ਪਹਿਲੇ ਜਨਮ ਵਿਚ ਕੀਤੀ ਨੇਕ ਕਮਾਈ ਦੇ ਸੰਸਕਾਰਾਂ ਅਨੁਸਾਰ ਚਿਰ ਦਾ ਵਿੱਛੁੜਿਆ ਲੱਛਮੀ-ਪਤੀ ਪ੍ਰਭੂ (ਫਿਰ) ਮਿਲ ਪੈਂਦਾ ਹੈ
By my past actions, I have found the Lord, the Greatest Lover. Separated from Him for so long, I am united with Him again.
(ਹੇ ਭਾਈ ! ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ ਸਿਮਰਨ ਕੀਤਿਆਂ) ਮਨ ਵਿਚ ਇਹ ਨਿਸ਼ਚਾ ਬਣ ਜਾਂਦਾ ਹੈ ਕਿ ਪਰਮਾਤਮਾ (ਜੀਵਾਂ ਦੇ) ਅੰਦਰ ਬਾਹਰ ਹਰ ਥਾਂ ਵਿਆਪਕ ਹੈ ।
Inside and out, He is pervading everywhere. Faith in Him has welled up within my mind.
ਹੇ ਪ੍ਰੀਤਮ ਮਨ ! ਨਾਨਕ (ਤੈਨੂੰ) ਸਿੱਖਿਆ ਦੇਂਦਾ ਹੈ ਗੁਰਮੁਖਾਂ ਦੀ ਸੰਗਤਿ ਵਿਚ ਟਿਕਿਆ ਕਰ ।੪।
Nanak gives this advice: O beloved mind, let the Society of the Saints be your dwelling. ||4||
ਹੇ (ਮੇਰੇ) ਪਿਆਰੇ ਮਨ ! ਹੇ (ਮੇਰੇ) ਮਿਤ੍ਰ ਮਨ ! (ਜਿਸ ਮਨੱੁਖ ਦਾ) ਮਨ ਪਰਮਾਤਮਾ ਦੀ ਪ੍ਰੇਮਾ-ਭਗਤੀ ਵਿਚ ਮਸਤ ਰਹਿੰਦਾ ਹੈ
O dear beloved mind, my friend, let your mind remain absorbed in loving devotion to the Lord.
ਹੇ ਪਿਆਰੇ ਮਿਤ੍ਰ ਮਨ ! ਉਹ ਮਨੱੁਖ ਪਰਮਾਤਮਾ ਨੂੰ ਮਿਲ ਕੇ (ਇਉਂ) ਆਤਮਕ ਜੀਵਨ ਹਾਸਲ ਕਰਦਾ ਹੈ (ਜਿਵੇਂ) ਮੱਛੀ ਪਾਣੀ ਨੰੂ ਮਿਲ ਕੇ ਜੀਊਂਦੀ ਹੈ ।
O dear beloved mind, my friend, the fish of the mind lives only when it is immersed in the Water of the Lord.
ਸਤਿਗੁਰੂ ਦੀ ਪ੍ਰਸੰਨਤਾ ਦਾ ਪਾਤਰ ਬਣ ਕੇ ਜੇਹੜਾ ਮਨੱੁਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ (-ਰੂਪ) ਪਾਣੀ ਪੀ ਕੇ (ਮਾਇਆ ਦੀ ਤ੍ਰੇਹ ਵਲੋਂ) ਰੱਜ ਜਾਂਦਾ ਹੈ, ਉਸ ਦੇ ਮਨ ਵਿਚ ਸਾਰੇ ਸੁਖ ਆ ਵੱਸਦੇ ਹਨ
Drinking in the Lord's Ambrosial Bani, the mind is satisfied, and all pleasures come to abide within.
ਉਹ ਮਨੁੱਖ ਲੱਛਮੀ-ਪਤੀ ਪ੍ਰਭੂ ਦਾ ਮੇਲ ਹਾਸਲ ਕਰ ਲੈਂਦਾ ਹੈ, ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹੈ, ਉਸ ਦੀਆਂ ਸਾਰੀਆਂ ਇੱਛਾਵਾਂ ਪੂਰੀਆਂ ਹੋ ਜਾਂਦੀਆਂ ਹਨ ।
Attaining the Lord of Excellence, I sing the Songs of Joy. The True Guru, becoming merciful, has fulfilled my desires.
ਉਸ ਨੂੰ ਠਾਕੁਰ ਨੇ ਆਪਣੇ ਪੱਲੇ ਲਾ ਲਿਆ ਹੈ, ਠਾਕੁਰ ਪਾਸੋਂ ਉਸ ਨੰੂ (ਮਾਨੋ) ਨੌਂ ਹੀ ਖ਼ਜ਼ਾਨੇ ਮਿਲ ਗਏ ਹਨ ਕਿਉਂਕਿ ਠਾਕੁਰ ਨੇ ਉਸ ਨੰੂ ਆਪਣਾ ਨਾਮ ਦੇ ਦਿੱਤਾ ਹੈ ਜੋ (ਮਾਨੋ, ਜਗਤ ਦਾ) ਸਾਰਾ ਹੀ ਧਨ ਹ
He has attached me to the hem of His robe, and I have obtained the nine treasures. My Lord and Master has bestowed His Name, which is everything to me.
ਹੇ ਨਾਨਕ ! ਜਿਸ ਮਨੱੁਖ ਨੰੂ ਸੰਤ ਜਨਾਂ ਨੇ (ਪਰਮਾਤਮਾ ਦੇ ਸਿਮਰਨ ਦੀ) ਸਿੱਖਿਆ ਸਮਝਾ ਦਿੱਤੀ ਹੈ, ਉਸ ਦਾ ਮਨ ਪਰਮਾਤਮਾ ਦੀ ਪ੍ਰੇਮਾ-ਭਗਤੀ ਵਿਚ ਲੀਨ ਰਹਿੰਦਾ ਹੈ ।੫।੧।੨।
Nanak instructs the Saints to teach, that the mind is imbued with loving devotion to the Lord. ||5||1||2||
Chhants Of Siree Raag, Fifth Mehl:
One Universal Creator God. By The Grace Of The True Guru:
Dakhanaa:
ਮੇਰਾ ਪਿਆਰਾ ਪ੍ਰਭੂ-ਪਤੀ (ਮੇਰੇ) ਹਿਰਦੇ ਵਿਚ (ਵੱਸਦਾ ਹੈ, ਪਰ ਉਸ ਦਾ) ਦੀਦਾਰ ਕਿਵੇਂ ਹੋਵੇ ?
My Beloved Husband Lord is deep within my heart. How can I see Him?
ਹੇ ਨਾਨਕ ! ਉਹ ਪ੍ਰਾਣਾਂ ਦਾ ਆਸਰਾ ਪ੍ਰਭੂ ਸੰਤ ਜਨਾਂ ਦੀ ਸਰਨ ਪਿਆਂ ਹੀ ਲੱਭਦਾ ਹੈ ।੧।
In the Sanctuary of the Saints, O Nanak, the Support of the breath of life is found. ||1||
Chhant:
ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਪਿਆਰ ਪਾਈ ਰੱਖਣ ਦੀ ਮਰਯਾਦਾ ਸੰਤ ਜਨਾਂ ਦੇ ਮਨ ਵਿਚ (ਹੀ) ਵੱਸਦੀ ਹੈ
To love the Lotus Feet of the Lord-this way of life has come into the minds of His Saints.
ਪਰਮਾਤਮਾ ਤੋਂ ਬਿਨਾ ਕਿਸੇ ਹੋਰ ਨਾਲ ਪਿਆਰ ਪਾਣਾ (ਸੰਤ ਜਨਾਂ ਨੂੰ) ਉਲਟੀ ਰੀਤਿ ਜਾਪਦੀ ਹੈ, ਨੀਤੀ ਦੇ ਉਲਟ ਪ੍ਰਤੀਤ ਹੰੁਦੀ ਹੈ, ਪ੍ਰਭੂ ਦੇ ਦਾਸਾਂ ਨੂੰ ਇਹ ਪਸੰਦ ਨਹੀਂ ਆਉਂਦੀ
The love of duality, this evil practice, this bad habit, is not liked by the Lord's slaves.
ਪਰਮਾਤਮਾ ਦੇ ਦਰਸਨ ਤੋਂ ਬਿਨਾ (ਕੋਈ ਹੋਰ ਜੀਵਨ-ਜੁਗਤ) ਪਰਮਾਤਮਾ ਦੇ ਦਾਸਾਂ ਨੰੂ ਚੰਗੀ ਨਹੀਂ ਲੱਗਦੀ । (ਪਰਮਾਤਮਾ ਦਾ ਦਾਸ ਪਰਮਾਤਮਾ ਦੇ ਦਰਸਨ ਤੋਂ ਬਿਨਾ) ਇਕ ਪਲ ਭਰ ਭੀ ਧੀਰਜ ਨਹੀਂ ਕਰ ਸਕਦਾ
It is not pleasing to the Lord's slaves; without the Blessed Vision of the Lord's Darshan, how can they find peace, even for a moment?
ਦਾਸ ਦਾ ਮਨ ਦਾਸ ਦਾ ਤਨ ਪ੍ਰਭੂ ਦੇ ਨਾਮ ਤੋਂ ਬਿਨਾ ਲਿੱਸਾ ਹੋ ਜਾਂਦਾ ਹੈ, (ਨਾਮ ਤੋਂ ਬਿਨਾ ਉਸ ਨੂੰ) ਆਤਮਕ ਮੌਤ ਆ ਗਈ ਜਾਪਦੀ ਹੈ ਜਿਵੇਂ ਮੱਛੀ ਪਾਣੀ ਤੋਂ ਬਿਨਾ ਮਰ ਜਾਂਦੀ ਹੈ
Without the Naam, the Name of the Lord, the body and mind are empty; like fish out of water, they die.
ਹੇ ਮੇਰੇ ਪਿਆਰੇ ਪ੍ਰਭੂ ! ਹੇ ਮੇਰੀ ਜਿੰਦ ਦੇ ਆਸਰੇ ਪ੍ਰਭੂ ! (ਮੈਨੂੰ ਆਪਣੇ ਦਾਸ ਨੂੰ) ਮਿਲ, ਤਾ ਕਿ ਤੇਰਾ ਦਾਸ ਸਾਧ ਸੰਗਤਿ ਵਿਚ ਮਿਲ ਕੇ ਤੇਰੇ ਗੁਣ ਗਾ ਸਕੇ
Please meet with me, O my Beloved-You are the Support of my breath of life. Joining the Saadh Sangat, the Company of the Holy, I sing Your Glorious Praises.
ਹੇ ਨਾਨਕ ਦੇ ਖਸਮ-ਪ੍ਰਭੂ ! ਮਿਹਰ ਕਰ, ਤਾ ਕਿ ਤੇਰਾ ਦਾਸ ਨਾਨਕ ਮਨ ਦੀ ਰਾਹੀਂ ਤਨ ਦੀ ਰਾਹੀਂ ਤੇਰੀ ਗੋਦ ਵਿਚ (ਹੀ) ਸਮਾਇਆ ਰਹੇ ।੧।
O Lord and Master of Nanak, please grant Your Grace, and permeate my body, mind and being. ||1||
Dakhanaa:
ਮਨੁੱਖ ਨੂੰ ਸਮਝ ਆ ਜਾਂਦੀ ਹੈ ਕਿ ਪਰਮਾਤਮਾ) ਹਰੇਕ ਥਾਂ ਵਿਚ (ਵੱਸ ਰਿਹਾ ਹੈ ਤੇ) ਸੋਭ ਰਿਹਾ ਹੈ, ਕੋਈ ਭੀ ਜੀਵ ਐਸਾ ਨਹੀਂ ਦਿੱਸਦਾ ਜੋ ਪਰਮਾਤਮਾ ਤੋਂ ਵੱਖਰਾ ਕੋਈ ਹੋਰ ਹੋਵੇ
He is Beautiful in all places; I do not see any other at all.
ਹੇ ਨਾਨਕ ! ਗੁਰੂ ਨੂੰ ਮਿਲਿਆਂ (ਮਾਇਆ ਦੇ ਮੋਹ ਨਾਲ ਮਨੁੱਖ ਦੀ ਬੱੁਧੀ ਦੇ ਬੰਦ ਹੋਏ) ਕਵਾੜ ਖੁਲ੍ਹ ਜਾਂਦੇ ਹਨ ।੧।
Meeting with the True Guru, O Nanak, the doors are opened wide. ||1||
Chhant:
ਹੇ ਸੁੰਦਰ ਪ੍ਰਭੂ ! ਹੇ ਬੇਅੰਤ ਪ੍ਰਭੂ ! ਹੇ ਸੰਤਾਂ ਦੇ ਆਸਰੇ ਪ੍ਰਭੂ ! (ਸੰਤਾਂ ਨੇ ਤੇਰੀ ਸਿਫ਼ਤਿ-ਸਾਲਾਹ ਦੇ) ਬਚਨ ਵਿਚਾਰੇ ਹਨ, (ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਵਿਚਾਰੀ ਹੈ (ਹਿਰਦੇ ਵਿਚ ਵਸਾਈ ਹੈ)
Your Word is Incomparable and Infinite. I contemplate the Word of Your Bani, the Support of the Saints.
ਸੁਆਸ ਸੁਆਸ (ਤੇਰਾ ਨਾਮ) ਸਿਮਰਦਿਆਂ (ਉਹਨਾਂ ਨੂੰ ਇਹ) ਪੂਰਾ ਭਰੋਸਾ ਬਣ ਜਾਂਦਾ ਹੈ ਕਿ (ਪ੍ਰਭੂ ਦਾ ਨਾਮ) ਕਦੇ ਭੀ ਮਨ ਤੋਂ ਭੁਲਾਣਾ ਨਹੀਂ ਚਾਹੀਦਾ
I remember Him in meditation with every breath and morsel of food, with perfect faith. How could I forget Him from my mind?
ਹੇ ਗੁਣਾਂ ਦੇ ਸੋਮੇ ਪ੍ਰਭੂ ! ਹੇ ਸੰਤਾਂ ਦੀ ਜਿੰਦ-ਜਾਨ ਪ੍ਰਭੂ ! (ਸੰਤਾਂ ਨੂੰ ਇਹ ਭਰੋਸਾ ਬੱਝ ਜਾਂਦਾ ਹੈ ਕਿ ਤੇਰਾ ਨਾਮ) ਕਦੇ ਭੀ ਮਨ ਤੋਂ ਭੁਲਾਣਾ ਨਹੀਂ ਚਾਹੀਦਾ, ਅੱਖ ਦੇ ਝਮਕਣ ਜਿਤਨੇ ਸਮੇਂ ਵਾਸਤੇ ਭੀ (ਮਨ ਤੋਂ) ਪਰੇ ਹਟਾਣਾ ਨਹੀਂ ਚਾਹੀਦਾ
How could I forget Him from my mind, even for an instant? He is the Most Worthy; He is my very life!
(ਉਹਨਾਂ ਨੂੰ ਇਹ ਨਿਸਚਾ ਹੋ ਜਾਂਦਾ ਹੈ ਕਿ) ਮਾਲਕ-ਪ੍ਰਭੂ ਮਨ-ਇੱਛਿਤ ਫਲ ਬਖ਼ਸ਼ਦਾ ਹੈ ਤੇ ਹਰੇਕ ਜੀਵ ਦੀ ਪੀੜਾ ਦੀ ਸਾਰ ਲੈਂਦਾ ਹੈ ।
My Lord and Master is the Giver of the fruits of the mind's desires. He knows all the useless vanities and pains of the soul.
ਹੇ ਅਨਾਥਾਂ ਦੇ ਨਾਥ ਪ੍ਰਭੂ ! ਹੇ ਜੀਵਾਂ ਦੇ ਅੰਗ-ਸੰਗ ਰਹਿਣ ਵਾਲੇ ਪ੍ਰਭੂ ! (ਤੇਰਾ ਨਾਮ) ਜਪ ਕੇ ਮਨੁੱਖਾ ਜਨਮ (ਕਿਸੇ ਜੁਆਰੀਏ ਵਾਂਗ) ਜੂਏ (ਦੀ ਬਾਜ਼ੀ) ਵਿਚ ਵਿਅਰਥ ਨਹੀਂ ਗਵਾਇਆ ਜਾਂਦਾ
Meditating on the Patron of lost souls, the Companion of all, your life shall not be lost in the gamble.
ਪਰਮਾਤਮਾ ਦੇ ਪਾਸ ਨਾਨਕ ਦੀ ਇਹ ਬੇਨਤੀ ਹੈ—ਹੇ ਪ੍ਰਭੂ ! ਕਿਰਪਾ ਕਰ (ਮੈਨੂੰ ਆਪਣਾ ਨਾਮ ਦੇਹ ਤੇ) ਸੰਸਾਰ‑ਸਮੁੰਦਰ ਤੋਂ ਪਾਰ ਲੰਘਾ ।੨।
Nanak offers this prayer to God: Please shower me with Your Mercy, and carry me across the terrifying world-ocean. ||2||
Dakhanaa:
ਹੇ ਨਾਨਕ ! (ਜਿਨ੍ਹਾਂ ਵਡ-ਭਾਗੀਆਂ ਉੱਤੇ) ਖਸਮ-ਪ੍ਰਭੂ ਕਿਰਪਾਲ ਹੁੰਦਾ ਹੈ, ਉਹਨਾਂ ਨੂੰ ਗੁਰਮੁਖਾਂ ਦੀ ਚਰਨ ਧੂੜ ਵਿਚ ਇਸ਼ਨਾਨ (ਕਰਨਾ ਨਸੀਬ ਹੁੰਦਾ ਹੈ)
People bathe in the dust of the feet of the Saints, when the Lord becomes merciful.
ਜਿਨ੍ਹਾਂ ਨੂੰ ਹਰਿ-ਨਾਮ-ਧਨ ਪ੍ਰਾਪਤ ਹੁੰਦਾ ਹੈ, ਜਿਨ੍ਹਾਂ ਨੂੰ ਹਰਿ-ਨਾਮ ਪਦਾਰਥ ਮਿਲ ਜਾਂਦਾ ਹੈ, ਉਹਨਾਂ ਨੂੰ (ਮਾਨੋ) ਸਾਰੇ ਹੀ ਸੋਹਣੇ ਪਦਾਰਥ ਮਿਲ ਜਾਂਦੇ ਹਨ ।੧।
I have obtained all things, O Nanak; the Lord is my Wealth and Property. ||1||
Chhant:
ਮਾਲਕ-ਪ੍ਰਭੂ ਦੇ ਸੋਹਣੇ ਚਰਨ ਭਗਤ ਜਨਾਂ (ਦੇ ਮਨ) ਵਾਸਤੇ ਨਿਵਾਸ-ਅਸਥਾਨ ਹੁੰਦਾ ਹੈ (ਭਗਤ ਜਨ ਪ੍ਰਭੂ ਚਰਨਾਂ ਵਿਚ ਟਿਕੇ ਰਹਿਣ ਦੀ ਹੀ) ਆਸ਼ਾ ਧਾਰ ਕੇ ਆਪਣਾ ਜੀਵਨ ਉੱਚਾ ਕਰਦੇ ਹਨ
My Lord and Master's Home is beautiful. It is the resting place of His devotees, who live in hopes of attaining it.
ਪਰਮਾਤਮਾ ਦਾ ਨਾਮ ਸਿਮਰ-ਸਿਮਰ ਕੇ (ਭਗਤ ਜਨ ਆਪਣੇ) ਮਨ ਦੀ ਰਾਹੀਂ (ਆਪਣੇ) ਸਰੀਰ ਦੀ ਰਾਹੀਂ ਪ੍ਰਭੂ-ਨਾਮ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ-ਜਲ ਸਦਾ ਪੀਂਦੇ ਰਂਿਹੰਦੇ ਹਨ
Their minds and bodies are absorbed in meditation on the Name of God; they drink in the Lord's Ambrosial Nectar.