ਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ ।
Such is the Name of the Immaculate, Divine Lord.
ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ । ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ।੧।ਰਹਾਉ।
I am just a beggar; You are invisible and unknowable. ||1||Pause||
ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ,
Love of Maya is like a cursed woman, ugly, dirty and promiscuous.
ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ ।
Power and beauty are false, and last for only a few days.
ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ ।੨।
But when one is blessed with the Naam, the darkness within is illuminated. ||2||
ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ।
I tasted Maya and renounced it, and now, I have no doubts.
ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ ।
One whose father is known, cannot be illegitimate.
ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ।
One who belongs to the One Lord, has no fear.
ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ ।੩।
The Creator acts, and causes all to act. ||3||
ਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ।
One who dies in the Word of the Shabad conquers his mind, through his mind.
ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ ।
Keeping his mind restrained, he enshrines the True Lord within his heart.
ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ ।
He does not know any other, and he is a sacrifice to the Guru.
ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ।੪।੩।
O Nanak, attuned to the Naam, he is emancipated. ||4||3||
Bilaaval, First Mehl:
ਗੁਰੂ ਦੇ ਬਚਨਾਂ ਉਤੇ ਤੁਰ ਕੇ ਜਿਨ੍ਹਾਂ ਦਾ ਮਨ ਅਡੋਲਤਾ ਦੀ ਸਮਾਧੀ ਲਾ ਲੈਂਦਾ ਹੈ (ਭਾਵ, ਵਿਕਾਰਾਂ ਵਲ ਡੋਲਣੋਂ ਹਟ ਜਾਂਦਾ ਹੈ)
Through the Word of the Guru's Teachings, the mind intuitively meditates on the Lord.
ਪਰਮਾਤਮਾ ਦੇ ਪ੍ਰੇਮ ਵਿਚ ਰੰਗਿਆ ਹੋਇਆ ਉਹ ਮਨ (ਪਰਮਾਤਮਾ ਦੀ ਯਾਦ ਵਿਚ ਹੀ) ਪਰਚਿਆ ਰਹਿੰਦਾ ਹੈ ।
Imbued with the Lord's Love, the mind is satisfied.
(ਪਰ) ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਬੰਦੇ ਝੱਲੇ ਹੋਏ ਭਟਕਣਾਂ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ ।
The insane, self-willed manmukhs wander around, deluded by doubt.
ਗੁਰੂ ਦੇ ਸ਼ਬਦ ਦੀ ਰਾਹੀਂ ਜਿਨ੍ਹਾਂ ਦੀ ਸਾਂਝ (ਪ੍ਰਭੂ ਨਾਲ) ਬਣ ਜਾਂਦੀ ਹੈ ਉਹ ਪ੍ਰਭੂ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦੇ ।੧।
Without the Lord, how can anyone survive? Through the Word of the Guru's Shabad, He is realized. ||1||
ਹੇ ਮੇਰੀ ਮਾਂ! ਹੁਣ ਮੈਂ ਪ੍ਰਭੂ ਦੇ ਦਰਸ਼ਨ ਤੋਂ ਬਿਨਾ ਵਿਆਕੁਲ ਹੋ ਜਾਂਦੀ ਹਾਂ ।੧।ਰਹਾਉ।
Without the Blessed Vision of His Darshan, how can I live, O my mother?
(ਜਦੋਂ ਤੋਂ) ਸਤਿਗੁਰੂ ਨੇ (ਮੈਨੂੰ) ਸੁਮਤਿ ਸਮਝਾ ਦਿੱਤੀ ਹੈ (ਤਦੋਂ ਤੋਂ) ਮੇਰੀ ਜਿੰਦ ਪ੍ਰਭੂ (ਦੀ ਯਾਦ) ਤੋਂ ਬਿਨਾ ਰਹਿ ਨਹੀਂ ਸਕਦੀ ।
Without the Lord, my soul cannot survive, even for an instant; the True Guru has helped me understand this. ||1||Pause||
(ਹੁਣ ਜੇ ਕਦੇ) ਮੈਨੂੰ ਮੇਰਾ ਪ੍ਰਭੂ ਵਿੱਸਰ ਜਾਏ ਤਾਂ ਮੈਂ ਦੁੱਖੀ ਹੋ ਕੇ ਮਰਨ ਵਾਲੀ ਹੋ ਜਾਂਦੀ ਹਾਂ ।
Forgetting my God, I die in pain.
ਮੈਂ ਇਕ ਇਕ ਸਾਹ ਤੇ ਗਿਰਾਹੀ ਦੇ ਨਾਲ (ਭੀ) ਆਪਣੇ ਪ੍ਰਭੂ ਨੂੰ ਯਾਦ ਕਰਦੀ ਹਾਂ ਤੇ ਉਸੇ ਨੂੰ ਭਾਲਦੀ ਰਹਿੰਦੀ ਹਾਂ ।
With each breath and morsel of food, I meditate on my Lord, and seek Him.
ਦੁਨੀਆ ਦੇ ਰਸਾਂ ਵਲੋਂ ਉਦਾਸ ਹੋ ਕੇ ਮੈਂ ਪ੍ਰਭੂ ਦੇ ਨਾਮ ਨੂੰ ਹੀ (ਆਪਣੀ ਨਿਗਾਹ ਵਿਚ) ਰੱਖਦੀ ਹਾਂ
I remain always detached, but I am enraptured with the Lord's Name.
ਗੁਰੂ ਦੀ ਸ਼ਰਨ ਪੈ ਕੇ ਮੈਨੂੰ ਹੁਣ ਸਮਝ ਆਈ ਹੈ ਕਿ ਪਰਮਾਤਮਾ (ਹਰ ਵੇਲੇ) ਮੇਰੇ ਅੰਗ-ਸੰਗ ਹੈ
Now, as Gurmukh, I know that the Lord is always with me. ||2||
ਬੇਅੰਤ ਪ੍ਰਭੂ ਦੀ ਸਿਫ਼ਤਿ-ਸਾਲਾਹ ਗੁਰੂ ਦੇ ਅਨੁਸਾਰ ਰਿਹਾਂ ਹੀ ਕੀਤੀ ਜਾ ਸਕਦੀ ਹੈ ।
The Unspoken Speech is spoken, by the Will of the Guru.
ਗੁਰੂ ਉਸ ਪ੍ਰਭੂ ਦਾ ਦੀਦਾਰ ਕਰਾ ਦੇਂਦਾ ਹੈ ਜੋ ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ ।
He shows us that God is unapproachable and unfathomable.
ਗੁਰੂ ਦੀ ਦੱਸੀ ਹੋਈ ਜੀਵਨ-ਜੁਗਤਿ ਤੋਂ ਬਿਨਾ (ਆਤਮਕ ਜੀਵਨ ਦੇ ਰਸਤੇ ਦੀ) ਕੋਈ ਹੋਰ ਕਾਰ ਕਰਨੀ ਵਿਅਰਥ ਹੈ ।
Without the Guru, what lifestyle could we practice, and what work could we do?
ਜੋ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦਾ ਹੈ, ਉਹ ਆਪਣੀ ਹਉਮੈ ਦੂਰ ਕਰ ਕੇ (ਜੀਵਨ-ਰਾਹ ਤੇ) ਤੁਰਦਾ ਹੈ ।੩।
Eradicating egotism, and walking in harmony with the Guru's Will, I am absorbed in the Word of the Shabad. ||3||
ਜੋ ਮਨੁੱਖ (ਗੁਰੂ ਦੇ ਦੱਸੇ ਰਾਹ ਉਤੇ ਤੁਰਨ ਦੇ ਥਾਂ) ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਉਹ ਪ੍ਰਭੂ ਤੋਂ ਵਿਛੁੜਿਆ ਰਹਿੰਦਾ ਹੈ, ਉਸ ਦੇ ਪੱਲੇ (ਆਤਮਕ ਜੀਵਨ-ਸਫ਼ਰ ਵਾਸਤੇ) ਖੋਟੀ ਪੂੰਜੀ ਹੈ ।
The self-willed manmukhs are separated from the Lord, gathering false wealth.
ਜੋ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਪ੍ਰਭੂ ਦੇ ਨਾਮ ਵਿਚ ਜੁੜਿਆ ਰਹਿੰਦਾ ਹੈ, ਉਸ ਨੂੰ ਸੋਭਾ ਮਿਲਦੀ ਹੈ ।
The Gurmukhs are celebrated with the glory of the Naam, the Name of the Lord.
ਪ੍ਰਭੂ ਮੇਹਰ ਕਰ ਕੇ ਜਿਸ ਨੂੰ ਆਪਣੇ ਸੇਵਕਾਂ ਦਾ ਦਾਸ ਬਣਾਂਦਾ ਹੈ,
The Lord has showered His Mercy upon me, and made me the slave of His slaves.
ਹੇ ਦਾਸ ਨਾਨਕ! ਉਸ ਨੂੰ ਪ੍ਰਭੂ ਦਾ ਨਾਮ-ਧਨ ਮਿਲਦਾ ਹੈ, ਉਸ ਨੂੰ ਹਰਿ-ਨਾਮ ਦੀ ਪੂੰਜੀ ਮਿਲਦੀ ਹੈ ।੪।੪।
The Name of the Lord is the wealth and capital of servant Nanak. ||4||4||
Bilaaval, Third Mehl, First House:
One Universal Creator God. By The Grace Of The True Guru:
(ਮਨੁੱਖ ਦਾ ਸਭ ਕੁਝ) ਖਾਣਾ ਫਿਟਕਾਰ-ਜੋਗ ਹੈ, ਸੌਣਾ (ਸੁਖ-ਆਰਾਮ) ਫਿਟਕਾਰ-ਜੋਗ ਹੈ, ਸਰੀਰ ਉਤੇ ਕੱਪੜਾ ਪਹਿਨਣਾ ਫਿਟਕਾਰ-ਜੋਗ ਹੈ ।
Cursed, cursed is the food; cursed, cursed is the sleep; cursed, cursed are the clothes worn on the body.
ਹੇ ਭਾਈ! ਜੇ ਇਸ ਸਰੀਰ ਦੀ ਰਾਹੀਂ ਇਸ ਜਨਮ ਵਿਚ ਖਸਮ-ਪ੍ਰਭੂ ਦਾ ਮਿਲਾਪ ਹਾਸਲ ਨਹੀਂ ਕੀਤਾ, ਤਾਂ ਇਹ ਸਰੀਰ ਫਿਟਕਾਰ-ਜੋਗ ਹੈ, (ਨੱਕ ਕੰਨ ਅੱਖਾਂ ਆਦਿਕ ਸਾਰੇ) ਪਰਵਾਰ ਸਮੇਤ ਫਿਟਕਾਰ-ਜੋਗ ਹੈ ।
Cursed is the body, along with family and friends, when one does not find his Lord and Master in this life.
(ਹੇ ਭਾਈ! ਇਹ ਮਨੁੱਖਾ ਸਰੀਰ ਪ੍ਰਭੂ ਦੇ ਦੇਸ ਵਿਚ ਪਹੁੰਚਣ ਲਈ ਪੌੜੀ ਹੈ) ਜੇ ਇਹ ਪੌੜੀ (ਹੱਥੋਂ) ਨਿਕਲ ਜਾਏ ਤਾਂ ਮੁੜ ਹੱਥ ਵਿਚ ਨਹੀਂ ਆਉਂਦੀ । ਮਨੁੱਖ ਆਪਣਾ ਬੜਾ ਕੀਮਤੀ ਜੀਵਨ ਗਵਾ ਲੈਂਦਾ ਹੈ ।੧।
He misses the step of the ladder, and this opportunity will not come into his hands again; his life is wasted, uselessly. ||1||
ਹੇ ਭਾਈ! ਮਾਇਆ ਦਾ ਮੋਹ, ਜਿਸ ਨੇ (ਜੀਵਾਂ ਨੂੰ) ਪਰਮਾਤਮਾ ਦੇ ਚਰਨ (ਮਨ ਵਿਚ ਵਸਾਣੇ) ਭੁਲਾ ਦਿੱਤੇ ਹਨ, (ਪਰਮਾਤਮਾ ਦੇ ਚਰਨਾਂ ਵਿਚ) ਸੁਰਤਿ ਜੋੜਨ ਨਹੀਂ ਦੇਂਦਾ ।
The love of duality does not allow him to lovingly focus his attention on the Lord; he forgets the Feet of the Lord.
ਹੇ ਪ੍ਰਭੂ! ਤੂੰ ਆਪ ਹੀ ਜਗਤ ਨੂੰ ਆਤਮਕ ਜੀਵਨ ਦੇਣ ਵਾਲਾ ਹੈਂ । ਜੇਹੜੇ ਬੰਦੇ ਤੇਰੇ ਸੇਵਕ ਬਣਦੇ ਹਨ, ਉਹਨਾਂ ਦੇ ਤੂੰ (ਮੋਹ ਤੋਂ ਪੈਦਾ ਹੋਣ ਵਾਲੇ ਸਾਰੇ) ਦੁੱਖ ਦੂਰ ਕਰ ਦਿੱਤੇ ਹਨ ।੧।ਰਹਾਉ।
O Life of the World, O Great Giver, you eradicate the sorrows of your humble servants. ||1||Pause||
ਹੇ ਪ੍ਰਭੂ! ਤੂੰ (ਆਪ ਹੀ) ਦਇਆ ਦਾ ਘਰ ਹੈਂ, ਦਇਆ ਦਾ ਮਾਲਕ ਹੈਂ, ਤੂੰ ਆਪ ਹੀ (ਆਪਣੇ ਚਰਨਾਂ ਦੀ ਪ੍ਰੀਤ) ਦੇਣ ਵਾਲਾ ਹੈਂ (ਤੇਰੇ ਪੈਦਾ ਕੀਤੇ) ਇਹਨਾਂ ਜੀਵਾਂ ਦੇ ਵੱਸ ਵਿਚ ਕੁਝ ਨਹੀਂ ।
You are Merciful, O Great Giver of Mercy; what are these poor beings?
ਤੇਰੇ ਹੀ ਹੁਕਮ ਵਿਚ ਕਈ ਜੀਵ ਮਾਇਆ ਦੇ ਮੋਹ ਤੋਂ ਆਜ਼ਾਦ ਹੋ ਜਾਂਦੇ ਹਨ, ਕਈ ਜੀਵ ਮੋਹ ਵਿਚ ਬੱਝੇ ਰਹਿੰਦੇ ਹਨ—ਕੋਈ ਵਿਰਲਾ ਗੁਰਮੁਖਿ ਇਹ ਗੱਲ ਆਖ ਕੇ ਸਮਝਾਂਦਾ ਹੈ ।
All are liberated or placed into bondage by You; this is all one can say.
ਜੇਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ ਉਹ ਮਾਇਆ ਦੇ ਮੋਹ ਤੋਂ ਆਜ਼ਾਦ ਕਿਹਾ ਜਾਂਦਾ ਹੈ, ਪਰ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਵਿਚਾਰੇ ਮੋਹ ਵਿਚ ਬੱਝੇ ਰਹਿੰਦੇ ਹਨ ।੨।
One who becomes Gurmukh is said to be liberated, while the poor self-willed manmukhs are in bondage. ||2||
ਜਿਸ ਮਨੁੱਖ ਦੀ ਸੁਰਤਿ ਇਕ ਪ੍ਰਭੂ ਵਿਚ ਜੁੜੀ ਰਹਿੰਦੀ ਹੈ ਉਹ ਮਨੁੱਖ ਮੋਹ ਤੋਂ ਆਜ਼ਾਦ ਹੋ ਜਾਂਦਾ ਹੈ, ਉਹ ਸਦਾ ਪ੍ਰਭੂ-ਚਰਨਾਂ ਵਿਚ ਜੁੜਿਆ ਰਹਿੰਦਾ ਹੈ ।
He alone is liberated, who lovingly focuses his attention on the One Lord, always dwelling with the Lord.
ਇਹੋ ਜਿਹੇ ਬੰਦਿਆਂ ਦੀ ਡੂੰਘੀ ਆਤਮਕ ਅਵਸਥਾ ਬਿਆਨ ਨਹੀਂ ਕੀਤੀ ਜਾ ਸਕਦੀ । ਥਿਰ ਰਹਿਣ ਵਾਲੇ ਪ੍ਰਭੂ ਨੇ ਆਪ ਹੀ ਉਹਨਾਂ ਦਾ ਜੀਵਨ ਸੋਹਣਾ ਬਣਾ ਦਿੱਤਾ ਹੰੁਦਾ ਹੈ ।
His depth and condition cannot be described. The True Lord Himself embellishes him.