ਤੂੰ ਵਿਕਾਰਾਂ ਦੇ ਨਸ਼ੇ ਵਿਚ ਮਸਤ ਹੋ ਕੇ ਆਤਮਕ ਜੀਵਨ ਵਲੋਂ ਬੇ-ਫ਼ਿਕਰ ਹੋਇਆ ਪਿਆ ਹੈਂ ।੩।
You do not see them, you blind and ignorant fool; intoxicated with ego, you just keep sleeping. ||3||
ਹੇ ਭਾਈ! ਜਿਵੇਂ ਕਿਸੇ ਪੰਛੀ ਨੂੰ ਫੜਨ ਲਈ ਜਾਲ ਖਿਲਾਰ ਕੇ ਉਸ ਉਤੇ ਚੋਗ ਖਿਲਾਰੀ ਜਾਂਦੀ ਹੈ, ਤਿਵੇਂ ਤੂੰ (ਦੁਨੀਆ ਦੇ ਪਦਾਰਥਾਂ ਦੇ ਚੋਗ ਵਿਚ) ਫਸ ਰਿਹਾ ਹੈਂ ।
The net has been spread out, and the bait has been scattered; like a bird, you are being trapped.
ਹੇ ਨਾਨਕ! ਆਖ—(ਹੇ ਭਾਈ!) ਮਾਇਆ ਦੇ ਬੰਧਨਾਂ ਨੂੰ ਕੱਟਣ ਵਾਸਤੇ ਮੈਂ ਤਾਂ ਗੁਰੂ ਮਹਾ ਪੁਰਖ ਨੂੰ ਆਪਣੇ ਹਿਰਦੇ ਵਿਚ ਵਸਾ ਰਿਹਾ ਹਾਂ ।੪।੨।੮੮।
Says Nanak, my bonds have been broken; I meditate on the True Guru, the Primal Being. ||4||2||88||
Bilaaval, Fifth Mehl:
(ਹੇ ਸਹੇਲੀਏ!) ਬੇਅੰਤ ਹਰੀ ਦਾ ਨਾਮ ਕਿਸੇ ਦੁਨੀਆਵੀ ਪਦਾਰਥ ਵੱਟੇ ਨਹੀਂ ਮਿਲ ਸਕਦਾ । ਉਹ ਹਰਿ-ਨਾਮ ਮੇਰੀ ਜਿੰਦ ਦਾ ਪਿਆਰਾ ਬਣ ਗਿਆ ਹੈ, ਮੇਰੇ ਮਨ ਦਾ ਸਹਾਰਾ ਬਣ ਗਿਆ ਹੈ ।
The Name of the Lord, Har, Har, is infinite and priceless.
ਜਿਵੇਂ ਕੋਈ ਪਾਨ ਵੇਚਣ ਵਾਲੀ (ਆਪਣੇ) ਪਾਨਾਂ ਦਾ ਖ਼ਿਆਲ ਰੱਖਦੀ ਹੈ, ਤਿਵੇਂ ਮੈਂ ਹਰਿ-ਨਾਮ ਨੂੰ ਆਪਣੇ ਚਿੱਤ ਵਿਚ ਚਿਤਾਰਦੀ ਰਹਿੰਦੀ ਹਾਂ ।੧।ਰਹਾਉ।
It is the Beloved of my breath of life, and the Support of my mind; I remember it, as the betel leaf chewer remembers the betel leaf. ||1||Pause||
(ਹੇ ਸਹੇਲੀਏ!) ਜਦੋਂ ਗੁਰੂ ਨੇ ਮੈਨੂੰ (ਭੇਦ) ਦੱਸ ਦਿੱਤਾ, ਤਾਂ ਮੈਂ ਆਤਮਕ ਅਡੋਲਤਾ ਵਿਚ ਲੀਨ ਹੋ ਗਈ, ਹੁਣ ਮੇਰੀ ਸਰੀਰ-ਚੋਲੀ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗੀ ਗਈ ਹੈ ।
I have been absorbed in celestial bliss, following the Guru's Teachings; my body-garment is imbued with the Lord's Love.
ਜਦੋਂ ਤੋਂ (ਗੁਰੂ ਦੀ ਕਿਰਪਾ ਨਾਲ) ਮੇਰੇ ਵੱਡੇ ਭਾਗ ਜਾਗ ਪਏ ਹਨ, ਤਦੋਂ ਤੋਂ ਮੈਨੂੰ ਪਿਆਰੇ ਦਾ ਦਰਸਨ ਹੋ ਰਿਹਾ ਹੈ । ਹੁਣ ਮੇਰਾ ਇਹ ਸੁਹਾਗ (ਮੇਰੇ ਸਿਰ ਤੋਂ) ਲਾਂਭੇ ਨਹੀਂ ਹੋਵੇਗਾ ।੧।
I come face to face with my Beloved, by great good fortune; my Husband Lord never wavers. ||1||
(ਹੇ ਸਹੇਲੀਏ!) ਨਾਹ ਕੋਈ ਸੋਹਣੇ ਪਦਾਰਥ, ਨਾਹ ਕੋਈ ਧੂਪ, ਨਾਹ ਸੁਗੰਧੀਆਂ, ਨਾਹ ਦੀਵੇ (—ਕੋਈ ਭੀ ਅਜੇਹੇ ਪਦਾਰਥ ਮੈਂ ਆਪਣੇ ਪਤੀ ਦੇਵ ਅੱਗੇ ਭੇਟਾ ਨਹੀਂ ਕੀਤੇ । ਗੁਰੂ ਦੀ ਕਿਰਪਾ ਨਾਲ ਹੀ) ਮੇਰਾ ਆਪਾ ਪ੍ਰਭੂ-ਪਤੀ ਨਾਲ ਇੱਕ-ਮਿੱਕ ਹੋ ਗਿਆ ਹੈ, ਉਸ ਦੇ ਨਾਲ ਮਿਲ ਕੇ ਮੇਰਾ ਮਨ ਖਿੜ ਪਿਆ ਹੈ ।
I do not need any image, or incense, or perfume, or lamps; through and through, He is blossoming forth, with me, life and limb.
ਹੇ ਨਾਨਕ! ਆਖ—(ਹੇ ਸਹੇਲੀਏ!) ਪਿਆਰੇ ਪ੍ਰਭੂ ਨੇ ਮੈਨੂੰ ਸੁਹਾਗਣ ਬਣਾ ਕੇ ਆਪਣੇ ਨਾਲ ਮਿਲਾ ਲਿਆ ਹੈ, ਮੇਰੀ ਹਿਰਦਾ-ਸੇਜ ਹੁਣ ਬਹੁਤ ਸੋਹਣੀ ਬਣ ਗਈ ਹੈ ।੨।੩।੮੯।
Says Nanak, my Husband Lord has ravished and enjoyed His soul-bride; my bed has become very beautiful and sublime. ||2||3||89||
Bilaaval, Fifth Mehl:
ਸਦਾ ਗੋਬਿੰਦ ਦਾ ਨਾਮ ਸਿਮਰ ਸਿਮਰ ਕੇ ਉਹ ਗੋਬਿੰਦ ਦਾ ਰੂਪ ਹੀ ਹੋ ਜਾਂਦਾ ਹੈ,
Chanting the Name of the Lord of the Universe, Gobind, Gobind, Gobind, we become like Him.
ਹੇ ਭਾਈ! ਜਦੋਂ ਤੋਂ (ਕਿਸੇ ਮਨੁੱਖ ਨੂੰ) ਦਇਆ ਦਾ ਸੋਮਾ ਗੁਰੂ ਮਿਲ ਪੈਂਦਾ ਹੈ, ਤਦੋਂ ਤੋਂ (ਉਸ ਦੇ ਅੰਦਰੋਂ) ਖੋਟੀ ਮਤਿ ਦੂਰ ਹੋ ਜਾਂਦੀ ਹੈ, ।੧।ਰਹਾਉ।
Since I met the compassionate, Holy Saints, my evil-mindedness has been driven far away. ||1||Pause||
(ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਤਦੋਂ ਉਸ ਨੂੰ ਨਿਸ਼ਚਾ ਬਣ ਜਾਂਦਾ ਹੈ ਕਿ) ਦਇਆ ਅਤੇ ਸ਼ਾਂਤੀ ਦਾ ਪੁੰਜ ਸਾਰੇ ਗੁਣਾਂ ਨਾਲ ਭਰਪੂਰ ਪਿਆਰਾ ਪ੍ਰਭੂ ਹਰ ਥਾਂ ਵਿਆਪਕ ਹੈ ।
The Perfect Lord is perfectly pervading everywhere. He is cool and calm, peaceful and compassionate.
(ਸਿਮਰਨ ਦੀ ਬਰਕਤਿ ਨਾਲ) ਉਸ ਦੇ ਸਰੀਰ ਵਿਚੋਂ ਕਾਮ ਕੋ੍ਰਧ ਤ੍ਰਿਸ਼ਨਾ ਅਹੰਕਾਰ ਆਦਿਕ ਸਾਰੇ ਵਿਕਾਰ ਨਾਸ ਹੋ ਜਾਂਦੇ ਹਨ ।੧।
Sexual desire, anger and egotistical desires have all been eliminated from my body. ||1||
(ਹੇ ਭਾਈ! ਜਦੋਂ ਕਿਸੇ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਉਹ) ਸੇਵਾ, ਸੰਤੋਖ, ਦਇਆ, ਧਰਮ, ਪਵਿੱਤ੍ਰ ਜੀਵਨ (ਆਪਣੇ ਅੰਦਰ ਪੈਦਾ ਕਰਨ ਦਾ) ਇਹ ਉਪਦੇਸ਼ ਸੰਤ ਜਨਾਂ ਪਾਸੋਂ ਗ੍ਰਹਿਣ ਕਰਦਾ ਹੈ ।
Truth, contentment, compassion, Dharmic faith and purity - I have received these from the Teachings of the Saints.
ਹੇ ਨਾਨਕ! ਆਖ—ਜਿਸ ਜਿਸ ਮਨੁੱਖ ਨੇ ਆਪਣੇ ਮਨ ਦੀ ਰਾਹੀਂ (ਗੁਰੂ ਨਾਲ) ਸਾਂਝ ਪਾਈ, ਉਹਨਾਂ ਨੂੰ (ਉੱਚੇ ਆਤਮਕ ਜੀਵਨ ਦੀ) ਸਾਰੀ ਸਮਝ ਆ ਗਈ ।੨।੪।੯੦।
Says Nanak, one who realizes this in his mind, achieves total understanding. ||2||4||90||
Bilaaval, Fifth Mehl:
ਹੇ ਮੇਰੇ ਮਾਲਕ! (ਅਸੀ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ) ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ ।
What am I? Just a poor living being. I cannot even describe one of Your hairs, O Lord.
(ਅਸੀ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ) ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ (ਆਦਿਕ ਵਰਗੇ) ਬੇਅੰਤ ਇਹ ਨਹੀਂ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ ।੧।
Even Brahma, Shiva, the Siddhas and the silent sages do not know Your State, O Infinite Lord and Master. ||1||
ਹੇ ਭਾਈ! (ਪਰਮਾਤਮਾ ਕਿਹੋ ਜਿਹਾ ਹੈ?—ਇਹ ਗੱਲ) ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ ।
What can I say? I cannot say anything.
ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ ।੧।ਰਹਾਉ।
Wherever I look, I see the Lord pervading. ||1||Pause||
ਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ (ਬਚਾਣ ਵਾਸਤੇ) ਮਦਦਗਾਰ ਬਣਦਾ ਹੈਂ—ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ ।
And there, where the most terrible tortures are heard to be inflicted by the Messenger of Death, You are my only help and support, O my God.
ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ ।੨।੫।੯੧।
I have sought His Sanctuary, and grasped hold of the Lord's Lotus Feet; God has helped Guru Nanak to understand this understanding. ||2||5||91||
Bilaaval, Fifth Mehl:
ਹੇ ਭਾਈ! ਵਿਕਾਰੀਆਂ ਨੂੰ ਪਵਿੱਤਰ ਕਰਨ ਵਾਲੇ, ਅਪਹੁੰਚ ਹਸਤੀ ਵਾਲੇ ਨਾਸ-ਰਹਿਤ ਕਰਤਾਰ ਨੂੰ ਨਿਮਖ ਨਿਮਖ ਜਪਦੇ ਰਹਿਣਾ ਚਾਹੀਦਾ ਹੈ ।
O Inaccessible, Beautiful, Imperishable Creator Lord, Purifier of sinners, let me meditate on You, even for an instant.
ਇਹ ਸੁਣੀਦਾ ਹੈ ਕਿ ਉਹ ਅਚਰਜ ਹੈ ਅਚਰਜ ਹੈ, (ਉਸ ਨਾਲ) ਮਿਲਾਪ ਹੋ ਜਾਂਦਾ ਹੈ ਜੇ ਸੰਤ ਜਨਾਂ ਦੇ ਚਰਨਾਂ ਦਾ ਮੇਲ ਪ੍ਰਾਪਤ ਹੋ ਜਾਏ । (ਸੋ ਸੰਤ ਜਨਾਂ ਦੇ) ਚਰਨਾਂ ਵਿਚ ਮਨ ਜੋੜਨਾ ਚਾਹੀਦਾ ਹੈ ।੧।
O Wondrous Lord, I have heard that You are found by meeting the Saints, and focusing the mind on their feet, their holy feet. ||1||
ਹੇ ਭਲੇ ਪੁਰਖ! (ਮੈਨੂੰ) ਦੱਸ ਕਿ ਪਰਮਾਤਮਾ ਨੂੰ ਕਿਸ ਤਰੀਕੇ ਨਾਲ ਸਿਮਰਨਾ ਚਾਹੀਦਾ ਹੈ ।
In what way, and by what discipline, is He obtained?
ਕਿਸ ਵਿਧੀ ਨਾਲ, ਕਿਸ ਸੰਜਮ ਨਾਲ ਉਹ ਮਿਲ ਸਕਦਾ ਹੈ? ।੧।ਰਹਾਉ।
Tell me, O good man, by what means can we meditate on Him? ||1||Pause||
ਹੇ ਨਾਨਕ! (ਆਖ—ਹੇ ਪ੍ਰਭੂ!) ਜੇਹੜਾ ਮਨੁੱਖ ਕਿਸੇ ਹੋਰ ਮਨੁੱਖ ਦੀ (ਕੋਈ) ਸੇਵਾ ਕਰਦਾ ਹੈ ਉਹ ਉਸ ਦੀ ਕੀਤੀ ਹੋਈ ਸੇਵਾ ਨੂੰ ਸਦਾ ਹੀ ਮੁੜ ਮੁੜ ਯਾਦ ਕਰਦਾ ਰਹਿੰਦਾ ਹੈ;
If one human being serves another human being, the one served stands by him.
ਪਰ ਹੇ ਪ੍ਰਭੂ! ਤੂੰ ਸੁਖਾਂ ਦਾ ਸਮੰੁਦਰ ਹੈਂ (ਤੂੰ ਅਨੇਕਾਂ ਹੀ ਸੁਖ ਬਖ਼ਸ਼ਦਾ ਹੈਂ ਇਸ ਵਾਸਤੇ) ਮੈਂ ਸਦਾ ਤੇਰੀ ਹੀ ਸਰਨ ਤੇਰੀ ਹੀ ਸਰਨ ਪਿਆ ਰਹਾਂਗਾ, ਮੈਨੂੰ ਸਿਰਫ਼ ਤੇਰੇ ਨਾਮ ਦਾ ਹੀ ਸਹਾਰਾ ਹੈ ।੨।੬।੯੨।
Nanak seeks Your Sanctuary and Protection, O Lord, ocean of peace; He takes the Support of Your Name alone. ||2||6||92||
Bilaaval, Fifth Mehl:
ਹੇ ਭਾਈ! ਜਦੋਂ ਮੈਂ ਗੁਰੂ ਦੀ ਸਰਨ ਆ ਪਿਆ, ਜਦੋਂ ਮੈਂ ਗੁਰੂ ਦੀ ਸੇਵਾ ਕਰਨ ਲੱਗ ਪਿਆ,
I seek the Sanctuary of the Saints, and I serve the Saints.
(ਮੇਰੇ ਅੰਦਰੋਂ) ਧੰਧਾ, ਬੰਧਨ ਅਤੇ ਸਾਰਾ ਜੰਜਾਲ (ਮੁੱਕ ਗਿਆ), ਮੇਰੀ ਬ੍ਰਿਤੀ ਹੋਰ ਹੋਰ ਕੰਮਾਂ ਤੋਂ ਅਟੰਕ ਹੋ ਗਈ ।੧।ਰਹਾਉ।
I am rid of all worldly concerns, bonds, entanglements and other affairs. ||1||Pause||
ਹੇ ਭਾਈ! ਗੁਰੂ ਪਾਸੋਂ ਮੈਂ ਪਰਮਾਤਮਾ ਦਾ ਨਾਮ ਪ੍ਰਾਪਤ ਕਰ ਲਿਆ (ਜਿਸ ਦੀ ਬਰਕਤਿ ਨਾਲ) ਆਤਮਕ ਅਡੋਲਤਾ ਦਾ ਸੁਖ ਅਤੇ ਆਨੰਦ (ਮੇਰੇ ਅੰਦਰ ਉਤਪੰਨ ਹੋ ਗਿਆ) ।
I have obtained peace, poise and great bliss from the Guru, through the Lord's Name.