ਤੇਰੇ ਗੁਣ ਗਿਣੇ ਨਹੀਂ ਜਾ ਸਕਦੇ ।
Your Glories are uncounted, O God, my Lord and Master.
 
ਮੈਂ ਅਨਾਥ ਤੇਰੀ ਸਰਨ ਆਇਆ ਹਾਂ ।
I am an orphan, entering Your Sanctuary.
 
ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ।੧।
Have Mercy on me, O Lord, that I may meditate on Your Feet. ||1||
 
ਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ ।
Take pity upon me, and abide within my mind;
 
ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ ।ਰਹਾਉ।
I am worthless - please let me grasp hold of the hem of Your robe. ||1||Pause||
 
ਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ ।
When God comes into my consciousness, what misfortune can strike me?
 
ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ ।
The Lord's servant does not suffer pain from the Messenger of Death.
 
ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ।
All pains are dispelled, when one remembers the Lord in meditation;
 
ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ।੨।
God abides with him forever. ||2||
 
ਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ,
The Name of God is the Support of my mind and body.
 
ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ।
Forgetting the Naam, the Name of the Lord, the body is reduced to ashes.
 
ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ ।
When God comes into my consciousness, all my affairs are resolved.
 
ਪਰਮਾਤਮਾ ਦਾ ਨਾਮ ਭੱੁਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ ।੩।
Forgetting the Lord, one becomes subservient to all. ||3||
 
ਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ,
I am in love with the Lotus Feet of the Lord.
 
ਉਸ ਨੂੰ ਖੋਟੀ ਮਤਿ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ ।
I am rid of all evil-minded ways.
 
ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ ,
The Mantra of the Lord's Name, Har, Har, is deep within my mind and body.
 
ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ।੪।੩।
O Nanak, eternal bliss fills the home of the Lord's devotees. ||4||3||
 
Raag Bilaaval, Fifth Mehl, Second House, To Be Sung To The Tune Of Yaan-Ree-Ay:
 
One Universal Creator God. By The Grace Of The True Guru:
 
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ, ਤੇਰਾ ਹੀ ਆਸਰਾ ਹੈ ।
You are the Support of my mind, O my Beloved, You are the Support of my mind.
 
ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ । (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ।੧।ਰਹਾਉ।
All other clever tricks are useless, O Beloved; You alone are my Protector. ||1||Pause||
 
ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ ।
One who meets with the Perfect True Guru, O Beloved, that humble person is enraptured.
 
ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ ।
He alone serves the Guru, O Beloved, unto whom the Lord becomes merciful.
 
ਹੇ ਭਾਈ! ਗੁਰੂ ਸੁਆਮੀ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਦੇ ਸਮਰੱਥ ਹੈ (ਕਿਉਂਕਿ) ਉਹ ਸਾਰੀਆਂ ਤਾਕਤਾਂ ਦਾ ਮਾਲਕ ਹੈ ।
Fruitful is the form of the Divine Guru, O Lord and Master; He is overflowing with all powers.
 
ਹੇ ਨਾਨਕ! ਗੁਰੂ ਪਰਮਾਤਮਾ ਦਾ ਰੂਪ ਹੈ । (ਆਪਣੇ ਸੇਵਕਾਂ ਦੇ) ਸਦਾ ਹੀ ਅੰਗ-ਸੰਗ ਰਹਿੰਦਾ ਹੈ ।੧।
O Nanak, the Guru is the Supreme Lord God, the Transcendent Lord; He is ever-present, forever and ever. ||1||
 
ਹੇ ਭਾਈ! ਜੇਹੜੇ ਮਨੁੱਖ ਆਪਣੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਉਹਨਾਂ ਦੀ ਸੋਭਾ ਸੁਣ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੁੰਦਾ ਹੈ ।
I live by hearing, hearing of those who know their God.
 
(ਉਹ ਵਡ-ਭਾਗੀ ਮਨੁੱਖ ਸਦਾ) ਪਰਮਾਤਮਾ ਦਾ ਨਾਮ ਸਿਮਰਦੇ ਹਨ, ਪਰਮਾਤਮਾ ਦਾ ਨਾਮ ਉਚਾਰਦੇ ਹਨ, ਪਰਮਾਤਮਾ ਦੇ ਨਾਮ ਵਿਚ ਹੀ ਉਹਨਾਂ ਦਾ ਮਨ ਰੰਗਿਆ ਰਹਿੰਦਾ ਹੈ ।
They contemplate the Lord's Name, they chant the Lord's Name, and their minds are imbued with the Lord's Name.
 
ਹੇ ਪ੍ਰਭੂ! (ਤੇਰਾ ਇਹ) ਸੇਵਕ (ਤੇਰੇ ਉਹਨਾਂ) ਸੇਵਕਾਂ ਦੀ ਸੇਵਾ (ਦੀ ਦਾਤਿ ਤੇਰੇ ਪਾਸੋਂ) ਮੰਗਦਾ ਹੈ, (ਤੇਰੀ) ਪੂਰਨ ਬਖ਼ਸ਼ਸ਼ ਨਾਲ (ਹੀ) ਮੈਂ (ਉਹਨਾਂ ਦੀ) ਸੇਵਾ ਦੀ ਕਾਰ ਕਰ ਸਕਦਾ ਹਾਂ ।
I am Your servant; I beg to serve Your humble servants. By the karma of perfect destiny, I do this.
 
ਹੇ ਮਾਲਕ-ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ, (-ਮੇਹਰ ਕਰ) ਮੈਂ ਤੇਰੇ ਸੇਵਕਾਂ ਦਾ ਦਰਸਨ ਕਰ ਸਕਾਂ ।੨।
This is Nanak's prayer: O my Lord and Master, may I obtain the Blessed Vision of Your humble servants. ||2||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਦਾ ਬਹਿਣ-ਖਲੋਣ ਸਦਾ ਗੁਰਮੁਖਾਂ ਦੀ ਸੰਗਤਿ ਵਿਚ ਹੈ, ਉਹ ਮਨੁੱਖ ਵੱਡੇ ਭਾਗਾਂ ਵਾਲੇ ਆਖੇ ਜਾ ਸਕਦੇ ਹਨ ।
They are said to be very fortunate, O Beloved, who who dwell in the Society of the Saints.
 
(ਗੁਰਮੁਖਾਂ ਦੀ ਸੰਗਤਿ ਵਿਚ ਹੀ ਰਹਿ ਕੇ) ਆਤਮਕ ਜੀਵਨ ਦੇਣ ਵਾਲਾ ਪਵਿੱਤਰ ਨਾਮ ਸਿਮਰਿਆ ਜਾ ਸਕਦਾ ਹੈ, ਅਤੇ ਮਨ ਵਿਚ (ਉੱਚੇ ਆਤਮਕ ਜੀਵਨ ਦਾ) ਚਾਨਣ (ਗਿਆਨ) ਪੈਦਾ ਹੁੰਦਾ ਹੈ ।
They contemplate the Immaculate, Ambrosial Naam, and their minds are illuminated.
 
ਹੇ ਭਾਈ! (ਗੁਰਮੁਖਾਂ ਦੀ ਸੰਗਤਿ ਵਿਚ ਹੀ) ਸਾਰੀ ਉਮਰ ਦਾ ਦੁੱਖ ਕੱਟਿਆ ਜਾ ਸਕਦਾ ਹੈ, ਅਤੇ ਜਮਰਾਜ ਦੀ ਧੌਂਸ ਭੀ ਮੁੱਕ ਜਾਂਦੀ ਹੈ ।
The pains of birth and death are eradicated, O Beloved, and the fear of the Messenger of Death is ended.
 
ਪਰ, ਹੇ ਨਾਨਕ! (ਗੁਰਮੁਖਾਂ ਦਾ) ਦਰਸਨ ਉਹਨਾਂ ਮਨੁੱਖਾਂ ਨੂੰ ਹੀ ਨਸੀਬ ਹੁੰਦਾ ਹੈ ਜੋ ਆਪਣੇ ਪਰਮਾਤਮਾ ਨੂੰ ਪਿਆਰੇ ਲੱਗਦੇ ਹਨ ।੩।
They alone obtain the Blessed Vision of this Darshan, O Nanak, who are pleasing to their God. ||3||
 
ਹੇ ਸਭ ਤੋਂ ਉੱਚੇ, ਅਪਾਰ ਅਤੇ ਬੇਅੰਤ ਮਾਲਕ-ਪ੍ਰਭੂ! ਕੋਈ ਭੀ ਮਨੁੱਖ ਤੇਰੇ (ਸਾਰੇ) ਗੁਣ ਨਹੀਂ ਜਾਣ ਸਕਦਾ ।
O my lofty, incomparable and infinite Lord and Master, who can know Your Glorious Virtues?
 
ਜੇਹੜੇ ਮਨੁੱਖ (ਤੇਰੇ ਗੁਣ) ਗਾਂਦੇ ਹਨ, ਉਹ ਵਿਕਾਰਾਂ ਤੋਂ ਬਚ ਨਿਕਲਦੇ ਹਨ । ਜੇਹੜੇ ਮਨੁੱਖ (ਤੇਰੀਆਂ ਸਿਫ਼ਤਾਂ) ਸੁਣਦੇ ਹਨ, ਉਹਨਾਂ ਦੇ ਅਨੇਕਾਂ ਪਾਪ ਨਾਸ ਹੋ ਜਾਂਦੇ ਹਨ ।
Those who sing them are saved, and those who listen to them are saved; all their sins are erased.
 
ਹੇ ਭਾਈ! ਪਰਮਾਤਮਾ ਪਸ਼ੂ-ਸੁਭਾਵ ਬੰਦਿਆਂ ਨੂੰ, ਅਤੇ ਮਹਾ ਮੂਰਖਾਂ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਦੇਂਦਾ ਹੈ, ਬੜੇ ਬੜੇ ਕਠੋਰ-ਚਿੱਤ ਮਨੁੱਖਾਂ ਨੂੰ ਪਾਰ ਲੰਘਾ ਲੈਂਦਾ ਹੈ ।
You save the beasts, demons and fools, and even stones are carried across.
 
ਹੇ ਨਾਨਕ! (ਆਖ—ਹੇ ਪ੍ਰਭੂ!) ਤੇਰੇ ਦਾਸ ਤੇਰੀ ਸਰਨ ਪਏ ਰਹਿੰਦੇ ਹਨ, ਅਤੇ ਸਦਾ ਹੀ ਤੈਥੋਂ ਸਦਕੇ ਹੁੰਦੇ ਹਨ ।੪।੧।੪।
Slave Nanak seeks Your Sanctuary; he is forever and ever a sacrifice to You. ||4||1||4||
 
Bilaaval, Fifth Mehl:
 
ਹੇ ਸਹੇਲੀਏ! ਵਿਸ਼ੇ-ਵਿਕਾਰਾਂ ਦਾ ਬੇ-ਸੁਆਦਾ ਪਾਣੀ (ਪੀਣਾ) ਛੱਡ ਦੇ । ਸਦਾ ਨਾਮ-ਅੰਮ੍ਰਿਤ ਪੀਆ ਕਰ, ਇਹ ਬਹੁਤ ਸੁਆਦਲਾ ਹੈ ।
Renounce the tasteless water of corruption, O my companion, and drink in the supreme nectar of the Naam, the Name of the Lord.
 
(ਨਾਮ-ਅੰਮ੍ਰਿਤ ਦਾ) ਸੁਆਦ ਨਾਹ ਚੱਖਣ ਕਰਕੇ, ਸਾਰੀ ਸ੍ਰਿਸ਼ਟੀ (ਵਿਸ਼ੇ-ਵਿਕਾਰਾਂ ਦੇ ਪਾਣੀ ਵਿਚ) ਡੁੱਬ ਰਹੀ ਹੈ, (ਫਿਰ ਭੀ) ਜਿੰਦ ਸੁਖੀ ਨਹੀਂ ਹੁੰਦੀ ।
Without the taste of this nectar, all have drowned, and their souls have not found happiness.
 
ਕੋਈ (ਹੋਰ) ਆਸਰਾ, ਕੋਈ ਵਡੱਪਣ ਕੋਈ ਤਾਕਤ (ਨਾਮ-ਅੰਮ੍ਰਿਤ ਦੀ ਪ੍ਰਾਪਤੀ ਦਾ ਸਾਧਨ ਨਹੀਂ ਬਣ ਸਕਦੇ) । ਹੇ ਸਹੇਲੀਏ! (ਨਾਮ-ਜਲ ਦੀ ਪ੍ਰਾਪਤੀ ਵਾਸਤੇ) ਗੁਰਮੁਖਾਂ ਦੀ ਦਾਸੀ ਬਣੀ ਰਹੁ ।
You have no honor, glory or power - become the slave of the Holy Saints.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by