(ਹੇ ਭਾਈ! ਸਾਧ ਸੰਗਤਿ ਇਕ ਐਸਾ ਅਸਥਾਨ ਹੈ ਜਿਥੇ ਬਖ਼ਸ਼ਸ਼ਾਂ ਦੇ) ਭੰਡਾਰੇ ਭਰੇ ਰਹਿੰਦੇ ਹਨ, (ਉਥੇ ਇਹਨਾਂ ਬਖ਼ਸ਼ਸ਼ਾਂ ਦੀ) ਕਦੇ ਭੀ ਤੋਟ ਨਹੀਂ ਆਉਂਦੀ ।
There is never any deficiency at all; the Lord's treasures are over-flowing.
(ਜੇਹੜਾ ਭੀ ਮਨੁੱਖ ਸਾਧ ਸੰਗਤਿ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ ।੨।
His Lotus Feet are enshrined within my mind and body; God is inaccessible and infinite. ||2||
(ਹੇ ਭਾਈ! ਜੇਹੜੇ ਭੀ ਮਨੁੱਖ ਸਾਧ ਸੰਗਤਿ ਵਿਚ) ਨਿਵਾਸ ਰੱਖਦੇ ਹਨ ਅਤੇ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਉਹ ਸਾਰੇ ਸੁਖੀ ਰਹਿੰਦੇ ਹਨ, ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਦਿੱਸਦੀ ।
All those who work for Him dwell in peace; you can see that they lack nothing.
ਗੁਰੂ ਦੀ ਕਿਰਪਾ ਨਾਲ ਉਹਨਾਂ ਨੂੰ ਜਗਤ ਦੇ ਮਾਲਕ ਪੂਰਨ ਪ੍ਰਭੂ ਜੀ ਮਿਲ ਪੈਂਦੇ ਹਨ ।੩।
By the Grace of the Saints, I have met God, the Perfect Lord of the Universe. ||3||
(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤਿ ਵਿਚ ਟਿਕਦੇ ਹਨ) ਸਾਰੇ ਲੋਕ (ਉਹਨਾਂ ਦੀ) ਸੋਭਾ-ਵਡਿਆਈ ਕਰਦੇ ਹਨ । ਸਾਧ ਸੰਗਤਿ ਇਕ ਐਸਾ ਸੋਹਣਾ ਥਾਂ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ ।
Everyone congratulates me, and celebrates my victory; the home of the True Lord is so beautiful!
ਹੇ ਨਾਨਕ! (ਸਾਧ ਸੰਗਤਿ ਦੀ ਬਰਕਤਿ ਨਾਲ) ਸਾਰੇ ਸੁਖਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਕੇ ਪੂਰੇ ਗੁਰੂ ਦਾ (ਸਦਾ ਲਈ) ਮਿਲਾਪ ਪ੍ਰਾਪਤ ਕਰ ਲਈਦਾ ਹੈ ।੪।੩੩।੬੩।
Nanak chants the Naam, the Name of the Lord, the treasure of peace; I have found the Perfect Guru. ||4||33||63||
Bilaaval, Fifth Mehl:
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, (ਸਿਮਰਨ ਦੀ ਬਰਕਤਿ ਨਾਲ ਵਿਕਾਰ ਆਦਿਕ) ਰੋਗਾਂ ਤੋਂ ਰਹਿਤ ਹੋ ਜਾਈਦਾ ਹੈ । ਇਹ ਸਿਮਰਨ ਹੀ ਸ੍ਰੀ ਰਾਮਚੰਦ੍ਰ ਜੀ ਦੀ ਸੋਟੀ ਹੈ (ਜਿਸ ਸੋਟੀ ਦੇ ਡਰ ਕਰਕੇ ਕੋਈ ਦੁਸ਼ਟ ਸਿਰ ਨਹੀਂ ਚੱੁਕ ਸਕਦਾ ਸੀ) ।
Worship and adore the Lord, Har, Har, Har, and you shall be free of disease.
ਇਸ (ਸਿਮਰਨ) ਨੇ (ਹਰੇਕ ਸਿਮਰਨ ਕਰਨ ਵਾਲੇ ਦੇ ਅੰਦਰੋਂ ਹਰੇਕ) ਰੋਗ ਦੂਰ ਕਰ ਦਿੱਤਾ ਹੈ ।੧।
This is the Lord's healing rod, which eradicates all disease. ||1||Pause||
ਹੇ ਭਾਈ! ਪੂਰੇ ਗੁਰੂ ਦੀ ਸਰਨ ਪੈਣਾ ਚਾਹੀਦਾ ਹੈ ਅਤੇ ਪ੍ਰਭੂ ਦਾ ਨਾਮ ਜਪਣਾ ਚਾਹੀਦਾ ਹੈ । (ਇਸ ਤਰ੍ਹਾਂ) ਸਦਾ ਆਤਮਕ ਆਨੰਦ ਮਾਣ ਸਕੀਦਾ ਹੈ ।
Meditating on the Lord, through the Perfect Guru, he constantly enjoys pleasure.
ਗੁਰੂ ਦੀ ਸੰਗਤਿ ਤੋਂ ਕੁਰਬਾਨ ਜਾਣਾ ਚਾਹੀਦਾ ਹੈ (ਸਾਧ ਸੰਗਤਿ ਦੀ ਕਿਰਪਾ ਨਾਲ) ਪਰਮਾਤਮਾ ਦੇ ਮਿਲਾਪ ਦਾ ਅਵਸਰ ਬਣਦਾ ਹੈ ।੧।
I am devoted to the Saadh Sangat, the Company of the Holy; I have been united with my Lord. ||1||
ਹੇ ਨਾਨਕ! ਉਸ ਪ੍ਰਭੂ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਜੋ ਜਗਤ ਦੀ ਰਚਨਾ ਕਰਨ ਦੇ ਸਮਰੱਥ ਹੈ,
Contemplating Him, peace is obtained, and separation is ended.
ਜਿਸ ਦਾ ਸਿਮਰਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ ਅਤੇ ਪ੍ਰਭੂ ਨਾਲੋਂ ਵਿਛੋੜਾ ਦੂਰ ਹੋ ਜਾਂਦਾ ਹੈ ।੨।੩੪।੬੪।
Nanak seeks the Sanctuary of God, the All-powerful Creator, the Cause of causes. ||2||34||64||
Raag Bilaaval, Fifth Mehl, Du-Padas, Fifth House:
One Universal Creator God. By The Grace Of The True Guru:
ਹੋਰ ਸਾਰੇ ਹੀਲੇ ਛੱਡ ਦਿੱਤੇ ਹਨ ਅਤੇ ਪਰਮਾਤਮਾ ਦਾ ਨਾਮ (ਹੀ) ਦਵਾਈ ਵਰਤੀ ਹੈ, ਉਸ ਦੇ ਸਾਰੇ ਦੁੱਖ-ਕਲੇਸ਼, ਸਾਰੇ ਪਾਪ,
I have given up all other efforts, and have taken the medicine of the Naam, the Name of the Lord.
ਸਾਰੇ ਰੋਗ ਮਿਟ ਗਏ ਹਨ; ਉਸ ਦਾ ਮਨ (ਵਿਕਾਰਾਂ ਦੀ ਤਪਸ਼ ਤੋਂ ਬਚ ਕੇ) ਠੰਢਾ-ਠਾਰ ਹੋਇਆ ਹੈ ।੧।
Fevers, sins and all diseases are eradicated, and my mind is cooled and soothed. ||1||
ਹੇ ਭਾਈ! ਜੇਹੜਾ ਮਨੁੱਖ ਪੂਰੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ, ਉਸ ਦਾ ਸਾਰਾ ਦੁੱਖ-ਕਲੇਸ਼ ਦੂਰ ਹੋ ਜਾਂਦਾ ਹੈ,
Worshipping the Perfect Guru in adoration, all pains are dispelled.
(ਕਿਉਂਕਿ) ਰੱਖਿਆ ਕਰਨ ਦੇ ਸਮਰੱਥ ਪਰਮਾਤਮਾ ਨੇ (ਉਸ ਉਤੇ) ਕਿਰਪਾ ਕਰ ਕੇ (ਦੁੱਖਾਂ ਕਲੇਸ਼ਾਂ ਤੋਂ ਸਦਾ) ਉਸ ਦੀ ਰੱਖਿਆ ਕੀਤੀ ਹੈ ।੧।ਰਹਾਉ।
The Savior Lord has saved me; He has blessed me with His Kind Mercy. ||1||Pause||
(ਹੇ ਭਾਈ! ਜਿਸ ਮਨੁੱਖ ਨੇ ਸਿਰਫ਼ ਗੁਰੂ ਦਾ ਪੱਲਾ ਫੜਿਆ ਹੈ, (ਹੇ ਭਾਈ! ਜਿਸ ਮਨੁੱਖ ਨੇ ਗੁਰੂ ਨੂੰ ਆਪਣੇ ਹਿਰਦੇ ਵਿਚ ਵਸਾਇਆ ਹੈ) ਪ੍ਰਭੂ ਨੇ (ਉਸ ਦੀ) ਬਾਂਹ ਫੜ ਕੇ ਉਸ ਨੂੰ ਆਪਣਾ ਬਣਾ ਲਿਆ ਹੈ ।
Grabbing hold of my arm, God has pulled me up and out; He has made me His own.
ਹੇ ਨਾਨਕ! ਪ੍ਰਭੂ ਦਾ ਨਾਮ ਸਿਮਰ ਸਿਮਰ ਕੇ ਉਸ ਦਾ ਮਨ ਉਸ ਦਾ ਹਿਰਦਾ ਆਨੰਦ-ਭਰਪੂਰ ਹੋ ਗਿਆ ਹੈ, ਅਤੇ ਉਸ ਨੂੰ (ਤਾਪ ਪਾਪ ਰੋਗ ਆਦਿਕਾਂ ਦਾ) ਕੋਈ ਡਰ ਨਹੀਂ ਰਹਿ ਜਾਂਦਾ ।੨।੧।੬੫।
Meditating, meditating in remembrance, my mind and body are at peace; Nanak has become fearless. ||2||1||65||
Bilaaval, Fifth Mehl:
ਹੇ ਭਾਈ! (ਪ੍ਰਭੂ ਆਪਣੇ ਭਗਤ ਜਨਾਂ ਦੇ) ਮੱਥੇ ਉੱਤੇ (ਆਪਣਾ) ਹੱਥ ਧਰ ਕੇ ਉਹਨਾਂ ਨੂੰ ਥਾਪਣਾ ਦੇਂਦਾ ਹੈ ਅਤੇ ਬਖ਼ਸ਼ਸ਼ ਦੇ ਤੌਰ ਤੇ (ਉਹਨਾਂ ਨੂੰ ਆਪਣਾ) ਨਾਮ ਦੇਂਦਾ ਹੈ ।
Placing His Hand upon my forehead, God has given me the gift of His Name.
ਹੇ ਭਾਈ! ਪਰਮਾਤਮਾ ਦੀ ਕੀਤੀ ਹੋਈ ਸੇਵਾ-ਭਗਤੀ ਜੀਵਨ-ਮਨੋਰਥ ਪੂਰਾ ਕਰਦੀ ਹੈ, ਇਹ ਕੀਤੀ ਹੋਈ ਸੇਵਾ-ਭਗਤੀ ਵਿਅਰਥ ਨਹੀਂ ਜਾਂਦੀ ।੧।
One who performs fruitful service for the Supreme Lord God, never suffers any loss. ||1||
ਹੇ ਭਾਈ! ਆਪਣੇ ਭਗਤਾਂ ਦੀ ਇੱਜ਼ਤ ਪਰਮਾਤਮਾ ਆਪ ਹੀ ਬਚਾਂਦਾ ਹੈ ।
God Himself saves the honor of His devotees.
ਪਰਮਾਤਮਾ ਦੇ ਭਗਤ ਜੋ ਕੁਝ ਆਪਣੇ ਮਨ ਵਿਚ ਧਾਰਦੇ ਹਨ, ਪਰਮਾਤਮਾ ਉਹੀ ਕੁਝ ਮੰਨ ਲੈਂਦਾ ਹੈ ।੧।ਰਹਾਉ।
Whatever God's Holy servants wish for, He grants to them. ||1||Pause||
ਹੇ ਭਾਈ! ਜੇਹੜੇ ਸੰਤ ਜਨ ਪ੍ਰਭੂ ਦੇ ਸੋਹਣੇ ਚਰਨਾਂ ਦਾ ਆਸਰਾ ਲੈਂਦੇ ਹਨ, ਉਹ ਪ੍ਰਭੂ ਨੂੰ ਜਿੰਦ ਵਰਗੇ ਪਿਆਰੇ ਹੋ ਜਾਂਦੇ ਹਨ ।
God's humble servants seek the Sanctuary of His Lotus Feet; they are God's very breath of life.
ਹੇ ਨਾਨਕ! ਉਹ ਸੰਤ ਜਨ ਆਤਮਕ ਅਡੋਲਤਾ ਵਿਚ ਟਿਕ ਕੇ ਪ੍ਰੇਮ ਵਿਚ ਟਿਕ ਕੇ ਪ੍ਰਭੂ ਨਾਲ ਮਿਲ ਜਾਂਦੇ ਹਨ । ਉਹਨਾਂ ਦੀ ਜਿੰਦ ਪ੍ਰਭੂ ਦੀ ਜੋਤਿ ਵਿਚ ਲੀਨ ਹੋ ਜਾਂਦੀ ਹੈ ।੨।੨।੬੬।
O Nanak, they automatically, intuitively meet God; their light merges into the Light. ||2||2||66||
Bilaaval, Fifth Mehl:
ਹੇ ਭਾਈ! (ਜਿਨ੍ਹਾਂ ਸੇਵਕਾਂ ਨੂੰ ਸਾਧ ਸੰਗਤਿ ਵਿਚ) ਪ੍ਰਭੂ ਨੇ ਆਪ ਆਪਣੇ ਸੋਹਣੇ ਚਰਨਾਂ ਦਾ ਆਸਰਾ ਦਿੱਤਾ ਹੈ,
God Himself has given me the Support of His Lotus Feet.
ਉਹ ਸੇਵਕ ਉਸ ਦਾ ਸਦਾ ਕਾਇਮ ਰਹਿਣ ਵਾਲਾ ਪਰਤਾਪ ਵੇਖ ਕੇ ਉਸ ਦੀ ਸਰਨ ਪਏ ਰਹਿੰਦੇ ਹਨ ।੧।
God's humble servants seek His Sanctuary; they are respected and famous forever. ||1||
ਹੇ ਭਾਈ! ਗੁਰੂ ਨੇ ਸਾਧ ਸੰਗਤਿ ਵਿਚ ਰੂਹਾਨੀ ਰਾਜ ਕਾਇਮ ਕਰ ਦਿੱਤਾ ਹੈ ।
God is the unparalleled Savior and Protector; service to Him is immaculate and pure.
ਪ੍ਰਭੂ ਬੇਅੰਤ ਅਤੇ ਰੱਖਿਆ ਕਰਨ ਦੇ ਸਮਰੱਥ ਹੈ, (ਸਾਧ ਸੰਗਤਿ ਵਿਚ ਟਿਕ ਕੇ ਕੀਤੀ ਹੋਈ) ਉਸ ਦੀ ਸੇਵਾ-ਭਗਤੀ (ਜੀਵਨ ਨੂੰ) ਪਵਿੱਤਰ (ਬਣਾ ਦੇਂਦੀ ਹੈ) ।੧।ਰਹਾਉ।
The Divine Guru has built the City of Ramdaspur, the royal domain of the Lord. ||1||Pause||
ਹੇ ਨਾਨਕ! (ਸਾਧ ਸੰਗਤਿ ਵਿਚ ਟਿਕ ਕੇ) ਸਦਾ ਹੀ ਪਰਮਾਤਮਾ ਦਾ ਧਿਆਨ ਧਰਨਾ ਚਾਹੀਦਾ ਹੈ (ਇਸ ਤਰ੍ਹਾਂ ਜੀਵਨ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ।
Forever and ever, meditate on the Lord, and no obstacles will obstruct you.
ਪਰਮਾਤਮਾ ਦੇ ਨਾਮ ਦੀ ਵਡਿਆਈ ਕਰਨੀ ਚਾਹੀਦੀ ਹੈ (ਪ੍ਰਭੂ ਦੇ) ਡਰ ਦੇ ਕਾਰਨ (ਕਾਮਾਦਿਕ) ਸਾਰੇ ਵੈਰੀ ਨੱਸ ਜਾਂਦੇ ਹਨ ।੨।੩।੬੭।
O Nanak, praising the Naam, the Name of the Lord, the fear of enemies runs away. ||2||3||67||
Bilaaval, Fifth Mehl:
ਹੇ ਭਾਈ! ਸਾਧ ਸੰਗਤਿ ਵਿਚ ਮਿਲ ਕੇ ਮਨ ਨਾਲ ਹਿਰਦੇ ਨਾਲ ਪਰਮਾਤਮਾ ਦਾ ਆਰਾਧਨ ਕਰਦੇ ਰਹਿਣਾ ਚਾਹੀਦਾ ਹੈ ।
Worship and adore God in your mind and body; join the Company of the Holy.
ਜਗਤ ਦੇ ਰੱਖਿਅਕ ਪ੍ਰਭੂ ਦੇ ਗੁਣ ਅਤੇ ਜਸ ਉਚਾਰਦਿਆਂ ਜਮ (ਭੀ) ਦੂਰ ਤੋਂ ਹੀ ਭੱਜ ਜਾਂਦਾ ਹੈ ।੧।
Chanting the Glorious Praises of the Lord of the Universe, the Messenger of Death runs far away. ||1||
ਹੇ ਭਾਈ! ਜੇਹੜਾ ਮਨੁੱਖ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਉਹ ਹਰ ਵੇਲੇ ਸਦਾ (ਵਿਕਾਰਾਂ ਵਲੋਂ) ਸੁਚੇਤ ਰਹਿੰਦਾ ਹੈ ।
That humble being who chants the Lord's Name, remains always awake and aware, night and day.