ਹਰਿ-ਨਾਮ ਦਾ ਸੁਆਦ ਮੈਨੂੰ ਅਜੇਹਾ ਆਇਆ ਕਿ ਮੈਂ ਉਹ ਬਿਆਨ ਨਹੀਂ ਕਰ ਸਕਦਾ । ਗੁਰੂ ਨੇ ਮੇਰੀ ਬ੍ਰਿਤੀ ਮਾਇਆ ਵਲੋਂ ਪਰਤਾ ਦਿੱਤੀ ।੧।
Such is the sublime essence of the Lord, that I cannot describe it. The Perfect Guru has turned me away from the world. ||1||
ਹੇ ਭਾਈ! (ਗੁਰੂ ਦੀ ਕਿਰਪਾ ਨਾਲ) ਸੋਹਣੇ ਪ੍ਰਭੂ ਨੂੰ ਮੈਂ ਸਭ ਵਿਚ ਵੱਸਦਾ ਵੇਖ ਲਿਆ ਹੈ, ਕੋਈ ਭੀ ਥਾਂ ਉਸ ਪ੍ਰਭੂ ਤੋਂ ਸੱਖਣਾ ਨਹੀਂ ਦਿੱਸਦਾ, ਸਾਰੀ ਹੀ ਸ੍ਰਿਸ਼ਟੀ ਪ੍ਰਭੂ ਦੀ ਜੀਵਨ-ਰੌ ਨਾਲ ਭਰਪੂਰ ਦਿੱਸ ਰਹੀ ਹੈ ।
I behold the Fascinating Lord with everyone. No one is without Him - He is pervading everywhere.
ਕਿਰਪਾ ਦਾ ਖ਼ਜ਼ਾਨਾ ਪਰਮਾਤਮਾ ਹਰ ਥਾਂ ਪੂਰਨ ਤੌਰ ਤੇ ਵਿਆਪਕ ਦਿੱਸ ਰਿਹਾ ਹੈ । ਹੇ ਨਾਨਕ! ਆਖ—(ਹੇ ਭਾਈ! ਗੁਰੂ ਦੀ ਮੇਹਰ ਨਾਲ) ਮੇਰੀ ਮੇਹਨਤ ਸਫਲ ਹੋ ਗਈ ਹੈ ।੨।੭।੯੩।
The Perfect Lord, the treasure of mercy, is permeating everywhere. Says Nanak, I am fully fulfilled. ||2||7||93||
Bilaaval, Fifth Mehl:
ਹੇ ਮਨ! ਤੂੰ ਕੀਹ ਕਹਿ ਰਿਹਾ ਹੈਂ? ਹੇ ਜੀਵ! ਤੂੰ ਕੀਹ ਆਖਦਾ ਹੈਂ?
What does the mind say? What can I say?
ਮੇਰੇ ਠਾਕੁਰ ਪ੍ਰਭੂ ਜੀ ਤਾਂ ਸਭ ਜੀਵਾਂ ਦੇ ਦਿਲਾਂ ਦੀ ਜਾਣਨ ਤੇ ਸਮਝਣ ਵਾਲੇ ਹਨ । ਹੇ ਜੀਵ! ਉਸ ਅੱਗੇ ਕੋਈ (ਠੱਗੀ-ਫ਼ਰੇਬ ਦੀ) ਗੱਲ ਨਹੀਂ ਆਖੀ ਜਾ ਸਕਦੀ ।੧।ਰਹਾਉ।
You are wise and all-knowing, O God, my Lord and Master; what can I say to You? ||1||Pause||
ਹੇ ਪ੍ਰਭੂ! ਜੋ ਅਸਾਂ ਜੀਵਾਂ ਦੇ ਦਿਲਾਂ ਵਿਚ ਹੁੰਦਾ ਹੈ, ਉਸ ਨੂੰ ਦੱਸਣ ਤੋਂ ਬਿਨਾ ਤੂੰ ਆਪ ਹੀ (ਪਹਿਲਾਂ ਹੀ) ਪਛਾਣ ਲੈਂਦਾ ਹੈਂ ।
You know even what is not said, whatever is in the soul.
ਹੇ ਮਨ! ਤੂੰ ਕਿਉਂ ਠੱਗੀ ਕਰਦਾ ਹੈਂ? ਕਦ ਤਕ ਠੱਗੀ ਕਰੀ ਜਾਵੇਂਗਾ? ਪਰਮਾਤਮਾ ਤਾਂ ਤੇਰੇ ਨਾਲ (ਵੱਸਦਾ ਹੋਇਆ ਤੇਰੇ ਕਰਮ) ਵੇਖ ਰਿਹਾ ਹੈ, ਤੇ, ਸੁਣ ਭੀ ਰਿਹਾ ਹੈ ।੧।
O mind, why do you deceive others? How long will you do this? The Lord is with you; He hears and sees everything. ||1||
ਹੇ ਭਾਈ! ਇਹ ਜਾਣ ਕੇ ਕਿ, ਪਰਮਾਤਮਾ ਤੋਂ ਬਿਨਾ ਕੋਈ ਹੋਰ ਦੂਜਾ ਕੁਝ ਭੀ ਕਰਨ ਜੋਗਾ ਨਹੀਂ, (ਜਾਣਨ ਵਾਲੇ ਦੇ) ਮਨ ਵਿਚ ਹੁਲਾਰਾ ਪੈਦਾ ਹੋ ਜਾਂਦਾ ਹੈ ।
Knowing this, my mind has become blissful; there is no other Creator.
ਹੇ ਨਾਨਕ! ਆਖ—ਜਿਸ ਮਨੁੱਖ ਉਤੇ ਗੁਰੂ ਮਿਹਰਬਾਨ ਹੁੰਦਾ ਹੈ (ਉਸ ਦੇ ਦਿਲ ਵਿਚੋਂ) ਪਰਮਾਤਮਾ ਦਾ ਪ੍ਰੇਮ-ਰੰਗ ਕਦੇ ਨਹੀਂ ਉਤਰਦਾ ।੨।੮।੯੪।
Says Nanak, the Guru has become kind to me; my love for the Lord shall never wear off. ||2||8||94||
Bilaaval, Fifth Mehl:
ਨਿੰਦਕ ਭੀ ਇਸੇ ਤਰ੍ਹਾਂ ਆਤਮਕ ਉੱਚਤਾ ਤੋਂ ਡਿੱਗ ਪੈਂਦਾ ਹੈ (ਨਿੰਦਾ ਉਸ ਦੇ ਆਤਮਕ ਜੀਵਨ ਨੂੰ, ਮਾਨੋ, ਕੱਲਰ ਲੱਗਾ ਹੋੋਇਆ ਹੈ) ।
Thus, the slanderer crumbles away.
ਹੇ ਭਾਈ! ਸੁਣ, ਜਿਵੇਂ ਕੱਲਰ ਦੀ ਕੰਧ (ਕਿਰ ਕਿਰ ਕੇ) ਡਿੱਗ ਪੈਂਦੀ ਹੈ, ਇਹੀ ਨਿਸ਼ਾਨੀ ਨਿੰਦਕ ਦੇ ਜੀਵਨ ਦੀ ਹੈ ।੧।ਰਹਾਉ।
This is the distinctive sign - listen, O Siblings of Destiny: he collapses like a wall of sand. ||1||Pause||
ਹੇ ਭਾਈ! ਜਦੋਂ (ਕੋਈ) ਨਿੰਦਕ (ਕਿਸੇ ਮਨੁੱਖ ਦਾ ਕੋਈ) ਨੁਕਸ ਵੇਖਦਾ ਹੈ ਤਦੋਂ ਖ਼ੁਸ਼ ਹੁੰਦਾ ਹੈ, ਪਰ ਕਿਸੇ ਦਾ ਗੁਣ ਵੇਖ ਕੇ ਨਿੰਦਕ ਦੁੱਖੀ ਹੁੰਦਾ ਹੈ ।
When the slanderer sees a fault in someone else, he is pleased. Seeing goodness, he is depressed.
ਅੱਠੇ ਪਹਰ (ਹਰ ਵੇਲੇ) ਨਿੰਦਕ ਕਿਸੇ ਨਾਲ ਬੁਰਾਈ ਕਰਨ ਦੀਆਂ ਸੋਚਾਂ ਸੋਚਦਾ ਰਹਿੰਦਾ ਹੈ, ਬੁਰਾਈ ਕਰ ਸਕਣ ਤਕ ਅੱਪੜ ਤਾਂ ਸਕਦਾ ਨਹੀਂ, ਬੁਰਾਈ ਦੀ ਵਿਓਂਤ ਸੋਚਦਿਆਂ ਸੋਚਦਿਆਂ ਹੀ ਆਤਮਕ ਮੌਤੇ ਮਰ ਜਾਂਦਾ ਹੈ ।੨।
Twenty-four hours a day, he plots, but nothing works. The evil man dies, constantly thinking up evil plans. ||1||
ਹੇ ਭਾਈ! ਨਿੰਦਕ ਨੂੰ ਜਿਉਂ ਜਿਉਂ ਪ੍ਰਭੂ (ਨਿੰਦਾ ਵਾਲੇ) ਕੁਰਾਹੇ ਪਾਂਦਾ ਹੈ, ਤਿਉਂ ਤਿਉਂ ਨਿੰਦਕ ਦੀ ਮੁਕੰਮਲ ਆਤਮਕ ਮੌਤ ਨੇੜੇ ਆਉਂਦੀ ਜਾਂਦੀ ਹੈ, ਉਹ ਨਿੰਦਕ ਸੰਤ ਜਨਾਂ ਨਾਲ ਵੈਰ ਚੁੱਕੀ ਰੱਖਦਾ ਹੈ ।
The slanderer forgets God, death approaches him, and he starts to argue with the humble servant of the Lord.
ਪਰ ਹੇ ਨਾਨਕ! ਸੰਤ ਜਨਾਂ ਦਾ ਰਖਵਾਲਾ ਮਾਲਕ-ਪ੍ਰਭੂ ਆਪ ਹੀ ਹੈ । ਵਿਚਾਰੇ ਜੀਵ ਉਹਨਾਂ ਦਾ ਕੁਝ ਨਹੀਂ ਵਿਗਾੜ ਸਕਦੇ ।੨।੯।੯੫।
God Himself, the Lord and Master, is Nanak's protector. What can any wretched person do to him? ||2||9||95||
Bilaaval, Fifth Mehl:
(ਹੇ ਭਾਈ! ਪਤਾ ਨਹੀਂ ਜੀਵ) ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ ।
Why do you wander in delusion like this?
(ਜੀਵ ਸਾਰੇ ਮੰਦੇ ਕਰਮ) ਕਰਦੇ ਕਰਾਂਦੇ ਭੀ ਹਨ, (ਫਿਰ) ਮੁੱਕਰ ਭੀ ਜਾਂਦੇ ਹਨ (ਕਿ ਅਸਾਂ ਨਹੀਂ ਕੀਤੇ) । ਪਰ ਪਰਮਾਤਮਾ ਸਦਾ ਸਭ ਜੀਵਾਂ ਦੇ ਨਾਲ ਵੱਸਦਾ (ਸਭਨਾਂ ਦੀਆਂ ਕਰਤੂਤਾਂ) ਵੇਖਦਾ ਸੁਣਦਾ ਹੈ ।੧।ਰਹਾਉ।
You act, and incite others to act, and then deny it. The Lord is always with you; He sees and hears everything. ||1||Pause||
ਹੇ ਭਾਈ! ਕੱਚ ਦਾ ਵਪਾਰ ਕਰਨਾ, ਸੋਨਾ ਛੱਡ ਦੇਣਾ, ਸੱਚੇ ਮਿੱਤਰ ਤਿਆਗ ਕੇ ਵੈਰੀ ਨਾਲ ਪਿਆਰ—(ਇਹ ਹਨ ਜੀਵਾਂ ਦੀਆਂ ਕਰਤੂਤਾਂ) ।
You purchase glass, and discard gold; you are in love with your enemy, while you renounce your true friend.
ਪਰਮਾਤਮਾ (ਦਾ ਨਾਮ) ਕੌੜਾ ਲੱਗਣਾ, ਮਾਇਆ ਦਾ ਮੋਹ ਮਿੱਠਾ ਲੱਗਣਾ (—ਇਹ ਹੈ ਨਿੱਤ ਦਾ ਸੁਭਾਉ ਜੀਵਾਂ ਦਾ । ਮਾਇਆ ਦੇ ਮੋਹ ਵਿਚ ਫਸ ਕੇ ਸਦਾ ਖਿੱਝਦੇ ਰਹਿੰਦੇ ਹਨ) ।੧।
That which exists, seems bitter; that which does not exist, seems sweet to you. Engrossed in corruption, you are burning away. ||1||
ਹੇ ਭਾਈ! ਜੀਵ (ਸਦਾ) ਮੋਹ ਦੇ ਅੰਨ੍ਹੇ (ਹਨੇਰੇ) ਖੂਹ ਵਿਚ ਪਏ ਰਹਿੰਦੇ ਹਨ, (ਜੀਵਾਂ ਨੂੰ ਸਦਾ) ਭਟਕਣਾ ਲੱਗੀ ਰਹਿੰਦੀ ਹੈ, ਮੋਹ ਦੇ ਹਨੇਰੇ ਜਕੜ ਵਿਚ ਫਸੇ ਰਹਿੰਦੇ ਹਨ (ਪਤਾ ਨਹੀਂ ਇਹ ਕਿਉਂ ਇਸ ਤਰ੍ਹਾਂ ਕੁਰਾਹੇ ਪਏ ਰਹਿੰਦੇ ਹਨ) ।
The mortal has fallen into the deep, dark pit, and is entangled in the darkness of doubt, and the bondage of emotional attachment.
ਹੇ ਨਾਨਕ! ਆਖ—ਜਿਸ ਮਨੁੱਖ ਉੱਤੇ ਪ੍ਰਭੂ ਦਇਆਵਾਨ ਹੁੰਦਾ ਹੈ, ਉਸ ਨੂੰ ਗੁਰੂ ਮਿਲ ਪੈਂਦਾ ਹੈ (ਤੇ, ਗੁਰੂ ਉਸ ਦੀ) ਬਾਂਹ ਫੜ ਕੇ (ਉਸ ਨੂੰ ਹਨੇਰੇ ਖੂਹ ਵਿਚੋਂ) ਕੱਢ ਲੈਂਦਾ ਹੈ ।੨।੧੦।੯੬।
Says Nanak, when God becomes merciful, one meets with the Guru, who takes him by the arm, and lifts him out. ||2||10||96||
Bilaaval, Fifth Mehl:
(ਕਿਉਂਕਿ ਗੁਰੂ ਦੀ ਕਿਰਪਾ ਨਾਲ) ਮੇਰੇ ਮਨ ਮੇਰੇ ਤਨ ਮੇਰੀ ਜੀਭ ਨੇ ਪਰਮਾਤਮਾ ਨਾਲ ਸਾਂਝ ਪਾ ਲਈ ਹੈ
With my mind, body and tongue, I remember the Lord.
(ਹੇ ਭਾਈ! ਮੇਰੇ) ਗੁਰੂ ਨੇ ਮੈਨੂੰ ਸਾਰੇ (ਹੀ) ਸੁਖ ਦੇ ਦਿੱਤੇ ਹਨ, ਮੇਰੇ ਫ਼ਿਕਰ-ਅੰਦੇਸ਼ੇ ਮਿਟ ਗਏ ਹਨ, ਮੇਰੇ ਅੰਦਰ ਆਨੰਦ ਹੀ ਆਨੰਦ ਬਣ ਗਿਆ ਹੈ ।੧।ਰਹਾਉ।
I am in ecstasy, and my anxieties are dispelled; the Guru has blessed me with total peace. ||1||Pause||
ਹੇ ਭਾਈ! ਬੇ-ਸਮਝੀ ਦੇ ਥਾਂ ਹੁਣ ਮੇਰੇ ਅੰਦਰ ਅਕਲਮੰਦੀ ਹੀ ਪੈਦਾ ਹੋ ਗਈ ਹੈ (ਕਿਉਂਕਿ ਗੁਰੂ ਦੀ ਕਿਰਪਾ ਨਾਲ ਮੈਨੂੰ ਯਕੀਨ ਬਣ ਗਿਆ ਹੈ ਕਿ) ਪਰਮਾਤਮਾ (ਸਭ ਦੇ ਦਿਲਾਂ ਦੀ) ਜਾਣਨ ਵਾਲਾ ਹੈ (ਸਭ ਦੇ ਕੀਤੇ ਕੰਮ) ਵੇਖਣ ਵਾਲਾ ਹੈ ।
My ignorance has been totally transformed into wisdom. My God is wise and all-knowing.
(ਮੈਨੂੰ ਨਿਸ਼ਚਾ ਆ ਗਿਆ ਹੈ ਕਿ) ਪਰਮਾਤਮਾ ਆਪਣੇ ਸੇਵਕ ਨੂੰ ਆਪ ਹੱਥ ਦੇ ਕੇ ਬਚਾ ਲੈਂਦਾ ਹੈ, ਕੋਈ ਭੀ ਮਨੁੱਖ (ਸੇਵਕ ਦਾ) ਕੁਝ ਨਹੀਂ ਵਿਗਾੜ ਸਕਦਾ ।੧।
Giving me His Hand, He saved me, and now no one can harm me at all. ||1||
ਹੇ ਭਾਈ! ਮੈਂ ਗੁਰੂ ਦੇ ਦਰਸ਼ਨ ਤੋਂ ਸਦਕੇ ਜਾਂਦਾ ਹਾਂ, ਕਿਉਂਕਿ ਉਸ ਗੁਰੂ ਦੀ ਕਿਰਪਾ ਨਾਲ (ਹੀ) ਮੈਂ ਪਰਮਾਤਮਾ ਦਾ ਨਾਮ ਜਪ ਸਕਿਆ ਹਾਂ ।
I am a sacrifice to the Blessed Vision of the Holy; by their Grace, I contemplate the Lord's Name.
ਹੇ ਨਾਨਕ! ਆਖ—(ਹੁਣ) ਪਰਮਾਤਮਾ ਦੇ ਭਰੋਸੇ ਤੇ ਕਿਸੇ ਹੋਰ (ਆਸਰੇ) ਨੂੰ ਇਕ ਛਿਨ ਵਾਸਤੇ ਭੀ ਮੈਂ ਆਪਣੇ ਮਨ ਵਿਚ ਨਹੀਂ ਮੰਨਦਾ ।੨।੧੧।੯੭।
Says Nanak, I place my faith in my Lord and Master; within my mind, I do not believe in any other, even for an instant. ||2||11||97||
Bilaaval, Fifth Mehl:
ਹੇ ਭਾਈ! (ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ ।
The Perfect Guru has has saved me.
ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ।੧।ਰਹਾਉ।
He has enshrined the Ambrosial Name of the Lord within my heart, and the filth of countless incarnations has been washed away. ||1||Pause||
ਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ ।
The demons and wicked enemies are driven out, by meditating, and chanting the Chant of the Perfect Guru.