ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ।੩।
Meditating, meditating in remembrance on the Creator Lord, the Architect of Destiny, I am fulfilled. ||3||
ਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤਿ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ,
In the Saadh Sangat, the Company of the Holy, Nanak enjoys the Lord's Love.
(ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ।੪।੧੨।੧੭।
He has returned home, with the Perfect Guru. ||4||12||17||
Bilaaval, Fifth Mehl:
ਹੇ ਭਾਈ! ਪੂਰੇ ਗੁਰੂ ਦੀ ਸਰਨ ਪਿਆਂ ਸਾਰੇ ਖ਼ਜ਼ਾਨਿਆਂ ਦਾ ਮਾਲਕ ਪ੍ਰਭੂ ਮਿਲ ਪੈਂਦਾ ਹੈ ।੧।ਰਹਾਉ।
All treasures come from the Perfect Divine Guru. ||1||Pause||
(ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਣ ਨਾਲ ਮਨੁੱਖ ਆਤਮਕ ਜੀਵਨ ਲੱਭ ਲੈਂਦੇ ਹਨ ।
Chanting the Name of the Lord, Har, Har, the man lives.
ਪਰ ਪਰਮਾਤਮਾ ਨਾਲੋਂ ਟੱੁਟੇ ਹੋਏ ਮਨੁੱਖ ਆਤਮਕ ਮੌਤ ਸਹੇੜ ਕੇ ਦੁਖੀ ਹੁੰਦੇ ਹਨ ।੧।
The faithless cynic dies in shame and misery. ||1||
(ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਹਰਿ-ਨਾਮ (ਹਰ ਥਾਂ ਉਸ ਦਾ) ਰਾਖਾ ਬਣਦਾ ਹੈ ।
The Name of the Lord has become my Protector.
ਪਰਮਾਤਮਾ ਨਾਲੋਂ ਟੁੱਟਾ ਹੋਇਆ ਮਨੁੱਖ ਵਿਚਾਰਾ (ਉਸ ਦੀ ਨਿੰਦਾ ਆਦਿਕ ਕਰਨ ਵਾਸਤੇ) ਪਿਆ ਝਖਾਂ ਮਾਰੇ (ਉਸ ਦਾ ਕੁਝ ਵਿਗਾੜ ਨਹੀਂ ਸਕਦਾ) ।੨।
The wretched, faithless cynic makes only useless efforts. ||2||
ਅਨੇਕਾਂ ਬੰਦੇ (ਹਰਿ-ਨਾਮ ਸਿਮਰਨ ਵਾਲੇ ਮਨੁੱਖ ਦੀ) ਨਿੰਦਾ ਕਰ ਕਰ ਕੇ (ਸਗੋਂ) ਖਿੱਝਦੇ (ਹੀ) ਹਨ ।
Spreading slander, many have been ruined.
(ਆਤਮਕ) ਮੌਤ ਦੀ ਫਾਹੀ ਉਹਨਾਂ ਦੇ ਗਲ ਵਿਚ ਉਹਨਾਂ ਦੇ ਪੈਰਾਂ ਵਿਚ ਪਈ ਰਹਿੰਦੀ ਹੈ, ਆਤਮਕ ਮੌਤ ਉਹਨਾਂ ਦੇ ਸਿਰ ਉਤੇ ਸਵਾਰ ਰਹਿੰਦੀ ਹੈ ।੩।
Their necks, heads and feet are tied by death's noose. ||3||
ਹੇ ਨਾਨਕ! (ਬੇ-ਸ਼ੱਕ) ਆਖ—ਜੇਹੜੇ ਮਨੁੱਖ ਪਰਮਾਤਮਾ ਦਾ ਨਾਮ ਜਪਦੇ ਹਨ,
Says Nanak, the humble devotees chant the Naam, the Name of the Lord.
ਜਮ ਭੀ ਉਹਨਾਂ ਦੇ ਨੇੜੇ ਨਹੀਂ ਢੁਕ ਸਕਦਾ ।੪।੧੩।੧੮।
The Messenger of Death does not even approach them. ||4||13||18||
Raag Bilaaval, Fifth Mehl, Fourth House, Du-Padas:
One Universal Creator God. By The Grace Of The True Guru:
ਹੇ ਭਾਈ! ਉਹ ਕੇਹੜੇ ਮੁਹੂਰਤ ਹਨ ਜਦੋਂ ਮੈਂ ਆਪਣੇ ਪ੍ਰਭੂ ਨੂੰ ਮਿਲ ਸਕਾਂ? (ਉਹ ਲਗਨ ਮੁਹੂਰਤ ਤਾਂ ਹਰ ਵੇਲੇ ਹੀ ਹਨ)
What blessed destiny will lead me to meet my God?
ਇਕ ਇਕ ਪਲ, ਅੱਖ ਝਮਕਣ ਜਿਤਨਾ ਸਮਾ ਭਰ ਭੀ ਸਦਾ ਹੀ ਹਰਿ-ਨਾਮ ਜਪਣ ਨਾਲ (ਪਰਮਾਤਮਾ ਨਾਲ ਮਿਲਾਪ ਹੋ ਸਕਦਾ ਹੈ) ।੧।
Each and every moment and instant, I continually meditate on the Lord. ||1||
(ਉਹ ਕੇਹੜੀ ਸੁਮਤਿ ਹੈ ਜਿਸ ਦੀ ਰਾਹੀਂ) ਮੈਂ ਪਰਮਾਤਮਾ ਦੇ ਸੋਹਣੇ ਚਰਨਾਂ ਦਾ ਹਰ ਵੇਲੇ ਧਿਆਨ ਧਰਦਾ ਰਹਾਂ?
I meditate continually on the Lotus Feet of God.
ਹੇ ਭਾਈ! ਉਹ ਕੇਹੜੀ ਸੁਚੱਜੀ ਮਤਿ ਹੈ ਜਿਸ ਦੀ ਬਰਕਤ ਨਾਲ ਮੈਂ ਆਪਣੇ ਪਿਆਰੇ ਪ੍ਰਭੂ ਨੂੰ ਮਿਲ ਸਕਾਂ?।੧।ਰਹਾਉ।
What wisdom will lead me to attain my Beloved? ||1||Pause||
(ਪਰ, ਪ੍ਰਭੂ ਦੀ ਆਪਣੀ ਹੀ ਮੇਹਰ ਹੋਵੇ, ਤਾਂ ਹੀ ਸਿਮਰਨ ਹੋ ਸਕਦਾ ਹੈ । ਇਸ ਵਾਸਤੇ ਉਸ ਦੇ ਦਰ ਤੇ ਸਦਾ ਅਰਦਾਸ ਕਰੀਏ—)
Please, bless me with such Mercy, O my God,
ਹੇ ਮੇਰੇ ਪ੍ਰਭੂ! (ਮੇਰੇ ਉਤੇ) ਇਹੋ ਜਿਹੀ ਮੇਹਰ ਕਰ, ਕਿ, ਹੇ ਹਰੀ! ਮੈਨੂੰ ਨਾਨਕ ਨੂੰ ਤੇਰਾ ਨਾਮ ਕਦੇ ਭੀ ਨਾਹ ਭੱੁਲੇ ।੨।੧।੧੯।
that Nanak may never, ever forget You. ||2||1||19||
Bilaaval, Fifth Mehl:
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਿਸ ਮਨੁੱਖ ਨੇ ਆਪਣੇ) ਹਿਰਦੇ ਵਿਚ ਪ੍ਰਭੂ ਦੇ ਸੋਹਣੇ ਚਰਨਾਂ ਦਾ ਧਿਆਨ ਧਰਨਾ ਸ਼ੁਰੂ ਕਰ ਦਿੱਤਾ,
Within my heart, I meditate on the Lotus Feet of God.
ਉਸ ਦੇ ਸਾਰੇ ਰੋਗ ਦੂਰ ਹੋ ਗਏ, ਉਸ ਨੇ ਸਾਰੇ ਸੁਖ ਪ੍ਰਾਪਤ ਕਰ ਲਏ ।੧।
Disease is gone, and I have found total peace. ||1||
ਹੇ ਭਾਈ! ਗੁਰੂ ਨੇ (ਜਿਸ ਮਨੱੁਖ ਨੂੰ ਪਰਮਾਤਮਾ ਦੇ ਨਾਮ ਦੀ) ਦਾਤਿ ਦੇ ਦਿੱਤੀ, ਉਸ ਦਾ ਸਾਰਾ ਦੁੱਖ ਭੀ ਗੁਰੂ ਨੇ ਦੂਰ ਕਰ ਦਿੱਤਾ ।
The Guru relieved my sufferings, and blessed me with the gift.
ਉਸ ਮਨੁੱਖ ਦੀ ਜ਼ਿੰਦਗੀ ਕਾਮਯਾਬ ਹੋ ਗਈ, (ਲੋਕ ਪਰਲੋਕ ਵਿਚ) ਉਸ ਦਾ ਜੀਵਨ ਕਬੂਲ ਹੋ ਗਿਆ ।੧।ਰਹਾਉ।
My birth has been rendered fruitful, and my life is approved. ||1||Pause||
ਹੇ ਨਾਨਕ! ਆਖ—ਬੇਅੰਤ ਗੁਣਾਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਵਾਲੀ ਬਾਣੀ ਆਤਮਕ ਜੀਵਨ ਦੇਣ ਵਾਲੀ ਹੈ ।
The Ambrosial Bani of God's Word is the Unspoken Speech.
ਪ੍ਰਭੂ ਨਾਲ ਡੂੰਘੀ ਜਾਣ-ਪਛਾਣ ਵਾਲਾ ਮਨੁੱਖ ਪ੍ਰਭੂ ਦੇ ਗੁਣਾਂ ਨੂੰ ਚੇਤੇ ਕਰ ਕਰ ਕੇ ਆਤਮਕ ਜੀਵਨ ਹਾਸਲ ਕਰ ਲੈਂਦਾ ਹੈ ।੨।੨।੨੦।
Says Nanak, the spiritually wise live by meditating on God. ||2||2||20||
Bilaaval, Fifth Mehl:
ਹੇ ਭਾਈ! ਪੂਰੇ ਗੁਰੂ ਨੇ, ਸਤਿਗੁਰੂ ਨੇ (ਹਰਿ-ਨਾਮ ਦੀ ਦਾਤਿ ਦੇ ਕੇ ਜਿਸ ਮਨੁੱਖ ਦੇ ਹਿਰਦੇ ਵਿਚ) ਠੰਡ ਵਰਤਾ ਦਿੱਤੀ,
The Guru, the Perfect True Guru, has blessed me with peace and tranquility.
ਉਸ ਦੇ ਅੰਦਰ ਸਾਰੇ ਸੁਖ ਪੈਦਾ ਹੋ ਗਏ (ਮਾਨੋ, ਉਸ ਦੇ ਅੰਦਰ) ਇਕ-ਰਸ ਸਾਰੇ ਵਾਜੇ ਵੱਜਣ ਲੱਗ ਪਏ ।੧।ਰਹਾਉ।
Peace and joy have welled up, and the mystical trumpets of the unstruck sound current vibrate. ||1||Pause||
(ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਹਰਿ-ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਉਸ ਦੇ ਸਾਰੇ) ਦੁੱਖ ਕਲੇਸ਼ ਦੂਰ ਹੋ ਗਏ ।
Sufferings, sins and afflictions have been dispelled.
ਪਰਮਾਤਮਾ ਦਾ ਨਾਮ ਸਿਮਰਦਿਆਂ ਸਿਮਰਦਿਆਂ ਉਸ ਦੇ ਸਾਰੇ ਪਾਪ ਨਾਸ ਹੋ ਗਏ ।੧।
Remembering the Lord in meditation, all sinful mistakes have been erased. ||1||
(ਨਾਮ ਦੀ ਬਰਕਤਿ ਨਾਲ) ਸੋਹਣੇ (ਬਣ ਚੁਕੇ) ਹੇ ਮੇਰੇ ਗਿਆਨ-ਇੰਦ੍ਰਿਓ! ਤੁਸੀਂ ਹੁਣ ਰਲ ਕੇ (ਸਤਸੰਗ ਮਨਾ ਕੇ ਆਪਣੇ ਅੰਦਰ) ਆਤਮਕ ਆਨੰਦ ਪੈਦਾ ਕਰੋ ।
Joining together, O beautiful soul-brides, celebrate and make merry.
ਗੁਰੂ ਨਾਨਕ ਨੇ (ਮੈਨੂੰ ਤਾਪ ਪਾਪ ਸੰਤਾਪ ਤੋਂ ਬਚਾ ਕੇ) ਮੇਰੀ ਇੱਜ਼ਤ ਰੱਖ ਲਈ ਹੈ ।੨।੩।੨੧।
Guru Nanak has saved my honor. ||2||3||21||
Bilaaval, Fifth Mehl:
(ਹੇ ਪ੍ਰਭੂ! ਇਸ ਸੰਸਾਰ-ਸਮੁੰਦਰ ਵਿਚ ਫਸ ਕੇ ਜੀਵ) ਅਪਣੱਤ ਦੇ ਮਦ ਵਿਚ, ਮੋਹ ਦੇ ਨਸ਼ੇ ਵਿਚ, ਠੱਗੀ-ਚਾਲਾਕੀ ਦੇ ਮਦ ਵਿਚ ਮਸਤ ਰਹਿੰਦਾ ਹੈ । ਮਾਇਆ ਦੇ ਮੋਹ ਦੇ ਜਕੜ ਨਾਲ ਬੱਝਾ ਹੋਇਆ ਜੀਵ ਬੜੇ ਡਰਾਉਣੇ ਜੀਵਨ ਵਾਲਾ ਬਣ ਜਾਂਦਾ ਹੈ ।
Intoxicated with the wine of attachment, love of worldly possessions and deceit, and bound in bondage, he is wild and hideous.
ਹਰ ਰੋਜ਼ ਵਿਕਾਰ ਕਰਦਿਆਂ ਇਸ ਦੀ ਉਮਰ ਘਟਦੀ ਜਾਂਦੀ ਹੈ, ਇਹ ਜਮ ਦੀ ਫਾਹੀ ਵਿਚ ਜਮ ਦੇ ਜਾਲ ਵਿਚ ਸਦਾ ਫਸਿਆ ਰਹਿੰਦਾ ਹੈ ।੧।
Day by day, his life is winding down; practicing sin and corruption, he is trapped by the noose of Death. ||1||
ਦੀਨਾਂ ਉਤੇ ਦਇਆ ਕਰਨ ਵਾਲੇ ਹੇ ਪ੍ਰਭੂ! ਮੈਂ ਤੇਰੀ ਸਰਨ ਆਇਆ ਹਾਂ ।
I seek Your Sanctuary, O God, Merciful to the meek.
ਇਹ (ਸੰਸਾਰ-) ਸਮੁੰਦਰ ਬਹੁਤ ਵੱਡਾ ਹੈ, (ਇਸ ਵਿਚੋਂ ਪਾਰ ਲੰਘਣਾ) ਬੜਾ ਔਖਾ ਹੈ । ਹੇ ਪ੍ਰਭੂ! ਮੈਨੂੰ ਗੁਰੂ ਦੀ ਸੰਗਤਿ ਵਿਚ (ਰੱਖ ਕੇ) ਮੈਨੂੰ ਗੁਰੂ ਦੀ ਚਰਨ-ਧੂੜ ਦੇ ਕੇ ਇਸ ਸੰਸਾਰ-ਸਮੁੰਦਰ ਵਿਚ ਡੁੱਬਣੋਂ) ਬਚਾ ਲੈ ।੧।ਰਹਾਉ।
I have crossed over the terrible, treacherous, enormous world-ocean, with the dust of the Saadh Sangat, the Company of the Holy. ||1||Pause||
ਹੇ ਸਾਰੇ ਸੁਖ ਦੇਣ ਵਾਲੇ ਪ੍ਰਭੂ! ਹੇ ਸਭ ਤਾਕਤਾਂ ਦੇ ਮਾਲਕ ਸੁਆਮੀ! (ਜੀਵਾਂ ਨੂੰ ਮਿਲੇ ਹੋਏ) ਇਹ ਜਿੰਦ ਤੇ ਸਰੀਰ ਸਭ ਕੁਝ ਤੇਰਾ ਹੀ ਦਿੱਤਾ ਹੋਇਆ ਸਰਮਾਇਆ ਹੈ ।
O God, Giver of peace, All-powerful Lord and Master, my soul, body and all wealth are Yours.
ਹੇ ਨਾਨਕ ਦੇ ਪ੍ਰਭੂ! ਹੇ ਸਦਾ ਕਿਰਪਾਲ ਪ੍ਰਭੂ! ਹੇ ਪਰਮੇਸਰ! (ਜੀਵ ਮਾਇਆ ਵਿਚ ਭਟਕ ਰਹੇ ਹਨ, ਜੀਵਾਂ ਦੇ ਇਹ) ਭਟਕਣਾ ਦੇ ਬੰਧਨ ਕੱਟ ਦੇਹ ।੨।੪।੨੨।
Please, break my bonds of doubt, O Transcendent Lord, forever Merciful God of Nanak. ||2||4||22||
Bilaaval, Fifth Mehl:
(ਹੇ ਭਾਈ! ਇਹ ਯਕੀਨ ਜਾਣੋ ਕਿ) ਪਰਮਾਤਮਾ ਆਪਣਾ ਮੁੱਢ-ਕਦੀਮਾਂ ਦਾ (ਭਗਤਿ-ਵਛਲ ਹੋਣ ਦਾ) ਸੁਭਾਉ ਸਦਾ ਚੇਤੇ ਰੱਖਦਾ ਹੈ,
The Transcendent Lord has brought bliss to all; He has confirmed His Natural Way.
ਆਪਣੇ ਸੰਤ ਜਨਾਂ ਉਤੇ ਸਦਾ ਦਇਆਵਾਨ ਰਹਿੰਦਾ ਹੈ, ਉਹਨਾਂ ਨੂੰ ਹਰੇਕ ਕਿਸਮ ਦਾ ਸੁਖ-ਆਨੰਦ ਦੇਂਦਾ ਹੈ, ਉਹਨਾਂ ਦੇ ਸਾਰੇ ਪਰਵਾਰ (ਸਾਰੇ ਗਿਆਨ-ਇੰਦ੍ਰੇ ਭੀ) ਆਨੰਦ-ਭਰਪੂਰ ਰਹਿੰਦੇ ਹਨ ।੧।
He has become Merciful to the humble, holy Saints, and all my relatives blossom forth in joy. ||1||
(ਹੇ ਭਾਈ! ਲੋਕ ਤਾਂ ਦੇਵੀ ਆਦਿਕ ਦੀ ਪੂਜਾ ਦੀ ਕੋਈ ਪ੍ਰੇਰਨਾ ਕਰਦੇ ਸਨ । ਪਰ ਵੇਖੋ, ਹਰਿਗੋਬਿੰਦ ਨੂੰ ਚੀਚਕ ਦੇ ਤਾਪ ਤੋਂ ਅਰੋਗਤਾ ਦੇਣ ਵਾਲਾ ਇਹ ਵੱਡਾ) ਕੰਮ (ਮੇਰੇ) ਸਤਿਗੁਰੂ ਨੇ ਆਪ ਹੀ ਸਿਰੇ ਚਾੜ੍ਹ ਦਿੱਤਾ ਹੈ ।
The True Guru Himself has resolved my affairs.