ਮਨ (ਸਦਾ) ਕਾਮ ਵਿਚ ਕੋ੍ਰਧ ਵਿਚ ਲੋਭ ਵਿਚ ਮੋਹ ਵਿਚ ਫਸਿਆ ਰਹਿੰਦਾ ਹੈ ।
The mind is engrossed in sexual desire, anger, greed and emotional attachment.
 
ਗੁਰੂ ਨੇ (ਉਸ ਦੇ ਇਹ ਸਾਰੇ) ਬੰਧਨ ਕੱਟ ਕੇ ਉਸ ਨੂੰ (ਇਹਨਾਂ ਵਿਕਾਰਾਂ ਤੋਂ) ਖ਼ਲਾਸੀ ਦੇ ਦਿੱਤੀ ।੨।
Breaking my bonds, the Guru has liberated me. ||2||
 
ਹੇ ਮਨ! ਦੁੱਖ ਸੁਖ ਕਰਦਿਆਂ ਮਨੁੱਖ ਕਦੇ ਮਰਦਾ ਹੈ ਕਦੇ ਜੀਊ ਪੈਂਦਾ ਹੈ।
Experiencing pain and pleasure, one is born, only to die again.
 
ਗੁਰੂ ਨੇ ਉਸ ਨੂੰ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਆਸਰਾ ਦੇ ਦਿੱਤਾ ।੩।
The Lotus Feet of the Guru bring peace and shelter. ||3||
 
ਜਗਤ ਤ੍ਰਿਸ਼ਨਾ ਦੀ ਅੱਗ ਦੇ ਸਮੁੰਦਰ ਵਿਚ ਡੁੱਬ ਰਿਹਾ ਹੈ ।
The world is drowning in the ocean of fire.
 
ਹੇ ਨਾਨਕ! ਗੁਰੂ ਨੇ (ਉਸ ਦੀ) ਬਾਂਹ ਫੜ ਕੇ (ਉਸ ਨੂੰ ਸੰਸਾਰ-ਸਮੁੰਦਰ ਵਿਚੋਂ) ਪਾਰ ਲੰਘਾ ਦਿੱਤਾ ।੪।੩।੮।
O Nanak, holding me by the arm, the True Guru has saved me. ||4||3||8||
 
Bilaaval, Fifth Mehl:
 
ਹੇ ਭਾਈ! ਉਹ ਕੇਹੜੀ ਚੰਗੀ ਸਿੱਖਿਆ ਹੈ ਜਿਸ ਦੀ ਬਰਕਤਿ ਨਾਲ ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ?
Body, mind, wealth and everything, I surrender to my Lord.
 
(ਜੇ ਕੋਈ ਗੁਰਮੁਖਿ ਮੈਨੂੰ ਉਹ ਸੁਮਤਿ ਦੇ ਦੇਵੇ, ਤਾਂ) ਮੈਂ ਆਪਣਾ ਸਰੀਰ ਆਪਣਾ ਮਨ ਆਪਣਾ ਧਨ ਸਭ ਕੁਝ ਭੇਟਾ ਕਰਨ ਨੂੰ ਤਿਆਰ ਹਾਂ ।੧।
What is that wisdom, by which I may come to chant the Name of the Lord, Har, Har? ||1||
 
ਹੇ ਪ੍ਰਭੂ! ਆਸਾ ਧਾਰ ਕੇ ਮੈਂ (ਤੇਰੇ ਦਰ ਤੇ ਤੇਰੇ ਨਾਮ ਦੀ ਦਾਤਿ) ਮੰਗਣ ਆਇਆ ਹਾਂ ।
Nurturing hope, I have come to beg from God.
 
ਤੇਰਾ ਦਰਸਨ ਕੀਤਿਆਂ ਮੇਰੇ (ਹਿਰਦੇ-) ਵੇਹੜੇ ਵਿਚ ਉਤਸ਼ਾਹ ਪੈਦਾ ਹੋ ਜਾਂਦਾ ਹੈ ।੧।ਰਹਾਉ।
Gazing upon You, the courtyard of my heart is embellished. ||1||Pause||
 
ਹੇ ਭਾਈ! ਮੈਂ ਅਨੇਕਾਂ ਢੰਗ (ਆਪਣੇ ਸਾਹਮਣੇ) ਰੱਖ ਕੇ ਬੜਾ ਵਿਚਾਰਦਾ ਹਾਂ (ਕਿ ਕਿਸ ਢੰਗ ਨਾਲ ਇਸ ਨੂੰ ਵਿਕਾਰਾਂ ਤੋਂ ਬਚਾਇਆ ਜਾਏ ।
Trying several methods, I reflect deeply upon the Lord.
 
ਅਖ਼ੀਰ ਤੇ ਇਹੀ ਸਮਝ ਆਉਂਦੀ ਹੈ ਕਿ) ਗੁਰਮੁਖਾਂ ਦੀ ਸੰਗਤਿ ਵਿਚ (ਹੀ) ਇਸ ਮਨ ਨੂੰ (ਵਿਕਾਰਾਂ ਤੋਂ) ਮੈਂ ਬਚਾ ਸਕਦਾ ਹਾਂ ।੨।
In the Saadh Sangat, the Company of the Holy, this mind is saved. ||2||
 
ਹੇ ਭਾਈ! ਕਿਸੇ ਮਤਿ, ਕਿਸੇ ਅਕਲ, ਕਿਸੇ ਧਿਆਨ, ਕਿਸੇ ਭੀ ਚਤੁਰਾਈ ਨਾਲ ਪਰਮਾਤਮਾ ਨਹੀਂ ਮਿਲ ਸਕਦਾ ।
I have neither intelligence, wisdom, common sense nor cleverness.
 
ਜਦੋਂ ਉਹ ਪ੍ਰਭੂ ਆਪ ਹੀ ਜੀਵ ਨੂੰ ਮਿਲਾਂਦਾ ਹੈ ਤਦੋਂ ਹੀ ਉਸ ਨੂੰ ਮਿਲ ਸਕੀਦਾ ਹੈ ।੩।
I meet You, only if You lead me to meet You. ||3||
 
ਹੇ ਨਾਨਕ! ਆਖ—ਉਸ ਮਨੁੱਖ ਦਾ ਜਗਤ ਵਿਚ ਆਉਣਾ ਮੁਬਾਰਿਕ ਹੈ, ਜਿਸ ਨੇ ਪਰਮਾਤਮਾ ਦਾ ਦਰਸਨ ਕਰ ਲਿਆ ਹੈ, ਤੇ (ਦਰਸਨ ਦੀ ਬਰਕਤਿ ਨਾਲ) ਜਿਸ ਦੀਆਂ ਅੱਖਾਂ (ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜ ਗਈਆਂ ਹਨ ।੪।੪।੯।
My eyes are content, gazing upon the Blessed Vision of God's Darshan.
 
Says Nanak, such a life is fruitful and rewarding. ||4||4||9||
 
Bilaaval, Fifth Mehl:
 
ਹੇ ਭਾਈ! ਮਾਂ, ਪਿਉ, ਪੁੱਤਰ, ਮਾਇਆ—(ਇਹਨਾਂ ਵਿਚੋਂ ਕੋਈ ਭੀ ਜੀਵ ਦਾ ਸਦਾ ਲਈ) ਸਾਥੀ ਨਹੀਂ ਬਣ ਸਕਦਾ,
Mother, father, children and the wealth of Maya, will not go along with you.
 
ਗੁਰੂ ਦੀ ਸੰਗਤਿ ਵਿਚ ਟਿਕਿਆਂ ਸਾਰਾ ਦੁੱਖ-ਕਲੇਸ਼ ਦੂਰ ਕਰ ਸਕੀਦਾ ਹੈ ।੧।
In the Saadh Sangat, the Company of the Holy, all pain is dispelled. ||1||
 
ਹੇ ਭਾਈ! (ਜੇਹੜਾ) ਪਰਮਾਤਮਾ ਆਪ ਹੀ ਸਭ ਜੀਵਾਂ ਵਿਚ ਵਿਆਪਕ ਹੈ ।
God Himself is pervading, and permeating all.
 
ਉਸ (ਦੇ ਨਾਮ) ਦਾ ਜਾਪ ਜੀਭ ਨਾਲ ਕਰਦਾ ਰਹੁ (ਇਸ ਤਰ੍ਹਾਂ) ਕੋਈ ਦੁੱਖ ਜ਼ੋਰ ਨਹੀਂ ਪਾ ਸਕਦਾ ।੧।ਰਹਾਉ।
Chant the Name of the Lord with your tongue, and pain will not afflict you. ||1||Pause||
 
ਹੇ ਭਾਈ! ਜਗਤ ਮਾਇਆ ਦੀ ਤ੍ਰਿਸ਼ਨਾ, ਮਾਇਆ ਦੀ ਭੱੁਖ ਤੇ ਸੜਨ ਵਿਚ ਫਸਿਆ ਪਿਆ ਹੈ ।
One who is afflicted by the terrible fire of thirst and desire,
 
ਜੇਹੜੇ ਮਨੁੱਖ ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਦੇ ਹਨ, (ਉਹਨਾਂ ਦੇ ਹਿਰਦੇ) ਠੰਢੇ-ਠਾਰ ਹੋ ਜਾਂਦੇ ਹਨ ।੨।
becomes cool, chanting the Praises of the Lord, Har, Har. ||2||
 
ਹੇ ਭਾਈ! ਕੋ੍ਰੜਾਂ ਜਤਨ ਕੀਤਿਆਂ ਭੀ (ਮਾਇਆ ਦੀ ਤ੍ਰਿਸ਼ਨਾ ਵਲੋਂ) ਸੰਤੋਖ ਪ੍ਰਾਪਤ ਨਹੀਂ ਹੁੰਦਾ ।
By millions of efforts, peace is not obtained;
 
ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਇਆਂ ਮਨ ਰੱਜ ਜਾਂਦਾ ਹੈ ।੩।
the mind is satisfied only by singing the Glorious Praises of the Lord. ||3||
 
ਬੇਨਤੀ ਹੈ ਕਿ ਆਪਣੀ ਭਗਤੀ ਦਾ ਦਾਨ ਦੇਹ ।
Please bless me with devotion, O God, O Searcher of hearts.
 
ਹੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਪ੍ਰਭੂ! ਹੇ ਮਾਲਕ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਬੇਨਤੀ ਹੈ।੪।੫।੧੦।
This is Nanak's prayer, O Lord and Master. ||4||5||10||
 
Bilaaval, Fifth Mehl:
 
ਹੇ ਭਾਈ! ਪੂਰੀ ਵੱਡੀ ਕਿਸਮਤ ਨਾਲ (ਹੀ) ਗੁਰੂ ਮਿਲਦਾ ਹੈ ।
By great good fortune, the Perfect Guru is found.
 
ਗੁਰੂ ਨੂੰ ਮਿਲ ਕੇ (ਹੀ) ਪਰਮਾਤਮਾ ਦਾ ਨਾਮ ਸਿਮਰਿਆ ਜਾ ਸਕਦਾ ਹੈ ।੧।
Meeting with the Holy Saints, meditate on the Name of the Lord. ||1||
 
ਹੇ ਪਾਰਬ੍ਰਹਮ ਪ੍ਰਭੂ! (ਮੈਂ) ਤੇਰੀ ਸਰਨ ਆਇਆ ਹਾਂ (ਮੈਨੂੰ ਗੁਰੂ ਮਿਲਾ) ।
O Supreme Lord God, I seek Your Sanctuary.
 
ਹੇ ਭਾਈ! ਗੁਰੂ ਦੇ ਚਰਨਾਂ ਨੂੰ ਆਪਣੇ ਹਿਰਦੇ ਵਿਚ ਵਸਾ ਲੈ, ਗੁਰੂ ਸਾਰੇ ਪਾਪ ਕੱਟ ਦੇਂਦਾ ਹੈ ।੧।ਰਹਾਉ।
Meditating on the Guru's Feet, sinful mistakes are erased. ||1||Pause||
 
ਹੇ ਭਾਈ! (ਗੁਰੂ ਦੀ ਸਰਨ ਤੋਂ ਬਿਨਾ) ਹੋਰ ਸਾਰੇ ਕਰਮ ਨਿਰਾ ਵਿਖਾਵਾ ਹੀ ਹਨ ।
All other rituals are just worldly affairs;
 
ਗੁਰੂ ਦੀ ਸੰਗਤਿ ਵਿਚ ਮਿਲ ਕੇ (ਹੀ) ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਹੁੰਦਾ ਹੈ ।੧।
joining the Saadh Sangat, the Company of the Holy, one is saved. ||2||
 
ਹੇ ਭਾਈ! ਸਾਰੇ ਸ਼ਾਸਤ੍ਰ, ਸਿੰਮ੍ਰਿਤੀਆਂ ਅਤੇ ਵੇਦ ਵਿਚਾਰ ਕੇ ਵੇਖ ਲਏ ਹਨ ।
One may contemplate the Simritees, Shaastras and Vedas,
 
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਹੀ ਸਿਮਰਨਾ ਚਾਹੀਦਾ ਹੈ, ਇਸ ਹਰਿ-ਨਾਮ ਦੀ ਰਾਹੀਂ ਹੀ ਗੁਰੂ ਪਾਰ ਲੰਘਾਂਦਾ ਹੈ ।੩।
but only by chanting the Naam, the Name of the Lord, is one saved and carried across. ||3||
 
ਹੇ ਪ੍ਰਭੂ! ਆਪਣੇ ਦਾਸ ਨਾਨਕ ਉਤੇ ਮੇਹਰ ਕਰ । (ਤੇਰੇ ਦਾਸ ਨੂੰ) ਗੁਰੂ ਦੇ ਚਰਨਾਂ ਦੀ ਧੂੜ ਮਿਲ ਜਾਏ ।
Have Mercy upon servant Nanak, O God,
 
(ਗੁਰੂ ਦੀ ਕਿਰਪਾ ਨਾਲ ਹੀ) ਸੰਸਾਰ-ਸਮੁੰਦਰ ਤੋਂ ਪਾਰ ਲੰਘੀਦਾ ਹੈ ।੪।੬।੧੧।
and bless him with the dust of the feet of the Holy, that he may be emancipated. ||4||6||11||
 
Bilaaval, Fifth Mehl:
 
ਹੇ ਭਾਈ! (ਜਿਨ੍ਹਾਂ ਵਡ-ਭਾਗੀਆਂ ਨੇ) ਗੁਰੂ ਦਾ ਸ਼ਬਦ ਆਪਣੇ ਹਿਰਦੇ ਵਿਚ ਵਿਚਾਰਿਆ,
I contemplate the Word of the Guru's Shabad within my heart;
 
ਉਹਨਾਂ ਦੇ ਸਾਰੇ ਮਨੋਰਥ ਪੂਰੇ ਹੋ ਗਏ, ਉਹਨਾਂ ਦੀਆਂ ਸਾਰੀਆਂ ਆਸਾਂ ਸਿਰੇ ਚੜ੍ਹ ਗਈਆਂ ।੧।
all my hopes and desires are fulfilled. ||1||
 
ਹੇ ਭਾਈ! ਪਰਮਾਤਮਾ ਨੇ ਮੇਹਰ ਕਰ ਕੇ (ਜਿਨ੍ਹਾਂ ਸੰਤ ਜਨਾਂ ਨੂੰ) ਆਪਣਾ ਨਾਮ ਬਖ਼ਸ਼ਿਆ,
The faces of the humble Saints are radiant and bright;
 
ਉਹਨਾਂ ਸੰਤ ਜਨਾਂ ਦਾ ਮੂੰਹ (ਲੋਕ ਪਰਲੋਕ ਵਿਚ) ਰੌਸ਼ਨ ਹੋ ਗਿਆ ।੧।ਰਹਾਉ।
the Lord has mercifully blessed them with the Naam, the Name of the Lord. ||1||Pause||
 
ਹੇ ਭਾਈ! ਜਿਨ੍ਹਾਂ ਵਡ-ਭਾਗੀਆਂ ਨੂੰ ਪ੍ਰਭੂ ਨੇ (ਮਾਇਆ ਦੇ ਮੋਹ ਦੇ) ਹਨੇਰੇ ਖੂਹ ਵਿਚੋਂ ਹੱਥ ਫੜ ਕੇ ਕੱਢ ਲਿਆ,
Holding them by the hand, He has lifted them up out of the deep, dark pit,
 
ਸਾਰੇ ਜਗਤ ਵਿਚ ਉਹਨਾਂ ਦੀ ਬੜੀ ਸੋਭਾ ਖਿਲਰ ਗਈ ।੨।
and their victory is celebrated throughout the world. ||2||
 
ਹੇ ਭਾਈ! (ਜਿਨ੍ਹਾਂ ਮਨੁੱਖਾਂ ਨੇ) ਆਤਮਕ ਜੀਵਨ ਦੇਣ ਵਾਲਾ ਅਤੇ ਬੜਾ ਸੁਆਦਲਾ ਹਰਿ-ਨਾਮ ਜਪਣਾ ਸ਼ੁਰੂ ਕਰ ਦਿੱਤਾ,
He elevates and exalts the lowly, and fills the empty.
 
ਉਹ ਨੀਵਿਆਂ ਤੋਂ ਉੱਚੇ ਬਣ ਗਏ, ਉਹ (ਪਹਿਲਾਂ ਗੁਣਾਂ ਤੋਂ) ਸੱਖਣੇ (ਗੁਣਾਂ ਨਾਲ) ਭਰ ਗਏ ।੩।
They receive the supreme, sublime essence of the Ambrosial Naam. ||3||
 
ਹੇ ਨਾਨਕ! ਆਖ—(ਜਿਨ੍ਹਾਂ ਮਨੁੱਖਾਂ ਉਤੇ) ਪ੍ਰਭੂ ਜੀ ਪ੍ਰਸੰਨ ਹੋ ਗਏ, ਉਹਨਾਂ ਦੇ ਮਨ,
The mind and body are made immaculate and pure, and sins are burnt to ashes.
 
ਉਹਨਾਂ ਦੇ ਸਰੀਰ ਪਵਿੱਤਰ ਹੋ ਗਏ, ਉਹਨਾਂ ਦੇ ਸਾਰੇ ਪਾਪ ਸੜ ਕੇ ਸੁਆਹ ਹੋ ਗਏ ।੪।੭।੧੨।
Says Nanak, God is pleased with me. ||4||7||12||
 
Bilaaval, Fifth Mehl:
 
ਹੇ ਮਿੱਤਰ! ਪਰਮਾਤਮਾ ਦੇ ਕਉਲ ਫੁੱਲ (ਵਰਗੇ ਕੋਮਲ) ਚਰਨਾਂ ਵਿਚ ਚਿੱਤ ਜੋੜਨਾ ਚਾਹੀਦਾ ਹੈ ।
All desires are fulfilled, O my friend,
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by