ਕੋਈ ਜਾਦੂ ਟੁਣਾ ਉਸ ਉਤੇ ਅਸਰ ਨਹੀਂ ਕਰ ਸਕਦਾ, ਕੋਈ ਭੈੜੀ ਨਜ਼ਰ ਉਸ ਨੂੰ ਨਹੀਂ ਲੱਗ ਸਕਦੀ ।੧।ਰਹਾਉ।
He is not affected by charms and spells, nor is he harmed by the evil eye. ||1||Pause||
 
ਕਾਮ, ਕੋ੍ਰਧ, ਅਹੰਕਾਰ ਦੀ ਮਸਤੀ, ਮੋਹ, ਹੋਰ ਹੋਰ ਪਦਾਰਥਾਂ ਦੇ ਚਸਕੇ ਸਭ ਨਾਸ ਹੋ ਜਾਂਦੇ ਹਨ ।
Sexual desire, anger, the intoxication of egotism and emotional attachment are dispelled, by loving devotion.
 
ਹੇ ਨਾਨਕ! ਜੇਹੜਾ ਮਨੁੱਖ ਪਰਮਾਤਮਾ ਦੇ ਨਾਮ ਦੇ ਰਸ ਵਿਚ ਟਿਕਿਆ ਰਹਿੰਦਾ ਹੈ, ਪ੍ਰਭੂ ਦੇ ਪ੍ਰੇਮ ਵਿਚ ਮਸਤ ਰਹਿੰਦਾ ਹੈ, ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਉਹ ਸਦਾ ਆਤਮਕ ਆਨੰਦ ਵਿਚ ਮਸਤ ਰਹਿੰਦਾ ਹੈ ।੨।੪।੬੮।
One who enters the Lord's Sanctuary, O Nanak, remains merged in ecstasy in the subtle essence of the Lord's Love. ||2||4||68||
 
Bilaaval, Fifth Mehl:
 
ਹੇ ਭਾਈ! ਅਸਾਂ ਜੀਵਾਂ ਦੀ ਜੀਵਨ-ਜੁਗਤਿ ਪਰਮਾਤਮਾ ਦੇ ਵੱਸ ਵਿਚ ਹੈ, ਜੋ ਕੁਝ ਕਰਨ ਵਾਸਤੇ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਉਹੀ ਅਸੀ ਕਰ ਸਕਦੇ ਹਾਂ ।
The living creatures and their ways are in God's power. Whatever He says, they do.
 
ਜਿਸ ਮਨੁੱਖ ਉਤੇ ਜਗਤ-ਪਾਲ ਪਾਤਿਸ਼ਾਹ ਦਇਆਵਾਨ ਹੁੰਦਾ ਹੈ, ਉਸ ਨੂੰ ਕੋਈ ਡਰ ਕਰਨ ਦੀ ਲੋੜ ਨਹੀਂ ਰਹਿੰਦੀ ।੧।
When the Sovereign Lord of the Universe is pleased, there is nothing at all to fear. ||1||
 
ਹੇ ਪਿਆਰੇ ਗੁਰਸਿੱਖ! ਪਰਮਾਤਮਾ ਨੂੰ ਆਪਣੇ ਚਿੱਤ ਵਿਚ ਵਸਾਈ ਰੱਖ,
Pain shall never afflict you, if you remember the Supreme Lord God.
 
ਤੈਨੂੰ ਕਦੇ ਭੀ ਕੋਈ ਦੁੱਖ ਪੋਹ ਨਹੀਂ ਸਕੇਗਾ, (ਦੁੱਖ ਤਾਂ ਕਿਤੇ ਰਹੇ) ਜਮਦੂਤ (ਭੀ) ਤੇਰੇ ਨੇੜੇ ਨਹੀਂ ਆਵੇਗਾ ।੧।ਰਹਾਉ।
The Messenger of Death does not even approach the beloved Sikhs of the Guru. ||1||Pause||
 
ਹੇ ਨਾਨਕ! ਪ੍ਰਭੂ ਹੀ ਜਗਤ ਦੀ ਰਚਨਾ ਕਰਨ ਦੀ ਤਾਕਤ ਵਾਲਾ ਹੈ, ਉਸ ਤੋਂ ਬਿਨਾ ਕੋਈ ਹੋਰ (ਇਹੋ ਜਿਹੀ ਸਮਰਥਾ ਵਾਲਾ) ਨਹੀਂ ਹੈ ।
The All-powerful Lord is the Cause of causes; there is no other than Him.
 
ਅਸੀ ਜੀਵ ਉਸ ਪ੍ਰਭੂ ਦੀ ਸਰਨ ਵਿਚ ਹੀ ਰਹਿ ਸਕਦੇ ਹਾਂ, (ਸਾਡੇ) ਮਨ ਵਿਚ ਉਸੇ ਦਾ ਹੀ ਸਦਾ ਕਾਇਮ ਰਹਿਣ ਵਾਲਾ ਆਸਰਾ ਹੈ ।੨।੫।੬੯।
Nanak has entered the Sanctuary of God; the True Lord has given strength to the mind. ||2||5||69||
 
Bilaaval, Fifth Mehl:
 
ਹੇ ਭਾਈ! ਗੁਰੂ ਦੀ ਸੰਗਤਿ ਵਿਚ ਮਿਲ ਕੇ ਮੈਂ ਪ੍ਰਭੂ ਦੇ ਚਰਨਾਂ ਵਿਚ ਨਿਵਾਸ ਪ੍ਰਾਪਤ ਕਰ ਲਿਆ ਹੈ (ਇਸ ਵਾਸਤੇ) ਉਸ (ਸਾਧ ਸੰਗਤਿ) ਤੋਂ ਕਦੇ ਪਰੇ ਨਹੀਂ ਭੱਜਦਾ ।
Remembering, remembering my God in meditation, the house of pain is removed.
 
(ਗੁਰੂ ਦੀ ਸੰਗਤਿ ਦੀ ਬਰਕਤਿ ਨਾਲ) ਮੈਂ ਆਪਣੇ ਪ੍ਰਭੂ ਦਾ ਹਰ ਵੇਲੇ ਸਿਮਰਨ ਕਰ ਕੇ (ਅਜੇਹੀ ਅਵਸਥਾ ਤੇ ਪਹੁੰਚ ਗਿਆ ਹਾਂ ਕਿ ਮੇਰੇ ਅੰਦਰੋਂ) ਦੁੱਖਾਂ ਦਾ ਟਿਕਾਣਾ ਹੀ ਦੂਰ ਹੋ ਗਿਆ ਹੈ ।੧।
Joining the Saadh Sangat, the Company of the Holy, I have found peace and tranquility; I shall not wander away from there again. ||1||
 
ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, ਮੈਂ (ਆਪਣੇ ਗੁਰੂ ਦੇ) ਚਰਨਾਂ ਤੋਂ ਸਦਕੇ ਜਾਂਦਾ ਹਾਂ ।
I am devoted to my Guru; I am a sacrifice to His Feet.
 
ਗੁਰੂ ਦਾ ਦਰਸਨ ਕਰ ਕੇ ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਹਾਂ, ਤੇ ਮੇਰੇ ਅੰਦਰ ਸਾਰੇ ਆਨੰਦ, ਸਾਰੇ ਸੁਖ ਸਾਰੇ ਚਾਉ-ਹੁਲਾਰੇ ਬਣੇ ਰਹਿੰਦੇ ਹਨ ।੧।ਰਹਾਉ।
I am blessed with ecstasy, peace and happiness, gazing upon the Guru, and singing the Lord's Glorious Praises. ||1||Pause||
 
ਹੇ ਨਾਨਕ! (ਆਖ—ਹੇ ਭਾਈ! ਗੁਰੂ ਦੀ ਕਿਰਪਾ ਨਾਲ) ਪ੍ਰਭੂ ਦੀਆਂ ਕਥਾ-ਕਹਾਣੀਆਂ, ਕੀਰਤਨ, ਸਿਫ਼ਤਿ-ਸਾਲਾਹ ਦੀ ਲਗਨ—ਇਹੀ ਮੇਰੀ ਜ਼ਿੰਦਗੀ ਦਾ ਨਿਸ਼ਾਨਾ ਬਣ ਗਏ ਹਨ ।
This is my life's purpose, to sing the Kirtan of the Lord's Praises, and listen to the vibrations of the sound current of the Naad.
 
(ਗੁਰੂ ਦੀ ਮੇਹਰ ਨਾਲ) ਪ੍ਰਭੂ ਜੀ (ਮੇਰੇ ਉਤੇ) ਬਹੁਤ ਖ਼ੁਸ਼ ਹੋ ਗਏ ਹਨ, ਮੈਂ ਹੁਣ ਮਨ-ਮੰਗਿਆ ਫਲ ਪ੍ਰਾਪਤ ਕਰ ਰਿਹਾ ਹਾਂ ।੨।੬।੭੦।
O Nanak, God is totally pleased with me; I have obtained the fruits of my desires. ||2||6||70||
 
Bilaaval, Fifth Mehl:
 
ਹੇ ਪਾਰਬ੍ਰਹਮ! (ਮੈਂ ਤੇਰਾ ਦਾਸ ਹਾਂ) ਤੇਰੇ ਦਾਸ ਦੀ (ਤੇਰੇ ਦਰ ਤੇ) ਅਰਜ਼ੋਈ ਹੈ ਕਿ ਮੇਰੇ ਹਿਰਦੇ ਵਿਚ (ਆਤਮਕ ਜੀਵਨ ਦਾ) ਚਾਨਣ ਕਰ
This is the prayer of Your slave: please enlighten my heart.
 
(ਤਾਂ ਕਿ) ਤੇਰੀ ਕਿਰਪਾ ਨਾਲ (ਮੇਰੇ ਅੰਦਰੋਂ) ਵਿਕਾਰਾਂ ਦਾ ਨਾਸ ਹੋ ਜਾਏ ।੧।
By Your Mercy, O Supreme Lord God, please erase my sins. ||1||
 
ਹੇ ਸਰਬ-ਵਿਆਪਕ ਪ੍ਰਭੂ! ਤੂੰ (ਹੀ) ਸਾਰੇ ਗੁਣਾਂ ਦਾ ਖ਼ਜ਼ਾਨਾ ਹੈਂ । ਮੈਨੂੰ (ਤੇਰੇ) ਹੀ ਸੋਹਣੇ ਚਰਣਾਂ ਦਾ ਆਸਰਾ ਹੈ ।
I take the Support of Your Lotus Feet, O God, Primal Lord, treasure of virtue.
 
(ਮੇਰੇ ਉਤੇ ਮੇਹਰ ਕਰ) ਜਦ ਤਕ (ਮੇਰੇ) ਸਰੀਰ ਵਿਚ ਸਾਹ (ਚੱਲ ਰਿਹਾ ਹੈ), ਮੈਂ ਤੇਰਾ ਨਾਮ ਸਿਮਰਦਾ ਰਹਾਂ, ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ ।੧।ਰਹਾਉ।
I shall meditate in remembrance on the Praises of the Naam, the Name of the Lord, as long as there is breath in my body. ||1||Pause||
 
ਹੇ ਪ੍ਰਭੂ! ਤੂੰ ਹੀ ਮੇਰੀ ਮਾਂ ਹੈਂ, ਤੂੰ ਹੀ ਮੇਰਾ ਪਿਉ ਹੈਂ, ਤੂੰ ਹੀ ਮੇਰਾ ਸਾਕ-ਸੈਣ ਹੈਂ, ਤੂੰ ਸਾਰੇ ਹੀ ਜੀਵਾਂ ਵਿਚ ਵੱਸਦਾ ਹੈਂ ।
You are my mother, father and relative; You are abiding within all.
 
ਹੇ ਨਾਨਕ! ਜਿਸ ਪ੍ਰਭੂ ਦੀ ਸਿਫ਼ਤਿ-ਸਾਲਾਹ (ਜੀਵਨ) ਪਵਿੱਤਰ ਕਰ ਦੇਂਦੀ ਹੈ, ਉਸ ਦੀ ਸਰਨ ਪਏ ਰਹਿਣਾ ਚਾਹੀਦਾ ਹੈ ।੨।੭।੭੧।
Nanak seeks the Sanctuary of God; His Praise is immaculate and pure. ||2||7||71||
 
Bilaaval, Fifth Mehl:
 
ਹੇ ਭਾਈ! ਸਾਰੀਆਂ ਸਿੱਧੀਆਂ ਦੇ ਮਾਲਕ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ, (ਜੇਹੜਾ ਮਨੁੱਖ ਸਿਫ਼ਤਿ-ਸਾਲਾਹ ਕਰਦਾ ਹੈ) ਸਾਰੇ ਲੋਕ (ਉਸ ਦੀ) ਸੁਖ ਮੰਗਦੇ ਹਨ ।
All perfect spiritual powers are obtained, when one sings the Lord's Praises; everyone wishes him well.
 
ਮੂੰਹੋਂ (ਸਾਰੇ ਲੋਕ ਉਸ ਨੂੰ) ਗੁਰਮੁਖਿ ਗੁਰਮੁਖਿ ਆਖਦੇ ਹਨ, (ਉਸ ਦੇ ਬਚਨ) ਸੁਣ ਕੇ ਸੇਵਕ-ਭਾਵ ਨਾਲ ਉਸ ਦੀ ਚਰਨੀਂ ਲੱਗਦੇ ਹਨ ।੧।
Everyone calls him holy and spiritual; hearing of him, the Lord's slaves come to meet him. ||1||
 
ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਨੂੰ ਆਤਮਕ ਅਡੋਲਤਾ ਦੇ ਸੁਖ ਆਨੰਦ ਰਸ ਬਖ਼ਸ਼ ਦਿੱਤੇ, ਉਹ ਮਨੁੱਖ ਸਦਾ ਪਰਮਾਤਮਾ ਦੇ ਨਾਮ ਨਾਲ ਸਾਂਝ ਪਾਈ ਰੱਖਦਾ ਹੈ
The Perfect Guru blesses him with peace, poise, salvation and happiness.
 
ਅਤੇ (ਪਰਮਾਤਮਾ ਨੂੰ ਸਰਬ-ਵਿਆਪਕ ਜਾਣਦਾ ਹੋਇਆ) ਸਾਰੇ ਜੀਵਾਂ ਉਤੇ ਦਇਆਵਾਨ ਰਹਿੰਦਾ ਹੈ ।੧।ਰਹਾਉ।
All living beings become compassionate to him; he remembers the Name of the Lord, Har, Har. ||1||Pause||
 
ਹੇ ਨਾਨਕ! (ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਨ ਵਾਲੇ) ਭਗਤ ਜਨ ਪ੍ਰਭੂ ਦਾ ਆਸਰਾ ਤੱਕ ਕੇ ਸਦਾ ਆਨੰਦ-ਭਰਪੂਰ ਰਹਿੰਦੇ ਹਨ,
He is permeating and pervading everywhere; God is the ocean of virtue.
 
(ਉਹਨਾਂ ਨੂੰ ਨਿਸ਼ਚਾ ਹੰੁਦਾ ਹੈ ਕਿ ਸਾਰੇ ਗੁਣਾਂ ਦਾ ਮਾਲਕ ਅਥਾਹ ਪ੍ਰਭੂ ਸਾਰੇ ਜੀਵਾਂ ਵਿਚ ਵੱਸਦਾ ਹੈ ।੨।੮।੭੨।
O Nanak, the devotees are in bliss, gazing upon God's abiding stability. ||2||8||72||
 
Bilaaval, Fifth Mehl:
 
ਹੇ ਮਿੱਤਰ! ਜਿਸ ਸੇਵਕ ਦੀ ਅਰਦਾਸ ਪ੍ਰਭੂ ਨੇ ਸੁਣ ਲਈ, ਜਿਸ ਸੇਵਕ ਉੱਤੇ ਪ੍ਰਭੂ ਜੀ ਦਇਆਵਾਨ ਹੋ ਗਏ,
God, the Great Giver, has become merciful; He has listened to my prayer.
 
ਆਪਣੇ ਉਸ ਸੇਵਕ ਦੀ ਪ੍ਰਭੂ ਨੇ (ਸਦਾ) ਰੱਖਿਆ ਕੀਤੀ ਹੈ, ਉਸ ਸੇਵਕ ਦੇ ਦੋਖੀ-ਨਿੰਦਕ ਦੇ ਮੂੰਹ ਉਤੇ ਸੁਆਹ ਹੀ ਪਈ ਹੈ (ਨਿੰਦਕ ਨੂੰ ਸਦਾ ਫਿਟਕਾਰ ਹੀ ਪਈ ਹੈ) ।੧।
He has saved His servant, and put ashes into the mouth of the slanderer. ||1||
 
ਹੇ ਮਿੱਤਰ! ਹੇ ਸੱਜਣ! (ਜੇ) ਤੂੰ ਗੁਰੂ ਦਾ ਸੇਵਕ (ਬਣਿਆ ਰਹੇਂ, ਤਾਂ ਨਿਸ਼ਚਾ ਰੱਖ ਕਿ)
No one can threaten you now, O my humble friend, for you are the slave of the Guru.
 
ਪਰਮਾਤਮਾ ਨੇ ਆਪਣੇ ਹੱਥ ਦੇ ਕੇ ਤੇਰੀ ਸਦਾ ਰੱਖਿਆ ਕਰਨੀ ਹੈ ।੧।ਰਹਾਉ।
The Supreme Lord God reached out with His Hand and saved you. ||1||Pause||
 
ਹੇ ਮਿੱਤਰ! ਸਾਰੇ ਜੀਵਾਂ ਨੂੰ ਦਾਤਾਂ ਦੇਣ ਵਾਲਾ ਸਿਰਫ਼ ਪਰਮਾਤਮਾ ਹੀ ਹੈ, ਉਸ ਤੋਂ ਬਿਨਾ ਕੋਈ ਹੋਰ ਦੂਜਾ (ਦਾਤਾਂ ਦੇਣ ਜੋਗਾ) ਨਹੀਂ ਹੈ (ਉਸ ਪ੍ਰਭੂ ਦੀ ਹੀ ਸਰਨ ਪਿਆ ਰਹੁ) ।
The One Lord is the Giver of all beings; there is no other at all.
 
ਨਾਨਕ ਦੀ (ਭੀ ਪ੍ਰਭੂ-ਦਰ ਤੇ ਹੀ ਸਦਾ) ਅਰਦਾਸ ਹੈ (—ਹੇ ਪ੍ਰਭੂ!) ਮੈਨੂੰ ਤੇਰਾ ਹੀ ਆਸਰਾ ਹੈ ।੨।੯।੭੩।
Nanak prays, You are my only strength, God. ||2||9||73||
 
Bilaaval, Fifth Mehl:
 
ਹੇ ਮੇਰੇ ਮਿੱਤਰੋ! ਹੇ ਮੇਰੇ ਸੱਜਣੋ! (ਯਕੀਨ ਰੱਖੋ ਕਿ) ਪਰਮਾਤਮਾ (ਆਪਣੇ ਸੇਵਕਾਂ ਦੀ ਜ਼ਰੂਰ) ਰੱਖਿਆ ਕਰਦਾ ਹੈ ।
The Lord of the Universe has saved my friends and companions.
 
(ਸੇਵਕਾਂ ਦੀ) ਨਿੰਦਾ ਕਰਨ ਵਾਲੇ (ਆਪ ਹੀ) ਆਤਮਕ ਮੌਤੇ ਮਰ ਜਾਂਦੇ ਹਨ । (ਇਸ ਵਾਸਤੇ ਤੁਸੀ ਪਰਮਾਤਮਾ ਦਾ ਆਸਰਾ-ਪਰਨਾ ਲਈ ਰੱਖੋ, ਤੇ ਨਿੰਦਕਾਂ ਵਲੋਂ) ਬੇ-ਫ਼ਿਕਰ ਰਹੋ ।੧।ਰਹਾਉ।
The slanderers have died, so do not worry. ||1||Pause||
 
ਹੇ ਮੇਰੇ ਮਿੱਤਰੋ! ਜਿਸ ਪ੍ਰਭੂ ਦੀ ਸੇਵਾ-ਭਗਤੀ ਮਨੋਰਥ ਪੂਰੇ ਕਰਦੀ ਹੈ, ਉਸ, ਪ੍ਰਭੂ ਨੇ (ਸਦਾ ਹੀ ਉਸ ਸੇਵਕ ਦੇ) ਸਾਰੇ ਮਨੋਰਥ ਪੂਰੇ ਕੀਤੇ ਹਨ ਜਿਸ ਨੂੰ (ਭਾਗਾਂ ਨਾਲ) ਗੁਰੂ ਮਿਲ ਪਿਆ,
God has fulfilled all hopes and desires; I have met the Divine Guru.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by