ਸੰਤ ਜਨਾਂ ਭਰਾਵਾਂ (ਦੀ ਸੰਗਤਿ ਕਰਨ) ਤੋਂ ਬਿਨਾ ਕਿਸੇ ਮਨੁੱਖ ਨੇ (ਕਦੇ) ਹਰੀ ਦਾ ਨਾਮ ਪਰਾਪਤ ਨਹੀਂ ਕੀਤਾ
Without the humble Saints, O Siblings of Destiny, no one has obtained the Lord's Name.
(ਕਿਉਂਕਿ ਸੰਤਾਂ ਦੀ ਸੰਗਤਿ ਤੋਂ ਬਿਨਾ ਮਨੁੱਖ ਜੇਹੜੇ ਭੀ ਮਿਥੇ ਧਾਰਮਿਕ ਕਰਮ ਕਰਦੇ ਹਨ ਉਹ) ਹਉਮੈ ਦੇ ਅਸਰ ਹੇਠ ਹੀ ਕਰਮ ਕਰਦੇ ਹਨ (ਤੇ ਇਸ ਵਾਸਤੇ ਨਿਖਸਮੇ ਹੀ ਰਹਿ ਜਾਂਦੇ ਹਨ) ਜਿਵੇਂ ਕਿਸੇ ਵੇਸੁਆ ਦਾ ਪੁੱਤਰ (ਆਪਣੇ ਪਿਤਾ ਦਾ) ਨਾਮ ਨਹੀਂ ਦੱਸ ਸਕਦਾ
Those who do their deeds in ego are like the prostitute's son, who has no name.
ਪਿਤਾ-ਪ੍ਰਭੂ ਦੀ ਕੁਲ ਦਾ ਤਦੋਂ ਹੀ ਹੋ ਸਕੀਦਾ ਹੈ, ਜਦੋਂ ਗੁਰੂ ਪ੍ਰਸੰਨ (ਹੋ ਕੇ ਜੀਵ ਉਤੇ) ਮਿਹਰ ਕਰਦਾ ਹੈ ।
The father's status is obtained only if the Guru is pleased and bestows His Favor.
ਜਿਸ ਮਨੁੱਖ ਨੂੰ ਵੱਡੇ ਭਾਗਾਂ ਨਾਲ ਗੁਰੂ ਮਿਲ ਪਿਆ, ਉਸ ਦਾ ਹਰੀ ਨਾਲ ਪ੍ਰੇਮ ਦਿਨ ਰਾਤ ਲੱਗਾ ਰਹਿੰਦਾ ਹੈ ।
By great good fortune, the Guru is found; embrace love for the Lord, day and night.
ਦਾਸ ਨਾਨਕ ਨੇ ਤਾਂ (ਗੁਰੂ ਦੀ ਸਰਨ ਪੈ ਕੇ ਹੀ) ਪਰਮਾਤਮਾ ਨਾਲ ਸਾਂਝ ਪਾਈ ਹੈ, ਤੇ ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਕਰਮ ਦੀ ਕਮਾਈ ਕੀਤੀ ਹੈ ।੨।
Servant Nanak has realized God; he sings the Lord's Praises through the actions he does. ||2||
(ਗੁਰੂ ਦੀ ਕਿਰਪਾ ਨਾਲ ਜਿਸ ਮਨੱੁਖ ਦੇ) ਮਨ ਵਿਚ ਪਰਮਾਤਮਾ ਦੇ ਸਿਮਰਨ ਦਾ ਚਾਉ ਪੈਦਾ ਹੋਇਆ
In my mind there is such a deep yearning for the Lord, Har, Har.
ਪੂਰੇ ਗੁਰੂ ਨੇ ਉਸ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਪੱਕਾ ਕਰ ਦਿੱਤਾ, ਉਸ ਮਨੱੁਖ ਨੂੰ ਪਰਮਾਤਮਾ ਮਿਲ ਪਿਆ, ਪਰਮਾਤਮਾ ਦਾ ਨਾਮ ਮਿਲ ਪਿਆ ।੧।ਰਹਾਉ।
The Perfect Guru has implanted the Naam within me; I have found the Lord through the Lord God's Name. ||1||Pause||
(ਹੇ ਭਾਈ !) ਜਦੋਂ ਤਕ ਜੁਆਨੀ ਵਿਚ ਸਾਹ (ਆ ਰਿਹਾ) ਹੈ, ਤਦ ਤਕ ਪਰਮਾਤਮਾ ਦਾ ਨਾਮ ਸਿਮਰ (ਬੁਢੇਪੇ ਵਿਚ ਨਾਮ ਜਪਣਾ ਔਖਾ ਹੋ ਜਾਏਗਾ)
As long as there is youth and health, meditate on the Naam.
ਜੀਵਨ-ਸਫ਼ਰ ਵਿਚ ਹਰਿ-ਨਾਮ ਤੇਰੇ ਨਾਲ ਸਾਥ ਨਿਭਾਹੀ ਚੱਲੇਗਾ, ਅੰਤ ਸਮੇ ਭੀ ਤੈਨੂੰ (ਔਕੜਾਂ ਤੋਂ) ਬਚਾ ਲਏਗਾ
Along the way, the Lord shall go along with you, and in the end, He shall save you.
ਮੈਂ ਉਹਨਾਂ ਤੋਂ ਕੁਰਬਾਨ ਹਾਂ, ਜਿਨ੍ਹਾਂ ਦੇ ਮਨ ਵਿਚ ਪਰਮਾਤਮਾ ਦਾ ਨਾਮ ਆ ਵੱਸਦਾ ਹੈ
I am a sacrifice to those, within whose minds the Lord has come to dwell.
ਜਿਨ੍ਹਾਂ ਬੰਦਿਆਂ ਨੇ ਪਰਮਾਤਮਾ ਦਾ ਨਾਮ ਨਹੀਂ ਸਿਮਰਿਆ, ਉਹ ਆਖ਼ਰ ਨੂੰ (ਇਥੋਂ) ਪਛਤਾਂਦੇ ਹੀ ਚਲੇ ਗਏ ।
Those who have not remembered the Name of the Lord, Har, Har, shall leave with regret in the end.
(ਪਰ ਇਹ ਜੀਵ ਦੇ ਵੱਸ ਦੀ ਗੱਲ ਨਹੀਂ) ਹੇ ਦਾਸ ਨਾਨਕ ! ਹਰੀ-ਪ੍ਰਭੂ ਨੇ ਆਪਣੀ ਧੁਰ ਦਰਗਾਹ ਤੋਂ ਜਿਸ ਮਨੁੱਖ ਦੇ ਮੱਥੇ ਉੱਤੇ (ਸਿਮਰਨ ਕਰਨ ਦਾ ਲੇਖ) ਲਿਖ ਦਿੱਤਾ ਹੈ, ਉਹੀ ਪ੍ਰਭੂ ਦਾ ਨਾਮ ਸਿਮਰਦਾ ਹੈ ।੩।
Those who have such pre-ordained destiny written upon their foreheads, O servant Nanak, meditate on the Naam. ||3||
ਹੇ (ਮੇਰੇ) ਮਨ ! ਹਰੀ (ਦਾ ਨਾਮ ਸਿਮਰਨ) ਵਿਚ ਪ੍ਰੀਤ ਜੋੜ
O my mind, embrace love for the Lord, Har, Har.
ਜਿਸ ਵਡਭਾਗੀ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਗੁਰੂ ਦੇ ਸ਼ਬਦ ਰਾਹੀਂ (ਪ੍ਰਭੂ ਉਸ ਨੂੰ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹ
By great good fortune, the Guru is found; through the Word of the Guru's Shabad, we are carried across to the other side. ||1||Pause||
ਪਰਮਾਤਮਾ ਆਪ ਹੀ ਆਪਣੇ ਆਪ ਨੰੂ (ਜਗਤ ਦੇ ਰੂਪ ਵਿਚ) ਪ੍ਰਗਟ ਕਰਦਾ ਹੈ, ਆਪ ਹੀ (ਜੀਵਾਂ ਨੂੰ ਜਿੰਦ ਸਰੀਰ) ਦੇਂਦਾ ਹੈ, ਤੇ ਆਪ ਹੀ (ਵਾਪਸ) ਲੈ ਲੈਂਦਾ ਹੈ
The Lord Himself creates, He Himself gives and takes away.
ਪਰਮਾਤਮਾ ਆਪ ਹੀ (ਜੀਵਾਂ ਨੂੰ ਮਾਇਆ ਦੀ) ਭਟਕਣਾ ਵਿਚ (ਪਾ ਕੇ) ਕੁਰਾਹੇ ਪਾ ਦੇਂਦਾ ਹੈ, ਤੇ ਆਪ ਹੀ (ਸਹੀ ਜੀਵਨ ਵਾਸਤੇ) ਅਕਲ ਦੇਂਦਾ ਹੈ
The Lord Himself leads us astray in doubt; the Lord Himself imparts understanding.
ਜੇਹੜੇ ਮਨੁੱਖ ਗੁਰੂ ਦੀ ਸਰਨ ਪੈਂਦੇ ਹਨ, ਉਹਨਾਂ ਦੇ ਮਨ ਵਿਚ (ਆਤਮਕ) ਚਾਨਣ ਹੋ ਜਾਂਦਾ ਹੈ, ਪਰ ਅਜੇਹੇ ਬੰਦੇ ਕੋਈ ਵਿਰਲੇ ਹੁੰਦੇ ਹਨ, ਕੋਈ ਵਿਰਲੇ ਹੁੰਦੇ ਹਨ ।
The minds of the Gurmukhs are illuminated and enlightened; they are so very rare.
ਮੈਂ ਉਹਨਾਂ ਬੰਦਿਆਂ ਤੋਂ ਸਦਕੇ ਜਾਂਦਾ ਹਾਂ, ਜਿਨ੍ਹਾਂ ਨੇ ਗੁਰੂ ਦੀ ਮਤਿ ਲੈ ਕੇ ਪਰਮਾਤਮਾ (ਨਾਲ ਮਿਲਾਪ) ਪ੍ਰਾਪਤ ਕਰ ਲਿਆ ਹੈ
I am a sacrifice to those who find the Lord, through the Guru's Teachings.
(ਗੁਰੂ ਦੀ ਮਿਹਰ ਨਾਲ) ਦਾਸ ਨਾਨਕ ਦੇ ਅੰਦਰ (ਭੀ) ਹਿਰਦਾ-ਕੌਲ-ਫੁੱਲ ਖਿੜ ਪਿਆ ਹੈ, ਮਨ ਵਿਚ ਪਰਮਾਤਮਾ ਆ ਵੱਸਿਆ ਹੈ ।੪।
Servant Nanak's heart-lotus has blossomed forth, and the Lord, Har, Har, has come to dwell in the mind. ||4||
ਹੇ (ਮੇਰੀ) ਜਿੰਦੇ ! ਮਨ ਵਿਚ ਹਰੀ ਪਰਮਾਤਮਾ ਦਾ ਜਾਪ ਕਰ
O mind, chant the Name of the Lord, Har, Har.
ਦੌੜ ਕੇ ਪਰਮਾਤਮਾ ਦੀ ਸਰਨ ਜਾ ਪਉ, ਗੁਰੂ ਦੀ ਸਰਨ ਜਾ ਪਉ, ਆਪਣੇ ਸਾਰੇ ਪਾਪ ਤੇ ਦੁੱਖ ਦੂਰ ਕਰ ਲੈ ।੧।ਰਹਾਉ।
Hurry to the Sanctuary of the Lord, the Guru, O my soul; all your sins shall be taken away. ||1||Pause||
ਹਰੇਕ ਘਟ ਵਿਚ, ਹਰੇਕ ਮਨ ਵਿਚ ਸੋਹਣਾ ਰਾਮ ਵੱਸਦਾ ਹੈ (ਪਰ ਦਿੱਸਦਾ ਨਹੀਂ । ਉਹ) ਕਿਵੇਂ ਲੱਭੇ ? ਕਿਸ ਤਰੀਕੇ ਨਾਮ ਮਿਲੇ ?
The All-pervading Lord dwells within each and every person's heart-how can He be obtained?
ਜੇ ਗੁਰੂ ਲੱਭ ਪਏ, ਜੋ ਪੂਰਾ ਸਤਿਗੁਰੂ ਮਿਲ ਪੲ, ੇਤਾਂ ਪਰਮਾਤਮਾ (ਆਪ) ਆ ਕੇ ਮਨ ਵਿਚ ਚਿੱਤ ਵਿਚ ਵੱਸ ਪੈਂਦਾ ਹੈ ।
By meeting the Perfect Guru, the True Guru, the Lord comes to dwell within the conscious mind.
ਮੇਰੇ ਵਾਸਤੇ ਤਾਂ ਪਰਮਾਤਮਾ ਦਾ ਨਾਮ ਹੀ ਆਸਰਾ-ਪਰਨਾ ਹੈ, ਪਰਮਾਤਮਾ ਦੇ ਨਾਮ ਤੋਂ ਹੀ ੳੱੁਚੀ ਆਤਮਕ ਅਵਸਥਾ ਮਿਲਦੀ ਹੈ, ਤੇ ਅਕਲ ਮਿਲਦੀ ਹੈ ।
The Naam is my Support and Sustenance. From the Lord's Name, I obtain salvation and understanding.
ਮੇਰੇ ਪਾਸ ਤਾਂ ਪਰਮਾਤਮਾ ਦਾ ਨਾਮ ਹੀ ਰਾਸਿ-ਪੂੰਜੀ ਹੈ, ਪਰਮਾਤਮਾ ਦੇ ਨਾਮ ਵਿਚ ਜੁੜਨਾ ਹੀ (ਮੇਰੇ ਵਾਸਤੇ) ੳੱੁਚੀ ਜਾਤਿ ਹੈ, ਤੇ (ਲੋਕ ਪਰਲੋਕ ਦੀ) ਇੱਜ਼ਤ ਹੈ ।
My faith is in the Name of the Lord, Har, Har. The Lord's Name is my status and honor.
ਹੇ ਦਾਸ ਨਾਨਕ ! ਜਿਸ ਮਨੱੁਖ ਨੇ ਪਰਮਾਤਮਾ ਦਾ ਨਾਮ ਸਿਮਰਿਆ ਹੈ, ਉਹ ਪਰਮਾਤਮਾ ਦੇ ਰੰਗ ਵਿਚ ਰੰਗਿਆ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰੰਗ ਵਿਚ ਉਸ ਦੀ ਪ੍ਰੀਤਿ ਬਣੀ ਰਹਿੰਦੀ ਹੈ ।੫।
Servant Nanak meditates on the Naam, the Name of the Lord; He is dyed in the deep crimson color of the Lord's Love. ||5||
(ਹੇ ਭਾਈ !) ਸਦਾ ਕਾਇਮ ਰਹਿਣ ਵਾਲੇ ਹਰਿ-ਪ੍ਰਭੂ ਨੂੰ ਸਿਮਰਦੇ ਰਹੋ ।
Meditate on the Lord, the True Lord God.
ਜਿਸ ਹਰੀ-ਪ੍ਰਭੂ ਤੋਂ ਇਹ ਸਾਰੀ ਜਗਤ-ਰਚਨਾ ਹੋਈ, ਉਸ ਹਰੀ-ਪ੍ਰਭੂ ਨਾਲ ਡੂੰਘੀ ਸਾਂਝ ਗੁਰੂ ਦੇ ਬਚਨਾਂ ਦੀ ਰਾਹੀਂ ਹੀ ਪੈ ਸਕਦੀ ਹੈ ।੧।ਰਹਾਉ।
Through the Guru's Word, you shall come to know the Lord God. From the Lord God, everything was created. ||1||Pause||
ਜਿਨ੍ਹਾਂ ਮਨੁੱਖਾਂ ਨੂੰ ਪਹਿਲੇ ਜਨਮ (ਵਿਚ ਕੀਤੇ ਕਰਮਾਂ ਅਨੁਸਾਰ ਭਲੇ ਸੰਸਕਾਰਾਂ ਦਾ) ਲਿਖਿਆ ਹੋਇਆ (ਲੇਖ ਪ੍ਰਾਪਤ ਹੋ ਜਾਂਦਾ ਹੈ, ਜਿਨ੍ਹਾਂ ਦੇ ਅੰਦਰ ਪੂਰਬਲੇ ਚੰਗੇ ਸੰਸਕਾਰ ਜਾਗ ਪੈਂਦੇ ਹਨ), ਉਹ ਮਨੁੱਖ ਗੁਰੂ ਦੇ ਕੋਲ ਆ ਕੇ (ਗੁਰੂ ਦੇ ਚਰਨਾਂ ਵਿਚ) ਮਿਲ ਬੈਠਦੇ ਹਨ
Those who have such pre-ordained destiny, come to the Guru and meet Him.
ਹਰਿ-ਨਾਮ ਦਾ ਵਣਜ ਕਰਨ ਆਏ ਹੇ ਮਿਤ੍ਰ ! ਸੇਵਕ-ਭਾਵ ਵਿਚ ਰਿਹਾਂ ਗੁਰੂ (ਉਹਨਾਂ ਦੇ ਅੰਦਰ) ਪਰਮਾਤਮਾ ਦਾ ਨਾਮ ਪਰਗਟ ਕਰ ਦੇਂਦਾ ਹੈ
They love to serve, O my merchant friend, and through the Guru, they are illuminated by the Name of the Lord, Har, Har.
(ਜੀਵ-ਵਣਜਾਰਿਆਂ ਦਾ ਇਹ) ਵਣਜ ਵਡਿਆਉਣ-ਜੋਗ ਹੈ, ਉਹ ਜੀਵ-ਵਣਜਾਰੇ ਭੀ ਭਾਗਾਂ ਵਾਲੇ ਹਨ ਜਿਨ੍ਹਾਂ ਨੇ ਪਰਮਾਤਮਾ ਦੇ ਨਾਮ ਦਾ ਸੌਦਾ ਲੱਦਿਆ ਹੈ ਜਿਨ੍ਹਾਂ ਨੇ ਹਰਿ-ਨਾਮ ਦਾ ਸਰਮਾਇਆ ਇਕੱਠਾ ਕੀਤਾ ਹੈ ।
Blessed, blessed is the trade of those traders who have loaded the merchandise of the Wealth of the Lord.
ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦਿਆਂ ਦੇ ਮੂੰਹ ਪਰਮਾਤਮਾ ਦੇ ਦਰ ਤੇ ਰੌਸ਼ਨ ਰਹਿੰਦੇ ਹਨ, ਉਹ ਪਰਮਾਤਮਾ ਦੇ ਚਰਨਾਂ ਵਿਚ ਆ ਮਿਲਦੇ ਹਨ
The faces of the Gurmukhs are radiant in the Court of the Lord; they come to the Lord and merge with Him.
(ਪਰ) ਹੇ ਦਾਸ ਨਾਨਕ ! ਗੁਰੂ (ਭੀ) ਉਹਨਾਂ ਨੂੰ ਹੀ ਮਿਲਦਾ ਹੈ, ਜਿਨ੍ਹਾਂ ਉੱਤੇ ਸਾਰੇ ਗੁਣਾਂ ਦਾ ਖ਼ਜ਼ਾਨਾ ਪਰਮਾਤਮਾ ਆਪ ਪ੍ਰਸੰਨ ਹੁੰਦਾ ਹੈ ।੬।
O servant Nanak, they alone find the Guru, with whom the Lord, the Treasure of Excellence, is pleased. ||6||
(ਹੇ ਭਾਈ !) ਹਰੇਕ ਸਾਹ ਦੇ ਨਾਲ ਹਰੇਕ ਗਿਰਾਹੀ ਦੇ ਨਾਲ ਪਰਮਾਤਮਾ ਦਾ ਧਿਆਨ ਧਰਦੇ ਰਹੋ
Meditate on the Lord, with every breath and morsel of food.
ਗੁਰੂ ਦੇ ਸਨਮੁਖ ਰਹਿਣ ਵਾਲੇ ਜਿਨ੍ਹਾਂ ਮਨੱੁਖਾਂ ਨੇ ਪ੍ਰਭੂ ਦੇ ਨਾਮ ਨੂੰ ਆਪਣੇ ਜੀਵਨ ਰਾਹ ਦੀ ਰਾਸਿ-ਪੂੰਜੀ ਬਣਾਇਆ ਹੈ, ਉਹਨਾਂ ਦੇ ਮਨ ਵਿਚ ਪਰਮਾਤਮਾ (ਦੇ ਚਰਨਾਂ) ਦੀ ਪ੍ਰੀਤਿ ਬਣੀ ਰਹਿੰਦੀ ਹੈ ।੧।ਰਹਾਉ।
The Gurmukhs embrace the Love of the Lord in their minds; they are continually occupied with the Lord's Name. ||1||Pause||1||