ਇਸ ਚੁਹਚੁਹੇ ਰੰਗ ਵਿਚ (ਮੋਹ ਪਾ ਕੇ) ਕਦੇ ਕਿਸੇ ਨੇ ਖਸਮ-ਪ੍ਰਭੂ ਨਹੀਂ ਪਾਇਆ, (ਅਜੇਹੀ) ਆਪ-ਹੁਦਰੀ ਮੂਰਖ ਇਸਤ੍ਰੀ (ਇਸ ਮੋਹ ਵਿਚ ਹੀ) ਸੜ ਮਰਦੀ ਹੈ ।
By wearing her red dress, no one has found her Husband Lord; the self-willed manmukh is burnt to death.
ਜੇ ਗੁਰੂ ਮਿਲ ਪਏ ਤਾਂ ਅੰਦਰੋਂ ਹਉਮੈ ਦੂਰ ਕੀਤਿਆਂ ਸ਼ੋਖ਼-ਰੰਗ ਮਾਇਆ ਦਾ ਮੋਹ ਦੂਰ ਹੋ ਜਾਂਦਾ ਹੈ,
Meeting the True Guru, she discards her red dress, and eradicates egotism from within.
ਮਨ ਤੇ ਸਰੀਰ (ਨਾਮ-ਰੂਪ ਮਜੀਠ ਰੰਗ ਨਾਲ) ਰੱਤਾ ਲਾਲ ਹੋ ਜਾਂਦਾ ਹੈ, ਜੀਭ ਪ੍ਰਭੂ ਦੇ ਗੁਣ ਯਾਦ ਕਰ ਕੇ ਰੰਗੀ ਜਾਂਦੀ ਹੈ ।
Her mind and body are imbued with the deep red color of His Love, and her tongue is imbued, singing His Praises and excellences.
ਜਿਸ ਜੀਵ-ਇਸਤ੍ਰੀ ਨੇ ਪ੍ਰਭੂ ਤੇ ਡਰ ਤੇ ਪਿਆਰ ਦੀ ਰਾਹੀਂ (ਆਪਣੇ ਮਨ ਦਾ) ਸੋਹਜ ਬਣਾਇਆ ਹੈ ਜਿਸ ਦੇ ਮਨ ਵਿਚ ਗੁਰ-ਸ਼ਬਦ ਵੱਸਦਾ ਹੈ ਉਹ ਸਦਾ ਲਈ ਸੁਹਾਗ ਭਾਗ ਵਾਲੀ ਹੋ ਜਾਂਦੀ ਹੈ ।
She becomes His soul-bride forever, with the Word of the Shabad in her mind; she makes the Fear of God and the Love of God her ornaments and decorations.
ਹੇ ਨਾਨਕ! ਪ੍ਰਭੂ ਦੀ ਮਿਹਰ ਨਾਲ ਪ੍ਰਭੂ ਨੂੰ ਹਿਰਦੇ ਵਿਚ ਟਿਕਾਇਆਂ ਉਸ ਦੀ ਹਜ਼ੂਰੀ ਪ੍ਰਾਪਤ ਹੁੰਦੀ ਹੈ ।੧।
O Nanak, by His Merciful Grace, she obtains the Mansion of the Lord's Presence, and keeps Him enshrined in her heart. ||1||
Third Mehl:
ਹੇ ਜੀਵ-ਇਸਤ੍ਰੀ! ਮਨ ਨੂੰ ਮੋਹਣ ਵਾਲੇ ਪਦਾਰਥਾਂ ਦਾ ਪਿਆਰ ਛੱਡ ਤੇ ਪਰਮਾਤਮਾ ਦਾ ਨਾਮ-ਸਿੰਗਾਰ ਬਣਾ ਜੋ (ਮਾਨੋ, ਮਜੀਠ ਦਾ ਪੱਕਾ) ਲਾਲ ਰੰਗ ਹੈ;
O bride, forsake your red dress, and decorate yourself with the crimson color of His Love.
ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਨਾਮ ਦਾ) ਵਿਚਾਰ ਕਰ, ਜਨਮ ਮਰਨ ਵਾਲਾ ਸਿਲਸਿਲਾ ਮੁੱਕ ਜਾਇਗਾ ।
Your comings and goings shall be forgotten, contemplating the Word of the Guru's Shabad.
ਉਹ ਜੀਵ-ਇਸਤ੍ਰੀ ਸੋਹਣੀ ਸੁੰਦਰ ਹੈ ਜਿਸ ਦੇ ਹਿਰਦੇ-ਘਰ ਵਿਚ ਅਡੋਲ ਅਵਸਥਾ ਬਣ ਜਾਣ ਕਰਕੇ ਖਸਮ-ਪ੍ਰਭੂ ਆ ਵੱਸਦਾ ਹੈ,
The soul-bride is adorned and beautiful; the Celestial Lord, her Husband, abides in her home.
ਹੇ ਨਾਨਕ! ਉਸ ਜੀਵ-ਇਸਤ੍ਰੀ ਨੂੰ ਚੋਜੀ ਪ੍ਰਭੂ ਆਪਣੇ ਨਾਲ ਮਿਲਾ ਲੈਂਦਾ ਹੈ ।੨।
O Nanak, the bride ravishes and enjoys Him; and He, the Ravisher, ravishes and enjoys her. ||2||
Pauree:
ਇਸ ਜਗਤ ਵਿਚ) ਮੋਹ ਕੂੜ ਤੇ ਜੰਜਾਲ (ਪ੍ਰਬਲ) ਹੈ, ਮੂਰਖ ਆਪ-ਹੁਦਰਾ ਮਨੁੱਖ ਇਸ ਵਿਚ ਰੱਤਾ ਹੋਇਆ ਹੈ;
The foolish, self-willed manmukh is engrossed in false attachment to family.
“ਮੈਂ, ਮੇਰੀ” ਵਿਚ (ਭਾਵ, “ਮੈਂ ਵੱਡਾ ਹਾਂ”, “ਇਹ ਧਨ ਪਦਾਰਥ ਮੇਰਾ ਹੈ” ਇਹ ਆਖ ਆਖ ਕੇ) ਮਨਮੁਖ ਬੰਦੇ (ਏਥੇ ਖ਼ੁਆਰ ਹੁੰਦੇ ਹਨ, (ਤੇ ਮਰਨ ਵੇਲੇ ਏਥੋਂ) ਕੁਝ ਨਾਲ ਨਹੀਂ ਲੈ ਤੁਰਦੇ ।
Practicing egotism and self-conceit, he dies and departs, taking nothing along with him.
ਮਾਇਆ ਵਿਚ ਭਟਕਣ ਦੇ ਕਾਰਨ (ਇਹਨਾਂ ਨੂੰ) ਸਿਰ ਤੇ ਮੌਤ ਖਲੋਤੀ ਭੀ ਨਹੀਂ ਸੁੱਝਦੀ,
He does not understand that the Messenger of Death is hovering over his head; he is deluded by duality.
ਤੇ ਜਦੋਂ ਮੌਤ ਨੇ ਆ ਨੱਪਿਆ ਤਦੋਂ ਇਹ ਗੁਆਚਾ ਸਮਾ ਮੁੜ ਮਿਲਦਾ ਨਹੀਂ ।
This opportunity will not come into his hands again; the Messenger of Death will seize him.
(ਪਰ ਮਨਮੁਖ ਭੀ ਕੀਹ ਕਰਨ?) ਪ੍ਰਭੂ ਨੇ (ਜੀਵਾਂ ਦੇ ਪਿਛਲੇ ਕੀਤੇ ਕਰਮਾਂ ਅਨੁਸਾਰ) ਜੋ ਲੇਖ ਧੁਰੋਂ ਮੱਥੇ ਤੇ ਲਿਖ ਦਿੱਤੇ, ਜੀਵ ਉਹੋ ਜਿਹੇ ਹੀ ਕਰਮ ਕਮਾਂਦੇ ਹਨ ।੫।
He acts according to his pre-ordained destiny. ||5||
Shalok, Third Mehl:
ਉਹ ਇਸਤ੍ਰੀਆਂ ਸਤੀ (ਹੋ ਗਈਆਂ) ਨਹੀਂ ਆਖੀਦੀਆਂ ਜੋ (ਪਤੀ ਦੀ) ਲੋਥ ਦੇ ਨਾਲ ਸੜ ਮਰਦੀਆਂ ਹਨ ।
Do not call them 'satee', who burn themselves along with their husbands' corpses.
ਹੇ ਨਾਨਕ! ਜੋ (ਪਤੀ ਦੀ ਮੌਤ ਤੇ) ਵਿਛੋੜੇ ਦੀ ਹੀ ਸੱਟ ਨਾਲ ਮਰ ਜਾਣ ਉਹਨਾਂ ਨੂੰ ਸਤੀ (ਹੋ ਗਈਆਂ) ਸਮਝਣਾ ਚਾਹੀਦਾ ਹੈ ।੧।
O Nanak, they alone are known as 'satee', who die from the shock of separation. ||1||
Third Mehl:
ਉਹਨਾਂ ਜ਼ਨਾਨੀਆਂ ਨੂੰ ਭੀ ਸਤੀਆਂ ਹੀ ਸਮਝਣਾ ਚਾਹੀਦਾ ਹੈ, ਜੋ ਪਤਿਬ੍ਰਤ-ਧਰਮ ਵਿਚ ਰਹਿੰਦੀਆਂ ਹਨ,
They are also known as 'satee', who abide in modesty and contentment.
ਜੋ ਆਪਣੇ ਖਸਮ ਦੀ ਸੇਵਾ ਕਰਦੀਆਂ ਹਨ ਤੇ ਸਦਾ ਉੱਦਮ ਨਾਲ ਆਪਣਾ ਇਹ ਧਰਮ ਚੇਤੇ ਰੱਖਦੀਆਂ ਹਨ ।੨।
They serve their Lord, and rise in the early hours to contemplate Him. ||2||
Third Mehl:
(ਸਤੀ) ਇਸਤ੍ਰੀਆਂ ਆਪਣੇ ਖਸਮ ਦੇ ਜੀਉਂਦਿਆਂ ਉਸ ਦੀ ਸੇਵਾ ਕਰਦੀਆਂ ਹਨ,
The widows burn themselves in the fire, along with their husbands' corpses.
ਪਤੀ ਨੂੰ “ਆਪਣਾ” ਸਮਝਦੀਆਂ ਹਨ ਤਾਂਹੀਏਂ ਸਰੀਰ ਦੇ ਦੁੱਖ ਸਹਿੰਦੀਆਂ ਹਨ ।
If they truly knew their husbands, then they suffer terrible bodily pain.
ਪਰ, ਹੇ ਨਾਨਕ! ਜਿਨ੍ਹਾਂ ਨੇ ਖਸਮ ਨੂੰ ਖਸਮ ਨਾਹ ਜਾਤਾ, ਉਹ ਕਿਉਂ ਦੁੱਖ ਸਹਿਣ?
O Nanak, if they did not truly know their husbands, why should they burn themselves in the fire?
ਪਤੀ ਚਾਹੇ ਸੁਖੀ ਹੋਵੇ ਚਾਹੇ ਦੁਖੀ ਹੋਵੇ ਉਹ (ਔਖੇ ਵੇਲੇ) ਨੇੜੇ ਨਹੀਂ ਢੁਕਦੀਆਂ ।੩।
Whether their husbands are alive or dead, those wives remain far away from them. ||3||
Pauree:
ਹੇ ਕਰਤਾਰ! (ਜਗਤ ਵਿਚ ਜੀਵ ਪੈਦਾ ਕਰ ਕੇ) ਦੁੱਖ ਤੇ ਸੁਖ ਭੀ ਤੂੰ ਉਹਨਾਂ ਦੇ ਨਾਲ ਹੀ ਪੈਦਾ ਕਰ ਦਿੱਤੇ, (ਦੁੱਖ ਤੇ ਸੁੱਖ ਦਾ) ਲੇਖ ਭੀ (ਤੂੰ ਉਹਨਾਂ ਦੇ ਮੱਥੇ ਤੇ) ਲਿਖ ਦਿੱਤਾ ।
You created pain along with pleasure; O Creator, such is the writ You have written.
ਜਿਸ ਪ੍ਰਭੂ ਦਾ ਨਾਹ ਕੋਈ ਖ਼ਾਸ ਰੂਪ ਤੇ ਨਾਹ ਰੇਖ ਹੈ, ਉਸ ਦੇ ਨਾਮ ਦੇ ਬਰਾਬਰ (ਜੀਵਾਂ ਲਈ) ਹੋਰ ਕੋਈ ਬਖ਼ਸ਼ਸ਼ ਨਹੀਂ ਹੈ;
There is no other gift as great as the Name; it has no form or sign.
‘ਨਾਮ’ ਇਕ ਐਸਾ ਖ਼ਜ਼ਾਨਾ ਹੈ ਜੋ ਕਦੇ ਮੁੱਕਦਾ ਨਹੀਂ, ਗੁਰੂ ਦੇ ਸਨਮੁਖ ਹੋਇਆਂ ਇਹ ਮਨ ਵਿਚ ਵੱਸਦਾ ਹੈ ।
The Naam, the Name of the Lord, is an inexhaustible treasure; it abides in the mind of the Gurmukh.
ਜਿਸ ਮਨੁੱਖ ਨੂੰ ਮਿਹਰ ਕਰ ਕੇ ਪ੍ਰਭੂ ‘ਨਾਮ’ ਦੇਂਦਾ ਹੈ, ਉਸ (ਦੇ ਚੰਗੇ ਮੰਦੇ ਕਰਮਾਂ) ਦਾ ਲੇਖ ਮੁੜ ਨਹੀਂ ਲਿਖਦਾ ।
In His Mercy, He blesses us with the Naam, and then, the writ of pain and pleasure is not written.
ਪਰ, ਉਹੀ ਮਨੁੱਖ ਪ੍ਰਭੂ ਨੂੰ ਮਿਲਦੇ ਹਨ ਜੋ ਸੇਵਕ-ਭਾਵ ਵਿਚ ਰਹਿ ਕੇ ਹਰਿ-ਨਾਮ ਦਾ ਜਾਪ ਜਪਦੇ ਹਨ ।੬।
Those humble servants who serve with love, meet the Lord, chanting the Chant of the Lord. ||6||
Shalok, Second Mehl:
ਉਹ ਮਨੁੱਖ ਦੁਨੀਆ ਦੇ ਬਹੁਤੇ ਖਿਲਾਰੇ ਨਹੀਂ ਖਿਲਾਰਦੇ (ਭਾਵ, ਮਨ ਨੂੰ ਜਗਤ ਦੇ ਧੰਧਿਆਂ ਵਿਚ ਨਹੀਂ ਖਿਲਾਰ ਦੇਂਦੇ) ਜਿਨ੍ਹਾਂ ਇਹ ਸਮਝ ਲਿਆ ਹੈ ਕਿ ਇਥੋਂ ਚਲੇ ਜਾਣਾ ਹੈ;
They know that they will have to depart, so why do they make such ostentatious displays?
ਪਰ, ਨਿਰੇ ਦੁਨੀਆ ਦੇ ਕੰਮ ਨਿਜਿੱਠਣ ਵਾਲੇ ਬੰਦੇ (ਇਥੋਂ ਆਖ਼ਰ) ਤੁਰ ਜਾਣ ਦਾ ਖ਼ਿਆਲ ਭੀ ਨਹੀਂ ਕਰਦੇ ।੧।
Those who do not know that they will have to depart, continue to arrange their affairs. ||1||
Second Mehl:
ਜੇ ਸਿਰਫ਼ ਰਾਤ ਦੀ ਖ਼ਾਤਰ ਧਨ ਇਕੱਠਾ ਕਰੀਏ ਤੇ ਸਵੇਰੇ (ਉੱਠ ਕੇ ਓਥੋਂ) ਤੁਰ ਪੈਣਾ ਹੋਵੇ,
He accumulates wealth during the night of his life, but in the morning, he must depart.
ਹੇ ਨਾਨਕ! ਨਾਲ ਜਾ ਨਾ ਸਕੇ ਤਾਂ ਹੱਥ ਮਲਣੇ ਪੈਂਦੇ ਹਨ ।੨।
O Nanak, it shall not go along with him, and so he regrets. ||2||
Second Mehl:
ਜੋ ਮਨੁੱਖ ਕੋਈ ਕੰਮ ਬੱਧਾ-ਰੁੱਧਾ ਕਰੇ, ਉਸ ਦਾ ਲਾਭ ਨਾਹ ਆਪਣੇ ਆਪ ਨੂੰ ਤੇ ਨਾਹ ਕਿਸੇ ਹੋਰ ਨੂੰ ।
Paying a fine under pressure, does not bring either merit or goodness.
ਹੇ ਨਾਨਕ! ਉਹੀ ਕੰਮ ਸਿਰੇ ਚੜ੍ਹਿਆ ਜਾਣੋ ਜੋ ਖ਼ੁਸ਼ੀ ਨਾਲ ਕੀਤਾ ਜਾਏ ।੩।
That alone is a good deed, O Nanak, which is done by one's own free will. ||3||
Second Mehl:
ਭਾਵੇਂ ਕਿਤਨੀ ਹੀ ਮਿਹਨਤ ਮਨੁੱਖ ਕਰੇ, ਰੱਬ ਵਾਲਾ ਪਾਸਾ ਮਨ ਦੇ ਹਠ ਨਾਲ ਜਿੱਤਿਆ ਨਹੀਂ ਜਾ ਸਕਦਾ;
Stubborn-mindedness will not win the Lord to one's side, no matter how much it is tried.
ਹੇ ਦਾਸ ਨਾਨਕ! ਉਹ ਮਨੁੱਖ (ਇਹ) ਪਾਸਾ ਜਿੱਤਦਾ ਹੈ ਜੋ ਸੁਭ ਭਾਵਨਾ ਵਰਤਦਾ ਹੈ ਤੇ ਗੁਰੂ ਦੇ ਸ਼ਬਦ ਨੂੰ ਵੀਚਾਰਦਾ ਹੈ ।੪।
The Lord is won over to your side, by offering Him your true love, O servant Nanak, and contemplating the Word of the Shabad. ||4||
Pauree:
ਜਿਸ ਕਰਤਾਰ ਨੇ ਇਹ ਜਗਤ ਬਣਾਇਆ ਹੈ ਇਸ ਦੀ ਸੰਭਾਲ ਕਰਨੀ ਉਹ ਆਪ ਹੀ ਜਾਣਦਾ ਹੈ;
The Creator created the world; He alone understands it.
ਉਸ ਨੇ ਆਪ ਹੀ ਸ੍ਰਿਸ਼ਟੀ ਪੈਦਾ ਕੀਤੀ ਹੈ ਤੇ ਆਪ ਹੀ ਮੁੜ ਨਾਸ ਕਰਦਾ ਹੈ ।
He Himself created the Universe, and He Himself shall destroy it afterwards.