ਹੇ ਭਾਈ! ਪਰਮਾਤਮਾ ਦੀ ਭਗਤੀ ਕਰਨ ਵਾਲੇ ਗੁਰਮੁਖ ਮਨੁੱਖ ਦੁਨੀਆ (ਦੇ ਬੰਦਿਆਂ) ਨੂੰ (ਵਿਕਾਰਾਂ ਤੋਂ) ਬਚਾਣ ਦੀ ਸਮਰੱਥਾ ਵਾਲੇ ਹੁੰਦੇ ਹਨ, (ਜੇ ਵਿਕਾਰਾਂ ਤੋਂ ਬਚਣ ਦੀ ਲੋੜ ਹੈ ਤਾਂ) ਉਹਨਾਂ ਦੀ ਸਰਨ ਪਏ ਰਹੋ ।
God's Holy people are the saviors of the world; I grab hold of the hem of their robes.
 
ਹੇ ਪ੍ਰਭੂ! ਮੈਨੂੰ (ਭੀ) ਆਪਣੇ ਸੰਤ ਜਨਾਂ ਦੇ ਚਰਨਾਂ ਦੀ ਧੂੜ ਦਾ ਦਾਨ ਦੇਹ ।੨।
Bless me, O God, with the gift of the dust of the feet of the Saints. ||2||
 
ਹੇ ਪ੍ਰਭੂ! ਮੇਰੇ ਪੱਲੇ ਦਲੀਲ ਕਰਨ ਦੀ ਸਮਰਥਾ ਨਹੀਂ, ਮੇਰੇ ਅੰਦਰ ਕੋਈ ਸਿਆਣਪ ਨਹੀਂ, ਮੈਂ ਕੋਈ ਸੇਵਾ ਦੀ ਮੇਹਨਤ ਨਹੀਂ ਕੀਤੀ,
I have no skill or wisdom at all, nor any work to my credit.
 
(ਮੇਰੀ ਤਾਂ ਤੇਰੇ ਹੀ ਦਰ ਤੇ ਅਰਜ਼ੋਈ ਹੈ—ਹੇ ਪ੍ਰਭੂ!) ਮੈਨੂੰ ਭਟਕਣਾਂ ਤੋਂ, ਡਰਾਂ ਤੋਂ, ਮੋਹ ਤੋਂ ਬਚਾ ਲੈ (ਇਹ ਭਟਕਣ, ਇਹ ਡਰ, ਇਹ ਮੋਹ ਸਭ ਜਮ ਦੇ ਜਾਲ, ਜਮ ਦੇ ਵੱਸ ਪਾਣ ਵਾਲੇ ਹਨ, ਮੇਰਾ ਇਹ) ਜਮਾਂ ਦਾ ਜਾਲ ਕੱਟ ਦੇ ।੩।
Please, protect me from doubt, fear and emotional attachment, and cut away the noose of Death from my neck. ||3||
 
ਹੇ ਤਰਸ ਦੇ ਸੋਮੇ! ਹੇ ਰੱਖਿਆ ਕਰਨ ਦੇ ਸਮਰੱਥ ਪ੍ਰਭੂ! ਮੈਂ (ਤੇਰੇ ਅੱਗੇ) ਬੇਨਤੀ ਕਰਦਾ ਹਾਂ ।
I beg of You, O Lord of Mercy, O my Father, please cherish me!
 
ਹੇ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ) ਸਾਧ ਸੰਗਤਿ ਵਿਚ ਟਿਕ ਕੇ ਮੈਂ ਤੇਰੇ ਗੁਣ ਗਾਂਦਾ ਰਹਾਂ । (ਹੇ ਪ੍ਰਭੂ!) ਤੇਰੀ ਸਾਧ ਸੰਗਤਿ ਸੁਖਾਂ ਦਾ ਘਰ ਹੈ ।੪।੧੧।੪੧।
I sing Your Glorious Praises, in the Saadh Sangat, the Company of the Holy, O Lord, Home of peace. ||4||11||41||
 
Bilaaval, Fifth Mehl:
 
ਹੇ ਪ੍ਰਭੂ! ਜੋ ਕੁਝ ਤੂੰ ਕਰਨਾ ਚਾਹੁੰਦਾ ਹੈਂ, ਉਹੀ ਤੂੰ ਕਰਦਾ ਹੈਂ, ਤੇਰੀ ਪ੍ਰੇਰਨਾ ਤੋਂ ਬਿਨਾ (ਜੀਵ ਪਾਸੋਂ) ਕੁਝ ਨਹੀਂ ਹੋ ਸਕਦਾ ।
Whatever You wish, You do. Without You, there is nothing.
 
ਤੇਰਾ ਤੇਜ-ਪ੍ਰਤਾਪ ਵੇਖ ਕੇ ਜਮਦੂਤ (ਭੀ ਜੀਵ ਨੂੰ) ਛੱਡ ਜਾਂਦੇ ਹਨ ।੧।
Gazing upon Your Glory, the Messenger of Death leaves and goes away. ||1||
 
ਹੇ ਸਾਰੀਆਂ ਤਾਕਤਾਂ ਵਾਲੇ ਪ੍ਰਭੂ! ਹੇ ਸਭ ਕੁਝ ਕਰ ਸਕਣ ਵਾਲੇ ਪ੍ਰਭੂ! ਹੇ ਗੁਣਾਂ ਨਾਲ ਭਰਪੂਰ ਪ੍ਰਭੂ! ਹੇ ਸਭ ਤੋਂ ਵੱਡੇ ਦੇਵਤੇ ਪ੍ਰਭੂ! ਤੇਰੀ ਮੇਹਰ ਨਾਲ (ਹੀ ਵਿਕਾਰਾਂ ਤੋਂ) ਬਚ ਸਕੀਦਾ ਹੈ ।
By Your Grace, one is emancipated, and egotism is dispelled.
 
(ਤੇਰੀ ਕਿਰਪਾ ਨਾਲ ਹੀ) (ਜੀਵਾਂ ਦੀ) ਹਉਮੈ ਦੂਰ ਹੋ ਸਕਦੀ ਹੈ ।੧।ਰਹਾਉ।
God is omnipotent, possessing all powers; He is obtained through the Perfect, Divine Guru. ||1||Pause||
 
ਹੇ ਪ੍ਰਭੂ! ਭਾਲ ਕਰਦਿਆਂ ਕਰਦਿਆਂ (ਆਖ਼ਰ ਮੈਂ ਇਹ ਗੱਲ) ਲੱਭ ਲਈ ਹੈ ਕਿ (ਤੇਰੇ) ਨਾਮ ਤੋਂ ਬਿਨਾ (ਹੋਰ ਸਭ ਕੁਝ) ਨਾਸਵੰਤ ਹੈ ।
Searching, searching, searching - without the Naam, everything is false.
 
ਜ਼ਿੰਦਗੀ ਦਾ ਸਾਰਾ ਸੁਖ ਸਾਧ ਸੰਗਤਿ ਵਿਚ (ਹੀ ਪ੍ਰਾਪਤ ਹੰੁਦਾ ਹੈ) । ਹੇ ਪ੍ਰਭੂ! (ਮੈਨੂੰ ਭੀ ਸਾਧ ਸੰਗਤਿ ਵਿਚ ਟਿਕਾਈ ਰੱਖੀਂ, ਮੇਰੀ ਇਹ) ਤਾਂਘ ਪੂਰੀ ਕਰ ।੨।
All the comforts of life are found in the Saadh Sangat, the Company of the Holy; God is the Fulfiller of desires. ||2||
 
ਹੇ ਪ੍ਰਭੂ! ਜਿਸ ਜਿਸ ਕੰਮ ਵਿਚ ਤੂੰ (ਜੀਵਾਂ ਨੂੰ) ਲਾਂਦਾ ਹੈਂ, ਉਸੇ ਉਸੇ ਵਿਚ (ਜੀਵ) ਲੱਗਦੇ ਹਨ । (ਇਸ ਵਾਸਤੇ, ਹੇ ਪ੍ਰਭੂ!) ਮੈਂ ਆਪਣੀ ਸਾਰੀ ਚਤੁਰਾਈ ਮੁਕਾ ਦਿੱਤੀ ਹੈ (ਤੇ, ਤੇਰੀ ਰਜ਼ਾ ਵਿਚ ਤੁਰਨਾ ਲੋੜਦਾ ਹਾਂ) ।
Whatever You attach me to, to that I am attached; I have burnt away all my cleverness.
 
ਹੇ ਦੀਨਾਂ ਉਤੇ ਦਇਆ ਕਰਨ ਵਾਲੇ ਮੇਰੇ ਪ੍ਰਭੂ! ਤੂੰ (ਸਾਰੇ ਜਗਤ ਵਿਚ) ਹਰ ਥਾਂ ਮੌਜੂਦ ਹੈਂ (ਤੈਥੋਂ ਕੋਈ ਆਕੀ ਨਹੀਂ ਹੋ ਸਕਦਾ) ।੩।
You are permeating and pervading everywhere, O my Lord, Merciful to the meek. ||3||
 
ਹੇ ਪ੍ਰਭੂ! (ਅਸੀ ਜੀਵ) ਸਭ ਕੁਝ ਤੇਰੇ ਪਾਸੋਂ ਹੀ ਮੰਗ ਸਕਦੇ ਹਾਂ । (ਜੇਹੜਾ) ਵਡ-ਭਾਗੀ (ਮਨੁੱਖ ਮੰਗਦਾ ਹੈ, ਉਹ) ਪ੍ਰਾਪਤ ਕਰ ਲੈਂਦਾ ਹੈ ।
I ask for everything from You, but only the very fortunate ones obtain it.
 
ਹੇ ਪ੍ਰਭੂ! (ਤੇਰੇ ਦਾਸ) ਨਾਨਕ ਦੀ (ਤੇਰੇ ਦਰ ਤੇ) ਅਰਦਾਸ ਹੈ (ਮੇਹਰ ਕਰ, ਮੈਂ ਨਾਨਕ) ਤੇਰੇ ਗੁਣ ਗਾ ਕੇ ਆਤਮਕ ਜੀਵਨ ਹਾਸਲ ਕਰ ਲਵਾਂ ।੪।੧੨।੪੨।
This is Nanak's prayer, O God, I live by singing Your Glorious Praises. ||4||12||42||
 
Bilaaval, Fifth Mehl:
 
ਹੇ ਭਾਈ! ਗੁਰੂ ਦੀ ਸੰਗਤਿ ਵਿਚ ਟਿਕੇ ਰਹਿਣ ਨਾਲ ਸਾਰੇ ਪਾਪ ਦੂਰ ਹੋ ਜਾਂਦੇ ਹਨ ।
Dwelling in the Saadh Sangat, the Company of the Holy, all sins are erased.
 
(ਸਾਧ ਸੰਗਤਿ ਦੀ ਬਰਕਤਿ ਨਾਲ) ਪਰਮਾਤਮਾ ਨਾਲ (ਸਾਂਝ ਬਣਿਆਂ) ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਰੰਗੇ ਜਾਈਦਾ ਹੈ, ਜਿਸ ਕਰਕੇ ਜਨਮ ਮਰਨ ਦੇ ਗੇੜ ਵਿਚ ਨਹੀਂ ਫਸੀਦਾ ।੧।
One who is attuned to the Love of God, is not cast into the womb of reincarnation. ||1||
 
ਹੇ ਭਾਈ! ਪਰਮਾਤਮਾ ਦਾ ਨਾਮ ਜਪਿਆਂ (ਮਨੁੱਖ ਦੀ) ਜੀਭ ਪਵਿੱਤਰ ਹੋ ਜਾਂਦੀ ਹੈ ।
Chanting the Name of the Lord of the Universe, the tongue becomes holy.
 
ਗੁਰੂ ਦਾ (ਦੱਸਿਆ ਹੋਇਆ ਹਰਿ-ਨਾਮ ਦਾ) ਜਾਪ ਜਪਿਆਂ ਮਨ ਪਵਿੱਤਰ ਹੋ ਜਾਂਦਾ ਹੈ, ਸਰੀਰ ਪਵਿੱਤਰ ਹੋ ਜਾਂਦਾ ਹੈ ।੧।ਰਹਾਉ।
The mind and body become immaculate and pure, chanting the Chant of the Guru. ||1||Pause||
 
(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦੇ ਨਾਮ ਦਾ ਰਸ ਚੱਖਿਆਂ (ਮਾਇਆ ਦੇ ਲਾਲਚ ਵਲੋਂ) ਰੱਜ ਜਾਈਦਾ ਹੈ, ਪਰਮਾਤਮਾ ਦਾ ਨਾਮ-ਰਸ ਮਨ ਵਿਚ ਵਸਾ ਕੇ ਸਦਾ ਖਿੜੇ ਰਹੀਦਾ ਹੈ ।
Tasting the subtle essence of the Lord, one is satisfied; receiving this essence, the mind becomes happy.
 
ਬੁੱਧੀ ਵਿਚ (ਸਹੀ ਜੀਵਨ ਦਾ) ਚਾਨਣ ਹੋ ਜਾਂਦਾ ਹੈ, ਬੁੱਧੀ ਉੱਜਲ ਹੋ ਜਾਂਦੀ ਹੈ । ਹਿਰਦਾ-ਕੌਲ (ਮਾਇਆ ਦੇ ਮੋਹ ਵਲੋਂ) ਪਰਤ ਕੇ ਸਦਾ ਖਿੜਿਆ ਰਹਿੰਦਾ ਹੈ ।੨।
The intellect is brightened and illuminated; turning away from the world, the heart-lotus blossoms forth. ||2||
 
(ਹੇ ਭਾਈ! ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦੇ ਨਾਮ ਦਾ ਜਾਪ ਕੀਤਿਆਂ ਮਨੁੱਖ ਦਾ ਮਨ) ਠੰਢਾ-ਠਾਰ ਹੋ ਜਾਂਦਾ ਹੈ, (ਮਨ ਵਿਚ) ਸ਼ਾਂਤੀ ਤੇ ਸੰਤੋਖ ਪੈਦਾ ਹੋ ਜਾਂਦਾ ਹੈ, ਮਾਇਆ ਵਾਲੀ ਸਾਰੀ ਤ੍ਰਿਸ਼ਨਾ ਮੁੱਕ ਜਾਂਦੀ ਹੈ ।
He is cooled and soothed, peaceful and content; all his thirst is quenched.
 
(ਮਾਇਆ ਦੀ ਖ਼ਾਤਰ) ਦਸੀਂ ਪਾਸੀਂ (ਸਾਰੇ ਜਗਤ ਵਿਚ) ਦੌੜ-ਭੱਜ ਮਿਟ ਜਾਂਦੀ ਹੈ, (ਪ੍ਰਭੂ ਦੇ ਚਰਨਾਂ ਦੇ) ਪਵਿੱਤਰ ਥਾਂ ਵਿਚ ਨਿਵਾਸ ਹੋ ਜਾਂਦਾ ਹੈ ।੩।
The mind's wandering in the ten directions is stopped, and one dwells in the immaculate place. ||3||
 
ਹੇ ਨਾਨਕ! ਰੱਖਿਆ ਕਰਨ ਦੇ ਸਮਰੱਥ ਪ੍ਰਭੂ ਨੇ ਜਿਸ ਮਨੁੱਖ ਦੀ (ਵਿਕਾਰਾਂ ਵਲੋਂ) ਰਾਖੀ ਕੀਤੀ, ਉਸ ਦੀਆਂ ਸਾਰੀਆਂ ਹੀ ਭਟਕਣਾਂ (ਸੜ ਕੇ) ਸੁਆਹ ਹੋ ਗਈਆਂ ।
The Savior Lord saves him, and his doubts are burnt to ashes.
 
ਗੁਰੂ ਦਾ ਦਰਸਨ ਕਰ ਕੇ ਉਸ ਮਨੁੱਖ ਨੇ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜੋ, ਮਾਨੋ, ਦੁਨੀਆ ਦੇ ਸਾਰੇ ਹੀ) ਖ਼ਜ਼ਾਨੇ (ਹੈ), (ਤੇ ਨਾਮ ਦੀ ਬਰਕਤਿ ਨਾਲ ਉਹ ਸਦਾ ਲਈ) ਸੁਖੀ ਹੋ ਗਿਆ ।੪।੧੩।੪੩।
Nanak is blessed with the treasure of the Naam, the Name of the Lord. He finds peace, gazing upon the Blessed Vision of the Saints' Darshan. ||4||13||43||
 
Bilaaval, Fifth Mehl:
 
ਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ), ਪੱਖਾ (ਝੱਲਿਆ ਕਰ), (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ ।
Carry water for the Lord's slave, wave the fan over him, and grind his corn; then, you shall be happy.
 
ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ—ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ।੧।
Burn in the fire your power, property and authority. ||1||
 
ਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ ।
Grasp hold of the feet of the servant of the humble Saints.
 
ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ।੧।ਰਹਾਉ।
Renounce and abandon the wealthy, the regal overlords and kings. ||1||Pause||
 
ਹੇ ਭਾਈ! ਗੁਰਮੁਖਾਂ ਦੇ ਘਰ ਦੀ ਰੱੁਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ) ।
The dry bread of the Saints is equal to all treasures.
 
ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ।੨।
The thirty-six tasty dishes of the faithless cynic, are just like poison. ||2||
 
ਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ ।
Wearing the old blankets of the humble devotees, one is not naked.
 
ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ ।੩।
But by putting on the silk clothes of the faithless cynic, one loses one's honor. ||3||
 
ਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ ।
Friendship with the faithless cynic breaks down mid-way.
 
ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ ।੪।
But whoever serves the humble servants of the Lord, is emancipated here and hereafter. ||4||
 
ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ । ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ ।
Everything comes from You, O Lord; You Yourself created the creation.
 
ਹੇ ਨਾਨਕ! ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤਿ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ ।੫।੧੪।੪੪।
Blessed with the Blessed Vision of the Darshan of the Holy, Nanak sings the Glorious Praises of the Lord. ||5||14||44||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by