ਹੇ ਭਾਈ! ਜਿਸ ਜੀਵ-ਇਸਤ੍ਰੀ ਦਾ ਮਨ ਮਾਲਕ-ਪ੍ਰਭੂ ਨਾਲ ਗਿੱਝ ਜਾਂਦਾ ਹੈ, ਉਹ ਸਾਰੇ ਵਿਕਾਰ ਤਿਆਗ ਦੇਂਦੀ ਹੈ, (ਉਸ ਦੇ ਅੰਦਰੋਂ ਮਾਇਆ ਦੇ ਮੋਹ ਵਾਲੇ) ਹਨੇਰੇ ਦੂਰ ਹੋ ਜਾਂਦੇ ਹਨ ।
darkness has been eliminated, and I have renounced corruption and sin. My mind is reconciled with my Lord and Master.
 
ਪ੍ਰਭੂ ਨੂੰ ਚੰਗੀ ਲੱਗਣ ਲੱਗ ਪੈਂਦੀ ਹੈ, ਉਹ (ਦੁਨੀਆ ਵਲੋਂ) ਬੇ-ਮੁਥਾਜ ਹੋ ਜਾਂਦੀ ਹੈ, ਉਸ ਦੀ ਜ਼ਿੰਦਗੀ ਕਾਮਯਾਬ ਹੋ ਜਾਂਦੀ ਹੈ, ਉਹ ਪ੍ਰਭੂ-ਦਰ ਤੇ ਕਬੂਲ ਹੋ ਜਾਂਦੀ ਹੈ ।
I have become pleasing to my Dear God, and I have become carefree. My life is fulfilled and approved.
 
ਉਸ ਦੀ ਜ਼ਿੰਦਗੀ ਬਹੁਤ ਹੀ ਕੀਮਤੀ ਹੋ ਜਾਂਦੀ ਹੈ, ਭਾਰੇ ਤੋਲ ਵਾਲੀ ਹੋ ਜਾਂਦੀ ਹੈ, ਉਸ ਵਾਸਤੇ ਉਹ ਦਰਵਾਜ਼ਾ ਖੁਲ੍ਹ ਜਾਂਦਾ ਹੈ ਜਿੱਥੇ ਉਸ ਨੂੰ ਵਿਕਾਰਾਂ ਵਲੋਂ ਖ਼ਲਾਸੀ ਮਿਲ ਜਾਂਦੀ ਹੈ ਅਤੇ ਸਹੀ ਜੀਵਨ ਦੀ ਜਾਚ ਆ ਜਾਂਦੀ ਹੈ ।
I have become invaluable, of tremendous weight and value. The Door, and the Path of liberation are open to me now.
 
ਹੇ ਨਾਨਕ! ਜਦੋਂ ਤੋਂ ਉਹ ਪ੍ਰਭੂ ਮੇਰਾ ਸਹਾਰਾ ਬਣ ਗਿਆ ਹੈ, ਮੈਂ (ਵਿਕਾਰਾਂ ਮਾਇਆ ਦੇ ਹੱਲਿਆਂ ਵਲੋਂ) ਨਿਡਰ ਹੋ ਗਈ ਹਾਂ ।੪।੧।੪।
Says Nanak, I am fearless; God has become my Shelter and Shield. ||4||1||4||
 
Soohee, Fifth Mehl:
 
ਹੇ ਭਾਈ! ਗੁਰੂ ਮਹਾ ਪੁਰਖ ਹੀ ਮੇਰਾ (ਅਸਲ) ਸੱਜਣ ਹੈ, ਉਸ (ਗੁਰੂ) ਤੋਂ ਬਿਨਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ (ਜੋ ਮੈਨੂੰ ਪਰਮਾਤਮਾ ਦੀ ਸੂਝ ਦੇ ਸਕੇ) ।
My Perfect True Guru is my Best Friend, the Primal Being. I do not know any other than Him, Lord.
 
ਹੇ ਭਾਈ! (ਗੁਰੂ ਮੈਨੂੰ) ਮਨ ਵਿਚ (ਇਉਂ) ਪਿਆਰਾ ਲੱਗ ਰਿਹਾ ਹੈ (ਜਿਵੇਂ) ਮਾਂ, ਪਿਉ, ਪੁੱਤਰ, ਸਨਬੰਧੀ, ਜਿੰਦ, ਪ੍ਰਾਣ (ਪਿਆਰੇ ਲੱਗਦੇ ਹਨ) ।
He is my mother, father, sibling, child, relative, soul and breath of life. He is so pleasing to my mind, O Lord.
 
ਹੇ ਭਾਈ! (ਗੁਰੂ ਨੇ ਹੀ ਇਹ ਸੂਝ ਬਖ਼ਸ਼ੀ ਹੈ ਕਿ) ਜਿੰਦ ਸਰੀਰ ਸਭ ਕੁਝ ਉਸ (ਪਰਮਾਤਮਾ) ਦਾ ਦਿੱਤਾ ਹੋਇਆ ਹੈ, (ਉਹ ਪਰਮਾਤਮਾ) ਸਾਰੇ ਗੁਣਾਂ ਨਾਲ ਭਰਪੂਰ ਹੈ ।
My body and soul are all His blessings. He is overflowing with every quality of virtue.
 
(ਗੁਰੂ ਨੇ ਹੀ ਮਤਿ ਦਿੱਤੀ ਹੈ ਕਿ) ਹਰੇਕ ਦੇ ਦਿਲ ਦੀ ਜਾਣਨ ਵਾਲਾ ਮੇਰਾ ਉਹ ਪ੍ਰਭੂ ਸਭ ਥਾਈਂ ਵਿਆਪਕ ਹੈ ।
My God is the Inner-knower, the Searcher of hearts. He is totally permeating and pervading everywhere.
 
ਉਸ ਦੀ ਸਰਨ ਪਿਆਂ ਸਾਰੇ ਸੁਖ ਆਨੰਦ ਮਿਲਦੇ ਹਨ ।
In His Sanctuary, I receive every comfort and pleasure. I am totally, completely happy.
 
ਹੇ ਨਾਨਕ! (ਆਖ—ਗੁਰੂ ਦੀ ਕਿਰਪਾ ਨਾਲ ਹੀ) ਮੈਂ ਪਰਮਾਤਮਾ ਤੋਂ ਸਦਾ ਹੀ ਸਦਾ ਹੀ ਸਦਾ ਹੀ ਸਦਕੇ ਕੁਰਬਾਨ ਜਾਂਦਾ ਹਾਂ ।੧।
Forever and ever, Nanak is a sacrifice to God, forever, a devoted sacrifice. ||1||
 
ਹੇ ਭਾਈ! ਅਜਿਹਾ ਗੁਰੂ ਵੱਡੇ ਭਾਗਾਂ ਨਾਲ ਮਿਲਦਾ ਹੈ, ਜਿਸ ਦੇ ਮਿਲਿਆਂ (ਹਿਰਦੇ ਵਿਚ) ਪਰਮਾਤਮਾ ਦੀ ਸੂਝ ਪੈਣ ਲੱਗ ਪੈਂਦੀ ਹੈ,
By great good fortune, one finds such a Guru, meeting whom, the Lord God is known.
 
ਅਨੇਕਾਂ ਜਨਮਾਂ ਦੇ (ਸਾਰੇ) ਪਾਪ ਦੂਰ ਹੋ ਜਾਂਦੇ ਹਨ, ਅਤੇ ਹਰੀ ਦੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਵਿਚ ਸਦਾ ਇਸ਼ਨਾਨ ਹੁੰਦਾ ਰਹਿੰਦਾ ਹੈ ।
The sins of countless lifetimes are erased, bathing continually in the dust of the feet of God's Saints.
 
(ਜਿਸ ਗੁਰੂ ਦੇ ਮਿਲਣ ਨਾਲ) ਪ੍ਰਭੂ ਦੇ ਸੰਤ ਜਨਾਂ ਦੀ ਚਰਨ-ਧੂੜ ਵਿਚ ਇਸ਼ਨਾਨ ਹੋ ਸਕਦਾ ਹੈ, ਪ੍ਰਭੂ ਦਾ ਸਿਮਰਨ ਹੋ ਸਕਦਾ ਹੈ ਅਤੇ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ ।
Bathing in the dust of the feet of the Lord, and meditating on God, you shall not have to enter into the womb of reincarnation again.
 
ਹੇ ਭਾਈ! ਗੁਰੂ ਦੇ ਚਰਨੀਂ ਲੱਗ ਕੇ ਭਰਮ ਡਰ ਨਾਸ ਹੋ ਜਾਂਦੇ ਹਨ, ਮਨ ਵਿਚ ਚਿਤਾਰਿਆ ਹੋਇਆ ਹਰੇਕ ਫਲ ਪ੍ਰਾਪਤ ਹੋ ਜਾਂਦਾ ਹੈ ।
Grasping hold of the Guru's Feet, doubt and fear are dispelled, and you receive the fruits of your mind's desires.
 
। (ਗੁਰੂ ਦੀ ਸਰਨ ਪੈ ਕੇ ਜਿਸ ਮਨੁੱਖ ਨੇ) ਸਦਾ ਪਰਮਾਤਮਾ ਦੇ ਗੁਣ ਗਾਏ ਹਨ; ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਸ ਨੂੰ ਫਿਰ ਕੋਈ ਗ਼ਮ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ।
Continually singing the Glorious Praises of the Lord, and meditating on the Naam, the Name of the Lord, you shall no longer suffer in pain and sorrow.
 
ਹੇ ਨਾਨਕ! (ਗੁਰੂ ਦੀ ਕਿਰਪਾ ਨਾਲ ਹੀ ਸਮਝ ਪੈਂਦੀ ਹੈ ਕਿ) ਜਿਸ ਪਰਮਾਤਮਾ ਦਾ ਪੂਰਾ ਪਰਤਾਪ ਹੈ, ਉਹੀ ਜਿੰਦ ਦੇਣ ਵਾਲਾ ਹੈ ।੨।
O Nanak, God is the Giver of all souls; His radiant glory is perfect! ||2||
 
ਹੇ ਭਾਈ! ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਸੰਤ ਜਨਾਂ ਦੇ (ਪਿਆਰ ਦੇ) ਵੱਸ ਵਿਚ ਟਿਕਿਆ ਰਹਿੰਦਾ ਹੈ ।
The Lord, Har, Har, is the treasure of virtue; the Lord is under the power of His Saints.
 
ਜਿਹੜੇ ਮਨੁੱਖ ਸੰਤ ਜਨਾਂ ਦੀ ਚਰਨੀਂ ਪੈ ਕੇ ਗੁਰੂ ਦੀ ਸੇਵਾ ਵਿਚ ਲੱਗੇ, ਉਹਨਾਂ ਨੇ ਸਭ ਤੋਂ ਉੱਚੇ ਆਤਮਕ ਦਰਜੇ ਪ੍ਰਾਪਤ ਕਰ ਲਏ ।
Those who are dedicated to the feet of the Saints, and to serving the Guru, obtain the supreme status, O Lord.
 
ਹੇ ਭਾਈ! ਜਿਸ ਮਨੁੱਖ ਉੱਤੇ ਪੂਰਨ ਪ੍ਰਭੂ ਨੇ ਮਿਹਰ ਕੀਤੀ, (ਉਸ ਨੇ ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲਿਆ, ਉਸ ਨੇ ਸਭ ਤੋਂ ਉੱਚਾ ਆਤਮਕ ਦਰਜਾ ਹਾਸਲ ਕਰ ਲਿਆ ।
They obtain the supreme status, and eradicate self-conceit; the Perfect Lord showers His Grace upon them.
 
ਉਸ ਦੀ ਜ਼ਿੰਦਗੀ ਕਾਮਯਾਬ ਹੋ ਗਈ, ਉਸ ਦਾ (ਹਰੇਕ) ਡਰ ਦੂਰ ਹੋ ਗਿਆ, ਉਸ ਨੂੰ ਉਹ ਪਰਮਾਤਮਾ ਮਿਲ ਪਿਆ ਜੋ ਇਕ ਆਪ ਹੀ ਆਪ ਹੈ ।
Their lives are fruitful, their fears are dispelled, and they meet the One Lord, the Destroyer of ego.
 
ਜਿਸ ਪਰਮਾਤਮਾ ਦਾ ਉਹ ਪੈਦਾ ਕੀਤਾ ਹੋਇਆ ਸੀ, ਉਸ ਨੇ ਹੀ (ਉਸ ਨੂੰ ਆਪਣੇ ਚਰਨਾਂ ਵਿਚ) ਮਿਲਾ ਲਿਆ, ਉਸ ਮਨੁੱਖ ਦੀ ਜਿੰਦ ਪਰਮਾਤਮਾ ਦੀ ਜੋਤਿ ਵਿਚ ਇਕ-ਮਿਕ ਹੋ ਗਈ ।
He blends into the One, to whom he belongs; his light merges into the Light.
 
ਹੇ ਨਾਨਕ! ਨਿਰਲੇਪ ਪ੍ਰਭੂ ਦਾ ਨਾਮ (ਸਦਾ) ਜਪਣਾ ਚਾਹੀਦਾ ਹੈ, (ਜਿਸ ਨੇ) ਗੁਰੂ ਨੂੰ ਮਿਲ ਕੇ (ਨਾਮ ਜਪਿਆ, ਉਸ ਨੇ) ਆਤਮਕ ਆਨੰਦ ਪ੍ਰਾਪਤ ਕਰ ਲਿਆ ।੩।
O Nanak, chant the Naam, the Name of the Immaculate Lord; meeting the True Guru, peace is obtained. ||3||
 
ਹੇ ਸੰਤ ਜਨੋ! ਸਦਾ (ਪਰਮਾਤਮਾ ਦੀ) ਸਿਫ਼ਤਿ-ਸਾਲਾਹ ਦਾ ਗੀਤ ਗਾਇਆ ਕਰੋ, (ਸਿਫ਼ਤਿ-ਸਾਲਾਹ ਦੇ ਪਰਤਾਪ ਨਾਲ) ਹਰੇਕ ਮੁਰਾਦ ਪੂਰੀ ਹੋ ਜਾਂਦੀ ਹੈ ।
Sing continually the songs of joy, O humble beings of the Lord; all your desires shall be fulfilled.
 
ਜਿਹੜਾ ਪ੍ਰਭੂ ਕਦੇ ਜਨਮ ਮਰਨ ਦੇ ਗੇੜ ਵਿਚ ਨਹੀਂ ਆਉਂਦਾ (ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮਨੁੱਖ) ਉਸ ਮਾਲਕ ਦੇ ਪ੍ਰੇਮ-ਰੰਗ ਵਿਚ ਰੰਗੇ ਰਹਿੰਦੇ ਹਨ ।
Those who are imbued with the Love of their Lord and Master do not die, or come or go in reincarnation.
 
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਉਸ ਨੇ ਨਾਸ-ਰਹਿਤ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਉਸ ਨੇ ਸਾਰੀਆਂ ਮੁਰਾਦਾਂ ਹਾਸਲ ਕਰ ਲਈਆਂ ।
The Imperishable Lord is obtained, meditating on the Naam, and all one's wishes are fulfilled.
 
ਹੇ ਭਾਈ! ਗੁਰੂ ਦੇ ਚਰਨਾਂ ਵਿਚ ਮਨ ਜੋੜ ਕੇ ਮਨੁੱਖ ਸ਼ਾਂਤੀ ਪ੍ਰਾਪਤ ਕਰਦਾ ਹੈ, ਆਤਮਕ ਅਡੋਲਤਾ ਦੇ ਅਨੇਕਾਂ ਆਨੰਦ ਮਾਣਦਾ ਹੈ ।
Peace, poise, and all ecstasy are obtained, attaching one's mind to the Guru's feet.
 
(ਸਿਮਰਨ ਦੀ ਬਰਕਤਿ ਨਾਲ ਇਹ ਨਿਸ਼ਚਾ ਬਣ ਜਾਂਦਾ ਹੈ ਕਿ) ਨਾਸ-ਰਹਿਤ ਪਰਮਾਤਮਾ ਹੀ ਹਰੇਕ ਥਾਂ ਵਿਚ ਹਰੇਕ ਸਰੀਰ ਵਿਚ ਵਿਆਪ ਰਿਹਾ ਹੈ
The Imperishable Lord is permeating and pervading each and every heart; He is in all places and interspaces.
 
ਹੇ ਨਾਨਕ! ਆਖ—(ਹੇ ਭਾਈ!) ਗੁਰੂ ਦੇ ਚਰਨਾਂ ਵਿਚ ਮਨ ਲਾ ਕੇ ਸਾਰੇ ਕੰਮ ਸਫਲ ਜੋ ਜਾਂਦੇ ਹਨ
Says Nanak, all affairs are perfectly resolved, focusing one's mind on the Guru's Feet. ||4||2||5||
 
Soohee, Fifth Mehl:
 
ਹੇ ਮੇਰੇ ਪ੍ਰੀਤਮ! ਹੇ ਮੇਰੇ ਸੁਆਮੀ! ਮਿਹਰ ਕਰ, ਮੇਰੀਆਂ ਅੱਖਾਂ ਤੇਰਾ ਦਰਸਨ ਕਰਦੀਆਂ ਰਹਿਣ ।
Be Merciful, O my Beloved Lord and Master, that I may behold the Blessed Vision of Your Darshan with my eyes.
 
ਹੇ ਮੇਰੇ ਪਿਆਰੇ! ਮੈਨੂੰ ਲੱਖ ਜੀਭਾਂ ਦੇਹ (ਮੇਰੀਆਂ ਜੀਭਾਂ ਤੇਰਾ ਨਾਮ ਜਪਦੀਆਂ ਰਹਿਣ ।
Please bless me, O my Beloved, with thousands of tongues, to worship and adore You with my mouth, O Lord.
 
(ਮੇਰਾ ਮੂੰਹ) ਤੇਰਾ ਨਾਮ ਜਪਦਾ ਰਹੇ, (ਜਿਸ ਨਾਲ) ਜਮਰਾਜ ਵਾਲਾ ਰਸਤਾ ਜਿੱਤਿਆ ਜਾ ਸਕੇ, ਅਤੇ ਕੋਈ ਭੀ ਦੁੱਖ (ਮੇਰੇ ਉਤੇ ਆਪਣਾ) ਜ਼ੋਰ ਨਾਹ ਪਾ ਸਕੇ ।
Worshipping the Lord in adoration, the Path of Death is overcome, and no pain or suffering will afflict you.
 
ਪਾਣੀ ਵਿਚ, ਧਰਤੀ ਵਿਚ, ਆਕਾਸ਼ ਵਿਚ ਵਿਆਪਕ ਹੇ ਸੁਆਮੀ! (ਮਿਹਰ ਕਰ) ਮੈਂ ਜਿੱਧਰ ਵੇਖਾਂ ਉਧਰ (ਮੈਨੂੰ) ਉਹ ਤੇਰਾ ਹੀ ਰੂਪ ਦਿੱਸੇ ।
The Lord and Master is pervading and permeating the water, the land and the sky; wherever I look, there He is.
 
ਹੇ ਭਾਈ! (ਹਰਿ-ਨਾਮ ਜਪਣ ਦੀ ਬਰਕਤਿ ਨਾਲ) ਸਾਰੇ ਭਰਮ, ਸਾਰੇ ਮੋਹ, ਸਾਰੇ ਵਿਕਾਰ ਨਾਸ ਹੋ ਜਾਂਦੇ ਹਨ, ਪਰਮਾਤਮਾ ਨੇੜੇ ਤੋਂ ਨੇੜੇ ਦਿੱਸਣ ਲੱਗ ਪੈਂਦਾ ਹੈ ।
Doubt, attachment and corruption are gone. God is the nearest of the near.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by