ਹੇ ਨਾਨਕ! ਉਹ ਮਨੁੱਖ ਸੁਆਦ ਨਾਲ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤਾਂ ਦਾ ਰਸ ਆਪਣੀ ਜੀਭ ਨਾਲ ਮਾਣਦਾ ਹੈ, (ਉਸ ਦੇ ਅੰਦਰ ਪਰਮਾਤਮਾ ਦਾ) ਨਾਮ (ਆਤਮਕ ਜੀਵਨ ਦਾ) ਚਾਨਣ ਪੈਦਾ ਕਰ ਦੇਂਦਾ ਹੈ ।੨।
My tongue tastes the taste of the Lord's joyous song; O Nanak, the Naam shines forth brightly. ||2||
 
ਹੇ ਭਾਈ! ਜਿਹੜਾ ਮਨੁੱਖ ਆਪਣੇ ਅੰਦਰ ਪ੍ਰਭੂ ਦੀ ਅਮੋਲਕ ਸਿਫ਼ਤਿ-ਸਾਲਾਹ ਨੂੰ ਪ੍ਰੋ ਰੱਖਦਾ ਹੈ, ਗੁਰੂ ਦੇ ਸਨਮੁਖ ਰਹਿ ਕੇ ਪਰਮਾਤਮਾ ਦੇ ਨਾਮ ਨੂੰ ਪਿਆਰਦਾ ਹੈ,
The Gurmukh loves the Name of the Lord; deep within, she contemplates the jewel of the Naam.
 
ਹਰਿ-ਨਾਮ ਨਾਲ ਪਿਆਰ ਪਾਈ ਰੱਖਦਾ ਹੈ, (ਗੁਰੂ ਆਪਣੇ) ਸ਼ਬਦ ਦੀ ਰਾਹੀਂ (ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ, (ਉਸ ਦੇ ਅੰਦਰੋਂ) ਆਤਮਕ ਜੀਵਨ ਵਲੋਂ ਬੇ-ਸਮਝੀ (ਦਾ) ਹਨੇਰਾ ਦੂਰ ਕਰ ਦੇਂਦਾ ਹੈ ।
Those who love the Lord's Name are emancipated through the Word of the Shabad. The darkness of ignorance is dispelled.
 
(ਉਸ ਮਨੁੱਖ ਦੇ) ਹਿਰਦੇ ਵਿਚ ਆਤਮਕ ਜੀਵਨ ਦੀ ਸੂਝ ਵਾਲਾ ਤੇਜ਼ ਚਾਨਣ ਮਘ ਪੈਂਦਾ ਹੈ, ਉਸ ਦੇ ਸਾਰੇ ਗਿਆਨ-ਇੰਦ੍ਰੇ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ।
Spiritual wisdom burns brilliantly, illuminating the heart; their homes and temples are embellished and blessed.
 
(ਉਹ ਮਨੁੱਖ ਆਪਣਾ) ਸਰੀਰ ਭੇਟ ਕਰ ਕੇ, (ਆਪਣਾ) ਮਨ ਭੇਟ ਕਰ ਕੇ ਆਤਮਕ ਜੀਵਨ ਦਾ ਸੁਹਜ ਪੈਦਾ ਕਰ ਲੈਂਦਾ ਹੈ, ਉਹ ਸਦਾ-ਥਿਰ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
I have made my body and mind into adornments, and dedicated them to the True Lord God, pleasing Him.
 
ਹੇ ਨਾਨਕ! (ਉਹ ਮਨੁੱਖ ਸਦਾ ਪ੍ਰਭੂ ਦੀ) ਗੋਦ ਵਿਚ ਲੀਨ ਰਹਿੰਦਾ ਹੈ (ਉਸ ਦੀ ਇਹ ਸਰਧਾ ਬਣੀ ਰਹਿੰਦੀ ਹੈ ਕਿ) ਜੋ ਕੁਝ ਪ੍ਰਭੂ ਹੁਕਮ ਕਰਦਾ ਹੈ, ਉਹੀ ਧਿਆਨ ਨਾਲ ਕਰਨਾ ਚਾਹੀਦਾ ਹੈ (ਪ੍ਰਭੂ ਦੀ ਰਜ਼ਾ ਵਿਚ ਪੂਰਨ ਤੌਰ ਤੇ ਰਾਜ਼ੀ ਰਹਿਣਾ ਚਾਹੀਦਾ ਹੈ) ।੩।
Whatever God says, I gladly do. O Nanak, I have merged into the fiber of His Being. ||3||
 
ਹੇ ਭਾਈ! ਹਰੀ ਪ੍ਰਭੂ ਨੇ (ਜਿਸ ਜੀਵ-ਇਸਤ੍ਰੀ ਦੇ ਵਿਆਹ ਦਾ) ਕੰਮ ਰਚ ਦਿੱਤਾ,
The Lord God has arranged the marriage ceremony;
 
ਉਸ ਨੂੰ ਉਹ ਗੁਰੂ ਦੀ ਰਾਹੀਂ ਵਿਆਹੁਣ ਲਈ ਆ ਪਹੁੰਚਿਆ (ਜਿਹੜੀ ਜੀਵ-ਇਸਤ੍ਰੀ ਨੂੰ ਪਰਮਾਤਮਾ ਆਪਣੇ ਚਰਨਾਂ ਵਿਚ ਜੋੜਨਾ ਚਾਹੁੰਦਾ ਹੈ, ਉਸ ਨੂੰ ਗੁਰੂ ਦੀ ਸਰਨ ਵਿਚ ਟਿਕਾਂਦਾ ਹੈ) ।
He has come to marry the Gurmukh.
 
ਹੇ ਭਾਈ! (ਜਿਸ ਜੀਵ-ਇਸਤ੍ਰੀ ਨੂੰ) ਪ੍ਰਭੂ ਆਪਣੇ ਨਾਲ ਜੋੜਨ ਦੀ ਮਿਹਰ ਕਰਦਾ ਹੈ, ਉਸ ਨੂੰ ਗੁਰੂ ਦੀ ਰਾਹੀਂ ਮਿਲ ਪੈਂਦਾ ਹੈ, ਉਹ ਜੀਵ-ਇਸਤ੍ਰੀ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ ।
He has come to marry the Gurmukh, who has found the Lord. That bride is very dear to her Lord.
 
ਉਹ ਜੀਵ-ਇਸਤ੍ਰੀ ਸੰਤ ਜਨਾਂ ਨਾਲ ਮਿਲ ਕੇ ਪ੍ਰਭੂ-ਪਤੀ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦੀ ਹੈ, ਪ੍ਰਭੂ ਆਪ ਉਸ ਦਾ ਜੀਵਨ ਸੋਹਣਾ ਬਣਾ ਦੇਂਦਾ ਹੈ ।
The humble Saints join together and sing the songs of joy; the Dear Lord Himself has adorned the soul-bride.
 
(ਜਿਵੇਂ ਵਿਆਹ ਦੇ ਸਮੇ ਜਾਂਞੀ ਰਲ ਕੇ ਆਉਂਦੇ ਹਨ, ਤਿਵੇਂ ਉਸ ਜੀਵ-ਇਸਤ੍ਰੀ ਨੂੰ ਪ੍ਰਭੂ-ਪਤੀ ਨਾਲ ਮਿਲਾਣ ਵਾਸਤੇ) ਦੈਵੀ ਗੁਣਾਂ ਵਾਲੇ ਸੰਤ ਜਨ, ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ ਭਗਤ-ਜਨ ਮਿਲ ਕੇ ਆਉਂਦੇ ਹਨ (ਉਸ ਜੀਵ-ਇਸਤ੍ਰੀ ਦਾ ਪ੍ਰਭੂ-ਪਤੀ ਨਾਲ ਵਿਆਹ ਕਰਨ ਲਈ) ਇਕ ਅਦੁਤੀ ਜੰਞ ਬਣਾਂਦੇ ਹਨ ।
The angels and mortal beings, the heavenly heralds and celestial singers, have come together and formed a wondrous wedding party.
 
ਹੇ ਨਾਨਕ (ਸਤ ਸੰਗੀਆਂ ਦੀ ਉਸ ਜੰਞ ਦੀ ਬਰਕਤਿ ਨਾਲ, ਭਾਵ, ਉਸ ਸਤਸੰਗ ਦੀ ਕਿਰਪਾ ਨਾਲ ਉਸ ਜੀਵ-ਇਸਤ੍ਰੀ ਨੂੰ) ਉਹ ਪਿਆਰਾ ਪ੍ਰਭੂ ਮਿਲ ਪੈਂਦਾ ਹੈ, ਜੋ ਸਦਾ ਕਾਇਮ ਰਹਿਣ ਵਾਲਾ ਹੈ, ਜੋ ਕਦੇ ਜੰਮਦਾ ਮਰਦਾ ਨਹੀਂ ।੪।੧।੩।
O Nanak, I have found my True Lord God, who never dies, and is not born. ||4||1||3||
 
Raag Soohee, Chhant, Fourth Mehl, Third House:
 
One Universal Creator God. By The Grace Of The True Guru:
 
ਹੇ ਸੰਤ ਜਨੋ! ਆਓ, (ਸਾਧ ਸੰਗਤਿ ਵਿਚ ਮਿਲ ਕੇ) ਪਰਮਾਤਮਾ ਦੇ ਗੁਣ ਗਾਂਦੇ ਰਹੀਏ ।
Come, humble Saints, and sing the Glorious Praises of the Lord of the Universe.
 
ਗੁਰੂ ਦੀ ਸਰਨ ਪੈ ਕੇ (ਪ੍ਰਭੂ-ਚਰਨਾਂ ਵਿਚ) ਜੁੜੇ ਰਹਿਣਾ ਚਾਹੀਦਾ ਹੈ (ਪ੍ਰਭੂ-ਚਰਨਾਂ ਵਿਚ ਜੁੜਨ ਦੀ ਬਰਕਤ ਨਾਲ) ਹਿਰਦੇ-ਘਰ ਵਿਚ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਸ਼ਬਦ ਆਪਣਾ ਪ੍ਰਭਾਵ ਪਾਈ ਰੱਖਦੇ ਹਨ ।
Let us gather together as Gurmukh; within the home of our own heart, the Shabad vibrates and resonates.
 
ਹੇ ਪ੍ਰਭੂ! (ਜਿਉਂ ਜਿਉਂ) ਤੇਰੀ ਸਿਫ਼ਤਿ-ਸਾਲਾਹ ਦੇ ਸ਼ਬਦ (ਮਨੁੱਖ ਦੇ ਹਿਰਦੇ ਵਿਚ) ਪ੍ਰਭਾਵ ਪਾਂਦੇ ਹਨ, (ਤਿਉਂ ਤਿਉਂ ਤੂੰ) ਉਸ ਨੂੰ ਸਭ ਥਾਈਂ ਵੱਸਦਾ ਦਿੱਸਦਾ ਹੈਂ ।
The many melodies of the Shabad are Yours, O Lord God; O Creator Lord, You are everywhere.
 
ਮੈਂ ਦਿਨ ਰਾਤ ਤੇਰਾ ਨਾਮ ਜਪਦਾ ਰਹਾਂ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ, ਮੈਂ ਤੇਰੀ ਸਦਾ-ਥਿਰ ਸਿਫ਼ਤਿ-ਸਾਲਾਹ ਵਿਚ ਸੁਰਤਿ ਜੋੜੀ ਰੱਖਾਂ ।
Day and night, I chant His Praises forever, lovingly focusing on the True Word of the Shabad.
 
ਜਿਹੜਾ ਮਨੁੱਖ ਪਰਮਾਤਮਾ ਦੇ ਨਾਮ ਨੂੰ ਆਪਣੇ ਹਿਰਦੇ ਦੀ ਪੂਜਾ ਬਣਾਂਦਾ ਹੈ (ਭਾਵ, ਹਰ ਵੇਲੇ ਹਿਰਦੇ ਵਿਚ ਵਸਾਈ ਰੱਖਦਾ ਹੈ) ਉਹ ਮਨੁੱਖ ਹਰ ਵੇਲੇ ਆਤਮਕ ਅਡੋਲਤਾ ਵਿਚ ਟਿਕਿਆ ਰਹਿੰਦਾ ਹੈ,
Night and day, I remain intuitively attuned to the Lord's Love; in my heart, I worship the Lord's Name.
 
ਹੇ ਨਾਨਕ! ਉਹ ਮਨੁੱਖ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ । ਗੁਰੂ ਦੀ ਸਰਨ ਪੈ ਕੇ ਉਹ ਇਕ ਪ੍ਰਭੂ ਨਾਲ ਹੀ ਸਾਂਝ ਪਾਈ ਰੱਖਦਾ ਹੈ, ਕਿਸੇ ਹੋਰ ਦੂਜੇ ਨਾਲ ਡੰੂਘੀ ਸਾਂਝ ਨਹੀਂ ਪਾਂਦਾ ।੧।
O Nanak, as Gurmukh, I have realized the One Lord; I do not know any other. ||1||
 
ਹੇ ਭਾਈ! ਉਹ ਪਰਮਾਤਮਾ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਸਭ ਜੀਵਾਂ ਵਿਚ ਵਿਆਪਕ ਹੈ ।
He is contained amongst all; He is God, the Inner-knower, the Searcher of hearts.
 
ਗੁਰੂ ਦੇ ਸ਼ਬਦ ਦੀ ਰਾਹੀਂ (ਉਸ ਨੂੰ) ਸਿਮਰਦਾ ਹੈ, ਉਸ ਨੂੰ ਹੀ ਉਹ ਮਾਲਕ-ਪ੍ਰਭੂ (ਸਭ ਥਾਈਂ) ਵਿਆਪਕ ਦਿੱਸਦਾ ਹੈ ।
One who meditates and dwells upon God, through the Word of the Guru's Shabad, knows that God, my Lord and Master, is pervading everywhere.
 
ਮਾਲਕ-ਪ੍ਰਭੂ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ, ਅਤੇ ਹਰੇਕ ਸਰੀਰ ਵਿਚ ਮੌਜੂਦ ਹੈ ।
God, my Lord and Master, is the Inner-knower, the Searcher of hearts; He pervades and permeates each and every heart.
 
ਹੇ ਭਾਈ! ਗੁਰੂ ਦੀ ਮਤਿ ਉਤੇ ਤੁਰਿਆਂ ਸਦਾ-ਥਿਰ ਪ੍ਰਭੂ ਮਿਲ ਪੈਂਦਾ ਹੈ, (ਗੁਰੂ ਦੀ ਮਤਿ ਦੀ ਬਰਕਤਿ ਨਾਲ) ਆਤਮਕ ਅਡੋਲਤਾ ਵਿਚ ਲੀਨ ਰਹਿ ਸਕੀਦਾ ਹੈ (ਅਤੇ ਇਹ ਨਿਸ਼ਚਾ ਬਣਦਾ ਹੈ ਕਿ ਕਿਤੇ ਭੀ) ਉਸ ਪਰਮਾਤਮਾ ਤੋਂ ਬਿਨਾ ਹੋਰ ਕੋਈ ਨਹੀਂ ।
Through the Guru's Teachings, Truth is obtained, and then, one merges in celestial bliss. There is no other than Him.
 
ਹੇ ਭਾਈ! (ਪ੍ਰਭੂ ਦੀ ਆਪਣੀ ਹੀ ਮਿਹਰ ਨਾਲ) ਜੇ ਮੈਂ ਉਸ ਪ੍ਰਭੂ ਨੂੰ ਚੰਗਾ ਲੱਗ ਪਵਾਂ, ਤਾਂ ਆਤਮਕ ਅਡੋਲਤਾ ਵਿਚ ਟਿਕ ਕੇ ਮੈਂ ਉਸ ਦੇ ਗੁਣ ਗਾ ਸਕਦਾ ਹਾਂ, ਉਹ ਆਪ ਹੀ (ਜੀਵ ਨੂੰ ਆਪਣੇ ਨਾਲ) ਮਿਲਾਂਦਾ ਹੈ ।
I sing His Praises with intuitive ease. If it pleases God, He shall unite me with Himself.
 
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਹੀ ਉਸ ਪ੍ਰਭੂ ਨਾਲ ਡੰੂਘੀ ਸਾਂਝ ਪੈ ਸਕਦੀ ਹੈ (ਜਿਹੜਾ ਮਨੁੱਖ ਸ਼ਬਦ ਵਿਚ) ਜੁੜਦਾ ਹੈ, (ਉਹ) ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ।੨।
O Nanak, through the Shabad, God is known; meditate on the Naam, day and night. ||2||
 
ਹੇ ਭਾਈ! ਇਹ ਜਗਤ (ਇਕ ਅਜਿਹਾ ਸਮੁੰਦਰ ਹੈ, ਜਿਸ ਤੋਂ) ਪਾਰ ਲੰਘਣਾ ਔਖਾ ਹੈ । ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਇਸ ਦੇ) ਪਾਰਲੇ ਪਾਸੇ ਨਹੀਂ ਪਹੁੰਚ ਸਕਦਾ,
This world is treacherous and impassable; the self-willed manmukh cannot cross over.
 
ਅੰਦਰ ਹੀ ਅਹੰਕਾਰ, ਅਸਲੀਅਤ ਦੀ ਲਾਲਸਾ, ਕਾਮ, ਕੋ੍ਰਧ, ਚਤੁਰਾਈ (ਆਦਿਕ ਭੈੜ) ਟਿਕੇ ਰਹਿੰਦੇ ਹਨ ।
Within him is egotism, self-conceit, sexual desire, anger and cleverness.
 
ਹੇ ਭਾਈ! (ਜਿਸ ਮਨੁੱਖ ਦੇ) ਅੰਦਰ ਆਪਣੀ ਸਿਆਣਪ ਦਾ ਮਾਣ ਟਿਕਿਆ ਰਹਿੰਦਾ ਹੈ ਉਹ ਮਨੁੱਖ (ਪ੍ਰਭੂ-ਦਰ ਤੇ) ਪਰਵਾਨ ਨਹੀਂ ਹੁੰਦਾ, ਉਹ ਆਪਣਾ ਮਨੁੱਖਾ ਜਨਮ ਵਿਅਰਥ ਗਵਾ ਲੈਂਦਾ ਹੈ ।
Within him is cleverness; he is not approved, and his life is uselessly wasted and lost.
 
ਜਮਰਾਜ ਦੇ ਰਸਤੇ ਉਤੇ ਤੁਰਦਾ ਹੈ, ਦੁੱਖ ਸਹਾਰਦਾ ਹੈ, (ਆਤਮਕ ਮੌਤ ਦੀਆਂ) ਚੋਟਾਂ ਖਾਂਦਾ ਰਹਿੰਦਾ ਹੈ, ਅੰਤ ਵੇਲੇ ਇਥੋਂ ਹੱਥ ਮਲਦਾ ਜਾਂਦਾ ਹੈ ।
On the Path of Death, he suffers in pain, and must endure abuse; in the end, he departs regretfully.
 
ਹੇ ਭਾਈ! (ਜੀਵਨ-ਸਫ਼ਰ ਵਿਚ ਇੱਥੇ) ਪੁੱਤਰ, ਪਰਵਾਰ, ਭਰਾ—ਇਹਨਾਂ ਵਿਚੋਂ ਕੋਈ ਭੀ ਮਦਦਗਾਰ ਨਹੀਂ, ਪਰਮਾਤਮਾ ਦੇ ਨਾਮ ਤੋਂ ਬਿਨਾ ਕੋਈ ਬੇਲੀ ਨਹੀਂ ਬਣਦਾ ।
Without the Name, he has no friends, no children, family or relatives.
 
ਹੇ ਨਾਨਕ! ਇਹ ਸਾਰਾ ਮਾਇਆ ਦੇ ਮੋਹ ਦਾ (ਹੀ) ਖਿਲਾਰਾ ਹੈ, ਪਰਲੋਕ ਵਿਚ (ਭੀ ਮਨੁੱਖ ਦੇ) ਨਾਲ ਨਹੀਂ ਜਾਂਦਾ ।੩।
O Nanak, the wealth of Maya, attachment and ostentatious shows - none of them shall go along with him to the world hereafter. ||3||
 
ਹੇ ਭਾਈ! (ਜਦੋਂ) ਮੈਂ (ਨਾਮ ਦੀ) ਦਾਤਿ ਦੇਣ ਵਾਲੇ ਆਪਣੇ ਗੁਰੂ ਨੂੰ ਪੁੱਛਦਾ ਹਾਂ ਕਿ ਇਹ ਦੁੱਤਰ ਸੰਸਾਰ-ਸਮੁੰਦਰ ਕਿਸ ਤਰੀਕੇ ਨਾਲ ਲੰਘਿਆ ਜਾ ਸਕਦਾ ਹੈ ।
I ask my True Guru, the Giver, how to cross over the treacherous and difficult world-ocean.
 
ਗੁਰੂ ਦੀ ਰਜ਼ਾ ਵਿਚ (ਜੀਵਨ-ਤੋਰ) ਤੁਰਦੇ ਰਹੋ, ਇਸ ਤਰ੍ਹਾਂ ਦੁਨੀਆ ਦੀ ਕਿਰਤ-ਕਾਰ ਕਰਦਿਆਂ ਹੀ ਵਿਕਾਰਾਂ ਵਲੋਂ ਬਚੇ ਰਹੀਦਾ ਹੈ
Walk in harmony with the True Guru's Will, and remain dead while yet alive.
 
ਦੁਨੀਆ ਦੀ ਕਾਰ ਕਰਦਿਆਂ ਵਿਕਾਰਾਂ ਵਲੋਂ ਮਰੇ ਰਹੀਦਾ ਹੈ, ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਈਦਾ ਹੈ । (ਕਿਉਂਕਿ) ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ,
Remaining dead while yet alive, cross over the terrifying world-ocean; as Gurmukh, merge in the Naam.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by