ਸਾਰੇ ਜਗਤ ਵਿਚ ਹਰ ਥਾਂ ਉਸ ਦੀ ਸੋਭਾ ਹੁੰਦੀ ਹੈ, (ਜਗਤ ਦੇ) ਸਾਰੇ ਜੀਵ (ਉਸ ਦਾ ਦਰਸਨ ਕਰਨਾ) ਚਾਹੁੰਦੇ ਹਨ ।
Triumphant cheers greet me all across the world, and all beings yearn for me.
 
ਹੇ ਭਾਈ! ਜਿਸ ਮਨੁੱਖ ਉਤੇ ਗੁਰੂ ਪਰਮਾਤਮਾ ਚੰਗੀ ਤਰ੍ਹਾਂ ਪ੍ਰਸੰਨ ਹੋ ਗਏ, ਉਸ ਮਨੁੱਖ ਦੇ ਜੀਵਨ ਦੇ ਰਸਤੇ ਵਿਚ ਕੋਈ ਰੁਕਾਵਟ ਨਹੀਂ ਆਉਂਦੀ।
The True Guru and God are totally pleased with me; no obstacle blocks my way. ||1||
 
ਹੇ ਭਾਈ! ਦਇਆ ਦਾ ਸੋਮਾ ਪ੍ਰਭੂ ਜਿਸ (ਮਨੁੱਖ) ਦਾ ਪੱਖ ਕਰਦਾ ਹੈ, ਸਭ ਜੀਵ ਉਸ ਦੇ ਸੇਵਕ ਹੋ ਜਾਂਦੇ ਹਨ ।
One who has the Merciful Lord God on his side - everyone becomes his slave.
 
ਹੇ ਨਾਨਕ! ਗੁਰੂ ਦੇ ਚਰਨਾਂ ਵਿਚ ਰਿਹਾਂ ਸਦਾ ਹੀ ਆਦਰ-ਮਾਣ ਮਿਲਦਾ ਹੈ ।੨।੧੨।੩੦।
Forever and ever, O Nanak, glorious greatness rests with the Guru. ||2||12||30||
 
Raag Bilaaval, Fifth Mehl, Fifth House, Chau-Padas:
 
One Universal Creator God. By The Grace Of The True Guru:
 
(ਹੇ ਮੇਰੇ ਮਨ!) ਇਹ ਜਗਤ (ਪਰਮਾਤਮਾ ਨੇ ਐਸਾ) ਬਣਾਇਆ ਹੈ (ਕਿ ਇਸ ਉਤੇ) ਮੌਤ ਦਾ ਰਾਜ ਹੈ, ਇਹ ਇਉਂ ਹੈ ਜਿਵੇਂ ਰੇਤ ਦੇ ਬਣੇ ਹੋਏ ਘਰ ਆਦਿਕ ਹੋਣ ।
This perishable realm and world has been made like a house of sand.
 
ਜਿਵੇਂ ਮੀਂਹ ਦੀਆਂ ਕਣੀਆਂ ਨਾਲ ਕਾਗ਼ਜ਼ (ਤੁਰਤ) ਗਲ ਜਾਂਦੇ ਹਨ, ਤਿਵੇਂ ਇਹਨਾਂ (ਘਰਾਂ) ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ ।੧।
In no time at all, it is destroyed, like the paper drenched with water. ||1||
 
ਹੇ ਮੇਰੇ ਮਨ ਦੇ ਫੁਰਨੇ! (ਹੇ ਮੇਰੇ ਭਟਕਦੇ ਮਨ!) ਧਿਆਨ ਨਾਲ ਸੁਣ ।
Listen to me, people: behold, and consider this within your mind.
 
ਵਿਚਾਰ ਕੇ ਵੇਖ ਲੈ, (ਇਹ) ਸੱਚ (ਹੈ ਕਿ) ਸਿੱਧ ਸਾਧਿਕ ਜੋਗੀ ਗ੍ਰਿਹਸਤੀ—ਸਾਰੇ ਹੀ (ਮੌਤ ਆਉਣ ਤੇ) ਆਪਣਾ ਸਭ ਕੁਝ (ਇਥੇ ਹੀ) ਛੱਡ ਕੇ (ਇਥੋਂ) ਤੁਰੇ ਜਾ ਰਹੇ ਹਨ ।੧।ਰਹਾਉ।
The Siddhas, the seekers, house-holders and Yogis have forsaken their homes and left. ||1||Pause||
 
(ਹੇ ਮੇਰੇ ਭਟਕਦੇ ਮਨ!) ਇਹ ਜਗਤ ਇਉਂ ਹੀ ਹੈ ਜਿਵੇਂ ਰਾਤ ਨੂੰ (ਸੁੱਤੇ ਪਿਆਂ ਆਇਆ ਹੋਇਆ) ਸੁਪਨਾ ਹੁੰਦਾ ਹੈ ।
This world is like a dream in the night.
 
ਹੇ ਮੂਰਖ! ਜੋ ਕੁਝ ਦਿੱਸ ਰਿਹਾ ਹੈ, ਇਹ ਸਾਰਾ ਨਾਸਵੰਤ ਹੈ । ਤੂੰ ਇਸ ਵਿਚ ਕਿਉਂ ਮੋਹ ਬਣਾ ਰਿਹਾ ਹੈਂ? ।੨।
All that is seen shall perish. Why are you attached to it, you fool? ||2||
 
ਹੇ ਮੂਰਖ! ਅੱਖਾਂ ਖੋਹਲ ਕੇ ਵੇਖ । (ਤੇਰੇ) ਉਹ ਭਰਾ ਉਹ ਮਿੱਤਰ ਕਿੱਥੇ ਗਏ ਹਨ?
Where are your brothers and friends? Open your eyes and see!
 
ਆਪਣੀ ਵਾਰੀ ਸਿਰ ਕਈ (ਇਥੋਂ) ਜਾ ਚੁਕੇ ਹਨ, ਕਈ ਚਲੇ ਜਾਣਗੇ । ਸਾਰੇ ਹੀ ਜੀਵ ਆਪੋ ਆਪਣੀ ਵਾਰੀ (ਤੁਰੇ ਜਾ ਰਹੇ ਹਨ) ।੩।
Some have gone, and some will go; everyone must take his turn. ||3||
 
ਹੇ ਭਾਈ! ਜਿਨ੍ਹਾਂ ਮਨੁੱਖਾਂ ਨੇ ਪੂਰੇ ਗੁਰੂ ਦਾ ਆਸਰਾ ਲਿਆ ਹੈ ਉਹ (ਦਿੱਸਦੇ ਜਗਤ ਵਿਚ ਮੋਹ ਪਾਣ ਦੇ ਥਾਂ) ਪਰਮਾਤਮਾ ਦੇ ਦਰ ਤੇ (ਪਰਮਾਤਮਾ ਦੇ ਚਰਨਾਂ ਵਿਚ) ਟਿਕੇ ਰਹਿੰਦੇ ਹਨ ।
Those who serve the Perfect True Guru, remain ever-stable at the Door of the Lord.
 
ਦਾਸ ਨਾਨਕ (ਤਾਂ) ਪਰਮਾਤਮਾ ਦਾ ਹੀ ਸੇਵਕ ਹੈ (ਪ੍ਰਭੂ ਦੇ ਦਰ ਤੇ ਹੀ ਅਰਦਾਸ ਕਰਦਾ ਹੈ ਕਿ) ਹੇ ਪ੍ਰਭੂ! (ਮੈਂ ਤੇਰੀ ਸਰਨ ਆਇਆ ਹਾਂ, ਮੇਰੀ) ਲਾਜ ਰੱਖ ।੪।੧।੩੧।
Servant Nanak is the Lord's slave; preserve his honor, O Lord, Destroyer of ego. ||4||1||31||
 
Bilaaval, Fifth Mehl:
 
(ਹੇ ਭਾਈ! ਪਰਮਾਤਮਾ ਦੇ ਮਿਲਾਪ ਦੇ ਟਾਕਰੇ ਤੇ) ਲੋਕਾਂ ਵਲੋਂ ਮਿਲ ਰਹੀਆਂ ਇੱਜ਼ਤਾਂ ਨੂੰ ਤਾਂ ਮੈਂ ਅੱਗ ਵਿਚ ਪਾ ਦੇਣ ਨੂੰ ਤਿਆਰ ਹਾਂ ।
The glories of the world, I cast into the fire.
 
(ਦੁਨੀਆ ਦੇ ਲੋਕਾਂ ਦੀ ਖ਼ੁਸ਼ਾਮਦ ਕਰਨ ਦੇ ਥਾਂ) ਮੈਂ ਤਾਂ ਉਹੀ ਬੋਲ ਬੋਲਾਂਗਾ, ਜਿਨ੍ਹਾਂ ਦਾ ਸਦਕਾ ਮੈਨੂੰ ਮੇਰਾ ਪਿਆਰਾ ਪ੍ਰਭੂ ਮਿਲ ਪਏ ।੧।
I chant those words, by which I may meet my Beloved. ||1||
 
ਹੇ ਭਾਈ! ਜਦੋਂ ਪ੍ਰਭੂ ਜੀ ਮੇਰੇ ਉਤੇ ਦਇਆਵਾਨ ਹੋਣ, ਤਦੋਂ ਹੀ ਮੈਂ ਉਸ ਦੀ ਭਗਤੀ ਵਿਚ ਲੱਗ ਸਕਦਾ ਹਾਂ ।
When God becomes Merciful, then He enjoins me to His devotional service.
 
ਇਹ ਮਨ (ਸੰਸਾਰਕ ਪਦਾਰਥਾਂ ਦੀਆਂ) ਵਾਸਨਾਂ ਵਿਚ ਫਸਿਆ ਰਹਿੰਦਾ ਹੈ, ਗੁਰੂ ਦੀ ਸਰਨ ਪੈ ਕੇ ਹੀ ਇਹ ਵਾਸ਼ਨਾਂ ਛੱਡੀਆਂ ਜਾ ਸਕਦੀਆਂ ਹਨ (ਮੈਂ ਛੱਡ ਸਕਦਾ ਹਾਂ) ।੧।ਰਹਾਉ।
My mind clings to worldly desires; meeting with the Guru, I have renounced them. ||1||Pause||
 
(ਹੇ ਭਾਈ! ਪ੍ਰਭੂ ਦੇ ਦਰ ਤੇ) ਮੈਂ ਬੜੀ ਅਧੀਨਗੀ ਨਾਲ ਅਰਦਾਸਾਂ ਕਰਾਂਗਾ, ਆਪਣੀ ਇਹ ਜਿੰਦ ਭੀ ਕੁਰਬਾਨ ਕਰ ਦਿਆਂਗਾ ।
I pray with intense devotion, and offer this soul to Him.
 
ਪਿਆਰੇ ਦੇ ਇਕ ਪਲ ਭਰ ਦੇ ਮਿਲਾਪ ਦੇ ਆਨੰਦ ਦੇ ਵੱਟੇ ਵਿਚ ਮੈਂ (ਦੁਨੀਆ ਦੇ) ਸਾਰੇ ਪਦਾਰਥ ਸਦਕੇ ਕਰ ਦਿਆਂਗਾ ।੨।
I would sacrifice all other riches, for a moment's union with my Beloved. ||2||
 
(ਹੇ ਭਾਈ!) ਗੁਰੂ ਦੀ ਕਿਰਪਾ ਨਾਲ (ਮੇਰੇ ਅੰਦਰੋਂ ਕਾਮਾਦਿਕ) ਪੰਜਾਂ ਦਾ ਸਾਥ ਮੁੱਕ ਗਿਆ ਹੈ, (ਮੇਰੇ ਅੰਦਰੋਂ) ਦੈ੍ਵਖ ਅਤੇ ਮੋਹ ਦੂਰ ਹੋ ਗਏ ਹਨ ।
Through the Guru, I am rid of the five villains, as well as emotional love and hate.
 
ਮੇਰੇ ਹਿਰਦੇ ਵਿਚ (ਸਹੀ ਜੀਵਨ ਦਾ) ਚਾਨਣ ਹੋ ਗਿਆ ਹੈ, ਹੁਣ ਮੈਂ (ਕਾਮਾਦਿਕਾਂ ਦੇ ਹੱਲੇ ਵੱਲੋਂ) ਰਾਤ ਦਿਨ ਸੁਚੇਤ ਰਹਿੰਦਾ ਹਾਂ ।੩।
My heart is illumined, and the Lord has become manifest; night and day, I remain awake and aware. ||3||
 
ਹੇ ਨਾਨਕ! ਆਖ—ਜਿਸ ਮਨੁੱਖ ਦੇ ਮੱਥੇ ਉੱਤੇ ਚੰਗੇ ਭਾਗ ਜਾਗਦੇ ਹਨ, ਉਹ ਸੁਹਾਗਣ ਇਸਤ੍ਰੀ ਵਾਂਗ (ਗੁਰੂ ਦੀ) ਸਰਨ ਪੈਂਦਾ ਹੈ, (ਗੁਰੂ ਦੀ ਕਿਰਪਾ ਨਾਲ) ਉਸ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ ਹੈ,
The blessed soul-bride seeks His Sanctuary; her destiny is recorded on her forehead.
 
ਉਸ ਦਾ ਮਨ ਉਸ ਦਾ ਸਰੀਰ (ਕਾਮਾਦਿਕਾਂ ਵਲੋਂ ਖ਼ਲਾਸੀ ਪ੍ਰਾਪਤ ਕਰ ਕੇ) ਠੰਢਾ-ਠਾਰ ਹੋ ਜਾਂਦਾ ਹੈ ।੪।੨।੩੨।
Says Nanak, she obtains her Husband Lord; her body and mind are cooled and soothed. ||4||2||32||
 
Bilaaval, Fifth Mehl:
 
ਹੇ ਭਾਈ! ਜਿਸ ਮਨੁੱਖ ਦੇ ਵੱਡੇ ਭਾਗ ਜਾਗ ਪੈਣ, ਉਸ ਦੇ ਹੀ ਮਨ ਨੂੰ ਪ੍ਰਭੂ-ਪਿਆਰ ਦਾ ਗੂੜ੍ਹਾ ਲਾਲ ਰੰਗ ਚੜ੍ਹਦਾ ਹੈ ।
One is dyed in the color of the Lord's Love, by great good fortune.
 
ਇਹ ਰੰਗ ਐਸਾ ਹੈ ਕਿ ਇਸ ਨੂੰ (ਵਿਕਾਰਾਂ ਦੀ) ਮੈਲ ਨਹੀਂ ਲੱਗਦੀ, ਇਸ ਨੂੰ ਵਿਕਾਰਾਂ ਦਾ ਦਾਗ਼ ਨਹੀਂ ਲੱਗਦਾ ।੧।
This color is never muddied; no stain ever sticks to it. ||1||
 
ਹੇ ਭਾਈ! ਜਿਸ ਮਨੁੱਖ ਨੇ (ਸਾਰੇ) ਸੁਖ ਦੇਣ ਵਾਲਾ ਪਰਮਾਤਮਾ ਲੱਭ ਲਿਆ, ਜਿਸ ਮਨੁੱਖ ਨੂੰ ਆਤਮਕ ਆਨੰਦ ਅਤੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਮਿਲ ਪਿਆ,
He finds God, the Giver of peace, with feelings of joy.
 
ਉਹ (ਸਦਾ) ਅੰਦਰੋਂ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, (ਉਸ ਨੂੰ ਇਤਨਾ ਰਸ ਆਉਂਦਾ ਹੈ ਕਿ ਫਿਰ ਉਹ ਉਸ ਨੂੰ) ਛੱਡ ਨਹੀਂ ਸਕਦਾ ।੧।ਰਹਾਉ।
The Celestial Lord blends into his soul, and he can never leave Him. ||1||Pause||
 
ਹੇ ਭਾਈ! ਜਿਸ ਮਨੁੱਖ ਨੂੰ ਗੁਰੂ ਨੇ ਅਟੱਲ ਆਤਮਕ ਜੀਵਨ ਦੇ ਦਿੱਤਾ, ਉਹ ਮਨੁੱਖ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀ ਕੇ (ਮਾਇਆ ਦੀ ਭੁੱਖ ਵਲੋਂ) ਰੱਜ ਜਾਂਦਾ ਹੈ ।
Old age and death cannot touch him, and he shall not suffer pain again.
 
ਉਸ ਦੀ ਇਸ ਆਤਮਕ ਉੱਚਤਾ ਨੂੰ ਕਦੇ ਬੁਢੇਪਾ ਨਹੀਂ ਆਉਂਦਾ, ਕਦੇ ਮੌਤ ਨਹੀਂ ਆਉਂਦੀ, ਉਸ ਨੂੰ ਫਿਰ ਕਦੇ ਕੋਈ ਦੁੱਖ ਪੋਹ ਨਹੀਂ ਸਕਦਾ ।੨।
Drinking in the Ambrosial Nectar, he is satisfied; the Guru makes him immortal. ||2||
 
ਹੇ ਭਾਈ! ਪਰਮਾਤਮਾ ਦਾ ਨਾਮ ਕਿਸੇ ਦੁਨੀਆਵੀ ਪਦਾਰਥ ਦੇ ਵੱਟੇ ਵਿਚ ਨਹੀਂ ਮਿਲ ਸਕਦਾ । ਇਸ ਦੀ ਕਦਰ ਉਹੀ ਮਨੁੱਖ ਜਾਣਦਾ ਹੈ ਜਿਸ ਨੇ ਕਦੇ ਚੱਖ ਵੇਖਿਆ ਹੈ ।
He alone knows its taste, who tastes the Priceless Name of the Lord.
 
ਹੇ ਭਾਈ! ਹਰਿ-ਨਾਮ ਦਾ ਮੁੱਲ ਦੱਸਿਆ ਨਹੀਂ ਜਾ ਸਕਦਾ । ਮੈਂ ਕੀਹ ਆਖ ਕੇ ਮੂੰਹੋਂ (ਇਸ ਦਾ ਮੁੱਲ) ਦੱਸਾਂ? ।੩।
Its value cannot be estimated; what can I say with my mouth? ||3||
 
ਹੇ ਪਰਮਾਤਮਾ! ਤੇਰਾ ਦਰਸ਼ਨ ਮਨੁੱਖਾ ਜਨਮ ਦਾ ਮਨੋਰਥ ਪੂਰਾ ਕਰਨ ਵਾਲਾ ਹੈ, ਤੇਰੀ ਸਿਫ਼ਤਿ-ਸਾਲਾਹ ਦੀ ਬਾਣੀ ਗੁਣਾਂ ਦਾ ਖ਼ਜ਼ਾਨਾ ਹੈ ।
Fruitful is the Blessed Vision of Your Darshan, O Supreme Lord God. The Word of Your Bani is the treasure of virtue.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by