ਲੈ ਕੇ) ਆਉਂਦਾ ਹੈ (ਤਾਂ,) ਇਸਤ੍ਰੀ ਆਪਣੇ ਹਿਰਦੇ ਵਿਚ ਖ਼ੁਸ਼ ਹੁੰਦੀ ਹੈ,
Calculating the most auspicious moment, the Lord comes into the bride's home; her heart is filled with ecstasy.
 
ਪਾਂਧੇ ਪੰਡਿਤ ਪੱਤ੍ਰੀ ਲਿਆ ਕੇ ਬੈਠ ਕੇ (ਫੇਰੇ ਦੇਣ ਦਾ ਵੇਲਾ) ਵਿਚਾਰਦੇ ਹਨ ।
The Pandits and astrologers have come, to sit and consult the almanacs.
 
(ਪਾਂਧੇ ਪੰਡਿਤ) ਪੱਤ੍ਰੀ ਵਿਚਾਰਦੇ ਹਨ (ਉਧਰ) ਜਦੋਂ (ਵਿਆਹ ਵਾਲੀ ਕੰਨਿਆ) ਸੱਜਣ ਘਰ ਵਿਚ ਆਏ ਸੁਣਦੀ ਹੈ, ਤਾਂ ਉਸ ਦੇ ਮਨ ਵਿਚ ਖ਼ੁਸ਼ੀ ਦੀ ਲਹਿਰ ਚੱਲ ਪੈਂਦੀ ਹੈ
They have consulted the almanacs, and the bride's mind vibrates with bliss, when she hears that her Friend is coming into the home of her heart.
 
ਗੁਣਵਾਨ ਬੈਠ ਕੇ ਫ਼ੈਸਲਾ ਕਰਦੇ ਹਨ, ਤੇ, ਤੁਰਤ ਫੇਰੇ ਦੇ ਦੇਂਦੇ ਹਨ (ਤਿਵੇਂ, ਗੁਰੂ ਦੀ ਕਿਰਪਾ ਨਾਲ ਪ੍ਰਭੂ ਜੀਵ-ਇਸਤ੍ਰੀ ਦੇ ਅੰਦਰ ਪਰਗਟ ਹੁੰਦਾ ਹੈ, ਜੀਵ-ਇਸਤ੍ਰੀ ਦੇ ਹਿਰਦੇ ਵਿਚ ਆਤਮਕ ਆਨੰਦ ਦੀ ਲਹਿਰ ਚੱਲ ਪੈਂਦੀ ਹੈ । ਗੁਰਮੁਖ ਬਾਣੀ ਦੇ ਰਸੀਏ ਸਾਧ ਸੰਗਤਿ ਵਿਚ ਮਿਲ ਕੇ ਗੁਰੂ ਦੀ ਬਾਣੀ ਪੜ੍ਹਦੇ ਵਿਚਾਰਦੇ ਹਨ । ਜਿਉਂ ਜਿਉਂ ਗੁਰਬਾਣੀ ਵਿਚਾਰਦੇ ਹਨ, ਜੀਵ-ਇਸਤ੍ਰੀ ਦੇ ਹਿਰਦੇ-ਘਰ ਵਿਚ ਸੱਜਣ-ਪ੍ਰਭੂ ਦਾ ਪਰਕਾਸ਼ ਹੁੰਦਾ ਹੈ, ਉਸ ਦੇ ਮਨ ਵਿਚ ਆਨੰਦ ਦੇ, ਮਾਨੋ, ਵਾਜੇ ਵੱਜਦੇ ਹਨ । ਗੁਰਮੁਖ ਸਤਸੰਗੀ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਮਿਲਾਪ ਕਰਾ ਦੇਂਦੇ ਹਨ) ।
The virtuous and wise men sat down and decided to perform the marriage immediately.
 
ਜੀਵ-ਇਸਤ੍ਰੀ ਨੂੰ ਖਸਮ-ਪ੍ਰਭੂ ਮਿਲ ਪੈਂਦਾ ਹੈ ਜੋ (ਸਾਧਾਰਨ ਉੱਦਮ ਨਾਲ) ਅਪਹੰੁਚ ਹੈ, ਜਿਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ, ਜੋ ਸਦਾ ਨਵੇਂ ਪਿਆਰ ਵਾਲਾ ਹੈ, ਜੋ ਬਚਪਨ ਤੋਂ ਹੀ ਮਿੱਤਰ ਚਲਾ ਆਉਂਦਾ ਹੈ ।
She has found her Husband, the Inaccessible, Unfathomable Primal Lord, who is forever young; He is her Best Friend from her earliest childhood.
 
ਹੇ ਨਾਨਕ! ਜਿਸ ਜੀਵ-ਇਸਤ੍ਰੀ ਨੂੰ ਉਹ ਪ੍ਰਭੂ ਕਿਰਪਾ ਕਰ ਕੇ ਆਪਣੇ ਨਾਲ ਮਿਲਾਂਦਾ ਹੈ, ਉਹ ਮੁੜ ਕਦੇ ਉਸ ਤੋਂ ਨਹੀਂ ਵਿਛੁੜਦੀ ।੪।੧।
O Nanak, he has mercifully united the bride with Himself. She shall never be separated again. ||4||1||
 
Soohee, Fourth Mehl:
 
ਹੇ ਰਾਮ ਜੀ! ਮੈਂ ਤੈਥੋਂ ਸਦਕੇ ਹਾਂ । (ਤੇਰੀ ਮਿਹਰ ਨਾਲ ਗੁਰੂ ਨੇ ਸਿੱਖ ਨੂੰ) ਹਰਿ-ਨਾਮ ਜਪਣ ਦੇ ਆਹਰ ਵਿਚ ਰੁੱਝਣ ਦਾ ਕੰਮ ਨਿਸ਼ਚੇ ਕਰਾਇਆ ਹੈ (ਤਾਕੀਦ ਕੀਤੀ ਹੈ) । ਇਹੀ ਹੈ ਪ੍ਰਭੂ-ਪਤੀ ਨਾਲ (ਜੀਵ-ਇਸਤ੍ਰੀ ਦੇ ਵਿਆਹ ਦੀ) ਪਹਿਲੀ ਸੋਹਣੀ ਲਾਂਵ ।
In the first round of the marriage ceremony, the Lord sets out His Instructions for performing the daily duties of married life.
 
ਹੇ ਭਾਈ! ਗੁਰੂ ਦੀ ਬਾਣੀ ਹੀ (ਸਿੱਖ ਵਾਸਤੇ) ਬ੍ਰਹਮਾ ਦਾ ਵੇਦ ਹੈ । ਇਸ ਬਾਣੀ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਨ ਦਾ) ਧਰਮ (ਆਪਣੇ ਹਿਰਦੇ ਵਿਚ) ਪੱਕਾ ਕਰੋ (ਨਾਮ ਸਿਮਰਿਆਂ ਸਾਰੇ) ਪਾਪ ਦੂਰ ਹੋ ਜਾਂਦੇ ਹਨ ।
Instead of the hymns of the Vedas to Brahma, embrace the righteous conduct of Dharma, and renounce sinful actions.
 
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦੇ ਰਹੋ, (ਮਨੁੱਖਾ ਜੀਵਨ ਦਾ ਇਹ) ਧਰਮ (ਆਪਣੇ ਅੰਦਰ) ਪੱਕਾ ਕਰ ਲਵੋ । ਗੁਰੂ ਨੇ ਜੋ ਨਾਮ ਸਿਮਰਨ ਦੀ ਤਾਕੀਦ ਕੀਤੀ ਹੈ, ਇਹੀ ਸਿੱਖ ਵਾਸਤੇ ਸਿਮ੍ਰਿਤਿ (ਦਾ ਉਪਦੇਸ਼) ਹੈ ।
Meditate on the Lord's Name; embrace and enshrine the contemplative remembrance of the Naam.
 
ਹੇ ਭਾਈ! ਪੂਰੇ ਗੁਰੂ (ਦੇ ਇਸ ਉਪਦੇਸ਼ ਨੂੰ) ਹਰ ਵੇਲੇ ਚੇਤੇ ਰੱਖੋ, ਸਾਰੇ ਪਾਪ ਵਿਕਾਰ (ਇਸ ਦੀ ਬਰਕਤਿ ਨਾਲ) ਦੂਰ ਹੋ ਜਾਂਦੇ ਹਨ
Worship and adore the Guru, the Perfect True Guru, and all your sins shall be dispelled.
 
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ ਦਾ ਨਾਮ ਪਿਆਰਾ ਲੱਗਣ ਲੱਗ ਪੈਂਦਾ ਹੈ, ਉਸ ਵੱਡੇ ਭਾਗਾਂ ਵਾਲੇ ਨੂੰ ਆਤਮਕ ਅਡੋਲਤਾ ਦਾ ਸੁਖ ਮਿਲਿਆ ਰਹਿੰਦਾ ਹੈ ।
By great good fortune, celestial bliss is attained, and the Lord, Har, Har, seems sweet to the mind.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by