One Universal Creator God. Truth Is The Name. Creative Being Personified. No Fear. No Hatred. Image Of The Undying. Beyond Birth. Self-Existent. By Guru's Grace:
 
Raag Bilaaval, First Mehl, Chau-Padas, First House:
 
ਹੇ ਪ੍ਰਭੂ! ਤੇਰੀ ਸਿਫ਼ਤਿ-ਸਾਲਾਹ ਕਰ ਕੇ ਮੈਂ ਤੇਰੀ ਵਡਿਆਈ ਨਹੀਂ ਕਰ ਰਿਹਾ, (ਇਹ ਤਾਂ ਇਉਂ ਹੀ ਹੈ ਕਿ) ਤੂੰ ਬਾਦਸ਼ਾਹ ਹੈਂ, ਤੇ ਮੈਂ ਤੈਨੂੰ ਮੀਆਂ ਆਖ ਰਿਹਾ ਹਾਂ ।
You are the Emperor, and I call You a chief - how does this add to Your greatness?
 
(ਪਰ ਇਤਨੀ ਕੁ ਸਿਫ਼ਤਿ-ਸਾਲਾਹ ਕਰਨੀ ਮੇਰੀ ਆਪਣੀ ਸਮਰੱਥਾ ਨਹੀਂ ਹੈ) ਹੇ ਮਾਲਕ-ਪ੍ਰਭੂ! (ਸਿਫ਼ਤਿ-ਸਾਲਾਹ ਕਰਨ ਦਾ) ਜਿਤਨਾ ਕੁ ਬਲ ਤੰੂ ਦੇਂਦਾ ਹੈਂ ਮੈਂ ਉਤਨਾ ਕੁ ਤੇਰੇ ਗੁਣ ਆਖ ਲੈਂਦਾ ਹਾਂ । ਮੈਂ ਅੰਞਾਣ ਪਾਸੋਂ ਤੇਰੇ ਗੁਣ ਬਿਆਨ ਨਹੀਂ ਹੋ ਸਕਦੇ ।੧।
As You permit me, I praise You, O Lord and Master; I am ignorant, and I cannot chant Your Praises. ||1||
 
ਹੇ ਰਜ਼ਾ ਦੇ ਮਾਲਕ-ਪ੍ਰਭੂ! ਤੂੰ ਸਦਾ ਕਾਇਮ ਰਹਿਣ ਵਾਲਾ ਹੈਂ । ਮੈਨੂੰ (ਅਜੇਹੀ) ਸਮਝ ਬਖ਼ਸ਼ ਕਿ ਮੈਂ ਤੇਰੀ ਸਿਫ਼ਤਿ-ਸਾਲਾਹ ਕਰ ਸਕਾਂ,
Please bless me with such understanding, that I may sing Your Glorious Praises.
 
ਤੇ, ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ ਮੈਂ ਤੇਰੇ (ਚਰਨਾਂ) ਵਿਚ ਟਿਕਿਆ ਰਹਿ ਸਕਾਂ ।੧।ਰਹਾਉ।
May I dwell in Truth, according to Your Will. ||1||Pause||
 
ਇਹ ਜਿਤਨਾ ਕੁ ਜਗਤ ਬਣਿਆ ਹੋਇਆ ਹੈ ਇਹ ਸਾਰਾ ਤੈਥੋਂ ਹੀ ਬਣਿਆ ਹੈ, ਇਹ ਸਾਰੀ ਤੇਰੀ ਹੀ ਬਜ਼ੁਰਗੀ ਹੈ ।
Whatever has happened, has all come from You. You are All-knowing.
 
ਹੇ ਮਾਲਕ-ਪ੍ਰਭੂ! ਮੈਂ ਤੇਰੇ ਗੁਣਾਂ ਦਾ ਅੰਤ ਨਹੀਂ ਜਾਣ ਸਕਦਾ । ਮੈਂ ਅੰਨ੍ਹਾ ਹਾਂ (ਤੁੱਛ-ਅਕਲ ਹਾਂ) ਮੇਰੇ ਵਿਚ ਕੋਈ ਐਸੀ ਸਿਆਣਪ ਨਹੀਂ ਹੈ (ਕਿ ਮੈਂ ਤੇਰੇ ਗੁਣਾਂ ਦਾ ਅੰਤ ਜਾਣ ਸਕਾਂ ।੨।
Your limits cannot be known, O my Lord and Master; I am blind - what wisdom do I have? ||2||
 
ਮੈਂ ਤੇਰੇ ਗੁਣ ਬਿਲਕੁਲ ਨਹੀਂ ਕਹਿ ਸਕਦਾ । ਤੇਰੇ ਗੁਣ ਆਖ ਆਖ ਕੇ ਜਦੋਂ ਮੈਂ ਵੇਖਦਾ ਹਾਂ (ਤਾਂ ਮੈਨੂੰ ਸਮਝ ਪੈਂਦੀ ਹੈ ਕਿ) ਤੇਰਾ ਸਰੂਪ ਬਿਆਨ ਤੋਂ ਪਰੇ ਹੈ, ਮੈਂ ਬਿਆਨ ਕਰਨ ਜੋਗਾ ਨਹੀਂ ਹਾਂ ।
What should I say? While talking, I talk of seeing, but I cannot describe the indescribable.
 
ਤੇਰੀ ਰਤਾ ਮਾਤ੍ਰ ਵਡਿਆਈ ਭੀ ਜੇਹੜੀ ਮੈਂ ਆਖਦਾ ਹਾਂ ਉਹੀ ਆਖਦਾ ਹਾਂ ਜੋ ਤੈਨੂੰ ਭਾਉਂਦੀ ਹੈ (ਭਾਵ, ਜਿਤਨੀ ਕੁ ਤੂੰ ਬਿਆਨ ਕਰਨ ਲਈ ਆਪ ਹੀ ਸਮਝ ਦੇਂਦਾ ਹੈਂ) ।੩।
As it pleases Your Will, I speak; it is just the tiniest bit of Your greatness. ||3||
 
(ਹੇ ਪ੍ਰਭੂ! ਇਥੇ ਕਾਮਾਦਿਕ) ਅਨੇਕਾਂ ਕੁੱਤੇ ਹਨ, ਮੈਂ (ਇਹਨਾਂ ਵਿਚ) ਓਪਰਾ (ਆ ਫਸਿਆ) ਹਾਂ, (ਜਿਤਨੀ ਕੁ ਤੇਰੀ ਸਿਫ਼ਤਿ-ਸਾਲਾਹ ਕਰਦਾ ਹਾਂ ਉਹ ਭੀ ਮੈਂ) ਆਪਣੇ ਇਸ ਸਰੀਰ ਨੂੰ (ਕਾਮਾਦਿਕ ਕੁੱਤਿਆਂ ਤੋਂ ਬਚਾਣ ਲਈ ਭੌਂਕਦਾ ਹੀ ਹਾਂ, ਜਿਵੇਂ ਓਪਰਾ ਕੁੱਤਾ ਵੈਰੀ ਕੁੱਤਿਆਂ ਤੋਂ ਬਚਣ ਲਈ ਭੌਂਕਦਾ ਹੈ) ।
Among so many dogs, I am an outcast; I bark for my body's belly.
 
(ਮੈਨੂੰ ਇਹ ਧਰਵਾਸ ਹੈ ਕਿ) ਜੇ (ਤੇਰਾ ਦਾਸ) ਨਾਨਕ ਭਗਤੀ ਤੋਂ ਸੱਖਣਾ ਹੈ (ਤਾਂ ਭੀ ਤੂੰ ਮੇਰੇ ਸਿਰ ਤੇ ਰਾਖਾ ਖਸਮ ਹੈਂ, ਤੇ ਤੈਂ) ਖਸਮ ਦੀ ਇਹ ਸੋਭਾ ਦੂਰ ਨਹੀਂ ਹੋ ਗਈ (ਕਿ ਤੂੰ ਮੁੱਢ ਕਦੀਮਾਂ ਤੋਂ ਸਰਨ ਆਏ ਦੀ ਸਹੈਤਾ ਕਰਦਾ ਆਇਆ ਹੈਂ) ।੪।੧।
Without devotional worship, O Nanak, even so, still, my Master's Name does not leave me. ||4||1||
 
Bilaawal, First Mehl:
 
ਮੇਰਾ ਮਨ (ਪ੍ਰਭੂ-ਦੇਵ ਦੇ ਰਹਿਣ ਲਈ) ਮੰਦਰ (ਬਣ ਗਿਆ) ਹੈ, ਮੇਰਾ ਸਰੀਰ (ਭਾਵ, ਮੇਰਾ ਹਰੇਕ ਗਿਆਨ-ਇੰਦ੍ਰਾ ਮੰਦਰ ਦੀ ਜਾਤ੍ਰਾ ਕਰਨ ਵਾਲਾ) ਰਮਤਾ ਸਾਧੂ ਬਣ ਗਿਆ ਹੈ (ਭਾਵ, ਮੇਰੇ ਗਿਆਨ-ਇੰਦ੍ਰੇ ਬਾਹਰ ਭਟਕਣ ਦੇ ਥਾਂ ਅੰਦਰ-ਵੱਸਦੇ ਪਰਮਾਤਮਾ ਵਲ ਪਰਤ ਪਏ ਹਨ), ਹੁਣ ਮੈਂ ਹਿਰਦੇ-ਤੀਰਥ ਉਤੇ ਹੀ ਇਸ਼ਨਾਨ ਕਰਦਾ ਹਾਂ ।
My mind is the temple, and my body is the simple cloth of the humble seeker; deep within my heart, I bathe at the sacred shrine.
 
ਪਰਮਾਤਮਾ ਦੀ ਸਿਫ਼ਤਿ-ਸਾਲਾਹ ਦਾ ਸ਼ਬਦ ਮੇਰੀ ਜਿੰਦ ਵਿਚ ਟਿਕ ਗਿਆ ਹੈ (ਮੇਰੀ ਜਿੰਦ ਦਾ ਆਸਰਾ ਬਣ ਗਿਆ । ਇਸ ਵਾਸਤੇ ਮੈਨੂੰ ਯਕੀਨ ਹੋ ਗਿਆ ਹੈ ਕਿ) ਮੈਂ ਮੁੜ ਜਨਮ ਵਿਚ ਨਹੀਂ ਆਵਾਂਗਾ ।੧।
The One Word of the Shabad abides within my mind; I shall not come to be born again. ||1||
 
ਹੇ ਮੇਰੀ ਮਾਂ! (ਮੇਰਾ) ਮਨ ਦਇਆ-ਦੇ-ਘਰ ਪ੍ਰਭੂ (ਦੇ ਚਰਨਾਂ) ਵਿਚ ਵਿੱਝ ਗਿਆ ਹੈ ।
My mind is pierced through by the Merciful Lord, O my mother!
 
(ਪਰਮਾਤਮਾ ਤੋਂ ਬਿਨਾ) ਕੋਈ ਹੋਰ ਕਿਸੇ ਦੂਜੇ ਦਾ ਦੁੱਖ-ਦਰਦ ਸਮਝ ਨਹੀਂ ਸਕਦਾ
Who can know the pain of another?
 
ਹੁਣ ਮੈਂ (ਪ੍ਰਭੂ ਤੋਂ ਬਿਨਾ) ਕਿਸੇ ਹੋਰ ਦੀ ਆਸ ਨਹੀਂ ਰੱਖਦਾ ।੧।ਰਹਾਉ।
I think of none other than the Lord. ||1||Pause||
 
ਹੇ ਅਪਹੁੰਚ! ਹੇ ਅਗੋਚਰ! ਹੇ ਅਦ੍ਰਿਸ਼ਟ! ਹੇ ਬੇਅੰਤ ਪ੍ਰਭੂ! ਤੂੰ ਹੀ ਸਾਡੀ ਸਭ ਜੀਵਾਂ ਦੀ ਸੰਭਾਲ ਕਰਦਾ ਹੈਂ ।
O Lord, inaccessible, unfathomable, invisible and infinite: please, take care of me!
 
ਤੂੰ ਜਲ ਵਿਚ, ਧਰਤੀ ਵਿਚ, ਆਕਾਸ਼ ਵਿਚ ਹਰ ਥਾਂ ਨਕਾਨਕ ਵਿਆਪਕ ਹੈਂ, ਹਰੇਕ (ਜੀਵ ਦੇ) ਹਿਰਦੇ ਵਿਚ ਤੇਰੀ ਜੋਤਿ ਮੌਜੂਦ ਹੈ ।੨।
In the water, on the land and in sky, You are totally pervading. Your Light is in each and every heart. ||2||
 
ਹੇ ਮੇਰੇ ਮਾਲਕ-ਪ੍ਰਭੂ! ਸਭ ਜੀਵਾਂ ਦੇ ਮਨ ਤੇ ਸਰੀਰ ਤੇਰੇ ਹੀ ਰਚੇ ਹੋਏ ਹਨ, ਸਿੱਖਿਆ ਅਕਲ ਸਮਝ ਸਭ ਜੀਵਾਂ ਨੂੰ ਤੈਥੋਂ ਹੀ ਮਿਲਦੀ ਹੈ ।
All teachings, instructions and understandings are Yours; the mansions and sanctuaries are Yours as well.
 
ਤੇਰੇ ਬਰਾਬਰ ਦਾ ਮੈਂ ਕਿਸੇ ਹੋਰ ਨੂੰ ਨਹੀਂ ਜਾਣਦਾ । ਮੈਂ ਨਿਤ ਤੇਰੇ ਹੀ ਗੁਣ ਗਾਂਦਾ ਹਾਂ ।੩।
Without You, I know no other, O my Lord and Master; I continually sing Your Glorious Praises. ||3||
 
ਸਾਰੇ ਜੀਵ ਜੰਤ ਤੇਰੇ ਹੀ ਆਸਰੇ ਹਨ, ਤੈਨੂੰ ਹੀ ਸਭ ਦੀ ਸੰਭਾਲ ਦਾ ਫ਼ਿਕਰ ਹੈ ।
All beings and creatures seek the Protection of Your Sanctuary; all thought of their care rests with You.
 
ਨਾਨਕ ਦੀ (ਤੇਰੇ ਦਰ ਤੇ) ਸਿਰਫ਼ ਇਹੀ ਬੇਨਤੀ ਹੈ ਕਿ ਜੋ ਤੇਰੀ ਰਜ਼ਾ ਹੋਵੇ ਉਹ ਮੈਨੂੰ ਚੰਗੀ ਲੱਗੇ (ਮੈਂ ਸਦਾ ਤੇਰੀ ਰਜ਼ਾ ਵਿਚ ਰਾਜ਼ੀ ਰਹਾਂ) ।੪।੨।
That which pleases Your Will is good; this alone is Nanak's prayer. ||4||2||
 
Bilaawal, First Mehl:
 
ਆਪ ਹੀ ਸਿਫ਼ਤਿ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤਿ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ), ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ,
He Himself is the Word of the Shabad, and He Himself is the Insignia.
 
ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ ।
He Himself is the Listener, and He Himself is the Knower.
 
ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ ।
He Himself created the creation, and He Himself beholds His almighty power.
 
ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ ।੧।
You are the Great Giver; Your Name alone is approved. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by