ਉਹ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦਾ ਹੈ ਉਸ ਨੂੰ ਵੱਡੀ ਕਿਸਮਤ ਨਾਲ ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ ਮਿਲ ਪੈਂਦਾ ਹੈ, ਸਦਾ-ਥਿਰ ਹਰਿ-ਨਾਮ ਵਿਚ ਉਹ ਸੁਰਤਿ ਜੋੜੀ ਰੱਖਦਾ ਹੈ ।
One obtains the Perfect Primal Lord, by great good fortune, lovingly focusing on the True Name.
ਉਸ ਦੀ ਮਤਿ ਵਿਚ ਆਤਮਕ ਜੀਵਨ ਦੀ ਸੂਝ ਦਾ ਚਾਨਣ ਹੋ ਜਾਂਦਾ ਹੈ, ਉਸ ਦਾ ਮਨ ਨਾਮ ਵਿਚ ਪਤੀਜ ਜਾਂਦਾ ਹੈ, ਉਸ ਨੂੰ ਨਾਮ ਦੀ ਬਰਕਤਿ ਨਾਲ (ਲੋਕ ਪਰਲੋਕ ਦੀ) ਇੱਜ਼ਤ ਮਿਲ ਜਾਂਦੀ ਹੈ ।
The intellect is enlightened, and the mind is satisfied, through the glory of the Lord's Name.
ਹੇ ਨਾਨਕ! ਜਿਹੜਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ ਉਸ ਨੂੰ ਪ੍ਰਭੂ ਮਿਲ ਪੈਂਦਾ ਹੈ, ਉਸ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਇਕ-ਮਿਕ ਹੋਈ ਰਹਿੰਦੀ ਹੈ ।੪।੧।੪।
O Nanak, God is found, merging in the Shabad, and one's light blends into the Light. ||4||1||4||
Soohee, Fourth Mehl, Fifth House:
One Universal Creator God. By The Grace Of The True Guru:
ਹੇ ਸੰਤ ਜਨੋ! ਮੈਨੂੰ ਪਿਆਰਾ ਗੁਰੂ ਮਿਲ ਪਿਆ ਹੈ (ਉਸ ਦੀ ਮਿਹਰ ਨਾਲ) ਮੇਰੀ (ਮਾਇਆ ਦੀ) ਤ੍ਰਿਸ਼ਨਾ ਮਿਟ ਗਈ ਹੈ ।
O humble Saints, I have met my Beloved Guru; the fire of my desire is quenched, and my yearning is gone.
ਮੈਨੂੰ ਗੁਣਾਂ ਦੇ ਖ਼ਜ਼ਾਨੇ ਪਰਮਾਤਮਾ ਨਾਲ ਮਿਲਾ ਰਿਹਾ ਹੈ, ਮੈਂ ਆਪਣਾ ਮਨ ਆਪਣਾ ਤਨ ਗੁਰੂ ਦੇ ਅੱਗੇ ਭੇਟ ਧਰਦਾ ਹਾਂ ।
I dedicate my mind and body to the True Guru; I pray that may He unite me with God, the treasure of virtue.
ਹੇ ਭਾਈ! ਗੁਰੂ ਸਲਾਹੁਣ-ਜੋਗ ਹੈ, ਗੁਰੂ ਮਹਾ ਪੁਰਖ ਹੈ, ਗੁਰੂ ਨੂੰ ਸ਼ਾਬਾਸ਼ । ਗੁਰੂ ਮੈਨੂੰ ਪਰਮਾਤਮਾ ਦੀ ਦੱਸ ਪਾ ਰਿਹਾ ਹੈ ।
Blessed, blessed is the Guru, the Supreme Being, who tells me of the most blessed Lord.
ਹੇ ਦਾਸ ਨਾਨਕ! ਜਿਨ੍ਹਾਂ ਨੂੰ ਪਰਮਾਤਮਾ ਵੱਡੇ ਭਾਗਾਂ ਨਾਲ ਮਿਲ ਪੈਂਦਾ ਹੈ, (ਉਹ ਮਨੁੱਖ ਪਰਮਾਤਮਾ ਦੇ) ਨਾਮ ਵਿਚ ਜੁੜ ਕੇ ਆਤਮਕ ਆਨੰਦ ਨਾਲ ਭਰਪੂਰ ਹੋ ਜਾਂਦੇ ਹਨ ।੧।
By great good fortune, servant Nanak has found the Lord; he blossoms forth in the Naam. ||1||
ਹੇ ਸੰਤ ਜਨੋ! (ਜਦੋਂ ਦਾ) ਪਿਆਰਾ ਗੁਰੂ ਸੱਜਣ ਮੈਨੂੰ ਮਿਲਿਆ ਹੈ, ਮੈਂ (ਉਸ ਪਾਸੋਂ) ਪਰਮਾਤਮਾ (ਦੇ ਮਿਲਾਪ) ਦਾ ਰਸਤਾ ਪੁੱਛਦੀ ਰਹਿੰਦੀ ਹਾਂ,
I have met my Beloved Friend, the Guru, who has shown me the Path to the Lord.
ਹੇ ਪ੍ਰਭੂ ਪਤੀ! ਗੁਰੂ ਦੇ ਸ਼ਬਦ ਦੀ ਰਾਹੀਂ ਮੈਨੂੰ ਚਿਰਾਂ ਦੀ ਵਿੱਛੁੜੀ ਹੋਈ ਨੂੰ ਆ ਮਿਲ, ਮੇਰੇ (ਹਿਰਦੇ-) ਘਰ ਵਿਚ ਆ ਵੱਸ ।
Come home - I have been separated from You for so long! Please, let me merge with You, through the Word of the Guru's Shabad, O my Lord God.
ਹੇ ਪ੍ਰਭੂ! ਜਿਵੇਂ ਪਾਣੀ ਤੋਂ ਬਿਨਾ ਮੱਛੀ (ਤੜਪ) ਮਰਦੀ ਹੈ, (ਤਿਵੇਂ) ਤੈਥੋਂ ਬਿਨਾ ਮੈਂ ਬਹੁਤ ਉਦਾਸ ਰਹਿੰਦੀ ਹਾਂ ।
Without You, I am so sad; like a fish out of water, I shall die.
ਹੇ ਦਾਸ ਨਾਨਕ! ਜਿਹੜੇ ਮਨੁੱਖਾਂ ਨੇ ਵੱਡੇ ਭਾਗਾਂ ਨਾਲ ਪਰਮਾਤਮਾ ਦਾ ਸਿਮਰਨ ਕੀਤਾ, ਉਹ ਪਰਮਾਤਮਾ ਦੇ ਨਾਮ ਵਿਚ (ਹੀ) ਲੀਨ ਹੋ ਗਏ ।੨।
The very fortunate ones meditate on the Lord; servant Nanak merges into the Naam. ||2||
ਹੇ ਭਾਈ! ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ (ਮਾਇਆ ਦੀ) ਭਟਕਣਾ ਵਿਚ ਪੈ ਕੇ ਕੁਰਾਹੇ ਪਿਆ ਰਹਿੰਦਾ ਹੈ, (ਉਸ ਦਾ) ਮਨ ਦਸੀਂ ਪਾਸੀਂ ਦੌੜ ਦੌੜ ਕੇ ਭਟਕਦਾ ਰਹਿੰਦਾ ਹੈ ।
The mind runs around in the ten directions; the self-willed manmukh wanders around, deluded by doubt.
ਮਨ ਵਿਚ ਸਦਾ (ਮਾਇਆ ਦੀਆਂ) ਆਸਾਂ ਚਿਤਾਰਦਾ ਰਹਿੰਦਾ ਹੈ, (ਉਸ ਦੇ) ਮਨ ਨੂੰ (ਮਾਇਆ ਦੀ) ਤ੍ਰਿਸ਼ਨਾ (ਮਾਇਆ ਦੀ) ਭੁੱਖ ਚੰਬੜੀ ਰਹਿੰਦੀ ਹੈ ।
In his mind, he continually conjures up hopes; his mind is gripped by hunger and thirst.
ਬੇਅੰਤ ਧਨ ਧਰਤੀ ਵਿਚ ਦੱਬ ਰੱਖਦਾ ਹੈ, ਫਿਰ ਭੀ ਆਤਮਕ ਮੌਤ ਲਿਆਉਣ ਵਾਲੀ ਹੋਰ ਮਾਇਆ-ਜ਼ਹਿਰ ਦੀ ਭਾਲ ਕਰਦਾ ਫਿਰਦਾ ਹੈ ।
There is an infinite treasure buried within the mind, but still, he goes out, searching for poison.
ਹੇ ਦਾਸ ਨਾਨਕ! (ਆਖ—ਹੇ ਭਾਈ!) ਤੂੰ ਪਰਮਾਤਮਾ ਦਾ ਨਾਮ ਜਪਦਾ ਰਿਹਾ ਕਰ । ਨਾਮ ਤੋਂ ਖੁੰਝ ਕੇ ਮਨੁੱਖ (ਤ੍ਰਿਸ਼ਨਾ ਦੀ ਅੱਗ ਵਿਚ) ਸੜ ਸੜ ਕੇ ਆਤਮਕ ਮੌਤ ਹੀ ਸਹੇੜੀ ਰੱਖਦਾ ਹੈ ।੩।
O servant Nanak, praise the Naam, the Name of the Lord; without the Name, he rots away, and wastes away to death. ||3||
ਹੇ ਭਾਈ! ਪਿਆਰੇ ਸੋਹਣੇ ਗੁਰੂ ਨੂੰ ਮਿਲ ਕੇ ਮੇਰਾ ਮਨ ਪ੍ਰੇਮ ਦੇ ਤੀਰਾਂ ਨਾਲ ਵਿੱਝ ਗਿਆ ਹੈ,
Finding the beautiful and fascinating Guru, I have conquered my mind, through the Bani, the Word of my Beloved Lord.
ਆਸਾ ਚਿੰਤਾ ਵਾਲੀ ਸੂਝ-ਬੂਝ ਮੇਰੇ ਹਿਰਦੇ ਵਿਚੋਂ ਭੁੱਲ ਗਈ ਹੈ, ਮੈਂ ਆਪਣੇ ਮਨ ਦੀ ਆਸਾ ਤੇ ਚਿੰਤਾ ਵਿਸਾਰ ਚੁਕਾ ਹਾਂ ।
My heart has forgotten its common sense and wisdom; my mind has forgotten its hopes and cares.
ਮੇਰੇ ਅੰਦਰ ਪ੍ਰੇਮ ਦੀ ਚੋਭ ਟਿਕੀ ਰਹਿੰਦੀ ਹੈ, ਗੁਰੂ ਦਾ ਦਰਸ਼ਨ ਕਰ ਕੇ ਮੇਰਾ ਮਨ ਧੀਰਜ ਵਾਲਾ ਹੋ ਗਿਆ ਹੈ ।
Deep within my self, I feel the pains of divine love. Beholding the Guru, my mind is comforted and consoled.
ਹੇ ਦਾਸ ਨਾਨਕ! (ਹੁਣ ਇਉਂ ਅਰਦਾਸ ਕਰਿਆ ਕਰ—) ਹੇ ਪ੍ਰਭੂ! ਮੇਰੇ ਚੰਗੇ ਭਾਗਾਂ ਨੂੰ ਮੈਨੂੰ ਆ ਮਿਲ—ਮੈਂ ਤੈਥੋਂ ਹਰ ਵੇਲੇ ਸਦਕੇ ਕੁਰਬਾਨ ਜਾਂਦਾ ਹਾਂ ।੪।੧।੫।
Awaken my good destiny, O God - please, come and meet me! Each and every instant, servant Nanak is a sacrifice to You. ||4||1||5||
Soohee, Chhant, Fourth Mehl:
ਹੇ ਭਾਈ! ਜਿਸ ਹਉਮੈ ਨੇ ਜਿਸ ਮਾਇਆ ਨੇ (ਜੀਵ ਨੂੰ ਕਦੇ) ਪਰਮਾਤਮਾ ਨਾਲ ਮਿਲਣ ਨਹੀਂ ਦਿੱਤਾ, ਇਸ ਹਉਮੈ ਨੂੰ ਇਸ ਮਾਇਆ ਨੂੰ (ਆਪਣੇ ਅੰਦਰੋਂ) ਮਾਰ ਮੁਕਾਓ ।
Eradicate the poison of egotism, O human being; it is holding you back from meeting your Lord God.
ਹੇ ਭਾਈ! (ਵੇਖੋ!) ਇਹ ਸਰੀਰ ਸੋਨੇ ਦੇ ਰੰਗ ਵਰਗਾ ਸੋਹਣਾ ਹੁੰਦਾ ਹੈ, (ਪਰ ਜਿੱਥੇ ਹਉਮੈ ਆ ਵੜੀ) ਇਸ ਹਉਮੈ ਨੇ (ਉਸ ਸਰੀਰ ਨੂੰ) ਮਾਰ ਕੇ ਖ਼ੁਆਰ ਕਰ ਦਿੱਤਾ ।
This golden-colored body has been disfigured and ruined by egotism.
ਹੇ ਭਾਈ! ਮਾਇਆ ਦਾ ਮੋਹ ਨਿਰੀ ਕਾਲਖ ਹੈ, ਪਰ ਆਪਣੇ ਮਨ ਦੇ ਮੁਰੀਦ ਇਸ ਮੂਰਖ ਮਨੁੱਖ ਨੇ (ਆਪਣੇ ਆਪ ਨੂੰ ਇਸ ਕਾਲਖ ਨਾਲ ਹੀ) ਜੋੜ ਰੱਖਿਆ ਹੈ ।
Attachment to Maya is total darkness; this foolish, self-willed manmukh is attached to it.
ਹੇ ਦਾਸ ਨਾਨਕ! (ਆਖ—ਹੇ ਭਾਈ!) ਗੁਰੂ ਦੇ ਮਨਮੁਖ ਰਹਿਣ ਵਾਲੇ ਮਨੁੱਖ (ਇਸ ਹਉਮੈ ਤੋਂ) ਬਚ ਜਾਂਦੇ ਹਨ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਉਹਨਾਂ ਨੂੰ ਹਉਮੈ ਤੋਂ ਖ਼ਲਾਸੀ ਮਿਲ ਜਾਂਦੀ ਹੈ ।੧।
O servant Nanak, the Gurmukh is saved; through the Word of the Guru's Shabad, he is released from egotism. ||1||
ਹੇ ਭਾਈ! (ਆਪਣੇ) ਇਸ ਮਨ ਨੂੰ (ਸਦਾ ਆਪਣੇ) ਵੱਸ ਵਿਚ ਰੱਖੋ । (ਮਨੁੱਖ ਦਾ ਇਹ) ਮਨ ਸਦਾ (ਸ਼ਿਕਾਰੀ ਪੰਛੀ) ਬਾਸ਼ੇ ਵਾਂਗ ਭਟਕਦਾ ਹੈ
Overcome and subdue this mind; your mind wanders around continually, like a falcon.
ਸਦਾ ਆਸਾਂ ਹੀ ਆਸਾਂ ਬਣਾਂਦਿਆਂ (ਮਨੁੱਖ ਦੀ ਸਾਰੀ ਜ਼ਿੰਦਗੀ ਦੀ) ਰਾਤ ਦੁੱਖ ਵਿਚ ਹੀ ਬੀਤਦੀ ਹੈ ।
The mortal's life-night passes painfully, in constant hope and desire.
ਹੇ ਸੰਤ ਜਨੋ! ਜਿਸ ਮਨੁੱਖ ਨੂੰ ਗੁਰੂ ਮਿਲ ਪਿਆ (ਉਹ ਪਰਮਾਤਮਾ ਦਾ ਨਾਮ ਜਪਣ ਲੱਗ ਪੈਂਦਾ ਹੈ, ਤੇ) ਨਾਮ ਜਪਦਿਆਂ (ਉਸ ਦੇ) ਮਨ ਵਿਚ (ਉੱਠੀ ਹਰਿਨਾਮ ਸਿਮਰਨ ਦੀ) ਆਸ ਪੂਰੀ ਹੋ ਜਾਂਦੀ ਹੈ ।
I have found the Guru, O humble Saints; my mind's hopes are fulfilled, chanting the Lord's Name.
ਹੇ ਦਾਸ ਨਾਨਕ! (ਪ੍ਰਭੂ ਦੇ ਦਰ ਤੇ ਅਰਦਾਸ ਕਰਿਆ ਕਰ ਤੇ ਆਖ—) ਹੇ ਪ੍ਰਭੂ! (ਮੈਨੂੰ ਭੀ ਆਪਣਾ ਨਾਮ ਜਪਣ ਦੀ) ਸੂਝ ਬਖ਼ਸ਼ (ਜਿਹੜਾ ਮਨੁੱਖ ਨਾਮ ਜਪਦਾ ਹੈ, ਉਹ ਦੁਨੀਆ ਵਾਲੀਆਂ) ਆਸਾਂ ਛੱਡ ਕੇ ਆਤਮਕ ਆਨੰਦ ਵਿਚ ਲੀਨ ਰਹਿੰਦਾ ਹੈ ।੨।
Please bless servant Nanak, O God, with such understanding, that abandoning false hopes, he may always sleep in peace. ||2||
ਹੇ ਭਾਈ! (ਗੁਰੂ ਦੀ ਸਰਨ ਪਈ ਰਹਿਣ ਵਾਲੀ) ਜੀਵ-ਇਸਤ੍ਰੀ (ਆਪਣੇ) ਚਿੱਤ ਵਿਚ (ਨਿੱਤ ਪ੍ਰਭੂ-ਪਤੀ ਦੇ ਮਿਲਾਪ ਦੀ) ਆਸ ਕਰਦੀ ਰਹਿੰਦੀ ਹੈ (ਤੇ ਆਖਦੀ ਹੈ—) ਹੇ ਪ੍ਰਭੂ-ਪਾਤਿਸ਼ਾਹ! ਹੇ ਹਰੀ! ਹੇ ਪ੍ਰਭੂ! (ਮੇਰੇ ਹਿਰਦੇ ਦੀ) ਸੋਹਣੀ ਸੇਜ ਉੱਤੇ ਆ (ਵੱਸ) ।
The bride hopes in her mind, that her Sovereign Lord God will come to her bed.
ਹੇ ਪ੍ਰਭੂ-ਪਾਤਿਸ਼ਾਹ! ਤੂੰ ਮੇਰਾ ਮਾਲਕ ਹੈਂ, ਤੂੰ ਦਇਆ ਦਾ ਸੋਮਾ ਹੈਂ, (ਪਰ ਤੂੰ ਮੇਰੇ ਲਈ) ਅਪਹੁੰਚ ਹੈਂ (ਤੂੰ ਆਪ ਹੀ) ਮਿਹਰ ਕਰ ਕੇ (ਮੈਨੂੰ ਆਪਣੇ ਚਰਨਾਂ ਵਿਚ) ਮਿਲਾ ਲੈ ।
My Lord and Master is infinitely compassionate; O Sovereign Lord, be merciful, and merge me into Yourself.