ਗੁਰੂ ਦੀ ਚਰਨ-ਧੂੜ ਹੋ ਕੇ ਜਿਹੜਾ ਮਨੁੱਖ ਪਰਮਾਤਮਾ ਦਾ ਆਰਾਧਨ ਕਰਦੇ ਰਹਿੰਦੇ ਹਨ, ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰੇ ਲੱਗਣ ਲੱਗ ਪੈਂਦੇ ਹਨ ।
I am the dust of the feet of the Holy. Worshipping God in adoration, my God is pleased with me.
ਨਾਨਕ ਬੇਨਤੀ ਕਰਦਾ ਹੈ—ਹੇ ਪ੍ਰਭੂ! (ਮੇਰੇ ਉੱਤੇ) ਮਿਹਰ ਕਰ, ਮੈਂ (ਭੀ) ਸਦਾ ਤੇਰੇ ਗੁਣ ਗਾਂਦਾ ਰਹਾਂ ।੨।
Prays Nanak, please bless me with Your Mercy, that I may sing Your Glorious Praises forever. ||2||
ਹੇ ਭਾਈ! ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਜਪਦਿਆਂ ਸੰਸਾਰ-ਸਮੁੰਦਰ ਤੋਂ ਪਾਰ ਲੰਘਿਆ ਜਾ ਸਕਦਾ ਹੈ ।
Meeting with the Guru, I cross over the world-ocean.
ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਹ ਸਾਰੀਆਂ ਮੂੰਹ-ਮੰਗੀਆਂ ਮੁਰਾਦਾਂ ਪ੍ਰਾਪਤ ਕਰ ਲੈਂਦਾ ਹੈ
Meditating on the Lord's Feet, I am emancipated.
ਜਿਹੜਾ ਮਨੁੱਖ ਪਰਮਾਤਮਾ ਦੇ ਚਰਨਾਂ ਵਿਚ ਸੁਰਤਿ ਜੋੜੀ ਰੱਖਦਾ ਹੈ ਉਸ ਦੇ ਜਨਮ ਮਰਨ ਦੇ ਗੇੜ (ਭੀ) ਮਿਟ ਜਾਂਦੇ ਹਨ ।
Meditating on the Lord's Feet, I have obtained the fruits of all rewards, and my comings and goings have ceased.
ਪਿਆਰ ਦੀ ਰਾਹੀਂ ਭਗਤੀ ਵਾਲੇ ਸੁਭਾਉ ਦੀ ਰਾਹੀਂ ਪਰਮਾਤਮਾ ਦਾ ਨਾਮ ਜਪ ਕੇ ਉਹ ਮਨੁੱਖ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪੈਂਦਾ ਹੈ ।
With loving devotional worship, I meditate intuitively on the Lord, and my God is pleased.
ਹੇ ਭਾਈ! ਅਦ੍ਰਿਸ਼ਟ ਬੇਅੰਤ ਅਤੇ ਸਰਬ-ਵਿਆਪਕ ਪਰਮਾਤਮਾ ਦਾ ਨਾਮ ਜਪਿਆ ਕਰ, ਉਸ ਤੋਂ ਬਿਨਾ ਹੋਰ ਕੋਈ ਨਹੀਂ ਹੈ ।
Meditate on the One, Unseen, Infinite, Perfect Lord; there is no other than Him.
ਨਾਨਕ ਬੇਨਤੀ ਕਰਦਾ ਹੈ—ਗੁਰੂ ਨੇ (ਮੇਰੀ) ਭਟਕਣਾ ਦੂਰ ਕਰ ਦਿੱਤੀ ਹੈ, (ਹੁਣ) ਮੈਂ ਜਿਧਰ ਵੇਖਦਾ ਹਾਂ, ਉਧਰ ਉਹ (ਪਰਮਾਤਮਾ) ਹੀ (ਦਿੱਸਦਾ ਹੈ) ।੩।
Prays Nanak, the Guru has erased my doubts; wherever I look, there I see Him. ||3||
ਹੇ ਭਾਈ! ਪਰਮਾਤਮਾ ਦਾ ਨਾਮ ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲਾ ਹੈ
The Lord's Name is the Purifier of sinners.
ਅਤੇ ਸੰਤ ਜਨਾਂ ਦੇ ਸਾਰੇ ਕੰਮ ਸਿਰੇ ਚੜ੍ਹਾਨ ਵਾਲਾ ਹੈ ।
It resolves the affairs of the humble Saints.
ਜਿਨ੍ਹਾਂ ਨੂੰ ਸੰਤ-ਗੁਰੂ ਮਿਲ ਪਿਆ, ਉਹਨਾਂ ਨੇ ਪ੍ਰਭੂ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਹਨਾਂ ਦੀਆਂ ਸਾਰੀਆਂ ਮੁਰਾਦਾਂ ਪੂਰੀਆਂ ਹੋਣ ਲੱਗ ਪਈਆਂ,
I have found the Saintly Guru, meditating on God. All my desires have been fulfilled.
(ਉਹਨਾਂ ਦੇ ਅੰਦਰੋਂ) ਹਉਮੈ ਦੇ ਕਲੇਸ਼ ਨਾਸ ਹੋ ਗਏ, ਉਹ ਸਦਾ ਖਿੜੇ-ਮੱਥੇ ਰਹਿਣ ਲੱਗ ਪਏ, ਚਿਰਾਂ ਦੇ ਵਿੱਛੁੜੇ ਹੋਏ ਉਹ ਪ੍ਰਭੂ ਨੂੰ ਮਿਲ ਪਏ ।
The fever of egotism has been dispelled, and I am always happy. I have met God, from whom I was separated for so long.
ਉਹਨਾਂ ਦੇ ਮਨ ਵਿਚ (ਸਿਮਰਨ ਦੀ ਬਰਕਤਿ ਨਾਲ) ਠੰਢ ਪੈ ਗਈ, ਉਹਨਾਂ ਦੇ ਅੰਦਰ ਚੜ੍ਹਦੀ ਕਲਾ ਪ੍ਰਬਲ ਹੋ ਗਈ, ਪਰਮਾਤਮਾ ਦਾ ਨਾਮ ਉਹਨਾਂ ਨੂੰ ਕਦੇ ਨਹੀਂ ਭੁੱਲਦਾ ।
My mind has found peace and tranquility; congratulations are pouring in. I shall never forget Him from my mind.
ਨਾਨਕ ਬੇਨਤੀ ਕਰਦਾ ਹੈ—(ਹੇ ਭਾਈ! ਗੁਰੂ ਨੇ (ਇਹ ਗੱਲ ਹਿਰਦੇ ਵਿਚ) ਪੱਕੀ ਕਰ ਦਿੱਤੀ ਹੈ ਕਿ ਸਦਾ ਜਗਤ ਦੇ ਮਾਲਕ ਦਾ ਨਾਮ ਜਪਦੇ ਰਿਹਾ ਕਰੋ ।੪।੧।੩।
Prays Nanak, the True Guru has taught me this, to vibrate and meditate forever on the Lord of the Universe. ||4||1||3||
Raag Soohee, Chhant, Fifth Mehl, Third House:
One Universal Creator God. By The Grace Of The True Guru:
ਹੇ (ਮੇਰੇ) ਰਾਮ! ਤੂੰ (ਸਭ ਜੀਵਾਂ ਦਾ) ਮਾਲਕ ਹੈਂ, ਤੇਰੇ ਉਤੇ ਮਾਇਆ ਆਪਣਾ ਪ੍ਰਭਾਵ ਨਹੀਂ ਪਾ ਸਕਦੀ । ਮੇਰੇ ਵਰਗੀਆਂ (ਤੇਰੇ ਦਰ ਤੇ) ਅਨੇਕਾਂ ਦਾਸੀਆਂ ਹਨ ।
O my Lord and Master, You are unattached; You have so many hand-maidens like me, Lord.
ਹੇ ਰਾਮ! ਤੂੰ ਸਮੁੰਦਰ ਹੈਂ । ਤੂੰ ਰਤਨਾਂ ਦੀ ਖਾਣ ਹੈਂ । ਹੇ ਪ੍ਰਭੂ! ਮੈਂ ਤੇਰੀ ਕਦਰ ਨਹੀਂ ਸਮਝ ਸਕੀ ।
You are the ocean, the source of jewels; I do not know Your value, Lord.
ਹੇ ਮੇਰੇ ਮਾਲਕ! ਮੈਂ (ਤੇਰੇ ਗੁਣਾਂ ਦੀ) ਕਦਰ ਨਹੀਂ ਜਾਣਦੀ, ਤੂੰ ਵੱਡਾ ਸਿਆਣਾ ਹੈਂ (ਸਭ ਕੁਝ ਜਾਣਨ ਵਾਲਾ ਹੈਂ), (ਮੇਰੇ ਉੱਤੇ) ਮਿਹਰ ਕਰ ।
I do not know Your value; You are the wisest of all; please show Mercy unto me, O Lord.
ਕਿਰਪਾ ਕਰ, ਮੈਨੂੰ ਅਜਿਹੀ ਸਮਝ ਬਖ਼ਸ਼ ਕਿ ਅੱਠੇ ਪਹਰ ਮੈਂ ਤੇਰਾ ਸਿਮਰਨ ਕਰਦੀ ਰਹਾਂ ।
Show Your Mercy, and bless me with such understanding, that I may meditate on You, twenty-four hours a day.
ਹੇ ਜਿੰਦੇ! ਅਹੰਕਾਰ ਨਹੀਂ ਕਰਨਾ ਚਾਹੀਦਾ, (ਸਭ ਦੇ) ਚਰਨਾਂ ਦੀ ਧੂੜ ਬਣੇ ਰਹਿਣਾ ਚਾਹੀਦਾ ਹੈ, ਤਾਂ ਹੀ ਤੇਰੀ ਉੱਚੀ ਆਤਮਕ ਅਵਸਥਾ ਬਣ ਸਕੇਗੀ ।
O soul, don't be so arrogant - become the dust of all, and you shall be saved.
ਹੇ ਨਾਨਕ! (ਆਖ—) ਮੇਰਾ ਮਾਲਕ ਪ੍ਰਭੂ ਸਭ ਦੇ ਸਿਰ ਉੱਤੇ ਹੈ । ਮੇਰੇ ਜਿਹੀਆਂ (ਉਸ ਦੇ ਦਰ ਤੇ) ਅਨੇਕਾਂ ਦਾਸੀਆਂ ਹਨ ।੧।
Nanak's Lord is the Master of all; He has so many hand-maidens like me. ||1||
ਹੇ ਪ੍ਰਭੂ! ਤੂੰ ਇਕ (ਅਣਮੁੱਲਾ) ਮੋਤੀ ਹੈਂ, ਤੂੰ ਅਥਾਹ (ਸਮੁੰਦਰ) ਹੈਂ, ਤੂੰ ਬੜੇ ਵੱਡੇ ਜਿਗਰੇ ਵਾਲਾ ਹੈਂ, ਤੂੰ (ਸਾਡਾ) ਖਸਮ ਹੈਂ, ਅਸੀ ਜੀਵ ਤੇਰੀਆਂ ਵਹੁਟੀਆਂ ਹਾਂ ।
Your depth is profound and utterly unfathomable; You are my Husband Lord, and I am Your bride.
ਤੂੰ ਬੇਅੰਤ ਵੱਡਾ ਹੈਂ, ਤੂੰ ਬੇਅੰਤ ਉੱਚਾ ਹੈਂ । ਮੈਂ ਬਹੁਤ ਹੀ ਛੋਟੀ ਜਿਹੀ ਹਸਤੀ ਵਾਲੀ ਹਾਂ ।
You are the greatest of the great, exalted and lofty on high; I am infinitesimally small.
ਹੇ ਭਾਈ! ਮੇਰੀ ਕੁਝ ਭੀ ਪਾਂਇਆਂ ਨਹੀਂ ਹੈ, ਇਕ ਤੂੰ ਹੀ ਤੂੰ ਹੈਂ, ਤੂੰ ਆਪ ਹੀ ਆਪ ਸਭ ਕੁਝ ਜਾਣਨ ਵਾਲਾ ਹੈਂ ।
I am nothing; You are the One and only. You Yourself are All-knowing.
ਹੇ ਪ੍ਰਭੂ! ਅੱਖ ਝਮਕਣ ਜਿਤਨੇ ਸਮੇ ਵਾਸਤੇ ਮਿਲੀ ਤੇਰੀ ਅੰਮ੍ਰਿਤ ਦ੍ਰਿਸ਼ਟੀ ਨਾਲ ਮੈਨੂੰ ਆਤਮਕ ਜੀਵਨ ਮਿਲ ਜਾਂਦਾ ਹੈ (ਇਉਂ ਹੁੰਦਾ ਹੈ ਜਿਵੇਂ) ਮੈਂ ਸਾਰੇ ਰੰਗ ਰਸ ਮਾਣ ਲਏ ਹਨ ।
With just a momentary Glance of Your Grace, God, I live; I enjoy all pleasures and delights.
ਮੈਂ ਤੇਰੇ ਚਰਨਾਂ ਦੀ ਸਰਨ ਲਈ ਹੈ, ਮੈਂ ਤੇਰੇ ਦਾਸਾਂ ਦੀ ਦਾਸੀ ਹਾਂ (ਆਤਮਕ ਜੀਵਨ ਦੇਣ ਵਾਲੀ ਤੇਰੀ ਨਿਗਾਹ ਦੀ ਬਰਕਤਿ ਨਾਲ) ਜਦੋਂ ਮੇਰਾ ਮਨ ਖਿੜ ਆਉਂਦਾ ਹੈ, ਮੇਰਾ ਸਰੀਰ (ਭੀ) ਹਰਾ-ਭਰਾ ਹੋ ਜਾਂਦਾ ਹੈ ।
I seek the Sanctuary of Your Feet; I am the slave of Your slaves. My mind has blossomed forth, and my body is rejuvenated.
ਹੇ ਨਾਨਕ! (ਆਖ—ਹੇ ਭਾਈ!) ਮਾਲਕ-ਪ੍ਰਭੂ ਸਭ ਜੀਵਾਂ ਵਿਚ ਸਮਾ ਰਿਹਾ ਹੈ, ਉਹ (ਹਰ ਵੇਲੇ ਹਰ ਥਾਂ) ਆਪਣੀ ਮਰਜ਼ੀ ਕਰਦਾ ਹੈ ।੨।
O Nanak, the Lord and Master is contained amongst all; He does just as He pleases. ||2||
ਹੇ ਰਾਮ! ਮੇਰਾ ਮਾਣ ਤੇਰੇ ਉੱਤੇ ਹੀ ਹੈ, ਤੂੰ ਹੀ ਮੇਰਾ ਆਸਰਾ ਹੈਂ ।
I take pride in You; You are my only Strength, Lord.
ਸੂਝ, ਅਕਲ, ਸਿਆਣਪ (ਮੇਰੇ ਅੰਦਰ ਹੈ, ਉਹ) ਤੇਰੀ (ਬਖ਼ਸ਼ੀ ਹੋਈ ਹੈ) ਜੋ ਕੁਝ ਤੂੰ ਮੈਨੂੰ ਸਮਝਾਂਦਾ ਹੈਂ, ਉਹੀ ਮੈਂ ਸਮਝਦਾ ਹਾਂ ।
You are my understanding, intellect and knowledge. I know only what You cause me to know, Lord.
ਹੇ ਭਾਈ! ਉਹੀ ਮਨੁੱਖ (ਸਹੀ ਜੀਵਨ ਨੂੰ) ਸਮਝਦਾ ਪਛਾਣਦਾ ਹੈ, ਜਿਸ ਉਤੇ ਸਿਰਜਣਹਾਰ ਦੀ ਮਿਹਰ ਦੀ ਨਿਗਾਹ ਹੁੰਦੀ ਹੈ ।
He alone knows, and he alone understands, upon whom the Creator Lord bestows His Grace.
ਆਪਣੇ ਮਨ ਦੇ ਪਿੱਛੇ ਤੁਰਨ ਵਾਲੀ ਜੀਵ-ਇਸਤ੍ਰੀ ਅਨੇਕਾਂ ਹੋਰ ਹੋਰ ਰਸਤਿਆਂ ਵਿਚ ਪੈ ਕੇ (ਸਹੀ ਜੀਵਨ ਵਲੋਂ) ਖੁੰਝੀ ਰਹਿੰਦੀ ਹੈ, ਮਾਇਆ ਦੀਆਂ ਫਾਹੀਆਂ ਵਿਚ ਫਸੀ ਰਹਿੰਦੀ ਹੈ ।
The self-willed manmukh wanders along many paths, and is trapped in the net of Maya.
ਜਿਹੜੀ ਜੀਵ-ਇਸਤ੍ਰੀ ਮਾਲਕ-ਪ੍ਰਭੂ ਨੂੰ ਚੰਗੀ ਲੱਗਦੀ ਹੈ, ਉਹ ਗੁਣਾਂ ਵਾਲੀ ਹੋ ਜਾਂਦੀ ਹੈ, ਉਸ ਨੇ ਹੀ ਸਾਰੇ ਆਤਮਕ ਆਨੰਦ ਮਾਣੇ ਹਨ ।
She alone is virtuous, who is pleasing to her Lord and Master. She alone enjoys all the pleasures.
ਹੇ ਠਾਕੁਰ! ਨਾਨਕ ਦਾ ਸਹਾਰਾ ਤੂੰ ਹੀ ਹੈਂ, ਨਾਨਕ ਦਾ ਮਾਣ ਤੂੰ ਹੀ ਹੈਂ ।੩।
You, O Lord, are Nanak's only support. You are Nanak's only pride. ||3||
ਹੇ ਪ੍ਰਭੂ! ਮੇਰੇ ਵਾਸਤੇ ਤੂੰ ਪਹਾੜ (ਜੇਡਾ) ਓਲ੍ਹਾ ਹੈਂ, ਮੈਂ ਤੈਥੋਂ ਸਦਕੇ ਕੁਰਬਾਨ ਜਾਂਦੀ ਹਾਂ ।
I am a sacrifice, devoted and dedicated to You; You are my sheltering mountain, Lord.
ਮੈਂ ਤੈਥੋਂ ਲੱਖਾਂ ਵਾਰੀ ਸਦਕੇ ਜਾਂਦੀ ਹਾਂ, ਜਿਸ ਨੇ (ਮੇਰੇ ਅੰਦਰੋਂ) ਭਟਕਣਾ ਵਾਲੀ ਵਿੱਥ ਮਿਟਾ ਦਿੱਤੀ ਹੈ ।
I am a sacrifice, thousands, hundreds of thousands of times, to the Lord. He has torn away the veil of doubt;