Bilaaval, Fifth Mehl:
 
ਹੇ ਮੇਰੇ ਮਾਲਕ-ਪ੍ਰਭੂ! (ਮੈਨੂੰ) ਆਪਣੇ ਸੇਵਕ ਨੂੰ ਕਦੇ ਭੀ ਨਾਹ ਭੁਲਾਈਂ,
Never forget Your servant, O Lord.
 
ਮੇਰੇ ਹਿਰਦੇ ਵਿਚ ਵੱਸਿਆ ਰਹੁ । ਹੇ ਮੇਰੇ ਗੋਬਿੰਦ! ਮੇਰੀ ਪੂਰਬਲੀ ਪ੍ਰੀਤ ਨੂੰ ਚੇਤੇ ਰੱਖੀਂ ।੧।ਰਹਾਉ।
Hug me close in Your embrace, O God, my Lord and Master; consider my primal love for You, O Lord of the Universe. ||1||Pause||
 
ਹੇ ਪ੍ਰਭੂ! ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਕਿ ਤੂੰ ਵਿਕਾਰਾਂ ਵਿਚ ਡਿੱਗੇ ਹੋਇਆਂ ਨੂੰ ਪਵਿੱਤਰ ਕਰ ਦੇਂਦਾ ਹੈਂ । ਹੇ ਪ੍ਰਭੂ! ਮੇਰੇ ਐਬ (ਭੀ) ਆਪਣੇ ਹਿਰਦੇ ਵਿਚ ਨਾਹ ਰੱਖੀਂ ।
It is Your Natural Way, God, to purify sinners; please do not keep my errors in Your Heart.
 
ਹੇ ਹਰੀ! ਤੂੰ ਹੀ ਮੇਰੀ ਜਿੰਦ-ਜਾਨ ਹੈਂ, ਤੂੰ ਹੀ ਮੇਰਾ ਧਨ ਹੈਂ, ਤੂੰ ਹੀ ਮੇਰਾ ਸੁਖ ਹੈਂ । ਮੇਹਰ ਕਰ ਕੇ (ਮੇਰੇ ਅੰਦਰੋਂ) ਹਉਮੈ ਦਾ ਪਰਦਾ ਸਾੜ ਦੇ ।੧।
You are my life, my breath of life, O Lord, my wealth and peace; be merciful to me, and burn away the curtain of egotism. ||1||
 
ਹੇ ਮੇਰੇ ਮਾਲਕ-ਪ੍ਰਭੂ! ਪਾਣੀ ਤੋਂ ਬਿਨਾ ਮੱਛੀ ਕਦੇ ਜੀਊਂਦੀ ਨਹੀਂ ਰਹਿ ਸਕਦੀ । ਦੁੱਧ ਤੋਂ ਬਿਨਾ ਬੱਚਾ ਨਹੀਂ ਰਹਿ ਸਕਦਾ ।
Without water, how can the fish survive? Without milk, how can the baby survive?
 
(ਤਿਵੇਂ ਤੇਰੇ) ਦਾਸ ਨਾਨਕ ਨੂੰ ਤੇਰੇ ਸੋਹਣੇ ਚਰਨਾਂ ਦੇ ਦਰਸਨ ਦੀ ਪਿਆਸ ਹੈ, ਦਰਸਨ ਕਰ ਕੇ (ਤੇਰੇ ਸੇਵਕ ਨੂੰ) ਸਾਰੇ ਹੀ ਸੁਖ ਪ੍ਰਾਪਤ ਹੋ ਜਾਂਦੇ ਹਨ ।੨।੭।੧੨੩।
Servant Nanak thirsts for the Lord's Lotus Feet; gazing upon the Blessed Vision of his Lord and Master's Darshan, he finds the essence of peace. ||2||7||123||
 
Bilaaval, Fifth Mehl:
 
ਉਸ ਮਨੁੱਖ ਵਾਸਤੇ ਇਸ ਲੋਕ ਵਿਚ ਅਤੇ ਪਰਲੋਕ ਵਿਚ ਸੁਖ ਬਣਿਆ ਰਹਿੰਦਾ ਹੈ ।
Here, and hereafter, there is happiness.
 
ਹੇ ਭਾਈ! ਜਿਸ ਮਨੁੱਖ ਉਤੇ ਪਾਰਬ੍ਰਹਮ ਨੇ ਪ੍ਰਭੂ ਨੇ ਮੇਹਰ ਕਰ ਦਿੱਤੀ, (‘ਦੂਤ ਦੁਸਟ’ ਦੇ ਟਾਕਰੇ ਤੇ) ਪੂਰੇ ਗੁਰੂ ਨੇ (ਜਿਸ ਮਨੁੱਖ ਦੀ) ਇੱਜ਼ਤ ਚੰਗੀ ਤਰ੍ਹਾਂ ਬਚਾ ਲਈ, ੧।ਰਹਾਉ।
The Perfect Guru has perfectly, totally saved me; the Supreme Lord God has been kind to me. ||1||Pause||
 
(ਹੇ ਭਾਈ! ਜਿਸ ਮਨੁੱਖ ਦੀ ਇੱਜ਼ਤ ਪੂਰਾ ਗੁਰੂ ਬਚਾਂਦਾ ਹੈ, ਉਸ ਦੇ) ਮਨ ਵਿਚ ਹਿਰਦੇ ਵਿਚ ਪ੍ਰੀਤਮ ਹਰੀ ਹਰ ਵੇਲੇ ਵੱਸਿਆ ਰਹਿੰਦਾ ਹੈ, ਉਸ ਦੇ ਸਾਰੇ ਦੁੱਖ ਦਰਦ ਮਿਟ ਜਾਂਦੇ ਹਨ ।
The Lord, my Beloved, is pervading and permeating my mind and body; all my pains and sufferings are dispelled.
 
ਉਹ (ਹਰ ਵੇਲੇ ਪ੍ਰਭੂ ਦੇ) ਗੁਣ ਗਾਂਦਾ ਰਹਿੰਦਾ ਹੈ (ਜਿਸ ਦੀ ਬਰਕਤ ਨਾਲ ਉਸ ਦੇ ਅੰਦਰ) ਸ਼ਾਂਤੀ ਅਤੇ ਅਡੋਲਤਾ ਦੇ ਆਨੰਦ ਬਣੇ ਰਹਿੰਦੇ ਹਨ, (ਕਾਮਾਦਿਕ) ਸਾਰੇ (ਉਸ ਦੇ) ਦੋਖੀ ਵੈਰੀ ਨਾਸ ਹੋ ਜਾਂਦੇ ਹਨ ।੧।
In celestial peace, tranquility and bliss, I sing the Glorious Praises of the Lord; my enemies and adversaries have been totally destroyed. ||1||
 
(ਹੇ ਭਾਈ! ਪੂਰਾ ਗੁਰੂ ਜਿਸ ਮਨੁੱਖ ਦੀ ਇੱਜ਼ਤ ਬਚਾਂਦਾ ਹੈ) ਪਰਮਾਤਮਾ ਉਸ ਦਾ ਕੋਈ ਗੁਣ ਔਗੁਣ ਨਹੀਂ ਪੜਤਾਲਦਾ, ਮੇਹਰ ਕਰ ਕੇ ਉਸ ਨੂੰ ਪ੍ਰਭੂ ਆਪਣਾ (ਸੇਵਕ) ਬਣਾ ਲੈਂਦਾ ਹੈ ।
God has not considered my merits and demerits; in His Mercy, He has made me His own.
 
ਹੇ ਭਾਈ! ਅਟੱਲ ਅਤੇ ਅਬਿਨਾਸ਼ੀ ਪਰਮਾਤਮਾ ਦੀ ਤਾਕਤ ਬੇ-ਮਿਸਾਲ ਹੈ । ਨਾਨਕ ਸਦਾ ਉਸੇ ਪ੍ਰਭੂ ਦੀ ਜੈ ਜੈਕਾਰ ਉਚਾਰਦਾ ਰਹਿੰਦਾ ਹੈ ।੨।੮।੧੨੪।
Unweighable is the greatness of the immovable and imperishable Lord; Nanak proclaims the victory of the Lord. ||2||8||124||
 
Bilaaval, Fifth Mehl:
 
ਹੇ ਭਾਈ! ਪਰਮਾਤਮਾ ਦਾ ਡਰ-ਅਦਬ ਮਨ ਵਿਚ ਵਸਾਣ ਤੋਂ ਬਿਨਾ, ਭਗਤੀ ਕਰਨ ਤੋਂ ਬਿਨਾ ਸੰਸਾਰ-ਸਮੁੰਦਰ ਤੋਂ ਪਾਰ-ਉਤਾਰਾ ਨਹੀਂ ਹੋ ਸਕਦਾ ।
Without the Fear of God, and devotional worship, how can anyone cross over the world-ocean?
 
ਹੇ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣ ਵਾਲੇ ਸੁਆਮੀ! (ਮੇਰੇ ਉਤੇ) ਮੇਹਰ ਕਰ, ਮੈਨੂੰ (ਇਹਨਾਂ ਵਿਕਾਰਾਂ ਤੋਂ) ਬਚਾਈ ਰੱਖ, ਮੈਂ ਤੇਰੇ ਹੀ ਆਸਰੇ ਹਾਂ ।੧।ਰਹਾਉ।
Be kind to me, O Saving Grace of sinners; preserve my faith in You, O my Lord and Master. ||1||Pause||
 
(ਹੇ ਪ੍ਰਭੂ! ਤੇਰੀ ਮੇਹਰ ਤੋਂ ਬਿਨਾ ਜੀਵ ਨੂੰ ਤੇਰਾ) ਸਿਮਰਨ ਕਰਨ ਦੀ ਜਾਚ ਨਹੀਂ ਆਉਂਦੀ, ਮਾਇਆ ਦੇ ਨਸ਼ੇ ਵਿਚ ਮਸਤ ਭਟਕਦਾ ਹੈ, ਮਾਇਆ (ਦੇ ਰੰਗ) ਵਿਚ ਰੰਗਿਆ ਹੋਇਆ ਜੀਵ ਇਉਂ ਫਿਰਦਾ ਹੈ ਜਿਵੇਂ (ਹਲਕਿਆ) ਕੁੱਤਾ ।
The mortal does not remember the Lord in meditation; he wanders around intoxicated by egotism; he is engrossed in corruption like a dog.
 
ਹੇ ਪ੍ਰਭੂ! ਜਿਉਂ ਜਿਉਂ ਉਮਰ ਬੀਤਦੀ ਹੈ, ਜੀਵ (ਵਿਕਾਰਾਂ ਦੀ ਹੱਥੀਂ) ਵਧੀਕ ਲੁੱਟੇ ਜਾਂਦੇ ਹਨ, ਬੱਸ! ਇਉਂ ਹੀ ਪਾਪ ਕਰਦੇ ਕਰਦੇ ਸੰਸਾਰ-ਸਮੁੰਦਰ ਵਿਚ ਡੁੱਬਦੇ ਜਾਂਦੇ ਹਨ ।੧।
Utterly cheated, his life is slipping away; committing sins, he is sinking away. ||1||
 
ਹੇ ਨਾਨਕ! (ਆਖ—) ਹੇ ਦੁੱਖਾਂ ਦੇ ਨਾਸ ਕਰਨ ਵਾਲੇ! ਹੇ ਸਰਬ ਵਿਆਪਕ! ਹੇ ਮਾਇਆ ਦੇ ਪ੍ਰਭਾਵ ਤੋਂ ਪਰੇ ਰਹਿਣ ਵਾਲੇ! (ਮੇਹਰ ਕਰ, ਤਾ ਕਿ) ਜਿਵੇਂ ਭੀ ਹੋ ਸਕੇ (ਤੇਰਾ ਦਾਸ) ਸਾਧ ਸੰਗਤਿ ਵਿਚ (ਟਿਕ ਕੇ ਤੇਰਾ) ਸਿਮਰਨ ਕਰਦਾ ਰਹੇ ।
I have come to Your Sanctuary, Destroyer of pain; O Primal Immaculate Lord, may I dwell upon You in the Saadh Sangat, the Company of the Holy.
 
ਹੇ ਕੇਸ਼ਵ! ਹੇ ਕਲੇਸ਼ਾਂ ਦੇ ਨਾਸ ਕਰਨ ਵਾਲੇ! ਹੇ ਪਾਪਾਂ ਦੇ ਨਾਸ ਕਰਨ ਵਾਲੇ! (ਤੇਰਾ ਦਾਸ) ਨਾਨਕ ਤੇਰਾ ਦਰਸਨ ਕਰ ਕੇ ਹੀ ਆਤਮਕ ਜੀਵਨ ਹਾਸਲ ਕਰਦਾ ਹੈ ।੨।੯।੧੨੫।
O Lord of beautiful hair, Destroyer of pain, Eradicator of sins, Nanak lives, gazing upon the Blessed Vision of Your Darshan. ||2||9||125||
 
Raag Bilaaval, Fifth Mehl, Du-Padas, Ninth House:
 
One Universal Creator God. By The Grace Of The True Guru:
 
ਕਿਉਂਕਿ ਤੂੰ ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ ਮਿਲਾ ਲੈਂਦਾ ਹੈਂ
He Himself merges us with Himself.
 
ਹੇ ਪ੍ਰਭੂ! ਜਦੋਂ ਤੋਂ (ਜਿਹੜੇ ਮਨੁੱਖ) ਤੇਰੀ ਸਰਨ ਆਉਂਦੇ ਹਨ, ਤਦੋਂ ਤੋਂ (ਉਹਨਾਂ ਦੇ ਸਾਰੇ) ਪਾਪ ਦੂਰ ਹੋ ਜਾਂਦੇ ਹਨ, ।੧।ਰਹਾਉ।
When I came to Your Sanctuary, my sins vanished. ||1||Pause||
 
(ਹੇ ਪ੍ਰਭੂ! ਜਿਨ੍ਹਾਂ ਨੂੰ ਤੂੰ ਆਪਣੇ ਚਰਨਾਂ ਵਿਚ ਜੋੜਦਾ ਹੈਂ, ਉਹ ਮਨੁੱਖ) ਅਹੰਕਾਰ ਛੱਡ ਕੇ ਅਤੇ ਬਿਗਾਨੀ ਆਸ ਦਾ ਖ਼ਿਆਲ ਛੱਡ ਕੇ ਸੰਤ ਜਨਾਂ ਦੀ ਸਰਨ ਆ ਪੈਂਦੇ ਹਨ, ਅਤੇ, ਹੇ ਪ੍ਰੀਤਮ!
Renouncing egotistical pride and other anxieties, I have sought the Sanctuary of the Holy Saints.
 
ਸਦਾ ਤੇਰਾ ਨਾਮ ਜਪ ਜਪ ਕੇ ਉਹਨਾਂ ਦੇ ਸਰੀਰ ਵਿਚੋਂ ਸਾਰੇ ਰੋਗ ਨਾਸ ਹੋ ਜਾਂਦੇ ਹਨ ।੧।
Chanting, meditating on Your Name, O my Beloved, disease is eradicated from my body. ||1||
 
(ਹੇ ਪ੍ਰਭੂ! ਜੇਹੜੇ ਮਨੁੱਖ ਤੇਰੀ ਕਿਰਪਾ ਨਾਲ ਸੰਤ ਜਨਾਂ ਦੀ ਸ਼ਰਨੀ ਪੈਂਦੇ ਹਨ, ਉਹਨਾਂ) ਵੱਡੇ ਵੱਡੇ ਮੂਰਖਾਂ ਅੰਞਾਣਾਂ ਅਤੇ ਅਗਿਆਨੀਆਂ ਨੂੰ ਭੀ ਤੂੰ ਦਇਆ ਕਰ ਕੇ (ਵਿਕਾਰਾਂ ਰੋਗਾਂ ਤੋਂ) ਬਚਾ ਲੈਂਦਾ ਹੈਂ ।
Even utterly foolish, ignorant and thoughtless persons have been saved by the Kind Lord.
 
ਹੇ ਨਾਨਕ! ਆਖ—(ਹੇ ਭਾਈ! ਜਿਨ੍ਹਾਂ ਮਨੁੱਖਾਂ ਨੂੰ) ਪੂਰਾ ਗੁਰੂ ਮਿਲ ਪੈਂਦਾ ਹੈ, (ਉਹਨਾਂ ਦੇ) ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ ।੨।੧।੧੨੬।
Says Nanak, I have met the Perfect Guru; my comings and goings have ended. ||2||1||126||
 
Bilaaval, Fifth Mehl:
 
ਹੇ ਭਾਈ! (ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ।
Hearing Your Name, I live.
 
(ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ ।੧।ਰਹਾਉ।
When the Perfect Guru became pleased with me, then my hopes were fulfilled. ||1||Pause||
 
(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ,
Pain is gone, and my mind is comforted; the music of bliss fascinates me.
 
ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ ।੧।
The yearning to meet my Beloved God has welled up within me. I cannot live without Him, even for an instant. ||1||
 
We are very thankful to Bhai Balwinder Singh Ji and Bhai Surinder Pal Singh Ji USA Wale (originally from Jalandhar) for all their contributions, hard work, and efforts to make this project a success. This site is best viewed on desktop or ipad (than phones). This website provides help in understanding what Sri Guru Granth Sahib Ji says in regard to various topics of life; listed under the topics tab. We understand that to err is human. This website is made with good intentions in mind, but we might have made some mistakes. If you find any mistakes, or want to suggest new topics, , please email us at contact{at}gurbanitabs[dot]com

Translation Language

Suggestions?
designed by