ਪ੍ਰਭੂ ਦੇ ਨਾਮ ਨੂੰ ਪਿਆਰ ਕਰ ਕੇ ਉਹ ਪ੍ਰਭੂ ਦਾ ਘਰ, ਪ੍ਰਭੂ ਦਾ ਦਰ ਤੇ ਮਹਲ ਲੱਭ ਲੈਂਦਾ ਹੈ ।
He obtains his own home and mansion, by loving the Naam, the Name of the Lord.
ਮੈਂ ਕੁਰਬਾਨ ਹਾਂ ਗੁਰੂ ਤੋਂ, ਪ੍ਰਭੂ ਦਾ ਨਾਮ ਗੁਰੂ ਦੀ ਰਾਹੀਂ ਹੀ ਮਿਲਦਾ ਹੈ ।
As Gurmukh, I have obtained the Naam; I am a sacrifice to the Guru.
ਹੇ ਸਿਰਜਣਹਾਰ ਪ੍ਰਭੂ! ਤੂੰ ਆਪ ਹੀ (ਗੁਰੂ ਦੇ ਰਾਹ ਤੇ ਤੋਰ ਕੇ ਜੀਵ ਦਾ) ਜੀਵਨ ਸਵਾਰਦਾ ਹੈਂ ।੧੬।
You Yourself embellish and adorn us, O Creator Lord. ||16||
Shalok, First Mehl:
(ਜਿਵੇਂ ਜਦੋਂ) ਦੀਵਾ ਜਗਦਾ ਹੈ ਤਾਂ ਹਨੇਰਾ ਦੂਰ ਹੋ ਜਾਂਦਾ ਹੈ
When the lamp is lit, the darkness is dispelled;
(ਏਸੇ ਤਰ੍ਹਾਂ) ਵੇਦ (ਆਦਿਕ ਧਰਮ-ਪੁਸਤਕਾਂ ਦੀ) ਬਾਣੀ ਅਨੁਸਾਰ ਢਲੀ ਹੋਈ ਮਤਿ ਪਾਪਾਂ ਦਾ ਨਾਸ ਕਰ ਦੇਂਦੀ ਹੈ;
reading the Vedas, sinful intellect is destroyed.
ਜਦੋਂ ਸੂਰਜ ਚੜ੍ਹ ਪੈਂਦਾ ਹੈ ਚੰਦ੍ਰਮਾ (ਚੜ੍ਹਿਆ ਹੋਇਆ) ਨਹੀਂ ਜਾਪਦਾ,
When the sun rises, the moon is not visible.
(ਤਿਵੇਂ) ਜਿਥੇ ਮਤਿ ਉੱਜਲੀ (ਗਿਆਨ ਦਾ ਪ੍ਰਕਾਸ਼) ਹੋ ਜਾਏ ਓਥੇ ਅਗਿਆਨਤਾ ਮਿਟ ਜਾਂਦੀ ਹੈ ।
Wherever spiritual wisdom appears, ignorance is dispelled.
ਵੇਦ ਆਦਿਕ ਧਰਮ-ਪੁਸਤਕਾਂ ਦੇ (ਨਿਰੇ) ਪਾਠ ਤਾਂ ਦੁਨੀਆਵੀ ਵਿਹਾਰ (ਸਮਝੋੋ),
Reading the Vedas is the world's occupation;
ਵਿਦਵਾਨ ਲੋਕ ਇਹਨਾਂ ਨੂੰ ਪੜ੍ਹ ਪੜ੍ਹ ਕੇ ਇਹਨਾਂ ਦੇ ਸਿਰਫ਼ ਅਰਥ ਹੀ ਵਿਚਾਰਦੇ ਹਨ;
the Pandits read them, study them and contemplate them.
ਜਦ ਤਕ ਮਤਿ ਨਹੀਂ ਬਦਲਦੀ (ਨਿਰੇ ਪਾਠ ਤੇ ਅਰਥ-ਵਿਚਾਰ ਨਾਲ ਤਾਂ) ਲੁਕਾਈ ਖ਼ੁਆਰ ਹੀ ਹੁੰਦੀ ਹੈ;
Without understanding, all are ruined.
ਹੇ ਨਾਨਕ! ਉਹ ਮਨੁੱਖ ਹੀ (ਪਾਪਾਂ ਦੇ ਹਨੇਰੇ ਤੋਂ) ਪਾਰ ਲੰਘਦਾ ਹੈ ਜਿਸ ਨੇ ਆਪਣੀ ਮਤਿ ਗੁਰੂ ਦੇ ਹਵਾਲੇ ਕਰ ਦਿੱਤੀ ਹੈ ।੧।
O Nanak, the Gurmukh is carried across. ||1||
First Mehl:
ਜਿਸ ਮਨੁੱਖ ਨੂੰ (ਕਦੇ) ਗੁਰ-ਸਬਦ ਦਾ ਰਸ ਨਹੀਂ ਆਇਆ, ਜਿਸ ਦਾ (ਕਦੇ) ਪ੍ਰਭੂ ਦੇ ਨਾਮ ਵਿਚ ਪਿਆਰ ਨਹੀਂ ਬਣਿਆ,
Those who do not savor the Word of the Shabad, do not love the Naam, the Name of the Lord.
ਉਹ ਜੀਭ ਨਾਲ ਫਿੱਕੇ ਬਚਨ ਬੋਲਦਾ ਹੈ ਤੇ ਸਦਾ ਹੀ ਖ਼ੁਆਰ ਹੁੰਦਾ ਰਹਿੰਦਾ ਹੈ ।
They speak insipidly with their tongues, and are continually disgraced.
(ਪਰ), ਹੇ ਨਾਨਕ! (ਉਸ ਦੇ ਵੱਸ ਭੀ ਕੀਹ?) (ਹਰੇਕ ਜੀਵ) ਆਪਣੇ (ਹੁਣ ਤਕ ਦੇ) ਕੀਤੇ ਕਰਮਾਂ ਦੇ ਇਕੱਠੇ ਹੋਏ ਹੋਏ ਸੰਸਕਾਰਾਂ ਅਨੁਸਾਰ ਕੰਮ ਕਰਦਾ ਹੈ, ਕੋਈ ਬੰਦਾ ਇਸ ਬਣੇ ਹੋਏ ਗੇੜ ਨੂੰ ਆਪਣੇ ਉੱਦਮ ਨਾਲ) ਮਿਟਾ ਨਹੀਂ ਸਕਦਾ ।੨।
O Nanak, they act according to the karma of their past actions, which no one can erase. ||2||
Pauree:
ਜੋ ਮਨੁੱਖ ਆਪਣੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦਾ ਹੈ ਉਹ ਸੋਭਾ ਖੱਟਦਾ ਹੈ,
One who praises his God, receives honor.
ਮਨ ਵਿਚੋਂ ‘ਹਉਮੈ’ ਮਿਟਾ ਕੇ ਸਦਾ-ਥਿਰ ਰਹਿਣ ਵਾਲੇ ਪ੍ਰਭੂ ਨੂੰ ਵਸਾਂਦਾ ਹੈ,
He drives out egotism from within himself, and enshrines the True Name within his mind.
ਸਤਿਗੁਰੂ ਦੀ ਬਾਣੀ ਦੀ ਰਾਹੀਂ ਪ੍ਰਭੂ ਦੇ ਗੁਣ ਉਚਾਰਦਾ ਹੈ ਤੇ ਨਾਮ ਸਿਮਰਦਾ ਹੈ (ਇਸ ਤਰ੍ਹਾਂ) ਅਸਲ ਸੁਖ ਮਾਣਦਾ ਹੈ,
Through the True Word of the Guru's Bani, he chants the Glorious Praises of the Lord, and finds true peace.
ਚਿਰ ਤੋਂ (ਰੱਬ ਨਾਲੋਂ) ਵਿਛੁੜੇ ਹੋਏ ਦਾ (ਮੁੜ ਰੱਬ ਨਾਲ) ਮੇਲ ਹੋ ਜਾਂਦਾ ਹੈ, ਸਤਿਗੁਰੂ ਮਰਦ ਨੇ (ਜੂ) ਮਿਲਾ ਦਿੱਤਾ ।
He is united with the Lord, after being separated for so long; the Guru, the Primal Being, unites him with the Lord.
ਸੋ, ਪ੍ਰਭੂ ਦਾ ਨਾਮ ਸਿਮਰ ਕੇ ਇਸ ਤਰ੍ਹਾਂ ਮੈਲਾ ਮਨ ਪਵਿਤ੍ਰ ਹੋ ਜਾਂਦਾ ਹੈ ।੧੭।
In this way, his filthy mind is cleansed and purified, and he meditates on the Name of the Lord. ||17||
Shalok, First Mehl:
ਹੇ ਨਾਨਕ! ਸਰੀਰ (ਮਾਨੋ, ਫੁੱਲਾਂ ਵਾਲੇ ਬੂਟਿਆਂ ਦੀ) ਕੂਮਲੀ ਹੈ, (ਪਰਮਾਤਮਾ ਦੇ) ਗੁਣ (ਇਸ ਕੋਮਲ ਟਹਣੀ ਨੂੰ, ਮਾਨੋ) ਫੁੱਲ ਹਨ, (ਕੋਈ ਭਾਗਾਂ ਵਾਲਾ ਬੰਦਾ ਇਹਨਾਂ ਫੁੱਲਾਂ ਦਾ) ਹਾਰ ਗੁੰਦਦਾ ਹੈ;
With the fresh leaves of the body, and the flowers of virtue, Nanak has weaved his garland.
ਜੇ ਮਨੁੱਖ ਇਹਨਾਂ ਫੁੱਲਾਂ ਵਿਚ ਲਗਨ ਲਾਏ ਤਾਂ (ਮੂਰਤੀਆਂ ਅੱਗੇ ਭੇਟ ਰੱਖਣ ਲਈ) ਹੋਰ ਡਾਲੀਆਂ ਚੁਣਨ ਦੀ ਕੀਹ ਲੋੜ? ।੧।
The Lord is pleased with such garlands, so why pick any other flowers? ||1||
Second Mehl:
ਹੇ ਨਾਨਕ! ਜਿਨ੍ਹਾਂ (ਜੀਵ-) ਇਸਤ੍ਰੀਆਂ ਦਾ ਖਸਮ ਘਰ ਵਿਚ ਵੱਸਦਾ ਹੈ ਉਹਨਾਂ ਦੇ ਭਾ ਦੀ ਬਸੰਤ ਰੁੱਤ ਆਈ ਹੋਈ ਹੈ;
O Nanak, it is the spring season for those, within whose homes their Husband Lord abides.
ਪਰ ਜਿਨ੍ਹਾਂ ਦੇ ਖਸਮ ਪਰਦੇਸ ਵਿਚ (ਗਏ ਹੋਏ) ਹਨ, ਉਹ ਦਿਨ ਰਾਤ ਸੜਦੀਆਂ ਫਿਰਦੀਆਂ ਹਨ ।੨।
But those, whose Husband Lord is far away in distant lands, continue burning, day and night. ||2||
Pauree:
ਗੁਰੂ ਸਤਿਗੁਰੂ ਦੀ ਬਾਣੀ ਵਿਚ ਜੋੜ ਕੇ ਪ੍ਰਭੂ ਆਪ ਹੀ ਮਿਹਰ ਕਰ ਕੇ (‘ਨਾਮ’ ਦੀ) ਬਖ਼ਸ਼ਸ਼ ਕਰਦਾ ਹੈ ।
The Merciful Lord Himself forgives those who dwell upon the Word of the Guru, the True Guru.
(ਹੇ ਪ੍ਰਭੂ! ਮਿਹਰ ਕਰ) ਮੈਂ ਹਰ ਵੇਲੇ ਤੈਨੂੰ ਸਿਮਰਾਂ ਤੇਰੇ ਗੁਣ ਚੇਤੇ ਕਰਾਂ ਤੇ ਮੇਰਾ ਮਨ ਤੈਂ ਸੱਚੇ ਵਿਚ ਜੁੜਿਆ ਰਹੇ ।
Night and day, I serve the True Lord, and chant His Glorious Praises; my mind merges into Him.
ਮੇਰਾ ਪਰਮਾਤਮਾ ਬੇਅੰਤ ਹੈ ਕਿਸੇ ਜੀਵ ਨੇ ਉਸ ਦਾ ਅੰਤ ਨਹੀਂ ਪਾਇਆ;
My God is infinite; no one knows His limit.
ਗੁਰੂ ਦੀ ਸਰਨ ਪਿਆਂ ਪ੍ਰਭੂ ਦਾ ਨਾਮ ਨਿੱਤ ਸਿਮਰਿਆ ਜਾ ਸਕਦਾ ਹੈ ।
Grasping hold of the feet of the True Guru, meditate continually on the Lord's Name.
(ਜੋ ਸਿਮਰਦਾ ਹੈ) ਉਸ ਦੀਆਂ ਸਾਰੀਆਂ ਲੋੜਾਂ ਘਰ ਵਿਚ ਹੀ ਪੂਰੀਆਂ ਹੋ ਜਾਂਦੀਆਂ ਹਨ, ਉਹ ਜਿਸ ਫਲ ਦੀ ਤਾਂਘ ਕਰਦਾ ਹੈ ਉਹੀ ਉਸ ਨੂੰ ਮਿਲ ਜਾਂਦਾ ਹੈ ।੧੮।
Thus you shall obtain the fruits of your desires, and all wishes shall be fulfilled within your home. ||18||
Shalok, First Mehl:
ਜੋ ਪ੍ਰਭੂ ਬਸੰਤ ਰੁੱਤ ਆਉਣ ਤੋਂ ਪਹਿਲਾਂ ਦਾ ਹੈ ਉਹ ਹੀ ਸਭ ਤੋਂ ਪਹਿਲਾਂ ਦਾ ਖਿੜਿਆ ਹੋਇਆ ਹੈ,
Spring brings forth the first blossoms, but the Lord blossoms earlier still.
ਉਸ ਦੇ ਖਿੜਨ ਨਾਲ ਸਾਰੀ ਸ੍ਰਿਸ਼ਟੀ ਖਿੜਦੀ ਹੈ ਪਰ ਉਸ ਨੂੰ ਹੋਰ ਕੋਈ ਨਹੀਂ ਖਿੜਾਂਦਾ ।੨।
By His blossoming, everything blossoms; no one else causes Him to blossom forth. ||1||
Second Mehl:
ਉਸ ਪ੍ਰਭੂ (ਦੇ ਗੁਣਾਂ) ਦੀ ਵਿਚਾਰ ਕਰੋ ਜੋ ਬਸੰਤ ਰੱੁੱਤ ਦੇ ਆਉਣ ਤੋਂ ਪਹਿਲਾਂ ਦਾ ਹੈ (ਭਾਵ, ਜਿਸ ਦੀ ਬਰਕਤਿ ਨਾਲ ਸਾਰਾ ਜਗਤ ਮਉਲਦਾ ਹੈ);
He blossoms forth even earlier than the spring; reflect upon Him.
ਹੇ ਨਾਨਕ! ਉਸ ਪ੍ਰਭੂ ਨੂੰ ਸਿਮਰੀਏ ਜੋ ਸਭ ਦਾ ਆਸਰਾ ਹੈ ।੨।
O Nanak, praise the One who gives Support to all. ||2||
Second Mehl:
ਨਿਰਾ ਕਹਿਣ ਨਾਲ ਕਿ ਮੈਂ ਮਿਲਿਆ ਹੋਇਆ ਹਾਂ ਮੇਲ ਨਹੀਂ ਹੁੰਦਾ, ਮੇਲ ਤਾਂ ਹੀ ਹੁੰਦਾ ਹੈ ਜੇ ਸਚੁ-ਮੁਚ ਮਿਲਿਆ ਹੋਵੇ
By uniting, the united one is not united; he unites, only if he is united.
ਜੋ ਅੰਦਰੋਂ ਆਤਮਾ ਵਿਚ ਮਿਲੇ, ਉਸ ਨੂੰ ਮਿਲਿਆ ਹੋਇਆ ਆਖਣਾ ਚਾਹੀਦਾ ਹੈ ।੩।
But if he unites deep within his soul, then he is said to be united. ||3||
Pauree:
ਪ੍ਰਭੂ ਦਾ ਨਾਮ ਸਿਮਰਨਾ ਚਾਹੀਦਾ ਹੈ (ਜੋ ਸਿਮਰਨ ਵਿਚ ਲੱਗਦਾ ਹੈ ਉਹ) ਇਹ ਸਿਮਰਨ ਦੀ ਕਾਰ ਸਦਾ ਕਰਦਾ ਹੈ ।
Praise the Name of the Lord, Har, Har, and practice truthful deeds.
‘ਨਾਮ’ ਤੋਂ ਬਿਨਾ ਹੋਰ ਆਹਰਾਂ ਵਿਚ ਰੁੱਝਿਆ ਮੁੜ ਮੁੜ ਜੂਨਾਂ ਵਿਚ ਮਨੁੱਖ ਪੈਂਦਾ ਹੈ ।
Attached to other deeds, one is consigned to wander in reincarnation.
‘ਨਾਮ’ ਵਿਚ ਜੁੜਿਆਂ ‘ਨਾਮ’ ਹੀ ਕਮਾਈਦਾ ਹੈ ਪ੍ਰਭੂ ਦੇ ਹੀ ਗੁਣ ਗਾਈਦੇ ਹਨ ।
Attuned to the Name, one obtains the Name, and through the Name, sings the Lord's Praises.
ਜਿਸ ਨੇ ਗੁਰ-ਸਬਦ ਦੀ ਰਾਹੀਂ ਸਿਫ਼ਤਿ-ਸਾਲਾਹ ਕੀਤੀ ਹੈ ਉਹ ਨਾਮ ਵਿਚ ਹੀ ਲੀਨ ਰਹਿੰਦਾ ਹੈ ।
Praising the Word of the Guru's Shabad, he merges in the Lord's Name.
ਗੁਰੂ ਦੇ ਹੁਕਮ ਵਿਚ ਤੁਰਨਾ ਬੜਾ ਗੁਣਕਾਰੀ ਹੈ, ਹੁਕਮ ਵਿਚ ਤੁਰਿਆਂ ਨਾਮ-ਧਨ ਰੂਪ ਫਲ ਮਿਲਦਾ ਹੈ ।੧੯।
Service to the True Guru is fruitful and rewarding; serving Him, the fruits are obtained. ||19||
Shalok, Second Mehl:
ਕਿਸੇ ਦਾ ਕੋਈ (ਮਿਥਿਆ) ਆਸਰਾ ਹੈ, ਕਿਸੇ ਦਾ ਕੋਈ ਆਸਰਾ ਹੈ, ਮੈਂ ਨਿਮਾਣੀ ਦਾ ਇਕ ਤੂੰ ਹੀ ਤੂੰ ਹੈਂ ।
Some people have others, but I am forlorn and dishonored; I have only You, Lord.