ਜਦੋਂ ਤੋਂ ਜਗਤ ਬਣਿਆ ਹੈ ਉਸ ਸਮੇ ਤੋਂ ਲੈ ਕੇ ਹੁਣ ਤਕ ਧਿਆਨ ਮਾਰ ਕੇ ਵੇਖਿਆ ਹੈ ਕਿਸੇ ਜੀਵ ਪਾਸੋਂ ਪ੍ਰਭੂ ਦੀ ਬਜ਼ੁਰਗੀ ਦਾ ਮੁੱਲ ਨਹੀਂ ਪੈ ਸਕਿਆ ।
All have grown weary of wandering throughout the four ages, but none know the Lord's worth.
 
ਜਿਸ ਮਨੁੱਖ ਨੂੰ ਗੁਰੂ ਨੇ ਉਹ ਇੱਕ ਪ੍ਰਭੂ ਵਿਖਾ ਦਿੱਤਾ ਹੈ ਉਸ ਦੇ ਮਨ ਵਿਚ ਉਸ ਦੇ ਤਨ ਵਿਚ ਸੁਖ ਹੁੰਦਾ ਹੈ;
The True Guru has shown me the One Lord, and my mind and body are at peace.
 
ਜੋ ਕਰਤਾਰ ਸਭ ਕੁਝ ਕਰਨ ਦੇ ਆਪ ਸਮਰੱਥ ਹੈ ਉਸ ਦੀ ਗੁਰੂ ਦੀ ਰਾਹੀਂ ਹੀ ਸਿਫ਼ਤਿ-ਸਾਲਾਹ ਕੀਤੀ ਜਾ ਸਕਦੀ ਹੈ ।੭।
The Gurmukh praises the Lord forever; that alone happens, which the Creator Lord does. ||7||
 
Shalok, Second Mehl:
 
ਜਿਨ੍ਹਾਂ ਮਨੁੱਖਾਂ ਨੂੰ (ਰੱਬ ਦਾ) ਡਰ ਹੈ ਉਹਨਾਂ ਨੂੰ (ਦੁਨੀਆ ਵਾਲਾ ਕੋਈ) ਡਰ ਨਹੀਂ (ਮਾਰਦਾ), (ਰੱਬ ਵਲੋਂ) ਨਿਡਰਾਂ ਨੂੰ (ਦੁਨੀਆ ਦਾ) ਬਹੁਤ ਡਰ ਵਿਆਪਦਾ ਹੈ ।
Those who have the Fear of God, have no other fears; those who do not have the Fear of God, are very afraid.
 
ਹੇ ਨਾਨਕ! ਇਹ ਨਿਰਣਾ ਤਦੋਂ ਹੁੰਦਾ ਹੈ ਜਦੋਂ ਮਨੁੱਖ ਉਸ (ਰੱਬੀ) ਹਜ਼ੂਰੀ ਵਿਚ ਅੱਪੜੇ (ਭਾਵ, ਜਦੋਂ ਪ੍ਰਭੂ ਦੇ ਚਰਨਾਂ ਵਿਚ ਜੁੜੇ) ।੧।
O Nanak, this mystery is revealed at the Court of the Lord. ||1||
 
Second Mehl:
 
(ਕੀੜੀ ਤੋਂ ਲੈ ਕੇ ਹਾਥੀ ਤੇ ਮਨੁੱਖ ਤਕ) ਤੁਰਨ ਵਾਲੇ ਨਾਲ ਤੁਰਨ ਵਾਲਾ ਸਾਥ ਕਰਦਾ ਹੈ ਤੇ ਉੱਡਣ ਵਾਲੇ (ਭਾਵ, ਪੰਛੀ) ਨਾਲ ਉੱਡਣ ਵਾਲਾ ।
That which flows, mingles with that which flows; that which blows, mingles with that which blows.
 
ਜ਼ਿੰਦਾ-ਦਿਲ ਨੂੰ ਜ਼ਿੰਦਾ-ਦਿਲ ਮਨੁੱਖ ਆ ਮਿਲਦਾ ਹੈ ਤੇ ਮੁਰਦਾ-ਦਿਲ ਨੂੰ ਮੁਰਦਾ-ਦਿਲ, (ਭਾਵ, ਹਰੇਕ ਜੀਵ ਆਪੋ ਆਪਣੇ ਸੁਭਾਵ ਵਾਲੇ ਨਾਲ ਹੀ ਸੰਗ ਕਰਨਾ ਪਸੰਦ ਕਰਦਾ ਹੈ) ।
The living mingle with the living, and the dead mingle with the dead.
 
ਹੇ ਨਾਨਕ! (ਜੀਵ ਭੀ ਰੱਬੀ ਅਸਲੇ ਵਾਲਾ ਹੈ, ਸੋ, ਇਸ ਨੂੰ) ਚਾਹੀਦਾ ਹੈ ਕਿ ਜਿਸ ਪ੍ਰਭੂ ਨੇ ਇਹ ਜਗਤ ਰਚਿਆ ਹੈ ਉਸ ਦੀ ਸਿਫ਼ਤਿ-ਸਾਲਾਹ ਕਰੇ (ਭਾਵ, ਉਸ ਨਾਲ ਮਨ ਜੋੜੇ) ।੨।
O Nanak, praise the One who created the creation. ||2||
 
Pauree:
 
ਗੁਰੂ ਦੇ ਸਬਦ ਦੀ ਰਾਹੀਂ ਉੱਚੀ ਵਿਚਾਰ ਵਾਲੇ ਹੋ ਕੇ ਜੋ ਮਨੁੱਖ ਸਦਾ-ਥਿਰ ਪ੍ਰਭੂ ਨੂੰ ਸਿਮਰਦੇ ਹਨ ਉਹ ਭੀ ਉਸ ਦਾ ਰੂਪ ਹੋ ਜਾਂਦੇ ਹਨ;
Those who meditate on the True Lord are true; they contemplate the Word of the Guru's Shabad.
 
ਪ੍ਰਭੂ ਦਾ ਨਾਮ ਹਿਰਦੇ ਵਿਚ ਰੱਖ ਕੇ ਤੇ ਹਉਮੈ ਮਾਰ ਕੇ ਉਹਨਾਂ ਦਾ ਮਨ ਪਵਿਤ੍ਰ ਹੋ ਜਾਂਦਾ ਹੈ ।
They subdue their ego, purify their minds, and enshrine the Lord's Name within their hearts.
 
ਪਰ ਮੂਰਖ ਮਨੁੱਖ ਘਰਾਂ ਮਹਲ ਮਾੜੀਆਂ (ਦੇ ਮੋਹ) ਵਿਚ ਲੱਗ ਪੈਂਦੇ ਹਨ,
The fools are attached to their homes, mansions and balconies.
 
ਮਨਮੁਖ (ਮੋਹ ਦੇ) ਘੁੱਪ ਹਨੇਰੇ ਵਿਚ ਫਸ ਕੇ ਉਸ ਨੂੰ ਪਛਾਣਦੇ ਹੀ ਨਹੀਂ ਜਿਸ ਨੇ ਪੈਦਾ ਕੀਤਾ ਹੈ ।
The self-willed manmukhs are caught in darkness; they do not know the One who created them.
 
ਹੇ ਸਦਾ-ਥਿਰ ਰਹਿਣ ਵਾਲੇ ਪ੍ਰਭੂ! ਜੀਵ ਵਿਚਾਰੇ ਕੀਹ ਹਨ? ਤੂੰ ਜਿਸ ਨੂੰ ਸਮਝ ਬਖ਼ਸ਼ਦਾ ਹੈਂ ਉਹੀ ਸਮਝਦਾ ਹੈ ।੮।
He alone understands, whom the True Lord causes to understand; what can the helpless creatures do? ||8||
 
Shalok, Third Mehl:
 
ਹੇ ਇਸਤ੍ਰੀ! ਤਦੋਂ ਸਿੰਗਾਰ ਬਣਾ ਜਦੋਂ ਪਹਿਲਾਂ ਖਸਮ ਨੂੰ ਪ੍ਰਸੰਨ ਕਰ ਲਏਂ, (ਨਹੀਂ ਤਾਂ)
O bride, decorate yourself, after you surrender and accept your Husband Lord.
 
ਮਤਾਂ ਖਸਮ ਸੇਜ ਤੇ ਆਵੇ ਹੀ ਨਾਹ ਤੇ ਸਿੰਗਾਰ ਐਵੇਂ ਵਿਅਰਥ ਹੀ ਚਲਾ ਜਾਏ ।
Otherwise, your Husband Lord will not come to your bed, and your ornaments will be useless.
 
ਹੇ ਇਸਤ੍ਰੀ! ਜੇ ਖਸਮ ਦਾ ਮਨ ਮੰਨ ਜਾਏ ਤਾਂ ਹੀ ਸਿੰਗਾਰ ਬਣਿਆ ਸਮਝ,
O bride, your decorations will adorn you, only when your Husband Lord's Mind is pleased.
 
ਇਸਤ੍ਰੀ ਦਾ ਸਿੰਗਾਰ ਕੀਤਾ ਹੋਇਆ ਤਾਂ ਹੀ ਕਬੂਲ ਹੈ ਜੇ ਖਸਮ ਉਸ ਨੂੰ ਪਿਆਰ ਕਰੇ ।
Your ornaments will be acceptable and approved, only when your Husband Lord loves you.
 
ਹੇ ਨਾਨਕ! ਜੇ ਜੀਵ-ਇਸਤ੍ਰੀ ਪ੍ਰਭੂ ਦੇ ਡਰ (ਵਿਚ ਰਹਿਣ) ਨੂੰ ਸਿੰਗਾਰ ਤੇ ਪਾਨ ਦਾ ਰਸ ਬਣਾਂਦੀ ਹੈ, ਪ੍ਰਭੂ ਦੇ ਪਿਆਰ ਨੂੰ ਭੋਜਨ (ਭਾਵ, ਜ਼ਿੰਦਗੀ ਦਾ ਆਧਾਰ) ਬਣਾਂਦੀ ਹੈ,
So make the Fear of God your ornaments, joy your betel nuts to chew, and love your food.
 
ਤੇ ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ (ਭਾਵ, ਪੂਰਨ ਤੌਰ ਤੇ ਪ੍ਰਭੂ ਦੀ ਰਜ਼ਾ ਵਿਚ ਤੁਰਦੀ ਹੈ) ਉਸ ਨੂੰ ਖਸਮ-ਪ੍ਰਭੂ ਮਿਲਦਾ ਹੈ ।੧।
Surrender your body and mind to your Husband Lord, and then, O Nanak, He will enjoy you. ||1||
 
Third Mehl:
 
ਇਸਤ੍ਰੀ ਨੇ ਸੁਰਮਾ, ਫੁੱਲ ਤੇ ਪਾਨਾਂ ਦਾ ਰਸ ਲੈ ਕੇ ਸਿੰਗਾਰ ਕੀਤਾ,
The wife takes flowers, and fragrance of betel, and decorates herself.
 
(ਪਰ ਜੇ) ਖਸਮ ਸੇਜ ਤੇ ਨਾਹ ਆਇਆ ਤਾਂ ਇਹ ਸਿੰਗਾਰ ਸਗੋਂ ਵਿਕਾਰ ਬਣ ਗਿਆ (ਕਿਉਂਕਿ ਵਿਛੋੜੇ ਦੇ ਕਾਰਣ ਇਹ ਦੁਖਦਾਈ ਹੋ ਗਿਆ) ।੨।
But her Husband Lord does not come to her bed, and so these efforts are useless. ||2||
 
Third Mehl:
 
ਜੋ (ਸਿਰਫ਼ ਸਰੀਰਕ ਤੌਰ ਤੇ) ਰਲ ਕੇ ਬਹਿਣ ਉਹਨਾਂ ਨੂੰ ਅਸਲ ਇਸਤ੍ਰੀ ਖਸਮ ਨਹੀਂ ਆਖੀਦਾ;
They are not said to be husband and wife, who merely sit together.
 
ਜਿਨ੍ਹਾਂ ਦੇ ਦੋਹਾਂ ਜਿਸਮਾਂ ਵਿਚ ਇੱਕੋ ਆਤਮਾ ਹੋ ਜਾਏ ਉਹ ਹੈ ਇਸਤ੍ਰੀ ਤੇ ਉਹ ਹੈ ਪਤੀ ।੩।
They alone are called husband and wife, who have one light in two bodies. ||3||
 
Pauree:
 
ਪ੍ਰਭੂ ਦੇ ਡਰ (ਵਿਚ ਰਹਿਣ) ਤੋਂ ਬਿਨਾ ਉਸ ਦੀ ਭਗਤੀ ਨਹੀਂ ਹੋ ਸਕਦੀ ਤੇ ਉਸ ਦੇ ਨਾਮ ਵਿਚ ਪਿਆਰ ਨਹੀਂ ਬਣ ਸਕਦਾ (ਭਾਵ, ਉਸ ਦਾ ਨਾਮ ਪਿਆਰਾ ਨਹੀਂ ਲੱਗ ਸਕਦਾ);
Without the Fear of God, there is no devotional worship, and no love for the Naam, the Name of the Lord.
 
ਇਹ ਡਰ ਤਾਂ ਹੀ ਪੈਦਾ ਹੁੰਦਾ ਹੈ ਜੇ ਗੁਰੂ ਮਿਲੇ, (ਇਸ ਤਰ੍ਹਾਂ) ਡਰ ਦੀ ਰਾਹੀਂ ਤੇ ਪਿਆਰ ਦੀ ਰਾਹੀਂ (ਭਗਤੀ ਦਾ) ਰੰਗ ਸੋਹਣਾ ਚੜ੍ਹਦਾ ਹੈ ।
Meeting with the True Guru, the Fear of God wells up, and one is embellished with the Fear and the Love of God.
 
(ਪ੍ਰਭੂ ਦੇ ਡਰ ਤੇ ਪਿਆਰ ਦੀ ਸਹੈਤਾ ਨਾਲ) ਹਉਮੈ ਤੇ ਤ੍ਰਿਸ਼ਨਾ ਨੂੰ ਮਾਰ ਕੇ ਮਨੁੱਖ ਦਾ ਮਨ ਤੇ ਸਰੀਰ (ਪ੍ਰਭੂ ਦੀ ਭਗਤੀ ਦੇ) ਰੰਗ ਨਾਲ ਰੰਗੇ ਜਾਂਦੇ ਹਨ;
When the body and mind are imbued with the Lord's Love, egotism and desire are conquered and subdued.
 
ਪ੍ਰਭੂ ਨੂੰ ਮਿਲਿਆਂ ਮਨ ਤੇ ਸਰੀਰ ਪਵਿਤ੍ਰ ਤੇ ਸੁੰਦਰ ਹੋ ਜਾਂਦੇ ਹਨ ।
The mind and body become immaculately pure and very beautiful, when one meets the Lord, the Destroyer of ego.
 
ਇਹ ਡਰ ਤੇ ਪ੍ਰੇਮ ਸਭ ਕੁਝ ਜਿਸ ਪ੍ਰਭੂ ਦਾ (ਬਖ਼ਸ਼ਿਆ ਮਿਲਦਾ) ਹੈ ਉਹ ਆਪ ਜਗਤ ਵਿਚ (ਹਰ ਥਾਂ) ਮੌਜੂਦ ਹੈ ।੯।
Fear and love all belong to Him; He is the True Lord, permeating and pervading the Universe. ||9||
 
Shalok, First Mehl:
 
ਹੇ ਖਸਮ! ਤੂੰ ਧੰਨ ਹੈਂ! ਤੂੰ ਧੰਨ ਹੈਂ! ਜਿਸ ਜਗਤ-ਰਚਨਾ ਰਚ ਕੇ ਅਸਾਨੂੰ (ਜੀਵਾਂ ਨੂੰ) ਪੈਦਾ ਕੀਤਾ ।
Waaho! Waaho! You are wonderful and great, O Lord and Master; You created the creation, and made us.
 
ਸਮੁੰਦਰ, ਸਮੁੰਦਰ ਦੀਆਂ ਲਹਿਰਾਂ, ਤਲਾਬ, ਹਰੀਆਂ ਵੇਲਾਂ, ਵਰਖਾ ਕਰਨ ਵਾਲੇ ਬੱਦਲ—(ਇਹ ਸਾਰੀ ਰਚਨਾ ਕਰਨ ਵਾਲਾ ਤੂੰ ਹੀ ਹੈਂ) ।
You made the waters, waves, oceans, pools, plants, clouds and mountains.
 
ਤੂੰ ਆਪ ਹੀ ਸਭ ਨੂੰ ਪੈਦਾ ਕਰਕੇ ਸਭ ਵਿਚ ਆਪ ਵਿਆਪਕ ਹੈਂ ਤੇ (ਨਿਰਲੇਪ ਭੀ ਹੈਂ)
You Yourself stand in the midst of what You Yourself created.
 
ਉਤਸ਼ਾਹ ਨਾਲ ਤੇਰੇ ਨਾਮ ਦੀ ਕਮਾਈ ਕਰ ਕੇ ਗੁਰਮੁਖਾਂ ਦੀ ਮਿਹਨਤ (ਤੇਰੇ ਦਰ ਤੇ) ਕਬੂਲ ਪੈਂਦੀ ਹੈ, ਉਹ ਬੰਦਗੀ ਦੀ ਘਾਲ ਘਾਲ ਕੇ,
The selfless service of the Gurmukhs is approved; in celestial peace, they live the essence of reality.
 
ਹੇ ਖਸਮ! ਤੇਰੇ ਦਰ ਤੋਂ ਮੰਗ ਮੰਗ ਕੇ ਮਜੂਰੀ ਲੈਂਦੇ ਹਨ ।
They receive the wages of their labor, begging at the Door of their Lord and Master.
 
ਹੇ ਨਾਨਕ! (ਆਖ—) ਹੇ ਵੇਪਰਵਾਹ ਪ੍ਰਭੂ! ਤੇਰੇ ਦਰ (ਬਰਕਤਾਂ ਨਾਲ) ਭਰੇ ਹੋਏ ਹਨ, ਕੋਈ ਜੀਵ ਤੇਰੇ ਦਰ ਤੇ (ਆ ਕੇ) ਖ਼ਾਲੀ ਨਹੀਂ ਗਿਆ, ਤੂੰ ਸਦਾ ਕਾਇਮ ਰਹਿਣ ਵਾਲਾ ਤੇ ਬੇ-ਮੁਥਾਜ ਹੈਂ ।੧।
O Nanak, the Court of the Lord is overflowing and carefree; O my True Carefree Lord, no one returns empty-handed from Your Court. ||1||
 
First Mehl:
 
ਜੋ ਸਰੀਰ ਸੋਹਣੇ ਚਿੱਟੇ ਦੰਦਾਂ ਨਾਲ ਤੇ ਸੋਹਣੇ ਨੈਣਾਂ ਨਾਲ ਸੋਭ ਰਹੇ ਹਨ
The teeth are like brilliant, beautiful pearls, and the eyes are like sparkling jewels.
 
ਹੇ ਨਾਨਕ! ਬੁਢੇਪਾ ਇਹਨਾਂ ਦਾ ਵੈਰੀ ਹੈ, ਕਿਉਂਕਿ ਬੁੱਢੇ ਹੋ ਕੇ ਇਹ ਨਾਸ ਹੋ ਜਾਂਦੇ ਹਨ ।੨।
Old age is their enemy, O Nanak; when they grow old, they waste away. ||2||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by