ਹੇ ਨਾਨਕ! ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ।੨।੨੨।੧੦੮।
Nanak has entered the Sanctuary of the Destroyer of pain; I behold His Presence deep within, and all around as well. ||2||22||108||
Bilaaval, Fifth Mehl:
(ਹੇ ਪ੍ਰਭੂ! ਤੇਰਾ) ਦਰਸਨ ਕਰਦਿਆਂ (ਜੀਵਾਂ ਦੇ) ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ।
Gazing upon the Blessed Vision of the Lord's Darshan, all pains run away.
(ਹੇ ਪ੍ਰਭੂ! ਮੇਹਰ ਕਰ) ਕਦੇ ਭੀ ਮੇਰੀ ਨਜ਼ਰ ਤੋਂ ਉਹਲੇ ਨਾਹ ਹੋ, ਸਦਾ ਮੇਰੀ ਜਿੰਦ ਦੇ ਨਾਲ ਵੱਸਦਾ ਰਹੁ ।੧।ਰਹਾਉ।
Please, never leave my vision, O Lord; please abide with my soul. ||1||Pause||
ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਜੀਵਾਂ ਦੀ ਜਿੰਦ ਦੇ ਆਸਰੇ! ਹੇ ਸੁਆਮੀ!
My Beloved Lord and Master is the Support of the breath of life.
ਤੂੰ ਸਭ ਦੇ ਦਿਲ ਦੀ ਜਾਣਨ ਵਾਲਾ ਹੈਂ ਅਤੇ ਸਭ ਵਿਚ ਵਿਆਪਕ ਹੈਂ ।੧।
God, the Inner-knower, is all-pervading. ||1||
(ਹੇ ਪ੍ਰਭੂ! ਤੂੰ ਬੇਅੰਤ ਗੁਣਾਂ ਦਾ ਮਾਲਕ ਹੈਂ) ਮੈਂ ਤੇਰੇ ਕੇਹੜੇ ਕੇਹੜੇ ਗੁਣ ਚੇਤੇ ਕਰ ਕੇ ਆਪਣੇ ਹਿਰਦੇ ਵਿਚ ਵਸਾਵਾਂ?
Which of Your Glorious Virtues should I contemplate and remember?
ਹੇ ਪ੍ਰਭੂ! (ਕਿਰਪਾ ਕਰ) ਮੈਂ ਆਪਣੇ ਹਰੇਕ ਸਾਹ ਦੇ ਨਾਲ ਤੈਨੂੰ ਹੀ ਯਾਦ ਕਰਦਾ ਰਹਾਂ ।੨।
With each and every breath, O God, I remember You. ||2||
ਹੇ ਕਿਰਪਾ ਦੇ ਖ਼ਜ਼ਾਨੇ! ਹੇ ਗਰੀਬਾਂ ਉਤੇ ਦਇਆ ਕਰਨ ਵਾਲੇ ਪ੍ਰਭੂ!
God is the ocean of mercy, merciful to the meek;
ਸਾਰੇ ਜੀਵਾਂ ਦੀ ਤੂੰ ਆਪ ਹੀ ਪਾਲਣਾ ਕਰਦਾ ਹੈਂ ।੩।
He cherishes all beings and creatures. ||3||
ਹੇ ਪ੍ਰਭੂ! ਤੇਰਾ ਸੇਵਕ ਅੱਠੇ ਪਹਿਰ ਤੇਰਾ ਨਾਮ ਜਪਦਾ ਰਹਿੰਦਾ ਹੈ ।
Twenty-four hours a day, Your humble servant chants Your Name.
(ਪਰ) ਹੇ ਨਾਨਕ! (ਉਹੀ ਮਨੁੱਖ ਸਦਾ ਨਾਮ ਜਪਦਾ ਹੈ, ਜਿਸ ਨੂੰ) ਪ੍ਰਭੂ ਨੇ ਆਪ ਹੀ ਇਹ ਲਗਨ ਲਾਈ ਹੈ ।੪।੨੩।੧੦੯।
You Yourself, O God, have inspired Nanak to love You. ||4||23||109||
Bilaaval, Fifth Mehl:
(ਹੇ ਭਾਈ! ਮਨੁੱਖ ਦਾ ਇਹ) ਸਰੀਰ, ਧਨ, ਜਵਾਨੀ (ਹਰੇਕ ਹੀ) ਸਹਜੇ ਸਹਜੇ (ਮਨੁੱਖ ਦਾ) ਸਾਥ ਛੱਡਦਾ ਜਾਂਦਾ ਹੈ,
Body, wealth and youth pass away.
(ਪਰ ਇਹਨਾਂ ਦੇ ਮੋਹ ਵਿਚ ਫਸਿਆ ਹੋਇਆ ਮਨੁੱਖ) ਪਰਮਾਤਮਾ ਦੇ ਨਾਮ ਦਾ ਭਜਨ ਨਹੀਂ ਕਰਦਾ, ਮਾੜੇ ਕੰਮ ਕਰਦਿਆਂ ਕਰਦਿਆਂ ਕਾਲੇ ਕੇਸਾਂ ਵਾਲੀ ਉਮਰ ਤੋਂ ਧੌਲਿਆਂ ਵਾਲੀ ਉਮਰ ਆ ਜਾਂਦੀ ਹੈ ।੧।ਰਹਾਉ।
You have not meditated and vibrated upon the Lord's Name; while you commit your sins of corruption in the night, the light of day dawns upon you. ||1||Pause||
ਹੇ ਭਾਈ! ਕਈ ਕਿਸਮਾਂ ਦੇ ਖਾਣੇ ਨਿੱਤ ਖਾਂਦਿਆਂ ਮੂੰਹ ਦੇ ਦੰਦ ਭੀ ਘਸ ਕੇ ਕਮਜ਼ੋਰ ਹੋ ਜਾਂਦੇ ਹਨ, ਤੇ ਆਖ਼ਰ ਡਿੱਗ ਪੈਂਦੇ ਹਨ ।
Continually eating all sorts of foods, the teeth in your mouth crumble, decay and fall out.
ਮਮਤਾ ਦੇ ਪੰਜੇ ਵਿਚ ਫਸ ਕੇ ਮਨੁੱਖ (ਆਤਮਕ ਜੀਵਨ ਦੀ ਰਾਸਿ ਪੂੰਜੀ) ਲੁਟਾ ਲੈਂਦਾ ਹੈ, ਮਾੜੇ ਕੰਮ ਕਰਦਿਆਂ ਇਸ ਦੇ ਅੰਦਰ ਦਇਆ-ਤਰਸ ਦਾ ਨਿਵਾਸ ਨਹੀਂ ਹੁੰਦਾ ।੧।
Living in egotism and possessiveness, you are deluded; committing sins, you have no kindness for others. ||1||
(ਹੇ ਭਾਈ! ਇਹ ਸੰਸਾਰ) ਵੱਡੇ ਵਿਕਾਰਾਂ ਅਤੇ ਭਾਰੇ ਦੁੱਖਾਂ ਦਾ ਸਮੁੰਦਰ ਹੈ (ਭਜਨ ਤੋਂ ਖੁੰਝਿਆ ਹੋਇਆ) ਮਨੁੱਖ ਇਸ (ਸਮੁੰਦਰ) ਵਿਚ ਡੁੱਬਿਆ ਰਹਿੰਦਾ ਹੈ ।
The great sins are the terrible ocean of pain; the mortal is engrossed in them.
ਹੇ ਨਾਨਕ! ਜੇਹੜੇ ਮਨੁੱਖ ਮਾਲਕ-ਪ੍ਰਭੂ ਦੀ ਸਰਨ ਆ ਪਏ, ਉਹਨਾਂ ਨੂੰ ਪ੍ਰਭੂ ਨੇ ਬਾਂਹ ਫੜ ਕੇ (ਇਸ ਸਮੁੰਦਰ ਵਿਚੋਂ) ਕੱਢ ਲਿਆ, (ਇਹ ਉਸ ਦਾ ਮੁੱਢ-ਕਦੀਮਾਂ ਦਾ ਸੁਭਾਉ ਹੈ) ।੨।੨੪।੧੧੦।
Nanak seeks the Sanctuary of his Lord and Master; taking him by the arm, God has lifted him up and out. ||2||24||110||
Bilaaval, Fifth Mehl:
ਹੇ ਮੇਰੇ ਵੀਰ! ਹੇ ਮੇਰੇ ਮਿੱਤਰ! ਜਿਸ ਮਨੁੱਖ ਦੇ ਚਿੱਤ ਵਿਚ ਪਿਆਰਾ ਪ੍ਰਭੂ ਆ ਵੱਸਦਾ ਹੈ,
God Himself has come into my consciousness.
ਭੈੜੇ ਬੰਦੇ ਅਤੇ ਵੈਰੀ ਉਸ ਨੂੰ ਨੁਕਸਾਨ ਅਪੜਾਣ ਦੇ ਜਤਨ ਕਰਦੇ ਥੱਕ ਜਾਂਦੇ ਹਨ (ਉਸਦਾ ਕੁਝ ਭੀ ਵਿਗਾੜ ਨਹੀਂ ਸਕਦੇ, ਉਸ ਦੇ ਹਿਰਦੇ ਵਿਚ ਸਦਾ) ਆਨੰਦ ਬਣਿਆ ਰਹਿੰਦਾ ਹੈ ।੧।ਰਹਾਉ।
My enemies and opponents have grown weary of attacking me, and now, I have become happy, O my friends and Siblings of Destiny. ||1||Pause||
ਹੇ ਮਿੱਤਰ! ਕਰਤਾਰ ਨੇ (ਜਦੋਂ ਭੀ ਕਿਸੇ ਦੀ) ਸਹਾਇਤਾ ਕੀਤੀ, ਉਸ ਦਾ ਹਰੇਕ ਰੋਗ ਦੂਰ ਹੋ ਗਿਆ, (ਉਸ ਨਾਲ ਕਿਸੇ ਦਾ ਭੀ ਕੀਤਾ ਹੋਇਆ) ਕੋਈ ਛਲ ਕਾਮਯਾਬ ਨਾਹ ਹੋਇਆ ।
The disease is gone, and all misfortunes have been averted; the Creator Lord has made me His own.
ਪ੍ਰੀਤਮ ਪ੍ਰਭੂ ਦਾ ਨਾਮ ਹਿਰਦੇ ਵਿਚ ਵਸਾਣ ਦੀ ਬਰਕਤ ਨਾਲ ਉਸ ਮਨੁੱਖ ਦੇ ਅੰਦਰ ਸ਼ਾਂਤੀ ਸੁਖ ਅਤੇ ਅਨੇਕਾਂ ਆਨੰਦ ਪੈਦਾ ਹੋ ਗਏ ।੧।
I have found peace, tranquility and total bliss, enshrining the Name of my Beloved Lord within my heart. ||1||
ਹੇ ਪ੍ਰਭੂ! ਮੇਰੀ ਇਹ ਜਿੰਦ, ਮੇਰਾ ਇਹ ਸਰੀਰ, ਮੇਰਾ ਇਹ ਧਨ—ਸਭ ਕੁਝ ਤੇਰਾ ਦਿੱਤਾ ਸਰਮਾਇਆ ਹੈ । ਤੂੰ ਮੇਰਾ ਸੁਆਮੀ ਸਭ ਤਾਕਤਾਂ ਦਾ ਮਾਲਕ ਹੈਂ ।
My soul, body and wealth are all Your capital; O God, You are my All-powerful Lord and Master.
ਤੂੰ ਆਪਣੇ ਸੇਵਕ ਨੂੰ (ਉਪਾਧੀਆਂ ਵਿਆਧੀਆਂ ਤੋਂ ਸਦਾ) ਬਚਾਣ ਵਾਲਾ ਹੈਂ । ਹੇ ਨਾਨਕ! (ਆਖ—ਹੇ ਪ੍ਰਭੂ!) ਮੈਂ ਭੀ ਤੇਰਾ ਹੀ ਦਾਸ ਹਾਂ, ਤੇਰਾ ਹੀ ਗ਼ੁਲਾਮ ਹਾਂ (ਮੈਨੂੰ ਤੇਰਾ ਹੀ ਭਰੋਸਾ ਹੈ) ।੨।੨੫।੧੧੧।
You are the Saving Grace of Your slaves; slave Nanak is forever Your slave. ||2||25||111||
Bilaaval, Fifth Mehl:
ਗੋਬਿੰਦ ਦਾ ਨਾਮ ਸਿਮਰ ਕੇ (ਉਸ ਦੇ ਅੰਦਰ) ਸੁਖ ਹੀ ਸੁਖ ਬਣ ਗਿਆ ।
Meditating in remembrance on the Lord of the Universe, I am emancipated.
ਹੇ ਭਾਈ! ਜਿਸ ਭੀ ਮਨੁੱਖ ਨੇ ਹਰੇਕ ਦੇ ਦਿਲ ਦੀ ਜਾਣਨ ਵਾਲੇ ਸੁਜਾਨ ਪ੍ਰਭੂ ਦਾ ਨਾਮ ਸਿਮਰਿਆ, ਉਸ ਉਤੇ ਕਿਸੇ ਦੀ ਚੋਟ ਕਾਰਗਰ ਨਾਹ ਹੋ ਸਕੀ, ਉਸ ਦੇ ਅੰਦਰ ਸਦਾ ਕਾਇਮ ਰਹਿਣ ਵਾਲਾ ਸੁਖ ਪੈਦਾ ਹੋ ਗਿਆ ।੧।ਰਹਾਉ।
Suffering is eradicated, and true peace has come, meditating on the Inner-knower, the Searcher of hearts. ||1||Pause||
ਹੇ ਭਾਈ! ਜਿਸ ਪ੍ਰਭੂ ਦੇ ਇਹ ਸਾਰੇ ਜੀਅ ਜੰਤ ਹਨ (ਇਹਨਾਂ ਨੂੰ) ਸੁਖੀ ਭੀ ਉਸ ਨੇ ਆਪ ਹੀ ਕੀਤਾ ਹੈ (ਸੁਖੀ ਕਰਨ ਵਾਲਾ ਭੀ ਆਪ ਹੀ ਹੈ) । ਪ੍ਰਭੂ ਦੀ ਭਗਤੀ ਕਰਨ ਵਾਲਿਆਂ ਨੂੰ ਇਹੀ ਸਦਾ ਕਾਇਮ ਰਹਿਣ ਵਾਲਾ ਸਹਾਰਾ ਹੈ ।
All beings belong to Him - He makes them happy. He is the true power of His humble devotees.
ਹੇ ਭਾਈ! ਪ੍ਰਭੂ ਆਪਣੇ ਸੇਵਕਾਂ ਦੀ ਇੱਜ਼ਤ ਆਪ ਹੀ ਰੱਖਦਾ ਹੈ । ਭਗਤ ਉਸ ਪ੍ਰਭੂ ਉਤੇ ਹੀ ਭਰੋਸਾ ਰੱਖਦੇ ਹਨ, ਜੋ ਸਾਰੇ ਡਰਾਂ ਦਾ ਨਾਸ ਕਰਨ ਵਾਲਾ ਹੈ ।੧।
He Himself saves and protects His slaves, who believe in their Creator, the Destroyer of fear. ||1||
(ਹੇ ਭਾਈ! ਜੇਹੜਾ ਮਨੁੱਖ ਪ੍ਰਭੂ ਦਾ ਨਾਮ ਸਿਮਰਦਾ ਹੈ, ਪ੍ਰਭੂ ਉਸ ਦਾ) ਬੁਰਾ ਚਿਤਵਨ ਵਾਲੇ ਵੈਰੀਆਂ ਨੂੰ ਚੁਣ ਕੇ ਕੱਢ ਦੇਂਦਾ ਹੈ (ਉਹਨਾਂ ਦੀ ਸਗੋਂ ਸੇਵਕ ਨਾਲ) ਪਿਆਰ ਦੀ ਸਾਂਝ ਬਣ ਜਾਂਦੀ ਹੈ (ਉਹਨਾਂ ਦੇ ਅੰਦਰੋਂ ਉਸ ਸੇਵਕ ਵਾਸਤੇ) ਵੈਰ ਭਾਵ ਮਿਟ ਜਾਂਦਾ ਹੈ ।
I have found friendship, and hatred has been eradicated; the Lord has rooted out the enemies and villains.
ਹੇ ਨਾਨਕ! ਸੇਵਕ ਦੇ ਹਿਰਦੇ ਵਿਚ ਸੁਖ ਆਤਮਕ ਅਡੋਲਤਾ ਅਤੇ ਬਹੁਤ ਆਨੰਦ ਬਣੇ ਰਹਿੰਦੇ ਹਨ । ਸੇਵਕ ਪਰਮਾਤਮਾ ਦੇ ਗੁਣ ਉਚਾਰ ਉਚਾਰ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਰਹਿੰਦਾ ਹੈ ।੨।੨੬।੧੧੨।
Nanak has been blessed with celestial peace and poise and total bliss; chanting the Glorious Praises of the Lord, he lives. ||2||26||112||
Bilaaval, Fifth Mehl:
ਹੇ ਭਾਈ! ਜਿਨ੍ਹਾਂ ਮਨੁੱਖਾਂ ਉਤੇ ਪਰਮਾਤਮਾ ਦਇਆਵਾਨ ਹੁੰਦਾ ਹੈ,
The Supreme Lord God has become Merciful.
ਗੁਰੂ ਉਹਨਾਂ ਦੇ ਸਾਰੇ ਕੰਮ ਸਿਰੇ ਚਾੜ੍ਹ ਦੇਂਦਾ ਹੈ । ਉਹ ਮਨੁੱਖ ਗੁਰੂ ਦੀ ਓਟ ਹਰ ਵੇਲੇ ਚਿਤਾਰ ਕੇ ਸਦਾ ਪ੍ਰਸੰਨ ਰਹਿੰਦੇ ਹਨ ।੧।ਰਹਾਉ।
The True Guru has arranged all my affairs; chanting and meditating with the Holy Saints, I have become happy. ||1||Pause||
ਹੇ ਭਾਈ! ਪ੍ਰਭੂ ਨੇ (ਜਿਨ੍ਹਾਂ ਆਪਣੇ ਸੇਵਕਾਂ ਦੀ) ਸਹਾਇਤਾ ਕੀਤੀ, ਉਹਨਾਂ ਦੇ ਸਾਰੇ ਵੈਰੀ ਨਾਸ ਹੋ ਗਏ (ਵੈਰ-ਭਾਵ ਚਿਤਵਣੋਂ ਹਟ ਗਏ) ।
God has made me His own, and all my enemies have been reduced to dust.
ਪ੍ਰਭੂ ਨੇ ਆਪਣੇ ਸੇਵਕਾਂ ਨੂੰ (ਸਦਾ) ਆਪਣੇ ਗਲ ਨਾਲ ਲਾ ਕੇ (ਉਹਨਾਂ ਦੀ) ਸਹਾਇਤਾ ਕੀਤੀ, ਉਹਨਾਂ ਨੂੰ ਆਪਣੇ ਲੜ ਲਾ ਕੇ (ਦੋਖੀਆਂ ਤੋਂ) ਬਚਾਇਆ ।੧।
He hugs us close in His embrace, and protects His humble servants; attaching us to the hem of His robe, he saves us. ||1||