ਹੇ ਭਾਈ! ਸੰਤ ਜਨ ਪ੍ਰਭੂ ਦਾ ਦਰਸਨ ਕਰ ਕੇ (ਮਾਇਆ ਦੀ ਤ੍ਰਿਸਨਾ ਵਲੋਂ) ਪੂਰੇ ਤੌਰ ਤੇ ਰੱਜੇ ਰਹਿੰਦੇ ਹਨ, ਸੰਤ ਜਨ ਸਦਾ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਦਾ ਸੁਆਦਲਾ ਭੋਜਨ ਖਾਂਦੇ ਹਨ ।
I am satisfied and satiated, gazing upon the Blessed Vision of God's Darshan. I eat the Ambrosial Nectar of the Lord's sublime food.
ਹੇ ਨਾਨਕ! (ਆਖ—) ਹੇ ਪ੍ਰਭੂ! ਜੇਹੜੇ ਮਨੁੱਖ ਤੇਰੇ ਚਰਨਾਂ ਦੀ ਸਰਨ ਪੈਂਦੇ ਹਨ, ਤੂੰ ਕਿਰਪਾ ਕਰ ਕੇ ਉਹਨਾਂ ਨੂੰ ਸੰਤ ਜਨਾਂ ਦੀ ਸੰਗਤਿ ਵਿਚ ਮਿਲਾ ਦੇਂਦਾ ਹੈਂ ।੨।੪।੮੪।
Nanak seeks the Sanctuary of Your Feet, O God; in Your Mercy, unite him with the Society of the Saints. ||2||4||84||
Bilaaval, Fifth Mehl:
ਹੇ ਭਾਈ! ਪਰਮਾਤਮਾ ਨੇ ਆਪਣੇ ਸੇਵਕਾਂ ਦੀ ਸਦਾ ਹੀ ਰੱਖਿਆ ਕੀਤੀ ਹੈ ।
He Himself has saved His humble servant.
ਮੇਹਰ ਕਰ ਕੇ (ਆਪਣੇ ਸੇਵਕਾਂ ਨੂੰ) ਆਪਣੇ ਨਾਮ ਦੀ ਦਾਤਿ ਦੇਂਦਾ ਆਇਆ ਹੈ (ਜਿਨ੍ਹਾਂ ਨੂੰ ਨਾਮ ਦੀ ਦਾਤਿ ਬਖ਼ਸ਼ਦਾ ਹੈ ਉਹਨਾਂ ਦੇ) ਸਾਰੇ ਚਿੰਤਾ-ਫ਼ਿਕਰ ਤੇ ਦੁੱਖ-ਕਲੇਸ਼ ਨਾਸ ਹੋ ਜਾਂਦੇ ਹਨ ।੧।ਰਹਾਉ।
In His Mercy, the Lord, Har, Har, has blessed me with His Name, and all my pains and afflictions have been dispelled. ||1||Pause||
ਹੇ ਸੰਤ ਜਨੋ! ਸਾਰੇ (ਰਲ ਕੇ) ਪ੍ਰਭੂ ਦੇ ਗੁਣ ਗਾਂਦੇ ਰਿਹਾ ਕਰੋ, ਜੀਭ ਨਾਲ ਸੋਹਣੇ ਰਾਗਾਂ ਦੀ ਰਾਹੀਂ ਉਸ ਦੇ ਗੁਣਾਂ ਦਾ ਉਚਾਰਣ ਕਰਦੇ ਰਿਹਾ ਕਰੋ ।
Sing the Glorious Praises of the Lord of the Universe, all you humble servants of the Lord; chant the jewels, the songs of the Lord with your tongue.
(ਜੇਹੜੇ ਮਨੁੱਖ ਪ੍ਰਭੂ ਦੇ ਗੁਣਾਂ ਦਾ ਉਚਾਰਨ ਕਰਦੇ ਹਨ, ਉਹਨਾਂ ਦੀ) ਕੋ੍ਰੜਾਂ ਜਨਮਾਂ ਦੀ (ਮਾਇਆ ਦੀ) ਤ੍ਰਿਸ਼ਨਾ ਦੂਰ ਹੋ ਜਾਂਦੀ ਹੈ, ਸਭ ਰਸਾਂ ਤੋਂ ਸ੍ਰੇਸ਼ਟ ਨਾਮ-ਰਸ ਦੀ ਬਰਕਤਿ ਨਾਲ ਉਹਨਾਂ ਦਾ ਮਨ ਰੱਜ ਜਾਂਦਾ ਹੈ ।੧।
The desires of millions of incarnations shall be quenched, and your soul shall be satisfied with the sweet, sublime essence of the Lord. ||1||
ਹੇ ਭਾਈ! ਜੇਹੜੇ ਮਨੁੱਖ ਸੁਖਾਂ ਦੇ ਦੇਣ ਵਾਲੇ ਪ੍ਰਭੂ ਦੇ ਚਰਨ ਫੜੀ ਰੱਖਦੇ ਹਨ, ਸੁਖਦਾਤੇ ਪ੍ਰਭੂ ਦੀ ਸਰਨ ਪਏ ਰਹਿੰਦੇ ਹਨ, ਗੁਰੂ ਦੇ ਉਪਦੇਸ਼ ਦੀ ਰਾਹੀਂ ਪ੍ਰਭੂ ਦੇ ਨਾਮ ਦਾ ਜਾਪ ਜਪਦੇ ਰਹਿੰਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ, ਉਹਨਾਂ ਦੇ ਸਾਰੇ ਡਰ ਭਰਮ ਨਾਸ ਹੋ ਜਾਂਦੇ ਹਨ ।
I have grasped the Sanctuary of the Lord's Feet; He is the Giver of peace; through the Word of the Guru's Teachings, I meditate and chant the Chant of the Lord.
ਹੇ ਨਾਨਕ! ਆਖ—ਇਹ ਸਾਰੀ ਵਡਿਆਈ ਮਾਲਕ-ਪ੍ਰਭੂ ਦੀ ਹੀ ਹੈ ।੨।੫।੮੫।
I have crossed over the world-ocean, and my doubt and fear are dispelled, says Nanak, through the glorious granduer of our Lord and Master. ||2||5||85||
Bilaaval, Fifth Mehl:
ਹੇ ਭਾਈ! ਗੁਰੂ ਨੇ ਕਰਤਾਰ ਨੇ (ਆਪ ਬਾਲਕ ਹਰਿਗੋਬਿੰਦ ਦਾ) ਤਾਪ ਉਤਾਰਿਆ ਹੈ ।
Through the Guru, the Creator Lord has subdued the fever.
ਮੈਂ ਆਪਣੇ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ, ਜਿਸ ਨੇ ਸਾਰੇ ਸੰਸਾਰ ਵਿਚ (ਮੇਰੀ) ਇੱਜ਼ਤ ਰੱਖ ਲਈ ਹੈ (ਨਹੀਂ ਤਾਂ, ਭਰਮੀ ਲੋਕ ਤਾਂ, ਸੀਤਲਾ ਦੇਵੀ ਆਦਿਕ ਦੀ ਪੂਜਾ ਵਾਸਤੇ ਬਥੇਰੀ ਪ੍ਰੇਰਨਾ ਕਰਦੇ ਰਹੇ) ।੧।ਰਹਾਉ।
I am a sacrifice to my True Guru, who has saved the honor of the whole world. ||1||Pause||
ਹੇ ਭਾਈ! ਪ੍ਰਭੂ ਨੇ ਆਪਣਾ ਹੱਥ (ਬਾਲਕ ਦੇ) ਸਿਰ ਉਤੇ ਰੱਖ ਕੇ ਬਾਲਕ ਨੂੰ (ਤਾਪ ਤੋਂ) ਬਚਾ ਲਿਆ (ਨਿਰਾ ਤਾਪ ਤੋਂ ਹੀ ਨਹੀਂ ਬਚਾਇਆ,
Placing His Hand on the child's forehead, He saved him.
ਅੱਨ-ਪੂਜਾ ਤੋਂ ਬਚਾ ਕੇ) ਪ੍ਰਭੂ ਨੇ ਆਤਮਕ ਜੀਵਨ ਦੇਣ ਵਾਲਾ ਤੇ ਸਭ ਤੋਂ ਸ੍ਰੇਸ਼ਟ ਰਸ ਵਾਲਾ ਆਪਣਾ ਨਾਮ ਭੀ ਦਿੱਤਾ ਹੈ ।੧।
God blessed me with the supreme, sublime essence of the Ambrosial Naam. ||1||
ਹੇ ਭਾਈ! ਦੁੱਖ-ਕਲੇਸ਼ ਵੇਲੇ ਘਬਰਾ ਕੇ ਹੋਰ ਹੋਰ ਆਸਰੇ ਨਾਹ ਭਾਲਦੇ ਫਿਰੋ
The Merciful Lord saves the honor of His slave.
(ਹੇ ਭਾਈ! ਚੇਤਾ ਰੱਖ) ਗੁਰੂ ਨਾਨਕ (ਉਹੀ ਕੁਝ) ਆਖਦਾ ਹੈ (ਜੋ ਪਰਮਾਤਮਾ ਦੀ) ਦਰਗਾਹ ਵਿਚ ਪਰਵਾਨ ਹੈ (ਤੇ, ਗੁਰੂ ਨਾਨਕ ਆਖਦਾ ਹੈ ਕਿ) ਮਿਹਰਵਾਨ ਪ੍ਰਭੂ ਆਪਣੇ ਸੇਵਕ ਦੀ ਇੱਜ਼ਤ (ਜ਼ਰੂਰ) ਰੱਖਦਾ ਹੈ ।੨।੬।੮੬।
Guru Nanak speaks - it is confirmed in the Court of the Lord. ||2||6||86||
Raag Bilaaval, Fifth Mehl, Chau-Padas And Du-Padas, Seventh House:
One Universal Creator God. By The Grace Of The True Guru:
ਹੇ ਭਾਈ! ਜਿਸ ਮਨ-ਮੰਦਰ ਵਿਚ ਗੁਰੂ ਦੇ ਸ਼ਬਦ-ਦੀਵੇ ਦੀ ਰਾਹੀਂ (ਆਤਮਕ ਜੀਵਨ ਦਾ) ਚਾਨਣ ਜਾਂਦਾ ਹੈ,
The Shabad, the Word of the True Guru, is the light of the lamp.
ਉਸ ਮਨ-ਮੰਦਰ ਵਿਚ ਆਤਮਕ ਗੁਣ-ਰਤਨਾਂ ਦੀ ਬੜੀ ਸੁੰਦਰ ਕੋਠੜੀ ਖੁਲ੍ਹ ਜਾਂਦੀ ਹੈ (ਜਿਸ ਦੀ ਬਰਕਤਿ ਨਾਲ ਨੀਵੇਂ ਜੀਵਨ ਵਾਲੇ) ਹਨੇਰੇ ਦਾ ਉਥੋਂ ਨਾਸ ਹੋ ਜਾਂਦਾ ਹੈ ।੧।ਰਹਾਉ।
It dispels the darkness from the body-mansion, and opens the beautiful chamber of jewels. ||1||Pause||
(ਗੁਰੂ ਸ਼ਬਦ-ਦੀਵੇ ਦੇ ਚਾਨਣ ਵਿਚ) ਜਦੋਂ (ਅੰਦਰ-ਵੱਸਦੇ) ਪ੍ਰਭੂ ਦਾ ਦਰਸ਼ਨ ਹੁੰਦਾ ਹੈ ਤਦੋਂ ਮੇਰ-ਤੇਰ ਵਾਲੀਆਂ ਸਭੇ ਸੁੱਧਾਂ ਭੁੱਲ ਜਾਂਦੀਆਂ ਹਨ, ਪਰ ਉਸ ਅਵਸਥਾ ਦੀ ਵਡਿਆਈ ਬਿਆਨ ਨਹੀਂ ਕੀਤੀ ਜਾ ਸਕਦੀ ।
I was wonderstruck and astonished, when I looked inside; I cannot even describe its glory and grandeur.
ਜਿਵੇਂ ਤਾਣੇ ਪੇਟੇ ਦੇ ਧਾਗੇ ਆਪੋ ਵਿਚ ਮਿਲੇ ਹੁੰਦੇ ਹਨ, ਤਿਵੇਂ ਉਸ ਪ੍ਰਭੂ ਵਿਚ ਹੀ ਸੁਰਤਿ ਡੁੱਬ ਜਾਂਦੀ ਹੈ, ਉਸ ਪ੍ਰਭੂ ਦੇ ਚਰਨਾਂ ਨਾਲ ਹੀ ਮਸਤ ਹੋ ਜਾਈਦਾ ਹੈ, ਉਸ ਦੇ ਚਰਨਾਂ ਨਾਲ ਹੀ ਚੰਬੜ ਜਾਈਦਾ ਹੈ ।੧।
I am intoxicated and enraptured with it, and I am wrapped in it, through and through. ||1||
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਚਾਨਣ ਹੁੰਦਾ ਹੈ, ਤਦੋਂ ਉਸ ਅਵਸਥਾ ਵਿਚ) ਗ੍ਰਿਹਸਤ ਦੇ ਮੋਹ ਦੇ ਜਾਲ ਅਤੇ ਝੰਬੇਲੇ ਮਹਿਸੂਸ ਹੀ ਨਹੀਂ ਹੁੰਦੇ, ਅੰਦਰ ਕਿਤੇ ਰਤਾ ਭਰ ਭੀ ‘ਮੈਂ ਮੈਂ’ ਕਰਨ ਵਾਲੀ ਬੁੱਧੀ ਨਹੀਂ ਰਹਿ ਜਾਂਦੀ ।
No worldly entanglements or snares can trap me, and no trace of egotistical pride remains.
ਤਦੋਂ ਮਨ-ਮੰਦਰ ਵਿਚ ਉਹ ਮਹਾਨ ਉੱਚਾ ਪਰਮਾਤਮਾ ਹੀ ਵੱਸਦਾ ਦਿੱਸਦਾ ਹੈ, ਉਸ ਨਾਲੋਂ ਕੋਈ ਪਰਦਾ ਤਣਿਆ ਨਹੀਂ ਰਹਿ ਜਾਂਦਾ । (ਉਸ ਵੇਲੇ ਉਸ ਨੂੰ ਇਉਂ ਹੀ ਆਖੀਦਾ ਹੈ—ਹੇ ਪ੍ਰਭੂ!) ਮੈਂ ਤੇਰਾ (ਦਾਸ) ਹਾਂ, ਤੂੰ ਮੇਰਾ (ਮਾਲਕ) ਹੈਂ ।੨।
You are the highest of the high, and no curtain separates us; I am Yours, and You are mine. ||2||
(ਹੇ ਭਾਈ! ਗੁਰੂ ਦੇ ਸ਼ਬਦ-ਦੀਵੇ ਨਾਲ ਜਦੋਂ ਮਨ-ਮੰਦਰ ਵਿਚ ਆਤਮਕ ਜੀਵਨ ਦਾ ਚਾਨਣ ਹੁੰਦਾ ਹੈ, ਤਦੋਂ ਬਾਹਰ ਜਗਤ ਵਿਚ ਭੀ) ਇਕੋ ਸਰਬ-ਵਿਆਪਕ ਬੇਅੰਤ ਪਰਮਾਤਮਾ ਆਪ ਹੀ ਆਪ ਪਸਰਿਆ ਦਿੱਸਦਾ ਹੈ ।
The One Creator Lord created the expanse of the one universe; the One Lord is unlimited and infinite.
ਉਹ ਆਪ ਹੀ ਹਰ ਪਾਸੇ ਖਿਲਰਿਆ ਤੇ ਵਿਆਪਕ ਜਾਪਦਾ ਹੈ, ਉਹੀ ਜੀਵਾਂ ਦੀ ਜ਼ਿੰਦਗੀ ਦਾ ਆਸਰਾ ਦਿੱਸਦਾ ਹੈ ।੩।
The One Lord pervades the one universe; the One Lord is totally permeating everywhere; the One Lord is the Support of the breath of life. ||3||
ਹੇ ਨਾਨਕ! ਆਖ—(ਜਦੋਂ ਮਨ-ਮੰਦਰ ਵਿਚ ਗੁਰ-ਸ਼ਬਦ ਦੇ ਦੀਵੇ ਨਾਲ ਪ੍ਰਕਾਸ਼ ਹੁੰਦਾ ਹੈ, ਤਦੋਂ ਇਹ ਪ੍ਰਤੱਖ ਦਿੱਸ ਪੈਂਦਾ ਹੈ ਕਿ) ਪਰਮਾਤਮਾ ਮਹਾਨ ਪਵਿੱਤਰ ਹੈ, ਮਹਾਨ ਸੁੱਚਾ ਹੈ,
He is the most immaculate of the immaculate, the purest of the pure, so pure, so pure.
ਉਸ ਦਾ ਕਦੇ ਅੰਤ ਨਹੀਂ ਪੈ ਸਕਦਾ, ਉਹ ਸਦਾ ਹੀ ਬੇਅੰਤ ਹੈ, ਅਤੇ ਉੱਚਿਆਂ ਤੋਂ ਉੱਚਾ ਹੈ (ਉਸ ਵਰਗਾ ਉੱਚਾ ਹੋਰ ਕੋਈ ਨਹੀਂ) ।੪।੧।੯੭।
He has no end or limitation; He is forever unlimited. Says Nanak, He is the highest of the high. ||4||1||87||
Bilaaval, Fifth Mehl:
ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ (ਕੋਈ ਹੋਰ ਚੀਜ਼ ਤੇਰੇ ਆਤਮਕ ਜੀਵਨ ਦੇ) ਕੰਮ ਨਹੀਂ ਆ ਸਕਦੀ ।
Without the Lord, nothing is of any use.
ਜਿਸ ਮਨ-ਮੋਹਣੀ ਮਾਇਆ ਨਾਲ ਤੂੰ ਰਚਿਆ ਮਿਚਿਆ ਰਹਿੰਦਾ ਹੈਂ, ਉਹ ਤਾਂ ਤੈਨੂੰ ਠੱਗ ਰਹੀ ਹੈ ।੧।ਰਹਾਉ।
You are totally attached to that Enticer Maya; she is enticing you. ||1||Pause||
ਹੇ ਭਾਈ! ਸੋਨਾ (ਧਨ-ਪਦਾਰਥ), ਇਸਤ੍ਰੀ ਦੀ ਸੋਹਣੀ ਸੇਜ—ਇਹ ਤਾਂ ਇਕ ਛਿਨ ਵਿਚ ਛੱਡ ਕੇ ਮਨੁੱਖ ਇਥੋਂ ਤੁਰ ਪੈਂਦਾ ਹੈ ।
You shall have to leave behind your gold, your woman and your beautiful bed; you shall have to depart in an instant.
ਕਾਮ-ਵਾਸਨਾ ਦੇ ਸੁਆਦਾਂ ਦਾ ਪ੍ਰੇਰਿਆ ਹੋਇਆ ਤੂੰ ਕਾਮ-ਵਾਸਨਾ ਵਿਚ ਫਸਿਆ ਪਿਆ ਹੈਂ, ਅਤੇ ਵਿਸ਼ੇ-ਵਿਕਾਰਾਂ ਦੀ ਠਗ-ਬੂਟੀ ਖਾ ਰਿਹਾ ਹੈਂ (ਜਿਸ ਦੇ ਕਾਰਨ ਤੂੰ ਆਤਮਕ ਜੀਵਨ ਵਲੋਂ ਬੇ-ਹੋਸ਼ ਪਿਆ ਹੈਂ) ।੧।
You are entangled in the lures of sexual pleasures, and you are eating poisonous drugs. ||1||
ਹੇ ਭਾਈ! ਤੀਲਿਆਂ ਦਾ ਘਰ ਬਣਾ ਸਵਾਰ ਕੇ ਤੂੰ ਉਸ ਦੇ ਹੇਠ ਅੱਗ ਬਾਲ ਰਿਹਾ ਹੈਂ (ਇਸ ਸਰੀਰ ਵਿਚ ਕਾਮਾਦਿਕ ਵਿਕਾਰਾਂ ਦਾ ਭਾਂਬੜ ਮਚਾ ਕੇ ਆਤਮਕ ਜੀਵਨ ਨੂੰ ਸੁਆਹ ਕਰੀ ਜਾ ਰਿਹਾ ਹੈਂ ।
You have built and adorned a palace of straw, and under it, you light a fire.
(ਵਿਕਾਰਾਂ ਵਿਚ ਸੜ ਰਹੇ) ਇਸ ਸਰੀਰ-ਕਿਲ੍ਹੇ ਵਿਚ ਆਕੜ ਕੇ ਹਠੀ ਹੋਇਆ ਬੈਠਾ ਤੂੰ ਮਾਣ ਕਰ ਕਰ ਕੇ ਹਾਸਲ ਤਾਂ ਕੁਝ ਭੀ ਨਹੀਂ ਕਰ ਰਿਹਾ ।੨।
Sitting all puffed-up in such a castle, you stubborn-minded fool, what do you think you will gain? ||2||
ਹੇ ਅੰਨ੍ਹੇ ਅਗਿਆਨੀ! ਕਾਮਾਦਿਕ ਪੰਜੇ ਵੈਰੀ ਤੇਰੇ ਸਿਰ ਉਤੇ ਖਲੋਤੇ ਹੋਏ ਤੈਨੂੰ ਜ਼ਲੀਲ ਕਰ ਰਹੇ ਹਨ, ਪਰ ਤੈਨੂੰ ਉਹ ਦਿੱਸਦੇ ਨਹੀਂ,
The five thieves stand over your head and seize you. Grabbing you by your hair, they will drive you on.