Bilaaval, Fifth Mehl:
 
(ਹੇ ਪ੍ਰਭੂ! ਮੇਹਰ ਕਰ) ਮੈਂ ਆਪਣੇ ਕੰਨਾਂ ਨਾਲ ਸਦਾ (ਤੈਂ) ਹਰੀ ਦਾ ਨਾਮ ਸੁਣਦਾ ਰਹਾਂ, (ਤੈਂ) ਠਾਕੁਰ ਦੀ ਸਿਫ਼ਤਿ-ਸਾਲਾਹ ਗਾਂਦਾ ਰਹਾਂ ।
With my ears, I listen to the Lord, Har, Har; I sing the Praises of my Lord and Master.
 
ਸੰਤਾਂ ਦੇ ਚਰਨਾਂ ਉਤੇ ਮੈਂ ਆਪਣੇ ਦੋਵੇਂ ਹੱਥ ਤੇ ਆਪਣਾ ਸਿਰ ਰੱਖ ਕੇ (ਤੈਂ) ਹਰੀ ਦਾ ਨਾਮ ਸਿਮਰਦਾ ਰਹਾਂ ।੧।
I place my hands and my head upon the feet of the Saints, and meditate on the Lord's Name. ||1||
 
ਹੇ ਦਇਆ ਦੇ ਸੋਮੇ ਪ੍ਰਭੂ! ਮੇਹਰ ਕਰ, ਮੈਂ ਤੇਰੇ ਸੰਤ ਜਨਾਂ ਦੀ ਚਰਨ-ਧੂੜ ਲੈ ਕੇ ਆਪਣੇ ਮੱਥੇ ਉਥੇ (ਸਦਾ) ਲਾਂਦਾ ਰਹਾਂ ।
Be kind to me, O Merciful God, and bless me with this wealth and success.
 
(ਮੈਂ ਤੇਰੇ ਦਰ ਤੋਂ) ਇਹ (ਦਾਤਿ) ਹਾਸਲ ਕਰ ਲਵਾਂ, (ਇਹੀ ਮੇਰੇ ਵਾਸਤੇ ਦੁਨੀਆ ਦੇ) ਨੌ ਖ਼ਜ਼ਾਨੇ (ਹੈ, ਇਹੀ ਮੇਰੇ ਵਾਸਤੇ ਅਠਾਰਾਂ) ਸਿੱਧੀਆਂ (ਹੈ) ।੧।ਰਹਾਉ।
Obtaining the dust of the feet of the Saints, I apply it to my forehead. ||1||Pause||
 
(ਹੇ ਪ੍ਰਭੂ! ਮੇਹਰ ਕਰ) ਮੈਂ ਨੀਵੇਂ ਤੋਂ ਨੀਵਾਂ ਹੋ ਕੇ ਬਹੁਤ ਨੀਵਾਂ ਹੋ ਕੇ (ਸੰਤਾਂ ਅੱਗੇ) ਬੇਨਤੀ ਕਰ ਕੇ ਉਹਨਾਂ ਨੂੰ ਬੁਲਾਂਦਾ ਰਹਾਂ,
I am the lowest of the low, absolutely the lowest; I offer my humble prayer.
 
ਮੈਂ ਆਪਾ-ਭਾਵ ਛੱਡ ਕੇ ਸੰਤਾਂ ਦੇ ਪੈਰ ਘੁੱਟਿਆ ਕਰਾਂ ਅਤੇ ਸੰਤਾਂ ਦੀ ਸੰਗਤਿ ਵਿਚ ਟਿਕਿਆ ਰਹਾਂ ।੨।
I wash their feet, and renounce my self-conceit; I merge in the Saints' Congregation. ||2||
 
(ਹੇ ਪ੍ਰਭੂ! ਮੇਹਰ ਕਰ) ਮੈਨੂੰ ਮੇਰੇ ਹਰੇਕ ਸਾਹ ਦੇ ਨਾਲ ਕਦੇ ਤੇਰਾ ਨਾਮ ਨਾਹ ਭੁੱਲੇ (ਗੁਰੂ ਦਾ ਦਰ ਛੱਡ ਕੇ) ਮੈਂ ਹੋਰ ਕਿਸੇ ਪਾਸੇ ਨਾਹ ਭਟਕਦਾ ਫਿਰਾਂ ।
With each and every breath, I never forget the Lord; I never go to another.
 
(ਹੇ ਪ੍ਰਭੂ! ਜੇ ਤੇਰੀ ਮਿਹਰ ਹੋਵੇ ਤਾਂ) ਮੈਨੂੰ ਉਹ ਗੁਰੂ ਮਿਲ ਪਏ, ਜਿਸ ਦਾ ਦਰਸਨ ਜੀਵਨ ਨੂੰ ਕਾਮਯਾਬ ਕਰ ਦੇਂਦਾ ਹੈ, (ਗੁਰੂ ਦੇ ਦਰ ਤੇ ਟਿਕ ਕੇ) ਮੈਂ (ਆਪਣੇ ਅੰਦਰੋਂ) ਅਹੰਕਾਰ ਦੂਰ ਕਰਾਂ, ਮੋਹ ਮਿਟਾਵਾਂ ।੩।
Obtaining the Fruitful Vision of the Guru's Darshan, I discard my pride and attachment. ||3||
 
(ਹੇ ਪ੍ਰਭੂ! ਮੇਹਰ ਕਰ) ਮੈਂ ਸਤ ਨੂੰ, ਸੰਤੋਖ ਨੂੰ, ਦਇਆ ਨੂੰ, ਧਰਮ ਨੂੰ, (ਆਪਣੇ ਆਤਮਕ ਜੀਵਨ ਦੀ) ਸਜਾਵਟ ਬਣਾਈ ਰੱਖਾਂ ।
I am embellished with truth, contentment, compassion and Dharmic faith.
 
ਹੇ ਨਾਨਕ (ਆਖ—ਜਿਵੇਂ) ਸੋਹਾਗਣ ਇਸਤ੍ਰੀ (ਆਪਣੇ ਪਤੀ ਨੂੰ ਪਿਆਰੀ ਲੱਗਦੀ ਹੈ, ਤਿਵੇਂ, ਜੇ ਉਸ ਦੀ ਮੇਹਰ ਹੋਵੇ, ਤਾਂ) ਕਾਮਯਾਬ ਜੀਵਨ ਵਾਲਾ ਬਣ ਕੇ ਆਪਣੇ ਪ੍ਰਭੂ ਨੂੰ ਪਿਆਰਾ ਲੱਗ ਸਕਦਾ ਹਾਂ ।੪।੧੫।੪੫।
My spiritual marriage is fruitful, O Nanak; I am pleasing to my God. ||4||15||45||
 
Bilaaval, Fifth Mehl:
 
ਹੇ ਭਾਈ! ਗੁਰੂ ਦੇ ਬਚਨ ਕਦੇ ਟਲਣ ਵਾਲੇ ਨਹੀਂ ਹਨ ।
The words of the Holy are eternal and unchanging; this is apparent to everyone.
 
ਗੁਰੂ ਨੇ ਸਾਰੇ ਜਗਤ ਵਿਚ ਇਹ ਗੱਲ ਪਰਗਟ ਸੁਣਾ ਦਿੱਤੀ ਹੈ ਕਿ ਜਿਸ ਮਨੁੱਖ ਨੂੰ ਗੁਰੂ ਦਾ ਸੰਗ ਪ੍ਰਾਪਤ ਹੁੰਦਾ ਹੈ, ਉਸ ਨੂੰ ਪ੍ਰਭੂ ਪਾਤਿਸ਼ਾਹ ਮਿਲ ਪੈਂਦਾ ਹੈ ।੧।ਰਹਾਉ।
That humble being, who joins the Saadh Sangat, meets the Sovereign Lord. ||1||
 
ਹੇ ਭਾਈ! ਸਾਰੇ ਜੀਵ (ਹੋਰ ਹੋਰ) ਅਨੇਕਾਂ ਗੱਲਾਂ ਕਰ ਕੇ ਥੱਕ ਜਾਂਦੇ ਹਨ (ਹੋਰ ਹੋਰ ਗੱਲਾਂ ਸਫਲ ਨਹੀਂ ਹੁੰਦੀਆਂ), ਗੁਰੂ (ਹੀ) ਪ੍ਰਭੂ-ਚਰਨਾਂ ਵਿਚ (ਜੀਵ ਨੂੰ) ਲਿਆ ਜੋੜਦਾ ਹੈ ।
This faith in the Lord of the Universe, and peace, are found by meditating on the Lord.
 
(ਗੁਰੂ ਹੀ) ਪਰਮਾਤਮਾ ਬਾਰੇ ਇਹ ਨਿਸ਼ਚਾ (ਜੀਵ ਦੇ ਅੰਦਰ ਪੈਦਾ ਕਰਦਾ ਹੈ ਕਿ) ਪਰਮਾਤਮਾ ਦਾ ਨਾਮ ਜਪ ਕੇ (ਮਨੁੱਖ) ਆਤਮਕ ਆਨੰਦ ਪ੍ਰਾਪਤ ਕਰਦਾ ਹੈ ।੧।ਰਹਾਉ।
Everyone is speaking in various ways, but the Guru has brought the Lord into the home of my self. ||1||Pause||
 
(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਉਸ ਮਨੁੱਖ ਦੀ ਇੱਜ਼ਤ ਰੱਖ ਲੈਂਦਾ ਹੈ ਜੋ ਉਸ ਦੀ ਸਰਨ ਆ ਪੈਂਦਾ ਹੈ—ਇਸ ਵਿਚ ਰਤਾ ਭੀ ਸ਼ੱਕ ਨਹੀਂ ।
He preserves the honor of those who seek His Sanctuary; there is no doubt about this at all.
 
(ਇਸ ਵਾਸਤੇ, ਹੇ ਭਾਈ!) ਇਸ ਮਨੁੱਖਾ ਸਰੀਰ ਵਿਚ ਪਰਮਾਤਮਾ ਦਾ ਨਾਮ ਬੀਜੋ । ਇਹ ਮੌਕਾ ਬੜੀ ਮੁਸ਼ਕਿਲ ਨਾਲ ਮਿਲਦਾ ਹੈ ।੨।
In the field of actions and karma, plant the Lord's Name; this opportunity is so difficult to obtain! ||2||
 
(ਹੇ ਭਾਈ! ਗੁਰੂ ਦੱਸਦਾ ਹੈ ਕਿ) ਪਰਮਾਤਮਾ ਆਪ ਹੀ ਹਰੇਕ ਦੇ ਦਿਲ ਦੀ ਜਾਣਨ ਵਾਲਾ ਹੈ । ਸਾਰੀ ਸ੍ਰਿਸ਼ਟੀ ਉਵੇਂ ਹੀ ਕਰਦੀ ਹੈ ਜਿਵੇਂ ਪਰਮਾਤਮਾ ਪ੍ਰੇਰਦਾ ਹੈ ।
God Himself is the Inner-knower, the Searcher of hearts; He does, and causes everything to be done.
 
(ਸਰਨ ਪਏ) ਅਨੇਕਾਂ ਹੀ ਵਿਕਾਰੀਆਂ ਨੂੰ ਪਰਮਾਤਮਾ ਪਵਿੱਤਰ ਜੀਵਨ ਵਾਲਾ ਬਣਾ ਦੇਂਦਾ ਹੈ—ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ ।੩।
He purifies so many sinners; this is the natural way of our Lord and Master. ||3||
 
ਹੇ ਨਾਨਕ! (ਆਖ—) ਹੇ ਮਨੁੱਖੋ! ਮਾਇਆ ਦੀ ਭਟਕਣਾ ਵਿਚ ਪੈ ਕੇ ਇਹ ਗੱਲ ਭੁੱਲ ਨਾਹ ਜਾਣੀ ਕਿ ਜਿਸ ਮਨੁੱਖ ਨੂੰ ਪ੍ਰਭੂ ਨੇ ਆਪ ਵਡਿਆਈ ਬਖ਼ਸ਼ੀ,
Don't be fooled, O mortal being, by the illusion of Maya.
 
ਉਸ ਦੀ ਉਹ ਇੱਜ਼ਤ ਜ਼ਰੂਰ ਰੱਖ ਲੈਂਦਾ ਹੈ ।੪।੧੬।੪੬।
O Nanak, God saves the honor of those of whom He approves. ||4||16||46||
 
Bilaaval, Fifth Mehl:
 
ਹੇ ਭਾਈ! ਜਿਸ ਪਰਮਾਤਮਾ ਨੇ (ਜੀਵ ਦਾ) ਦੁਰਲੱਭ ਮਨੁੱਖਾ ਸਰੀਰ ਬਣਾ ਕੇ ਮਿੱਟੀ ਤੋਂ ਇਸ ਨੂੰ ਪੈਦਾ ਕਰ ਦਿੱਤਾ,
He fashioned you from clay, and made your priceless body.
 
ਉਸ ਨੇ ਹੀ ਜੀਵ ਦੇ ਅਨੇਕਾਂ ਹੀ ਐਬ ਉਸ ਦੇ ਮਨ ਵਿਚ ਲੁਕਾ ਰੱਖੇ ਹਨ, ਜੀਵ ਦਾ ਸਰੀਰ ਫਿਰ ਭੀ ਸਾਫ਼-ਸੁਥਰਾ ਦਿੱਸਦਾ ਹੈ ।੧।
He covers the many faults in your mind, and makes you look immaculate and pure. ||1||
 
ਹੇ ਭਾਈ! ਜਿਸ (ਪਰਮਾਤਮਾ) ਦੇ ਇਹ (ਅਨੇਕਾਂ) ਗੁਣ ਹਨ, ਉਹ ਸਾਡੇ ਮਨ ਤੋਂ ਕਦੇ ਭੀ ਭੁੱਲਣਾ ਨਹੀਂ ਚਾਹੀਦਾ ।
So why do you forget God from your mind? He has done so many good things for you.
 
ਜੇਹੜਾ ਮਨੁੱਖ ਪ੍ਰਭੂ (ਦੀ ਯਾਦ) ਛੱਡ ਕੇ ਹੋਰ ਹੋਰ ਪਦਾਰਥਾਂ ਨਾਲ ਮੋਹ ਬਣਾਂਦਾ ਹੈ, ਉਹ ਮਿੱਟੀ ਵਿਚ ਰਲ ਜਾਂਦਾ ਹੈ (ਉਸ ਦਾ ਜੀਵਨ ਵਿਅਰਥ ਚਲਾ ਜਾਂਦਾ ਹੈ) ।੧।ਰਹਾਉ।
One who forsakes God, and blends himself with another, in the end is blended with dust. ||1||Pause||
 
ਹੇ ਭਾਈ! ਹਰੇਕ ਸਾਹ ਦੇ ਨਾਲ ਹਰ ਵੇਲੇ ਉਸ ਪਰਮਾਤਮਾ ਨੂੰ ਯਾਦ ਕਰਦੇ ਰਹੋ । ਵੇਖਣਾ, ਰਤਾ ਭੀ ਢਿੱਲ ਨਾਹ ਕਰਨੀ ।
Meditate, meditate in remembrance with each and every breath - do not delay!
 
ਹੇ ਭਾਈ! ਦੁਨੀਆ ਦੇ ਨਾਸਵੰਤ ਪਦਾਰਥਾਂ ਦਾ ਪਿਆਰ ਤਿਆਗ ਕੇ, ਦਿੱਸਦੇ ਜਗਤ ਦਾ ਮੋਹ ਛੱਡ ਕੇ, ਪਰਮਾਤਮਾ ਨਾਲ ਪਿਆਰ ਬਣਾਈ ਰੱਖੋ ।੨।
Renounce worldly affairs, and merge yourself into God; forsake false loves. ||2||
 
ਹੇ ਭਾਈ! ਜਿਸ ਇੱਕ ਪਰਮਾਤਮਾ ਨੇ (ਆਪਣੇ ਆਪ ਤੋਂ ਜਗਤ ਦੇ) ਇਹ ਅਨੇਕਾਂ ਬਹੁਤ ਰੰਗ ਬਣਾ ਦਿੱਤੇ ਹਨ, ਉਹ ਹੁਣ ਭੀ (ਹਰ ਥਾਂ) ਮੌਜੂਦ ਹੈ, ਅਗਾਂਹ ਨੂੰ ਭੀ (ਸਦਾ) ਕਾਇਮ ਰਹੇਗਾ ।
He is many, and He is One; He takes part in the many plays. This is as He is, and shall be.
 
ਗੁਰੂ ਤੋਂ ਸਿੱਖਿਆ ਲੈ ਕੇ ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਿਆ ਕਰੋ ।੩।
So serve that Supreme Lord God, and accept the Guru's Teachings. ||3||
 
ਹੇ ਭਾਈ! ਉਹ ਪ੍ਰਭੂ (ਜਗਤ ਦੀਆਂ) ਉੱਚੀਆਂ ਤੋ ਉੱਚੀਆਂ ਹਸਤੀਆਂ ਨਾਲੋਂ ਭੀ ਉੱਚਾ ਹੈ, ਵੱਡਿਆਂ ਤੋਂ ਭੀ ਵੱਡਾ ਹੈ, ਉਂਞ ਉਹ ਸਾਰੇ ਜੀਵਾਂ ਦੇ ਨਾਲ (ਵੱਸਦਾ ਭੀ) ਦੱਸਿਆ ਜਾਂਦਾ ਹੈ ।
God is said to be the highest of the high, the greatest of all, our companion.
 
ਹੇ ਨਾਨਕ! (ਉਸ ਪ੍ਰਭੂ ਦੇ ਦਰ ਤੇ ਅਰਦਾਸ ਕਰ, ਤੇ ਆਖ—ਹੇ ਪ੍ਰਭੂ!) ਮੈਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਛੋਟਾ ਜਿਹਾ ਦਾਸ ਬਣਾ ਲੈ ।੪।੧੭।੪੭।
Please, let Nanak be the slave of the slave of Your slaves. ||4||17||47||
 
Bilaaval, Fifth Mehl:
 
ਹੇ ਭਾਈ! ਪ੍ਰਭੂ ਦੇ ਭਗਤ ਇਕ ਪ੍ਰਭੂ ਦੀ ਹੀ ਓਟ ਲੈਂਦੇ ਹਨ, ਹੋਰ (ਆਸਰਿਆਂ ਦੀ) ਆਸ ਛੱਡ ਦੇਂਦੇ ਹਨ ।
The Lord of the Universe is my only Support. I have renounced all other hopes.
 
(ਉਹਨਾਂ ਨੂੰ ਨਿਸ਼ਚਾ ਰਹਿੰਦਾ ਹੈ ਕਿ) ਪ੍ਰਭੂ ਸਭ ਜੀਵਾਂ ਉਤੇ ਤਾਕਤ ਰੱਖਣ ਵਾਲਾ ਹੈ, ਸਭ ਤਾਕਤਾਂ ਨਾਲ ਭਰਪੂਰ ਹੈ, ਸਭ ਗੁਣਾਂ ਦਾ ਖ਼ਜ਼ਾਨਾ ਹੈ ।੧।
God is All-powerful, above all; He is the perfect treasure of virtue. ||1||
 
ਹੇ ਭਾਈ! ਪਰਮਾਤਮਾ ਦੇ ਸੇਵਕਾਂ (ਦੀ ਜ਼ਿੰਦਗੀ) ਦਾ ਆਸਰਾ ਪਰਮਾਤਮਾ ਦਾ ਨਾਮ (ਹੀ ਹੁੰਦਾ) ਹੈ, ਸੇਵਕ ਸਦਾ ਪਰਮਾਤਮਾ ਦੀ ਸਰਨ ਪਏ ਰਹਿੰਦੇ ਹਨ,
The Naam, the Name of the Lord, is the Support of the humble servant who seeks God's Sanctuary.
 
ਸੇਵਕਾਂ ਦੇ ਮਨ ਵਿਚ ਸਦਾ ਪਰਮਾਤਮਾ (ਦੇ ਨਾਮ) ਦਾ ਹੀ ਸਹਾਰਾ ਹੁੰਦਾ ਹੈ ।੧।ਰਹਾਉ।
In their minds, the Saints take the Support of the Transcendent Lord. ||1||Pause||
 
(ਹੇ ਭਾਈ! ਸੰਤ ਜਨਾਂ ਨੂੰ ਯਕੀਨ ਹੈ ਕਿ) ਪਰਮਾਤਮਾ ਆਪ ਹਰੇਕ ਜੀਵ ਦੀ ਰੱਖਿਆ ਕਰਦਾ ਹੈ, ਆਪ ਹਰੇਕ ਦਾਤਿ ਦੇਂਦਾ ਹੈ, ਆਪ ਹੀ (ਹਰੇਕ ਦੀ) ਪਾਲਣਾ ਕਰਦਾ ਹੈ,
He Himself preserves, and He Himself gives. He Himself cherishes.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by