ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ।੧।
What can any wretched creature do to me? The radiance of my God is gloriously great. ||1||
 
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ ।
Meditating, meditating, meditating in remembrance, I have found peace; I have enshrined His Lotus Feet within my mind.
 
ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ।੨।੧੨।੯੮।
Slave Nanak has entered His Sanctuary; there is none above Him. ||2||12||98||
 
Bilaaval, Fifth Mehl:
 
ਹੇ ਭਾਈ! ਸਦਾ ਹੀ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ,
Forever and ever, chant the Name of God.
 
(ਨਾਮ ਜਪਣ ਦੀ ਬਰਕਤਿ ਨਾਲ ਅਜੇਹੀ ਉੱਚੀ ਆਤਮਕ ਅਵਸਥਾ ਬਣ ਜਾਂਦੀ ਹੈ, ਜਿਸ ਨੂੰ) ਬੁਢੇਪਾ, ਮੌਤ ਜਾਂ ਦੁੱਖ ਕੁੱਝ ਭੀ ਪੋਹ ਨਹੀਂ ਸਕਦਾ । ਅਗਾਂਹ ਪਰਮਾਤਮਾ ਦੀ ਹਜ਼ੂਰੀ ਵਿਚ ਭੀ ਸਫਲਤਾ ਮਿਲਦੀ ਹੈ ।੧।ਰਹਾਉ।
The pains of old age and death shall not afflict you, and in the Court of the Lord hereafter, your affairs shall be perfectly resolved. ||1||Pause||
 
(ਪਰ, ਹੇ ਭਾਈ!) ਇਹ (ਨਾਮ-) ਖ਼ਜ਼ਾਨਾ ਗੁਰੂ ਤੋਂ (ਹੀ) ਮਿਲਦਾ ਹੈ, ਆਪਾ-ਭਾਵ ਤਿਆਗ ਕੇ ਸਦਾ (ਗੁਰੂ ਦੀ) ਸਰਨ ਪੈਣਾ ਚਾਹੀਦਾ ਹੈ ।
So forsake your self-conceit, and ever seek Sanctuary. This treasure is obtained only from the Guru.
 
ਇਹ ਨਾਮ ਸਦਾ-ਥਿਰ ਪ੍ਰਭੂ ਦੀ ਹਜ਼ੂਰੀ ਵਿਚ ਪਹੁੰਚਣ ਵਾਸਤੇ ਪਰਵਾਨਾ ਹੈ, (ਨਾਮ ਦੀ ਸਹਾਇਤਾ ਨਾਲ) ਜਨਮ ਮਰਨ ਦੀ ਫਾਹੀ (ਭੀ) ਕੱਟੀ ਜਾਂਦੀ ਹੈ ।੧।
The noose of birth and death is snapped; this is the insignia, the hallmark, of the Court of the True Lord. ||1||
 
(ਹੇ ਭਾਈ! ਜੇ ਮੈਨੂੰ ਤੇਰਾ ਨਾਮ ਮਿਲ ਜਾਏ, ਤਾਂ) ਜੋ ਕੁਝ ਤੂੰ ਕਰਦਾ ਹੈਂ, ਉਹ ਮੈਂ ਭਲਾ ਸਮਝਣ ਲੱਗ ਪਵਾਂਗਾ, (ਤੇਰੇ ਨਾਮ ਦੀ ਬਰਕਤਿ ਨਾਲ) ਮਨ ਤੋਂ ਸਾਰਾ ਅਹੰਕਾਰ ਮੁੱਕ ਜਾਂਦਾ ਹੈ ।
Whatever You do, I accept as good. I have eradicated all egotistical pride from my mind.
 
ਹੇ ਨਾਨਕ! ਆਖ (—ਹੇ ਭਾਈ!) ਉਸ ਪਰਮਾਤਮਾ ਦੀ ਸਰਨ ਪਏ ਰਹਿਣਾ ਚਾਹੀਦਾ ਹੈ, ਸਾਰਾ ਜਹਾਨ ਜਿਸ ਦਾ ਪੈਦਾ ਕੀਤਾ ਹੋਇਆ ਹੈ ।੨।੧੩।੯੯।
Says Nanak, I am under His protection; He created the entire Universe. ||2||13||99||
 
Bilaaval, Fifth Mehl:
 
ਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ (ਸਦਾ) ਪ੍ਰਭੂ ਵੱਸਦਾ ਹੈ,
Deep within the nucleus of his mind and body, is God.
 
ਪ੍ਰਭੂ ਦੇ ਗੁਣ ਗਾਂਦਿਆਂ, ਦੂਜਿਆਂ ਦੀ ਭਲਾਈ ਦੀਆਂ ਗੱਲਾਂ ਸਦਾ ਕਰਦਿਆਂ, ਉਸ ਮਨੁੱਖ ਦੀ ਜੀਭ ਅਮੋਲਕ ਹੋ ਜਾਂਦੀ ਹੈ ।੧।ਰਹਾਉ।
He continually sings the Glorious Praises of the Lord, and always does good for others; his tongue is priceless. ||1||Pause||
 
ਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਸਦਾ ਸਿਮਰ ਕੇ (ਸਿਮਰਨ ਕਰਨ ਵਾਲੇ ਸੰਤ ਭਗਤ) ਮਾਇਆ (ਦੇ ਸੰਸਾਰ-) ਜੰਗਲ ਤੋਂ ਬੜੇ ਆਨੰਦ ਨਾਲ ਪਾਰ ਲੰਘ ਜਾਂਦੇ ਹਨ,
All his generations are redeemed and saved in an instant, and the filth of countless incarnations is washed away.
 
ਉਹ ਆਪਣੀ ਜਨਮਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਲਾਹ ਲੈਂਦੇ ਹਨ, ਉਹਨਾਂ ਦੀਆਂ ਸਾਰੀਆਂ ਕੁਲਾਂ ਭੀ ਖਿਨ ਵਿਚ (ਸੰਸਾਰ-ਜੰਗਲ ਵਿਚੋਂ) ਬਚ ਨਿਕਲਦੀਆਂ ਹਨ ।੧।
Meditating, meditating in remembrance on God, his Lord and Master, he passes blissfully through the forest of poison. ||1||
 
ਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੇ ਚਰਨਾਂ ਦਾ ਜਹਾਜ਼ ਪ੍ਰਾਪਤ ਕਰ ਲੈਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ ।
I have obtained the boat of God's Feet, to carry me across the terrifying world-ocean.
 
ਹੇ ਨਾਨਕ! ਉਹੀ ਮਨੁੱਖ ਉਸ ਪ੍ਰਭੂ ਦੇ ਸੰਤ ਹਨ, ਭਗਤ ਹਨ, ਸੇਵਕ ਹਨ । ਉਹਨਾਂ ਦਾ ਮਨ ਉਸ ਪ੍ਰਭੂ ਵਿਚ ਹੀ ਸਦਾ ਟਿਕਿਆ ਰਹਿੰਦਾ ਹੈ ।੨।੧੪।੧੦੦।
The Saints, servants and devotees belong to the Lord; Nanak's mind is attached to Him. ||2||14||100||
 
Bilaaval, Fifth Mehl:
 
ਹੇ ਪ੍ਰਭੂ! ਤੇਰੇ ਚੋਜ-ਤਮਾਸ਼ੇ ਵੇਖ ਵੇਖ ਕੇ ਮੈਨੂੰ (ਭੀ) ਹੌਸਲਾ ਬਣ ਰਿਹਾ ਹੈ (ਕਿ ਤੂੰ ਮੇਰੀ ਭੀ ਸਹਾਇਤਾ ਕਰੇਂਗਾ) ।
I am reassured, gazing upon Your wondrous play.
 
ਤੂੰ ਹੀ (ਸਾਡਾ) ਮਾਲਕ ਹੈਂ, ਤੂੰ ਹੀ ਸਾਡੇ ਦਿਲ ਦੀ ਜਾਣਨ ਵਾਲਾ ਹੈਂ, ਤੂੰ ਹੀ (ਹਰੇਕ) ਸਾਧੂ-ਜਨ ਦੇ ਨਾਲ ਵੱਸਦਾ ਹੈਂ ।੧।ਰਹਾਉ।
You are my Lord and Master, the Inner-knower, the Searcher of hearts; You dwell with the Holy Saints. ||1||Pause||
 
ਹੇ ਮਾਲਕ! ਤੂੰ ਨੀਵੇਂ ਕੀੜਿਆਂ (ਵਰਗੇ ਨਾਚੀਜ਼ ਬੰਦਿਆਂ) ਨੂੰ ਰਾਜੇ ਬਣਾ ਦੇਂਦਾ ਹੈਂ । ਤੂੰ ਇਕ ਖਿਨ ਵਿਚ ਹੀ (ਨੀਵਿਆਂ ਨੂੰ) ਥਾਪਣਾ ਦੇ ਕੇ ਮਾਣ-ਆਦਰ ਵਾਲੇ ਬਣਾ ਦਿੱਤਾ ।੧।
In an instant, our Lord and Master establishes and exalts. From a lowly worm, He creates a king. ||1||
 
ਹੇ ਦਾਸ ਨਾਨਕ! (ਆਖ—ਹੇ ਪ੍ਰਭੂ! ਮੇਹਰ ਕਰ, ਤੇਰਾ ਨਾਮ) ਮੇਰੇ ਹਿਰਦੇ ਤੋਂ ਕਦੇ ਭੀ ਨਾਹ ਭੁੱਲੇ । (ਤੇਰੇ ਦਰ ਤੋਂ) ਮੈਂ ਖ਼ੈਰ ਮੰਗਦਾ ਹਾਂ ।੨।੧੫।੧੦੧।
May I never forget You from my heart; slave Nanak prays for this blessing. ||2||15||101||
 
Bilaaval, Fifth Mehl:
 
ਹੇ ਭਾਈ! ਧਰਤੀ ਦਾ ਰਾਖਾ ਅਤੇ ਅਬਿਨਾਸੀ ਪ੍ਰਭੂ ਹੀ ਪੂਜਾ ਦਾ ਹੱਕਦਾਰ ਹੈ ।
The imperishable Lord God is worthy of worship and adoration.
 
ਮੈਂ ਆਪਣਾ ਮਨ ਆਪਣਾ ਤਨ ਭੇਟਾ ਕਰ ਕੇ ਉਸ ਪ੍ਰਭੂ ਅੱਗੇ (ਹੀ) ਰਖਦਾ ਹਾਂ । ਉਹ ਪ੍ਰਭੂ ਸਾਰੇ ਜੀਵਾਂ ਦਾ ਪਾਲਣ ਵਾਲਾ ਹੈ ।੧।ਰਹਾਉ।
Dedicating my mind and body, I place them before the Lord, the Cherisher of all beings. ||1||Pause||
 
ਹੇ ਭਾਈ! ਪ੍ਰਭੂ ਸਰਨ ਪਏ ਜੀਵ ਦੀ ਰੱਖਿਆ ਕਰਨ ਜੋਗਾ ਹੈ, ਉਸ ਦੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਉਹ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਕਿਰਪਾ ਦਾ ਸਮੁੰਦਰ ਹੈ, ਬੜਾ ਹੀ ਦਇਆਵਾਨ ਹੈ ।
His Sanctuary is All-powerful; He cannot be described; He is the Giver of peace, the ocean of mercy, supremely compassionate.
 
ਉਹ ਪ੍ਰਭੂ ਆਪਣੇ (ਸੇਵਕ) ਨੂੰ ਆਪਣੇ ਗਲ ਨਾਲ ਲਾ ਕੇ ਰੱਖਦਾ ਹੈ, (ਫਿਰ) ਉਸ (ਸੇਵਕ) ਨੂੰ ਕੋਈ ਦੁੱਖ-ਕਲੇਸ਼ ਰਤਾ ਭਰ ਭੀ ਪੋਹ ਨਹੀਂ ਸਕਦਾ ।੧।
Holding him close in His embrace, the Lord protects and saves him, and then even the hot wind cannot touch him. ||1||
 
ਹੇ ਭਾਈ! ਪਰਮਾਤਮਾ ਦਇਆ ਦਾ ਘਰ ਹੈ, ਸਭ ਦਾ ਮਾਲਕ ਹੈ, ਸੰਤ ਜਨਾਂ ਵਾਸਤੇ ਉਹੀ ਧਨ ਹੈ ਮਾਲ ਹੈ ਅਤੇ ਸਭ ਕੁਝ ਹੈ ।
Our Merciful Lord and Master is wealth, property and everything to His humble Saints.
 
ਉਸ ਪ੍ਰਭੂ (ਦੇ ਦਰ) ਦਾ ਮੰਗਤਾ ਨਾਨਕ ਉਸ ਦੇ ਦਰਸਨ ਦਾ ਖ਼ੈਰ ਮੰਗਦਾ ਹੈ (ਅਤੇ ਅਰਜ਼ੋਈ ਕਰਦਾ ਹੈ ਕਿ ਉਸ ਦੇ) ਸੰਤ ਜਨਾਂ ਦੇ ਚਰਨਾਂ ਦੀ ਧੂੜ ਮਿਲ ਜਾਏ ।੨।੧੬।੧੦੨।
Nanak, a beggar, asks for the Blessed Vision of God's Darshan; please, bless him with the dust of the feet of the Saints. ||2||16||102||
 
Bilaaval, Fifth Mehl:
 
ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਦਿਆਂ (ਤੀਰਥ, ਕਰਮ ਕਾਂਡ ਆਦਿਕ) ਕੋ੍ਰੜਾਂ ਹੀ ਉੱਦਮ (ਮਾਨੋ) ਹੋ ਜਾਂਦੇ ਹਨ ।
Meditating on the Naam, the Name of the Lord, is equal to millions of efforts.
 
(ਜਿਸ ਮਨੁੱਖ ਨੇ) ਗੁਰੂ ਦੀ ਸੰਗਤਿ ਵਿਚ ਮਿਲ ਕੇ ਪ੍ਰਭੂ ਦੇ ਗੁਣ ਗਾਣੇ ਸ਼ੁਰੂ ਕਰ ਦਿੱਤੇ, ਜਮਦੂਤਾਂ ਨੂੰ (ਉਸ ਦੇ ਨੇੜੇ ਜਾਣੋਂ) ਡਰ ਆਉਣ ਲੱਗ ਪਿਆ ।੧।ਰਹਾਉ।
Joining the Saadh Sangat, the Company of the Holy, sing the Glorious Praises of the Lord, and the Messenger of Death will be frightened away. ||1||Pause||
 
ਹੇ ਭਾਈ! ਜਿਸ ਮਨੁੱਖ ਨੇ ਪ੍ਰਭੂ ਦੇ ਚਰਨ ਆਪਣੇ ਮਨ ਵਿਚ ਹਿਰਦੇ ਵਿਚ ਵਸਾ ਲਏ, ਉਸ ਨੇ (ਪਿਛਲੇ ਕਰਮਾਂ ਦੇ ਸੰਸਕਾਰ ਮਿਟਾਣ ਲਈ, ਮਾਨੋ) ਸਾਰੇ ਹੀ ਪ੍ਰਾਸ਼ਚਿਤ ਕਰਮ ਕਰ ਲਏ ।
To enshrine the Feet of God in one's mind and body, is to perform all sorts of acts of atonement.
 
ਉਸ ਦਾ ਜਨਮ ਮਰਨ ਦਾ ਗੇੜ ਮੁੱਕ ਗਿਆ, ਉਸ ਦਾ ਹਰੇਕ ਭਰਮ ਡਰ ਦੂਰ ਹੋ ਗਿਆ, ਉਸ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਸੜ ਗਏ ।੧।
Coming and going, doubt and fear have run away, and the sins of countless incarnations are burnt away. ||1||
 
(ਤਾਂ ਤੇ, ਹੇ ਭਾਈ!) ਨਿਡਰ ਹੋ ਕੇ (ਕਰਮ ਕਾਂਡ ਦਾ ਭਰਮ ਲਾਹ ਕੇ) ਜਗਤ ਦੇ ਮਾਲਕ-ਪ੍ਰਭੂ ਦਾ ਨਾਮ ਜਪਿਆ ਕਰੋ । ਇਹ ਨਾਮ-ਪਦਾਰਥ ਵੱਡੀ ਕਿਸਮਤ ਨਾਲ ਹੀ ਮਿਲਦਾ ਹੈ ।
So become fearless, and vibrate upon the Lord of the Universe. This is true wealth, obtained only by great good fortune.
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by