ਅੰਗ. ੭੯ 
 
ਮੈਨੂੰ ਹਰੀ ਦਾ ਨਾਮ ਹੀ (ਦਾਜ ਦੇ) ਕੱਪੜੇ ਦੇਹ, ਮੈਨੂੰ ਹਰੀ ਦਾ ਨਾਮ ਹੀ (ਦਾਜ ਦੇ ਗਹਿਣੇ ਆਦਿਕ) ਧਨ ਦੇਹ, ਇਸੇ ਦਾਜ ਨਾਲ ਮੇਰਾ (ਪ੍ਰਭੂ-ਪਤੀ ਨਾਲ) ਵਿਆਹ ਸੋਹਣਾ ਲੱਗਣ ਲੱਗ ਪਏ ।
Give me the Lord as my wedding gown, and the Lord as my glory, to accomplish my works.
 
ਪਰਮਾਤਮਾ ਦੀ ਭਗਤੀ ਨਾਲ ਹੀ (ਪਰਮਾਤਮਾ ਨਾਲ) ਵਿਆਹ ਦਾ ਉੱਦਮ ਸੁਖਦਾਈ ਬਣਦਾ ਹੈ । (ਜਿਸ ਜੀਵ-ਮੁਟਿਆਰ ਨੂੰ) ਗੁਰੂ ਨੇ ਸਤਿਗੁਰੂ ਨੇ ਇਹ ਦਾਨ (ਇਹ ਦਾਜ) ਦਿਵਾਇਆ ਹੈ
Through devotional worship to the Lord, this ceremony is made blissful and beautiful; the Guru, the True Guru, has given this gift.
 
ਹਰੀ-ਨਾਮ ਦੇ ਦਾਜ ਨਾਲ ਉਸ ਦੀ ਸੋਭਾ (ਉਸ ਦੇ) ਦੇਸ ਵਿਚ ਸੰਸਾਰ ਵਿਚ ਹੋ ਜਾਂਦੀ ਹੈ । ਇਹ ਦਾਜ ਐਸਾ ਹੈ ਕਿ ਇਸ ਨਾਲ ਹੋਰ ਕੋਈ ਦਾਜ ਬਰਾਬਰੀ ਨਹੀਂ ਕਰ ਸਕਦਾ
Across the continents, and throughout the Universe, the Lord's Glory is pervading. This gift is not diminished by being diffused among all.
 
ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਹੋਰ ਬੰਦੇ ਜਿਹੜਾ ਦਾਜ ਰੱਖ ਕੇ ਵਿਖਾਲਦੇ ਹਨ (ਵਿਖਾਲਾ ਪਾਂਦੇ ਹਨ) ਉਹ ਝੂਠਾ ਅਹੰਕਾਰ (ਪੈਦਾ ਕਰਨ ਵਾਲਾ) ਹੈ ਉਹ ਕੱਚ (ਸਮਾਨ) ਹੈ, ਉਹ (ਨਿਰਾ) ਵਿਖਾਵਾ ਹੀ ਹੈ
Any other dowry, which the self-willed manmukhs offer for show, is only false egotism and a worthless display.
 
ਹੇ ਮੇਰੇ ਪਿਤਾ ! ਮੈਨੂੰ ਹਰੀ-ਪ੍ਰਭੂ ਦੇ ਨਾਮ ਦਾ ਦਾਨ ਦੇਹ, ਮੈਨੂੰ ਇਹੀ ਦਾਜ ਦੇਹ ।੪।
O my father, please give me the Name of the Lord God as my wedding gift and dowry. ||4||
 
ਹੇ ਮੇਰੇ ਪਿਤਾ ! ਹਰੀ-ਪਤੀ ਨਾਲ ਰਾਮ ਪਤੀ ਨਾਲ ਮਿਲ ਕੇ ਜੀਵ-ਇਸਤ੍ਰੀ ਦੀ ਪੀੜ੍ਹੀ ਚੱਲ ਪੈਂਦੀ ਹੈ
The Lord, Raam, Raam, is All-pervading, O my father. Meeting her Husband Lord, the soul-bride blossoms forth like the flourishing vine.
 
ਅਨੇਕਾਂ ਜੁਗਾਂ ਤੋਂ ਸਦਾ ਤੋਂ ਹੀ ਗੁਰੂ ਦੀ ਪ੍ਰਭੂ-ਪਤੀ ਦੀ ਪੀੜ੍ਹੀ ਚਲੀ ਆਉਂਦੀ ਹੈ । ਹਰੇਕ ਜੁਗ ਵਿਚ ਸਤਿਗੁਰੂ ਦੀ ਪੀੜ੍ਹੀ (ਨਾਦੀ ਸੰਤਾਨ) ਚੱਲ ਪੈਂਦੀ ਹੈ
In age after age, through all the ages, forever and ever, those who belong to the Guru's Family shall prosper and increase.
 
ਜਿਨ੍ਹਾਂ ਨੇ ਗੁਰੂ ਨੂੰ ਮਿਲ ਕੇ ਪਰਮਾਤਮਾ ਦਾ ਨਾਮ ਸਿਮਰਿਆ ਹੈ (ਉਹ ਗੁਰੂ ਦੀ ਪੀੜ੍ਹੀ ਹਨ, ਉਹ ਗੁਰੂ ਦੀ ਨਾਦੀ ਸੰਤਾਨ ਹਨ)
Age after age, the Family of the True Guru shall increase. As Gurmukh, they meditate on the Naam, the Name of the Lord.
 
ਪਰਮਾਤਮਾ ਐਸਾ ਪਤੀ ਹੈ, ਜੋ ਕਦੇ ਭੀ ਨਾਸ਼ ਨਹੀਂ ਹੰੁਦਾ, ਜੋ ਕਦੇ ਭੀ ਨਹੀਂ ਮਰਦਾ । ਉਹ ਸਦਾ ਦਾਤਾਂ ਬਖ਼ਸ਼ਦਾ ਹੈ, ਉਸ ਦੀ ਦਾਤਿ ਸਦਾ ਵਧਦੀ ਰਹਿੰਦੀ ਹੈ
The Almighty Lord never dies or goes away. Whatever He gives, keeps on increasing.
 
ਹੇ ਨਾਨਕ ! ਭਗਤ ਜਨ ਤੇ ਭਗਤਾਂ ਦਾ (ਪਿਆਰਾ) ਪ੍ਰਭੂ ਇਕ-ਰੂਪ ਹਨ । ਪਰਮਾਤਮਾ ਦਾ ਨਾਮ ਜਪ ਜਪ ਕੇ ਜੀਵ-ਇਸਤ੍ਰੀ ਸੋਹਣੇ ਜੀਵਨ ਵਾਲੀ ਬਣ ਜਾਂਦੀ ਹੈ
O Nanak, the One Lord is the Saint of Saints. Chanting the Name of the Lord, Har, Har, the soul-bride is bountiful and beautiful.
 
ਹੇ ਮੇਰੇ ਪਿਤਾ ! ਹਰੀ-ਪਤੀ ਨਾਲ ਰਾਮ ਪਤੀ ਨਾਲ ਮਿਲਕੇ ਜੀਵ-ਇਸਤ੍ਰੀ ਦੀ ਪੀੜ੍ਹੀ ਚੱਲ ਪੈਂਦੀ ਹੈ (ਭਾਵ, ਉਸ ਦੀ ਸੰਗਤਿ ਵਿਚ ਰਹਿ ਕੇ ਹੋਰ ਅਨੇਕਾਂ ਜੀਵ ਸਿਮਰਨ ਦੇ ਰਾਹੇ ਪੈ ਜਾਂਦੇ ਹਨ) ।੫।੧।
The Lord, Raam, Raam, is All-pervading, O my father. Meeting her Husband Lord, the soul-bride blossoms forth like the flourishing vine. ||5||1||
 
Siree Raag, Fifth Mehl, Chhant:
 
One Universal Creator God. By The Grace Of The True Guru:
 
ਹੇ (ਮੇਰੇ) ਪਿਆਰੇ ਮਨ ! ਹੇ (ਮੇਰੇ) ਮਿਤ੍ਰ ਮਨ ! ਪਰਮਾਤਮਾ ਦਾ ਨਾਮ (ਆਪਣੇ ਅੰਦਰ) ਸਾਂਭ ਕੇ ਰੱਖ
O dear beloved mind, my friend, reflect upon the Name of the Lord of the Universe.
 
ਹੇ ਪਿਆਰੇ ਮਨ ! ਹੇ ਮਿਤ੍ਰ ਮਨ ! ਇਹ ਹਰਿ-ਨਾਮ (ਸਦਾ) ਤੇਰੇ ਨਾਲ ਸਾਥ ਨਿਬਾਹੇਗਾ
O dear beloved mind, my friend, the Lord shall always be with you.
 
(ਹੇ ਮਨ !) ਪਰਮਾਤਮਾ ਦਾ ਨਾਮ ਸਿਮਰ, (ਇਹੀ ਤੇਰੇ) ਨਾਲ (ਰਹੇਗਾ, ਇਹੀ ਤੇਰਾ) ਸਾਥੀ (ਰਹੇਗਾ । ਜੇਹੜਾ ਭੀ ਮਨੁੱਖ ਇਹੀ ਹਰਿ-ਨਾਮ ਸਿਮਰਦਾ ਹੈ) ਉਹ ਦੁਨੀਆ ਤੋਂ ਖ਼ਾਲੀ (-ਹੱਥ) ਨਹੀਂ ਜਾਂਦਾ
The Name of the Lord shall be with you as your Helper and Support. Meditate on Him-no one who does so shall ever return empty-handed.
 
(ਹੇ ਭਾਈ !) ਪਰਮਾਤਮਾ ਦੇ ਸੋਹਣੇ ਚਰਨਾਂ ਵਿਚ ਚਿੱਤ ਜੋੜ, ਤੂੰ ਸਾਰੇ ਮਨ ਇੱਛਤ ਫਲ ਪ੍ਰਾਪਤ ਕਰ ਲਏਂਗਾ
You shall obtain the fruits of your mind's desires, by focusing your consciousness on the Lord's Lotus Feet.
 
(ਹੇ ਮੇਰੇ ਮਨ !) ਜਗਤ ਦਾ ਮਾਲਕ ਪ੍ਰਭੂ ਜਲ ਵਿਚ ਧਰਤੀ ਵਿਚ ਹਰ ਥਾਂ ਭਰਪੂਰ ਹੈ, ਉਹ ਹਰੇਕ ਸਰੀਰ ਵਿਚ (ਵਿਆਪਕ ਹੋ ਕੇ ਮਿਹਰ ਦੀ) ਨਿਗਾਹ ਨਾਲ (ਹਰੇਕ ਨੂੰ) ਵੇਖਦਾ ਹੈ
He is totally pervading the water and the land; He is the Lord of the World-forest. Behold Him in exaltation in each and every heart.
 
ਹੇ ਪਿਆਰੇ ਮਨ ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ—ਸਾਧ ਸੰਗਤਿ ਵਿਚ ਰਹਿ ਕੇ ਆਪਣੀ ਭਟਕਣਾ ਨਾਸ ਕਰ ।੧।
Nanak gives this advice: O beloved mind, in the Company of the Holy, burn away your doubts. ||1||
 
ਹੇ ਮੇਰੇ ਪਿਆਰੇ ਮਨ ! ਹੇ ਮੇਰੇ ਮਿਤ੍ਰ ਮਨ ! ਪਰਮਾਤਮਾ ਤੋਂ ਬਿਨਾ (ਹੋਰ ਕੋਈ ਸਦਾ ਸਾਥ ਨਿਬਾਹੁਣ ਵਾਲਾ ਨਹੀਂ ਹੈ), ਇਹ ਸਾਰਾ ਜਗਤ-ਪਸਾਰਾ ਸਦਾ ਸਾਥ ਨਿਬਾਹੁਣ ਵਾਲਾ ਨਹੀਂ
O dear beloved mind, my friend, without the Lord, all outward show is false.
 
ਹੇ ਪਿਆਰੇ ਮਨ ! ਇਹ ਸੰਸਾਰ (ਇਕ) ਸਮੁੰਦਰ (ਹੈ ਜੋ) ਜ਼ਹਰ (ਨਾਲ ਭਰਿਆ ਹੋਇਆ) ਹੈ
O dear beloved mind, my friend, the world is an ocean of poison.
 
(ਹੇ ਮਨ !) ਕਰਤਾਰ ਦੇ ਸੋਹਣੇ ਚਰਨਾਂ ਨੂੰ ਜਹਾਜ਼ ਬਣਾ (ਇਸ ਦੀ ਬਰਕਤਿ ਨਾਲ) ਕੋਈ ਸਹਮ ਕੋਈ ਦੁੱਖ ਆਪਣਾ ਜ਼ੋਰ ਨਹੀਂ ਪਾ ਸਕਦਾ
Let the Lord's Lotus Feet be your Boat, so that pain and skepticism shall not touch you.
 
(ਪਰ ਜੀਵ ਦੇ ਵੱਸ ਦੀ ਗੱਲ ਨਹੀਂ) ਜਿਸ ਵੱਡੇ ਭਾਗਾਂ ਵਾਲੇ ਨੂੰ ਪੂਰਾ ਗੁਰੂ ਮਿਲਦਾ ਹੈ, ਉਹ ਪ੍ਰਭੂ ਨੂੰ ਅੱਠੇ ਪਹਰ ਸਿਮਰਦਾ ਹੈ ।
Meeting with the Perfect Guru, by great good fortune, meditate on God twenty-four hours a day.
 
ਆਦਿ ਤੋਂ ਹੀ, ਜੁਗਾਂ ਦੇ ਆਦਿ ਤੋਂ ਹੀ, (ਪਰਮਾਤਮਾ ਆਪਣੇ) ਸੇਵਕਾਂ ਦਾ ਰਾਖਾ (ਚਲਿਆ ਆ ਰਿਹਾ) ਹੈ, (ਪਰਮਾਤਮਾ ਦੇ) ਭਗਤਾਂ ਲਈ ਪਰਮਾਤਮਾ ਦਾ ਨਾਮ (ਸਦਾ ਹੀ) ਜ਼ਿੰਦਗੀ ਦਾ ਸਹਾਰਾ ਹੈ
From the very beginning, and throughout the ages, He is the Lord and Master of His servants. His Name is the Support of His devotees.
 
ਹੇ ਪਿਆਰੇ ਮਨ ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ—ਪਰਮਾਤਮਾ ਦੇ ਨਾਮ ਤੋਂ ਬਿਨਾ ਬਾਕੀ ਸਾਰੇ ਜਗਤ-ਖਿਲਾਰੇ ਤੋੜ ਸਾਥ ਨਿਬਾਹੁਣ ਵਾਲੇ ਨਹੀਂ ਹਨ ।੨।
Nanak gives this advice: O beloved mind, without the Lord, all outward show is false. ||2||
 
ਹੇ ਪਿਆਰੇ ਮਨ ! ਹੇ ਮਿਤ੍ਰ ! ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝ, ਇਹ ਸੌਦਾ ਨਫ਼ਾ ਦੇਣ ਵਾਲਾ ਹੈ
O dear beloved mind, my friend, load the profitable cargo of the Lord's Name.
 
ਹੇ ਪਿਆਰੇ ਮਨ ! ਹੇ ਮਿਤ੍ਰ ਮਨ ! ਪਰਮਾਤਮਾ ਦਾ ਦਰਵਾਜ਼ਾ ਮੱਲੀ ਰੱਖ, ਇਹੀ ਦਰਵਾਜ਼ਾ ਅਟੱਲ ਹੈ
O dear beloved mind, my friend, enter through the eternal Door of the Lord.
 
ਜੋ ਮਨੁੱਖ ਉਸ ਪਰਮਾਤਮਾ ਦਾ ਦਰ ਮੱਲਦਾ ਹੈ ਜੋ ਅਦ੍ਰਿਸ਼ਟ ਹੈ ਤੇ ਜਿਸ ਦਾ ਭੇਤ ਨਹੀਂ ਪਾਇਆ ਜਾ ਸਕਦਾ, ਉਹ ਮਨੁੱਖ ਐਸਾ (ਆਤਮਕ) ਟਿਕਾਣਾ ਹਾਸਲ ਕਰ ਲੈਂਦਾ ਹੈ ਜੋ ਕਦੇ ਡੋਲਦਾ ਨਹੀਂ
One who serves at the Door of the Imperceptible and Unfathomable Lord, obtains this eternal position.
 
ਉਸ ਆਤਮਕ ਟਿਕਾਣੇ ਪਹੁੰਚਿਆਂ ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, ਮਨੱੁਖ ਹਰੇਕ ਕਿਸਮ ਦਾ ਸਹਮ ਤੇ ਦੁੱਖ ਮਿਟਾ ਲੈਂਦਾ ਹ
There is no birth or death there, no coming or going; anguish and anxiety are ended.
 
(ਉਸ ਆਤਮਕ ਟਿਕਾਣੇ ਤੇ ਪਹੁੰਚਿਆ ਮਨੁੱਖ ਧਰਮਰਾਜ ਦੇ ਥਾਪੇ ਹੋਏ) ਚਿਤ੍ਰ ਗੁਪਤ ਦਾ ਲੇਖਾ ਪਾੜ ਦੇਂਦਾ ਹੈ (ਭਾਵ, ਕੋਈ ਮੰਦੇ ਕਰਮ ਕਰਦਾ ਹੀ ਨਹੀਂ ਜਿਨ੍ਹਾਂ ਨੂੰ ਚਿਤ੍ਰ ਗੁਪਤ ਲਿਖ ਸਕਣ), ਜਮਦੂਤਾਂ ਦਾ ਕੋਈ ਜ਼ੋਰ ਉਸ ਉੱਤੇ ਨਹੀਂ ਪੈ ਸਕਦਾ
The accounts of Chitr and Gupt, the recording scribes of the conscious and the subconscious are torn up, and the Messenger of Death cannot do anything.
 
(ਇਸ ਵਾਸਤੇ) ਹੇ ਪਿਆਰੇ ਮਨ ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ ਕਿ ਪਰਮਾਤਮਾ ਦੇ ਨਾਮ ਦਾ ਸੌਦਾ ਵਿਹਾਝ, ਇਹੀ ਸੌਦਾ ਨਫ਼ੇ ਵਾਲਾ ਹੈ ।੩।
Nanak gives this advice: O beloved mind, load the profitable cargo of the Lord's Name. ||3||
 
ਹੇ ਪਿਆਰੇ ਮਨ ! ਹੇ ਮਿਤ੍ਰ ਮਨ ! ਗੁਰਮੁਖਾਂ ਦੀ ਸੰਗਤਿ ਵਿਚ ਆਪਣਾ ਬਹਣ-ਖਲੋਣ ਬਣਾ
O dear beloved mind, my friend, abide in the Society of the Saints.
 
ਹੇ ਪਿਆਰੇ ਮਨ ! ਹੇ ਮਿਤ੍ਰ ਮਨ ! (ਗੁਰਮੁਖਾਂ ਦੀ ਸੰਗਤਿ ਵਿਚ) ਪਰਮਾਤਮਾ ਦਾ ਨਾਮ ਜਪਿਆਂ ਅੰਦਰ ਆਤਮਕ ਚਾਨਣ ਹੋ ਜਾਂਦਾ ਹੈ
O dear beloved mind, my friend, chanting the Lord's Name, the Divine Light shines within.
 
ਸੁਖ ਅਪੜਾਣ ਵਾਲੇ ਮਾਲਕ-ਪ੍ਰਭੂ ਨੰੂ ਸਿਮਰਿਆਂ ਸਾਰੀਆਂ ਇੱਛਾਵਾਂ ਪੂਰੀਆਂ ਹੋ ਜਾਂਦੀਆਂ ਹਨ,
Remember your Lord and Master, who is easily obtained, and all desires shall be fulfilled.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by