ਹੇ ਅੰਞਾਣ! ਹੋਸ਼ ਕਰ । ਤੂੰ ਕਿਉਂ ਸੌਂ ਰਿਹਾ ਹੈਂ?
Why are you asleep? Wake up, you ignorant fool!
ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ ।੧।ਰਹਾਉ।
You believe that your life in the world is true. ||1||Pause||
ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ,
The One who gave you life shall also provide you with nourishment.
ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ ।
In each and every heart, He runs His shop.
ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ)—ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ,
Meditate on the Lord, and renounce your egotism and self-conceit.
ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ।੨।
Within your heart, contemplate the Naam, the Name of the Lord, sometime. ||2||
ਉਮਰ ਮੁੱਕਣ ਤੇ ਆ ਰਹੀ ਹੈ, ਪਰ ਤੰੂ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ;
Your life has passed away, but you have not arranged your path.
ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ ।
Evening has set in, and soon there will be darkness on all sides.
ਰਵਿਦਾਸ ਆਖਦੇ ਹਨ—ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ,
Says Ravi Daas, O ignorant mad-man,
ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ ।੩।੨।
don't you realize, that this world is the house of death?! ||3||2||
Soohee:
(ਜੇ) ਉੱਚੇ ਉੱਚੇ ਪੱਕੇ ਘਰ ਤੇ ਰਸੋਈ-ਖ਼ਾਨੇ ਹੋਣ (ਤਾਂ ਭੀ ਕੀਹ ਹੋਇਆ?)
You may have lofty mansions, halls and kitchens.
ਮੌਤ ਆਇਆਂ (ਇਹਨਾਂ ਵਿਚ) ਇਕ ਘੜੀ ਭੀ (ਵਧੀਕ) ਖਲੋਣਾ ਨਹੀਂ ਮਿਲਦਾ ।੧।
But you cannot stay in them, even for an instant, after death. ||1||
(ਪੱਕੇ ਘਰ ਆਦਿਕ ਤਾਂ ਕਿਤੇ ਰਹੇ) ਇਹ ਸਰੀਰ (ਭੀ) ਘਾਹ ਦੇ ਛੱਪਰ ਵਾਂਗ ਹੀ ਹੈ,
This body is like a house of straw.
ਘਾਹ ਸੜ ਜਾਂਦਾ ਹੈ, ਤੇ ਮਿੱਟੀ ਵਿਚ ਰਲ ਜਾਂਦਾ ਹੈ (ਇਹੀ ਹਾਲ ਸਰੀਰ ਦਾ ਹੁੰਦਾ ਹੈ)
When it is burnt, it mixes with dust. ||1||Pause||
(ਜਦੋਂ ਮਨੁੱਖ ਮਰ ਜਾਂਦਾ ਹੈ ਤਾਂ) ਰਿਸ਼ਤੇਦਾਰ, ਪਰਵਾਰ, ਸੱਜਣ ਸਾਥੀ—ਇਹ ਸਾਰੇ ਹੀ ਆਖਣ ਲੱਗ ਪੈਂਦੇ ਹਨ ਕਿ ਇਸ ਨੂੰ ਹੁਣ ਛੇਤੀ ਬਾਹਰ ਕੱਢੋ ।੨।
Even relatives, family and friends begin to say, "Take his body out, immediately!"||2||
ਆਪਣੀ ਵਹੁਟੀ (ਭੀ) ਜੋ ਸਦਾ (ਮਨੁੱਖ) ਦੇ ਨਾਲ ਲੱਗੀ ਰਹਿੰਦੀ ਸੀ,
And the wife of his house, who was so attached to his body and heart,
ਇਹ ਆਖ ਕੇ ਪਰੇ ਹਟ ਜਾਂਦੀ ਹੈ ਇਹ ਤਾਂ ਹੁਣ ਮਰ ਗਿਆ ਹੈ, ਮਰ ਗਿਆ ।੩।
runs away, crying out, "Ghost! Ghost!"||3||
ਰਵਿਦਾਸ ਆਖਦੇ ਹਨ—ਸਾਰਾ ਜਗਤ ਹੀ (ਸਰੀਰ ਨੂੰ, ਜਾਇਦਾਦ ਨੂੰ, ਸੰਬੰਧੀਆਂ ਨੂੰ ਆਪਣਾ ਸਮਝ ਕੇ) ਠੱਗਿਆ ਜਾ ਰਿਹਾ ਹੈ,
Says Ravi Daas, the whole world has been plundered,
ਪਰ ਮੈਂ ਇਕ ਪਰਮਾਤਮਾ ਦਾ ਨਾਮ ਸਿਮਰ ਕੇ (ਇਸ ਠੱਗੀ ਤੋਂ) ਬਚਿਆ ਹਾਂ ।੪।੩।
but I have escaped, chanting the Name of the One Lord. ||4||3||
One Universal Creator God. By The Grace Of The True Guru:
Raag Soohee, The Word Of Shaykh Fareed Jee:
ਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ,
Burning and burning, writhing in pain, I wring my hands.
ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ
I have gone insane, seeking my Husband Lord.
ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ,
O my Husband Lord, You are angry with me in Your Mind.
ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ।੧।
The fault is with me, and not with my Husband Lord. ||1||
ਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ,
O my Lord and Master, I do not know Your excellence and worth.
ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ
Having wasted my youth, now I come to regret and repent. ||1||Pause||
(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ—) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ?
O black bird, what qualities have made you black?
(ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ ।
I have been burnt by separation from my Beloved.
(ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ?
Without her Husband Lord, how can the soul-bride ever find peace?
(ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ।੨।
When He becomes merciful, then God unites us with Himself. ||2||
(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ)
The lonely soul-bride suffers in the pit of the world.
(ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ ।
She has no companions, and no friends.
ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ,
In His Mercy, God has united me with the Saadh Sangat, the Company of the Holy.
(ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ।੩।
And when I look again, then I find God as my Helper. ||3||
ਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ,
The path upon which I must walk is very depressing.
ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ;
It is sharper than a two-edged sword, and very narrow.
ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ ।
That is where my path lies.
ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ।੪।੧।
O Shaykh Fareed, think of that path early on. ||4||1||
Soohee, Lalit:
(ਜਿਸ ਮਨੁੱਖ ਨੇ ਮਾਇਆ ਨਾਲ ਹੀ ਮਨ ਲਾਈ ਰੱਖਿਆ) ਉਹ (ਬੇੜਾ) ਤਿਆਰ ਕਰਨ ਵਾਲੀ ਉਮਰੇ ਨਾਮ-ਰੂਪ ਬੇੜਾ ਤਿਆਰ ਨਾਹ ਕਰ ਸਕਿਆ,
You were not able to make yourself a raft when you should have.
ਤੇ, ਜਦੋਂ ਸਰੋਵਰ (ਨਕਾ ਨਕ) ਭਰ ਕੇ (ਬਾਹਰ) ਉਛਲਣ ਲੱਗ ਪੈਂਦਾ ਹੈ ਤਦੋਂ ਇਸ ਵਿਚ ਤਰਨਾ ਔਖਾ ਹੋ ਜਾਂਦਾ ਹੈ (ਭਾਵ; ਜਦੋਂ ਮਨੁੱਖ ਵਿਕਾਰਾਂ ਦੀ ਅੱਤ ਕਰ ਦੇਂਦਾ ਹੈ, ਤਾਂ ਇਹਨਾਂ ਦੇ ਚਸਕੇ ਵਿਚੋਂ ਨਿਕਲਣਾ ਔਖਾ ਹੋ ਜਾਂਦਾ ਹੈ) ।੧।
When the ocean is churning and over-flowing, then it is very difficult to cross over it. ||1||
ਹੇ ਸੱਜਣ! ਚੰਦ੍ਰੀ ਮਾਇਆ ਨਾਲ ਹੀ ਆਪਣੇ ਮਨ ਨੂੰ ਨਾਹ ਜੋੜੀ ਰੱਖ, ਇਹ ਮਾਇਆ ਚਾਰ ਦਿਨ ਦੀ ਖੇਡ ਹੈ ।
Do not touch the safflower with your hands; its color will fade away, my dear. ||1||Pause||
ਜੋ ਜੀਵ-ਇਸਤ੍ਰੀਆਂ (ਮਾਇਆ ਨਾਲੋਂ ਮੋਹ ਪਾਣ ਕਰਕੇ) ਆਪਣੇ ਆਪ ਵਿਚ ਕਮਜ਼ੋਰ ਆਤਮਕ ਜੀਵਨ ਵਾਲੀਆਂ ਹੋ ਜਾਂਦੀਆਂ ਹਨ, ਉਹਨਾਂ ਨੂੰ (ਪ੍ਰਭੂ-) ਪਤੀ ਦੇ ਦਰ ਤੋਂ ਅਨਾਦਰੀ ਦੇ ਬੋਲ ਨਸੀਬ ਹੁੰਦੇ ਹਨ;
First, the bride herself is weak, and then, her Husband Lord's Order is hard to bear.
ਉਹਨਾਂ ਉੱਤੇ ਪਤੀ-ਮਿਲਾਪ ਦੀ ਅਵਸਥਾ ਨਹੀਂ ਆਉਂਦੀ ਤੇ ਮਨੁੱਖਾ ਜਨਮ ਦਾ ਸਮਾ ਖੁੰਝਣ ਤੇ (ਜਦੋਂ ਨਾਮ-ਸਿਮਰਨ ਦਾ ਬੇੜਾ ਤਿਆਰ ਹੋ ਸਕਦਾ ਸੀ) ਪ੍ਰਭੂ ਨਾਲ ਮੇਲ ਨਹੀਂ ਹੋ ਸਕਦਾ ।੨।
Milk does not return to the breast; it will not be collected again. ||2||
ਫ਼ਰੀਦ ਆਖਦੇ ਹਨ—ਹੇ ਸਹੇਲੀਓ! ਜਦੋਂ ਪਤੀ ਪ੍ਰਭੂ ਦਾ ਸੱਦਾ (ਇਸ ਜਗਤ ਵਿਚੋਂ ਤੁਰਨ ਲਈ) ਆਵੇਗਾ,
Says Fareed, O my companions, when our Husband Lord calls,
ਤਾਂ (ਮਾਇਆ ਵਿਚ ਹੀ ਗ੍ਰਸੀ ਰਹਿਣ ਵਾਲੀ ਜੀਵ-ਇਸਤ੍ਰੀ ਦਾ) ਆਤਮਾ-ਹੰਸ ਜੱਕੋ-ਤੱਕੇ ਕਰਦਾ ਹੋਇਆ (ਇਥੋਂ) ਤੁਰੇਗਾ (ਭਾਵ, ਮਾਇਆ ਤੋਂ ਵਿਛੁੜਨ ਨੂੰ ਚਿੱਤ ਨਹੀਂ ਕਰੇਗਾ), ਤੇ ਇਹ ਸਰੀਰ ਮਿੱਟੀ ਦੀ ਢੇਰੀ ਹੋ ਜਾਇਗਾ ।੩।੨।
the soul departs, sad at heart, and this body returns to dust. ||3||2||