Soohee, Kabeer Jee, Lallit:
(ਤੇਰੀਆਂ) ਅੱਖਾਂ ਕਮਜ਼ੋਰ ਹੋ ਚੁਕੀਆਂ ਹਨ, ਕੰਨ ਭੀ (ਹੁਣ) ਸੁਣਨੋਂ ਰਹਿ ਗਏ ਹਨ, ਸੁਹਣਾ ਸਰੀਰ (ਭੀ) ਰਹਿ ਗਿਆ ਹੈ;
My eyes are exhausted, and my ears are tired of hearing; my beautiful body is exhausted.
ਬੁਢੇਪੇ ਨੇ ਆ ਸੱਦ ਮਾਰੀ ਹੈ ਤੇ (ਤੇਰੀ) ਸਾਰੀ ਅਕਲ ਭੀ (ਠੀਕ) ਕੰਮ ਨਹੀਂ ਕਰਦੀ, ਪਰ (ਤੇਰੀ) ਮਾਇਆ ਦੀ ਖਿੱਚ (ਅਜੇ ਤਕ) ਨਹੀਂ ਮੁੱਕੀ ।੧।
Driven forward by old age, all my senses are exhausted; only my attachment to Maya is not exhausted. ||1||
ਹੇ ਕਮਲੇ ਮਨੁੱਖ! ਤੰੂ (ਪਰਮਾਤਮਾ ਨਾਲ) ਜਾਣ-ਪਛਾਣ (ਕਰਨ) ਦੀ ਸੂਝ ਪ੍ਰਾਪਤ ਨਹੀਂ ਕੀਤੀ
O mad man, you have not obtained spiritual wisdom and meditation.
ਤੂੰ ਸਾਰੀ ਉਮਰ ਵਿਅਰਥ ਗਵਾ ਲਈ ਹੈ
You have wasted this human life, and lost. ||1||Pause||
ਹੇ ਬੰਦੇ! ਜਦੋਂ ਤਕ ਸਰੀਰ ਵਿਚ ਪ੍ਰਾਣ ਚੱਲ ਰਹੇ ਹਨ, ਉਤਨਾ ਚਿਰ ਉਸ ਪ੍ਰਭੂ ਨੂੰ ਹੀ ਸਿਮਰਦੇ ਰਹੋ ।
O mortal, serve the Lord, as long as the breath of life remains in the body.
(ਉਸ ਨਾਲ ਇਤਨਾ ਪਿਆਰ ਬਣਾਓ ਕਿ) ਜੇ ਸਰੀਰ (ਭੀ) ਨਾਸ ਹੋ ਜਾਏ, ਤਾਂ ਭੀ (ਉਸ ਨਾਲ) ਪਿਆਰ ਨਾਹ ਘਟੇ, ਤੇ ਪ੍ਰਭੂ ਦੇ ਚਰਨਾਂ ਵਿਚ ਮਨ ਟਿਕਿਆ ਰਹੇ ।੧।
And even when your body dies, your love for the Lord shall not die; you shall dwell at the Feet of the Lord. ||2||
(ਪ੍ਰਭੂ ਆਪ) ਜਿਸ ਮਨੁੱਖ ਦੇ ਮਨ ਵਿਚ ਆਪਣੀ ਸਿਫ਼ਤਿ-ਸਾਲਾਹ ਦੀ ਬਾਣੀ ਵਸਾਉਂਦਾ ਹੈ, ਉਸ ਦੀ (ਮਾਇਆ ਦੀ) ਤ੍ਰਿਹ ਮਿਟ ਜਾਂਦੀ ਹੈ ।
When the Word of the Shabad abides deep within, thirst and desire are quenched.
ਉਹ ਮਨੁੱਖ ਪ੍ਰਭੂ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਰਜ਼ਾ ਵਿਚ ਰਾਜ਼ੀ ਰਹਿਣ ਦਾ) ਚੌਪੜ ਉਹ ਖੇਡਦਾ ਹੈ, ਤੇ ਮਨ ਨੂੰ ਜਿੱਤ ਕੇ ਪਾਸਾ ਸੁੱਟਦਾ ਹੈ (ਭਾਵ, ਮਨ ਨੂੰ ਜਿੱਤਣਾ—ਇਹ ਉਸ ਲਈ ਚੌਪੜ ਦੀ ਖੇਡ ਵਿਚ ਪਾਸਾ ਸੁੱਟਣਾ ਹੈ) ।੩।
When one understands the Hukam of the Lord's Command, he plays the game of chess with the Lord; throwing the dice, he conquers his own mind. ||3||
ਜੋ ਮਨੁੱਖ ਪ੍ਰਭੂ ਨਾਲ ਸਾਂਝ ਬਣਾ ਕੇ ਉਸ ਅਦ੍ਰਿਸ਼ਟ ਨੂੰ ਸਿਮਰਦੇ ਹਨ, ਉਹਨਾਂ ਦਾ ਜੀਵਨ ਅਜਾਈਂ ਨਹੀਂ ਜਾਂਦਾ ।
Those humble beings, who know the Imperishable Lord and meditate on Him, are not destroyed at all.
ਹੇ ਕਬੀਰ! ਆਖ—ਜੋ ਮਨੁੱਖ (ਸਿਮਰਨ-ਰੂਪ) ਪਾਸਾ ਸੁੱਟਣਾ ਜਾਣਦੇ ਹਨ, ਉਹ ਜ਼ਿੰਦਗੀ ਦੀ ਬਾਜ਼ੀ ਕਦੇ ਹਾਰ ਕੇ ਨਹੀਂ ਜਾਂਦੇ ।੪।੪।
Says Kabeer, those humble beings who know how to throw these dice, never lose the game of life. ||4||4||
Soohee, Lalit, Kabeer Jee:
(ਮਨੁੱਖ ਦਾ ਇਹ ਸਰੀਰ, ਮਾਨੋ,) ਇਕ ਕਿਲ੍ਹਾ ਹੈ, (ਇਸ ਵਿਚ) ਪੰਜ (ਕਾਮਾਦਿਕ) ਚੌਧਰੀ (ਵੱਸਦੇ ਹਨ), ਪੰਜੇ ਹੀ (ਇਸ ਮਨੁੱਖ ਪਾਸੋਂ) ਮਾਮਲਾ ਮੰਗਦੇ ਹਨ (ਭਾਵ, ਇਹ ਪੰਜੇ ਵਿਕਾਰ ਇਸ ਨੂੰ ਖ਼ੁਆਰ ਕਰਦੇ ਫਿਰਦੇ ਹਨ) ।
In the one fortress of the body, there are five rulers, and all five demand payment of taxes.
(ਪਰ ਆਪਣੇ ਸਤਿਗੁਰੂ ਦੀ ਕਿਰਪਾ ਨਾਲ) ਮੈਂ (ਇਹਨਾਂ ਪੰਜਾਂ ਵਿਚੋਂ) ਕਿਸੇ ਦਾ ਭੀ ਮੁਜ਼ਾਰਿਆ ਨਹੀਂ ਬਣਿਆ (ਭਾਵ, ਮੈਂ ਕਿਸੇ ਦੇ ਭੀ ਦਬਾ ਵਿਚ ਨਹੀਂ ਆਇਆ), (ਪਰ ਆਪਣੇ ਸਤਿਗੁਰੂ ਦੀ ਕਿਰਪਾ ਨਾਲ) ਮੈਂ (ਇਹਨਾਂ ਪੰਜਾਂ ਵਿਚੋਂ) ਕਿਸੇ ਦਾ ਭੀ ਮੁਜ਼ਾਰਿਆ ਨਹੀਂ ਬਣਿਆ (ਭਾਵ, ਮੈਂ ਕਿਸੇ ਦੇ ਭੀ ਦਬਾ ਵਿਚ ਨਹੀਂ ਆਇਆ), ਇਸ ਵਾਸਤੇ ਕਿਸੇ ਦਾ ਮਾਮਲਾ ਭਰਨਾ ਮੇਰੇ ਲਈ ਔਖਾ ਹੈ (ਭਾਵ, ਇਹਨਾਂ ਵਿਚੋਂ ਕੋਈ ਵਿਕਾਰ ਮੈਨੂੰ ਕੁਰਾਹੇ ਨਹੀਂ ਪਾ ਸਕਿਆ) ।੧।
I have not farmed anyone's land, so such payment is difficult for me to pay. ||1||
ਹੇ ਸੰਤ ਜਨੋ! ਮੈਨੂੰ ਮਾਮਲੇ ਦਾ ਹਿਸਾਬ ਬਣਾਉਣ ਵਾਲੇ ਦਾ ਹਰ ਵੇਲੇ ਸਹਿਮ ਰਹਿੰਦਾ ਹੈ (ਭਾਵ, ਮੈਨੂੰ ਹਰ ਵੇਲੇ ਡਰ ਰਹਿੰਦਾ ਹੈ ਕਿ ਕਾਮਾਦਿਕ ਵਿਕਾਰਾਂ ਦਾ ਕਿਤੇ ਜ਼ੋਰ ਪੈ ਕੇ ਮੇਰੇ ਅੰਦਰ ਭੀ ਕੁਕਰਮਾਂ ਦਾ ਲੇਖਾ ਨਾਹ ਬਣਨ ਲੱਗ ਪਏ),
O people of the Lord, the tax-collector is constantly torturing me!
ਸੋ ਮੈਂ ਆਪਣੀ ਬਾਂਹ ਉੱਚੀ ਕਰ ਕੇ (ਆਪਣੇ) ਗੁਰੂ ਅੱਗੇ ਪੁਕਾਰ ਕੀਤੀ ਤੇ ਉਸ ਨੇ ਮੈਨੂੰ (ਇਹਨਾਂ ਤੋਂ) ਬਚਾ ਲਿਆ ।੧।ਰਹਾਉ।
Raising my arms up, I complained to my Guru, and He has saved me. ||1||Pause||
(ਮਨੁੱਖਾ-ਸਰੀਰ ਦੇ) ਨੌ (ਸੋਤਰ-) ਜਰੀਬ ਕਸ਼ ਤੇ ਦਸ (ਇੰਦ੍ਰੇ) ਨਿਆਂ ਕਰਨ ਵਾਲੇ (ਮਨੁੱਖ ਦੇ ਜੀਵਨ ਉੱਤੇ ਇਤਨੇ) ਹੱਲਾ ਕਰ ਕੇ ਪੈਂਦੇ ਹਨ ਕਿ (ਮਨੁੱਖ ਦੇ ਅੰਦਰ ਭਲੇ ਗੁਣਾਂ ਦੀ) ਪਰਜਾ ਨੂੰ ਵੱਸਣ ਨਹੀਂ ਦੇਂਦੇ ।
The nine tax-assessors and the ten magistrates go out; they do not allow their subjects to live in peace.
(ਇਹ ਜਰੀਬ-ਕਸ਼) ਜਰੀਬ ਪੂਰੀ ਨਹੀਂ ਮਾਪਦੇ, ਵਧੀਕ ਵੱਢੀ ਲੈਂਦੇ ਹਨ (ਭਾਵ ਮਨੁੱਖ ਨੂੰ ਵਿਤੋਂ ਵਧੀਕ ਵਿਸ਼ਿਆਂ ਵਿਚ ਫਸਾਉਂਦੇ ਹਨ, ਜਾਇਜ਼ ਹੱਦ ਤੋਂ ਵਧੀਕ ਕਾਮ ਆਦਿਕ ਵਿਚ ਫਸਾ ਦੇਂਦੇ ਹਨ) ।੨।
They do not measure with a full tape, and they take huge amounts in bribes. ||2||
(ਮੈਂ ਆਪਣੇ ਗੁਰੂ ਅੱਗੇ ਪੁਕਾਰ ਕੀਤੀ ਤਾਂ) ਉਸ ਨੇ ਮੈਨੂੰ (ਉਸ ਪਰਮਾਤਮਾ ਦਾ) ਨਾਮ ਰਾਹਦਾਰੀ ਵਜੋਂ ਲਿਖ ਦਿੱਤਾ, ਜੋ ਬਹੱਤਰ-ਘਰੀ ਸਰੀਰ ਦੇ ਅੰਦਰ ਹੀ ਮੌਜੂਦ ਹੈ ।
The One Lord is contained in the seventy-two chambers of the body, and He has written off my account.
(ਸਤਿਗੁਰੂ ਦੀ ਇਸ ਮਿਹਰ ਦਾ ਸਦਕਾ ਜਦੋਂ) ਧਰਮਰਾਜ ਦੇ ਦਫ਼ਤਰ ਦੀ ਪੜਤਾਲ ਕੀਤੀ ਤਾਂ ਮੇਰੇ ਜ਼ਿੰਮੇ ਰਤਾ ਭੀ ਦੇਣਾ ਨਾਹ ਨਿਕਲਿਆ (ਭਾਵ, ਗੁਰੂ ਦੀ ਕਿਰਪਾ ਨਾਲ ਮੇਰੇ ਅੰਦਰੋਂ ਕੁਕਰਮਾਂ ਦਾ ਲੇਖਾ ਉੱਕਾ ਹੀ ਮੁੱਕ ਗਿਆ) ।੩।
The records of the Righteous Judge of Dharma have been searched, and I owe absolutely nothing. ||3||
(ਸੋ, ਹੇ ਭਾਈ! ਇਹ ਬਰਕਤਿ ਸੰਤ ਜਨਾਂ ਦੀ ਸੰਗਤ ਦੀ ਹੈ) ਤੁਸੀ ਕੋਈ ਧਿਰ ਸੰਤਾਂ ਦੀ ਕਦੇ ਨਿੰਦਿਆ ਨਾਹ ਕਰਿਓ, ਸੰਤ ਤੇ ਪਰਮਾਤਮਾ ਇੱਕ-ਰੂਪ ਹਨ ।
Let no one slander the Saints, because the Saints and the Lord are as one.
ਹੇ ਕਬੀਰ! ਆਖ—ਮੈਨੂੰ ਭੀ ਉਹੀ ਗੁਰੂ-ਸੰਤ ਹੀ ਮਿਲਿਆ ਹੈ ਜੋ ਪੂਰਨ ਗਿਆਨਵਾਨ ਹੈ ।੪।੫।
Says Kabeer, I have found that Guru, whose Name is Clear Understanding. ||4||5||
Raag Soohee, The Word Of Sree Ravi Daas Jee:
One Universal Creator God. By The Grace Of The True Guru:
ਖਸਮ-ਪ੍ਰਭੂ (ਦੇ ਮਿਲਾਪ) ਦੀ ਕਦਰ ਖਸਮ ਨਾਲ ਪਿਆਰ ਕਰਨ ਵਾਲੀ ਹੀ ਜਾਣਦੀ ਹੈ,
The happy soul-bride knows the worth of her Husband Lord.
ਉਹ ਅਹੰਕਾਰ ਛੱਡ ਕੇ (ਪ੍ਰਭੂ-ਚਰਨਾਂ ਵਿਚ ਜੁੜ ਕੇ ਉਸ ਮਿਲਾਪ ਦਾ) ਸੁਖ-ਆਨੰਦ ਮਾਣਦੀ ਹੈ,
Renouncing pride, she enjoys peace and pleasure.
ਆਪਣਾ ਤਨ ਮਨ ਖਸਮ-ਪ੍ਰਭੂ ਦੇ ਹਵਾਲੇ ਕਰ ਦੇਂਦੀ ਹੈ, ਪ੍ਰਭੂ-ਪਤੀ ਨਾਲੋਂ (ਕੋਈ) ਵਿੱਥ ਨਹੀਂ ਰੱਖਦੀ;
She surrenders her body and mind to Him, and does not remain separate from Him.
ਨਾਂਹ ਕਿਸੇ ਹੋਰ ਦਾ ਆਸਰਾ ਤੱਕਦੀ ਹੈ, ਤੇ ਨਾਹ ਕਿਸੇ ਦੀ ਮੰਦ ਪ੍ਰੇਰਨਾ ਸੁਣਦੀ ਹੈ ।੧।
She does not see or hear, or speak to another. ||1||
ਉਹ ਹੋਰਨਾਂ (ਗੁਰਮੁਖਿ ਸੁਹਾਗਣਾਂ) ਦੇ ਦਿਲ ਦੀ (ਇਹ) ਪੀੜ ਕਿਵੇਂ ਸਮਝ ਸਕਦੀ ਹੈ,
How can anyone know the pain of another,
ਜਿਸ ਜੀਵ-ਇਸਤ੍ਰੀ ਦੇ ਹਿਰਦੇ ਵਿਚ ਪ੍ਰਭੂ ਤੋਂ ਵਿਛੋੜੇ ਦਾ ਸੱਲ ਨਹੀਂ ਉੱਠਿਆ
if there is no compassion and sympathy within? ||1||Pause||
ਉਹ ਛੱੁਟੜ ਦੁਖੀ ਰਹਿੰਦੀ ਹੈ, ਸਹੁਰੇ ਪੇਕੇ (ਲੋਕ ਪਰਲੋਕ) ਦੋਹਾਂ ਥਾਵਾਂ ਤੋਂ ਵਾਂਜੀ ਰਹਿੰਦੀ ਹੈ
The discarded bride is miserable, and loses both worlds;
ਜਿਸ ਜੀਵ-ਇਸਤ੍ਰੀ ਨੇ ਖਸਮ-ਪ੍ਰਭੂ ਦੀ ਬੰਦਗੀ ਇੱਕ-ਰਸ ਨਹੀਂ ਕੀਤੀ
she does not worship her Husband Lord.
ਜੀਵਨ ਦਾ ਇਹ ਰਸਤਾ (ਜੋ) ਪੁਰਸਲਾਤ (ਸਮਾਨ ਹੈ, ਉਸ ਲਈ) ਬੜਾ ਔਖਾ ਹੋ ਜਾਂਦਾ ਹੈ,
The bridge over the fire of hell is difficult and treacherous.
(ਇਥੇ ਦੁੱਖਾਂ ਵਿਚ) ਕੋਈ ਸੰਗੀ ਕੋਈ ਸਾਥੀ ਨਹੀਂ ਬਣਦਾ, (ਜੀਵਨ-ਸਫ਼ਰ ਦਾ) ਸਾਰਾ ਪੈਂਡਾ ਇਕੱਲਿਆਂ ਹੀ (ਲੰਘਣਾ ਪੈਂਦਾ ਹੈ) ।੨।
No one will accompany you there; you will have to go all alone. ||2||
ਹੇ ਪ੍ਰਭੂ! ਮੈਂ ਦੁਖੀ ਮੈਂ ਦਰਦਵੰਦਾ ਤੇਰੇ ਦਰ ਤੇ ਆਇਆ ਹਾਂ,
Suffering in pain, I have come to Your Door, O Compassionate Lord.
ਮੈਨੂੰ ਤੇਰੇ ਦਰਸਨ ਦੀ ਬੜੀ ਤਾਂਘ ਹੈ (ਪਰ ਤੇਰੇ ਦਰ ਤੋਂ) ਕੋਈ ਉੱਤਰ ਨਹੀਂ ਮਿਲਦਾ ।
I am so thirsty for You, but You do not answer me.
ਰਵਿਦਾਸ ਆਖਦੇ ਹਨ—ਹੇ ਪ੍ਰਭੂ! ਮੈਂ ਤੇਰੀ ਸ਼ਰਨ ਆਇਆ ਹਾਂ,
Says Ravi Daas, I seek Your Sanctuary, God;
ਜਿਵੇਂ ਭੀ ਹੋ ਸਕੇ, ਤਿਵੇਂ ਮੇਰੀ ਹਾਲਤ ਸਵਾਰ ਦੇਹ ।੩।
as You know me, so will You save me. ||3||1||
Soohee:
ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ।
That day which comes, that day shall go.
ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ ।
You must march on; nothing remains stable.
ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ;
Our companions are leaving, and we must leave as well.
ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ।੧।
We must go far away. Death is hovering over our heads. ||1||